ਖੰਨਾ, 17 ਜਨਵਰੀ (ਮਨਜੀਤ ਧੀਮਾਨ)- ਵਿਆਹ ਦਾ ਪ੍ਰੋਗਰਾਮ ਲਗਾਉਣ ਉਪਰੰਤ ਹਰਿਦੁਆਰ ਤੋਂ ਕਾਰ ਵਿਚ ਵਾਪਸ ਖੰਨਾ ਆ ਰਹੇ ਸ਼ਹਿਰ ਦੇ ਦੋ ਫੋਟੋਗ੍ਰਾਫਰਾਂ ਦੀ ਸਹਾਰਨਪੁਰ ਕੋਲ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਅੱਜ ਸਵੇਰੇ ਵਾਪਰੇ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ | ਹਾਦਸੇ ਦੀ ਖ਼ਬਰ ਮਿਲਣ ਬਾਅਦ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ | ਮਿਲੀ ਜਾਣਕਾਰੀ ਦੇ ਅਨੁਸਾਰ ਪੇਸ਼ੇ ਤੋਂ ਫ਼ੋਟੋਗਰਾਫੀ ਦਾ ਕੰਮ ਕਰਨ ਵਾਲਾ ਮਨਪ੍ਰੀਤ ਸਿੰਘ ਉਰਫ਼ ਗੋਲਡੀ ਵਾਸੀ ਰਤਨਹੇੜੀ ਰੋਡ ਸਥਿਤ ਗੋਲਡਨ ਸਿਟੀ ਕਾਲੋਨੀ, ਖੰਨਾ ਅਤੇ ਬਿੱਲਾਂ ਵਾਲੀ ਛੱਪੜੀ ਦਾ ਦਵਿੰਦਰ ਕੁਮਾਰ ਆਪਣੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਆਪਣੇ ਸਾਥੀ ਨਾਲ ਵਿਆਹ ਦਾ ਪ੍ਰੋਗਰਾਮ ਲਗਾਉਣ ਸੰਬੰਧੀ ਹਰਿਦੁਆਰ (ਯੂ.ਪੀ.) ਗਏ ਸੀ | ਵਿਆਹ ਦਾ ਪ੍ਰੋਗਰਾਮ ਨਿਪਟਾਉਣ ਉਪਰੰਤ ਤਿੰਨੇ ਫੋਟੋਗ੍ਰਾਫਰ ਕਾਰ ਵਿਚ ਸਵਾਰ ਹੋ ਕੇ ਵਾਪਸ ਖੰਨਾ ਪਰਤ ਰਹੇ ਸਨ | ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਸਵੇਰੇ ਕਰੀਬ 3 ਵਜੇ ਸਹਾਰਨਪੁਰ ਨਜ਼ਦੀਕ ਪੁੱਜਣ 'ਤੇ ਸੰਘਣੀ ਧੰੁਦ ਕਾਰਨ ਕਾਰ ਦੀ ਕਿਸੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ | ਹਾਦਸੇ ਦੌਰਾਨ ਮਨਪ੍ਰੀਤ ਸਿੰਘ ਅਤੇ ਦਵਿੰਦਰ ਕੁਮਾਰ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੰੂ ਸਹਾਰਨਪੁਰ ਵਿਖੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਸੜਕ ਹਾਦਸੇ ਦੀ ਖ਼ਬਰ ਦਾ ਪਤਾ ਲੱਗਣ ਬਾਅਦ ਮਿ੍ਤਕ ਫੋਟੋਗ੍ਰਾਫਰਾਂ ਦੇ ਘਰ ਮਾਤਮ ਛਾ ਗਿਆ | ਬਾਅਦ ਦੁਪਹਿਰ ਦੋਵੇਂ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਖੰਨਾ ਲਿਆਂਦਾ ਗਿਆ |
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸੁਰੱਖਿਆ ਦੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਚੋਣਾਂ ਦੌਰਾਨ ਕਿਸੇ ਵੀ ਤਰਾਂ ਦੀਆਂ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ...
ਖੰਨਾ, 17 ਜਨਵਰੀ (ਮਨਜੀਤ ਧੀਮਾਨ)- ਮੋਟਰਸਾਈਕਲ ਚਾਲਕ ਦਾ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਸਿਟੀ 2 ਖੰਨਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ. ਸੁਰਜੰਗਦੀਪ ਸਿੰਘ ਨੇ ਕਿਹਾ ਕਿ ਪੁਲਿਸ ...
ਖੰਨਾ, 17 ਜਨਵਰੀ (ਮਨਜੀਤ ਧੀਮਾਨ)- ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਸਿੰਘ ਬਲ ਵਾਸੀ ਥਰੀਕੇ ਲੁਧਿਆਣਾ ਵਜੋਂ ਹੋਈ ਹੈ | ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਮਨਮੋਹਨ ਸਿੰਘ ਵਾਸੀ ਰਣਧੀਰ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)- ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਹੋ ਰਹੀ ਕੋਵਿਡ ਦੀ ਜਾਂਚ 'ਚ ਹਰ ਰੋਜ਼ ਸ਼ਹਿਰ ਵਿਚ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਂਦੇ ਜਾ ਰਹੇ ਹਨ | ਸੋਮਵਾਰ ਨੂੰ ਹੋਈ ਕੋਵਿਡ ਜਾਂਚ ਦੌਰਾਨ ਲਗਾਤਾਰ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਅੰਦਰ ਕਾਂਗਰਸ ਪਾਰਟੀ ਵਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਝਟਕੇ ਦਿੱਤੇ ਜਾ ਰਹੇ ਹਨ | ਪਹਿਲਾਂ ਵੀ ਕਈ 'ਆਪ' ਨੇਤਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਚੁੱਕੇ ਹਨ ਤੇ ...
ਬੀਜਾ, 17 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਨਗਰ ਕੀਰਤਨ ਦੀ ਆਰੰਭਤਾ ਅੰਤਰਰਾਸ਼ਟਰੀ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ...
ਮਾਛੀਵਾੜਾ ਸਾਹਿਬ, 17 ਜਨਵਰੀ (ਮਨੋਜ ਕੁਮਾਰ)- ਹਰ ਮਹੀਨੇ ਸਰਕਾਰੀ ਖ਼ਜ਼ਾਨੇ 'ਚੋਂ ਲੱਖਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਮਾਛੀਵਾੜੇ ਦਾ ਸਿਵਲ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਅਜੇ ਕਈ ਮੁੱਢਲੀਆਂ ਸਹੂਲਤਾਂ ਦੇਣ ਤੋਂ ਅਸਮਰਥ ਹੈ | ਜ਼ਮੀਨੀ ਹਕੀਕਤ ਇਹ ਹੈ ਕਿ ਅਕਸਰ ...
ਖੰਨਾ, 17 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ ਖੰਨਾ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਸੰਬੰਧੀ ਥਾਣਾ ਸਿਟੀ ਦੇ ਮੁਖੀ ਸਬ ਇੰਸਪੈਕਟਰ ਭਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਜਗਤਾਰ ਸਿੰਘ ਅਤੇ ਐਕਸਾਈਜ਼ ...
ਖੰਨਾ, 17 ਜਨਵਰੀ (ਹਰਜਿੰਦਰ ਸਿੰਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਅੰਦਰ ਕਾਂਗਰਸ ਪਾਰਟੀ ਵਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਝਟਕੇ ਦਿੱਤੇ ਜਾ ਰਹੇ ਹਨ | ਪਹਿਲਾਂ ਵੀ ਕਈ 'ਆਪ' ਨੇਤਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਚੁੱਕੇ ਹਨ ਤੇ ...
ਅਹਿਮਦਗੜ੍ਹ, 17 ਜਨਵਰੀ (ਰਵਿੰਦਰ ਪੁਰੀ, ਰਣਧੀਰ ਸਿੰਘ ਮਹੋਲੀ)- ਥਾਣਾ ਪੁਲਿਸ ਨੂੰ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ | ਐਸ. ਐਸ. ਪੀ ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਡੀ. ਐਸ. ਪੀ ...
ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕੋਲ 846 ਸ਼ਿਕਾਇਤਾਂ ਪੁੱਜੀਆਂ ਹਨ, ਜਿਨ੍ਹਾਂ 'ਚੋਂ 604 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 242 ਸ਼ਿਕਾਇਤਾਂ ਦਾ ਨਿਪਟਾਰਾ ਬਾਕੀ ਹੈ | ਇਸ ...
ਪੱਖੋਵਾਲ/ਸਰਾਭਾ, 17 ਜਨਵਰੀ (ਕਿਰਨਜੀਤ ਕੌਰ ਗਰੇਵਾਲ)- ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹੁਣ ਤੱਕ ਦੀ ਸੂਬੇ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ ਤੇ ਲੋਕ ਹੁਣ ਇਨ੍ਹਾਂ ਦੀ ਅਸਲੀਅਤ ਤੋਂ ਜਾਣੂ ਹੋ ਚੱੁਕੇ ਹਨ ਤੇ ਉਹ ਮੁੜ ਸੂਬੇ ਦੀ ਵਾਗਡੋਰ ਅਕਾਲੀ-ਬਸਪਾ ...
ਸਿੱਧਵਾਂ ਬੇਟ, 17 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਹਲਕਾ ਦਾਖਾ ਤੋਂ ਸੰਯੁਕਤ ਸਮਾਜ ਮੋਰਚੇ ਦੀ ਪਿੱਠ 'ਤੇ ਆਏ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਕਾ: ਬਲਰਾਜ ਸਿੰਘ ਕੋਟਉਮਰਾ ਨੇ ਮੰਗ ਕੀਤੀ ਕਿ ਸੰਯੁਕਤ ਕਿਸਾਨ ਮੋਰਚਾ ਕਿਸੇ ਬਾਹਰਲੇ ਵਿਅਕਤੀ ਦੀ ...
ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਜਨਰਲ ਹਲਕਾ ਦਾਖਾ ਲਈ ਉਮੀਦਵਾਰ ਐਲਾਨੇ ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਸਰਗਰਮੀ ਤੇਜ਼ ਤੇ ਹਲਕੇ 'ਚ ਇਯਾਲੀ ਪੱਖੀ ਲਹਿਰ ਬਣੀ ਹੋਈ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ...
ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਦਾਖਾ ਅੰਦਰ ਚੋਣ ਪ੍ਰਚਾਰ ਲਈ ਸਰਗਰਮ ਹੋਏ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਹਲਕੇ ਦੇ ਪਿੰਡ ਬੱਦੋਵਾਲ ਪਹੁੰਚੇ | ਸਰਪੰਚ ਬੱਦੋਵਾਲ ਜਸਪ੍ਰੀਤ ਸਿੰਘ ...
ਰਾਏਕੋਟ, 17 ਜਨਵਰੀ (ਸੁਸ਼ੀਲ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਨੇ ਟਿਕਟ ਮਿਲਣ ਤੋਂ ਬਾਅਦ ਅੱਜ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਰਾਏਕੋਟ ਸ਼ਹਿਰ ਦੇ ਸਾਰੇ ਪ੍ਰਮੁੱਖ ਬਜ਼ਾਰਾਂ ਵਿਚ ਡੋਰ-ਟੂ-ਡੋਰ ਜਾ ਕੇ ਦੁਕਾਨਦਾਰਾਂ ...
ਰਾਏਕੋਟ, 17 ਜਨਵਰੀ (ਸੁਸ਼ੀਲ)- 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਵਲੋਂ ਅੱਜ ਰਾਏਕੋਟ ਸ਼ਹਿਰ ਦੇ ਵੱਖ-ਵੱਖ ਗਲੀਆਂ ਮੁਹੱਲਿਆਂ ਵਿਚ ਜਾ ਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ...
ਸੁਸ਼ੀਲ ਰਾਏਕੋਟ, 17 ਜਨਵਰੀ- ਕਾਂਗਰਸ ਵਲੋਂ ਰਾਏਕੋਟ ਹਲਕੇ ਤੋਂ ਐਲਾਨੇ ਗਏ ਨੌਜਵਾਨ ਉਮੀਦਵਾਰ ਕਾਮਿਲ ਅਮਰ ਸਿੰਘ ਪਹਿਲੀ ਵਾਰ ਇਸ ਹਲਕੇ ਤੋਂ ਚੋਣ ਲੜ ਰਹੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਦੇ ਚਾਚਾ ਗੁਰਚਰਨ ਸਿੰਘ ਬੋਪਾਰਾਏ 2012 ਵਿਚ ਇਸ ਹਲਕੇ ਤੋਂ ਵਿਧਾਇਕ ਚੁਣੇ ਗਏ ...
ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)- 16ਵੀਂ ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਹਲਕਾ ਦਾਖਾ 'ਚ ਉਮੀਦਵਾਰ ਐਲਾਨੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਹਿਲੇ ਗੇੜ ਦੇ ਚੋਣ ਪ੍ਰਚਾਰ ਲਈ ਪਿੰਡ ਮੋਹੀ ਸਮੇਤ ਦਰਜਨ ਹੋਰ ...
ਜਗਰਾਉਂ, 17 ਜਨਵਰੀ (ਜੋਗਿੰਦਰ ਸਿੰਘ)- ਪੰਜਾਬ ਦੀ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੇ ਸਿਰਫ਼ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ ਹੈ, ਜਿਸ ਕਾਰਨ ਇਨ੍ਹਾਂ ਪਾਰਟੀਆਂ ਤੋਂ ਅੱਕੇ ਲੋਕ ਸੂਬੇ ਦੀ ਵਾਗਡੋਰ ਇਸ ਵਾਰ ਸ਼ੋ੍ਰਮਣੀ ...
ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਤਮਾਮ ਕਿਆਸਬਾਜ਼ੀਆਂ ਨੂੰ ਛੱਡ ਹਰ ਵਰਗ ਨੂੰ ਨਾਲ ਲੈ ਕੇ ਚੋਣ ਮੁਹਿੰਮ ਸ਼ੁਰੂ ਕਰ ਲਈ ਹੈ | ਟਰੱਕ ਯੂਨੀਅਨ ...
ਰਾਏਕੋਟ, 17 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਟਕਸਾਲੀ ਪਰਿਵਾਰਾਂ ਨੂੰ ਸਮੇਂ-ਸਮੇਂ ਸਿਰ ਪਾਰਟੀ ਦੇ ਚੰਗੇ ਅਹੁਦਿਆਂ 'ਤੇ ਨਿਵਾਜਦਾ ਆਇਆ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਵਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX