ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-ਵਿਧਾਨ ਸਭਾ ਚੋਣਾਂ ਦੇ ਲਈ ਜਿੱਥੇ ਸਮੁੱਚੀਆਂ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ, ਉੱਥੇ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਪਹਿਲੀ ਸੂਚੀ ਵਿਚ ਹਲਕਾ ਭਦੌੜ ਤੋਂ ਉਮੀਦਵਾਰ ਦੇ ਐਲਾਨ 'ਚ ਹੋਈ ਦੇਰੀ ਕਾਰਨ ਹਲਕੇ ਦੇ ਕਾਂਗਰਸੀ ਵਰਕਰਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਾ ਆਲਮ ਹੈ | ਹਲਕੇ ਦੇ ਕਾਂਗਰਸੀ ਵਰਕਰਾਂ ਦੀ ਹਾਈ ਕਮਾਂਡ ਤੋਂ ਲਗਾਤਾਰ ਮੰਗ ਹੈ ਕਿ ਭਦੌੜ ਹਲਕੇ ਤੋਂ ਕਿਸੇ ਠੋਸ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇ | ਜ਼ਿਕਰਯੋਗ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਵਿਧਾਨ ਸਭਾ ਹਲਕਾ ਭਦੌੜ ਦੀ ਕਿਸੇ ਵੀ ਆਗੂ ਹੱਥ ਕਮਾਂਡ ਨਹੀਂ ਸੀ | ਆਪ ਦੇ ਹਲਕਾ ਭਦੌੜ ਤੋਂ ਜਿੱਤੇ ਵਿਧਾਇਕ ਪਿਰਮਲ ਸਿੰਘ ਧੌਲਾ ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਕੁਝ ਆਸ ਬੱਝੀ ਸੀ ਪਰ ਜ਼ਿਲੇ੍ਹ ਵਿਚ ਕਾਂਗਰਸ ਪਾਰਟੀ ਦੀ ਚੱਲ ਰਹੀ ਧੜੇਬੰਦੀ ਕਾਰਨ ਪਾਰਟੀ ਦੇ ਵੱਡੇ ਆਗੂਆਂ ਨੇ ਉਨ੍ਹਾਂ ਦੀ ਕਾਂਗਰਸ ਪਾਰਟੀ ਵਿਚ ਅਹਿਮੀਅਤ ਨੂੰ ਘਟਾ ਕੇ ਰੱਖਿਆ ਜਿਸ ਦੀ ਮਿਸਾਲ ਮੁੱਖ ਮੰਤਰੀ ਵਲੋਂ ਐਲਾਨੀਆਂ ਗਰਾਂਟਾਂ ਵੀ ਪੰਚਾਇਤਾਂ ਨੂੰ ਪੂਰੀਆਂ ਨਾ ਮਿਲਣਾ ਹੈ | ਮੌਜੂਦਾ ਸਮੇਂ ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ਲਈ ਜਿੱਥੇ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਪ੍ਰਮੁੱਖ ਦਾਅਵੇਦਾਰ ਹਨ ਉੱਥੇ ਹਲਕੇ ਤੋਂ ਦੋ ਵਾਰ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੀ ਬੀਬੀ ਸੁਰਿੰਦਰ ਕੌਰ ਬਾਲੀਆਂ, ਬੀਬੀ ਮਲਕੀਤ ਕੌਰ ਸਹੋਤਾ, ਬੀਬੀ ਮਨਵਿੰਦਰ ਕੌਰ ਪੱਖੋਂ, ਪਰਮਜੀਤ ਸਿੰਘ ਮੌੜ, ਸੁਖਵਿੰਦਰ ਸਿੰਘ ਧਾਲੀਵਾਲ, ਜਗਤਾਰ ਸਿੰਘ ਧਨੌਲਾ, ਰਾਜਵਿੰਦਰ ਸਿੰਘ ਸੀਤਲ, ਹਰਪ੍ਰੀਤ ਸਿੰਘ ਨੈਣੇਵਾਲ ਆਦਿ ਵੀ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਜਦਕਿ ਕਾਂਗਰਸ ਪਾਰਟੀ ਵਲੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਜੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਅਤੇ ਅਮਨਦੀਪ ਸਿੰਘ ਸਾਹੋਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਵਿਚ ਸ਼ਾਮਿਲ ਹੋ ਚੁੱਕੇ ਹਨ | ਕਾਂਗਰਸੀ ਵਰਕਰਾਂ ਵਿਚ ਇਸ ਗੱਲ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ, ਕਿ ਹਾਈਕਮਾਂਡ ਭਦੌੜ ਹਲਕੇ ਵਿਚ ਪਾਰਟੀ ਦੀਆਂ ਅੰਦਰੂਨੀ ਧੜੇਬੰਦੀ ਨੂੰ ਖ਼ਤਮ ਕਰਨ ਲਈ ਕਿਸੇ ਬਾਹਰਲੇ ਠੋਸ ਉਮੀਦਵਾਰ ਨੂੰ ਚੋਣ ਲੜਾਏਗੀ, ਜੋ ਮੁਹੰਮਦ ਸਦੀਕ ਦੀ ਤਰ੍ਹਾਂ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰ ਸਕੇ |
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਦਿਹਾਤੀ ...
ਮਹਿਲ ਕਲਾਂ, 17 ਜਨਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਚੋਣਾਂ 'ਚ ਹਲਕਾ ਮਹਿਲ ਕਲਾਂ ਦੇ ਲੋਕਾਂ ਵਲੋਂ ਬਖ਼ਸ਼ੀ ਜਾਣ ਵਾਲੀ ਤਾਕਤ ਦੇ ਸਦਕਾ ਏ.ਸੀ. ਕਮਰਿਆਂ 'ਚ ਬੈਠ ਕੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਅਫ਼ਸਰ ਲੋਕਾਂ 'ਚ ਆ ਕੇ ਉਨ੍ਹਾਂ ਦੇ ਮਸਲੇ ਹੱਲ ਕਰਿਆ ਕਰਨਗੇ | ...
ਧਨੌਲਾ, 17 ਜਨਵਰੀ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਵਿਧਾਨ ਸਭਾ ਹਲਕਾ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੇ ਹੱਕ ਵਿਚ ਪਿੰਡ ਕਾਲੇਕੇ ਦੇ ਪਤਵੰਤਿਆਂ ਨੇ ਘਰ-ਘਰ ਜਾ ਕੇ ਭਰਵਾਂ ਸਮਰਥਨ ਦੇਣ ...
ਧਨੌਲਾ, 17 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਆਨਲਾਈਨ ਪੜ੍ਹਾਈ ਦੌਰਾਨ ਵਿਸ਼ੇਸ਼ ਪ੍ਰੋਗਰਾਮ ਰਾਹੀਂ ਬੱਚਿਆਂ ਨੂੰ ਠੰਢ ...
ਤਪਾ ਮੰਡੀ, 17 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੈਦਾਨ ਨੂੰ ਭਖਾ ਦਿੱਤਾ ਹੈ | ਇਸੇ ਲੜੀ ਤਹਿਤ ਹਲਕਾ ਭਦੌੜ ਰਿਜ਼ਰਵ ਤੋਂ ਅਕਾਲੀ-ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਨੇੜਲੇ ਪਿੰਡ ਢਿਲਵਾਂ ਵਿਖੇ ...
ਮਹਿਲ ਕਲਾਂ, 17 ਜਨਵਰੀ (ਅਵਤਾਰ ਸਿੰਘ ਅਣਖੀ)-ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਸੂਝਵਾਨ ਲੋਕ ਅਕਾਲੀ-ਬਸਪਾ ਗੱਠਜੋੜ ਨੂੰ ਰਿਕਾਰਡ ਤੋੜ ਵੋਟਾਂ ਦੇ ਫ਼ਰਕ ਨਾਲ ਜਿਤਾਅ ਕੇ ਸਰਕਾਰ ਬਣਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...
ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਸਬ-ਡਵੀਜ਼ਨਲ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ ਕੌਰ ਨੇ ਅਪਾਹਜ ਵੋਟਰਾਂ ਨੂੰ 20 ਫਰਵਰੀ ਨੂੰ ਆਪਣੀ ਵੋਟ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵੋਟ ਉਨ੍ਹਾਂ ਦੇ ਘਰ ਆ ਕੇ ਬੈਲਟ ਪੇਪਰ ਰਾਹੀਂ ਹੀ ਪੁਆ ਲਈ ...
ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਅਤੇ ਸ਼ਾਂਤਮਈ ਢੰਗ ਨਾਲ ਇਨਸਾਫ਼ ਦੀ ਮੰਗ ਕਰ ਰਹੀਆਂ ਸੰਗਤਾਂ 'ਤੇ ...
ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਭਦੌੜ ਤੋਂ ਉਮੀਦਵਾਰ ਸਤਨਾਮ ਸਿੰਘ ਰਾਹੀ ਦੇ ਹੱਕ ਵਿਚ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ, ਇਸਤਰੀ ਅਕਾਲੀ ਆਗੂ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਸਰਕਲ ਪ੍ਰਧਾਨ ...
ਰੂੜੇਕੇ ਕਲਾਂ, 17 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੇ ਪਿੰਡਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਵਿਚ ਸਮਰਥਕਾਂ ਵਲੋਂ ਇਕੱਤਰ ਹੋ ਕੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਰ ਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗਣ ...
ਮਲੇਰਕੋਟਲਾ, 17 ਜਨਵਰੀ (ਹਨੀਫ਼ ਥਿੰਦ) - ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤੀਕਾਰ ਮੁਹੰਮਦ ਮੁਸਤਫ਼ਾ ਨੂੰ ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਚ ਵੱਡਾ ਝਟਕਾ ਦਿੰਦਿਆਂ ਕਾਂਗਰਸ ...
ਲੌਂਗੋਵਾਲ, 17 ਜਨਵਰੀ (ਸ.ਸ.ਖੰਨਾ,ਵਿਨੋਦ) - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖੋ-ਵੱਖ ਪਾਰਟੀਆਂ ਵਲੋਂ ਆਪਣੇ ਦਫ਼ਤਰ ਖੋਲ੍ਹੇ ਜਾ ਰਹੇ ਹਨ ਉੱਥੇ ਹੀ ਅੱਜ ਅਨਾਜ ਮੰਡੀ ਲੌਂਗੋਵਾਲ ਵਿਖੇ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਬਲਦੇਵ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਵਿਧਾਨ ਸਭ ਹਲਕਾ ਸੁਨਾਮ ਤੋਂ ਸ਼੍ਰੋ. ਅ. ਦ. ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ...
ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਜਿਸ ਵਿਅਕਤੀ ਨੂੰ ਟਿਕਟ ਦੇਵੇਗਾ ...
ਖਨੌਰੀ, 17 ਜਨਵਰੀ (ਰਮੇਸ਼ ਕੁਮਾਰ) - ਵਿਧਾਨ ਸਭਾ ਹਲਕਾ ਲਹਿਰੇ ਤੋਂ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਅੱਜ ਖਨੌਰੀ ਸ਼ਹਿਰ ਦੇ ਵਿਚ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ | ਬੀਬੀ ਭੱਠਲ ਦੇ ...
ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ) - ਜਿਉਂ-ਜਿਉਂ ਵੋਟਾਂ ਦੀ ਤਰੀਕ ਨਜ਼ਦੀਕ ਆ ਰਹੀ ਹੈ ਤਿਉਂ-ਤਿਉਂ ਪ੍ਰੋ: ਜਸਵੰਤ ਸਿੰਘ ਗੱਜਣ ਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਹਲਕਾ ਅਮਰਗੜ੍ਹ ਤੋਂ ਕਾਫ਼ਲਾ ਵਿਸ਼ਾਲ ਹੁੰਦਾ ਜਾ ਰਿਹਾ ਹੈ, ਇਸੇ ਲੜੀ ਤਹਿਤ ਆਲ ...
ਲਹਿਰਾਗਾਗਾ, 17 ਜਨਵਰੀ (ਪ੍ਰਵੀਨ ਖੋਖਰ) - ਭਾਰਤੀ ਚੋਣ ਕਮਿਸ਼ਨ ਵਲੋਂ ਸਤਿਗੁਰੂ ਰਵੀਦਾਸ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਸੂਬੇ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਵਧਾ ਕੇ 20 ਫਰਵਰੀ ਕਰਨ ਦਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਧਾਲੀਵਾਲ, ਭੁੱਲਰ) - ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਕਰਵਾਉਣ ਦੇ ਐਲਾਨ ਦਾ ਵਿਧਾਨ ਸਭਾ ਹਲਕਾ ਸੁਨਾਮ ਤੋਂ ਭਾਜਪਾ ਆਗੂ ਵਿਨੋਦ ਗੁਪਤਾ ਨੇ ਸਵਾਗਤ ...
ਅਹਿਮਦਗੜ੍ਹ, 17 ਜਨਵਰੀ (ਰਣਧੀਰ ਸਿੰਘ ਮਹੋਲੀ) - ਅਕਾਲੀ-ਬਸਪਾ ਗਠਜੋੜ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਆਪ ਦੇ ਸਰਗਰਮ ਨੌਜਵਾਨਾਂ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਵੱਡਾ ਹੁਲਾਰਾ ਮਿਲਿਆ | ਜੰਡਾਲੀ ਵਿਖੇ ਸੁਖਪ੍ਰੀਤ ...
ਕੁੱਪ ਕਲਾਂ, 17 ਜਨਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਕਾਂਗਰਸੀ ਉਮੀਦਵਾਰ ਦੀ ਟਿਕਟ ਨੂੰ ਲੈ ਕੇ 'ਫਸੇ ਪੇਚ' ਕਾਰਨ ਉੱਠ ਰਹੀਆਂ 'ਬਗਾਵਤੀ ਸੁਰਾਂ' ਦੇ ਚੱਲਦਿਆਂ ਹਲਕੇ ਦਾ ਕਾਂਗਰਸੀ ਕੇਡਰ 'ਨਮੋਸ਼ੀ ਦੇ ਆਲਮ' ਵਿਚ ਘਿਰਿਆ ਵਿਖਾਈ ਦਿੰਦਾ ਹੈ | ...
ਮੂਣਕ, 17 ਜਨਵਰੀ (ਕੇਵਲ ਸਿੰਗਲਾ) - ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਨੇੜਲੇ ਪਿੰਡ ਗੋਬਿੰਦਪੁਰਾ ਪਾਪੜਾ ਵਿਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ...
ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਖੋਖਰ) - ਸਥਾਨਕ ਵਾਰਡ ਨੰਬਰ 9 ਦੇ ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਸਤਪਾਲ ਪਾਲੀ ਨੇ ਕਾਂਗਰਸ ਨੂੰ ਅਲਵਿਦਾ ਆਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ...
ਤਪਾ ਮੰਡੀ, 17 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਉਮੀਦਵਾਰ ਲਾਭ ਸਿੰਘ ਉੱਗੋਕੇ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਲੜੀ ਤਹਿਤ ਉਹਨਾ ਇੱਥੇ ਪਰਜਾਪਤ ਧਰਮਸ਼ਾਲਾ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX