ਤਾਜਾ ਖ਼ਬਰਾਂ


ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  1 day ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਘੋੜਿਆਂ ਦੇ ਸ਼ੌਕੀਨਾਂ ਦੀਆਂ ਅੱਜ ਵੀ ਮੰਡੀ 'ਚ ਲੱਗੀਆਂ ਰੌਣਕਾਂ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ- ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਅੰਤਰਰਾਸ਼ਟਰੀ ਘੋੜਾ ਮੰਡੀ ਵਿਚ ਘੋੜਿਆਂ ਅਤੇ ਹੋਰ ਜਾਨਵਰਾਂ ਦੇ ਸ਼ੌਂਕੀਨਾਂ ਦੀਆਂ ਅੱਜ ਵੀ ਰੌਣਕਾਂ ਲੱਗੀਆਂ ਰਹੀਆਂ | ਦੂਰ-ਦੂਰ ਤੋਂ ਲੋਕ ਵੱਖ-ਵੱਖ ਤਰ੍ਹਾਂ ਦੇ ਜਾਨਵਰ ਵੇਖਣ ਲਈ ਪਹੁੰਚੇ | ਨੁਕਰੇ ਅਤੇ ਮਾਰਵਾੜੀ ਘੋੜਿਆਂ ਦੀ ਕਾਫ਼ੀ ਪੁੱਛਗਿੱਛ ਸੀ | ਸਵੇਰ ਤੋਂ ਹੀ ਲੋਕਾਂ ਦਾ ਮੰਡੀ ਵਿਚ ਆਉਣਾ ਸ਼ੁਰੂ ਹੋ ਗਿਆ ਅਤੇ ਦੁਪਹਿਰ ਤੱਕ ਘੋੜਾ ਮੰਡੀ ਵਿਚ ਪੂਰੀ ਰੌਣਕ ਲੱਗ ਗਈ | ਇਸ ਥਾਂ ਤੋਂ ਵੱਖ-ਵੱਖ ਜਾਨਵਰਾਂ ਦੀ ਖੁਰਾਕ, ਮਸਾਲੇ, ਸ਼ਿੰਗਾਰ ਦੇ ਸਾਮਾਨ ਦੀਆਂ ਦੁਕਾਨਾਂ 'ਤੇ ਵੀ ਭੀੜ ਲੱਗੀ ਰਹੀ | ਹੋਰ ਸੂਬਿਆਂ ਤੋਂ ਵੀ ਦੁਕਾਨਦਾਰ ਊਾਠਾਂ, ਘੋੜਿਆਂ ਤੇ ਹੋਰ ਜਾਨਵਰਾਂ ਦਾ ਸਾਮਾਨ ਲੈ ਕੇ ਪਹੁੰਚੇ ਹੋਏ ਹਨ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ ਨੇ ਦੱਸਿਆ ਕਿ ਉਨ੍ਹਾਂ ਕੋਲ ਚਿੱਟੇ ਨੁਕਰੇ ਘੋੜੇ ਤੇ ਘੋੜੀਆਂ ਹਨ | ਉਨ੍ਹਾਂ ਨੂੰ ਪਿਤਾ ਪੁਰਖੀ ਇਸ ਕਿੱਤੇ ਦਾ ਸ਼ੌਂਕ ਹੈ | ਸ਼ਾਇਦ ਉਹ ਪੰਜਾਬ ਵਿਚ ਪਹਿਲੇ ਪ੍ਰਧਾਨ ਹੋਣਗੇ, ਜਦੋਂ ਨਗਰ ਕੌਂਸਲ ਦੀ ਪ੍ਰਧਾਨਗੀ ਦੌਰਾਨ ਕਈ ਵਾਰ ਘੋੜੀ 'ਤੇ ਸਵਾਰ ਹੋ ਕੇ ਹੀ ਦਫਤਰ ਜਾਂਦੇ ਸਨ | ਇਸ ਮੌਕੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਤੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਈਸ ਚੇਅਰਮੈਨ ਜਗਤਪਾਲ ਸਿੰਘ ਬਰਾੜ ਪਿੰਡ ਚੱਕ ਸ਼ੇਰੇਵਾਲਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਵੀ ਘੋੜੇ ਤੇ ਘੋੜੀਆਂ ਪਾਲਣ ਦਾ ਸ਼ੌਂਕ ਹੈ | ਉਨ੍ਹਾਂ ਦੇ ਕੈਂਪ ਵਿਚ ਵੀ ਵੱਖ-ਵੱਖ ਨਸਲਾਂ ਦੇ ਘੋੜੇ ਵੇਖਣ ਲਈ ਲੋਕਾਂ ਦੀ ਭੀੜ ਲੱਗੀ ਰਹੀ | ਪਿੰਡ ਥਾੜੇ ਵਾਲਿਆਂ ਦੇ ਬਰਾੜ ਸਟੱਡ ਫਾਰਮ ਦਾ ਚੈਂਪੀਅਨ ਘੋੜਾ ਜਿਉਣਾ ਤੇ ਅਜੂਬਾ ਮਾਘੀ ਮੇਲੇ ਦੀ ਸ਼ਾਨ ਬਣਿਆ ਰਿਹਾ | ਇਸ ਤਰ੍ਹਾਂ ਹੀ ਪਿੰਡ ਸੰਘਾ ਜ਼ਿਲ੍ਹਾ ਮਾਨਸਾ ਦੇ ਘੋੜਾ ਪਾਲਕ ਸੁਖਦੇਵ ਸਿੰਘ ਵਿਰਕ ਦੇ ਮਾਰਵਾੜੀ ਘੋੜੇ ਦੀ ਵੀ ਚਰਚਾ ਰਹੀ | ਅਨਮੋਨ ਰਤਨ ਨਾਂਅ ਦੇ ਇਸ ਘੋੜੇ ਦਾ 1 ਕਰੋੜ 1 ਲੱਖ ਮੁੱਲ ਲੱਗ ਚੁੱਕਿਆ ਹੈ | ਅਨਮੋਲ ਰਤਨ ਰਣੀਨੇ ਵਾਲੇ ਦੇਵਰਾਜ ਘੋੜੇ ਦਾ ਪੁੱਤਰ ਅਤੇ ਦਿਲਬਾਗ ਘੋੜੇ ਦਾ ਪੋਤਰਾ ਹੈ | ਪਿੰਡ ਬਾਦਲ ਦੇ ਸੁਖਬੀਰ ਸਿੰਘ ਬਾਦਲ ਦੇ ਘੋੜੇ ਰਾਜ ਹੰਸ ਦਾ ਅਨਮੋਲ ਰਤਨ ਦੋਹਤਾ ਹੈ | ਇਸ ਮੌਕੇ ਪਿੰਡ ਵਾੜਾ ਕਿਸ਼ਨਪੁਰਾ ਦੇ ਜਸਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਡਾ ਕੁੱਤਿਆਂ ਤੋਂ ਇਲਾਵਾ ਹੋਰ ਜਾਨਵਰਾਂ ਦੀ ਖ਼ਰੀਦ-ਵੇਚ ਦਾ ਕੰਮ ਹੈ, ਜਿਨ੍ਹਾਂ ਵਿਚ ਵੱਖ-ਵੱਖ ਨਸਲਾਂ ਦੇ ਬੱਕਰੇ, ਬੱਕਰੀਆਂ, ਮੋਹਰਾ ਨਸਲ ਦੇ ਝੋਟੇ ਤੇ ਝੋਟੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਕੁੱਤਿਆਂ ਸਮੇਤ ਕਈ ਜਾਨਵਰ ਹਨ ਜਿਨ੍ਹਾਂ ਵਿਚੋਂ ਅਮਰੀਕਨ ਟਰਕੀ ਦਾ ਮੁੱਲ 20 ਹਜ਼ਾਰ ਰੁਪਏ ਹੈ | ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਮਾਂ ਦੇ ਮੁਰਗੇ ਲਿਆਂਦੇ ਹੋਏ ਸਨ, ਜਿਨ੍ਹਾਂ ਦਾ ਮੁੱਲ 10 ਤੋਂ ਲੈ ਕੇ 20 ਹਜ਼ਾਰ ਸੀ | ਇਸ ਤਰ੍ਹਾਂ ਹੀ ਪਿੰਡ ਘੋਲੀਆ ਦੇ ਮਾਸਟਰ ਭੁਪਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਉਸ ਨੇ ਨੁਕਰੀ ਕਿਸਮ ਦੀਆਂ ਘੋੜੀਆਂ ਮੇਲੇ ਵਿਚ ਲਿਆਂਦੀਆਂ ਹਨ | ਇਸ ਤਰ੍ਹਾਂ ਹੀ ਸਿਰਸਾ (ਹਰਿਆਣਾ) ਰੂਹਸ਼ਾਦ ਸਟੱਡ ਫਾਰਮ ਦੇ ਮਾਲਕ ਤੇਜਿੰਦਰ ਸਿੰਘ ਜੈਲਦਾਰ, ਧਰਮ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਉਹ ਵੀ ਇੱਥੇ ਵੱਖ-ਵੱਖ ਨਸਲਾਂ ਦੇ ਘੋੜੇ-ਘੋੜੀਆਂ ਲੈ ਕੇ ਆਏ ਹਨ ਤੇ ਇਸ ਵਾਰ ਮੇਲਾ ਪਹਿਲੇ ਦਿਨ ਤੋਂ ਹੀ ਕਾਫ਼ੀ ਭਰਿਆ ਹੈ | ਇਸ ਮੌਕੇ ਗੰਗਾਨਗਰ (ਰਾਜਸਥਾਨ) ਤੋਂ ਆਏ ਘੋੜਾ ਪਾਲਕ ਲਾਲੀ ਨੇ ਘੋੜਾ ਮੰਡੀ ਵਿਚੋਂ 9 ਲੱਖ ਦੀ ਨੁਕਰੀ ਵਛੇਰੀ ਖ਼ਰੀਦੀ | ਉਨ੍ਹਾਂ ਦੱਸਿਆ ਕਿ ਇਸ ਦੀ ਉਮਰ 25-26 ਮਹੀਨੇ ਹੈ ਤੇ ਦੁੱਧ ਦੰਦ ਹੈ | ਉਨ੍ਹਾਂ ਦੱਸਿਆ ਕਿ ਇਹ ਮਲਵੰਦ ਘੋੜੇ ਦੀ ਬੱਚੀ ਹੈ ਅਤੇ ਡੇਰਾ ਸਿਰਸਾ ਵਿਖੇ ਪ੍ਰਸਿੱਧ ਘੋੜੀ ਰੂਹੀ ਦੀ ਸਕੀ ਛੋਟੀ ਭੈਣ ਹੈ | ਉਨ੍ਹਾਂ ਦੱਸਿਆ ਕਿ ਸਾਨੂੰ ਘੋੜੇ-ਘੋੜੀਆਂ ਰੱਖਣ ਦਾ ਸ਼ੌਂਕ ਹੈ ਅਤੇ ਨਾਲ ਵਪਾਰ ਦਾ ਕੰਮ ਕਰਦੇ ਹਾਂ | ਉਨ੍ਹਾਂ ਕਿਹਾ ਕਿ ਇਹ ਵਛੇਰੀ ਮੇਲੇ ਵਿਚ ਸਭ ਤੋਂ ਵੱਧ ਰੇਟ ਵਿਚ ਵਿਕੀ ਹੈ | ਇਸ ਮੌਕੇ ਲਾਲੀ ਬਰਾੜ ਸ੍ਰੀਨਗਰ ਪਿੰਡ ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਅਤੇ ਲਵ ਵੜਿੰਗ ਨੇ ਕਿਹਾ ਕਿ ਇਸ ਵਾਰ ਮੰਡੀ ਵਿਚ ਘੋੜਾ ਪਾਲਕ ਵੱਡੀ ਗਿਣਤੀ ਵਿਚ ਪਹੁੰਚੇ ਤੇ ਪੂਰਾ ਉਤਸ਼ਾਹ ਬਣਿਆ ਰਿਹਾ | ਇਸ ਮੌਕੇ ਕਈ ਘੋੜਾ ਪਾਲਕਾਂ ਨੇ ਨਾਕਸ ਪ੍ਰਬੰਧਾਂ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਸਿਆ, ਕਿਉਂਕਿ ਦੇਸ਼ ਭਰ ਵਿਚ ਪ੍ਰਸਿੱਧ ਇਸ ਮੰਡੀ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਬਹੁਤ ਖ਼ਸਤਾ ਸੀ ਅਤੇ ਖੱਡਿਆਂ ਵਿਚ ਪਾਣੀ ਖੜ੍ਹਾ ਹੋਣ ਕਰਕੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਇਸ ਤੋਂ ਇਲਾਵਾ ਵਾਰ-ਵਾਰ ਟੈ੍ਰਫ਼ਿਕ ਸਮੱਸਿਆ ਦਾ ਵੀ ਸਾਹਮਣਾ ਕਰਨਾ ਪਿਆ, ਕਿਉਂਕਿ ਗੁਰੂਹਰਸਹਾਏ ਰੋਡ 'ਤੇ ਲਗਾਤਾਰ ਜਾਮ ਲੱਗੇ ਰਹਿੰਦੇ ਸਨ ਅਤੇ ਟੈ੍ਰਫ਼ਿਕ ਪੁਲਿਸ ਦੀ ਡਿਊਟੀ ਤੋਂ ਵੀ ਲੋਕ ਸੰਤੁਸ਼ਟ ਨਜ਼ਰ ਨਹੀਂ ਆਏ |

ਸਰਕਾਰ ਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ, ਸੜਕਾਂ ਤੇ ਸੀਵਰੇਜ ਪ੍ਰਣਾਲੀ ਦੀ ਮੰਦੀ ਹਾਲਤ ਨੇ ਰਾਹਗੀਰਾਂ ਨੂੰ ਕੀਤਾ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ਵ ਪ੍ਰਸਿੱਧ ਮਾਘੀ ਜੋੜ ਮੇਲੇ ਦੇ ਮੱਦੇਨਜ਼ਰ ਸੜਕਾਂ ਅਤੇ ਸੀਵਰੇਜ ਦੀ ਸਮੱਸਿਆ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਗਿਆ ਤੇ ਨਾ ਹੀ ਬਦਲਵੇਂ ਰਸਤਿਆਂ ਦੇ ਚੰਗੇ ...

ਪੂਰੀ ਖ਼ਬਰ »

ਢਾਬੇ ਦੇ ਬਾਹਰ ਖੜ੍ਹੀ ਗੱਡੀ ਚੋਰੀ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)- ਢਾਬੇ ਦੇ ਬਾਹਰ ਖੜ੍ਹੀ ਗੱਡੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਰਬਜੀਤ ਸਿੰਘ ਵਾਸੀ ਅਬੁਲਖੁਰਾਣਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੂਪਨ ਜਾਂ ਹੋਰ ਨਿਸ਼ਾਨੀ ਨਾਲ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ- ਰਿਟਰਨਿੰਗ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਵਰਨਜੀਤ ਕੌਰ ਐੱਸ.ਡੀ.ਐੱਮ.-ਕਮ-ਰਿਟਰਨਿੰਗ ਅਫ਼ਸਰ-086 ਸ੍ਰੀ ਮੁਕਤਸਰ ਸਾਹਿਬ ਵਲੋਂ ਵਿਧਾਨ ਸਭਾ ਹਲਕਾ-086 ਨਾਲ ਸਬੰਧਿਤ ਸ਼ਰਾਬ ਠੇਕਿਆਂ ਦੇ ਸਬੰਧ ਵਿਚ ਆਬਕਾਰੀ ਵਿਭਾਗ ਅਤੇ ਸ਼ਰਾਬ ਠੇਕੇਦਾਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਕੋਰੋਨਾ ਸੈਂਪਲਿੰਗ ਤੇ ਟੀਕਾਕਰਨ ਦਾ ਕੰਮ ਜ਼ੋਰਾਂ 'ਤੇ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ਵਿਚ ਕੋਰੋਨਾ ਟੀਕਾਕਰਨ ਕੀਤਾ ਜਾ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਜਗਪਾਲ ਅਬੁੱਲਖੁਰਾਣਾ ਨੂੰ ਰੋਡ ਸ਼ੋਅ ਕੱਢਣ ਲਈ ਨੋਟਿਸ ਜਾਰੀ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)- ਕੋਰੋਨਾ ਮਹਾਂਮਾਰੀ ਨੇ ਸਿਆਸੀ ਉਮੀਦਵਾਰਾਂ ਲਈ ਖੁੱਲ੍ਹ ਕੇ ਜ਼ਮੀਨ 'ਤੇ ਪੈਰ ਚੁੱਕਣ-ਧਰਨ 'ਤੇ ਬੰਦਸ਼ਾਂ ਲਗਾ ਦਿੱਤੀਆਂ ਹਨ | ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਜਗਪਾਲ ਸਿੰਘ ਅਬੁੱਲਖੁਰਾਣਾ ਲੰਬੀ ਹਲਕੇ 'ਚ ਪੈਰ ...

ਪੂਰੀ ਖ਼ਬਰ »

ਜੀ.ਐੱਨ. ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਪੰਜਾਬੀ ਵਿਭਾਗ ਵਲੋਂ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਤਰਕਸ਼ੀਲ ਭਵਨ ਨੂੰ ਇਕ ਲੱਖ ਰੁਪਏ ਦੀ ਸਹਾਇਤਾ

ਦੋਦਾ, 17 ਜਨਵਰੀ (ਰਵੀਪਾਲ)-ਆਪਣੀ ਮਾਤਾ ਨੂੰ ਯਾਦ ਕਰਦਿਆਂ ਨੇੜਲੇ ਪਿੰਡ ਗੁਰੂਸਰ ਦੇ ਸੇਵਾ ਮੁਕਤ ਇੰਜੀਨੀਅਰ ਪ੍ਰੀਤਮ ਸਿੰਘ ਨੇ ਇਕ ਨਿਵੇਕਲੀ ਪਿਰਤ ਪਾਈ ਹੈ | ਉਨ੍ਹਾਂ ਵਿਗਿਆਨਕ ਚੇਤਨਾ ਦੇ ਪ੍ਰਚਾਰ ਪਾਸਾਰ 'ਚ ਜੁਟੀ ਲੋਕ ਪੱਖੀ ਸੰਸਥਾ ਤਰਕਸ਼ੀਲ ਸੁਸਾਇਟੀ ਪੰਜਾਬ ਦੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਧੀਰ ਸਿੰਘ ਸਾਗੂ)- ਸਥਾਨਕ ਰੈੱਡ ਕਰਾਸ ਜਿੰਮ ਦੇ ਕੋਚ ਗੁਰਮਿੰਦਰ ਸਿੰਘ ਚਹਿਲ ਤੇ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਾ ਸਿੰਘ ਦੇ ਉਪਰਾਲੇ ਸਦਕਾ ਪੰਜ ਲੋੜਵੰਦ ਪਰਿਵਾਰਾਂ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਕਰਵਾਏ ਗਏ | ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਓਵਰਫਲੋ ਹੋਣ ਕਾਰਨ ਗਲੀ ਦੇ ਲੋਕ ਪ੍ਰੇਸ਼ਾਨ

ਗਿੱਦੜਬਾਹਾ, 17 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੇ ਰੂਪ ਨਗਰ ਵਾਰਡ ਨੰਬਰ 19 ਦੀ ਮੁੱਖ ਗਲੀ ਵਿਚ ਇੰਟਰਲਾਕਿੰਗ ਤੋਂ ਬਿਨਾਂ ਰਹਿ ਗਈ ਕਰੀਬ 70 ਫੁੱਟ ਗਲੀ ਵਿਚ ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਗਲੀ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਤੇ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਸਾਂਝੀ ...

ਪੂਰੀ ਖ਼ਬਰ »

ਬਲੱਡ ਸੇਵਾ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ੂਨਦਾਨ ਕੈਂਪ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)- ਬਲੱਡ ਸੇਵਾ ਸ੍ਰੀ ਮੁਕਤਸਰ ਸਾਹਿਬ (ਪੀ.ਬੀ. 30) ਵਲੋਂ ਮਸਜਿਦ ਚੌਕ ਵਿਖੇ ਗਨਪਤੀ ਟਰੇਡਰਜ਼ ਸਾਹਮਣੇ ਖ਼ੂਨਦਾਨ ਕੈਂਪ ਲਾਇਆ ਗਿਆ | ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮਸ਼ੁਦਾ ਨਾਬਾਲਗ ਲੜਕੀ ਦੀ ਕੀਤੀ ਭਾਲ, ਪਿਛਲੇ ਪੰਜ ਦਿਨਾਂ ਤੋਂ ਸੀ ਘਰੋਂ ਗ਼ਾਇਬ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮਾਘੀ ਮੇਲੇ ਵਿਚ ਡਿਊਟੀਆਂ ਦੇ ਰੁਝੇਵੇਂ ਦੇ ਬਾਵਜੂਦ ਸ਼ਹਿਰ ਦੇ ਗਾਂਧੀ ਨਗਰ ਇਲਾਕੇ ਤੋਂ ਗ਼ਾਇਬ ਇਕ ਨਾਬਾਲਗ ਲੜਕੀ ਦੀ ਪੰਜ ਦਿਨਾਂ 'ਚ ਹੀ ਭਾਲ ਕਰ ਲਈ ਹੈ | ...

ਪੂਰੀ ਖ਼ਬਰ »

ਬੀ.ਐੱਲ.ਓ. ਯੂਨੀਅਨ ਨੇ ਰਿਟਰਨਿੰਗ ਅਫ਼ਸਰ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)- ਬੀ.ਐੱਲ.ਓ. ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਪ੍ਰਧਾਨ ਨਵਦੀਪ ਸੁੱਖੀ ਦੀ ਅਗਵਾਈ ਵਿਚ ਉੱਪ ਮੰਡਲ ਅਫ਼ਸਰ (ਸਿਵਲ) ਕਮ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਸਵਰਨਜੀਤ ਕੌਰ ਨੂੰ ਮਿਲਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਖੋਖਰ ਦੀ ਸਰਬਸੰਮਤੀ ਨਾਲ ਹੋਈ ਚੋਣ

ਮੰਡੀ ਬਰੀਵਾਲਾ, 17 ਜਨਵਰੀ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕਾਈ ਖੋਖਰ ਦੀ ਚੋਣ ਬਲਾਕ ਪ੍ਰਧਾਨ ਜਸਵੀਰ ਸਿੰਘ ਸਰਾਂ ਸਰਾਏਨਾਗਾ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਇਸ ਚੋਣ ਵਿਚ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕ ਵੈਕਸੀਨੇਸ਼ਨ ਜ਼ਰੂਰ ਕਰਵਾਉਣ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਤੀਬਰ ਗਤੀ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪੋ੍ਰਗਰਾਮ ਮਿਮਿਟ ਮਲੋਟ ਵਿਖੇ ਸਫ਼ਲਤਾਪੂਰਵਕ ਸਮਾਪਤ

ਮਲੋਟ, 17 ਜਨਵਰੀ (ਪਾਟਿਲ)- ਏ.ਆਈ.ਸੀ.ਟੀ.ਈ.-ਆਈ.ਐੱਸ.ਟੀ.ਈ. ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਰਾਸ਼ਟਰੀ ਪੱਧਰ ਦੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਅਡਵਾਂਸਮੈਂਟਸ ਐਂਡ ਮੈਨੂਫੈਕਚਰਿੰਗ ਟੈਕਨਾਲੋਜੀ' ਦਾ ਸਮਾਪਤੀ ਸਮਾਰੋਹ ਮਲੋਟ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਡਾ: ਸੁਨੀਲ ਬਾਂਸਲ ਨੇ ਸੀ.ਐੱਚ.ਸੀ. ਆਲਮਵਾਲਾ ਦਾ ਕੀਤਾ ਦੌਰਾ

ਮਲੋਟ, 17 ਜਨਵਰੀ (ਪਾਟਿਲ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਡਾ: ਸੁਨੀਲ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਸੀ.ਐੱਚ.ਸੀ. ਆਲਮਵਾਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ...

ਪੂਰੀ ਖ਼ਬਰ »

ਆਖ਼ਰ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਮਿਲ ਗਿਆ ਭਾਸ਼ਾ ਅਫ਼ਸਰ, ਖੋਜਾਰਥੀ ਜਗਰੀਤ ਕੌਰ ਨੇ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਹਰਮਹਿੰਦਰ ਪਾਲ)- ਲੰਮੇ ਸਮੇਂ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਉਡੀਕ ਕਰਦਿਆਂ ਅਖੀਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਭਾਸ਼ਾ ਅਫ਼ਸਰ ਵਜੋਂ ਜਗਰੀਤ ਕੌਰ ਮਿਲ ਗਏ ਹਨ | ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਆਪ' ਦੀ ਬਿਨਾਂ ਮਨਜ਼ੂਰੀ ਤੋਂ ਚੋਣ ਪ੍ਰਚਾਰ ਕਰਦੀ ਗੱਡੀ ਚੋਣ ਅਮਲੇ ਨੇ ਫੜੀ

ਮੰਡੀ ਕਿੱਲਿਆਂਵਾਲੀ, 17 ਜਨਵਰੀ (ਇਕਬਾਲ ਸਿੰਘ ਸ਼ਾਂਤ)- ਚੋਣ ਸਰਗਰਮੀਆਂ ਵਧਣ ਦੇ ਨਾਲ ਸਿਆਸੀ ਧਿਰਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਵੀ ਸਾਹਮਣੇ ਆਉਣ ਲੱਗੀ ਹੈ | 'ਅਸੂਲੀ ਪਾਰਟੀ' ਅਖਵਾਉਂਦੀ ਆਪ' ਦੀ ਬਿਨਾਂ ਮਨਜ਼ੂਰੀ ਦੇ ਚੋਣ ਪ੍ਰਚਾਰ ਕਰਦੀ ਇੱਕ ਗੱਡੀ ਚੋਣ ਅਮਲੇ ਦੇ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਨੇ ਅਨੁਰੂਪ ਕੌਰ ਨੂੰ ਬਣਾਇਆ ਉਮੀਦਵਾਰ

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ (ਰਣਧੀਰ ਸਿੰਘ ਸਾਗੂ)- ਸੰਯੁਕਤ ਸਮਾਜ ਮੋਰਚੇ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਆਪਣੇ ਉਮੀਦਵਾਰ ਅਨੁਰੂਪ ਕੌਰ ਸੰਧੂ ਦਾ ਨਾਂਅ ਐਲਾਨ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਇਹ ਲੜਕੀ ਦਿੱਲੀ ਯੂਨੀਵਰਸਿਟੀ ਵਿਚ ਰਿਸਰਚ ਸਕਾਲਰ ...

ਪੂਰੀ ਖ਼ਬਰ »

ਜਨੇਰੀਆਂ ਤੋਂ ਪਰਿਵਾਰ ਵੱਡੀ ਗਿਣਤੀ 'ਚ 'ਆਪ' 'ਚ ਹੋਏ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਤੇ ਹਲਕਾ ਕਮੇਟੀ ਕੋਆਰਡੀਨੇਟਰ ਬੇਅੰਤ ਕੌਰ ਸੇਖੋਂ ਦੀ ਮੌਜੂਦਗੀ ਵਿਚ ਪਿੰਡ ਜਨੇਰੀਆਂ ਅਤੇ ਭਾਗ ਸਿੰਘ ਵਾਲਾ ਤੋਂ ਪਰਿਵਾਰ ਵੱਡੀ ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਮੰਡੀ ਲੱਖੇਵਾਲੀ, 17 ਜਨਵਰੀ (ਮਿਲਖ ਰਾਜ)- ਪਿੰਡ ਨੰਦਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਹੁਲਾਰਾ ਮਿਲਿਆ, ਜਦੋਂ ਪਿੰਡ ਦੇ ਤਿੰਨ ਪਰਿਵਾਰ ਹੋਰ ਪਾਰਟੀਆਂ ਨੂੰ ਅਲਵਿਦਾ ਆਖ ਕੇ ਪਾਰਟੀ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਦੀ ਹਾਜ਼ਰੀ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਸੇਵਾ ਮੁਕਤ ਡੀ.ਡੀ.ਪੀ.ਓ. ਗੁਰਮੀਤ ਸਿੰਘ ਢਿੱਲੋਂ 'ਆਪ' ਵਿਚ ਹੋਏ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਨੂੰ ਫ਼ਰੀਦਕੋਟ ਵਿਚ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਗੁਰਮੀਤ ਸਿੰਘ ਢਿੱਲੋਂ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਗੁਰਮੀਤ ਸਿੰਘ ਢਿੱਲੋਂ ਇਕ ਸੇਵਾ ਮੁਕਤ ਜ਼ਿਲ੍ਹਾ ਵਿਕਾਸ ...

ਪੂਰੀ ਖ਼ਬਰ »

12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ 'ਚ ਸ਼ਾਮਿਲ

ਜੈਤੋ, 17 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਪਿੰਡ ਕਰੀਰਵਾਲੀ ਦੇ ਕਰੀਬ 12 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਤੇ ਆਪ ਦੇ ਸੂਬਾਈ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਦੀ ਬੇਟੀ ਤੇ ਨੂੰ ਹ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਗਿੱਦੜਬਾਹਾ, 17 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਉਨ੍ਹਾਂ ਦੀ ਬੇਟੀ ਅਨੂੰ ਸੰਧੂ ਅਤੇ ਨੂੰ ਹ ਅਰਸ਼ਦੀਪ ਢਿੱਲੋਂ ਨੇ ਸ਼ਹਿਰ ਦੇ ...

ਪੂਰੀ ਖ਼ਬਰ »

ਜੈਸ਼ਨਪ੍ਰੀਤ ਢਿੱਲੋਂ ਵਲੋਂ ਕਿੱਕੀ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਉਨ੍ਹਾਂ ਦੇ ਛੋਟੇ ਭਰਾ ਜੈਸ਼ਨਪ੍ਰੀਤ ਸਿੰਘ ਜੈਸੀ ਢਿੱਲੋਂ ਵਲੋਂ ਵੀ ਚੋਣ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਪਿੰਡ ਰਣ ਸਿੰਘ ਵਾਲਾ ਵਿਖੇ ਨੁੱਕੜ ਮੀਟਿੰਗਾਂ ਜਾਰੀ

ਬਰਗਾੜੀ, 17 ਜਨਵਰੀ (ਲਖਵਿੰਦਰ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਵਲੋਂ ਪਿੰਡ ਰਣ ਸਿੰਘ ਵਾਲਾ ਵਿਖੇ ਕਈ ਥਾਵਾਂ 'ਤੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਨੂੰ ਸੂਬਾ ਸਿੰਘ ਬਾਦਲ, ...

ਪੂਰੀ ਖ਼ਬਰ »

ਗਿੱਦੜਬਾਹਾ ਤੋਂ ਗੁਰਪ੍ਰੀਤ ਕੋਟਲੀ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ

ਗਿੱਦੜਬਾਹਾ, 17 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਸੰਯੁਕਤ ਸਮਾਜ ਮੋਰਚਾ ਨੇ ਗੁਰਪ੍ਰੀਤ ਕੋਟਲੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ | ਗੁਰਪ੍ਰੀਤ ਕੋਟਲੀ ਜੋ ਕਿ ਕਿਸੇ ਜਾਣ ਪਹਿਚਾਣ ਦਾ ਮੁਹਤਾਜ ਨਹੀਂ ਅਤੇ ਪਿਛਲੇ ਸਾਲ ਤੋਂ ਦਿੱਲੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਨੇ ਮਲੋਟ ਤੋਂ ਸੁਖਵਿੰਦਰ ਕੁਮਾਰ ਨੂੰ ਉਮੀਦਵਾਰ ਐਲਾਨਿਆ

ਮਲੋਟ, 17 ਜਨਵਰੀ (ਪਾਟਿਲ)-ਸੰਯੁਕਤ ਸਮਾਜ ਮੋਰਚਾ ਨੇ ਅੱਜ ਜਾਰੀ ਕੀਤੀ ਸੂਚੀ 'ਚ ਮਲੋਟ ਵਿਧਾਨ ਸਭਾ ਰਿਜ਼ਰਵ ਹਲਕੇ ਤੋਂ 27 ਸਾਲਾਂ ਨੌਜਵਾਨ ਸੁਖਵਿੰਦਰ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਗੁਰੂ ਰਵਿਦਾਸ ਨਗਰ ਵਾਸੀ ਸੁਖਵਿੰਦਰ ਕੁਮਾਰ ਪੜਿ੍ਹਆ-ਲਿਖਿਆ ਨੌਜਵਾਨ ...

ਪੂਰੀ ਖ਼ਬਰ »

ਪਿੰਡ ਕੰਗਣਖੇੜਾ ਤੋਂ ਮੌਜੂਦਾ ਸਰਪੰਚ ਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕੁਲਵਿੰਦਰ ਸਿੰਘ ਕਾਕਾ ਭਾਈਕੇਰਾ ਦੀ ਪ੍ਰੇਰਨਾ ਸਦਕਾ ਪਿੰਡ ਕੰਗਣਖੇੜਾ ਦੇ ਮੌਜੂਦਾ ਸਰਪੰਚ ਸਮੇਤ ਪੰਚ ਅਤੇ ਅਨੇਕਾਂ ਹੀ ਪਰਿਵਾਰਾਂ ਨੇ ...

ਪੂਰੀ ਖ਼ਬਰ »

ਪਿੰਡ ਦੀਪ ਸਿੰਘ ਵਾਲਾ ਤੋਂ ਵੱਡੀ ਗਿਣਤੀ ਲੋਕ ਕਾਂਗਰਸ ਨੂੰ ਅਲਵਿਦਾ ਆਖ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)- ਪਿੰਡ ਦੀਪ ਸਿੰਘ ਵਾਲਾ ਤੋਂ ਸੈਂਕੜੇ ਕਾਂਗਰਸੀ ਪਰਿਵਾਰਾਂ ਦੇ ਸੈਂਕੜੇ ਲੋਕ ਅੱਜ ਪਾਰਟੀ ਨੂੰ ਅਲਵਿਦਾ ਆਖ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ...

ਪੂਰੀ ਖ਼ਬਰ »

ਲੰਬੀ ਤੋਂ ਕਾਂਗਰਸੀ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਣਾ ਦਾ ਹਲਕੇ 'ਚ ਪੁੱਜਣ 'ਤੇ ਭਰਵਾਂ ਸਵਾਗਤ

ਲੰਬੀ, 17 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਪੰਜਾਬ ਦੀ ਸਭ ਤੋਂ ਚਰਚਿਤ ਸੀਟ ਹਲਕਾ ਲੰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਣਾ ਦੇ ਆਪਣੇ ਹਲਕੇ ਵਿਚ ਪ੍ਰਵੇਸ਼ ਕਰਨ 'ਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਪੁੱਜ ਕੇ ਆਪਣੇ ਆਗੂ ਦਾ ਗਰਮਜੋਸ਼ੀ ਨਾਲ ...

ਪੂਰੀ ਖ਼ਬਰ »

ਪਿੰਡ ਬਾਂਮ ਦੇ 12 ਪਰਿਵਾਰ 'ਆਪ' 'ਚ ਸ਼ਾਮਿਲ

ਮੰਡੀ ਲੱਖੇਵਾਲੀ, 17 ਜਨਵਰੀ (ਮਿਲਖ ਰਾਜ)- ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਬਾਂਮ ਦੇ ਇਕ ਦਰਜਨ ਤੋਂ ਵਧੇਰੇ ਪਰਿਵਾਰ ਹੋਰ ਪਾਰਟੀਆਂ ਨੂੰ ਅਲਵਿਦਾ ਆਖ ਕੇ ਉਮੀਦਵਾਰ ਡਾ: ਬਲਜੀਤ ਕੌਰ ਦੀ ਅਗਵਾਈ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX