ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  2 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਪਹਿਲਾ ਸਫ਼ਾ

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਤੇ ਹੋਰ ਥਾਵਾਂ ਤੋਂ 10 ਕਰੋੜ ਦੀ ਨਕਦੀ ਬਰਾਮਦ

• 21 ਲੱਖ ਦੇ ਸੋਨੇ ਦੇ ਗਹਿਣੇ ਤੇ 12 ਲੱਖ ਕੀਮਤ ਦੀ ਰੋਲੈਕਸ ਘੜੀ ਵੀ ਮਿਲੀ • 22 ਘੰਟਿਆਂ ਤੱਕ ਹਨੀ ਤੇ ਸੰਦੀਪ ਤੋਂ ਪੁੱਛਗਿੱਛ
ਪੁਨੀਤ ਬਾਵਾ, ਜਸਬੀਰ ਸਿੰਘ ਜੱਸੀ
ਲੁਧਿਆਣਾ/ਐਸ.ਏ.ਐਸ. ਨਗਰ, 19 ਜਨਵਰੀ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਈ.ਡੀ. ਨੂੰ ਬੀਤੇ ਦਿਨ 6 ਕਰੋੜ ਦੀ ਨਕਦੀ ਮਿਲੀ ਸੀ ਅਤੇ ਅੱਜ ਈ.ਡੀ. ਨੂੰ 4 ਕਰੋੜ ਰੁਪਏ ਤੋਂ ਵੱਧ ਦੀ ਹੋਰ ਨਕਦੀ ਮਿਲੀ ਹੈ | ਈ.ਡੀ. ਵਲੋਂ ਬਰਾਮਦ ਕੀਤੀ ਗਈ ਕੁੱਲ ਨਕਦੀ 10 ਕਰੋੜ ਰੁਪਏ ਤੋਂ ਵੱਧ ਹੋ ਗਈ ਹੈ | ਛਾਪੇਮਾਰੀ ਦੌਰਾਨ ਈ.ਡੀ. ਨੂੰ 21 ਲੱਖ ਸੋਨੇ ਦੇ ਗਹਿਣੇ ਤੇ 12 ਲੱਖ ਕੀਮਤ ਦੀ ਰੋਲੈਕਸ ਦੀ ਘੜੀ ਵੀ ਮਿਲੀ ਹੈ | ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਅੱਜ ਈ.ਡੀ. ਨੂੰ 2 ਕਰੋੜ ਰੁਪਏ ਤੋਂ ਵੱਧ ਦੀ ਹੋਰ ਨਕਦੀ ਮਿਲੀ ਹੈ | ਇਸ ਤਰ੍ਹਾਂ ਹਨੀ ਕੋਲੋਂ ਕੁੱਲ 8 ਕਰੋੜ ਦੀ ਨਕਦੀ ਮਿਲੀ ਹੈ | ਜਦਕਿ ਉਸ ਦੇ ਸਾਥੀ ਸੰਦੀਪ ਕੌਸ਼ਲ ਉਰਫ ਬਾਬਾ ਦੇ ਟਿਕਾਣੇ ਤੋਂ ਅੱਜ 2 ਕਰੋੜ ਰੁਪਏ ਦੀ ਰਾਸ਼ੀ ਹੋਰ ਬਰਾਮਦ ਕੀਤੀ ਗਈ ਹੈ | ਈ.ਡੀ. ਦੀਆਂ ਟੀਮਾਂ ਨੇ ਏਨੀ ਵੱਡੀ ਮਾਤਰਾ 'ਚ ਨਕਦੀ ਦੀ ਗਿਣਤੀ ਕਰਨ ਲਈ ਨੋਟ ਗਿਣਨ ਲਈ ਮਸ਼ੀਨਾਂ ਦਾ ਸਹਾਰਾ ਲਿਆ | ਈ.ਡੀ. ਵਲੋਂ ਸਵੇਰੇ 6 ਵਜੇ ਦੇ ਕਰੀਬ ਆਪਣੀ ਜਾਂਚ ਪੂਰੀ ਕਰਨ ਉਪਰੰਤ ਹਨੀ ਨੂੰ ਉਥੇ ਹੀ ਛੱਡ ਦਿੱਤਾ ਗਿਆ, ਜਦਕਿ ਕੌਸ਼ਲ ਨੂੰ ਚੰਡੀਗੜ੍ਹ ਜਾ ਕੇ ਛੱਡ ਦਿੱਤਾ ਗਿਆ | ਜਾਂਚ ਪੂਰੀ ਹੋਣ ਤੋਂ ਬਾਅਦ ਈ.ਡੀ. ਦੀਆਂ ਤਿੰਨ ਗੱਡੀਆਂ ਜਲੰਧਰ ਵੱਲ ਅਤੇ 1 ਗੱਡੀ ਕੌਸ਼ਲ ਨੂੰ ਲੈ ਕੇ ਚੰਡੀਗੜ੍ਹ ਵੱਲ ਰਵਾਨਾ ਹੋ ਗਈ | ਭਾਵੇਂ ਈ.ਡੀ. ਵਲੋਂ ਹਾਲੇ ਤੱਕ ਆਪਣੇ ਪੱਧਰ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ ਪਰ ਸੂਤਰਾਂ ਮੁਤਾਬਿਕ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਦੇ ਭਾਣਜੇ ਹਨੀ ਅਤੇ ਉਸ ਦੇ ਦੋਸਤ ਕੌਸ਼ਲ ਨੂੰ ਛੱਡਣ ਲੱਗਿਆਂ ਕਿਹਾ ਗਿਆ ਹੈ ਕਿ ਜਲਦ ਹੀ ਉਨ੍ਹਾਂ ਨੂੰ ਸੰਮਨ ਭੇਜ ਕੇ ਈ.ਡੀ. ਦੇ ਦਫ਼ਤਰ 'ਚ ਪੁੱਛਗਿੱਛ ਲਈ ਬੁਲਾਇਆ ਜਾਵੇਗਾ | ਉਨ੍ਹਾਂ ਦੋਵਾਂ ਦੇ ਬਿਆਨ ਵੀ ਦਰਜ ਕੀਤੇ ਗਏ | ਉਧਰ ਕੌਸ਼ਲ ਨੂੰ ਈ.ਡੀ. ਦੀ ਟੀਮ ਵਲੋਂ ਦੇਰ ਰਾਤ ਮੁਹਾਲੀ ਲਿਆਂਦਾ ਗਿਆ ਅਤੇ ਹੋਮਲੈਂਡ ਦੀ ਪਾਰਕਿੰਗ 'ਚ ਗੱਡੀ ਅੰਦਰ ਹੀ ਬਿਠਾਈ ਰੱਖਿਆ | ਹੋਮਲੈਂਡ ਦੇ ਬਾਹਰ ਸਾਰੀ ਰਾਤ ਹਨੀ ਦੇ ਪਰਿਵਾਰਕ ਮੈਂਬਰ ਇੰਤਜ਼ਾਰ ਕਰਦੇ ਰਹੇ | ਈ. ਡੀ. ਵਲੋਂ ਪਿਛਲੇ ਕਈ ਮਹੀਨਿਆਂ ਤੋਂ ਹਨੀ 'ਤੇ ਨਜ਼ਰ ਰੱਖੀ ਜਾ ਰਹੀ ਸੀ ਕਿਉਂਕਿ ਈ.ਡੀ. ਵਲੋਂ ਹਨੀ ਨੂੰ ਕੁਝ ਅਜਿਹੀਆਂ ਤਸਵੀਰਾਂ ਤੇ ਵੀਡੀਓਜ਼ ਦਿਖਾਈਆਂ ਗਈਆਂ ਸਨ, ਜਿਸ 'ਚ ਉਹ ਪੈਸੇ ਤੇ ਦਸਤਾਵੇਜ਼ ਲਿਆਉਂਦਾ ਦਿਖਾਈ ਦੇ ਰਿਹਾ ਸੀ | ਈ.ਡੀ. ਨੂੰ ਇਸ ਗੱਲ ਦਾ ਵੀ ਸ਼ੱਕ ਹੈ ਕਿ ਹਨੀ ਮੁੱਖ ਮੰਤਰੀ ਦੇ ਨਾਂਅ 'ਤੇ ਮੋਟੀਆਂ ਰਕਮਾਂ ਲੈ ਕੇ ਬਦਲੀਆਂ ਆਦਿ ਕਰਵਾਉਂਦਾ ਸੀ ਅਤੇ ਇਸ ਸੰਬੰਧੀ ਈ.ਡੀ. ਨੇ ਹਨੀ ਕੋਲੋਂ ਮੁੱਖ ਮੰਤਰੀ ਦੇ ਹੋਰਨਾਂ ਰਿਸ਼ਤੇਦਾਰਾਂ ਦੇ ਮੋਬਾਈਲ ਨੰਬਰ ਅਤੇ ਘਰ ਦੇ ਪਤੇ ਵੀ ਲਏ ਦੱਸੇ ਜਾ ਰਹੇ ਹਨ | ਈ.ਡੀ. ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਹੋਰ ਨਾਮਜ਼ਦ ਵਿਅਕਤੀਆਂ ਦੀ ਪੈੜ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਕਈ ਨਾਮੀ ਵਿਅਕਤੀਆਂ ਨੂੰ ਵੀ ਜਾਂਚ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ | ਈ.ਡੀ. ਨੇ ਇਹ ਸਾਰਾ ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤਾ ਹੈ | ਬਰਾਮਦ ਹੋਈ ਨਕਦੀ ਦੇ ਸਾਧਨ ਤੇ ਇਹ ਪੈਸਾ ਕਿੱਥੋਂ ਤੇ ਕਿਹੜੇ ਵਸੀਲੇ ਤੋਂ ਆਇਆ, ਇਸ ਸੰਬੰਧੀ ਆਮਦਨ ਕਰ ਵਿਭਾਗ ਵਲੋਂ ਜਾਂਚ ਕੀਤੀ ਜਾਵੇਗੀ | ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਪੈਸੇ ਕਿਸ ਮਕਸਦ ਲਈ ਖ਼ਰਚ ਕੀਤੇ ਜਾਣੇ ਸਨ | ਈ.ਡੀ. ਵਲੋਂ ਹਨੀ ਦੇ ਸੰਪਰਕ ਵਾਲੇ ਹੋਰਨਾਂ ਵਿਅਕਤੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ |

ਮੰਤਰੀ ਨਾਲੋਂ ਵੱਧ ਸੁਰੱਖਿਆ ਲੈ ਕੇ ਘੁੰਮਦਾ ਸੀ ਹਨੀ

ਭੁਪਿੰਦਰ ਸਿੰਘ ਹਨੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਹਿਣ 'ਤੇ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਦਿੱਤੀ ਹੋਈ ਸੀ | ਉਸ ਦੇ ਠਾਠ ਪੰਜਾਬ ਦੇ ਕੈਬਨਿਟ ਮੰਤਰੀ ਨਾਲੋਂ ਘੱਟ ਨਹੀਂ ਸਨ | ਇਹ ਵੀ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਦੇ ਵਿਸ਼ਵਾਸਪਾਤਰਾਂ 'ਚੋਂ ਹਨੀ ਇਕ ਸੀ |

ਚੰਨੀ ਦੇ ਰਿਸ਼ਤੇਦਾਰ ਵਿਰੁੱਧ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਹੜਕੰਪ

ਕਬਜ਼ੇ 'ਚ ਲਏ ਗਏ ਰਿਕਾਰਡ ਤੇ ਵਹੀ
ਖਾਤਿਆਂ ਨੂੰ ਲੈ ਕੇ ਰੇਤ ਬਜਰੀ ਕਾਰੋਬਾਰ 'ਚ ਭਾਜੜਾਂ
ਹਰਕਵਲਜੀਤ ਸਿੰਘ

ਚੰਡੀਗੜ੍ਹ, 19 ਜਨਵਰੀ-ਈ.ਡੀ. ਵਲੋਂ ਰੇਤ ਕਾਰੋਬਾਰ ਨਾਲ ਸੰਬੰਧਿਤ ਮੁੱਖ ਮੰਤਰੀ ਦੇ ਇਕ ਰਿਸ਼ਤੇਦਾਰ ਤੇ ਕੁਝ ਹੋਰ ਲੋਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਬਰਾਮਦ ਕੀਤੀ 10 ਕਰੋੜ ਤੋਂ ਵੱਧ ਦੀ ਨਕਦੀ, ਸੋਨਾ ਤੇ ਕਬਜ਼ੇ 'ਚ ਲਏ ਗਏ ਦਸਤਾਵੇਜ਼ਾਂ ਅਤੇ ਜਾਇਦਾਦਾਂ ਆਦਿ ਦੇ ਕਾਗ਼ਜ਼ਾਤ ਨੂੰ ਲੈ ਕੇ ਰਾਜ ਦੇ ਵਜ਼ਾਰਤੀ ਹਲਕਿਆਂ 'ਚ ਹੜਕੰਪ ਮਚਿਆ ਹੋਇਆ ਹੈ, ਕਿਉਂਕਿ ਚਰਚੇ ਇਹ ਵੀ ਹਨ ਕਿ ਈ.ਡੀ. ਦੇ ਛਾਪੇ ਦੌਰਾਨ ਮਿਲੇ ਲੈਣ-ਦੇਣ ਦੇ ਰਿਕਾਰਡ ਕਾਰਨ ਜਾਂਚ ਦੇ ਘੇਰੇ 'ਚ ਹੋਰ ਵੀ ਬਹੁਤ ਸਾਰੇ ਲੋਕ ਆ ਸਕਦੇ ਹਨ | ਚਰਚਾ ਹੈ ਕਿ ਹੁਣ ਤੱਕ ਦੀ ਜਾਂਚ ਦੌਰਾਨ ਇਕ ਮੰਤਰੀ ਤੇ ਇਕ ਕਾਂਗਰਸ ਵਿਧਾਇਕ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਨਾਂਅ ਵੀ ਸਾਹਮਣੇ ਆਇਆ ਹੈ, ਜਦੋਂ ਕਿ ਮਿਲੇ ਰਿਕਾਰਡ ਸੰਬੰਧੀ ਅਧਿਕਾਰੀਆਂ ਵਲੋਂ ਅਜੇ ਜਾਂਚ ਜਾਰੀ ਹੈ | ਦਿਲਚਸਪ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਸਮੇਂ ਦੌਰਾਨ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਹੁਤ ਮੰਤਰੀ ਤੇ ਵਿਧਾਇਕ ਰੇਤੇ ਦੀ ਨਾਜਾਇਜ਼ ਖ਼ੁਦਾਈ 'ਚ ਲੱਗੇ ਹੋਏ ਸਨ ਅਤੇ ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਵੀ ਇਸ ਸੰਬੰਧੀ ਜਾਣਕਾਰੀ ਦਿੱਤੀ ਸੀ ਪਰ ਅਜਿਹੇ ਮੰਤਰੀਆਂ ਤੇ ਵਿਧਾਇਕਾਂ 'ਤੇ ਹੁਣ ਖ਼ਤਰੇ ਦੀ ਤਲਵਾਰ ਜ਼ਰੂਰ ਮੰਡਰਾ ਰਹੀ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਨ੍ਹਾਂ ਅੱਜ ਪ੍ਰੈੱਸ ਨਾਲ ਇਸ ਮਸਲੇ 'ਤੇ ਗੱਲਬਾਤ ਕੀਤੀ, ਵਲੋਂ ਸਵੇਰੇ ਵਿਸ਼ੇਸ਼ ਸੁਨੇਹਾ ਦੇ ਕੇ ਚੋਣ ਪ੍ਰਚਾਰ 'ਚ ਲੱਗੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇੱਥੇ ਸੱਦਿਆ | ਉਨ੍ਹਾਂ ਨਾਲ ਪੈਦਾ ਹੋਈ ਇਸ ਸਥਿਤੀ 'ਤੇ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੀ ਉਨ੍ਹਾਂ ਨੂੰ ਆਪਣੇ ਨਾਲ ਹਾਜ਼ਰ ਰੱਖਿਆ ਪਰ ਬਹੁਤੇ ਮੰਤਰੀ ਤੇ ਵਿਧਾਇਕ ਕੇਂਦਰੀ ਏਜੰਸੀਆਂ ਦੇ ਡਰ ਕਾਰਨ ਹੁਣ ਇਸ ਮਸਲੇ 'ਤੇ ਖੁੱਲ੍ਹ ਕੇ ਵਿਰੋਧ ਕਰਨ ਤੋਂ ਵੀ ਘਬਰਾ ਰਹੇ ਹਨ | ਚੰਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੇਰੇ ਰਿਸ਼ਤੇਦਾਰ ਭੁਪਿੰਦਰ ਸਿੰਘ ਨਾਲ ਭਾਵੇਂ ਮੇਰੀ ਕੋਈ ਗੱਲ ਨਹੀਂ ਹੋਈ ਪਰ ਮੈਨੂੰ ਪਤਾ ਲੱਗਾ ਹੈ ਕਿ ਏਜੰਸੀ ਉਸ 'ਤੇ ਮੇਰਾ ਨਾਂਅ ਲੈਣ ਲਈ ਦਬਾਅ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਸਵੇਰੇ 6 ਵਜੇ ਤਕ ਅਦਾਲਤ ਖੁੱਲ੍ਹੀ ਰਖਾਈ ਗਈ ਤਾਂ ਜੋ ਕਬਜ਼ੇ 'ਚ ਲਏ ਵਿਅਕਤੀਆਂ ਨੂੰ ਪੇਸ਼ ਕਰ ਕੇ ਗਿ੍ਫ਼ਤਾਰੀ ਪਾਈ ਜਾ ਸਕੇ ਪਰ ਅਜਿਹਾ ਵੀ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਵਿਰੋਧੀ ਚਾਹੁੰਦੇ ਹਨ ਕਿ ਮੈਂ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਨਾ ਕਰ ਸਕਾਂ | ਉਨ੍ਹਾਂ ਕਿਹਾ ਕਿ ਜੇ ਕੇਂਦਰ ਚਾਹੁੰਦਾ ਹੈ ਤਾਂ ਮੈਂ ਜੇਲ੍ਹ ਜਾਣ ਲਈ ਵੀ ਤਿਆਰ ਹਾਂ ਪਰ ਵਜ਼ਾਰਤੀ ਹਲਕਿਆਂ ਨਾਲ ਸੰਬੰਧਿਤ ਉਹ ਲੋਕ ਜਿਨ੍ਹਾਂ ਦਾ ਮਗਰਲੇ ਪੰਜ ਸਾਲ ਰੇਤ ਕਾਰੋਬਾਰ 'ਚ ਦਖ਼ਲ ਰਿਹਾ ਦੀ ਬੇਚੈਨੀ ਤੇ ਘਬਰਾਹਟ ਸਪੱਸ਼ਟ ਨਜ਼ਰ ਆ ਰਹੀ ਸੀ | ਚਰਚਾ ਇਹ ਹੈ ਕਿ ਛਾਪਿਆਂ ਦੌਰਾਨ ਮਿਲੇ ਕਾਗ਼ਜ਼ਾਤ 'ਚ ਜੋ ਕੋਈ 68 ਕਰੋੜ ਦੇ ਲੈਣ-ਦੇਣ ਦਾ ਹਿਸਾਬ ਹੈ ਅਤੇ 10 ਕਰੋੜ ਦੀ ਨਕਦੀ ਦਾ ਹਿਸਾਬ ਦੇਣ ਲਈ ਈ.ਡੀ. ਵਲੋਂ ਕਾਬੂ ਕੀਤੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਪਹਿਲਾਂ ਸਮਾਂ ਦਿੱਤਾ ਜਾ ਸਕਦਾ ਹੈ | ਜਾਂਚ ਦੌਰਾਨ ਲੈਣ-ਦੇਣ 'ਚ ਜਿਨ੍ਹਾਂ ਹੋਰ ਲੋਕਾਂ ਦੇ ਵੀ ਨਾਂਅ ਸਾਹਮਣੇ ਆਉਂਦੇ ਹਨ ਈ.ਡੀ. ਉਨ੍ਹਾਂ ਤੋਂ ਵੀ ਜਵਾਬ ਮੰਗ ਸਕਦੀ ਹੈ | ਸਿਆਸੀ ਹਲਕਿਆਂ ਦਾ ਮੰਨਣਾ ਹੈ ਕਿ ਈ.ਡੀ. ਦੀ ਰੇਡ ਦੌਰਾਨ ਸਾਹਮਣੇ ਆਈ ਨਕਦੀ ਤੇ ਮੁੱਖ ਮੰਤਰੀ ਦੇ ਨਾਂਅ ਕਾਰਨ ਕਾਂਗਰਸ ਦਾ ਵੀ ਕੋਈ ਨੁਕਸਾਨ ਹੋ ਸਕਦਾ ਹੈ ਜਾਂ ਨਹੀਂ ਇਹ ਵੇਖਣ ਵਾਲੀ ਗੱਲ ਹੋਵੇਗੀ | ਇਸ ਸਾਰੇ ਮਾਮਲੇ 'ਚ ਇਕ ਦਿਲਚਸਪ ਪਹਿਲੂ ਇਹ ਹੈ ਕਿ ਜਿਸ ਕੰਪਨੀ ਦਾ ਹਿਸਾਬ ਕਾਬੂ ਕੀਤਾ ਗਿਆ ਹੈ ਤੇ ਨਕਦੀ ਮਿਲੀ ਹੈ ਉਸ ਨੂੰ ਜੋ ਰੇਤੇ ਦੀ ਖੱਡ ਅਲਾਟ ਹੋਈ ਸੀ ਉਹ ਅੱਜ ਤੱਕ ਚੱਲ ਹੀ ਨਹੀਂ ਸਕੀ ਤਾਂ ਫਿਰ ਕਰੋੜਾਂ ਦਾ ਲੈਣ-ਦੇਣ ਕਿਵੇਂ ਤੇ ਕਾਹਦੇ ਲਈ ਹੋ ਰਿਹਾ ਸੀ, ਇਹ ਵੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ |

ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲੇ 18 ਲੱਖ ਤੋਂ ਪਾਰ

2,82,970 ਨਵੇਂ ਕੇਸ, 441 ਹੋਰ ਮੌਤਾਂ
ਨਵੀਂ ਦਿੱਲੀ, 19 ਜਨਵਰੀ (ਪੀ. ਟੀ. ਆਈ.)-ਦੇਸ਼ 'ਚ ਕੋਰੋਨਾ ਵਾਇਰਸ ਦੇ ਇਕ ਦਿਨ 'ਚ 2,82,970 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ ਵਧ ਕੇ 3,79,01,241 ਹੋ ਗਈ ਹੈ, ਜਿਸ 'ਚ ਓਮੀਕਰੋਨ ਦੇ 8,961 ਮਾਮਲੇ ਵੀ ਸ਼ਾਮਿਲ ਹਨ | ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਗਰਮ ਮਾਮਲੇ ਵਧ ਕੇ 18,31,000 ਹੋ ਗਏ ਹਨ, ਜੋ ਕਿ 232 ਦਿਨਾਂ 'ਚ ਸਭ ਤੋਂ ਵੱਧ ਹਨ | ਬੀਤੇ 24 ਘੰਟਿਆਂ 'ਚ 441 ਹੋਰ ਮੌਤਾਂ ਨਾਲ ਵਾਇਰਸ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 4,87,202 ਹੋ ਗਈ ਹੈ | ਸਰਗਰਮ ਮਾਮਲੇ ਕੁੱਲ ਲਾਗਾਂ ਦਾ 4.83 ਫ਼ੀਸਦੀ ਹਨ, ਜਦੋਂਕਿ ਰਾਸ਼ਟਰੀ ਕੋਵਿਡ-19 ਸਿਹਤਯਾਬੀ ਦਰ ਘਟ ਕੇ 93.88 ਫ਼ੀਸਦੀ ਰਹਿ ਗਈ ਹੈ | ਮੰਤਰਾਲੇ ਅਨੁਸਾਰ ਰੋਜ਼ਾਨਾ ਦੀ ਪਾਜ਼ੀਟਿਵਿਟੀ ਦਰ 15.13 ਫ਼ੀਸਦੀ ਦਰਜ ਕੀਤੀ ਗਈ ਹੈ, ਜਦੋਂਕਿ ਹਫ਼ਤਾਵਾਰ ਦਰ 15.53 ਫ਼ੀਸਦੀ ਹੈ | ਮਹਾਂਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,55,83,039 ਹੋ ਗਈ ਹੈ, ਜਦੋਂਕਿ ਕੇਸਾਂ ਦੀ ਮੌਤ ਦਰ 1.29 ਫ਼ੀਸਦੀ ਦਰਜ ਕੀਤੀ ਗਈ ਹੈ | ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਦੇਸ਼ 'ਚ ਸੰਚਤ ਖੁਰਾਕਾਂ ਦੀ ਗਿਣਤੀ 158.88 ਕਰੋੜ ਤੋਂ ਵਧ ਗਈ ਹੈ |

ਬਾਦਲ ਨੂੰ ਕੋਰੋਨਾ-ਡੀ.ਐਮ.ਸੀ. ਲਿਆਂਦਾ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਅੱਜ ਸ: ਬਾਦਲ ਨੂੰ ਡਾਕਟਰੀ ਜਾਂਚ ਲਈ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿਥੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਪਾਜ਼ੀਟਿਵ ਪਾਇਆ ਗਿਆ | ਡਾਕਟਰਾਂ ਵਲੋਂ ਉਨ੍ਹਾਂ ਨਾਲ ਕਿਸੇ ਨੂੰ ਵੀ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸ: ਬਾਦਲ ਨੂੰ ਦੁਪਹਿਰ ਸਮੇਂ ਦਿਆਨੰਦ ਹਸਪਤਾਲ ਲਿਆਂਦਾ ਗਿਆ | ਪਹਿਲਾਂ ਬਾਦਲ ਨੂੰ ਬਠਿੰਡਾ ਦੇ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਦਿਆਨੰਦ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ | ਸ: ਬਾਦਲ ਦੀ ਤਬੀਅਤ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਚੱਲੀ ਆ ਰਹੀ ਸੀ | ਉਨ੍ਹਾਂ ਨੂੰ ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਸੀ | ਅੱਜ ਜਦੋਂ ਸ: ਬਾਦਲ ਦਿਆਨੰਦ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਵਲੋਂ ਕੋਰੋਨਾ ਤੋਂ ਇਲਾਵਾ ਉਨ੍ਹਾਂ ਦੇ ਸਰੀਰ ਦੇ ਹੋਰ ਵੀ ਟੈਸਟ ਕੀਤੇ ਗਏ | ਸ: ਬਾਦਲ ਚੱਲਣ ਫਿਰਨ ਤੋਂ ਅਸਮਰੱਥਾ ਪ੍ਰਗਟ ਕਰ ਰਹੇ ਸਨ, ਜਿਸ ਲਈ ਉਨ੍ਹਾਂ ਨੂੰ ਵੀਲ੍ਹ ਚੇਅਰ 'ਤੇ ਕਾਰ ਤੋਂ ਹਸਪਤਾਲ ਦੇ ਅੰਦਰ ਲਿਜਾਇਆ ਗਿਆ | ਹਾਲ ਦੀ ਘੜੀ ਡਾਕਟਰਾਂ ਵਲੋਂ ਸ: ਬਾਦਲ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਸ: ਬਾਦਲ ਦੇ ਦਿਆਨੰਦ ਹਸਪਤਾਲ ਦੀ ਸੂਚਨਾ ਮਿਲਦਿਆਂ ਹੀ ਅਕਾਲੀ ਆਗੂ ਵੀ ਮੌਕੇ 'ਤੇ ਪਹੁੰਚੇ ਪਰ ਡਾਕਟਰਾਂ ਵਲੋਂ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ: ਬਾਦਲ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੰਬੀ ਹਲਕੇ 'ਚ ਚੋਣ ਪ੍ਰਚਾਰ ਕਰ ਰਹੇ ਸਨ |

ਮੋਰਟੋਰੀਅਮ ਨਾਲ ਸੰਬੰਧਿਤ ਅਦਾਇਗੀ ਲਈ 973.74 ਕਰੋੜ ਮਨਜ਼ੂਰ

ਨਵੀਂ ਦਿੱਲੀ, 19 ਜਨਵਰੀ (ਉਪਮਾ ਡਾਗਾ ਪਾਰਥ)-ਸਰਕਾਰ ਨੇ ਸਟੇਟ ਬੈਂਕ ਆਫ ਇੰਡੀਆ (ਐਸ. ਬੀ. ਆਈ.) ਨੂੰ ਸਾਲ 2020 'ਚ ਮਹਾਂਮਾਰੀ ਦੌਰਾਨ ਲਾਗੂ ਕੀਤੇ ਗਏ ਕਰਜ਼ੇ ਦੇ ਮੋਰਟੋਰੀਅਮ ਨਾਲ ਸੰਬੰਧਿਤ ਅਦਾਇਗੀ ਵਜੋਂ 973.74 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ | ਇਹ ਰਕਮ ਰਿਜ਼ਰਵ ਬੈਂਕ ਵਲੋਂ ਮਾਰਚ 2020 'ਚ ਐਲਾਨੇ ਮੋਰਟੋਰੀਅਮ ਦੀ ਮਿਆਦ ਦੌਰਾਨ ਵਿਸ਼ੇਸ਼ ਕਰਜ਼ ਖਾਤਿਆਂ 'ਚ ਕਰਜ਼ਾ ਲੈਣ ਵਾਲਿਆਂ ਨੂੰ ਐਕਸ-ਗ੍ਰੇਸ਼ੀਆ ਦੇਣ ਦੀ ਯੋਜਨਾ ਦੇ ਤਹਿਤ ਉਧਾਰ ਦੇਣ ਵਾਲੀਆਂ ਸੰਸਥਾਵਾਂ (ਐਲ. ਆਈ. ਐਸ.) ਵਲੋਂ ਜਮ੍ਹਾਂ ਕੀਤੇ ਗਏ ਦਾਅਵਿਆਂ ਦੇ ਭੁਗਤਾਨ ਲਈ ਹੈ | ਕੈਬਨਿਟ ਦੇ ਫੈਸਲੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਬਜਟ 'ਚ ਖਾਸ ਕਰਜ਼ਾ ਖਾਤਿਆਂ 'ਚ ਕਰਜ਼ਦਾਰਾਂ ਨੂੰ ਛੇ ਮਹੀਨਿਆਂ ਲਈ ਮਿਸ਼ਰਤ ਵਿਆਜ ਅਤੇ ਸਧਾਰਨ ਵਿਆਜ 'ਚ ਅੰਤਰ ਦੀ ਐਕਸਗ੍ਰੇਸ਼ੀਆ ਅਦਾਇਗੀ ਦੀ ਯੋਜਨਾ ਲਈ 5,500 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ | ਇਸ 'ਚੋਂ 2020-21 'ਚ 4,626.93 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ 1,846 ਕਰੋੜ ਰੁਪਏ ਦੇ ਵਾਧੂ ਦਾਅਵੇ ਪ੍ਰਾਪਤ ਹੋਏ ਹਨ | ਐਸ. ਬੀ. ਆਈ. ਨੂੰ 23 ਜੁਲਾਈ ਤੋਂ 22 ਸਤੰਬਰ, 2021 ਦਰਮਿਆਨ ਐਕਸਗ੍ਰੇਸ਼ੀਆ ਦੀ ਅਦਾਇਗੀ ਲਈ 873.07 ਕਰੋੜ ਰੁਪਏ ਦਿੱਤੇ ਗਏ ਸਨ | ਹੁਣ ਮੰਤਰੀ ਮੰਡਲ ਨੇ ਬਾਕੀ ਰਕਮ ਨੂੰ ਕਲੀਅਰ ਕਰਨ ਲਈ ਇਨ੍ਹਾਂ ਬਕਾਏ ਦੇ ਭੁਗਤਾਨ ਲਈ ਐਸ. ਬੀ. ਆਈ. ਨੂੰ 973.74 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ |
ਸਰਕਾਰ ਆਈ.ਆਰ.ਈ.ਡੀ.ਏ. 'ਚ ਕਰੇਗੀ 1500 ਕਰੋੜ ਰੁਪਏ ਦਾ ਨਿਵੇਸ਼
ਭਾਰਤ ਸਰਕਾਰ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਆਈ.ਆਰ.ਈ.ਡੀ.ਏ. (ਨਵਿਆਉਣਯੋਗ ਊਰਜਾ ਦੇ ਵਿਕਾਸ ਬਾਰੇ ਭਾਰਤੀ ਏਜੰਸੀ) 'ਚ 1500 ਕਰੋੜ ਰੁਪਏ ਨਿਵੇਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਨਾਲ ਆਈ.ਆਰ.ਈ.ਡੀ.ਏ. ਨਵਿਆਉਣਯੋਗ ਊਰਜਾ ਖੇਤਰ 'ਚ 12000 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਸਮਰੱਥ ਹੋ ਜਾਵੇਗੀ | ਅਨੁਰਾਗ ਠਾਕੁਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਆਈ.ਆਰ.ਈ.ਡੀ.ਏ. ਨੂੰ 3500 ਤੋਂ 4000 ਮੈਗਾਵਾਟ ਨਵਿਆਉਣਯੋਗ ਊਰਜਾ ਦੀ ਸਿਰਜਣਾ ਕਰਨ 'ਚ ਮਦਦ ਮਿਲੇਗੀ | ਇਸ ਨਾਲ 10,200 ਰੁਜ਼ਗਾਰ ਦਾ ਵੀ ਸਿਰਜਣ ਹੋਵੇਗਾ |
ਸਫ਼ਾਈ ਮੁਲਾਜ਼ਮਾਂ ਲਈ ਬਣੇ ਰਾਸ਼ਟਰੀ ਕਮਿਸ਼ਨ ਦਾ ਕਾਰਜਕਾਲ 3 ਸਾਲ ਲਈ ਵਧਾਇਆ
ਮੰਤਰੀ ਮੰਡਲ ਨੇ ਸਫ਼ਾਈ ਮੁਲਾਜ਼ਮਾਂ ਲਈ ਬਣੇ ਰਾਸ਼ਟਰੀ ਕਮਿਸ਼ਨ ਦਾ ਕਾਰਜਕਾਲ 3 ਸਾਲ ਹੋਰ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਕਮਿਸ਼ਨ ਦਾ ਕਾਰਜਕਾਲ 31 ਮਾਰਚ, 2025 ਤੱਕ ਹੋ ਜਾਵੇਗਾ |

2 ਸੁਪਰਡੈਂਟ ਤੇ ਇਕ ਇੰਸਪੈਕਟਰ ਸਮੇਤ 5 ਗਿ੍ਫ਼ਤਾਰ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਪੁਲਿਸ 'ਚ ਹੋਈਆਂ ਜਾਅਲੀ ਤਰੱਕੀਆਂ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਨੇ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ 2 ਸੁਪਰਡੈਂਟ ਤੇ 1 ਪੁਲਿਸ ਇੰਸਪੈਕਟਰ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਹੈੱਡਕੁਆਰਟਰ ਵਲੋਂ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਤਤਕਾਲੀਨ ਡੀ.ਜੀ.ਪੀ ਐਸ. ਚਟੋਪਾਧਿਆਏ ਦੇ ਜਾਅਲੀ ਦਸਤਖ਼ਤ ਕਰਕੇ ਕੁਝ ਪੁਲਿਸ ਕਰਮੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ | ਪੁਲਿਸ ਨੇ ਸ਼ਿਕਾਇਤ 'ਤੇ ਆਧਾਰ 'ਤੇ ਪੁਲਿਸ ਸਟੇਸ਼ਨ ਸੈਕਟਰ 3 'ਚ ਮਾਮਲਾ ਦਰਜ ਕੀਤਾ ਸੀ ਤੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਟੀਮ ਬਣਾਈ ਗਈ, ਜਿਸ 'ਚ ਚੰਡੀਗੜ੍ਹ ਪੁਲਿਸ ਦੇ ਐਸ.ਪੀ. ਕੇਤਨ ਬਾਂਸਲ ਤੇ ਡੀ.ਐਸ.ਪੀ. ਚਰਨਜੀਤ ਸਿੰਘ ਵਿਰਕ ਸ਼ਾਮਿਲ ਸਨ | ਜਾਂਚ 'ਚ ਪੰਜਾਬ ਪੁਲਿਸ ਹੈੱਡਕੁਅਰਾਟਰ ਦੀ ਜੀ.ਪੀ. ਫ਼ੰਡ ਬਰਾਂਚ ਦੇ ਸੁਪਰੀਟੈਂਡੈਂਟ ਸੰਦੀਪ ਕੁਮਾਰ (55), ਸੁਪਰੀਟੈਂਡੈਂਟ ਈ-1 ਬਰਾਂਚ ਬਹਾਦਰ ਸਿੰਘ (52), ਹੈੱਡ ਕਾਂਸਟੇਬਲ ਮਨੀ ਕਟੌਚ (33), ਪੰਜਾਬ ਪੁਲਿਸ ਤੋਂ ਬਰਖ਼ਾਸਤ ਐਸ.ਆਈ. ਸਰਬਜੀਤ ਸਿੰਘ (47) ਤੇ ਇੰਸਪੈਕਟਰ ਸਾਈਬਰ ਸੈੱਲ ਸਤਵੰਤ ਸਿੰਘ (48) ਦਾ ਨਾਂਅ ਸਾਹਮਣੇ ਆਇਆ | ਪੁਲਿਸ ਨੇ ਮੁਲਜ਼ਮਾਂ ਤੋਂ ਜਾਅਲੀ ਆਰਡਰ, ਸੰਦੀਪ ਕੁਮਾਰ ਦਾ ਲੈਪਟਾਪ, ਸੀ.ਪੀ.ਯੂ., ਮੋਬਾਈਲ ਫ਼ੋਨ, ਡਿਸਪੈਚ ਰਜਿਸਟਰ ਤੇ ਕਾਰ ਬਰਾਮਦ ਕੀਤੀ ਹੈ | ਜਾਂਚ 'ਚ ਸਾਹਮਣੇ ਆਇਆ ਹੈ ਕਿ ਸਾਈਬਰ ਸੈੱਲ ਖਰੜ ਦੇ ਇੰਸਪੈਕਟਰ ਸਤਵੰਤ ਸਿੰਘ ਤੇ ਬਰਖ਼ਾਸਤ ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਖ਼ੁਦ ਨੂੰ ਡੀ.ਜੀ.ਪੀ. ਦਾ ਕਰੀਬੀ ਦੱਸ ਕੇ ਅਧਿਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਤਰੱਕੀ ਦਿਵਾ ਸਕਦੇ ਹਨ ਅਤੇ ਡੀ.ਜੀ.ਪੀ. ਦਫ਼ਤਰ ਤੋਂ ਤਰੱਕੀ ਦੇ ਆਰਡਰ ਵੀ ਕਰਵਾ ਸਕਦੇ ਹਨ | ਸਤਵੰਤ ਸਿੰਘ ਤੇ ਸਰਬਜੀਤ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਤੇ ਸੁਪਰੀਟੈਂਡੈਂਟ ਸੰਦੀਪ ਕੁਮਾਰ ਨੇ ਆਪਣੇ ਲੈਪਟਾਪ 'ਤੇ ਜਾਅਲੀ ਆਰਡਰ ਬਣਾਇਆ, ਜਿਸ ਨੂੰ ਹੈੱਡ ਕਾਂਸਟੇਬਲ ਮਨੀ ਕਟੋਚ ਨੇ ਟਾਈਪ ਕੀਤਾ ਸੀ | ਸੰਦੀਪ ਕੁਮਾਰ ਨੇ ਇਸ ਆਰਡਰ ਦੀ ਕਾਪੀ ਨੂੰ ਇੰਸਪੈਕਟਰ ਸਤਵੰਤ ਸਿੰਘ ਨੂੰ ਦਿੱਤਾ, ਜਿਸ ਨੇ ਡੀ.ਜੀ.ਪੀ. ਦੇ ਜਾਅਲੀ ਦਸਤਖ਼ਤ ਕਰਵਾਏ | ਇਸ ਦੇ ਬਾਅਦ ਸੰਦੀਪ ਕੁਮਾਰ ਤੇ ਈ-1 ਬਰਾਂਚ ਦੇ ਸੁਪਰੀਟੈਂਡੈਂਟ ਬਹਾਦਰ ਸਿੰਘ ਦੀ ਮਦਦ ਨਾਲ ਪੰਜਾਬ ਪੁਲਿਸ ਦੇ ਡਿਸਪੈਚ ਰਜਿਸਟਰ 'ਚ ਇਨ੍ਹਾਂ ਤਰੱਕੀਆਂ ਦੀ ਐਂਟਰੀ ਕੀਤੀ ਤੇ ਅੱਗੇ ਵੰਡ ਦਿੱਤਾ | ਇਸ ਮਾਮਲੇ ਦੀ ਜਾਂਚ ਫ਼ਿਲਹਾਲ ਜਾਰੀ ਹੈ ਤੇ ਮਾਮਲੇ ਨਾਲ ਜੁੜੇ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ |

ਮੁਲਾਇਮ ਸਿੰਘ ਯਾਦਵ ਦੀ ਨੂੰ ਹ ਅਪਰਣਾ ਯਾਦਵ ਭਾਜਪਾ 'ਚ ਹੋਈ ਸ਼ਾਮਿਲ

ਨਵੀਂ ਦਿੱਲੀ, 19 ਜਨਵਰੀ (ਉਪਮਾ ਡਾਗਾ ਪਾਰਥ)-ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰ ਹ ਅਪਰਣਾ ਯਾਦਵ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਿਲ ਹੋ ਗਈ ਹੈ | ਅਪਰਣਾ ਦਿੱਲੀ 'ਚ ...

ਪੂਰੀ ਖ਼ਬਰ »

ਵੱਡਿਆਂ ਘਰਾਂ ਦੀਆਂ ਨੂੰ ਹਾਂ, ਢੁਕੀਆਂ ਵੋਟਰਾਂ ਦੀਆਂ ਬਰੂਹਾਂ

ਕਈ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਇਨ੍ਹਾਂ ਦੇ ਘਰਾਂ ਦੇ ਬਜ਼ੁਰਗ ਡਾ. ਕਮਲ ਕਾਹਲੋਂ ਬਟਾਲਾ, 19 ਜਨਵਰੀ-ਜਦੋਂ ਵੀ ਪੰਜਾਬ 'ਚ ਕੋਈ ਚੋਣ ਆਉਂਦੀ ਹੈ ਤਾਂ ਵੋਟਾਂ ਖ਼ਾਤਰ ਪਰਿਵਾਰ ਦੀਆਂ ਨੂੰ ਹਾਂ ਘਰੋ-ਘਰੀ ਜਾਂਦੀਆਂ ਹਨ | ਚੋਣਾਂ 'ਚ ਵੱਡਿਆਂ ਘਰਾਂ ਦੀਆਂ ਨੂੰ ਹਾਂ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸੁਧਾਰ 'ਚ 11 ਲੱਖ 45 ਹਜ਼ਾਰ ਦੀ ਲੁੱਟ

ਚਮਿਆਰੀ/ਗਗੋਮਾਹਲ/ਅਜਨਾਲਾ, 19 ਜਨਵਰੀ (ਜਗਪ੍ਰੀਤ ਸਿੰਘ ਜੌਹਲ, ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)-ਬਾਅਦ ਦੁਪਹਿਰ ਅਜਨਾਲਾ ਤਹਿਸੀਲ ਦੇ ਪਿੰਡ ਸੁਧਾਰ ਦੇ ਸਹਿਕਾਰੀ ਬੈਂਕ 'ਚ ਆਈ-20 ਕਾਰ 'ਤੇ ਆਏ ਚਾਰ ਲੁਟੇਰੇ ਸੁਰੱਖਿਆ ਗਾਰਡ ਨੂੰ ਜ਼ਖ਼ਮੀ ਕਰਕੇ 11 ਲੱਖ 45 ...

ਪੂਰੀ ਖ਼ਬਰ »

ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਜਾਰੀ ਰਹੇਗੀ

ਨਵੀਂ ਦਿੱਲੀ, 19 ਜਨਵਰੀ (ਏਜੰਸੀ)- ਡਾਇਰੈਕਟਰ ਜਨਰਲ ਆਫ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਨੇ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਵਧਾ ਦਿੱਤੀ ਹੈ | ਡੀ.ਜੀ.ਸੀ.ਏ. ਨੇ ਇਹ ਫੈਸਲਾ ਦੇਸ਼ ਤੇ ਦੁਨੀਆ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਹੈ | ...

ਪੂਰੀ ਖ਼ਬਰ »

ਈ.ਵੀ.ਐੱਮ. ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਵਿਚਾਰ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 19 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ ਦੇ ਪੰਜ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਬਨਾਮ ਬੈਲੇਟ ਰਾਹੀਂ ਚੋਣਾਂ ਕਰਵਾਉਣ ਦਾ ਮੁੱਦਾ ਇਕ ਵਾਰ ਫਿਰ ਅਦਾਲਤ ਪਹੁੰਚ ਗਿਆ ਹੈ | ਸੁਪਰੀਮ ਕੋਰਟ ਚੋਣਾਂ ...

ਪੂਰੀ ਖ਼ਬਰ »

ਚੀਨੀ ਸੈਨਾ ਵਲੋਂ ਭਾਰਤੀ ਖੇਤਰ ਤੋਂ 17 ਸਾਲਾ ਲੜਕਾ ਅਗਵਾ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਭਾਰਤੀ ਖੇਤਰ 'ਚ ਅਰੁਣਾਚਲ ਪ੍ਰਦੇਸ਼ ਦੇ ਉਪਰਲੇ ਸਿਯਾਂਗ ਜ਼ਿਲ੍ਹੇ ਤੋਂ ਇਕ 17 ਸਾਲਾ ਲੜਕੇ ਨੂੰ ਅਗਵਾ ਕਰ ਲਿਆ | ਇਹ ਜਾਣਕਾਰੀ ਬੁੱਧਵਾਰ ਨੂੰ ਰਾਜ ਦੇ ਸੰਸਦ ਮੈਂਬਰ ਤਾਪਿਰ ਗਾਓ ਨੇ ਦਿੱਤੀ | ਗਾਓ ...

ਪੂਰੀ ਖ਼ਬਰ »

ਹਿਮਾਚਲ ਦੇ ਮੰਡੀ 'ਚ ਨਕਲੀ ਸ਼ਰਾਬ ਪੀਣ ਨਾਲ 5 ਮੌਤਾਂ

ਸ਼ਿਮਲਾ/ਮੰਡੀ, 19 ਜਨਵਰੀ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 2 ਹੋਰ ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲਾਂ 'ਚ ਦਾਖ਼ਲ ਹਨ | ਸੂਬੇ ਦੇ ਡੀ.ਜੀ.ਪੀ. ਸੰਜੈ ਕੁੰਡੂ ਵਲੋਂ ਜਾਰੀ ਪ੍ਰੈਸ ਨੋਟ 'ਚ ਦੱਸਿਆ ...

ਪੂਰੀ ਖ਼ਬਰ »

ਬਾਦਲ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ ਸੁਖਬੀਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਨ ਲਈ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇਰ ਸ਼ਾਮ ਲੁਧਿਆਣਾ ਦੇ ਦਿਆਨੰਦ ਹਸਪਤਾਲ ਪਹੁੰਚੇ | ਇਸ ਦੌਰਾਨ ...

ਪੂਰੀ ਖ਼ਬਰ »

22 ਨੂੰ ਚੁਣਿਆ ਜਾਵੇਗਾ ਦਿੱਲੀ ਗੁਰਦੁਆਰਾ ਕਮੇਟੀ ਦਾ ਨਵਾਂ ਪ੍ਰਧਾਨ

ਨਵੀਂ ਦਿੱਲੀ, 19 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਤੇ ਅੰਤਰਿੰਗ ਬੋਰਡ ਦੀ ਚੋਣ 22 ਜਨਵਰੀ ਨੂੰ ਹੋਏਗੀ | ਇਸ ਦੇ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਵਲੋਂ ਕੱਲ੍ਹ ਦੇਰ ਰਾਤ ਚਿੱਠੀ ਜਾਰੀ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ 4 ਵਾਰ ਭਾਈ ਭੁੱਲਰ ਦੇ ਰਿਹਾਈ ਮਤੇ ਨੂੰ ਕੀਤਾ ਰੱਦ

ਨਵੀਂ ਦਿੱਲੀ, 19 ਜਨਵਰੀ (ਜਗਤਾਰ ਸਿੰਘ)-ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅੱਤਵਾਦੀ ਗਤੀਵਿਧੀਆਂ ਜਾਂ ਘਿਨਾਉਣੇ ਜੁਰਮ 'ਚ ਸ਼ਾਮਿਲ ਰਹੇ ਸ਼ਖ਼ਸ ਨੂੰ ਵੀ ਭਾਰਤੀ ਸੰਵਿਧਾਨ ਦੇ ਦਾਇਰੇ 'ਚ ਆਉਂਦਾ 'ਕਿ੍ਮੀਨਲ ...

ਪੂਰੀ ਖ਼ਬਰ »

ਚੰਨੀ ਕੋਈ ਆਮ ਆਦਮੀ ਨਹੀਂ-ਕੇਜਰੀਵਾਲ ਦਾ ਤਨਜ਼

ਚੰਡੀਗੜ੍ਹ, (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕਰਕੇ ਲਿਖਿਆ ਕਿ ਚੰਨੀ ਆਮ ਆਦਮੀ ਨਹੀਂ ਹਨ | ਕੇਜਰੀਵਾਲ ਨੇ ਟਵੀਟ ਕਰਕੇ ਈ.ਡੀ. ਦੇ ਛਾਪੇ 'ਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX