ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  56 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 minute ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ-ਜਲੰਧਰ ਚਾਰਮਾਰਗੀ ਸੜਕ ਦੀ ਧੀਮੀ ਰਫ਼ਤਾਰ ਲੋਕਾਂ ਨੂੰ ਕਰ ਰਹੀ ਖੱਜਲ ਖੁਆਰ

ਨਸਰਾਲਾ, 19 ਜਨਵਰੀ (ਸਤਵੰਤ ਸਿੰਘ ਥਿਆੜਾ) - ਪੰਜਾਬ ਨੂੰ ਹਿਮਾਚਲ ਨਾਲ ਜੋੜਨ ਵਾਲੀ ਹੁਸ਼ਿਆਰਪੁਰ-ਜਲੰਧਰ ਸੜ੍ਹਕ ਮੁੱਖ ਮਾਰਗ ਹੋਣ ਕਾਰਨ ਨਿੱਤ ਦਿਨ ਵੱਧਦੀ ਟ੍ਰੈਫ਼ਿਕ ਨੂੰ ਦੇਖਦਿਆਂ ਸਰਕਾਰ ਵਲੋਂ ਇਸ ਨੂੰ ਹੋਰ ਚੌੜਾ ਕਰਕੇ ਚਾਰ ਮਾਰਗੀ ਬਣਾਉਣ ਦੀ ਕੀਤੀ ਸ਼ੁਰੂਆਤ ਇੱਕ ਚੰਗਾਂ ਉਪਰਾਲਾ ਸੀ, ਪਰ ਇਸ ਕੰਮ ਨੂੰ ਪੂਰਾ ਕਰਨ ਦੀ ਮਸਤਾਨੀ ਚਾਲ ਨੇ ਜਿਥੇ ਮਾਰਗ ਤੇ ਚੱਲਣ ਵਾਲਿਆਂ ਦਾ ਜੀਉਣਾਂ ਮੁਹਾਲ ਕੀਤਾ ਹੋਇਆ ਹੈ, ਉਥੇ ਹੀ ਅੱਡਾ ਨਸਰਾਲਾ ਵਿੱਚ ਖੜ੍ਹਦਾ ਗੰਦਾ ਪਾਣੀ ਤੇ ਪੁਰਾਣੀ ਸੜਕ ਦੇ ਪਏ ਥਾਂ ਪੁਰ ਥਾਂ ਡੂੰਘੇ ਟੋਏ, ਪੁੱਲ ਦੇ ਖੁੱਲੇ ਜੋੜ ਲੋਕਾਂ ਲਈ ਜੀਅ ਦਾ ਜੰਜਾਲ ਬਣੇ ਹੋਏ ਨੇ | ਇਸ ਰੋਡ ਨੂੰ ਬਣਦਿਆਂ ਭਾਂਵੇ ਪੰਜਵਾਂ ਵਰਾਂ ਵੀ ਚੱਲ ਪਿਆ, ਪਰ ਇਹ ਅਜੇ ਤੱਕ ਕਿਸੇ ਤਣ ਪੱਤਣ ਨਹੀਂ ਲੱਗ ਸਕਿਆ | ਲੋਕਾਂ ਵਲੋਂ ਸ਼ੱਕ ਜਾਹਰ ਕੀਤਾ ਜਾ ਰਿਹਾ ਹੈ ਕਿ ਕੰਮ ਕਰਨ ਵਾਲੀ ਕੰਪਨੀ ਅਤੇ ਸਰਕਾਰੀ ਤਾਣੇ ਬਾਣੇ ਦੀ ਜਰੂਰ ਮਿੱਲੀ ਭੁਗਤ ਹੈ ਕਿ ਲੋਕਾਂ ਵਲੋਂ ਕੀਤੇ ਜਾ ਰਹੇ ਰੋਸ ਮੁਜਾਹਰੇ ਤੇ ਸਰਕਾਰਾਂ ਨੂੰ ਦਿੱਤੇ ਜਾ ਰਹੇ ਮੰਮੋਰੰਡਮਾਂ ਦਾ ਵੀ ਪ੍ਰਸਾਸ਼ਨ ਤੇ ਕੋਈ ਅਸਰ ਨਹੀਂ ਹੋ ਰਿਹਾ | ਇਸ ਸੜ੍ਹਕ ਦਾ ਕੰਮ ਜਲਦੀ ਪੂਰਾ ਕਰਨ ਲਈ ਇਲਾਕਾ ਨਿਵਾਸੀ ਦੋ ਦਰਜਨ ਦੇ ਕਰੀਬ ਸਰਪੰਚਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਡੀ. ਸੀ. ਸਾਹਿਬ ਨੂੰ ਸੜ੍ਹਕ ਨੂੰ ਜਲਦੀ ਪੂਰਾ ਕਰਵਾਉਣ ਲਈ ਗੁਹਾਰ ਵੀ ਲਗਾਈ ਸੀ | ਅੱਡਾ ਨਸਰਾਲਾ ਵਿਖੇ ਵਗਦੇ ਪਾਣੀ ਦੀ ਸਮੱਸਿਆ ਸਬੰਧੀ ਇਲਾਕਾ ਨਿਵਾਸੀਆਂ ਵਲੋਂ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਵਾਰ-ਵਾਰ ਧਿਆਨ ਵਿੱਚ ਲਿਆਉਣ ਤੋਂ ਬਾਆਦ ਵੀ ਕੋਈ ਹੱਲ ਨਹੀਂ ਹੋ ਸਕਿਆ | ਇਸ ਸਮੱਸਿਆ ਸਬੰਧੀ ਸਰਪੰਚ ਮਨਮੋਹਣ ਸਿੰਘ ਦੀ ਅਗਵਾਈ ਵਿੱਚ ਸਮੂਹ ਗ੍ਰਾਮ ਪੰਚਾਇਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਕਈ ਵਾਰ ਮਿੱਲ ਚੁੱਕੇ ਹਨ, ਕਾਂਗਰਸ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਨਸਰਾਲਾ ਸਾਬਕਾ ਐਮ. ਡੀ. ਕੋਅਪਰੇਟਿਵ ਬੈਂਕ ਵਲੋਂ ਵੀ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਨੂੰ ਆਪਣੇ ਪਿੰਡ ਵਾਸੀ ਤੇ ਅੱਡੇ ਵਾਲੇ ਦੁਕਾਨਦਾਰਾਂ ਦਾ ਦੁੱਖ ਦੱਸਿਆ ਗਿਆ | ਇਸੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਆਗੂ ਡਾ: ਜਰਨੈਲ ਸਿੰਘ ਦੇ ਯਤਨਾਂ ਸਦਕਾ ਆਪ ਪਾਰਟੀ ਹੁਸ਼ਿਆਰਪੁਰ ਵਲੋਂ ਡਾ: ਵਿੰਗ ਪੰਜਾਬ ਦੇ ਪ੍ਰਧਾਨ ਡਾ: ਰਵਜੋਤ ਵਲੋਂ ਵੀ ਏ. ਡੀ. ਸੀ. ਨੂੰ ਮੈਮੋਰੰਡਮ ਦਿੱਤਾ ਗਿਆ ਤੇ ਫ਼ਿਰ ਆਮ ਪਾਰਟੀ ਦੇ ਕਾਰਕੂੰਨਾਂ ਵਲੋਂ ਮੌਜੂਦਾ ਸਰਕਾਰ ਦਾ ਮਝਾਕ ਬਣਾਉਣ ਲਈ ਇਥੇ ਪਾਣੀ ਵਿੱਚ ਬੇੜੀਆਂ ਬਣਾਕੇ ਵੀ ਛੱਡੀਆਂ ਗਈਆਂ | ਬਸਪਾ ਆਗੂ ਅਵਤਾਰ ਸਿੰਘ ਬੱਬੂ ਵਾਸੀ ਨਸਰਾਲਾ ਦੇ ਯਤਨਾਂ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਦੇ ਬੇਟੇ ਕਰਮਜੀਤ ਸਿੰਘ ਬੱਬਲੂ ਜੋਸ਼ ਸਾਬਕਾ ਚੇਅਰਮੈਨ ਮਿਲਕਪਲਾਂਟ ਵਲੋਂ ਵੀ ਜੇ. ਸੀ. ਬੀ. ਲਾ ਕੇ ਵੀ ਅੱਡੇ ਵਿੱਚ ਖੜ੍ਹੇ ਪਾਣੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਗਈ | ਅੱਡੇ ਦੇ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਦਾ ਕਹਿਣਾਂ ਹੈ ਕਿ ਸੜ੍ਹਕ ਦੇ ਚੌੜਾ ਹੋਣ ਕਾਰਨ ਕੰਪਨੀ ਵਲੋਂ ਸੜ੍ਹਕ ਨਾਲ ਦੀ ਜੋ ਪਾਣੀ ਦਾ ਨਾਲਾ ਬਣਾਇਆਂ ਜਾ ਰਿਹਾ ਹੈ, ਪਿੱਛੇ ਤੋਂ ਉਸ ਵਿੱਚ ਪਾਇਆ ਸਾਰੀ ਇੰਡਸਟਰੀ ਤੇ ਕਲੋਨੀਆਂ ਦਾ ਪਾਣੀ ਅੱਡੇ ਵਿੱਚ ਲਿਆਕੇ ਛੱਡ ਦਿੱਤਾ ਹੈ ਜਿਸ ਕਾਰਕੇ ਸਾਡੀ ਇਹ ਹਾਲਤ ਬਣੀ ਹੈ | ਸਰਪੰਚ ਮਨਮੋਹਣ ਸਿੰਘ ਨੇ ਦੱਸਿਆ ਕਿ ਹੁਣ ਥੋੜੇ ਦਿਨ ਪਹਿਲਾਂ ਪਿੰਡ ਦੀ ਪੰਚਾਇਤ ਵਲੋਂ ਆਪਣੇ ਤੌਰ ਤੇ ਪਾਇਪ ਪਾ ਕੇ ਪਿੰਡ ਦਾ ਪਾਣੀ ਕੱਢਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਸੜ੍ਹਕ ਨਾਲ ਬਣੇ ਗੰਦੇ ਨਾਲੇ ਦੇ ਪਾਣੀ ਨੇ ਉਹ ਪਾਇਪ ਵੀ ਬੰਦ ਕਰ ਦਿੱਤੇ ਜਿਸ ਕਰਕੇ ਹਾਲਤ ਬਦ ਤੋਂ ਬੱਤਰ ਬਣੀ ਪਈ ਹੈ | ਇਸ ਮੌਕੇ ਸੁਰਿੰਦਰ ਸਿੰਘ ਸ਼ੀਰਾ ਨਸਰਾਲਾ, ਟੇਕ ਚੰਦ ਖਾਨਪੁਰ, ਪੰਕਜ਼ ਗਰਗ, ਪਵਨ ਕੁਮਾਰ ਹਲਵਾਈ, ਸੰਜੀਵ ਕੁਮਾਰ, ਸਰਬਜੀਤ ਸਿੰਘ ਸ਼ੇਰਾ, ਹਰੀਸ਼ ਕੁਮਾਰ, ਗੋਲਡੀ, ਲਵਲੀ ਆਦਿ ਦੁਕਾਨਦਾਰਾਂ ਨੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਾਡੀ ਸਮੱਸਿਆ ਦਾ ਹੱਲ ਜਲਦੀ ਨਾ ਹੋਇਆ ਤਾਂ ਅਸੀਂ ਜਿਲ੍ਹਾ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਕਰਾਂਗੇ ਜਿਸ ਦੀ ਜਿਮੇਵਾਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਹੋਵੇਗੀ |

ਨੌਜਵਾਨਾਂ 'ਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ-ਰਾਜਾ

ਗੜ੍ਹਦੀਵਾਲਾ, 19 ਜਨਵਰੀ (ਚੱਗਰ)- ਪਿੰਡ ਪੰਡੋਰੀ ਅਟਵਾਲ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਅਹਿਮ ਮੀਟਿੰਗ ਯੂਥ ਦੇ ਜਿਲ੍ਹਾ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਪਿੰਡ ਵਿਖੇ ਯੂਥ ਦਾ ਯੁਨਿਟ ਗਠਿਤ ਕਰਦਿਆ ਪਰਮਿੰਦਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸੰਗਤ ਸਿੰਘ ਗਿਲਜ਼ੀਆ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ)- ਚੌਲਾਂਗ ਖੇਤਰ ਦੇ ਆਗੂ ਤੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਸੀਨੀਅਰ ਆਗੂ ਜੋਗਿੰਦਰ ਸਿੰਘ, ਸੁਖਰਾਜ ਸਿੱਧੂ, ਸਰਪੰਚ ਕੁਲਵੀਰ ਸਿੰਘ, ਜਸਪ੍ਰੀਤ ਸਿੰਘ, ਤਜਿੰਦਰ ਜੀਤ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਕਾਲਾ, ਬਲਵੀਰ ਕੌਰ, ...

ਪੂਰੀ ਖ਼ਬਰ »

ਮਜ਼ਬੂਤ ਜਨਤਕ ਆਧਾਰ ਦੇ ਬਾਵਜੂਦ ਗੜ੍ਹੰਸ਼ਕਰ ਤੋਂ ਕੋਈ ਆਜ਼ਾਦ ਉਮੀਦਵਾਰ ਨਹੀਂ ਚੜ੍ਹ ਸਕਿਆ ਵਿਧਾਨ ਸਭਾ ਦੀਆਂ ਪੌੜੀਆਂ

ਬੈਜ ਚੌਧਰੀ ਬੀਣੇਵਾਲ, 19 ਜਨਵਰੀ - ਵਿਧਾਨ ਸਭਾ ਚੋਣਾਂ ਮੌਕੇ ਚੋਣ ਲੜਨ ਦੇ ਚਾਹਵਾਨ ਆਗੂ ਅਕਸਰ ਟਿਕਟਾਂ ਨਾ ਮਿਲਣ ਕਰਕੇ ਪਾਰਟੀਆਂ ਬਦਲ ਲੈਂਦੇ ਹਨ ਜਾਂ ਫਿਰ ਆਪਣਾ ਰਾਜਨੀਤਿਕ ਭਵਿੱਖ ਬਚਾਈ ਰੱਖਣ ਲਈ ਚੋਣਾਂ ਵਿੱਚ ਕੁੱਦ ਪੈਂਦੇ ਹਨ | ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ...

ਪੂਰੀ ਖ਼ਬਰ »

ਨਵੇਂ ਐਸ.ਐਸ.ਪੀ ਧਰੂਮਨ ਐਚ ਨਿੰਵਲੇ ਨੇ ਚਾਰਜ ਸੰਭਾਲਿਆ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਨਵੇਂ ਐਸ.ਐਸ.ਪੀ ਧਰੂਮਨ ਐਚ ਨਿੰਵਲੇ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ | ਨਿੰਵਲੇ 2010 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ | ਉਹ ਪੀ.ਪੀ.ਐਸ ਅਧਿਕਾਰੀ ਕੁਲਵੰਤ ਸਿੰਘ ਹੀਰ ਦੀ ਥਾਂ 'ਤੇ ਆਏ ਹਨ | ਬੀਤੇ ਦਿਨ ...

ਪੂਰੀ ਖ਼ਬਰ »

ਕਾਰ ਬਾਜ਼ਾਰ ਦੇ ਦਫ਼ਤਰ 'ਚ ਹੋਏ ਹਮਲੇ ਵਾਲੇ ਮਾਮਲੇ 'ਚ ਬੰਟੀ ਸਮੇਤ 3 ਹੋਰ ਗਿ੍ਫ਼ਤਾਰ

ਹੁਸ਼ਿਆਰਪੁਰ, 19 ਜਨਵਰੀ (ਨਰਿੰਦਰ ਸਿੰਘ ਬੱਡਲਾ) - ਬੀਤੇ ਵਰ੍ਹੇ ਹੀਰਾ ਕਲੋਨੀ 'ਚ ਕ੍ਰਿਸ਼ਨਾ ਕਾਰ ਬਜ਼ਾਰ ਦੇ ਦਫਤਰ 'ਚ ਵੜ ਕੇ ਕੀਤੇ ਹਮਲੇ ਦੇੇ ਮਾਮਲੇ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਜਾਣਕਰੀ ਦਿੰਦੇ ...

ਪੂਰੀ ਖ਼ਬਰ »

ਚੋਰੀ ਕਰਦਾ ਨੌਜਵਾਨ ਕਾਬੂ

ਮਾਹਿਲਪੁਰ, 19 ਜਨਵਰੀ (ਰਜਿੰਦਰ ਸਿੰਘ) - ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਇੱਕ ਹਲਕੀ ਉਮਰ ਦੇ ਨੌਜਵਾਨ ਵਲੋਂ ਦੁਕਾਨ 'ਤੇ ਉੱਪਰ ਲੱਗੇ ਏ.ਸੀ ਦਾ ਪੱਖਾ ਤੇ ਪਾਈਪ ਚੋਰੀ ਕਰਦੇ ਨੂੰ ਦੁਕਾਨਦਾਰਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਜਾਣਕਾਰੀ ਅਨੁਸਾਰ ਜੀਸ਼ਾਨ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀ ਨੂੰ ਮੰਗ–ਪੱਤਰ ਦਿੱਤਾ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ) - ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਘੱਟੋ-ਘੱਟ ਉਜਰਤ ਐਕਟ ਦੇ ਤਹਿਤ ਦਿਹਾੜੀ ਦੇਣ, ਉਜਰਤ ਲੇਟ ਹੋਣ 'ਤੇ ਮਜ਼ਦੂਰੀ ਭੁਗਤਾਨ ਕਾਨੂੰਨ ਤਹਿਤ ਹਰ ਵਰਕਰ ਨੂੰ 1500 ਰੁਪਏ ਤੋਂ ਲੈ ਕੇ 3 ਹਜ਼ਾਰ ਰੁਪਏ ਤੱਕ ਮੁਆਵਜ਼ਾ ਦੇਣ, ਮੇਟਾਂ ...

ਪੂਰੀ ਖ਼ਬਰ »

ਆਈਲੈੱਟਸ ਸੈਂਟਰਾਂ ਨੂੰ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਕਰਨੀ ਪਵੇਗੀ ਪਾਲਣਾ-ਅਪਨੀਤ ਰਿਆਤ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵਲੋਂ ਆਈਲੈਟਸ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ ਸ਼ਰਤਾਂ ਸਮੇਤ ਜ਼ਿਲ੍ਹੇ 'ਚ ਰਜਿਸਟਰਡ ਆਈਲੈਟਸ ਸੈਂਟਰ ਖੋਲਣ ਦੇ ਹੁਕਮ ਦਿੱਤੇ ਗਏ ਹਨ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਜ਼ੁਰਗ, ਅਪੰਗ, ਜ਼ਰੂਰੀ ਸੇਵਾਵਾਂ ਨਾਲ ਜੁੜੇ ਕਰਮਚਾਰੀ, ਅਧਿਕਾਰਤ ਮੀਡੀਆ ਕਰਮਚਾਰੀ ਅਤੇ ਕੋਵਿਡ ਪ੍ਰਭਾਵਿਤ ਵੋਟਰ, ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ-ਡੀ.ਸੀ.

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਅਪਾਹਜ, ਅਧਿਕਾਰਤ ਮੀਡੀਆ ਕਰਮਚਾਰੀ, ਜ਼ਰੂਰੀ ਸੇਵਾਵਾਂ ਨਾਲ ਜੁੜੇ ਕਰਮਚਾਰੀ ਅਤੇ ਕੋਵਿਡ ਤੋਂ ਪ੍ਰਭਾਵਿਤ ਵੋਟਰ ...

ਪੂਰੀ ਖ਼ਬਰ »

ਕੋਵਿਡ ਪ੍ਰੋਟੋਕਾਲ ਅਨੁਸਾਰ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਡੀ.ਸੀ.

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਸੰਸਥਾਵਾਂ ਵਲੋਂ ਡਾ. ਰਾਜ ਨੂੰ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ) - ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੂੰ ਦੁਬਾਰਾ ਉਮੀਦਵਾਰ ਐਲਾਨੇ ਜਾਣ ਕਾਰਨ ਉਨ੍ਹਾਂ ਦੇ ਹਲਕਾ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਲੋਕ ਵਧ ਚੜ੍ਹ ਕੇ ਉਨ੍ਹਾਂ ਨੂੰ ਮਿਲ ਰਹੇ ਹਨ ਤੇ ਸਮਰਥਨ ਦਾ ...

ਪੂਰੀ ਖ਼ਬਰ »

ਐਸ.ਸੀ/ਬੀ.ਸੀ. ਫੈੱਡਰੇਸ਼ਨ ਵਲੋਂ ਚੋਣਾਂ ਦੀ ਤਾਰੀਖ਼ ਬਦਲਣ 'ਤੇ ਚੋਣ ਵਿਭਾਗ ਦਾ ਧੰਨਵਾਦ

ਪੱਸੀ ਕੰਢੀ, 19 ਜਨਵਰੀ (ਜਗਤਾਰ ਸਿੰਘ ਰਜਪਾਲਮਾ) - ਗਜ਼ਟਿਡ/ਨਾਨ ਗਜ਼ਟਿਡ ਐੱਸ.ਸੀ.ਬੀ.ਸੀ ਇੰਪਲਾਈ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਵਾਈਸ ਚੇਅਰਮੈਨ ਬਲਰਾਜ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੌਂਸਲਰ ਰਾਣਾ ਦੇ ਗ੍ਰਹਿ ਵਿਖੇ ਡੋਗਰਾ ਵਲੋਂ ਨੁੱਕੜ ਮੀਟਿੰਗ

ਦਸੂਹਾ, 19 ਜਨਵਰੀ (ਭੁੱਲਰ) - ਵਾਰਡ ਨੰਬਰ 6 ਦਸੂਹਾ ਵਿਖੇ ਕੌਂਸਲਰ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਦੇ ਗ੍ਰਹਿ ਵਿਖੇ ਕਾਂਗਰਸੀ ਉਮੀਦਵਾਰ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਨੁੱਕੜ ਮੀਟਿੰਗ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਗਿਲਜ਼ੀਆਂ ਦੇ ਹੱਕ 'ਚ ਚੋਣ ਪ੍ਰਚਾਰ

ਖੁੱਡਾ, 19 ਜਨਵਰੀ (ਸਰਬਜੀਤ ਸਿੰਘ) - ਕੈਬਨਿਟ ਮੰਤਰੀ ਸ. ਸੰਗਤ ਸਿੰਘ ਗਿਲਜੀਆਂ ਵਲੋਂ ਹਲਕਾ ਉੜਮੁੜ ਟਾਂਡਾ ਦੇ ਨਾਲ ਇਲਾਕੇ ਵਿਚ ਸਰਵ ਪੱਖੀ ਵਿਕਾਸ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਹਿਤ ਬਹੁਪੱਖੀ ਵਿਕਾਸ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਦਸੂਹਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ

ਟਾਂਡਾ ਉੜਮੁੜ, 19 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਉੱਘੇ ਸਮਾਜ ਸੇਵਕ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਲੋਕਾਂ ਵਲੋਂ ਥਾਂ-ਥਾਂ ਦਸੂਹਾ ਦਾ ਨਿੱਘਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਦਾ ਬੇੜਾ ਗਰਕ ਕੀਤਾ-ਖੰਨਾ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ) - ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ | ਇਨ੍ਹਾਂ ਦੋਹਾਂ ਦਲਾਂ ਨੇ ਮਿਲ ਕੇ ਪੰਜਾਬ ਨੂੰ ਕੰਗਾਲ ਬਣਾ ਦਿੱਤਾ ...

ਪੂਰੀ ਖ਼ਬਰ »

ਪੰਡਿਤ ਅਸ਼ੋਕ ਸਹਿਗਾ ਕੁਝ ਸਰਪੰਚਾਂ ਸਮੇਤ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਦਸੂਹਾ, 19 ਜਨਵਰੀ (ਕੌਸ਼ਲ) - ਆਮ ਆਦਮੀ ਪਾਰਟੀ ਨੂੰ ਹਲਕਾ ਦਸੂਹਾ ਦੇ ਵਿਚ ਹੋਰ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਲੀਡਰ ਪੰਡਿਤ ਅਸ਼ੋਕ ਕੁਮਾਰ ਸਹਿਗਾ ਆਪਣੇ ਸਾਥੀਆਂ ਅਤੇ ਕੁੱਝ ਸਰਪੰਚਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਆਗੂ ਜਗਮੋਹਣ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ-ਠੰਡਲ

ਹੁਸ਼ਿਆਰਪੁਰ, 19 ਜਨਵਰੀ (ਨਰਿੰਦਰ ਸਿੰਘ ਬੱਡਲਾ) - ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਦੁਖੀ ਹੋ ਕੇ ਸੂਬਾ ਵਾਸੀ ਜਿੱਥੇ ਕਾਂਗਰਸ ਨੂੰ ਮੁੰਢ ਤੋਂ ਨਕਾਰ ਦੇਣਗੇ, ਉਥੇ ਉਨ੍ਹਾਂ ਹੋਰਨਾਂ ਪਾਰਟੀਆਂ ਨੂੰ ਵੀ ਮੂੰਹ ਨਹੀਂ ਲਗਾਉਣਗੇ, ਜਿਨ੍ਹਾਂ ਦੀ ਕਮਾਂਡ ਦਿੱਲੀ ਤੋਂ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਨੇ ਕੀਤਾ ਗਿਲਜੀਆਂ ਦੇ ਹੱਕ 'ਚ ਚੋਣ ਪ੍ਰਚਾਰ

ਅੱਡਾ ਸਰਾਂ, 19 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਪੰਚਾਇਤ ਸੰਮਤੀ ਮੈਂਬਰ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਆਪਣੇ ਸੰਮਤੀ ਅਧੀਨ ਆਉਂਦੇ ਪਿੰਡਾਂ 'ਚ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਵੋਟਰਾਂ ਨੂੰ ਲਾਮਬੰਦ ਕੀਤਾ | ...

ਪੂਰੀ ਖ਼ਬਰ »

ਚੌਲਾਂਗ ਖੇਤਰ ਦੇ ਪਿੰਡਾਂ 'ਚ ਅਕਾਲੀ-ਬਸਪਾ ਉਮੀਦਵਾਰ ਲੱਖੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਚੌਲਾਂਗ, 19 ਜਨਵਰੀ (ਸੁਖਦੇਵ ਸਿੰਘ) - ਸ਼੍ਰੋਮਣੀ ਅਕਾਲੀ ਦਲ ਸਰਕਲ ਚੌਲਾਂਗ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਦਾਤਾ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਸੰਧੂ, ਸੁਰਜੀਤ ਸਿੰਘ ਜੌੜਾ, ਬਿਕਰਮ ਸਿੰਘ ਡੀਸੀ ਦਾਤਾ ਅਤੇ ਹੋਰ ਅਕਾਲੀ ਆਗੂਆਂ ਹਲਕਾ ਉੜਮੁੜ ਟਾਂਡਾ ਤੋਂ ...

ਪੂਰੀ ਖ਼ਬਰ »

ਕਈ ਪਰਿਵਾਰ ਲੱਖੀ ਦੀ ਅਗਵਾਈ 'ਚ ਹੋਏ ਅਕਾਲੀ-ਬਸਪਾ ਗੱਠਜੋੜ 'ਚ ਸ਼ਾਮਿਲ

ਟਾਂਡਾ ਉੜਮੁੜ, 19 ਜਨਵਰੀ (ਦੀਪਕ ਬਹਿਲ) - ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਸਾਂਝੇ ਉਮੀਦਵਾਰ ਸ. ਲਖਵਿੰਦਰ ਸਿੰਘ ਲੱਖੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬਾਬਾ ਦਾਰਾ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਿਚ ਸ਼ਾਮਿਲ ...

ਪੂਰੀ ਖ਼ਬਰ »

ਅੱਧੀ ਦਰਜਨ ਆਗੂਆਂ ਦਾ ਕਾਂਗਰਸ ਛੱਡਣਾ ਦੁਖਦਾਈ-ਪੰਕਜ ਕ੍ਰਿਪਾਲ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸੀ ਉਮੀਦਵਾਰ ਦੀ ਟਿਕਟ ਦੇ ਐਲਾਨ ਤੋਂ ਪਹਿਲਾ ਕਾਂਗਰਸੀ ਆਗੂ ਠਾਕੁਰ ਕ੍ਰਿਸ਼ਨ ਦੇਵ ਸਿੰਘ ਗੁੱਡੀ, ਸਰਿਤਾ ਸ਼ਰਮਾ ਅਤੇ ਕੁਲਵਿੰਦਰ ਬਿੱਟੂ ਵਲੋਂ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਣ ਅਤੇ ਟਿਕਟ ...

ਪੂਰੀ ਖ਼ਬਰ »

ਡਾ: ਰਵਜੋਤ ਸਿੰਘ ਦੀ ਅਗਵਾਈ 'ਚ ਸਾਬਕਾ ਸਰਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ) - ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਪਿੰਡ ਹੁਸੈਨਪੁਰ ਗੁਰੂ ਕਾ ਦੇ ਤਿੰਨ ਵਾਰ ਸਰਪੰਚ ਰਹਿ ਚੁੱਕੇ ਜਸਵੀਰ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਵੱਡੀ ਗਿਣਤੀ ਵਿਚ ਸਾਥੀਆਂ ...

ਪੂਰੀ ਖ਼ਬਰ »

6ਵੀਂ ਜਮਾਤ ਦੀ ਚੋਣ ਪ੍ਰੀਖਿਆ ਸੰਬੰਧੀ ਚਾਹਵਾਨ ਆਨਲਾਈਨ ਫਾਰਮ ਨੂੰ ਅਟੈਸਟਡ ਕਰਵਾ ਕੇ ਜਮ੍ਹਾਂ ਕਰਵਾਉਣ-ਪਿ੍ੰਸੀਪਲ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6ਵੀਂ ਜਮਾਤ ਦੀ ਚੋਣ ਪ੍ਰੀਖਿਆ 2022-23 ਲਈ ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਆਨਲਾਈਨ ਫਾਰਮ ਭਰੇ ਸਨ, ਉਹ ਆਪਣੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਲੋਂ ਲੰਡਨ ਦੀ ਆਈ.ਜੀ.ਸੀ.ਐਸ.ਈ. ਦੇ ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 19 ਜਨਵਰੀ (ਭੁੱਲਰ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਆਈ.ਜੀ.ਸੀ.ਐਸ.ਈ. ਦੇ ਪ੍ਰੀਖਿਆ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜਸਕਰਨ ਸਿੰਘ ਨੇ ਏ ਐੱਸ ਅਤੇ ਏ ਲੈਵਲ ਦੀ ਕੈਮਿਸਟਰੀ, ਫਿਜ਼ਿਕਸ ਅਤੇ ਆਈ ਟੀ ਦੀ ਪ੍ਰੀਖਿਆ ਵਿਚ ਏ ਗਰੇਡ ਪ੍ਰਾਪਤ ...

ਪੂਰੀ ਖ਼ਬਰ »

ਚੋਣ ਸਰਗਰਮੀਆਂ 'ਤੇ ਕੋਰੋਨਾ ਕਾਰਨ ਪਾਬੰਦੀਆਂ ਨੇ ਲਾਊਡ ਸਪੀਕਰ, ਰਿਕਸ਼ੇ ਅਤੇ ਗੱਡੀਆਂ ਵਾਲਿਆਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)- ਹਰ ਵਾਰ ਹੋਣ ਵਾਲੀਆਂ ਚੋਣਾਂ ਚਾਹੇ ਉਹ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾਂ ਫ਼ਿਰ ਲੋਕ ਸਭਾ ਦੀਆਂ ਚੋਣਾਂ ਹੋਣ ਪਰੰਤੂ ਇਨ੍ਹਾਂ ਦੇ ਐਲਾਨ ਹੁੰਦਿਆਂ ਹੀ ਲੱਖਾਂ ਲੋਕਾਂ ਨੂੰ ਭਾਵੇਂ ਆਰਜ਼ੀ ਤੌਰ 'ਤੇ ਹੀ ਸੀ ਪਰ ਰੁਜ਼ਗਾਰ ਮਿਲਣ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਪੁਰਾਣਾ ਭੰਗਾਲਾ ਵਿਖੇ ਮੀਟਿੰਗ ਹੋਈ

ਭੰਗਾਲਾ, 19 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਮੁਕੇਰੀਆਂ ਦੀ ਜਰਨਲ ਬਾਡੀ ਮੀਟਿੰਗ ਸੁਰਜੀਤ ਸਿੰਘ ਬਾੜੀ, ਸੁਰੇਸ਼ ਚਨੌਰ ਅਤੇ ਤਜਿੰਦਰ ਸਿੰਘ ਤੇ ਪ੍ਰਧਾਨਗੀ ਮੰਡਲ ਦੀ ਪ੍ਰਧਾਨਗੀ ਹੇਠ ਪੁਰਾਣਾ ਭੰਗਾਲਾ ਵਿਖੇ ਹੋਈ | ਇਸ ਵਿਚ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਲਗਾਏ ਪੱਥਰ ਨੂੰ ਤੋੜ ਕੇ ਬਣਾਈ ਵੀਡੀਓ, ਮਾਮਲਾ ਦਰਜ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ) - ਵਿਕਾਸ ਕੰਮਾਂ ਲਈ ਲਗਾਏ ਗਏ ਪੱਥਰ ਨੂੰ ਤੋੜ ਕੇ ਉਸ ਦੀ ਵੀਡੀਓ ਬਣਾ ਕੇ ਫੇਸਬੁੱਕ 'ਤੇ ਪਾਉਣ ਵਾਲੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ...

ਪੂਰੀ ਖ਼ਬਰ »

ਸਿੱਖਿਆ ਕੇਂਦਰਾਂ ਨੂੰ ਬੰਦ ਕਰਨ ਦਾ ਅਧਿਆਪਕਾਂ ਅਤੇ ਮਾਪਿਆਂ ਵਲੋਂ ਵਿਰੋਧ

ਐਮਾਂ ਮਾਂਗਟ, 19 ਜਨਵਰੀ (ਗੁਰਾਇਆ)- ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਲੋਂ ਅਧਿਆਪਕਾਂ ਅਤੇ ਮਾਪਿਆਂ ਵਲੋਂ 'ਸਕੂਲ ਨਹੀਂ ਵੋਟ ਨਹੀਂ ਦਾ ਨਾਅਰਾ' ਲਗਾਉਂਦੇ ਹੋਏ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ | ਅਧਿਆਪਕ ਅਤੇ ਮਾਪੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਸਖ਼ਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਤੋਂ

ਬੀਣੇਵਾਲ, 19 ਜਨਵਰੀ (ਬੈਜ ਚੌਧਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ (ਸ਼ਹੀਦਾਂ) ਗੜ੍ਹੀ ਮਾਨਸੋਵਾਲ ਵਿਖੇ 21 ਜਨਵਰੀ ਤੋਂ ਸ਼ੁਰੂ ਹੋ ਕੇ 23 ਜਨਵਰੀ ਤੱਕ ਚੱਲਣਗੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਗਦੇਵ ...

ਪੂਰੀ ਖ਼ਬਰ »

ਮਾਪੇ, ਵਿਦਿਆਰਥੀ ਅਤੇ ਸਮਾਜਿਕ ਜਥੇਬੰਦੀਆਂ ਸਕੂਲ ਖੁੱਲ੍ਹਵਾਉਣ ਲਈ ਹੋਈਆਂ ਸਰਗਰਮ

ਟਾਂਡਾ ਉੜਮੁੜ, 19 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਨੂੰ ਲੈ ਕੇ ਪੰਜਾਬ ਭਰ ਵਿਚ ਮਾਪਿਆਂ ਵਿਦਿਆਰਥੀਆਂ ਅਤੇ ਸਮਾਜਕ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਹੁਣ ਰਾਜਨੀਤਕ ਆਗੂਆਂ ਤੇ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਦੇ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਕਰਵਾਇਆ ਰਾਸ਼ਟਰੀ ਸਵੱਛਤਾ ਸਰਵੇਖਣ

ਗੜ੍ਹਦੀਵਾਲਾ, 19 ਜਨਵਰੀ (ਚੱਗਰ)- ਨਗਰ ਕੌਂਸਲ ਦਫਤਰ ਗੜ੍ਹਦੀਵਾਲਾ ਵਲੋਂੇ ਰਾਸ਼ਟਰੀ ਸਵੱਛਤਾ ਸਰਵੇਖਣ ਅਧੀਨ ਸ਼ਹਿਰ ਵਿਖੇ ਸਵੱਛਤਾ ਸੰਬੰਧੀ ਕੀਤੇ ਗਏ ਸਰਵੇ ਦੌਰਾਨ ਸਵੱਛਤਾ ਲਈ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖ਼ਾਲਸਾ ਕਾਲਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 643 ਨਵੇਂ ਕੋਰੋਨਾ ਮਰੀਜ਼ ਆਏ, 1 ਦੀ ਮੌਤ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ 'ਚ 643 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 32838, ਜਦਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1013 ਹੋ ਗਈ ਹੈ | ਇਸ ...

ਪੂਰੀ ਖ਼ਬਰ »

ਬਾਬਾ ਕੇਸਰ ਦਾਸ ਦੀ ਬਰਸੀ ਸੰਬੰਧੀ ਸਮਾਗਮ ਆਰੰਭ

ਗੜ੍ਹਦੀਵਾਲਾ, 19 ਜਨਵਰੀ (ਚੱਗਰ)-ਪਿੰਡ ਜੀਆ ਸਹੋਤਾ ਕਲਾਂ ਦੇ ਨਜ਼ਦੀਕ ਸਥਿਤ ਗੁਰਦੁਆਰਾ ਬਾਬਾ ਕੇਸਰ ਦਾਸ ਵਿਖੇ ਬਾਬਾ ਕੇਸਰ ਦਾਸ ਦੀ 70ਵੀਂ ਬਰਸੀ ਸਬੰਧੀ ਅੱਜ ਸਮਾਗਮ ਆਰੰਭ ਹੋ ਗਿਆ, ਜਿਸ ਦੌਰਾਨ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੀ ਸਮਾਪਤੀ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨੂੰ ਸਿੱਖ ਵੈੱਲਫੇਅਰ ਸੁਸਾਇਟੀ ਦਾ ਪ੍ਰਧਾਨ ਥਾਪਿਆ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)- ਸਿੱਖ ਵੈੱਲਫੇਅਰ ਸੁੁਸਾਇਟੀ ਹੁਸ਼ਿਆਰਪੁਰ ਦੀ ਮੀਟਿੰਗ ਸੁਸਾਇਟੀ ਦੇ ਦਫਤਰ ਜਲੰਧਰ ਰੋਡ ਵਿਖੇ ਹੋਈ, ਜਿਸ ਵਿੱਚ ਪਾਰਟੀ ਦੇ ਮੁੱਖ ਸੇਵਾਦਾਰ ਸ. ਅਜਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਸੰਤ ਸੱਤਕਰਤਾਰ ਨੰਦਾਚੌਰ ਨਮਿੱਤ ਅੰਤਿਮ ਅਰਦਾਸ 22 ਨੂੰ

ਸ਼ਾਮਚੁਰਾਸੀ, 19 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਇੰਟਰਨੈਸ਼ਨਲ ਪੰਜਾਬੀ ਕਲਚਰ ਸੁਸਾਇਟੀ ਦੇ ਡਾਇਰੈਕਟਰ ਜਥੇਦਾਰ ਗੁਰਜੀਤ ਸਿੰਘ ਪਾਬਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਸੰਸਕਾਰਾਂ ਅਤੇ ਸਮਾਜ ਦੀ ਸੇਵਾ ਵਿਚ ਕਾਰਜਸ਼ੀਲ ਸੰਤ ਸੱਤਕਰਤਾਰ ਨੰਦਾਚੌਰ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਵਾਲਾ ਪਤੀ ਨਾਮਜ਼ਦ

ਮਾਹਿਲਪੁਰ, 19 ਜਨਵਰੀ (ਰਜਿੰਦਰ ਸਿੰਘ) - ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਿਆਹੁਤਾ ਨੂੰ ਦਹੇਜ ਲਈ ਕੁੱਟਣ ਅਤੇ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਬਲਵਿੰਦਰ ਪਾਲ ਨੇ ਦੱਸਿਆ ਕਿ ਜਸਵੀਰ ਕੌਰ ਪੁੱਤਰੀ ...

ਪੂਰੀ ਖ਼ਬਰ »

8250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਗੜ੍ਹਦੀਵਾਲਾ ਪੁਲਿਸ ਨੇ ਪਿੰਡ ਮੱਲ੍ਹੀਆਂ 'ਚ ਪਾਣੀ ਵਾਲੀ ਟੈਂਕੀ ਨਜ਼ਦੀਕ ਇਕ ਬੋਰੀ 'ਚ ਲੁਕੋ ਕੇ ਰੱਖੀ ਗਈ 8250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ) - ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਕਸਬਾ ਸਮੁੰਦੜਾ ਤੋਂ ਅਜੀਤ ਦੇ ਪੱਤਰਕਾਰ ਤੀਰਥ ਸਿੰਘ ਰੱਕੜ ਦੇ ਪਿਤਾ ਸ. ਮਹਿੰਦਰ ਸਿੰਘ ਸਾਬਕਾ ਸਰਪੰਚ ਚੱਕ ਗੁਰੂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 20 ਜਨਵਰੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX