ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  46 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਜਿਨ੍ਹਾਂ ਨੂੰ ਰਵੀਕਰਨ ਸਿੰਘ ਕਾਹਲੋਂ ਨੇ ਪਾਰਟੀ 'ਚ ਸ਼ਾਮਿਲ ਕਰਦਿਆਂ ਸਨਮਾਨਿਤ ਕੀਤਾ | ਸ. ਕਾਹਲੋਂ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਸਰਕਾਰ ਬਣਨ 'ਤੇ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਰਵੀਕਰਨ ਸਿੰਘ ਕਾਹਲੋਂ ਨੂੰ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਯੋਗਦਾਨ ਪਾਉਣਗੇ | ਸ਼ਾਮਿਲ ਹੋਣ ਵਾਲਿਆਂ 'ਚ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਗੋਸਲ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਨ. ਆਰ. ਆਈ. ਵਿੰਗ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਘਣੀਆ, ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਡਾਇਰੈਕਟਰ ਬਲਦੇਵ ਸਿੰਘ ਬੂਰਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਆਪ ਰਿਤੂ ਸਹੋਤਾ, ਕ੍ਰਿਸ਼ਚਨ ਸੇਵਾ ਫਰੰਟ ਦੇ ਚੇਅਰਮੈਨ ਆਰਿਫ ਚੌਹਾਨ, ਸਰਪੰਚ ਤੇ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ, ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਬਲਜੀਤ ਸਿੰਘ, ਦਬੁਰਜੀ ਸਰਪੰਚ ਕ੍ਰਿਸ਼ਨਾ, ਸਰਪੰਚ ਕਿਲ੍ਹਾ ਨੱਥੂ ਸਿੰਘ ਦਿਲਬਾਗ ਸਿੰਘ, ਸੰਮਤੀ ਮੈਂਬਰ ਸਤਨਾਮ ਸਿੰਘ ਮਾਨੇਪੁਰ, ਸਾ. ਸਰਪੰਚ ਕਲਾਨੌਰ ਕੁਲਵੰਤ ਸਿੰਘ, ਸਾ. ਚੇਅਰਮੈਨ ਮਾਰਕੀਟ ਕਮੇਟੀ ਬਲਬੀਰ ਸਿੰਘ ਆਦਿ ਸ਼ਾਮਿਲ ਹਨ |

ਚੌਧਰੀ ਜੋੜੇ ਨੂੰ ਸਬਕ ਸਿਖਾਉਣ ਲਈ ਲੋਕ ਅੱਡੀਆਂ ਚੁੱਕ ਕੇ ਚੋਣ ਮਿਤੀ ਦੀ ਕਰ ਰਹੇ ਨੇ ਉਡੀਕ- ਚਾਵਲਾ

ਪੁਰਾਣਾ ਸ਼ਾਲਾ, 19 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ/ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਚਾਵਲਾ ਵਲੋਂ ਜਿੱਥੇ ਅਕਸਰ ਹੀ ਉਨ੍ਹਾਂ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਨੇੜਲੇ ਪਿੰਡ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ 'ਟੀਚਿੰਗ ਪੈਡਾਗੋਗੀ' ਸੈਮੀਨਾਰ

ਬਟਾਲਾ, 19 ਜਨਵਰੀ (ਕਾਹਲੋਂ)-ਐੱਸ. ਐੱਸ. ਬਾਜਵਾ ਸਕੂਲ ਕਾਦੀਆਂ 'ਚ 'ਟੀਚਿੰਗ ਪੈਡਾਗੋਗੀ' ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਕੂਲ ਦੇ 60 ਤੋਂ ਉੱਪਰ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਨਵੀਂ ਸਿੱਖਿਆ ਪ੍ਰਣਾਲੀ ਐੱਨ. ਈ. ਪੀ. 2020 'ਚ ਪੜ੍ਹਾਈ ਦੇ ਸੰਬੰਧਿਤ ਬਦਲਾਅ ਬਾਰੇ ...

ਪੂਰੀ ਖ਼ਬਰ »

ਥਾਣੇ ਤੋਂ ਕੁਝ ਮੀਟਰ ਦੂਰੀ 'ਤੇ ਸੇਵਾ ਕੇਂਦਰ 'ਚ ਲਗਾਤਾਰ ਤੀਸਰੀ ਵਾਰ ਚੋਰੀ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਤੋਂ ਕੁਝ ਮੀਟਰ ਦੂਰੀ 'ਤੇ ਸਥਿਤ ਸੇਵਾ ਕੇਂਦਰ 'ਚ ਚੋਰਾਂ ਵਲੋਂ ਕੁਝ ਦਿਨਾਂ ਦੇ ਵਕਫਿਆਂ ਬਾਅਦ ਹੀ ਲਗਾਤਾਰ ਤੀਸਰੀ ਵਾਰ ਚੋਰੀ ਕੀਤੇ ਜਾਣ ਦੀ ਖਬਰ ਹੈ | ਇਸ ਸੰਬੰਧੀ ਸਾਂਝ ਕੇਂਦਰ ਵਿਖੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਮਨਦੀਪ ਸਿੰਘ ਨੂੰ ਟਿਕਟ ਮਿਲਣ ਨਾਲ ਕਾਂਗਰਸ 'ਚ ਖੁਸ਼ੀ ਦੀ ਲਹਿਰ- ਪੰਨੂ

ਸ੍ਰੀ ਹਰਿਗੋਬਿੰਦਪੁਰ, 19 ਜਨਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਕਾਂਗਰਸੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਪਾਰਟੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਟਿਕਟ ਮਿਲਣ ਨਾਲ ਕਾਂਗਰਸੀ ਬਾਗੋਬਾਗ ...

ਪੂਰੀ ਖ਼ਬਰ »

ਦਿਨੇਸ਼ ਕੁਮਾਰ ਬਾਵਾ 'ਆਪ' ਦੇ ਈਵੈਂਟ ਬਲਾਕ ਪ੍ਰਧਾਨ ਨਿਯੁਕਤ

ਬਟਾਲਾ, 19 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਮਿਹਨਤਕਸ਼ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਤੋਂ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਈਵੈਂਟ ਇੰਚਾਰਜ ਸੰਨੀ ਮਸੀਹ ਨੇ ਦਿਨੇਸ਼ ਕੁਮਾਰ ਬਾਵਾ ਨੂੰ ...

ਪੂਰੀ ਖ਼ਬਰ »

ਕਾਦੀਆਂ ਹਲਕੇ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਤੁਗਲਵਾਲਾ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਾਂਗੇ ਅਤੇ ਇਹ ਸੀਟ ਨੂੰ ਵੱਡੀ ਲੀਡ ਨਾਲ ਜਿੱਤ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਅਚਾਨਕ ਹੋੲਾੀ ਬਾਰਿਸ਼ ਨਾਲ ਠੰਢ ਦਾ ਪ੍ਰਕੋਪ ਵਧਿਆ

ਬਟਾਲਾ, 19 ਜਨਵਰੀ (ਬੱੁਟਰ)-ਅੱਜ ਸ਼ਾਮ ਅਚਾਨਕ ਹੋਈ ਬਾਰਿਸ਼ ਨਾਲ ਬਟਾਲਾ ਸ਼ਹਿਰ ਤੇ ਆਸ-ਪਾਸ ਚਿਕੜੋ-ਚਿਕੜੀ ਹੋ ਗਿਆ, ਜਿਸ ਨਾਲ ਜਿਥੇ ਲੋਕਾਂ ਨੂੰ ਲੰਘਣ ਵਿਚ ਪ੍ਰੇਸ਼ਾਨੀ ਆਈ, ਉੱਥੇ ਠੰਢ ਦਾ ਪ੍ਰਕੋਪ ਵੀ ਵਧ ਗਿਆ | ਇਸ ਬਾਰਿਸ਼ ਨਾਲ ਕਣਕ ਦੀ ਫਸਲ 'ਤੇ ਵੀ ਅਸਰ ਪੈ ਸਕਦਾ ਹੈ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਦੇ ਜਨਰਲ ਸਕੱਤਰ ਗੁਰਮੁੱਖ ਸਿੰਘ ਚੰਦਰਭਾਨ ਨੇ ਕਾਂਗਰਸ ਨੂੰ ਆਖੀ ਅਲਵਿਦਾ

ਪੁਰਾਣਾ ਸ਼ਾਲਾ 19 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਤੋਂ ਵੀ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ 'ਚ ਪਿਛਲੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਅਤੇ ਧੜੇ ਸਮੇਤ ਸਰਗਰਮ ਸੇਵਾਵਾਂ ਨਿਭਾਉਂਦੇ ਆ ਰਹੇ ਇੰਡੀਅਨ ...

ਪੂਰੀ ਖ਼ਬਰ »

25 ਨੂੰ 'ਰਾਸ਼ਟਰੀ ਵੋਟਰ ਦਿਵਸ' ਵਰਚੂਅਲ ਤਰੀਕੇ ਨਾਲ ਮਨਾਇਆ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਰਾਸ਼ਟਰੀ ਵੋਟਰ ਦਿਵਸ' 25 ਜਨਵਰੀ ਨੂੰ ਆਨਲਾਈਨ ਤਰੀਕੇ ਰਾਹੀਂ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮਾਗਮ 'ਚ ਲੋਕਾਂ/ਵੋਟਰਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਤਿੱਬੜ, 19 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁਲੇਚੱਕ ਵਿਖੇ ਸਟੇਡੀਅਮ ਨੇੜਿਉਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਥਾਣਾ ਤਿੱਬੜ ਦੇ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਲਗਪਗ 35 ਕੁਝ ਸਾਲ ਦਾ ਵਿਅਕਤੀ ...

ਪੂਰੀ ਖ਼ਬਰ »

15 ਤੋਂ 18 ਸਾਲ ਦੇ ਨੌਜਵਾਨਾਂ ਨੂੰ ਕੋਰੋਨਾ ਵੈਕਸੀਨ ਲੱਗਣੀ ਸ਼ੁਰੂ

ਪੁਰਾਣਾ ਸ਼ਾਲਾ, 19 ਜਨਵਰੀ (ਅਸ਼ੋਕ ਸ਼ਰਮਾ)-ਸਿਹਤ ਡਿਸਪੈਂਸਰੀ ਨਵਾਂ ਸ਼ਾਲਾ ਦੇ ਸਿਹਤ ਮੁਲਾਜ਼ਮਾਂ ਨੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 15 ਤੋਂ 18 ਸਾਲ ਦੇ ਨੌਜਵਾਨਾਂ ਨੰੂ ਕੋਰੋਨਾ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ | ਬਲਰਾਜ ਸਿੰਘ ਐੱਮ. ...

ਪੂਰੀ ਖ਼ਬਰ »

ਆਈਲੈਟਸ ਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਨੇ ਕੋਚਿੰਗ ਸੈਂਟਰ ਖੋਲ੍ਹਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਆਈਲੈਟਸ ਅਤੇ ਇਮੀਗ੍ਰੇਸ਼ਨ ਐਸੋਸੀਏਸ਼ਨ ਗੁਰਦਾਸਪੁਰ ਤੇ ਬਟਾਲਾ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਮੰਗ ਪੱਤਰ ਦੇ ਕੇ ਸੈਂਟਰਾਂ ਨੰੂ ਨਿਯਮਾਂ ਮੁਤਾਬਿਕ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਤੋਂ 18 ਸਾਲ ਦੇ 10156 ਕਿਸ਼ੋਰਾਂ ਨੂੰ ਲੱਗੀ ਵੈਕਸੀਨੇਸ਼ਨ-ਡਾ. ਮਨਚੰਦਾ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਕੋਵਿਡ-19 ਮਹਾਂਮਾਰੀ ਦੇ ਖ਼ਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ 15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾ ਰਹੀ ਹੈ | ਇਸ ਸੰਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਨੇ ਇੰਦਰਪਾਲ ਸਿੰਘ ਬੈਂਸ ਨੰੂ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਵਿਧਾਨ ਸਭਾ 2022 ਦੀਆਂ ਚੋਣਾਂ ਨੰੂ ਲੈ ਕੇ ਸੰਯੁਕਤ ਸੰਘਰਸ਼ ਪਾਰਟੀ ਵਲੋਂ ਹਲਕਾ ਗੁਰਦਾਸਪੁਰ ਤੋਂ ਇੰਦਰਪਾਲ ਸਿੰਘ ਬੈਂਸ ਨੰੂ ਉਮੀਦਵਾਰ ਐਲਾਨਿਆ ਗਿਆ ਹੈ | ਜ਼ਿਕਰਯੋਗ ਹੈ ਕਿ ਬੀਤੇ ਸੰਯੁਕਤ ਸੰਘਰਸ਼ ਪਾਰਟੀ ਵਲੋਂ ਕੀਤੇ ਗਏ ਗਠਨ 'ਚ ...

ਪੂਰੀ ਖ਼ਬਰ »

'ਦੀ ਵੀਜ਼ਾ ਵਰਲਡ' ਸੰਸਥਾ ਨੇ ਯੂ.ਕੇ. ਦੇ 7 ਸਟੱਡੀ ਵੀਜ਼ੇ ਲਗਵਾਏ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੀ ਮੰਨੀ ਪ੍ਰਮੰਨੀ ਸੰਸਥਾ 'ਦੀ ਵੀਜ਼ਾ ਵਰਲਡ' ਵਲੋਂ ਪਿਛਲੇ ਲੰਬੇ ਸਮੇਂ ਤੋਂ ਇਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਲਗਾਤਾਰ ਯੂ. ਕੇ. ਦੇ ਵੀਜ਼ਿਆਂ ਦੀ ਝੜੀ ਲਗਾ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਅਦਾਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਤਹਿਤ ਪਿੰਡ ਰਸੂਲਪੁਰ ਵਿਚ ਹੋਈ ਚੋਣ ਮੀਟਿੰਗ ਦੌਰਾਨ ਕਾਂਗਰਸ ਦੇ ਪੰਚਾਇਤ ...

ਪੂਰੀ ਖ਼ਬਰ »

ਰਵੀਕਰਨ ਕਾਹਲੋਂ ਚੋਣ ਪ੍ਰਚਾਰ ਦੌਰਾਨ ਡੇਰਾ ਬਾਬਾ ਨਾਨਕ ਦੇ ਦੁਕਾਨਦਾਰਾਂ ਨੂੰ ਮਿਲੇ

ਡੇਰਾ ਬਾਬਾ ਨਾਨਕ, 19 ਜਨਵਰੀ (ਵਿਜੇ ਸ਼ਰਮਾ)-20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਰਵੀਕਰਨ ਕਾਹਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਡੇਰਾ ਬਾਬਾ ਨਾਨਕ ਪਹੁੰਚੇ, ਜਿੱਥੇ ਉਹ ਦੁਕਾਨਦਾਰਾਂ ਨੂੰ ਮਿਲੇ ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਤਿੱਬੜ ਵਿਖੇ ਵਿਦਿਆਰਥੀਆਂ ਦੇ ਲਗਾਈ ਕੋਰੋਨਾ ਵੈਕਸੀਨ

ਤਿੱਬੜ, 19 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਕੋਰੋਨਾ ਮਹਾਂਮਾਰੀ ਦੇ ਚੱਲ ਰਹੇ ਪ੍ਰਕੋਪ ਤੋਂ ਬਚਾਅ ਲਈ ਚੱਲ ਰਹੇ ਯਤਨਾਂ ਤਹਿਤ ਅੱਜ ਅਕਾਲ ਅਕੈਡਮੀ ਤਿੱਬੜ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ 15 ਤੋਂ 18 ਸਾਲ ਦੇ ਉਮਰ ਦੇ ਵਿਦਿਆਰਥੀਆਂ ਨੰੂ ਕੋਰੋਨਾ ਵੈਕਸੀਨ ਲਗਾਉਣ ...

ਪੂਰੀ ਖ਼ਬਰ »

ਪਿੰਡ ਔਲਖ 'ਚ ਰਾਜਨਬੀਰ ਘੁਮਾਣ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਔਲਖ ਵਿਖੇ ਸਤਪਾਲ ਸਿੰਘ ਔਲਖ ਦੇ ਗ੍ਰਹਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੇ ਹੱਕ 'ਚ ਚੋਣ ਮੀਟਿੰਗ ਕੀਤੀ ਗਈ, ਜਿਸ 'ਚ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਹਰ ਵਾਅਦੇ ਨੰੂ ਕੀਤਾ ਗਿਆ ਪੂਰਾ- ਪਾਹੜਾ

ਗੁਰਦਾਸਪੁਰ, 19 ਜਨਵਰੀ (ਪੰਕਜ ਸ਼ਰਮਾ)-ਵਿਧਾਨ ਸਭਾ ਚੋਣਾਂ ਨੰੂ ਲੈ ਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਹਲਕੇ ਦੇ ਪਿੰਡ ਮੰਗਲਸੈਣ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤੇ 'ਆਪ' ਦੀ ਸਰਕਾਰ ਬਣਨਾ ਤੈਅ-ਪਨੂੰ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਐੱਮ.ਐੱਸ. ਫੁੱਲ)-ਆਮ ਆਦਮੀ ਪਾਰਟੀ ਵਲੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਆਮ ਆਦਮੀ ਦੀ ਜਿੱਤ ਹੋਈ ਹੈ | 'ਆਪ' ਕਨਵੀਨਰ ਸਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ...

ਪੂਰੀ ਖ਼ਬਰ »

ਭਿਖਾਰੀਵਾਲ ਦਾ ਅਕਾਲੀ ਦਲ 'ਚ ਸ਼ਾਮਿਲ ਹੋਇਆ ਵਿਅਕਤੀ ਮੇਰੇ ਖ਼ਿਲਾਫ਼ ਸਬੂਤ ਪੇਸ਼ ਕਰੇ-ਮਹਿੰਗਾ ਰਾਮ ਗਰੀਬ

ਬਟਾਲਾ, 19 ਜਨਵਰੀ (ਬੁੱਟਰ)-ਬੀਤੇ ਦਿਨ ਪਿੰਡ ਭਿਖਾਰੀਵਾਲ ਦਾ ਅਕਾਲੀ ਦਲ 'ਚ ਸ਼ਾਮਿਲ ਹੋਇਆ ਵਿਅਕਤੀ ਮੇਰੇ 'ਤੇ ਲਗਾਏ ਇਲਜ਼ਾਮਾਂ ਸੰਬੰਧੀ ਸਬੂਤ ਪੇਸ਼ ਕਰੇ, ਨਹੀਂ ਤਾਂ ਮੈਂ ਉਸ ਖ਼ਿਲਾਫ਼ ਮਾਨਹਾਨੀ ਦਾ ਦਾਅਵਾ ਪੇਸ਼ ਕਰਾਂਗਾ | ਇਹ ਪ੍ਰਗਟਾਵਾ 'ਅਜੀਤ' ੳੱੁਪ ਦਫਤਰ ਬਟਾਲਾ ...

ਪੂਰੀ ਖ਼ਬਰ »

ਸੰਨੀ ਲੋਧੀਨੰਗਲ ਵਲੋਂ ਯੂਥ ਅਕਾਲੀ ਦਲ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੰਨੀ ਲੋਧੀਨੰਗਲ ਵਲੋਂ ਫਤਹਿਗੜ੍ਹ ਚੂੜੀਆਂ 'ਚ ਯੂਥ ਅਕਾਲੀ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਸਿੰਘ ਮਿੰਕੂ ਭਾਟੀਆ ਅਤੇ ਵਿੰਕਲ ਭਾਟੀਆ ਦੇ ਗ੍ਰਹਿ ਵਿਖੇ ਲਖਬੀਰ ਸਿੰਘ ਲੋਧੀਨੰਗਲ ...

ਪੂਰੀ ਖ਼ਬਰ »

ਮਾਣਯੋਗ ਭਾਰਤ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ, ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਤੇ ਨਾਂਅ 'ਚ ਤਬਦੀਲੀ- ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ 'ਚ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ, ਪੋਲਿੰਗ ਸਟੇਸ਼ਨਾਂ ਦੀ ਇਮਾਰਤ ਦੀ ਤਬਦੀਲੀ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਂਅ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਹਲਕਾ ਦੀਨਾਨਗਰ ਤੋਂ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ

ਪੁਰਾਣਾ ਸ਼ਾਲਾ, 19 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਸਮੁੱਚੇ ਪੰਜਾਬ ਸਮੇਤ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਵੀ ਚੋਣ ਦੰਗਲ ਭਖ ਚੁੱਕੇ ਹਨ | ਨੇੜਲੇ ਪਿੰਡ ਮੇਘੀਆਂ ਵਿਖੇ ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਸੁਭਾਸ਼ ਮੇਘੀਆਂ, ਸੀਨੀਅਰ ਯੂਥ ਕਾਂਗਰਸੀ ਆਗੂ ਹੀਰਾ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਦੇ ਹੱਕ 'ਚ ਯੂਥ ਵਲੋਂ ਵੱਖ-ਵੱਖ ਥਾਵਾਂ 'ਤੇ ਚੋਣ ਮੀਟਿੰਗ

ਬਟਾਲਾ, 19 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੇ ਹੱਕ ਵਿਚ ਸਰਬਜੀਤ ਸਿੰਘ ਮਾਹਲ ਅਤੇ ਸਾਗਰ ਮਾਹਲ ਦੀ ਅਗਵਾਈ 'ਚ ਯੂਥ ਅਕਾਲੀ ਦਲ ਵਲੋਂ ਬਲਾਕ ਧਾਰੀਵਾਲ ਦੇ ਪਿੰਡ ਮੱਲ੍ਹੀਆਂ, ...

ਪੂਰੀ ਖ਼ਬਰ »

ਪਿੰਡ ਗੰਜਾ ਵਿਖੇ ਕਮਲਜੀਤ ਚਾਵਲਾ ਦੇ ਹੱਕ 'ਚ ਚੋਣ ਮੀਟਿੰਗ

ਦੋਰਾਂਗਲਾ, 19 ਜਨਵਰੀ (ਚੱਕਰਾਜਾ)-ਹਲਕਾ ਦੀਨਾਨਗਰ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ 'ਚ ਪਿੰਡ ਗੰਜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਦੋਰਾਂਗਲਾ ਦੇ ਪ੍ਰਧਾਨ ਗੁਰਨਾਮ ਸਿੰਘ ਗੰਜਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ 'ਚ ਪਹੁੰਚੇ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵਲੋਂ ਪਿੰਡ-ਪਿੰਡ ਚੋਣ ਪ੍ਰਚਾਰ ਸ਼ੁਰੂ

ਕਾਦੀਆਂ, 19 ਜਨਵਰੀ (ਪ੍ਰਦੀਪ ਸਿੰਘ ਬੇਦੀ)-ਹਲਕਾ ਬਟਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਵਿੰਦਰ ਸਿੰਘ ਰਾਜੂ ਅÏਲਖ ਵਲੋਂ ਅੱਜ ਚੋਣਾਂ ਦਾ ਪ੍ਰਚਾਰ ਪਿੰਡ-ਪਿੰਡ ਜਾ ਕੇ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਵਲੋਂ ਅੱਜ ਪਿੰਡ ਕੋਹਾੜ, ਧੰਨੇ, ਡੱਲਾ, ਥਿੰਦ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਛੋਟੇਪੁਰ ਨੇ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ

ਵਡਾਲਾ ਗ੍ਰੰਥੀਆਂ, 19 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਵਲੋਂ ਨਜ਼ਦੀਕੀ ਪਿੰਡ ਡੱਲਾ, ਰਾਮਪੁਰ ਅਤੇ ਭਗਤਪੁਰਾ ਵਿਖੇ ਭਾਰੀ ਚੋਣ ਮੀਟਿੰਗਾਂ ਨੂੰ ...

ਪੂਰੀ ਖ਼ਬਰ »

ਸ਼ਾਹਪੁਰ ਗੁਰਾਇਆ ਦਾ ਮੌਜੂਦਾ ਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਡੇਰਾ ਬਾਬਾ ਨਾਨਕ, 19 ਜਨਵਰੀ (ਅਵਤਾਰ ਸਿੰਘ ਰੰਧਾਵਾ)-ਹਲਕਾ ਡੇਰਾ ਬਾਬਾ ਨਾਨਕ 'ਚ ਚੱਲ ਰਹੇ ਚੋਣਾਂ ਦੇ ਰੁਝਾਨ ਮੌਕੇ ਵਰਕਰਾਂ ਦੀ ਜੋੜ-ਤੋੜ ਕਰਦਿਆਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਨਜ਼ਦੀਕੀ ਪਿੰਡ ਸ਼ਾਹਪੁਰ ਗੁਰਾਇਆ ਦੇ ਮੌਜੂਦਾ ਪੰਚਾਇਤ ...

ਪੂਰੀ ਖ਼ਬਰ »

ਪਿੰਡ ਨੱਤ 'ਚ 'ਆਪ' ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ 'ਚ ਚੋਣ ਮੀਟਿੰਗ

ਅੱਚਲ ਸਾਹਿਬ, 19 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਹੱਕ 'ਚ ਪਿੰਡ ਨੱਤ ਵਿਖੇ ਸੁਰਜਨ ਸਿੰਘ ਸੋਹਲ ਅਤੇ ਯੂਥ ਆਗੂ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਸ਼ੈਰੀ ਕਲਸੀ ਦੇ ਹੱਕ 'ਚ ਵੋਟਰਾਂ ਨੂੰ ਲਾਮਬੱਧ ਕਰਨ ਲਈ ਰੂਪ-ਰੇਖਾ ਉਲੀਕੀ

ਨੌਸ਼ਹਿਰਾ ਮੱਝਾ ਸਿੰਘ, 19 ਜਨਵਰੀ (ਤਰਸੇਮ ਸਿੰਘ ਤਰਾਨਾ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ 'ਚ ਵੋਟਰਾਂ ਨੂੰ ਲਾਮਬੱਧ ਕੀਤੇ ਜਾਣ ਲਈ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਬਟਾਲਾ, 19 ਜਨਵਰੀ (ਕਾਹਲੋਂ)-ਹਲਕਾ ਕਾਦੀਆਂ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਾਬਾਲ ਸਿੰਘ ਮਾਹਲ ਵਲੋਂ ਨੇੜਲੇ ਪਿੰਡ ਫੈਜਉਲਾਹਚੱਕ, ਧਾਰੀਵਾਲ, ਸ਼ਹਿਰ, ਲੁਧਿਆਣਾ ਮੁਹੱਲਾ, ਬੱਲ ਅਤੇ ਕੋਟ ਸੰਤੋਖ ਰਾਏ ਵਿਖੇ ਵਿਸ਼ਾਲ ਚੋਣ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 257 ਨਵੇਂ ਮਾਮਲੇ

ਪਠਾਨਕੋਟ, 19 ਜਨਵਰੀ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵਾਧਾ ਹੋਇਆ ਹੈ | ਜ਼ਿਲ੍ਹੇ ਅੰਦਰ ਅੱਜ ਕੋਰੋਨਾ ਦੇ 257 ਨਵੇਂ ਮਾਮਲੇ ਆਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਡਾ. ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਤੌਰ 'ਤੇ ਸੂਬੇ ਦੇ ਲੋਕਾਂ ਦੀ ਪਹਿਲੀ ਪਸੰਦ ਹਨ ਭਗਵੰਤ ਮਾਨ- ਵਿਭੂਤੀ ਸ਼ਰਮਾ

ਪਠਾਨਕੋਟ, 19 ਜਨਵਰੀ (ਸੰਧੂ)-ਸੂਬੇ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੇ ਤੌਰ 'ਤੇ ਭਗਵੰਤ ਮਾਨ ਸੂਬੇ ਦੇ ਲੋਕਾਂ ਦੀ ਪਹਿਲੀ ਪਸੰਦ ਹਨ ਤੇ ਸੂਬੇ ਦੀ ਜਨਤਾ ਦੇ ਫ਼ੈਸਲੇ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਵੱਖ-ਵੱਖ ਵਿਅਕਤੀਆਂ ਕੋਲੋਂ 52 ਬੋਤਲਾਂ ਸ਼ਰਾਬ ਫੜੀ

ਸ਼ਾਹਪੁਰ ਕੰਢੀ, 19 ਜਨਵਰੀ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਵਲੋਂ ਐੱਸ. ਐੱਚ. ਓ. ਕਪਿਲ ਕੌਸ਼ਲ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਚਲਾਈ ਮੁਹਿੰਮ ਤਹਿਤ ਵੱਖ-ਵੱਖ ਨਾਕਿਆਂ ਦੌਰਾਨ 52 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਕਾਮਯਾਬੀ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅਮਿਤ ਵਿੱਜ ਦੇ ਕਾਂਗਰਸੀ ਉਮੀਦਵਾਰ ਐਲਾਨ ਹੁੰਦਿਆਂ ਹੀ ਭਾਜਪਾ ਲੀਗਲ ਸੈੱਲ ਨੇ ਸ਼ਿਕਾਇਤਾਂ ਦਾ ਦੌਰ ਕੀਤਾ ਸ਼ੁਰੂ

ਪਠਾਨਕੋਟ, 19 ਜਨਵਰੀ (ਚੌਹਾਨ)-ਜਿਵੇਂ ਹੀ ਵਿਧਾਨ ਸਭਾ ਹਲਕਾ ਪਠਾਨਕੋਟ ਸੀਟ 'ਤੇ ਵਿਧਾਇਕ ਅਮਿਤ ਵਿੱਜ ਨੰੂ ਕਾਂਗਰਸ ਦੀ ਟਿਕਟ ਦਿੱਤੀ ਗਈ, ਭਾਜਪਾ ਦਾ ਲੀਗਲ ਸੈੱਲ ਐਕਟਿਵ ਹੋ ਗਿਆ ਹੈ | ਉਸ ਨੇ ਹੁਣ ਤੱਕ ਤਕਰੀਬਨ 4 ਸ਼ਿਕਾਇਤਾਂ ਮੁੱਖ ਚੋਣ ਅਧਿਕਾਰੀ ਚੰਡੀਗੜ੍ਹ ਨੰੂ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ 'ਆਪ' ਵਰਕਰਾਂ ਦਾ ਵਧਿਆ ਜੋਸ਼-ਸੌਰਭ ਬਹਿਲ

ਪਠਾਨਕੋਟ, 19 ਜਨਵਰੀ (ਸੰਧੂ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਜਨਤਾ ਦੀ ਆਵਾਜ਼ ਨੂੰ ਸੁਣਦੇ ਹੋਏ ਜੋ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਨੂੰ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਦਾ ਮੁੱਖ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਝਾੜੂ

ਨਰੋਟ ਮਹਿਰਾ 19 ਜਨਵਰੀ (ਰਾਜ ਕੁਮਾਰੀ)-ਆਮ ਆਦਮੀ ਪਾਰਟੀ ਦੀ ਪਿੰਡ ਪੰਮਾ 'ਚ ਬਲਾਕ ਪ੍ਰਧਾਨ ਕੁਲਵੰਤ ਸਿੰਘ, ਯੂਥ ਪ੍ਰਧਾਨ ਹਰਦੀਪ ਹੈਰੀ, ਉੱਪ ਪ੍ਰਧਾਨ ਦਿਲਬਿਆਸ ਦੀ ਪ੍ਰਧਾਨਗੀ ਹੇਠਾਂ ਮੀਟਿੰਗ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲ ਚੰਦ ਕਟਾਰੂਚੱਕ ਨੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਰਕਾਰੀ ਸੀਮੈਂਟ ਨਾਲ ਭਰਿਆ ਟੈਂਪੂ ਕੀਤਾ ਪੁਲਿਸ ਹਵਾਲੇ

ਡਮਟਾਲ, 19 ਜਨਵਰੀ (ਰਾਕੇਸ਼ ਕੁਮਾਰ)-ਇੰਦੌਰਾ ਵਿਕਾਸ ਬਲਾਕ ਪੰਚਾਇਤ ਤੋਕੀ ਦੇ ਪਿੰਡ ਵਾਸੀਆਂ ਨੇ ਸਰਪੰਚ 'ਤੇ ਸਰਕਾਰੀ ਸੀਮੈਂਟ ਦੀ ਕਾਲਾਬਾਜ਼ਾਰੀ ਦੇ ਦੋਸ਼ ਲਗਾਏ ਹਨ | ਪਿੰਡ ਵਾਸੀਆਂ ਨੇ ਸਰਕਾਰੀ ਸੀਮੈਂਟ ਨਾਲ ਭਰਿਆ ਟੈਂਪੂ ਜਿਸ ਨੰੂ ਚੋਰ ਰੋਡ ਤੋਂ ਤਰਪਾਲ ਨਾਲ ਢੱਕ ...

ਪੂਰੀ ਖ਼ਬਰ »

ਪਿੰਡ ਝੇਲਾ ਆਮਦਾ ਸ਼ਕਰਗੜ੍ਹ ਸੜਕ ਦੀ ਮਾੜੀ ਹਾਲਤ ਖੋਲ੍ਹ ਰਹੀ ਕਾਂਗਰਸ-ਭਾਜਪਾ ਦੇ ਝੂਠੇ ਵਾਅਦਿਆਂ ਦੀ ਪੋਲ

ਨਰੋਟ ਮਹਿਰਾ, 19 ਜਨਵਰੀ (ਰਾਜ ਕੁਮਾਰੀ)-ਹਲਕਾ ਭੋਆ ਦਾ ਵਿਕਾਸ ਕਰਵਾਉਣ 'ਚ ਕਾਂਗਰਸ-ਭਾਜਪਾ ਪੂਰੀ ਨਾਲ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ | ਆਜ਼ਾਦੀ ਦੇ ਕਈ ਦਹਾਕੇ ਬੀਤ ਜਾਣ ਤੋਂ ਬਾਅਦ ਵੀ ਕਾਂਗਰਸ-ਭਾਜਪਾ ਸੜਕਾਂ ਦੀ ਹਾਲਤ ਨਹੀਂ ਸੁਧਾਰ ਸਕੀ, ਲੋਕਾਂ ਨੂੰ ਮੁੱਢਲੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ ਕੋਰੋਨਾ ਟੀਕਾਕਰਨ ਕੈਂਪ ਅੱਜ

ਪਠਾਨਕੋਟ, 19 ਜਨਵਰੀ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਦੀ ਇਕ ਮੀਟਿੰਗ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਅਤੇ ਚੇਅਰਮੈਨ ਪ੍ਰਾਜੈਕਟ ਵਿਜੇ ਪਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਪ ਸਥਾਨ ਗੁਰਦੁਆਰਾ ਬਾਰਠ ਸਾਹਿਬ ਵਿਖੇ ਅਕਾਲੀ ਦਲ ਦੀ ਮੀਟਿੰਗ ਅੱਜ

ਨਰੋਟ ਮਹਿਰਾ, 19 ਜਨਵਰੀ (ਰਾਜ ਕੁਮਾਰੀ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਰਬਚਨ ਸਿੰਘ ਬੱਬੇਹਾਲੀ ਆਬਜ਼ਰਵਰ ਜ਼ਿਲ੍ਹਾ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਮੀਟਿੰਗ ਗੁਰਦੁਆਰਾ ਬਾਰਠ ਸਾਹਿਬ ਵਿਖੇ ਹੋਈ, ਜਿਸ ਦੀ ਅਗਵਾਈ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਵਿਧਾਇਕ ਦੇ ਪੂਰੇ ਪਰਿਵਾਰ ਸਮੇਤ ਕੌਂਸਲਰ 'ਆਪ' ਉਮੀਦਵਾਰ ਵਿਭੂਤੀ ਸ਼ਰਮਾ ਦੇ ਹੱਕ 'ਚ ਆਏ

ਪਠਾਨਕੋਟ, 19 ਜਨਵਰੀ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਅੰਦਰ ਕਾਂਗਰਸ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ਜਿੱਥੇ ਕਾਂਗਰਸ ਪਾਰਟੀ ਦੇ ਸਾਲ 1980 ਤੋਂ 1985 ਤੱਕ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਅਤੇ ਸਾਲ 1991 ਤੱਕ ਹਲਕਾ ਇੰਚਾਰਜ ਰਹੇ ਸਵ. ਰਾਮ ਸਵਰੂਪ ਬਾਗ਼ੀ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਮੰਟੂ ਦਾ ਨਿੱਘਾ ਸਵਾਗਤ

ਸ਼ਾਹਪੁਰ ਕੰਢੀ, 19 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਹਲਕਾ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਅਮਿਤ ਸਿੰਘ ਮੰਟੂ ਜਿਸ ਨੰੂ ਪਾਰਟੀ ਨੇ ਹਲਕਾ ਇੰਚਾਰਜ ਵੀ ਬਣਾਇਆ ਸੀ ਪਰ ਇਸ ਵਾਰ ਪਾਰਟੀ ਵਲੋਂ ਉਮੀਦਵਾਰ ਨਾ ਬਣਾਏ ਜਾਣ ...

ਪੂਰੀ ਖ਼ਬਰ »

ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਵਪਾਰ ਮੰਡਲ ਵਲੋਂ ਪਾਵਰਕਾਮ ਖ਼ਿਲਾਫ਼ ਰੋਸ ਜ਼ਾਹਿਰ

ਪਠਾਨਕੋਟ, 19 ਜਨਵਰੀ (ਸੰਧੂ)-ਸ਼ਹਿਰ ਅੰਦਰ ਕਈ ਦਿਨਾਂ ਤੋਂ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਅੱਜ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਅਮਿਤ ਨਈਅਰ ਦੀ ਅਗਵਾਈ 'ਚ ਦੁਕਾਨਦਾਰਾਂ ਵਲੋਂ ਪਾਵਰ ਕਾਮ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਿਰ ਕੀਤਾ ...

ਪੂਰੀ ਖ਼ਬਰ »

ਮੀਟਰ ਬਕਸੇ ਦੀਆਂ ਢਿੱਲੀਆਂ ਤਾਰਾਂ ਦੇ ਸਕਦੀਆਂ ਹਨ ਕਿਸੇ ਅਣਸੁਖਾਵੀਂ ਘਟਨਾ ਨੰੂ ਅੰਜਾਮ

ਘਰੋਟਾ, 19 ਜਨਵਰੀ (ਸੰਜੀਵ ਗੁਪਤਾ)-ਪਾਵਰਕਾਮ ਦੀ ਅਣਦੇਖੀ ਕਾਰਨ ਕਸਬਾ ਘਰੋਟਾ ਵਿਖੇ ਇਕ ਮੀਟਰ ਬਖ਼ਸ਼ੇ ਦੀਆਂ ਢਿੱਲੀਆਂ ਤਾਰਾਂ ਕਾਰਨ ਹਰ ਸਮੇਂ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਪਰ ਸੰਬੰਧਿਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਮੁਹੱਲਾ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਅਮਿਤ ਵਿੱਜ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ

ਪਠਾਨਕੋਟ, 19 ਜਨਵਰੀ (ਚੌਹਾਨ)-ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਦੇ ਉਮੀਦਵਾਰ ਅਮਿਤ ਵਿੱਜ ਨੇ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਉਹ ਘਰ-ਘਰ ਜਾ ਕੇ ਵੋਟਰਾਂ ਨਾਲ ਮਿਲ ਰਹੇ ਹਨ ਤੇ ਉਨ੍ਹਾਂ ਨੰੂ ਆਪਣੇ ਵਲੋਂ ਕਰਵਾਏ ਵਿਕਾਸ ਕੰਮਾਂ ਨੰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX