ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  39 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਅੰਮ੍ਰਿਤਸਰ

ਕਰੰਸੀ ਬਰਾਮਦਗੀ ਮਾਮਲੇ 'ਚ ਚੰਨੀ ਅਸਤੀਫ਼ਾ ਦੇਵੇ-ਸੁਖਬੀਰ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰੋਂ 10 ਕਰੋੜ ਦੀ ਕਰੰਸੀ ਫੜੇ ਜਾਣ ਦੇ ਮਾਮਲੇ 'ਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਮਾਝਾ ਖੇਤਰ ਦੇ ਹਲਕਾ ਅੰਮਿ੍ਤਸਰ ਦੱਖਣੀ ਅਤੇ ਉੱਤਰੀ ਨਾਲ ਸਬੰਧਿਤ ਤਿੰਨ ਕਾਂਗਰਸੀ ਕੌਂਸਲਰਾਂ ਅਤੇ ਡਿਪਟੀ ਸੀ.ਐਮ. ਰੰਧਾਵਾ ਦੇ ਹਲਕੇ ਡੇਰਾ ਬਾਬਾ ਨਾਨਕ ਨਾਲ ਸਬੰਧਤ ਕਈ ਕਾਂਗਰਸੀ ਚੇਅਰਮੈਨਾਂ, ਸਰਪੰਚਾਂ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇਸ ਨੂੰ ਵਧੀਆ ਸਰਕਾਰ ਤੇ ਵਧੀਆ ਮੁੱਖ ਮੰਤਰੀ ਦੀ ਲੋੜ ਹੈ | ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਘਰ ਮੋਰਿੰਡੇ ਵੀ ਰੇਡ ਹੋਵੇ ਤਾਂ ਨੋਟਾਂ ਦੇ ਟਰੰਕਾਂ ਦੇ ਟਰੰਕ ਫੜੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਸ ਰੇਤ ਮਾਫੀਏ ਨੇ ਜੋ ਕਰੋੜਾਂ ਰੁਪਿਆ ਇਕੱਠਾ ਕੀਤਾ ਹੈ, ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਵਸੂਲੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਬਿਲਕੁਲ ਖ਼ਤਮ ਹੋ ਗਈ ਹੈ | ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਣੇ ਜਾਣ ਬਾਰੇ ਪੁੱਛੇ ਜਾਣ 'ਤੇ ਸ. ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿਰੋਧੀ ਅਤੇ ਤਾਨਸ਼ਾਹ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜੇ ਤੱਕ ਵੀ ਨਹੀਂ ਪਤਾ ਕਿ ਉਹ ਕੇਜਰੀਵਾਲ 'ਤੇ ਵਿਸ਼ਵਾਸ਼ ਕਰਨ ਕਿ ਭਗਵੰਤ ਮਾਨ 'ਤੇ | ਹਲਕਾ ਅੰਮਿ੍ਤਸਰ ਪੁੂਰਬੀ ਤੋਂ ਸਿੱਧੂ ਦੇ ਮੁਕਾਬਲੇ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਵਲੋਂ ਚੋਣ ਲੜਣ ਦੀ ਚੱਲ ਰਹੀ ਚਰਚਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਹੀ ਸਮਾਂ ਆਉਣ 'ਤੇ ਇਸ ਦਾ ਫੈਸਲਾ ਪਾਰਟੀ ਵਲੋਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹੋਰ 4 ਉਮੀਦਵਾਰਾਂ ਦਾ ਅਜੇ ਐਲਾਨ ਕਰਨਾ ਹੈ |
ਕਾਂਗਰਸ ਨੂੰ ਝਟਕਾ: ਵੱਖ-ਵੱਖ ਕੌਂਸਲਰ, ਚੇਅਰਮੈਨ, ਸਾਬਕਾ ਚੇਅਰਮੈਨ ਤੇ ਸਰਪੰਚ ਅਕਾਲੀ ਦਲ 'ਚ ਸ਼ਾਮਿਲ
ਇਸ ਮੌਕੇ ਅੰਮਿ੍ਤਸਰ ਦੇ ਵੱਖ-ਵੱਖ ਹਲਕਿਆਂ ਤੋਂ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਕੌਂਸਲਰਾਂ ਜਗਦੀਪ ਸਿੰਘ ਰਿੰਕੂ ਨਰੂਲਾ, ਜਸਬੀਰ ਸਿਘ ਨਿਜ਼ਾਮਪੁਰ ਤੇ ਅਸ਼ਵਨੀ ਕੁਮਾਰ ਭਗਤ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਆਗੂ ਤੇ ਲੇਬਰਫੈਡ ਦੇ ਚੇਅਰਮੈਨ ਜਗਤਾਰ ਸਿੰਘ ਗੋਸਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਬਲਵਿੰਦਰ ਸਿੰਘ ਹਰੂਵਾਲ, ਪਰਮਿੰਦਰ ਸਿੰਘ ਘਣੀਆਂ ਤੇ 'ਆਪ' ਦੀ ਗੁਰਦਾਸਪੁਰ ਤੋਂ ਮਹਿਲਾ ਵਿੰਗ ਦੀ ਪ੍ਰਧਾਨ ਰਿਤੂ ਸਹੋਤਾ ਆਦਿ ਨੂੰ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਹੋਰ ਹੁਲਾਰਾ ਮਿਲਿਆ ਹੈ | ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ, ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਰਵੀਕਰਨ ਸਿੰਘ ਕਾਹਲੋਂ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਰੰਧਾਵਾ, ਅਜੇਬੀਰਪਾਲ ਸਿੰਘ ਰੰਧਾਵਾ, ਬਲਵਿੰਦਰ ਸਿੰਘ ਰਾਜੋਕੇ, ਰਜਿੰਦਰ ਸਿੰਘ ਮਰਵਾਹ ਤੋਂ ਇਲਾਵਾ ਹੋਰ ਅਕਾਲੀ ਆਗੂੁ ਤੇ ਕਾਂਗਰਸ ਛੱਡ ਕੇ ਆਗੂੁ ਤੇ ਵਰਕਰ ਹਾਜ਼ਰ ਸਨ |

'ਆਪ' ਵਲੋਂ ਵਰੁਣ ਕੁਮਾਰ ਪੰਜਾਬ ਦੇ ਯੂਥ ਵਾਈਸ ਪ੍ਰਧਾਨ ਨਿਯੁਕਤ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਰਾਜਾਸਾਂਸੀ ਤੋਂ ਵਰੁਣ ਕੁਮਾਰ ਨੂੰ ਪੰਜਾਬ ਯੂਥ ਵਾਈਸ ਪ੍ਰਧਾਨ ਐਲਾਨਿਆ ਗਿਆ ਅਤੇ 'ਆਪ' ਦਿਹਾਤੀ ਦਫ਼ਤਰ ਵਿੱਖੇ ਰਾਜਾਸਾਂਸੀ ਦੇ ਹਲਕਾ ...

ਪੂਰੀ ਖ਼ਬਰ »

ਭਖਦੇ ਮੁੱਦਿਆਂ ਨੂੰ ਛੱਡ ਕੇ ਚਿਹਰਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ-ਕਾਮਰੇਡ ਸੇਖੋਂ

ਛੇਹਰਟਾ, 19 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਮੁੱਦਿਆਂ ਨੂੰ ਮਨਫੀ ਕਰਕੇ ਚਿਹਰਿਆਂ ਨੂੰ ਅੱਗੇ ਕਰ ਕੇ ਚੋਣਾਂ ਜਿੱਤਣ ਦੇ ਯਤਨ ਕੀਤੇ ਜਾ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਦੀ ਪੱਤੀ ਹਰਦਾਸ ਦੀ ਵੇਰਕਾ ਵਿਖੇ ਚੋਣ ਮੀਟਿੰਗ

ਵੇਰਕਾ, 19 ਜਨਵਰੀ (ਪਰਮਜੀਤ ਸਿੰਘ ਬੱਗਾ)-ਝੂਠੇ ਵਾਅਦੇ ਤੇ ਕਸਮਾਂ ਖਾਕੇ ਸੱਤਾ ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪਰਖ ਚੁੱਕੇ ਪੰਜਾਬ ਵਾਸੀ ਆਉਣ ਵਾਲੀਆ ਪੰਜਾਬ ਵਿਧਾਨ ਸਭਾ ਦੀਆ ਚੋਣਾਂ 'ਚ ਲੋਕਾਂ ਦੇ ਦਿਲਾਂ ਅੰਦਰ ਰਾਜ ਕਰਨ ਵਾਲੇ ਅਕਾਲੀ ਬਸਪਾ ਗਠਜੋੜ ...

ਪੂਰੀ ਖ਼ਬਰ »

ਬਦਲੀ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਕੌਸ਼ਲ ਦਾ ਛਲਕਿਆ ਦਰਦ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਭਾਵੇਂ ਕਿ ਪੁਲਿਸ ਵਿਭਾਗ 'ਚ ਅਚਨਚੇਤੀ ਬਦਲੀਆਂ ਤੇ ਨਵੀਆਂ ਤਾਇਨਾਤੀਆਂ ਹੋਣਾਂ ਕੋਈ ਨਵੀਂ ਗੱਲ ਨਹੀਂ ਪਰ ਇਸ ਦੇ ਬਾਵਜੁੂਦ ਕੁਝ ਅਧਿਕਾਰੀ ਇਕ ਇਲਾਕੇ ਨਾਲ ਇੰਨਾਂ ਮੋਹ ਪਾ ਲੈਂਦੇ ਹਨ ਕਿ ਛੱਡ ਕੇ ਜਾਣਾ ਦੱੁਖਦਾਈ ਹੋ ਜਾਂਦਾ ਹੈ, ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ 26 ਨੂੰ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਕਮੇਟੀ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁ: ਬਾਬਾ ਦੀਪ ਸਿੰਘ ਜੀ ਵਲੋਂ ਵਿਸ਼ੇੇਸ਼ ਗੁਰਮਤਿ ...

ਪੂਰੀ ਖ਼ਬਰ »

ਪਾਕਿ ਦੀਆਂ ਜੇਲ੍ਹਾਂ 'ਚ ਬੰਦ ਭਾਰਤੀ ਫ਼ੌਜੀਆਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਸੰਨ 1971 'ਚ ਹੋਈ ਜੰਗ ਨੂੰ ਪੂਰੇ 51 ਵਰ੍ਹੇ ਬੀਤ ਚੁੱਕੇ ਹਨ ਅਤੇ ਅੱਜ ਵੀ ਲਹਿੰਦੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ 70 ਦੇ ਲਗਪਗ ਭਾਰਤੀ ਯੁੱਧਬੰਦੀ ਕੈਦ ਹਨ | ਇਨ੍ਹਾਂ ਯੁੱਧ ਬੰਦੀਆਂ ਦੀ ਰਿਹਾਈ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਪ੍ਰਾਜੈਕਟ ਸਨਮਾਨ 'ਆਓ ਵੋਟ ਪਾਉਣ ਚੱਲੀਏ' ਦੀ ਸ਼ੁਰੂਆਤ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਵਿਧਾਨ ਸਭਾ ਚੋਣਾਂ 2022 ਦੌਰਾਨ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਅੱਜ ਇਕ ਨਿਵੇਕਲੇ ਪ੍ਰਾਜੈਕਟ ਸਨਮਾਨ 'ਆਓ ਵੋਟ ਪਾਉਣ ਚੱਲੀਏ' ਦੀ ਸ਼ੁਰੂਆਤ ਕੀਤੀ | ਸ: ਖਹਿਰਾ ਨੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 7 ਮਰੀਜ਼ਾਂ ਦੀ ਮੌਤ, 471 ਨਵੇਂ ਮਾਮਲੇ

ਅੰਮਿ੍ਤਸਰ , 19 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਅੱਜ ਅੰਮਿ੍ਤਸਰ ਜ਼ਿਲ੍ਹੇ ਲਈ ਕਹਿਰ ਭਰੀ ਖ਼ਬਰ ਹੈ ਕਿ ਇਕੋ ਦਿਨ 'ਚ 7 ਮਰੀਜ਼ਾਂ ਦੀ ਮੌਤ ਹੋਈ ਹੈ ਜਿਨ੍ਹਾਂ 'ਚ ਇਕ ਔਰਤ ਮਰੀਜ਼ ਵੀ ਸ਼ਾਮਿਲ ਹੈ | ਚਾਰ ਮੌਤਾਂ ਇਕੱਲੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸ਼ਹਿਰ ਦੇ ਪਾਸ਼ ਖੇਤਰ ਸਿਵਲ ਲਾਈਨ 'ਚ ਚੱਲੀਆਂ ਗੋਲੀਆਂ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਇੱਥੇ ਸ਼ਹਿਰ ਦੇ ਪਾਸ਼ ਖੇਤਰ ਰਾਣੀ ਕਾ ਬਾਗ ਸਿਵਲ ਲਾਈਨ 'ਚ ਗੋਲੀਆਂ ਚੱਲਣ ਨਾਲ ਦਹਿਸ਼ਤ ਫੈਲ ਗਈ, ਹਮਲਾਵਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਪਰ ਚੰਗੀ ਕਿਸਮਤ ਨੂੰ ਇਹ ਗੋਲੀਆਂ ਕਿਸੇ ਵੀ ਮੈਂਬਰ ਦੇ ਨਹੀਂ ਲੱਗੀਆਂ ...

ਪੂਰੀ ਖ਼ਬਰ »

ਕਾਂਗਰਸ 'ਚ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ, ਸੱਚਰ ਨੂੰ ਚੰਡੀਗੜ੍ਹ ਸੱਦਿਆ

ਅੰਮਿ੍ਤਸਰ , 19 ਜਨਵਰੀ (ਰੇਸ਼ਮ ਸਿੰਘ)-ਟਿਕਟ ਨਾ ਮਿਲਣ ਕਾਰਨ ਨਰਾਜ਼ ਹੋਏ ਆਗੁੂਆਂ ਨੂੰ ਕਾਂਗਰਸ ਵਲੋਂ ਮਨਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਹੱਕ 'ਚ ਚਲਣ ਲਈ ਉਪਰਾਲੇ ਸ਼ੁਰੂ ਕੀਤੇ ਜਾ ਸਕਣ | ਇਸੇ ਤਹਿਤ ਹੀ ਹਲਕਾ ...

ਪੂਰੀ ਖ਼ਬਰ »

ਭਗਵੰਤ ਮਾਨ 'ਆਪ' ਵਿਚ ਕੇਵਲ ਰਿਮੋਟ ਕੰਟਰੋਲ ਅਸਲੀ ਕੰਟਰੋਲ ਕੇਜਰੀਵਾਲ ਹੱਥ-ਔਜਲਾ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਗਵੰਤ ਮਾਨ ...

ਪੂਰੀ ਖ਼ਬਰ »

ਕੌਂਸਲਰ ਨਵੀ ਭਗਤ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਪੈਂਦੀ ਵਾਰਡ ਨੰ: 13 ਤੋਂ ਕਾਂਗਰਸੀ ਕੌਂਸਲਰ ਅਸ਼ਵਨੀ ਕੁਮਾਰ ਨਵੀ ਭਗਤ ਕਾਂਗਰਸ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਜਿਸ ਦਾ ...

ਪੂਰੀ ਖ਼ਬਰ »

ਸਿੱਧੂ ਦਾ 'ਪੰਜਾਬ ਮਾਡਲ' ਟਵਿਟਰ ਤੇ ਸੋਸ਼ਲ ਮੀਡੀਆ ਤੱਕ ਹੀ ਸੀਮਤ : ਜੀਵਨਜੋਤ ਕੌਰ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ/ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਬੀਬੀ ਜੀਵਨਜੋਤ ਕੌਰ ਨੇ ਦੋਸ਼ ਲਗਾਇਆ ਹੈ ਕਿ ਹਲਕੇ ਦੇ ਮੌਜੂਦਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ 'ਆਪ' ਤੇ ਕਾਂਗਰਸ ਨੂੰ ਛੱਡ ਬਾਕੀ ਪਾਰਟੀਆਂ ਚੋਣ ਪ੍ਰਚਾਰ 'ਚ ਪਛੜੀਆਂ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ/ਸੁਰਿੰਦਰ ਕੋਛੜ)-ਪੰਜਾਬ ਵਿਧਾਨ ਸਭਾ ਚੋਣਾਂ 'ਚ ਸਭ ਤੋਂ ਹਾਟ ਅਤੇ ਅਹਿਮ ਮੰਨੀ ਜਾ ਰਹੀ ਸੀਟ ਹਲਕਾ ਪੂਰਬੀ 'ਚ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਬਾਕੀ ਸਿਆਸੀ ਪਾਰਟੀਆਂ ਦੀਆਂ ਚੋਣ ਸਰਗਰਮੀਆਂ ਨਾਮਾਤਰ ਹੋਣ ...

ਪੂਰੀ ਖ਼ਬਰ »

ਲੁਹਾਰਕਾ ਖੁਰਦ 'ਚ ਰਣੀਕੇ ਦੇ ਹੱਕ 'ਚ ਇਕੱਤਰਤਾ

ਰਾਜਾਸਾਂਸੀ, 19 ਜਨਵਰੀ (ਹਰਦੀਪ ਸਿੰਘ ਖੀਵਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਗਰੀਬਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੁਖ ਸਹੂਲਤਾਂ ਬੰਦ ਕਰ ਦਿੱਤੀਆਂ ਤੇ ਪਿਛਲੇ ਪੰਜ ਵਰਿ੍ਹਆਂ 'ਚ ਲੁੱਟਿਆ ਤੇ ਕੁੱਟਿਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਟਾਰੀ ਤੋਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਹਲਕਾ ਜੰਡਿਆਲਾ ਤੋਂ ਕਾਂਗਰਸੀ ਉਮੀਦਵਾਰ ਡੈਨੀ ਬੰਡਾਲਾ ਦੇ ਹੱਕ 'ਚ ਚੋਣ ਪ੍ਰਚਾਰ

ਮਾਨਾਂਵਾਲਾ, 19 ਜਨਵਰੀ (ਗੁਰਦੀਪ ਸਿੰਘ ਨਾਗੀ)-ਮਾਰਕੀਟ ਕਮੇਟੀ ਅੰਮਿ੍ਤਸਰ ਦੇ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਹੱਕ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਰਣੀਕੇ ਦੀ ਜਿੱਤ ਲਈ ਨੌਜਵਾਨਾਂ ਨੇ ਸੰਭਾਲੀ ਕਮਾਨ : ਹੈਪੀ ਬੋਪਾਰਾਏ

ਅੰਮਿ੍ਤਸਰ, 19 ਜਨਵਰੀ (ਜੱਸ)-ਹਲਕਾ ਅਟਾਰੀ ਤੋਂ ਅਕਾਲੀ ਦਲ ਬਸਪਾ ਦੇ ਉਮੀਦਵਾਰ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਜਿੱਤ ਲਈ ਨੌਜਵਾਨਾਂ ਵਲੋਂ ਕਮਾਨ ਸੰਭਾਲ ਲਈ ਗਈ ਹੈ ਜੋ ਕਿ ਘਰ-ਘਰ ਜਾ ਕੇ ਅਕਾਲੀ ਬਸਪਾ ਦੇ ਉਮੀਦਵਾਰ ਜਥੇ: ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਨਾਟਕਕਾਰ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਵੱਡੀ ਭੈਣ ਬੀਬੀ ਪਿਆਰ ਕੌਰ (75) ਪਤਨੀ ਜਗਤਾਰ ਸਿੰਘ ਦਾ ਬੀਤੇ ਦਿਨ ਅਚਾਨਕ ਦਿਲ ਦੀ ...

ਪੂਰੀ ਖ਼ਬਰ »

ਸੀਤ ਹਵਾਵਾਂ ਚੱਲਣ ਅਤੇ ਮੀਂਹ ਨਾਲ ਜਨਜੀਵਨ ਪ੍ਰਭਾਵਿਤ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ)-ਲਗਾਤਰ ਪੈ ਰਹੀ ਧੁੰਦ ਅਤੇ ਕੋਹਰੇ ਤੋਂ ਬਾਅਦ ਸੀਤ ਲਹਿਰ ਨੇ ਉਸ ਵੇਲੇ ਜ਼ੋਰ ਫੜ ਲਿਆ ਜਦੋਂ ਅੱਜ ਸਵੇਰ ਤੋਂ ਤੇਜ਼ ਅਤੇ ਠੰਢੀਆ ਹਵਾਵਾਂ ਚਲਣ ਤੋਂ ਬਾਅਦ ਸ਼ਾਮ ਨੂੰ ਬਰਸਾਤ ਹੋਣੀ ਸ਼ੁਰੂ ਹੋ ਗਈ ਜਿਸ ਦਾ ਅਸਰ ਜਨਜੀਵਨ 'ਤੇ ਪਿਆ | ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਐਗਰੋ ਫਾਰਮ ਨੇ ਜਾਮਨੀ ਰੰਗੀ ਕਣਕ ਦੀ ਖੇਤੀ ਕਰ ਨਵੀਂ ਪਿਰਤ ਪਾਈ

ਮਾਨਾਂਵਾਲਾ, 19 ਜਨਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਸ ਦਾ ਐਗਰੋ ਫਾਰਮ ਪਿਛਲੇ 2 ਸਾਲਾਂ 'ਚ ਨਵੀਆਂ ਤਕਨੀਕਾਂ ਕੁਦਰਤੀ ਖੇਤੀ ਕਰਨ ਵਾਲਾ ਸ਼ਾਨਦਾਰ ਕੇਂਦਰ ਬਣ ਗਿਆ ਹੈ, ਜਿੱਥੇ ਬਿਨਾਂ ਖਾਦਾਂ ਤੇ ਦਵਾਈਆਂ ਤੋਂ ਕੀਤੀ ਜਾਂਦੀ ਖੇਤੀ ਨਾਲ ਸੰਤੁਲਿਤ ...

ਪੂਰੀ ਖ਼ਬਰ »

ਪਾਕਿ 'ਚ ਕੇਜਰੀਵਾਲ ਦੀ ਤਰਜ਼ 'ਤੇ ਆਮ ਆਦਮੀ ਮੂਵਮੈਂਟ ਪਾਰਟੀ ਦਾ ਗਠਨ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਫ਼ੌਜੀ ਅਧਿਕਾਰੀ ਅਤੇ ਡਿਪਲੋਮੈਟ ਮੇਜਰ ਜਨਰਲ ਸਾਦ ਖੱਟਕ ਨੇ ਪਾਕਿਸਤਾਨ ਆਮ ਆਦਮੀ ਮੂਵਮੈਂਟ (ਪਾਮ) ਨਾਂਅ ਦੀ ਸਿਆਸੀ ਪਾਰਟੀ ਦਾ ਗਠਨ ਕੀਤਾ ਹੈ ਜਿਸ ਦਾ ਉਦੇਸ਼ ਜਾਗੀਰੂ ਰਾਜਨੀਤੀ ਨੂੰ ਖ਼ਤਮ ਕਰਨਾ ਅਤੇ ...

ਪੂਰੀ ਖ਼ਬਰ »

ਪੰਜਾਬ ਸਟੇਟ ਖ਼ਜ਼ਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੀ ਚੋਣ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪੰਜਾਬ ਖਜਾਨਾ ਦਫਤਰ ਚੰਡੀਗੜ੍ਹ ਵਿਖੇ ਹੋਈ ਜਿਸ 'ਚ ਸਰਬਸੰਮਤੀ ਨਾਲ ਜੈਮਲ ਸਿੰਘ ਉੱਚਾ ਸੂਬਾ ਪ੍ਰਧਾਨ ਕਪੂਰਥਲਾ, ਮਨਜਿੰਦਰ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਆਈਲਟਸ ਸੈਂਟਰਾਂ ਨੂੰ ਵੀ ਬਾਕੀ ਜ਼ਿਲਿ੍ਹਆਂ ਦੀ ਤਰ੍ਹਾਂ ਖੋਲ੍ਹਣ ਸੰਬੰਧੀ ਇਜਾਜ਼ਤ ਦੇਣ ਦੀ ਕੀਤੀ ਮੰਗ

ਅੰਮਿ੍ਤਸਰ, 19 ਜਨਵਰੀ (ਹਰਮਿੰਦਰ ਸਿੰਘ)-ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੌਰਾਨ ਆਈਲਟਸ ਸੈਂਟਰ ਬੰਦ ਰੱਖਣ ਦੀਆਂ ਸਰਕਾਰੀ ਹਦਾਇਤਾਂ ਵਿਚ ਪੰਜਾਬ ਦੇ ਬਾਕੀ ਜ਼ਿਲਿ੍ਹਆਂ ਦੀ ਤਰ੍ਹਾਂ ਅੰਮਿ੍ਤਸਰ ਨੂੰ ਵੀ ਰਾਹਤ ਦੇਣ ਦੀ ਮੰਗ ਕਰਦੇ ਹੋਏ ...

ਪੂਰੀ ਖ਼ਬਰ »

ਚੋਰੀ ਦੇ ਟਰੈਕਟਰ ਟਰਾਲੀ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 19 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਨੇ ਚੋਰੀ ਦੇ ਟਰੈਕਟਰ ਟਰਾਲੀ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਸੁਲਤਾਨਵਿੰਡ ਦੇ ਮੁਖੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਕੋਟ ਮਿੱਤ ਸਿੰਘ ਵਾਸੀ ਤਾਰੂ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਸਕੂਲ-ਕਾਲਜ ਬੰਦ ਰੱਖਣਾ ਗ਼ੈਰਵਾਜਬ ਤੇ ਅਵਿਗਿਆਨਕ-ਡੀ. ਟੀ. ਐਫ.

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸਕੂਲਾਂ-ਕਾਲਜਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦੇ ਫ਼ੈਸਲੇ ਨੂੰ 25 ਜਨਵਰੀ ਤੱਕ ਅੱਗੇ ਵਧਾਉਣ 'ਤੇ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸਖ਼ਤ ਵਿਰੋਧ ਜਾਹਿਰ ਕੀਤਾ ਹੈ | ਸਰਕਾਰ ਦੇ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਬਰਾਤ ਦਾ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਸੁਲਤਾਨਵਿੰਡ, 19 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਬੜੀ ਧੂਮਧਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX