ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  49 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਅੰਮ੍ਰਿਤਸਰ / ਦਿਹਾਤੀ

ਹਲਕਾ ਅਜਨਾਲਾ ਚੋਣ 'ਚ ਉਮੀਦਵਾਰ ਐਲਾਨਣ 'ਚ ਭਾਜਪਾ ਫਾਡੀ

ਅਜਨਾਲਾ, 19 ਜਨਵਰੀ (ਐੱਸ. ਪ੍ਰਸ਼ੋਤਮ)-20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਅਜਨਾਲਾ ਤੋਂ ਭਾਜਪਾ ਤੇ ਉਸ ਦੇ ਸਹਿਯੋਗੀ ਸੰਗਠਨ ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਸਾਂਝੇ ਤੌਰ 'ਤੇ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਾਰਣ 'ਚ ਹੁਣ ਤੱਕ ਫਾਡੀ ਰਹਿ ਗਈ ਹੈ | ਜਦੋਂਕਿ ਸੱਤਾਧਾਰੀ ਕਾਂਗਰਸ, ਅਕਾਲੀ ਬਸਪਾ ਗਠਜੋੜ, ਆਮ ਆਦਮੀ ਪਾਰਟੀ, ਸੰਯੁਕਤ ਸੰਘਰਸ਼ ਪਾਰਟੀ, ਅਕਾਲੀ ਦਲ (ਮਾਨ) ਵਲੋਂ ਅਜਨਾਲਾ ਹਲਕੇ ਦੇ ਚੋਣ ਪਿੜ 'ਚ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਜਾਣ ਨਾਲ ਮੁਢਲੇ ਪੜਾਅ ਦਾ ਚੋਣ ਦਿ੍ਸ਼ ਕਾਫੀ ਹੱਦ ਤੱਕ ਸਪੱਸ਼ਟ ਹੋ ਗਿਆ ਹੈ | ਰਾਜਸੀ ਮਾਹਿਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਸੱਤਾਧਾਰੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਅਕਾਲੀ ਬਸਪਾ ਗਠਜੋੜ ਉਮੀਦਵਾਰ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ, ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਗਾਲਬ ਸਾਬਕਾ ਸਰਪੰਚ, ਅਕਾਲੀ ਦਲ (ਮਾਨ) ਦੇ ਉਮੀਦਵਾਰ ਜਥੇ: ਅਮਰੀਕ ਸਿੰਘ ਨੰਗਲ, ਵਿਚਕਾਰ ਚੋਣ ਮੁਕਾਬਲਾ ਹੋਣਾ ਤੈਅ ਹੈ ਜਦੋਂਕਿ ਆਮ ਆਦਮੀ ਪਾਰਟੀ ਦੀ ਟਿਕਟ ਨਾ ਮਿਲਣ ਕਾਰਣ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਕੁੱਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਨੇ ਵੀ ਬਕਾਇਦਾ ਹੁਣ ਤੋਂ ਹੀ ਆਪਣਾ ਚੋਣ ਪ੍ਰਚਾਰ ਪੂਰੀ ਸਰਗਰਮੀ ਨਾਲ ਵਿੱਢ ਦਿੱਤਾ ਹੈ | ਸੂਤਰਾਂ ਅਨੁਸਾਰ ਭਾਜਪਾ ਦੇ ਸਹਿਯੋਗੀ ਰਾਜਸੀ ਸੰਗਠਨਾਂ ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਕਿਸੇ ਵੀ ਕਾਰਕੁੰਨ ਦੀ ਹਲਕੇ 'ਚ ਸਰਗਰਮੀ ਮਨਫੀ ਹੈ ਅਤੇ ਭਾਜਪਾ ਦੇ ਸਥਾਨਕ ਸੀਨੀਅਰ ਆਗੂਆਂ ਵਲੋਂ ਇਸ ਹਲਕੇ ਤੋਂ ਚੋਣ ਲੜਣ ਲਈ ਪਾਰਟੀ ਆਲਾ ਕਮਾਨ ਕੋਲ ਪਹੁੰਚ ਕਰਕੇ ਟਿਕਟ ਪ੍ਰਾਪਤੀ ਦੀ ਜ਼ੋਰ-ਅਜਮਾਇਸ਼ ਕੀਤੀ ਜਾ ਰਹੀ ਹੈ | ਜਿਨ੍ਹਾਂ 'ਚ ਸੰਭਾਵੀ ਉਮੀਦਵਾਰਾਂ ਵਜੋਂ ਪ੍ਰਮੁੱਖ ਰੂਪ 'ਚ ਸ਼ਾਮਿਲ ਭਾਜਪਾ ਜ਼ਿਲ੍ਹਾ ਦਿਹਾਤੀ-ਮਜੀਠਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ, ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਤੇ ਪੰਜਾਬ ਇਨਫੋਟੈਕ ਲਿਮ: ਚੰਡੀਗੜ ਸਾਬਕਾ ਉੱਪ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ, ਜ਼ਿਲ੍ਹਾ ਦਿਹਾਤੀ ਜਨਰਲ ਸਕੱਤਰ ਗੁਰਪਾਲ ਸਿੰਘ ਸੰਧੂ ਵਲੋਂ ਵੱਖ ਵੱਖ ਤੌਰ ਤੇ ਵੋਟਰਾਂ ਨੂੰ ਲਾਮਬੰਦ ਕਰਨ ਲਈ ਨਿੱਜੀ ਮੁਹਿੰਮ ਵਿੱਢੀ ਹੋਈ ਹੈ | ਭਾਜਪਾ ਗਠਜੋੜ ਵਲੋਂ ਕਿਹੜੇ ਆਗੂ ਨੂੰ ਚੋਣ ਮੈਦਾਨ 'ਚ ਨਿੱਤਰਣ ਲਈ ਰਸਮੀ ਤੌਰ ਤੇ ਥਾਪੜਾ ਦਿੱਤਾ ਜਾਂਦਾ ਹੈ, ਉਹ ਅਜੇ ਸਮੇਂ ਦੇ ਗਰਭ ਵਿਚ ਹੈ |

ਆਰ. ਪੀ. ਆਈ. (ਅਠਾਵਲੇ) ਵਲੋਂ ਸਤਨਾਮ ਸਿੰਘ ਗਿੱਲ ਕਨਵੀਨਰ ਪੰਜਾਬ ਨਿਯੁਕਤ

ਬਾਬਾ ਬਕਾਲਾ ਸਾਹਿਬ, 19 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਤਨਾਮ ਸਿੰਘ ਗਿੱਲ ਨੂੰ ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਪੰਜਾਬ ਦਾ ਕਨਵੀਅਰ ਨਿਯੁਕਤ ਕੀਤਾ ਗਿਆ ਹੈ | ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੀ ਉੱਤਰੀ ਭਾਰਤ ਦੀ ਪ੍ਰਧਾਨ ਮੈਡਮ ਮੰਜੂ ...

ਪੂਰੀ ਖ਼ਬਰ »

ਚੱਲਣ ਤੋਂ ਅਸਮੱਰਥ ਬਜ਼ੁਰਗਾਂ ਨੂੰ ਘਰਾਂ 'ਚ ਮਿਲਣਗੇ ਬੈਲਟ ਪੇਪਰ

ਸਠਿਅਲਾ, 19 ਜਨਵਰੀ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਨਿਰਦੇਸ਼ਾਂ 'ਤੇ 80 ਸਾਲ ਤੋਂ ਉਪਰ ਦੇ ਬਜ਼ੁਰਗਾਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਬਾਰੇ ਖਬਰ ਹੈ | ਇਸ ਬਾਰੇ ਸੈਕਟਰ 04 ਦੇ ਸੁਪਰਵਾਈਜ਼ਰ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਚੋਣ ਅਫਸਰ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਇਸ ਵਾਰ ਗਹਿਗੱਚ ਤਿਕੋਣਾ ਮੁਕਾਬਲਾ ਹੋਣ ਦੇ ਆਸਾਰ

ਬੱਚੀਵਿੰਡ, 19 ਜਨਵਰੀ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ 'ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਮਾਹੌਲ ਭੱਖ ਚੁੱਕਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਲਗਾਤਾਰ ਤਿੰਨ ਵਾਰ ਹਾਰਨ ਉਪਰੰਤ ਇਸ ਵਾਰ ਕੋਈ ਢਿੱਲਾ ਪੱਤਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਪਿੰਡ ਮਾਛੀਵਾਲਾ ਦੇ ਨਵਦੀਪ ਵਾਹਲਾ ਨੂੰ ਯੂਥ ਪ੍ਰਧਾਨ ਕੀਤਾ ਨਿਯੁਕਤ

ਰਮਦਾਸ, 19 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਰਹੱਦੀ ਪਿੰਡ ਮਾਛੀਵਾਲਾ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ 5 ਸਾਲ ਦੇ ਰਾਜ ਦੌਰਾਨ ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਨ ਵਲੋਂ ਬਾਬਾ ਬਕਾਲਾ ਸਾਹਿਬ ਤੋਂ ਐਲਾਨੇ ਉਮੀਦਵਾਰ ਭਲਾਈਪੁਰ ਦਾ ਪਿਆ ਰੇੜਕਾ

ਟਾਂਗਰਾ, 19 ਜਨਵਰੀ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਸੰਬੰਧ 'ਚ ਅੱਜ ਹਲਕੇ ਦੇ ਬਹੁਤਾਤ ਸਰਗਰਮ ਕਾਂਗਰਸੀ ਅਹੁਦੇਦਾਰਾਂ ਨੇ ਸਾਬਕਾ ਵਿਧਾਇਕ ਰਣਜੀਤ ਸਿੰਘ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਨੇ ਚਰਨਜੀਤ ਗਾਲਬ ਨੂੰ ਐਲਾਨਿਆ ਉਮੀਦਵਾਰ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-ਸੰਯੁਕਤ ਸਮਾਜ ਮੋਰਚੇ ਦੇ ਨਾਲ ਚੋਣ ਗਠਜੋੜ 'ਚ ਸ਼ਾਮਿਲ ਨਵ ਗਠਿਤ ਪ੍ਰਮੁੱਖ ਰਾਜਸੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ (ਚੜੂਨੀ) ਵਲੋਂ ਕਿਸਾਨ ਆਗੂ ਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਗਾਲਬ ਨੂੰ ਬਕਾਇਦਾ ਰਸਮੀ ਤੌਰ 'ਤੇ ਉਮੀਦਵਾਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਨੇ ਗੁਰਨਾਮ ਕੌਰ ਚੀਮਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰ ਐਲਾਨਿਆ

ਬਾਬਾ ਬਕਾਲਾ ਸਾਹਿਬ, 19 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਯੁਕਤ ਕਿਸਾਨ ਮੋਰਚੇ ਨੇ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ) ਬਾਬਾ ਬਕਾਲਾ ਸਾਹਿਬ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ | ਜ਼ਿਕਰਯੋਗ ਹੈ ਕਿ ਮੈਡਮ ਗੁਰਨਾਮ ਕੌਰ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ ਕਰਕੇ ਵੱਡੀ ਲੀਡ ਨਾਲ ਜਿਤਾਵਾਂਗੇ-ਬੁੱਟਰ

ਜੇਠੂਵਾਲ, 19 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਹੱਕ ਵਿਚ ਹਲਕੇ ਦੇ ਹਰ ਪਿੰਡ ਵਿਚ ਘਰ-ਘਰ ਜਾ ਕੇ ਯੂਥ ਅਕਾਲੀ ਦਲ ਦੇ ਵਰਕਰ ਪ੍ਰਚਾਰ ਕਰਕੇ ਰਣੀਕੇ ਨੂੰ ਵੱਡੀ ਲੀਡ ਨਾਲ ...

ਪੂਰੀ ਖ਼ਬਰ »

ਕਿਸੇ ਪਾਸੇ ਨਹੀਂ ਲੱਗ ਸਕਿਆ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਕਾਲੀ ਉਮੀਦਵਾਰ ਦੀ ਟਿਕਟ ਦਾ ਮਸਲਾ

ਬਾਬਾ ਬਕਾਲਾ ਸਾਹਿਬ, 19 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 (ਰਿਜ਼ਰਵ) ਵਿਚ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣਾ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਜਿੱਥੇ ਅਕਾਲੀ ਵਰਕਰਾਂ 'ਚ ਵੱਡਾ ਭੰਬਲਭੂਸਾ ਬਣਿਆ ਹੋਇਆ ਹੈ, ਉਥੇ ...

ਪੂਰੀ ਖ਼ਬਰ »

ਫੁੱਲੇਚੱਕ 'ਚ ਅਕਾਲੀ ਦਲ ਤੇ 'ਆਪ' ਨੂੰ ਵੱਡਾ ਝਟਕਾ-

ਸਾਬਕਾ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਸਮੇਤ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਫੁੱਲੇਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦ ਐੱਨ.ਆਰ.ਆਈ. ਰਮਨਦੀਪ ਸਿੰਘ ਗ੍ਰੰਥਗੜ੍ਹ, ਕੁੰਨਣ ਸਿੰਘ ਢਿੱਲੋਂ, ਦਲਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਨਵ-ਨਿਯੁਕਤ ਯੂਥ ਪ੍ਰਧਾਨ ਨੇ 24 ਘੰਟਿਆਂ ਅੰਦਰ ਹੀ ਕੀਤੀ ਕਾਂਗਰਸ 'ਚ ਸ਼ਮੂਲੀਅਤ

ਗੱਗੋਮਾਹਲ, 19 ਜਨਵਰੀ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਮਾਛੀਵਾਹਲਾ ਦੇ ਕਈ ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਦੇ ਕਾਰਜਕਾਲ ਵਿਚ ਹੋਏ ਰਿਕਾਰਡ ਤੋੜ ਵਿਕਾਸ ਨੂੰ ਵੇਖਦਿਆਂ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ | ਇਸ ਸਮੇਂ ਪਹੁੰਚੇ ਕਾਂਗਰਸ ਦੇ ...

ਪੂਰੀ ਖ਼ਬਰ »

26 ਨੂੰ ਸਬ ਡਵੀਜ਼ਨਲ ਪੱਧਰੀ ਸਰਕਾਰੀ ਤੌਰ 'ਤੇ ਕੌਮੀ ਗਣਤੰਤਰ ਦਿਹਾੜਾ ਕੋਵਿਡ ਨਿਯਮਾਂ ਅਨੁਸਾਰ ਮਨਾਇਆ ਜਾਵੇਗਾ-ਐੱਸ.ਡੀ.ਐਮ.

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)-26 ਜਨਵਰੀ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਦੇਸ਼ ਦਾ ਕੌਮੀ ਦਿਹਾੜਾ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇੱਥੇ ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਜਨਾਲਾ ਹਰਕਵਲਜੀਤ ਸਿੰਘ ਨੇ ਦੱਸਿਆ ਕਿ ਕੌਮੀ ਦਿਹਾੜੇ ...

ਪੂਰੀ ਖ਼ਬਰ »

ਪਿੰਡ ਅੱਬੂਸੈਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ, ਬੋਨੀ ਅਜਨਾਲਾ ਨੇ ਕੀਤਾ ਸਨਮਾਨਿਤ

ਗੱਗੋਮਾਹਲ, 19 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੇ ਨਜ਼ਦੀਕ ਪੈਂਦੇ ਪਿੰਡ ਅੱਬੂਸੈਦ ਵਿਚ ਅੱਜ ਸਵਿੰਦਰ ਸਿੰਘ ਅੱਬੂਸੈਦ ਦੀ ਪ੍ਰੇਰਣਾ ਸਦਕਾ ਕਈ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਵਿਸੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਸੂਬੇ ਅੰਦਰ ਮੁੜ ਸਰਕਾਰ ਬਣਨ 'ਤੇ ਵਿਕਾਸ ਦੀ ਲਹਿਰ ਚੱਲੇਗੀ | ਇਹ ਪ੍ਰਗਟਾਵਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ...

ਪੂਰੀ ਖ਼ਬਰ »

ਹਲਕੇ ਦੇ ਲੋਕ ਮਜੀਠੀਆ ਨੂੰ ਚੌਥੀ ਵਾਰ ਵਿਧਾਇਕ ਬਣਾਉਣ ਲਈ ਉਤਾਵਲੇ-ਲਖਬੀਰ ਗਿੱਲ

ਜੇਠੂਵਾਲ, 19 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ਨੂੰ ਘਰ ਘਰ ਤੱਕ ਪਹੰਚਾਉਣ ਲਈ ਅੱਜ ਹਲਕਾ ਮਜੀਠਾ ਦੇ ਪਿੰਡ ਭੋਆ ਫਤਿਹਗੜ੍ਹ ਵਿਖੇ ਅਕਾਲੀ ਆਗੂ ਹਰਜੀਤ ਸਿੰਘ ਭੋਆ ਦੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਬਣਾਏ ਜਾ ਰਹੇੇ ਪਹੇ ਨੂੰ ਬਣਨ ਤੋਂ ਰੋਕਣ ਦੀ ਮੰਗ

ਲੋਪੋਕੇ, 19 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਤੂਰ ਵਿਖੇ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਪੱਕਾ ਪਹਿਆ ਬਣਾਉੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਿੰਡ ਤੂਰ ਦੇ ਸਾਬਕਾ ਅਕਾਲੀ ਸਰਪੰਚ ਸੀਨੀਅਰ ਆਗੂ ਮੰਗਲ ਸਿੰਘ ਤੂਰ ਨੇ ...

ਪੂਰੀ ਖ਼ਬਰ »

ਕੀਤੇ ਗਏ ਕੰਮਾਂ 'ਤੇ ਵੋਟ ਦਿਓ, ਐਵੇਂ ਠੱਗੇ ਨਾ ਜਾਇਓ-ਵਿਧਾਇਕ ਡੈਨੀ ਬੰਡਾਲਾ

ਨਵਾਂ ਪਿੰਡ, 19 ਜਨਵਰੀ (ਜਸਪਾਲ ਸਿੰਘ)-ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਫ਼ਤਿਹਪੁਰ ਰਾਜਪੂਤਾਂ ਅਤੇ ਫ਼ਤਿਹਪੁਰ ਖੁਰਦ ਵਿਖੇ ਇਕ ਸਾਂਝੇ ਤੇ ਭਰਵੇਂ ਚੋਣ ਜਲਸੇ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਦੇ ਯੂਥ ਬ੍ਰਗੇਡ ਦੀ ...

ਪੂਰੀ ਖ਼ਬਰ »

ਪਿੰ੍ਰ: ਦੀਪਕ ਕੁਮਾਰ ਨੇ ਤਰਸਿੱਕਾ ਦੇ ਖਿਡਾਰੀ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਕੀਤਾ ਸਨਮਾਨਿਤ

ਤਰਸਿੱਕਾ, 19 ਜਨਵਰੀ (ਅਤਰ ਸਿੰਘ ਤਰਸਿੱਕਾ)-ਨਵ ਨਿਯੁਕਤ ਪਿੰ੍ਰ: ਦੀਪਕ ਕੁਮਾਰ ਵਲੋਂ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਲੋਂ ਅਹੁਦਾ ਸੰਭਾਲਣ ਤੇ ਪਿੰਡ ਤਰਸਿੱਕਾ ਦੇ ਰਾਜਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਤੇ ਸਮੂਹ ਸਟਾਫ ...

ਪੂਰੀ ਖ਼ਬਰ »

ਸੋਹੀਆਂ ਖੁਰਦ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੇਠੂਵਾਲ, 19 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੋਹੀਆਂ ਖੁਰਦ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਵਿਚਲੇ ਗੁਰਦੁਆਰੇ ਤੋਂ ਸ਼ੁਰੂ ਹੋ ਕੇ ਪਿੰਡ ਦੇ ...

ਪੂਰੀ ਖ਼ਬਰ »

ਮੋਹਨ ਸਿੰਘ ਦੋਧੀ ਮਟੀਆ ਨੂੰ ਵੱਖ-ਵੱਖ ਅਗੂਆਂ ਵਲੋਂ ਸ਼ਰਧਾਂਜਲੀ

ਓਠੀਆਂ, 19 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਮਟੀਆ ਦੇ ਮੋਹਨ ਸਿੰਘ ਦੋਧੀ ਜੋ ਕੇ ਪਿਛਲੀ ਦਿਨੀਂ ਸਵਰਗ ਸਿਧਾਰ ਗਏ ਸਨ | ਅੱਜ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਅਖੰਡ ਪਾਠ ਜੀ ਦੇ ਭੋਗ ਪਾਏ ਗਏ | ਉਪਰੰਤ ਰਾ ...

ਪੂਰੀ ਖ਼ਬਰ »

1200 ਲੀਟਰ ਲਾਹਣ ਤੇ ਸ਼ਰਾਬ ਬਰਾਮਦ

ਰਾਮ ਤੀਰਥ, 19 ਜਨਵਰੀ (ਧਰਵਿੰਦਰ ਸਿੰਘ ਔਲਖ)-ਐੱਸ. ਐੱਸ. ਪੀ. ਦਿਹਾਤੀ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਡੀ. ਐੱਸ. ਪੀ. ਅਟਾਰੀ ਬਲਬੀਰ ਸਿੰਘ ਤੇ ਐੱਸ. ਐੱਚ. ਓ. ਅਮਰੀਕ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਸਾਂਝੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX