ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 minute ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 minute ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਪੰਜਾਬ / ਜਨਰਲ

ਈ.ਡੀ. ਦੀ ਛਾਪੇਮਾਰੀ ਮੈਨੂੰ ਫਸਾਉਣ ਦੀ ਵੱਡੀ ਸਾਜਿਸ਼-ਚੰਨੀ

ਚੰਡੀਗੜ੍ਹ, 19 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਕੀਤੀ ਛਾਪੇਮਾਰੀ ਨੂੰ ਮੁੱਖ ਮੰਤਰੀ ਚੰਨੀ ਨੇ ਵੱਡੀ ਸਾਜ਼ਿਸ਼ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਖੇ ਇਸ ਮਾਮਲੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਕਾਰਵਾਈ ਪਿੱਛੇ ਕੇਂਦਰ ਸਰਕਾਰ ਦੀ ਵੱਡੀ ਸਾਜ਼ਿਸ਼ ਹੈ, ਜਿਸ ਵਿਚ ਮੈਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿਖੇ ਰੈਲੀ ਜੇਕਰ ਸਫਲ ਨਹੀਂ ਹੋ ਸਕੀ ਤਾਂ ਇਸ ਵਿਚ ਮੇਰਾ ਕੀ ਕਸੂਰ ਹੈ, ਮੈਂ ਜੇ ਉਸ ਵੇਲੇ ਆਪਣੇ ਲੋਕਾਂ ਤੇ ਆਪਣੇ ਕਿਸਾਨਾਂ ਉੱਤੇ ਗੋਲੀਆਂ ਚਲਵਾ ਦਿੰਦਾ ਤਾਂ ਕੇਂਦਰ ਲਈ ਚੰਗਾ ਬਣ ਜਾਣਾ ਸੀ ਪਰ ਮੈਂ ਆਪਣੇ ਲੋਕਾਂ ਨਾਲ ਖੜ੍ਹਾ ਹੋਇਆ ਇਸ ਲਈ ਬਦਲੇ ਦੀ ਭਾਵਨਾ ਨਾਲ ਮੇਰੇ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਮੇਰੇ ਨਾਲ ਖੜ੍ਹੇ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵੇਲੇ ਕੇਂਦਰ ਸਰਕਾਰ ਈ.ਡੀ ਅਤੇ ਹੋਰ ਏਜੰਸੀਆਂ ਨੂੰ ਵਰਤਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੇਰੇ ਮੰਤਰੀਆਂ ਨੂੰ ਵੀ ਅਜਿਹੀਆਂ ਧਮਕੀਆਂ ਆ ਰਹੀਆਂ ਹਨ ਜਿਸ ਦੇ ਚੱਲਦੇ ਅਸੀਂ ਚੋਣ ਕਮਿਸ਼ਨ ਨੂੰ ਲਿਖ ਰਹੇ ਹਾਂ ਕਿ ਕੇਂਦਰ ਨੂੰ ਅਜਿਹੀਆਂ ਸਾਜ਼ਿਸ਼ਾਂ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗ਼ਲਤ ਹੈ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਚਾਹੇ ਫਾਂਸੀ ਲਾ ਦਿੱਤਾ ਜਾਵੇ ਪਰ ਮੈਨੂੰ ਕਿਉਂ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਗੱਲ ਦਾ ਡਰ ਨਹੀਂ, ਇਹ ਬਦਲਾਖੋਰੀ ਦੀ ਨੀਤੀ ਹੈ ਪਰ ਮੈਨੂੰ ਚਾਹੇ ਮਾਰ ਵੀ ਦਿੱਤਾ ਜਾਵੇ ਮੈਨੂੰ ਕੋਈ ਫ਼ਰਕ ਨਹੀਂ ਪਰ ਮੈਂ ਪੰਜਾਬ ਦੇ ਲੋਕਾਂ ਨੂੰ ਪਿੱਠ ਦਿਖਾ ਕੇ ਨਹੀਂ ਪਿੱਛੇ ਹਟਾਂਗੇ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਰਚਣ ਲਈ ਪਿਛਲੇ ਲੰਮੇ ਸਮੇਂ ਤੋਂ 150 ਦੇ ਕਰੀਬ ਬੰਦਿਆਂ ਨੂੰ ਲਾਇਆ ਗਿਆ ਸੀ ਪਰ ਸਰਕਾਰ ਆਉਣ 'ਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।

ਸੂਬੇ 'ਚ 7849 ਨਵੇਂ ਮਾਮਲੇ-27 ਮੌਤਾਂ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 7849 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 27 ਮਰੀਜ਼ਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ ਅਤੇ 6161 ਮਰੀਜ਼ ਕੋਰੋਨਾ ਤੋਂ ਸਿਹਤਯਾਬ ਹੋਏ ਹਨ। ਅੱਜ ਆਏ ਨਵੇਂ ਮਾਮਲਿਆਂ 'ਚ ਲੁਧਿਆਣਾ ਤੋਂ 1325, ਐਸ.ਏ.ਐਸ. ਨਗਰ ਤੋਂ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਮਾਡਲ 'ਤੇ ਸੂਰਜੇਵਾਲਾ ਨੇ ਲਾਈ ਸਹਿਮਤੀ ਦੀ ਮੋਹਰ

ਚੰਡੀਗੜ੍ਹ, 19 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਭਲੇ ਹੀ ਆਪਣੇ ਪੰਜਾਬ ਮਾਡਲ ਨੂੰ ਲੈ ਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਨਾਲ ਹੁਣ ਤੱਕ ਤਾਲਮੇਲ ਨਹੀਂ ਬਿਠਾ ਪਾਏ ਹਨ ਪਰ ਅੱਜ ਉਨ੍ਹਾਂ ਨੂੰ ਆਪਣੇ ਇਸ ਮਾਡਲ 'ਤੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ 91 ਫ਼ੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਹੋਏ ਜਮ੍ਹਾਂ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ 3,54,075 ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮਲੋਟ, 19 ਜਨਵਰੀ (ਪਾਟਿਲ)-ਮਲੋਟ ਵਿਖੇ ਇਕ 17 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਅਭਿਸ਼ੇਕ ਦੇ ਪਿਤਾ ਕਮਲੇਸ਼ ਕੁਮਾਰ ਵਾਸੀ ਬਾਬਾ ਦੀਪ ਸਿੰਘ ਨਗਰ ਮਲੋਟ ਨੇ ਦੱਸਿਆ ਕਿ ਉਸ ਦਾ ਲੜਕਾ ਅਭਿਸ਼ੇਕ ਕੁਮਾਰ ਟਾਈਲਾਂ ਬਣਾਉਣ ਵਾਲੀ ਫ਼ੈਕਟਰੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵਲੋਂ 17 ਹਲਕਿਆਂ ਤੋਂ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਲੁਧਿਆਣਾ ਕੇਂਦਰੀ ਦਫ਼ਤਰ ਵਿਖੇ 17 ਉਮੀਦਵਾਰਾਂ ਦੇ ਨਾਮਾਂ ਵਾਲੀ ਤੀਸਰੀ ਸੂਚੀ ਜਾਰੀ ਕੀਤੀ ਗਈ। ਸੰਯੁਕਤ ਸਮਾਜ ਮੋਰਚਾ ਵਲੋਂ 107 'ਚੋਂ 47 ਅਤੇ ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ ...

ਪੂਰੀ ਖ਼ਬਰ »

ਭ੍ਰਿਸ਼ਟਾਚਾਰ ਕਰਨ 'ਚ ਚੰਨੀ ਨੇ ਕੈਪਟਨ ਤੇ ਬਾਦਲਾਂ ਨੂੰ ਵੀ ਪਿੱਛੇ ਛੱਡਿਆ-ਰਾਘਵ ਚੱਢਾ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਈ. ਡੀ. ਵਲੋਂ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਸਮੇਤ ਹੋਰਨਾਂ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਹੁਣ ਤੱਕ ਬਰਾਮਦ ਹੋਈ ਕਰੀਬ 10 ਕਰੋੜ 70 ਲੱਖ ਰੁ. ਦੀ ਨਕਦੀ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਨੇ ਸਰਵਣ ਸਿੰਘ ਫਿਲੌਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ। ਇਸ ਸੰਬੰਧ 'ਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ 'ਚ ਰੁਕਾਵਟ ਨਾ ਬਣੇ ਕੇਜਰੀਵਾਲ ਸਰਕਾਰ-ਢੀਂਡਸਾ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ 'ਚ ਅੜਿੱਕਾ ਬਣ ਰਹੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ

ਚੰਡੀਗੜ੍ਹ, 19 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹਵਾਲਾ ਮਾਮਲੇ 'ਚ ਫਸੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ। ਈ. ਡੀ. ਨੇ ਖਹਿਰਾ ਦੇ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ 'ਚ ਮਾਮਲਾ ਦਰਜ ਕੀਤਾ ਸੀ। ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣੀ ਤਾਂ ਪੰਜਾਬ ਪੱਖੀ ਵਿੱਤੀ ਮਾਡਲ 'ਤੇ ਕੀਤਾ ਜਾਵੇਗਾ ਕੰਮ-ਭਗਵੰਤ ਮਾਨ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਰਾਜਸੀ ਪਾਰਟੀਆਂ ਨੇ ਪੰਜਾਬ ਦੇ ਖ਼ਜ਼ਾਨੇ, ਆਰਥਿਕ ਸਾਧਨਾਂ ਅਤੇ ਸਰਕਾਰੀ ਜ਼ਮੀਨਾਂ- ਜਾਇਦਾਦਾਂ ਨੂੰ ਲੁੱਟਿਆ ਹੈ। ਮਾਨ ਨੇ ਦੋਸ਼ ਲਗਾਉਂਦੇ ਕਿਹਾ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)-ਸੰਯੁਕਤ ਸਮਾਜ ਮੋਰਚੇ ਨਾਲ ਹੋਏ ਸਮਝੌਤੇ ਉਪਰੰਤ ਕਿਸਾਨ ਆਗੂ ਅਤੇ ਸੰਯੁਕਤ ਸੰਘਰਸ਼ ਕਮੇਟੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਇੱਥੇ ਆਪਣੇ ਹਿੱਸੇ 'ਚ ਆਈਆਂ 10 ਸੀਟਾਂ 'ਚੋਂ 9 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਪਾਕਿ 'ਚ 8 ਸਾਲਾ ਹਿੰਦੂ ਬੱਚੇ ਦਾ ਕਤਲ

ਅੰਮ੍ਰਿਤਸਰ, 19 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ 8 ਸਾਲ ਦੇ ਹਿੰਦੂ ਬੱਚੇ ਨਾਲ ਸਮੂਹਿਕ ਬਦਫੈਲੀ ਤੇ ਵਹਿਸ਼ੀਆਨਾ ਢੰਗ ਨਾਲ ਕੁੱਟਮਾਰ ਕੀਤੇ ਜਾਣ ਉਪਰੰਤ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਨ੍ਹੱਈਆ ਕੁਮਾਰ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਸ਼ਰਧਾ ਨਾਲ ਮਨਾਈ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ)-ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ ਦਲ-ਪੰਥ ਦੇ ਹੈੱਡਕੁਆਰਟਰ ਗੁਰ: ਸ੍ਰੀ ਛਾਉਣੀ ਸਾਹਿਬ ਵਿਖੇ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ, ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਅਫਸਾਨਾ ਖ਼ਾਨ ਦੇ ਪਤੀ ਨੂੰ ਜਾਨ ਤੋਂ ਮਾਰਨ ਦੀ ਧਮਕੀ-ਇਕ ਗ੍ਰਿਫ਼ਤਾਰ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਸਲਮਾਨ ਖ਼ਾਨ ਦੇ ਪ੍ਰਸਿੱਧ ਸ਼ੋਅ ਬਿੱਗ ਬੌਸ 'ਚ ਹਿੱਸਾ ਲੈ ਚੁੱਕੀ ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਦੇ ਪੰਜਾਬੀ ਗਾਇਕ ਪਤੀ ਸਾਜਨ ਸ਼ਰਮਾ ਉਰਫ਼ ਸਾਜ ਵਾਸੀ ਜ਼ੀਰਕਪੁਰ ਨੂੰ ਇਕ ਗੈਂਗਸਟਰ ਵਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਚਿੱਕੜ ਉਛਾਲਣ ਦੀ ਬਜਾਏ ਮੁੱਦਿਆਂ ਦੀ ਰਾਜਨੀਤੀ ਕਰਨ-ਰਾਮੂਵਾਲੀਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਪਾਰਟੀ ਦੇ ਸੰਸਥਾਪਕ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਭਗਵੰਤ ਮਾਨ ਸਬੰਧੀ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਖੇ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਕੈਨੇਡਾ ਤੋਂ ਰਿਫਿਊਜ਼ ਹੋਏ ਵਿਦਿਆਰਥੀਆਂ ਲਈ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ-ਪੈਰਾਗੋਨ ਗਰੁੱਪ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਰਪਾਲ ਕੌਰ ਜੋ ਕਿ ਪਿੰਡ 'ਕਲੈਹਿਰੀ' (ਮਾਨਸਾ) ਦੀ ਰਹਿਣ ਵਾਲੀ ਹੈ ਉਸ ਦੇ ਪੀ.ਟੀ.ਈ. 'ਚੋਂ 62 ਸਕੋਰ ਸਨ ਪੈਰਾਗੋਨ ਗਰੁੱਪ ਦੀ ਸਾਰੀ ਟੀਮ ਨੇ ...

ਪੂਰੀ ਖ਼ਬਰ »

ਅਨੰਤਨਾਗ 'ਚ ਸੀ.ਆਰ.ਪੀ.ਐਫ. ਦੀ ਪਾਰਟੀ 'ਤੇ ਅੱਤਵਾਦੀ ਹਮਲਾ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਅੰਨਤਨਾਗ ਜ਼ਿਲ੍ਹੇ 'ਚ ਬੁੱਧਵਾਰ ਦੇਰ ਸ਼ਾਮ ਇਕ ਸ਼ੱਕੀ ਅੱਤਵਾਦੀ ਨੇ ਸੀ.ਆਰ.ਪੀ.ਐਫ. ਦੀ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਕੋਈ ਵੀ ਨੁਕਸਾਨ ਨਹੀਂ ਹੋਇਆ | ਸੂਤਰਾਂ ਅਨੁਸਾਰ ਅੱਤਵਾਦੀ ਨੇ ਅਨੰਤਨਾਗ ...

ਪੂਰੀ ਖ਼ਬਰ »

ਤੀਜੀ ਕੋਵਿਡ ਲਹਿਰ ਦੇ 23 ਤੱਕ ਸਿਖਰ 'ਤੇ ਪਹੁੰਚਣ ਦੀ ਸੰਭਾਵਨਾ

ਨਵੀਂ ਦਿੱਲੀ, 19 ਜਨਵਰੀ (ਪੀ. ਟੀ. ਆਈ.)-ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਕਾਨਪੁਰ (ਆਈ. ਆਈ. ਟੀ.) ਦੇ ਇਕ ਵਿਗਿਆਨੀ ਅਨੁਸਾਰ ਭਾਰਤ ਵਿਚ ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ 23 ਜਨਵਰੀ ਨੂੰ ਸਿਖਰ 'ਤੇ ਪਹੁੰਚ ਸਕਦੀ ਹੈ ਅਤੇ ਰੋਜ਼ਾਨਾ ਰਿਪੋਰਟ ਹੋਣ ਵਾਲੇ ਕੇਸ ਚਾਰ ਲੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੋਵਿਡ-19 ਮੌਤ ਕਾਰਨ ਭੁਗਤਾਨ ਦੇ ਦਾਅਵਿਆਂ 'ਤੇ ਸੂਬਿਆਂ ਦੀ ਖਿਚਾਈ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਕੋਵਿਡ-19 ਪੀੜਤਾਂ ਦੇ ਪਰਿਵਾਰਾਂ ਨੂੰ ਭੁਗਤਾਨ ਕਰਨ 'ਚ ਨਾਕਾਮ ਰਹਿਣ 'ਤੇ ਸੂਬਿਆਂ ਦੀ ਖਿਚਾਈ ਕੀਤੀ ਹੈ ਅਤੇ ਆਂਧਰਾ ਪ੍ਰਦੇਸ਼ ਤੇ ਬਿਹਾਰ ਦੇ ਮੁੱਖ ਸਕੱਤਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ...

ਪੂਰੀ ਖ਼ਬਰ »

ਲਾਲਪੁਰਾ ਨੇ ਪਟਨਾ ਤੋਂ ਮੁਹਾਲੀ ਪਰਤ ਰਹੀ ਸਿੱਖ ਸੰਗਤ 'ਤੇ ਹੋਈ ਪੱਥਰਬਾਜ਼ੀ ਦਾ ਲਿਆ ਨੋਟਿਸ

ਨਵੀਂ ਦਿੱਲੀ, 19 ਜਨਵਰੀ (ਉਪਮਾ ਡਾਗਾ ਪਾਰਥ)-ਘੱਟ ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਨੇ ਐਤਵਾਰ ਨੂੰ ਪਟਨਾ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਵਾਪਸ ਪਰਤ ਰਹੀ ਸਿੱਖ ਸੰਗਤ 'ਤੇ ਹੋਈ ਪੱਥਰਬਾਜ਼ੀ ਦੀ ਘਟਨਾ 'ਤੇ ਆਪਣੇ ਤੌਰ 'ਤੇ ਨੋਟਿਸ ਲਿਆ ਹੈ | ਘੱਟ ਗਿਣਤੀਆਂ ...

ਪੂਰੀ ਖ਼ਬਰ »

ਲੋਕ ਡੰੂਘੇ ਹੋ ਰਹੇ ਪਾਣੀ ਤੇ ਦਰਿਆਵਾਂ 'ਚ ਸੁੱਟਿਆ ਜਾ ਰਿਹਾ ਜ਼ਹਿਰ ਦਾ ਮੁੱਦਾ ਉਠਾਉਣ ਲੱਗੇ

ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 19 ਜਨਵਰੀ-ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਜਿੱਥੇ ਚੋਣਾਂ 'ਚ ਖੜ੍ਹੇ ਉਮੀਦਵਾਰ ਆਪਣਾ-ਆਪਣਾ ਅਲਾਪ ਰਾਗ ਰਹੇ ਹਨ | ਉੱਥੇ ਆਮ ਅਤੇ ਸੁਹਿਰਦ ਲੋਕਾਂ ਵਲੋਂ ਦਿਨੋਂ ਦਿਨ ਜ਼ਮੀਨ ਹੇਠਲਾ ਡੰੂਘਾ ਹੋ ਰਿਹਾ ਪਾਣੀ ਅਤੇ ਦਰਿਆਵਾਂ ...

ਪੂਰੀ ਖ਼ਬਰ »

ਆਰ.ਐਸ.ਪੀ. ਵਲੋਂ 21 ਹਲਕਿਆਂ ਤੋਂ ਚੋਣ ਲੜਨ ਦਾ ਐਲਾਨ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸਲਿਸਟ ਪਾਰਟੀ (ਆਰ. ਐਸ. ਪੀ.) ਦੀ ਸੂਬਾ ਕਮੇਟੀ ਦੀ ਮੀਟਿੰਗ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੰਜਾਬ ਵਿਧਾਨ ਸਭਾਵਾਂ ਦੀਆਂ ਚੋਣਾਂ ਬਾਰੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ 'ਚ ਵੇਖਣ ਨੂੰ ਮਿਲਣਗੇ 7 ਕੋਨੇ ਮੁਕਾਬਲੇ

ਵੀਰਪਾਲ ਸਿੰਘ ਬਠਿੰਡਾ, 19 ਜਨਵਰੀ-ਪੰਜਾਬ 'ਚ ਫਰਵਰੀ 2022 ਦੀਆਂ ਚੋਣਾਂ ਨੂੰ ਲੈ ਕੇ ਆਏ ਭੁਚਾਲ ਨੂੰ ਵੇਖਦਿਆਂ ਹੋਇਆ ਇਸ ਵਾਰ ਸਿਆਸੀ ਪੰਡਿਤਾਂ ਨੂੰ ਵੀ ਭੰਬਲਭੂਸੇ ਪਾ ਕੇ ਰੱਖ ਦਿੱਤਾ, ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਹਵਾ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਹੱਕ 'ਚ ...

ਪੂਰੀ ਖ਼ਬਰ »

ਮਕਬੂਜ਼ਾ ਕਸ਼ਮੀਰ ਦੇ ਨਾਗਰਿਕਾਂ ਵਲੋਂ ਪਾਕਿ ਦੇ ਜ਼ੁਲਮਾਂ ਤੋਂ ਨਿਜਾਤ ਦਿਵਾਉਣ ਲਈ ਭਾਰਤ ਸਰਕਾਰ ਨੂੰ ਅਪੀਲ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਜ਼ਿਲ੍ਹਾ ਮੁਜ਼ੱਫਰਾਬਾਦ ਦੇ ਵਸੀਮ ਅਹਿਮਦ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਦੋਸ਼ ਲਗਾਇਆ ਹੈ ਕਿ ਪਾਕਿ ਸਰਕਾਰ ਤੇ ਪੁਲਿਸ ਕਸ਼ਮੀਰੀ ਨਾਗਰਿਕਾਂ 'ਤੇ ...

ਪੂਰੀ ਖ਼ਬਰ »

ਭਾਜਪਾ ਨੇ ਮੇਨਕਾ ਗਾਂਧੀ, ਵਰੁਣ ਗਾਂਧੀ ਤੇ ਅਜੈ ਮਿਸ਼ਰਾ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ 'ਤੋਂ ਰੱਖਿਆ ਬਾਹਰ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 30 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜੋ ਆਉਣ ਵਾਲੀਆਂ ਉੱਤਰ ਪ੍ਰਦੇਸ਼ (ਯੂ. ਪੀ.) ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਪ੍ਰਚਾਰ ਕਰਨਗੇ | ਇਸ ਸੂਚੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂਅ ਸਭ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX