ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  56 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 minute ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਮੋਗਾ

10 ਦਿਨ ਬੀਤ ਜਾਣ ਦੇ ਬਾਅਦ ਵੀ ਕਿਸੇ ਪਾਸੇ ਨਹੀਂ ਦਿਸ ਰਹੀ ਚੋਣਾਂ ਵਾਲੀ ਰੰਗਤ

ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ
ਮੋਗਾ, 19 ਜਨਵਰੀ- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਏ ਨੂੰ ਬੇਸ਼ੱਕ ਦਸ ਦਿਨ ਬੀਤ ਚੁੱਕੇ ਹਨ ਪਰ ਇਸ ਵਾਰ ਚੋਣਾਂ ਵਾਲੀ ਰੰਗਤ ਕਿਤੇ ਵੀ ਦੇਖਣ ਨੂੰ ਨਹੀਂ ਮਿਲ ਰਹੀ | ਉਮੀਦਵਾਰਾਂ ਦੇ ਖ਼ਰਚਿਆਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਸਖ਼ਤੀ ਅਤੇ ਉੱਪਰੋਂ ਕੋਰੋਨਾ ਕਾਰਨ ਚੋਣ ਕਮਿਸ਼ਨ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਹੱਥ ਬੰਨ੍ਹ ਕੇ ਰੱਖ ਦਿੱਤੇ ਹਨ ਜਿਸ ਕਾਰਨ ਅਜੇ ਤੱਕ ਉਮੀਦਵਾਰਾਂ ਦੇ ਹੱਕ ਵਿਚ ਕੋਈ ਬਹੁਤਾ ਲੋਕ ਉਤਸ਼ਾਹ ਵੇਖਣ ਨੂੰ ਨਹੀਂ ਮਿਲ ਰਿਹਾ ਤੇ ਰਾਜਨੀਤਕ ਪਾਰਟੀਆਂ ਨੂੰ ਆਪਣੀ ਹਵਾ ਬਣਾਉਣ ਲਈ ਚੋਣ ਪ੍ਰਚਾਰ ਕਰਨ ਵਾਸਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਜੇਕਰ ਉਹ ਵੱਡੀਆਂ ਨੁੱਕੜ ਮੀਟਿੰਗਾਂ ਵੀ ਕਰਦੇ ਹਨ ਤਾਂ ਚੋਣ ਕਮਿਸ਼ਨ ਦੇ ਡੰਡੇ ਦਾ ਡਰ ਸਤਾ ਰਿਹਾ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਹਰ ਵੋਟਰ ਤੱਕ ਪਹੁੰਚਣਾ ਮੁਸ਼ਕਿਲ ਹੀ ਨਹੀਂ ਨਾਮੁਮਕਿਨ ਜਾਪਦਾ ਹੈ | ਚੋਣ ਪ੍ਰਚਾਰ ਵਿਚ ਚੱਲ ਰਹੀ ਸੀਤ ਲਹਿਰ ਦਾ ਖ਼ਮਿਆਜ਼ਾ ਪਾਰਟੀਆਂ ਤੇ ਉਮੀਦਵਾਰਾਂ ਨੂੰ ਹੀ ਨਹੀਂ ਭੁਗਤਣਾ ਪੈ ਰਿਹਾ ਬਲਕਿ ਚੋਣ ਪ੍ਰਚਾਰ ਨਾਲ ਜੁੜੇ ਹੋਏ ਕਾਰੋਬਾਰੀਆਂ ਦੇ ਚਿਹਰਿਆਂ 'ਤੇ ਵੀ ਨਿਰਾਸ਼ਾ ਸਾਫ਼ ਦਿਸ ਰਹੀ ਹੈ ਕਿਉਂਕਿ ਇਸ ਵਾਰ ਫਲੈਕਸ, ਝੰਡੀਆਂ ਤੇ ਹੋਰ ਚੋਣ ਸਮਗਰੀ ਤੋਂ ਇਲਾਵਾ ਕਿਰਾਏ ਦੇ ਵਾਹਨਾਂ ਦੀ ਮੰਗ ਵੀ ਨਾਂਹ ਦੇ ਬਰਾਬਰ ਹੈ | ਅਜਿਹੀ ਸੂਰਤ-ਏ-ਹਾਲ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਵੀ ਬਣੀ ਹੋਈ ਹੈ ਤੇ ਬੇਸ਼ੱਕ ਜ਼ਿਲ੍ਹਾ ਮੋਗਾ ਦੇ ਕੁੱਲ 7 ਲੱਖ 50 ਹਜ਼ਾਰ ਵੋਟਰ 20 ਫਰਵਰੀ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਪਰ ਵੋਟਰਾਂ ਵਿਚ ਅਜੇ ਗਰਮਾਹਟ ਦਿਖਾਈ ਨਹੀਂ ਦੇ ਰਹੀ ਅਤੇ ਸਿਆਸੀ ਪੰਡਤਾਂ ਮੁਤਾਬਿਕ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਹੀ ਵੋਟਾਂ ਦਾ ਮਾਹੌਲ ਗਰਮਾਏਗਾ ਤੇ ਜੇਕਰ ਚੋਣ ਕਮਿਸ਼ਨ ਖੁੱਲ੍ਹੀਆਂ ਰੈਲੀਆਂ ਤੇ ਚੋਣ ਪ੍ਰਚਾਰ ਦੀ ਖੁੱਲ੍ਹ ਨਹੀਂ ਦਿੰਦਾ ਤਾਂ ਇਸ ਵਾਰ ਉਮੀਦਵਾਰਾਂ ਨੂੰ ਆਪਣੀ ਚੋਣ ਮੁਹਿੰਮ ਚਲਾਉਣ ਲਈ ਵੱਖਰਾ ਪੈਂਤਰਾ ਅਖਤਿਆਰ ਕਰਨਾ ਪਵੇਗਾ | ਬੇਸ਼ੱਕ ਮੋਗਾ ਵਿਧਾਨ ਸਭਾ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਵਲੋਂ ਮਾਲਵਿਕਾ ਸੂਦ ਸੱਚਰ, ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਆਮ ਆਦਮੀ ਪਾਰਟੀ ਵਲੋਂ ਡਾ. ਅਮਨਦੀਪ ਅਰੋੜਾ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਵਲੋਂ ਨਵਦੀਪ ਸਿੰਘ ਸੰਘਾ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ ਪਰ ਅਜੇ ਤੱਕ ਭਾਜਪਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਜਿਸ ਕਾਰਨ ਅਜੇ ਮੋਗਾ ਹਲਕੇ ਦੀ ਸਥਿਤੀ ਬਾਰੇ ਕੁੱਝ ਵੀ ਕਹਿਣਾ ਸਮੇਂ ਤੋਂ ਪਹਿਲਾਂ ਦੀ ਗੱਲ ਹੋਵੇਗੀ | ਜ਼ਿਕਰਯੋਗ ਹੈ ਕਿ ਪਿਛਲੀ ਵਾਰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਡਾ: ਹਰਜੋਤ ਕਮਲ ਨੇ 1700 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਮੇਸ਼ ਗਰੋਵਰ ਨੂੰ ਹਰਾਇਆ ਸੀ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਤੀਸਰੇ ਸਥਾਨ 'ਤੇ ਰਿਹਾ ਸੀ ਪਰ ਇਸ ਵਾਰ ਸਥਿਤੀਆਂ ਬਦਲੀਆਂ ਹੋਈਆਂ ਹਨ ਕਿਉਂਕਿ ਜਿੱਥੇ ਡਾ: ਹਰਜੋਤ ਕਮਲ ਭਾਜਪਾ 'ਚ ਜਾ ਚੁੱਕੇ ਹਨ ਉੱਥੇ 'ਆਪ' ਦੇ ਪ੍ਰਮੁੱਖ ਆਗੂ ਨਵਦੀਪ ਸਿੰਘ ਸੰਘਾ ਸੰਯੁਕਤ ਸਮਾਜ ਮੋਰਚੇ ਵਲੋਂ ਮੈਦਾਨ ਵਿਚ ਹਨ | ਇਸੇ ਤਰ੍ਹਾਂ ਹਲਕਾ ਬਾਘਾ ਪੁਰਾਣਾ ਤੋਂ ਵੀ ਤਿੰਨ ਪ੍ਰਮੁੱਖ ਪਾਰਟੀਆਂ ਕਾਂਗਰਸ ਵਲੋਂ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਵਲੋਂ ਪਿਛਲੀ ਵਾਰ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਆਮ ਆਦਮੀ ਪਾਰਟੀ ਵਲੋਂ ਨੌਜਵਾਨ ਚਿਹਰਾ ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਜਦੋਂ ਕਿ ਭਾਜਪਾ ਤੇ ਉਸ ਦੀਆਂ ਸਾਥੀ ਪਾਰਟੀਆਂ ਵਲੋਂ ਅਜੇ ਉਮੀਦਵਾਰ ਐਲਾਨਣਾ ਬਾਕੀ ਪਰ ਇੱਥੋਂ ਇਨ੍ਹਾਂ ਦੇ ਸੰਭਾਵੀ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ ਵਲੋਂ ਪੂਰੀ ਤਿਆਰੀ ਕੱਸੀ ਹੋਈ ਹੈ ਤੇ ਉਨ੍ਹਾਂ ਨੇ ਪ੍ਰਚਾਰ ਵੀ ਸ਼ੁਰੂ ਕੀਤਾ ਹੋਇਆ ਹੈ | ਜ਼ਿਕਰਯੋਗ ਹੈ ਕਿ ਇਸ ਹਲਕੇ ਤੋਂ ਪਿਛਲੀ ਵਾਰ ਕਾਂਗਰਸੀ ਉਮੀਦਵਾਰ
ਦਰਸ਼ਨ ਸਿੰਘ ਬਰਾੜ 48668 ਵੋਟਾਂ ਲੈ ਕੇ ਜੇਤੂ ਰਹੇ ਸਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਬਿੰਦਰ ਸਿੰਘ ਕੰਗ 41418 ਵੋਟਾਂ ਲੈ ਕੇ ਦੂਸਰੇ ਤੇ ਤੀਰਥ ਸਿੰਘ ਮਾਹਲਾ 41283 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ ਸਨ | ਇਸ ਵਾਰ ਇਸ ਹਲਕੇ ਦੀ ਸਥਿਤੀ ਵੀ ਭੰਬਲਭੂਸੇ ਵਾਲੀ ਬਣੀ ਹੋਈ ਹੈ ਕਿਉਂਕਿ ਜਿੱਥੇ ਕਾਂਗਰਸੀ ਉਮੀਦਵਾਰ ਨੂੰ ਬਗਾਵਤੀ ਸੁਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਜਪਾ ਤੇ ਸਾਥੀ ਪਾਰਟੀਆਂ ਦੇ ਸੰਭਾਵੀ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ ਦਾ ਫਿਕਰ ਖਾ ਰਿਹਾ ਹੈ | ਹਲਕਾ ਧਰਮਕੋਟ ਦੀ ਗੱਲ ਕਰੀਏ ਤਾਂ 2017 ਵਿਚ ਇੱਥੋਂ ਸੁਖਜੀਤ ਸਿੰਘ ਲੋਹਗੜ੍ਹ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਤੋਂ 22218 ਵੋਟਾਂ ਨਾਲ ਜੇਤੂ ਰਹੇ ਸਨ ਪਰ ਇਸ ਵਾਰ ਹਲਕਾ ਧਰਮਕੋਟ ਵਿਚ ਤਿਕੋਣੀ ਟੱਕਰ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਜਿੱਥੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਪਿਛਲੇ ਚਿਹਰਿਆਂ ਨੂੰ ਹੀ ਮੈਦਾਨ 'ਚ ਉਤਾਰਿਆ ਗਿਆ ਹੈ ਉੱਥੇ ਇਸ ਵਾਰ ਆਮ ਆਦਮੀ ਪਾਰਟੀ ਵਲੋਂ ਸਵ: ਕੁਲਦੀਪ ਸਿੰਘ ਢੋਸ ਦੇ ਸਪੁੱਤਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਿਸ ਕਾਰਨ ਇਸ ਵਾਰ ਹਲਕਾ ਧਰਮਕੋਟ ਤੋਂ ਤਿਕੋਣੀ ਟੱਕਰ ਦੇਖਣ ਨੂੰ ਮਿਲੇਗੀ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਬਲਰਾਜ ਸਿੰਘ ਖਾਲਸਾ ਵਲੋਂ ਵੀ ਆਪਣਾ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਹੈ ਪਰ ਇੱਥੇ ਵੀ ਅਜੇ ਭਾਜਪਾ ਤੇ ਅਲਾਇੰਸ ਪਾਰਟੀਆਂ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ | ਜ਼ਿਲ੍ਹਾ ਮੋਗਾ ਦੇ ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਦੀ ਗੱਲ ਕਰੀਏ ਤਾਂ ਇੱਥੋਂ ਪਿਛਲੀ ਵਾਰ 2017 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਬਿਲਾਸਪੁਰ ਵੱਡੇ ਫ਼ਰਕ ਨਾਲ ਜੇਤੂ ਰਹੇ ਸਨ | ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਰਾਜਵਿੰਦਰ ਕੌਰ ਭਾਗੀਕੇ ਨੂੰ 27574 ਵੋਟਾਂ ਨਾਲ ਹਰਾਇਆ ਸੀ ਜਦੋਂ ਕਿ ਅਕਾਲੀ ਦਲ ਦਾ ਉਮੀਦਵਾਰ ਇੱਥੋਂ ਵੀ ਤੀਜੇ ਨੰਬਰ 'ਤੇ ਰਿਹਾ ਸੀ ਪਰ ਇਸ ਵਾਰ ਇਸ ਹਲਕੇ ਦੀਆਂ ਪ੍ਰਸਥਿੱਤੀਆਂ ਵੀ ਬਦਲੀਆਂ ਬਦਲੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਜਿੱਥੇ 'ਆਪ' ਨੇ ਇਸ ਵਾਰ ਦੀ ਦਾਅ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ 'ਤੇ ਦਾਅ ਖੇਡਿਆ ਹੈ ਉੱਥੇ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਆਏ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ ਇਸ ਵਾਰ ਨਵਾਂ ਚਿਹਰਾ ਬਲਦੇਵ ਸਿੰਘ ਮਾਣੂੰਕੇ ਮੈਦਾਨ 'ਚ ਹੈ ਪਰ ਭਾਜਪਾ ਤੇ ਉਸ ਦੀਆਂ ਸਾਥੀ ਪਾਰਟੀਆਂ ਇੱਥੋਂ ਕਿਸ ਨੂੰ ਟਿਕਟ ਦਿੰਦੀਆਂ ਹਨ ਇਹ ਵੀ ਦੇਖਣਾ ਵਾਲਾ ਹੋਵੇਗਾ ਜਦੋਂ ਕਿ ਕਾਂਗਰਸੀ ਉਮੀਦਵਾਰ ਨੂੰ ਕੁਝ ਬਗਾਵਤੀ ਸੁਰਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਲਈ ਇਸ ਵਾਰ ਇਸ ਹਲਕੇ ਤੋਂ ਜਿੱਤ ਦਾ ਤਾਜ ਕਿਸ ਦੇ ਸਿਰ ਸਜੇਗਾ ਇਹ ਦੇਖਣਾ ਹੋਵੇਗਾ |
ਜੇਕਰ ਚਾਰੇ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਸਥਿਤੀ 'ਤੇ ਪੰਛੀ ਝਾਤ ਪਾਈ ਜਾਵੇ ਤਾਂ ਹੁਣ ਤੱਕ ਇਹੀ ਦੇਖਣ ਮਿਲ ਰਿਹਾ ਹੈ ਕਿ ਅਜੇ ਤੱਕ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਹੱਕ ਵਿਚ ਹਵਾ ਨਹੀਂ ਦਿਸ ਰਹੀ ਤੇ ਸਾਰੀ ਸਥਿਤੀ ਨਾਮਜ਼ਦਗੀਆਂ ਦੀ ਵਾਪਸੀ ਉਪਰੰਤ ਹੀ ਸਪੱਸ਼ਟ ਹੋਣ ਦੀ ਉਮੀਦ ਹੈ |

ਚੂਹੜਚੱਕ 'ਚ ਹੋਈ ਤਿੰਨ ਬਲਾਕਾਂ ਦੀ ਕਿਸਾਨ ਮੋਰਚਾ ਫ਼ਤਹਿ ਕਾਨਫ਼ਰੰਸ

ਅਜੀਤਵਾਲ, 19 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਜ਼ਦੂਰ ਕਿਰਤੀ ਮਾਰੂ ਲਾਗੂ ਕੀਤੇ ਤਿੰਨ ਕਾਲੇ ਕਾਨੰੂਨ ਨੂੰ ਰੱਦ ਕਰਵਾਉਣ ਲਈ ਪੰਜਾਬੀਆਂ ਵਲੋਂ ਵਿੱਢੇ ਸੰਘਰਸ਼ ਨੂੰ ਹਰਿਆਣਾ ਸਮੇਤ ਦੇਸ਼ ਦੇ ਹਰ ਸੂਬੇ ਦੇ ਲੋਕਾਂ ਵੱਖ ਵੱਖ ...

ਪੂਰੀ ਖ਼ਬਰ »

ਡਾ: ਐੱਸ.ਪੀ. ਸਿੰਘ ਉਬਰਾਏ ਦੇ ਯਤਨਾਂ ਨਾਲ ਇਕ ਹੋਰ ਨੌਜਵਾਨ ਦੀ ਮਿ੍ਤਕ ਦੇਹ ਭਾਰਤ ਪਹੁੰਚੀ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੂਲ ਰੂਪ ਵਿਚ ਪਿੰਡ ਤਲਵੰਡੀ ਮੱਲ੍ਹੀਆਂ ਦੇ ਵਸਨੀਕ ਅਤੇ ਪਿਛਲੇ 20 ਸਾਲ ਤੋਂ ਦੁਬਈ ਦੀ ਇਕ ਕੰਪਨੀ ਵਿਚ ਡਰਾਈਵਰ ਵਜੋਂ ਨੌਕਰੀ ਕਰ ਰਹੇ ਨੌਜਵਾਨ ਗੁਰਦੇਵ ਸਿੰਘ, ਜੋ ਕਿ ਕੰਪਨੀ ਵਲੋਂ ਛੁੱਟੀ ਨਾ ਦਿੱਤੇ ਜਾਣ ਕਾਰਨ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਹਲਕਾ ਮੋਗਾ ਦੇ 2 ਪੋਲਿੰਗ ਸਟੇਸ਼ਨਾਂ ਦੇ ਬਦਲੇ ਸਥਾਨ ਤੇ 5 ਪੋਲਿੰਗ ਸਟੇਸ਼ਨਾਂ ਦੇ ਨਾਵਾਂ 'ਚ ਹੋਈ ਤਬਦੀਲੀ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿਚ ਪੈਂਦੇ ਵਿਧਾਨ ਸਭਾ ਚੋਣ ਹਲਕਾ 073-ਮੋਗਾ ਦੇ ਪੋਲਿੰਗ ਸਟੇਸ਼ਨ ਨੰਬਰ 131 ਅਤੇ 146 ਦੀ ਬਿਲਡਿੰਗ ਸਹੀ ਹਾਲਤ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰੇ ਮੋਟਰਸਾਈਕਲ ਸਵਾਰ ਤੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਮੋਗਾ, 19 ਜਨਵਰੀ (ਗੁਰਤੇਜ ਸਿੰਘ)- ਪਿੰਡ ਇੰਦਰਗੜ੍ਹ ਨੇੜੇ ਕਾਰ ਸਵਾਰ ਲੁਟੇਰੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਤੇ ਡਰਾ ਧਮਕਾ ਕੇ ਉਸ ਪਾਸੋਂ 4 ਹਜ਼ਾਰ ਦੀ ਨਗਦੀ, ਮੋਬਾਈਲ ਤੇ ਜਰੂਰੀ ਕਾਗ਼ਜ਼ਾਤ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਲੁਟੇਰਿਆਂ ...

ਪੂਰੀ ਖ਼ਬਰ »

920 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 19 ਜਨਵਰੀ (ਗੁਰਤੇਜ ਸਿੰਘ)-ਥਾਣਾ ਚੜਿੱਕ ਪੁਲਿਸ ਵਲੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 920 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਬਲਧੀਰ ਸਿੰਘ ਤੇ ਸਹਾਇਕ ...

ਪੂਰੀ ਖ਼ਬਰ »

ਕੋਰੋਨਾ ਦੇ ਇਕੋ ਦਿਨ ਆਏ 84 ਨਵੇਂ ਮਾਮਲੇ

ਮੋਗਾ, 19 ਜਨਵਰੀ (ਗੁਰਤੇਜ ਸਿੰਘ)- ਮੋਗਾ ਜ਼ਿਲ੍ਹੇ ਵਿਚ ਕੋਰੋਨਾ ਪੋਜ਼ੀਟਿਵ ਕੇਸਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਅੱਜ ਮੋਗਾ ਜ਼ਿਲ੍ਹੇ ਵਿਚ 84 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਹੁਣ ਤੱਕ ਜ਼ਿਲ੍ਹਾ ਮੋਗਾ ਵਿਚ ਐਕਟਿਵ ਕੇਸ 404 ਹਨ ਤੇ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਦੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਵੇਖਣ ਦੀ ਇੱਛਾ ਪੂਰੀ ਹੋਈ- ਚੂਹੜਚੱਕ

ਅਜੀਤਵਾਲ, 19 ਜਨਵਰੀ (ਹਰਦੇਵ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ 'ਤੇ ਆਪ ਹਿਤੈਸ਼ੀ ਪੰਜਾਬ ਵਾਸੀਆਂ ਵਿਚ ਵੱਡੀ ਖ਼ੁਸ਼ੀ ਦਾ ਆਲਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ- ਡੱਲਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)- ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਆਨਲਾਈਨ ਵਿਦਿਆਰਥੀ ਕਰ ਰਹੇ ਹਨ ਵਧੀਆ ਬੈਂਡ ਹਾਸਲ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ...

ਪੂਰੀ ਖ਼ਬਰ »

ਲਾਭ ਸਿੰਘ ਲੋਧੀ ਨਮਿਤ ਡੇਰਾ ਸਾਹਿਬ ਠੱਠੀ ਭਾਈ ਵਿਖੇ ਅੰਤਿਮ ਅਰਦਾਸ ਅੱਜ

ਠੱਠੀ ਭਾਈ, 19 ਜਨਵਰੀ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਪਿੰਡ ਠੱਠੀ ਭਾਈ ਦੇ ਸਰਪੰਚ ਰਾਮ ਸਿੰਘ ਲੋਧੀ ਦੇ ਛੋਟੇ ਭਰਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਮਾਮਾ, ਬਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ-ਮੱਖਣ ਬਰਾੜ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੀਆਂ ਜ਼ੰੁਮੇਵਾਰੀਆਂ ਤੋਂ ਕੰਨੀ ਕਤਰਾਉਂਦੀ ਰਹੀ ਹੈ ਤੇ ਹਰ ਪੰਜ ਸਾਲ ਬਾਅਦ ਚੋਣਾਂ ਦੇ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਨੂੰ ਛੁਪਾਉਣ ਲਈ ਉਮੀਦਵਾਰ ਬਦਲ-ਬਦਲ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8.5 ਬੈਂਡ

ਬਾਘਾ ਪੁਰਾਣਾ, 19 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਇੰਗਲਿਸ਼ ਸਕੂਲ ਆਈਲਟਸ ਸੰਸਥਾ ਜੋ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ, ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀਆਂ ਵਿਦੇਸ਼ ਜਾਣ ਦਾ ...

ਪੂਰੀ ਖ਼ਬਰ »

'ਆਪ' ਵਰਕਰਾਂ 'ਚ ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਐਲਾਨ 'ਤੇ ਅਥਾਹ ਜੋਸ਼

ਨੱਥੂਵਾਲਾ ਗਰਬੀ, 19 ਜਨਵਰੀ (ਸਾਧੂ ਰਾਮ ਲੰਗੇਆਣਾ)-ਆਮ ਆਦਮੀ ਪਾਰਟੀ ਦੇ ਬਲਾਕ ਨੱਥੂਵਾਲਾ ਵਿਚ ਬਲਾਕ ਪ੍ਰਧਾਨ ਪ੍ਰੇਮ ਸਿੰਘ ਬਾਠ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਸੁਣਨ ਲਈ ਸਕਰੀਨ ਸਾਹਮਣੇ ਕਾਫ਼ੀ ਗਿਣਤੀ ਵਿਚ ਲੋਕ ਇਕੱਠੇ ਹੋਏ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ ਦੇ ਅਧਿਆਪਕਾਂ ਵਲੋਂ ਸਕੂਲ ਬੰਦ ਦੇ ਵਿਰੋਧ 'ਚ ਰੋਸ ਪ੍ਰਗਟ

ਬਾਘਾ ਪੁਰਾਣਾ, 19 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਵਲੋਂ 5 ਜਨਵਰੀ 2022 ਤੋਂ ਲਗਾਤਾਰ ਸਕੂਲ ਬੰਦ ਕਰਨ ਨਾਲ ਸਾਲਾਨਾ ਪ੍ਰੀਖਿਆਵਾਂ ਦੇ ਨਜ਼ਦੀਕ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੇ ਰੋਸ ਵਜੋਂ ਅੱਜ ਸਿੱਖਿਆ ਦੇ ਖੇਤਰ ਵਿਚ ਨਾਮਵਰ ਵਿੱਦਿਅਕ ਸੰਸਥਾ ...

ਪੂਰੀ ਖ਼ਬਰ »

ਸਾਬਕਾ ਪੰਚ ਕਸ਼ਮੀਰ ਸਿੰਘ ਸੀਰਾ ਭਲੂਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਨੱਥੂਵਾਲਾ ਗਰਬੀ, 19 ਜਨਵਰੀ (ਸਾਧੂ ਰਾਮ ਲੰਗੇਆਣਾ)-ਜਥੇਦਾਰ ਤੀਰਥ ਸਿੰਘ ਮਾਹਲਾ ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾ ਹੁੰਗਾਰਾ ਪ੍ਰਾਪਤ ਹੋਇਆ ਜਦੋਂ ਪਿੰਡ ਭਲੂਰ ਦੇ ਸਾਬਕਾ ਪੰਚਾਇਤ ਮੈਂਬਰ ਕਸ਼ਮੀਰ ਸਿੰਘ ਸੀਰਾ ਆਪਣੇ ਸਾਥੀਆਂ ...

ਪੂਰੀ ਖ਼ਬਰ »

ਡਾ: ਹਰਜੋਤ ਕਮਲ ਨੂੰ ਭਾਜਪਾ ਵਲੋਂ ਪਾਰਟੀ 'ਚ ਸ਼ਾਮਿਲ ਕਰਨਾ ਮੋਗਾ ਵਾਸੀਆਂ ਲਈ ਸ਼ੁੱਭ ਸ਼ਗਨ- ਵਰੁਣ ਭੱਲਾ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ: ਹਰਜੋਤ ਕਮਲ ਨੇ ਹਮੇਸ਼ਾ ਰਾਜਨੀਤੀ ਤੋਂ ਉੱਪਰ ਉੱਠ ਕੇ ਮੋਗਾ ਵਾਸੀਆਂ ਨੂੰ ਪਿਆਰ ਦਿੱਤਾ ਤੇ ਅਜਿਹੀ ਪੜ੍ਹੀ ਲਿਖੀ ਸ਼ਖ਼ਸੀਅਤ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਪਰਿਵਾਰ ਵਿਚ ਸ਼ਾਮਿਲ ਕਰਨਾ ...

ਪੂਰੀ ਖ਼ਬਰ »

ਤੂੜੀ ਛਿਲਕਾ ਲੇਬਰ ਯੂਨੀਅਨ ਨੇ ਜਗਤਾਰ ਸਿੰਘ ਰਾਜੇਆਣਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਦਿੱਤਾ ਭਰੋਸਾ

ਬਾਘਾ ਪੁਰਾਣਾ, 19 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਗਤਾਰ ਸਿੰਘ ਰਾਜੇਆਣਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦੋਂ ਤੂੜੀ ਛਿਲਕਾ ਲੇਬਰ ਯੂਨੀਅਨ ਬਾਘਾ ਪੁਰਾਣਾ ਨੇ ਚੋਣ ...

ਪੂਰੀ ਖ਼ਬਰ »

ਸੀਤ ਲਹਿਰ ਕਾਰਨ ਦੁਕਾਨਦਾਰਾਂ ਦਾ ਕੰਮ ਹੋਇਆ ਪ੍ਰਭਾਵਿਤ

ਕੋਟ ਈਸੇ ਖਾਂ, 19 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬ ਪ੍ਰਾਂਤ ਸਮੇਤ ਉੱਤਰੀ ਭਾਰਤ 'ਚ ਜੋ ਸੀਤ ਲਹਿਰ ਜਾਰੀ ਹੈ, ਉਸ ਨੇ ਸਰਬ ਲੋਕਾਈ ਨੂੰ ਪ੍ਰਭਾਵਿਤ ਕਰ ਦਿੱਤਾ ਹੈ | ਕਸਬਾ ਕੋਟ ਈਸੇ ਖਾਂ ਦੇ ਮਸੀਤਾਂ ਰੋਡ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਮੋਗਾ, 19 ਜਨਵਰੀ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ | ਕਾਲਜ ਪਿ੍ੰਸੀਪਲ ਡਾ: ਨੀਨਾ ਅਨੇਜਾ ਨੇ ਕਿਹਾ ਕਿ ਸੁੰਦਰ ਲਿਖਾਈ ਮੁਕਾਬਲਾ ਕਰਵਾਉਣ ਦਾ ਮੰਤਵ ਵਿਦਿਆਰਥੀਆਂ ...

ਪੂਰੀ ਖ਼ਬਰ »

ਵੋਟ ਬਣਾਉਣ ਲਈ ਜਾਗਰੂਕ ਕੀਤਾ

ਕਿਸ਼ਨਪੁਰਾ ਕਲਾਂ, 19 ਜਨਵਰੀ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅਠਾਰਾਂ ਸਾਲ ਦੀ ਉਮਰ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਆਪਕਾ ਮਿਸਿਜ਼ ਅਨੂਪ ਕੌਰ ਵਲੋਂ ਆਨਲਾਈਨ ਰਹਿੰਦੇ ਹੋਏ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਤੇ ਵੋਟ ਦੇ ...

ਪੂਰੀ ਖ਼ਬਰ »

ਬਾਬਾ ਭੁਪਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ ਅਕਾਲੀ ਦਲ ਦੀ ਨੁੱਕੜ ਮੀਟਿੰਗ

ਧਰਮਕੋਟ, 19 ਜਨਵਰੀ (ਪਰਮਜੀਤ ਸਿੰਘ)- ਹਲਕਾ ਧਰਮਕੋਟ ਦੇ ਸਰਕਲ ਢੋਲੇਵਾਲਾ ਦੇ ਪਿੰਡ ਰਸੂਲਪੁਰ ਵਿਖੇ ਡਾ: ਜਸਵਿੰਦਰ ਸਿੰਘ ਬਰਾੜ ਸਪੁੱਤਰ ਜਥੇਦਾਰ ਤੋਤਾ ਸਿੰਘ ਉਮੀਦਵਾਰ ਹਲਕਾ ਧਰਮਕੋਟ ਵਲੋਂ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਬਾਬਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਵਾਪਸੀ

ਬੱਧਨੀ ਕਲਾਂ, 19 ਜਨਵਰੀ (ਸੰਜੀਵ ਕੋਛੜ)- ਐਨ.ਆਰ.ਆਈ. ਸਭਾ ਮੋਗਾ ਦੇ ਵਾਈਸ ਪ੍ਰਧਾਨ, ਟਰੱਕ ਯੂਨੀਅਨ ਮੋਗਾ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦਿਆਂ ਪਾਰਟੀ 'ਚ ਸ਼ਾਮਿਲ ਹੋਏ | ਜ਼ਿਕਰਯੋਗ ਹੈ ਕਿ ਦਵਿੰਦਰ ...

ਪੂਰੀ ਖ਼ਬਰ »

ਜਗਰੂਪ ਸਿੰਘ ਤਖ਼ਤੂਪੁਰਾ ਪਰਿਵਾਰ ਨੇ ਦਿੱਤਾ ਮਾਲਵਿਕਾ ਸੂਦ ਨੂੰ ਸਮਰਥਨ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕਾਂਗਰਸ ਦੇ ਟਕਸਾਲੀ ਪਰਿਵਾਰਾਂ ਵਿਚ ਇਕ ਕਰ ਕੇ ਮੰਨਿਆ ਜਾਂਦਾ ਸਿਆਸੀ ਪਰਿਵਾਰ ਜਗਰੂਪ ਸਿੰਘ ਤਖ਼ਤੂਪੁਰਾ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਉਨ੍ਹਾਂ ਦੇ ਫ਼ਰਜ਼ੰਦ ਐਡਵੋਕੇਟ ਪਰਮਪਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜਥੇਦਾਰ ਮਾਹਲਾ ਦੇ ਹੱਕ 'ਚ ਨੁੱਕੜ ਮੀਟਿੰਗ

ਬਾਘਾ ਪੁਰਾਣਾ, 19 ਜਨਵਰੀ (ਕਿ੍ਸ਼ਨ ਸਿੰਗਲਾ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਕ 'ਚ ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਵਾਰਡ ਨੰਬਰ 11 ਵਿਚਲੇ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਣੂੰਕੇ ਨਾਲ ਪ੍ਰਧਾਨ ਜਗਦੀਪ ਗਟਰਾ ਵਲੋਂ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 19 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚੋਂ ਭਾਜਪਾ 'ਚ ਗਏ ਪ੍ਰਧਾਨ ਜਗਦੀਪ ਸਿੰਘ ਗਟਰਾ ਦੀ ਘਰ ਵਾਪਸੀ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭੋਲਾ ਸਿੰਘ ਬਰਾੜ ਨੇ ਪਿੰਡ ਸੁਖਾਨੰਦ ਤੋਂ ਕੀਤੀ ਚੋਣ ਮੁਹਿੰਮ ਦੀ ਸ਼ੁਰੂਆਤ

ਠੱਠੀ ਭਾਈ, 19 ਜਨਵਰੀ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਦੋ-ਫਾੜ ਹੋ ਚੁੱਕੀ ਕਾਂਗਰਸ ਪਾਰਟੀ ਦੇ ਭੋਲਾ ਸਿੰਘ ਬਰਾੜ ਸਮਾਧ ਭਾਈ ਦੇ ਧੜੇ ਨੂੰ ਟਿਕਟ ਨਾ ਮਿਲਣ ਤੋਂ ਨਾਰਾਜ਼ ਉਕਤ ਧੜੇ ਵਲੋਂ ਭੋਲਾ ਸਿੰਘ ਬਰਾੜ ਸਮਾਧ ਭਾਈ ਨੂੰ ਆਜ਼ਾਦ ਚੋਣ ...

ਪੂਰੀ ਖ਼ਬਰ »

ਲਾਡੀ ਢੋਸ ਦੀ ਚੋਣ ਮੁਹਿੰਮ ਸਿਖਰਾਂ 'ਤੇ ਪਹੁੰਚੀ-ਐਡਵੋਕੇਟ ਕੰਬੋਜ, ਮੰਦਰ

ਫ਼ਤਿਹਗੜ੍ਹ ਪੰਜਤੂਰ, 19 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਚੋਣ ਮੁਹਿੰਮ ਦਿਨੋਂ-ਦਿਨ ਸਿਖ਼ਰਾਂ 'ਤੇ ਪਹੁੰਚਦੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਟ ਈਸੇ ਖਾਂ ਤੋਂ ਕਾਂਗਰਸ ਸਮਰਥਕ ਅਕਾਲੀ ਦਲ 'ਚ ਹੋਏ ਸ਼ਾਮਿਲ

ਕੋਟ ਈਸੇ ਖਾਂ, 19 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਦੀਆਂ ਵਿਕਾਸ ਪੱਖੀ ਨੀਤੀਆਂ 'ਤੇ ਮੋਹਰ ਲਾਉਂਦਿਆਂ ਕੋਟ ਈਸੇ ਖਾਂ ਤੋਂ ਕਾਂਗਰਸ ਸਮਰਥਕ ਨੌਜਵਾਨਾਂ ਸੁਖਮੰਦਰ ਸਿੰਘ, ...

ਪੂਰੀ ਖ਼ਬਰ »

ਮਜੀਠੀਆ ਮਾਝੇ ਦਾ ਜਰਨੈਲ ਤੇ ਨੌਜਵਾਨ ਪੰਜਾਬੀਆਂ ਦੀ ਧੜਕਣ-ਸਮਾਲਸਰ, ਢਿੱਲੋਂ

ਬਾਘਾ ਪੁਰਾਣਾ, 19 ਜਨਵਰੀ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੋਗਾ ਦੇ ਸਾਬਕਾ ਪ੍ਰਧਾਨ ਯੂਥ ਵਿੰਗ ਵੀਰਪਾਲ ਸਿੰਘ ਸਮਾਲਸਰ ਅਤੇ ਗੁਰਦਿੱਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਐਸ.ਓ.ਆਈ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਜ਼ਿਲ੍ਹਾ ਮੋਗਾ ...

ਪੂਰੀ ਖ਼ਬਰ »

ਹਲਕਾ ਧਰਮਕੋਟ ਦੇ ਪਿੰਡ ਕੈਲਾ ਵਿਖੇ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਭਾਰੀ ਇਕੱਠ

ਧਰਮਕੋਟ, 19 ਜਨਵਰੀ (ਪਰਮਜੀਤ ਸਿੰਘ)- ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਉਮੀਦਵਾਰ ਹਲਕਾ ਧਰਮਕੋਟ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਧਰਮਕੋਟ ਦੇ ਪਿੰਡ ਕੈਲਾ ਬੂਥ ਨੰਬਰ- 99, 100 ਵਿਖੇ ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ ਜਥੇਦਾਰ ਤੋਤਾ ਸਿੰਘ ਸਾਬਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX