ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  50 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 minute ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਸੰਗਰੂਰ

ਡਾਕਟਰ ਦੇ ਰਵੱਈਏ ਖ਼ਿਲਾਫ਼ ਹਸਪਤਾਲ ਦੇ ਪੈਰਾ ਮੈਡੀਕਲ ਸਟਾਫ਼ ਨੇ ਕੀਤੀ ਹੜਤਾਲ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿਵਲ ਹਸਪਤਾਲ ਸੰਗਰੂਰ ਵਿਚ ਅੱਜ ਪੈਰਾ ਮੈਡੀਕਲ ਸਟਾਫ਼ ਜਿਸ ਵਿਚ ਨਰਸਿੰਗ ਸਟਾਫ਼, ਵਾਰਡ ਅਟੈਂਡੈਂਟ ਅਤੇ ਸਫ਼ਾਈ ਸੇਵਕ ਸ਼ਾਮਲ ਸਨ, ਰਾਤੀ ਐਮਰਜੈਂਸੀ ਡਿਊਟੀ ਉੱਤੇ ਤਾਇਨਾਤ ਡਾਕਟਰ ਅਰਸਦੀਪ ਕੌਰ ਮਾਨ ਦੇ ਰਵੱਈਏ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ | ਜਦੋਂ ਕਿ ਡਾਕਟਰ ਅਰਸ਼ਦੀਪ ਕੌਰ ਮਾਨ ਵਲੋਂ ਸਟਾਫ਼ ਦੇ ਲਗਾਏ ਦੋਸ਼ਾਂ ਨੰੂ ਸਿਰੇ ਤੋਂ ਨਕਾਰਿਆ ਹੈ | ਡਾਕਟਰ ਅਰਸ਼ਦੀਪ ਕੌਰ ਦੀ ਬਦਲੀ ਨੰੂ ਲੈ ਕੇ ਦਿੱਤੇ ਧਰਨੇ ਵਿਚ ਸ਼ਾਮਿਲ ਰਾਤੀ ਡਿਊਟੀ ਉੱਤੇ ਤਾਇਨਾਤ ਯਾਦਵਿੰਦਰ ਕੌਰ ਨੇ ਕਿਹਾ ਕਿ ਉਹ ਰਾਤਰੀ ਡਿਊਟੀ ਉੱਤੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਐਮਰਜੈਂਸੀ ਡਿਊਟੀ ਉੱਤੇ ਤਾਇਨਾਤ ਸਨ | ਉਨ੍ਹਾਂ ਕਿਹਾ ਕਿ ਰਾਤੀਂ ਕਈ ਕੇਸ ਐਮਰਜੈਂਸੀ ਵਿਚ ਆਏ ਅਤੇ ਡਾਕਟਰ ਅਰਸ਼ਦੀਪ ਕੌਰ ਨੇ ਉਨ੍ਹਾਂ ਨੰੂ ਲਗਾਉਣ ਲਈ ਕਿਹਾ | ਯਾਦਵਿੰਦਰ ਕੌਰ ਅਨੁਸਾਰ ਉਨ੍ਹਾਂ ਸਪਸ਼ਟ ਕੀਤਾ ਕਿ ਟਾਂਕੇ ਲਗਾਉਣ ਸੰਬੰਧੀ ਐਸ.ਐਮ.ਓ. ਦੀ ਹਦਾਇਤਾਂ ਹਨ ਕਿ ਐਮਰਜੈਂਸੀ ਵਿਚ ਟਾਂਕੇ ਡਾਕਟਰ ਵਲੋਂ ਹੀ ਲਗਾਏ ਜਾਣੇ ਚਾਹੀਦੇ ਹਨ, ਇਸ ਲਈ ਉਨ੍ਹਾਂ ਡਾਕਟਰ ਅਰਸਦੀਪ ਕੌਰ ਨੰੂ ਕਿਹਾ ਕਿ ਟਾਂਕੇ ਉਹ ਖ਼ੁਦ ਹੀ ਲਗਾਉਣ ਪਰ ਇਸ ਗੱਲੋਂ ਡਾਕਟਰ ਤੈਸ਼ ਵਿਚ ਆ ਗਏ | ਸਟਾਫ਼ ਨਰਸ ਦਾ ਦੋਸ਼ ਹੈ ਕਿ ਡਾਕਟਰ ਨੇ ਕੇਵਲ ਉਨ੍ਹਾਂ ਨੰੂ ਹੀ ਅਪਸ਼ਬਦ ਨਹੀਂ ਬੋਲੇ ਬਲਕਿ ਐਸ.ਐਮ.ਓ. ਖ਼ਿਲਾਫ਼ ਵੀ ਗਲਤ ਸ਼ਬਦਾਵਲੀ ਵਰਤੀ ਗਈ | ਰਾਤੀ ਡਿਊਟੀ ਉੱਤੇ ਤਾਇਨਾਤ ਵਾਰਡ ਅਟੈਂਡੈਂਟ ਸੁਖਵਿੰਦਰ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਡਾਕਟਰ ਅਰਸ਼ਦੀਪ ਕੌਰ ਦਾ ਵਿਵਹਾਰ ਕਿਸੇ ਵੀ ਪੱਖੋਂ ਉਚਿੱਤ ਨਹੀਂ ਸੀ ਅਤੇ ਉਨ੍ਹਾਂ ਵਲੋਂ ਗਲਤ ਸ਼ਬਦਾਵਲੀ ਵਰਤੀ ਗਈ | ਨਰਸਿੰਗ ਸਟਾਫ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਅੰਗੂਰੀ ਦੇਵੀ ਨੇ ਕਿਹਾ ਕਿ ਜਦ ਤੱਕ ਡਾਕਟਰ ਅਰਸ਼ਦੀਪ ਕੌਰ ਦੀ ਬਦਲੀ ਸਿਵਲ ਹਸਪਤਾਲ ਸੰਗਰੂਰ ਤੋਂ ਨਹੀਂ ਕੀਤੀ ਜਾਂਦੀ ਤਦ ਤੱਕ ਉਨ੍ਹਾਂ ਦੀ ਹੜਤਾਲ ਨਿਰੰਤਰ ਜਾਰੀ ਰਹੇਗੀ ਅਤੇ ਇਸ ਕੜ੍ਹੀ ਅਧੀਨ ਸਰਜੀਕਲ ਵਾਰਡ, ਮੈਡੀਕਲ ਵਾਰਡ ਦੇ ਨਾਲ-ਨਾਲ ਐਮਰਜੈਂਸੀ ਸੇਵਾਵਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ | ਇਸ ਮੌਕੇ ਸਟਾਫ਼ ਨਰਸ ਐਸੋਸੀਏਸ਼ਨ ਵਲੋਂ ਦਾਅਵਾ ਕੀਤਾ ਗਿਆ ਕਿ 25 ਦੇ ਕਰੀਬ ਸਟਾਫ਼ ਨਰਸਾਂ, 25 ਵਾਰਡ ਅਟੈਂਡੈਂਟ ਅਤੇ 20 ਦੇ ਕਰੀਬ ਸਫ਼ਾਈ ਸੇਵਕ ਹੜਤਾਲ ਉੱਤੇ ਹਨ | ਹਾਜ਼ਰ ਹੋਰ ਹੜਤਾਲੀ ਮੁਲਾਜ਼ਮਾਂ ਵਿਚ ਭਵਨਵੀਰ ਕੌਰ, ਗੁਰਪ੍ਰੀਤ ਕੌਰ, ਰੁਪਿੰਦਰਜੀਤ ਕੌਰ, ਸਵਰਨ ਕੌਰ, ਪ੍ਰਦੀਪ ਤੋਂ ਇਲਾਵਾ ਵਾਰਡ ਅਟੈਂਡੈਂਟ ਜਤਿੰਦਰ ਸਿੰਘ, ਅਜੈ ਕੁਮਾਰ, ਸੰਜੀਵ ਕੁਮਾਰ ਵੀ ਮੌਜੂਦ ਸਨ |
ਘਟਨਾ ਸੰਬੰਧੀ ਸਿਵਲ ਸਰਜਨ ਨੰੂ ਜਾਣੂ ਕਰਵਾਇਆ - ਡਾਕਟਰ ਬਲਜੀਤ ਸਿੰਘ
ਸੰਗਰੂਰ-ਐਸ.ਐਮ.ਓ. ਡਾਕਟਰ ਬਲਜੀਤ ਸਿੰਘ ਨਾਲ ਜਦ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਸਪਤਾਲ ਦੀ ਬਿਹਤਰੀ ਲਈ ਹਰ ਉੱਦਮ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਰਾਤ ਵਾਪਰੀ ਘਟਨਾ ਸੰਬੰਧੀ ਉਨ੍ਹਾਂ ਨੰੂ ਹੜਤਾਲੀ ਮੁਲਾਜ਼ਮਾਂ ਨੇ ਲਿਖਤੀ ਰੂਪ ਵਿਚ ਜਾਣੂ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਸਿਵਲ ਸਰਜਨ ਸੰਗਰੂਰ ਨੰੂ ਸਮੁੱਚੇ ਹਾਲਤਾਂ ਸੰਬੰਧੀ ਜਾਣੂ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਅਗਲੀ ਜੋ ਵੀ ਕਾਰਵਾਈ ਕਰਨੀ ਹੈ ਉਹ ਉੱਚ ਅਧਿਕਾਰੀ ਹੀ ਕਰਨਗੇ |
ਡਾਕਟਰ ਅਰਸ਼ਦੀਪ ਕੌਰ ਨੇ ਲਗਾਏ ਦੋਸ਼ਾਂ ਨੰੂ ਨਕਾਰਿਆ
ਸੰਗਰੂਰ-ਜਦ ਇਸ ਸਮੁੱਚੇ ਮਾਮਲੇ ਬਾਰੇ ਡਾਕਟਰ ਅਰਸ਼ਦੀਪ ਕੌਰ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਹੜਤਾਲੀ ਸਿਹਤ ਮੁਲਾਜ਼ਮਾਂ ਦੇ ਦੋਸ਼ਾਂ ਨੰੂ ਸਿਰੇ ਤੋਂ ਨਕਾਰਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨਾ ਤਾਂ ਐਸ.ਐਮ.ਓ. ਖ਼ਿਲਾਫ਼ ਅਤੇ ਨਾ ਹੀ ਸਟਾਫ਼ ਨਰਸ ਨਾਸ ਕੋਈ ਅਣਉੱਚਿਤ ਵਿਵਹਾਰ ਕੀਤਾ ਹੈ | ਸਟਾਫ਼ ਨਰਸ ਵਲੋਂ ਰਾਤੀ ਡਿਊਟੀ ਦੌਰਾਨ ਉਨ੍ਹਾਂ ਨੰੂ ਸਹਿਯੋਗ ਨਾ ਕਰਨ ਦਾ ਦੋਸ਼ ਲਗਾਉਂਦਿਆਂ ਡਾਕਟਰ ਨੇ ਕਿਹਾ ਕਿ ਜਦ ਉਨ੍ਹਾਂ ਐਸ.ਐਮ.ਓ. ਨਾਲ ਫ਼ੋਨ ਉੱਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵੀ ਫ਼ੋਨ ਨਹੀਂ ਚੁੱਕਿਆ | ਡਾਕਟਰ ਅਰਸ਼ਦੀਪ ਕੌਰ ਨੇ ਕਿਹਾ ਕਿ ਉਹ ਦਫ਼ਤਰ ਰਾਹੀਂ ਆਪਣਾ ਜਵਾਬ ਵਿਭਾਗ ਦੇ ਅਧਿਕਾਰੀਆਂ ਨੰੂ ਦੇ ਦੇਣਗੇ | ਡਾਕਟਰ ਦੇ ਪਿਤਾ ਪ੍ਰੋ. ਭੁਪਿੰਦਰ ਸਿੰਘ ਨੇ ਵੀ ਕਿਹਾ ਕਿ ਹਸਪਤਾਲ ਵਿਚ ਰਾਤ ਨੰੂ ਸੁਰੱਖਿਆ ਦਾ ਕੋਈ ਮਾਹੌਲ ਨਹੀਂ ਹੈ ਅਤੇ ਸ਼ਰਾਬੀ ਵਿਅਕਤੀ ਘੁੰਮਦੇ ਰਹਿੰਦੇ ਹਨ | ਉਨ੍ਹਾਂ ਆਪਣੀ ਡਾਕਟਰ ਲੜਕੀ ਨੰੂ ਰਾਤੀ ਵਾਪਰੇ ਮਾਮਲੇ ਵਿਚ ਪੂਰੀ ਤਰ੍ਹਾਂ ਬੇਕਸੂਰ ਦੱਸਿਆ ਹੈ |

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਤੇ ਇਕ ਭਗੌੜਾ ਗਿ੍ਫ਼ਤਾਰ

ਧਰਮਗੜ੍ਹ, 19 ਜਨਵਰੀ (ਗੁਰਜੀਤ ਸਿੰਘ ਚਹਿਲ) - ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਨਸ਼ਿਆਂ ਦੇ ਇਕ ਮਾਮਲੇ ਵਿਚੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਵੀ ਥਾਣਾ ਧਰਮਗੜ੍ਹ ਦੀ ਪੁਲਿਸ ...

ਪੂਰੀ ਖ਼ਬਰ »

'ਆਪ' ਦੀ ਸੰਸਥਾਪਕ ਮੈਂਬਰ ਡਾ. ਅਮਨ ਗੋਸਲ ਨੇ ਦਿੱਤੀ ਚੁਨੌਤੀ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ)-ਆਮ ਆਦਮੀ ਪਾਰਟੀ ਦੇ ਮੁੱਢਲੇ ਸੰਸਥਾਪਕ ਮੈਂਬਰ ਅਤੇ ਸਮਾਜ ਸੇਵਿਕਾ ਡਾਕਟਰ ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰਵਾਇਆ ਗਿਆ ਸਰਵੇ ਪੂਰੀ ਤਰ੍ਹਾਂ ਰਾਜਨੀਤਿਕ ਸਟੰਟ ...

ਪੂਰੀ ਖ਼ਬਰ »

ਸਟਾਫ਼ ਦੀ ਘਾਟ ਕਾਰਨ ਸੂਬੇ ਦੀਆਂ 11 ਜ਼ਿਲ੍ਹਾ ਲਾਇਬ੍ਰੇਰੀਆ ਦਾ ਚਾਰਜ ਜ਼ਿਲ੍ਹਾ ਭਾਸ਼ਾ ਅਫਸਰਾਂ ਹਵਾਲੇ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਵੈਸੇ ਤਾਂ ਪੰਜਾਬ ਵਿਚ ਲੰਮੇ ਸਮੇਂ ਤੋਂ ਕਈ ਕਾਲਜਾਂ ਵਿਚ ਪਿ੍ੰਸੀਪਲਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਪਰ ਜ਼ਿਲ੍ਹਾ ਲਾਇਬਰੇਰੀਆਂ ਦਾ ਵੀ ਬੁਰਾ ਹਾਲ ਹੈ | ਇਥੇ ਹੋਰ ਸਟਾਫ ਦੇ ਨਾਲ ਨਾਲ ਲਾਇਬ੍ਰੇਰੀਅਨਾਂ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਤੇ ਭਗਵੰਤ ਮਾਨ ਆਪਣਾ ਸਟੈਂਡ ਸਪੱਸ਼ਟ ਕਰਨ-ਮਾਝੀ, ਢਪਾਈ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ) - ਦਰਬਾਰ-ਏ-ਖ਼ਾਲਸਾ ਦੇ ਮੱੁਖ ਸੇਵਾਦਾਰ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਹਰਜੀਤ ਸਿੰਘ ਢਪਾਈ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸੁੁਪੱਤਨੀ ਬੀਬੀ ਨਵਨੀਤ ਕੌਰ ਨਾਲ ਮੁਲਾਕਾਤ ਉਪਰੰਤ ਦੱਸਿਆ ...

ਪੂਰੀ ਖ਼ਬਰ »

ਸਕੂਲ ਮਾਪਿਆਂ ਦੀ ਸਹਿਮਤੀ ਤੇ 50 ਫ਼ੀਸਦੀ ਵਿਦਿਆਰਥੀਆਂ ਨਾਲ ਖੋਲ੍ਹੇ ਜਾਣ ਦੀ ਮੰਗ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ) - ਫੈੱਡਰੇਸ਼ਨ ਆਫ਼ ਐਸ਼ੋਸੀਏਸ਼ਨਜ਼ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਅਤੇ ਵੱਖ-ਵੱਖ ਸਕੂਲਾਂ ਦੀ ਮੈਨੇਜਮੈਂਟ ਦੀ ਮੰਗ ਹੈ ਕਿ ਸਿੱਖਿਅਕ ਅਦਾਰੇ 50 ਫ਼ੀਸਦੀ ਗਿਣਤੀ ਅਤੇ ਮਾਪਿਆਂ ਦੀ ਸਹਿਮਤੀ ਨਾਲ ਖੋਲ੍ਹੇ ਜਾਣੇ ਚਾਹੀਦੇ ਹਨ | ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਅੰਦਰੋਂ ਝੂੰਦਾਂ ਨੂੰ ਮਿਲਿਆ ਭਰਵਾਂ ਸਮਰਥਨ

ਕੁੱਪ ਕਲਾਂ, 19 ਜਨਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਆਪਣੇ ਚੋਣ ਪ੍ਰਚਾਰ ਦੌਰਾਨ ...

ਪੂਰੀ ਖ਼ਬਰ »

ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦਾ ਦੋਸ਼

ਲਹਿਰਾਗਾਗਾ, 19 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਵਾਰਡ ਨੰਬਰ 12 ਦੇ ਵਾਸੀ ਮੁਕੇਸ਼ ਕੁਮਾਰ ਪੁੱਤਰ ਰੌਸ਼ਨ ਲਾਲ ਨੇ ਸ਼ਹਿਰ ਦੇ 3 ਵਿਅਕਤੀਆਂ ਉੱਪਰ ਘਪਲੇਬਾਜ਼ੀ ਕਰ ਕੇ ਸ਼ਾਮਲਾਟ ਜਗ੍ਹਾ ਦੀ ਰਜਿਸਟਰੀ ਕਰਵਾਉਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਕਾਬੂ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਡਸਕਾ ਵਿਖੇ ਇਕ ਵਿਅਕਤੀ ਦੇ ਘਰੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤਾ ਹੈ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਕਸ਼ਮੀਰ ...

ਪੂਰੀ ਖ਼ਬਰ »

ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਲਈ ਢੁਕਵੇਂ ਨਹੀਂ-ਵਿਨਰਜੀਤ ਸਿੰਘ ਗੋਲਡੀ

ਭਵਾਨੀਗੜ੍ਹ, 19 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸ਼ਹਿਰ ਦੇ ੱਖ-ਵੱਖ ਥਾਵਾਂ 'ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ 'ਤੇ ਉੱਘੇ ਸਨਅਤਕਾਰ ਵੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮਹਿਲਾਂ ਚੌਕ, 19 ਜਨਵਰੀ (ਸੁਖਵੀਰ ਸਿੰਘ ਢੀਂਡਸਾ) - ਨੇੜਲੇ ਪਿੰਡ ਮੌੜਾਂ ਵਿਖੇ ਪੁਲਿਸ ਚੌਂਕੀ ਮਹਿਲਾਂ ਦੇ ਪੁਲਿਸ ਮੁਲਾਜ਼ਮਾਂ ਵਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਕੀਤੀਆਂ ਗਈਆਂ, ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਪਿੰਜੌਰ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਕਾਰਨ ਕੀਤਾ ਡੀ. ਈ. ਓ. ਦਫਤਰ ਦਾ ਘਿਰਾਓ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਸੰਗਰੂਰ ਜ਼ਿਲ੍ਹੇ ਦੇ ਕੁਝ ਬਲਾਕਾਂ ਵਿਚ ਅਜੇ ਤੱਕ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਅੱੱਜ ਵੱਡੀ ਗਿਣਤੀ ਅਧਿਆਪਕਾਂ ਨੇ ਡੀ.ਟੀ.ਐਫ. ਸੰਗਰੂਰ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਅਗਵਾਈ ...

ਪੂਰੀ ਖ਼ਬਰ »

ਪ੍ਰੋਫੈਸਰ ਹਰਮੰਦਰ ਸਿੰਘ ਸੰਧੂ ਨਮਿੱਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 19 ਜਨਵਰੀ (ਦਮਦਮੀ)-ਨੌਜਵਾਨ ਆਗੂ ਅਦੇਸਬੀਰ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਪ੍ਰੋ. ਹਰਮੰਦਰ ਸਿੰਘ ਸੰਧੂ (ਸਾਬਕਾ ਮੁਖੀ ਪੰਜਾਬੀ ਵਿਭਾਗ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ) ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਸਵਰਗੀ ਪ੍ਰੋ. ...

ਪੂਰੀ ਖ਼ਬਰ »

ਕੌਂਸਲਰ ਮੁਹੰਮਦ ਅਕਬਰ ਭੋਲੀ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਮਲੇਰਕੋਟਲਾ, 19 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਚ ਕਾਂਗਰਸ ਨੂੰ ਵਿਧਾਨ ਸਭਾ ਦੀ ਭਖਦੀ ਮੁਹਿੰਮ ਦੌਰਾਨ ਕਾਂਗਰਸ ਨੂੰ ਉਸ ਸਮੇ ਇਕ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਕੌਂਸਲਰ ਮੁਹੰਮਦ ਅਕਬਰ ਉਰਫ਼ ਭੋਲੀ ਨੇ ਕਾਂਗਰਸ ਛੱਡ ਕੇ ਆਮ ...

ਪੂਰੀ ਖ਼ਬਰ »

ਜੇਲ 'ਚੋਂ ਰਿਹਾਅ ਹੋ ਕੇ ਆਏ ਵਿਅਕਤੀਆਂ ਨੂੰ ਕੀਤਾ ਸਨਮਾਨਿਤ

ਕੌਹਰੀਆਂ, 19 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਗੁਰੂ ਰਵਿਦਾਸ ਜੀ ਦੇ ਮਿਸ਼ਨ ਦਾ ਪ੍ਰਚਾਰ ਕਰਦਿਆਂ ਖੁਰਾਲਗੜ੍ਹ ਸਾਹਿਬ ਤੋਂ ਸੰਤ ਜਗਤਾਰ ਸਿੰਘ ਅਤੇ ਬਾਬਾ ਕਰਨੈਲ ਸਿੰਘ ਲਹਿਰਾ ਪਿੰਡ ਕੌਹਰੀਆ ਵਿੱਚ ਖਾਸ ਤੌਰ 'ਤੇ ਪਹੁੰਚੇ | ਸੰਤਾਂ ਦੁਆਰਾ ਗੁਰੂਆਂ ਦੇ ਮਿਸ਼ਨ ਅਤੇ ...

ਪੂਰੀ ਖ਼ਬਰ »

ਮਗਨਦੀਪ ਸਿੰਘ ਮਾਨ ਵਲੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ

ਲੌਂਗੋਵਾਲ, 19 ਜਨਵਰੀ (ਸ.ਸ. ਖੰਨਾ, ਵਿਨੋਦ) -ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਉਂਡ ਵਿਚ ਯੰਗ ਸਪੋਰਟਸ ਕਿ੍ਕਟ ਕਲੱਬ ਲੌਂਗੋਵਾਲ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਦੇ ਖਾਤੇ ਬਣਾ ਕੇ ਨਰੇਗਾ ਦਾ ਪੈਸਾ 'ਛਕਣ' ਵਾਲੇ ਸਰਪੰਚਾਂ 'ਤੇ ਵਿਭਾਗ ਵਲੋਂ 'ਸ਼ਿਕੰਜਾ ਕੱਸਣ ਦੀ ਤਿਆਰੀ'

ਕੁੱਪ ਕਲਾਂ, 19 ਜਨਵਰੀ (ਮਨਜਿੰਦਰ ਸਿੰਘ ਸਰੌਦ) - ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਮੇਂ-ਸਮੇਂ ਤੇ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਜ਼ਰੀਏ ਰੁਜ਼ਗਾਰ ਪੈਦਾ ਕਰਨ ਦੇ ਤਰੀਕਿਆਂ ਨੂੰ ਹੋਂਦ ਵਿਚ ਲਿਆਂਦਾ ਜਾਂਦਾ ਹੈ | ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ...

ਪੂਰੀ ਖ਼ਬਰ »

ਭਾਜਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਇੱਕ ਉੱਨਤ ਤੇ ਖ਼ੁਸ਼ਹਾਲ ਸੂਬਾ ਬਣ ਜਾਵੇਗਾ-ਢੀਂਡਸਾ

ਮੂਣਕ, 19 ਜਨਵਰੀ (ਭਾਰਦਵਾਜ, ਸਿੰਗਲਾ) - ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗੱਠਜੋੜ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਭਾਗਾਂ ਵਾਲਾ ਸੂਬਾ ਹੈ ਜਿੱਥੇ ਦੇ ਲੋਕ ਹੋਰ ਸੂਬਿਆਂ ਨਾਲੋਂ ਪਹਿਲਾਂ ਹੀ ਖ਼ੁਸ਼ਹਾਲ ...

ਪੂਰੀ ਖ਼ਬਰ »

ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਕੀਤਾ ਐਲਾਨ

ਲਹਿਰਾਗਾਗਾ, 19 ਜਨਵਰੀ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਵਲੋਂ ਉਨ੍ਹਾਂ ਸੰਸਾਰ ਪੱਧਰੀ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਜਿਹੜੇ ਮਨੁੱਖ ਦੀ ਕਿਰਤ ਨੂੰ ਖਾ ਰਹੇ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀਆਂ ਵਿਚ ਆਨਲਾਈਨ ਭੱਤਾ ਲੈਣ ਲਈ ਲੱਗੀ ਦੌੜ

ਲਹਿਰਾਗਾਗਾ, 19 ਜਨਵਰੀ (ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਕਾਲਜ ਵਿਦਿਆਰਥੀਆਂ ਨੂੰ ਨਾਲ ਜੋੜਨ ਸਬੰਧੀ ਕਾਲਜ, ਯੂਨੀਵਰਸਿਟੀਆਂ ਅੰਦਰ ਪੜ੍ਹਦੇ ਵਿਦਿਆਰਥੀਆਂ ਨੂੰ 2 ਹਜ਼ਾਰ ਰੁਪਏ ਆਨਲਾਈਨ/ਇੰਟਰਨੈੱਟ ਭੱਤਾ ਦੇਣ ਲਈ ਉਚੇਰੀ ਸਿੱਖਿਆ ਦੇ ਸਕੱਤਰ ਨੇ ...

ਪੂਰੀ ਖ਼ਬਰ »

ਸੰਗਰੂਰ ਹਲਕੇ ਵਿਚ ਕਾਂਗਰਸ ਨੂੰ ਵੱਡਾ ਝਟਕਾ, ਬਲਤੇਜ ਸਿੱਧੂ ਅਕਾਲੀ ਦਲ ਵਿਚ ਸ਼ਾਮਿਲ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਵਿਧਾਨ ਸਭਾ ਹਲਕਾ ਸੰਗਰੂਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਨੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਵਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ | ਅਕਾਲੀ ਬਸਪਾ ਦੇ ...

ਪੂਰੀ ਖ਼ਬਰ »

ਵੈਟਰਨਰੀ ਅਫ਼ਸਰਾਂ ਤੇ ਪੈਰਾ ਵੈਟਰਨਰੀ ਸਟਾਫ਼ ਦੀ ਲਾਈ ਚੋਣ ਡਿਊਟੀ ਦਾ ਤਿੱਖਾ ਵਿਰੋਧ

ਮਲੇਰਕੋਟਲਾ, 19 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਜ਼ਿਲ੍ਹਾ ਚੋਣਕਾਰ ਅਫ਼ਸਰ ਸੰਗਰੂਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਅਤੇ ਪੈਰਾ ਵੈਟਰਨਰੀ ਸਟਾਫ਼ ਦੀਆਂ ਲਗਾਈਆਂ ਚੋਣ ਡਿਊਟੀਆਂ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਫੌਜ ਦੀ ਭਰਤੀ ਸੰਬੰਧੀ ਪ੍ਰੀਖਿਆਵਾਂ ਦੀਆਂ ਤਾਰੀਖਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਕੇਂਦਰ ਸਰਕਾਰ ਵਲੋਂ ਫ਼ੌਜ ਦੀ ਭਰਤੀ ਸਬੰਧੀ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ 'ਚ ਇਕੱਤਰ ਹੋਏ ਨੌਜਵਾਨਾਂ ਨੇ ਸੰਗਰੂਰ ਦੇ ਮਹਾਂਵੀਰ ਚੌਕ ਵਿਚ ਰੋਹ ਭਰਪੂਰ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਮਾਲਵਿੰਦਰ ਸਿੰਘ ਕੌਹਰੀਆ ਨੂੰ ਦਿੜ੍ਹਬਾ ਤੋਂ ਉਮੀਦਵਾਰ ਐਲਾਨਿਆ

ਦਿੜ੍ਹਬਾ ਮੰਡੀ, 19 ਜਨਵਰੀ (ਹਰਬੰਸ ਸਿੰਘ ਛਾਜਲੀ) - ਸੰਯੁਕਤ ਸੰਘਰਸ਼ ਪਾਰਟੀ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਮਾਲਵਿੰਦਰ ਸਿੰਘ ਕੌਹਰੀਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ | ਸੰਯੁਕਤ ਸੰਘਰਸ਼ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਧਾਲੀਵਾਲ ਸਮੇਤ ਆੜ੍ਹਤੀਏ 'ਆਪ' ਵਿਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਸੱਗੂ, ਭੁੱਲਰ, ਧਾਲੀਵਾਲ) - ਆਮ ਆਦਮੀ ਪਾਰਟੀ ਦੇ ਕੌਮੀ ਮੈਂਬਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਸੁਨਾਮ ਦੀ ਆੜ੍ਹਤੀਆਂ ਐਸੋਸੀਏਸ਼ਨ ਦੇ ਸਿਰਕੱਢ ਲੀਡਰ ਅਮਰੀਕ ਸਿੰਘ ਧਾਲੀਵਾਲ ਪਾਰਟੀ ਵਿਚ ਸ਼ਾਮਲ ਹੋਏ | ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਦੀ ਹਲਕਾ ਦਿੜ੍ਹਬਾ (ਰਾਖਵਾਂ) 'ਚ ਮਜ਼ਬੂਤ ਪਕੜ ਨੂੰ ਵਿਰੋਧੀਆਂ ਵਲੋਂ ਤੋੜਨਾ ਸੌਖਾ ਨਹੀ

ਦਿੜ੍ਹਬਾ ਮੰਡੀ, 19 ਜਨਵਰੀ (ਹਰਬੰਸ ਸਿੰਘ ਛਾਜਲੀ) - ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਹੈ | ਪਾਰਟੀ ਦੇ ਮੁੱਖ ਦੋ ਚਿਹਰੇ ਵਿਧਾਨ ਸਭਾ ਹਲਕਾ ਦਿੜ੍ਹਬਾ ਨਾਲ ਸਬੰਧਿਤ ਹਨ | ਜਿਸ ਕਰਕੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਡੁੱਬਦਾ ਜਹਾਜ਼ ਦੇਖ ਖਿਡਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪੱਲਾ ਫੜਿਆ- ਢੀਂਡਸਾ

ਮੂਣਕ, 19 ਜਨਵਰੀ (ਭਾਰਦਵਾਜ/ਸਿੰਗਲਾ) - ਕਾਂਗਰਸ ਪਾਰਟੀ ਵਲੋਂ ਹਾਲ ਵਿੱਚ ਜਾਰੀ ਕੀਤੇ ਗਏ ਪੋਸਟਰ ਨੂੰ ਲੈ ਕੇ ਕਾਂਗਰਸ 'ਚ ਸ਼ੁਰੂ ਹੋਈ ਲੜਾਈ ਤੋਂ ਸਾਫ਼ ਜ਼ਹਿਰ ਹੈ ਕਿ ਕਾਂਗਰਸ ਪਾਰਟੀ ਵਿਚ ਘਮਸਾਨ ਲੜਾਈ ਚੱਲ ਰਹੀ ਹੈ | ਚੰਨੀ ਸਿੱਧੂ ਨੂੰ ਲੀਡਰ ਨਹੀਂ ਮੰਨਦੇ ਹਨ ਨਾ ...

ਪੂਰੀ ਖ਼ਬਰ »

ਸੂਬੇ ਦੀ ਜਨਤਾ ਕੇਜਰੀਵਾਲ ਤੇ ਭਗਵੰਤ ਮਾਨ ਦੇ ਝਾਂਸੇ 'ਚ ਨਹੀਂ ਆਵੇਗੀ - ਸੁਨੀਲ ਦਿੜ੍ਹਬਾ

ਧਰਮਗੜ੍ਹ, 19 ਜਨਵਰੀ (ਗੁਰਜੀਤ ਸਿੰਘ ਚਹਿਲ) - ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਦਿੜ੍ਹਬਾ ਜਨਰਲ ਸਕੱਤਰ ਆੜ੍ਹਤੀਆ ਫੈਡਰੇਸ਼ਨ ਨੇ ਪੰਜਾਬ ਲੋਕ ਕਾਂਗਰਸ ਦੇ ਵਰਕਰਾਂ ਨਾਲ ਸਥਾਨਕ ਕਸਬੇ ਵਿਖੇ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੀਬਾ ਢੀਂਡਸਾ ਨੇ ਕੀਤਾ ਚੋਣ ਪ੍ਰਚਾਰ

ਲਹਿਰਾਗਾਗਾ, 19 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਸ਼ਹਿਰ ਦੇ ਵਾਰਡ ਨੰਬਰ 1 ਵਿਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਵਲੋਂ ਮੀਟਿੰਗ

ਮੂਨਕ, 19 ਜਨਵਰੀ (ਗਮਦੂਰ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਵਲੋਂ ਪਿੰਡ ਰਾਮਪੁਰਾ ਗੁਜਰਾ ਵਿਚ ਪਿੰਡ ਇਕਾਈ ਦੇ ਆਗੂਆਂ ਤੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿਸਾਨਾਂ ਨੂੰ ਆ ਰਹੀਆਂ ਵੋਟਾਂ ਤੋਂ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ, ਸੰਗਰੂਰ ਦੇ ਅਧਿਆਪਕਾਂ ਨੇ 'ਨੋ ਸਕੂਲ ਨੋ ਵੋਟ' ਦਾ ਨਾਅਰਾ ਕੀਤਾ ਬੁਲੰਦ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਅੱਜ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ ਦੇ ਅਧਿਆਪਕਾਂ ਨੇ 'ਨੋ ਸਕੂਲ ਨੋ ਵੋਟ' ਦਾ ਨਾਅਰੇ ਲਗਾ ਕੇ ਸਕੂਲ ਖੋਲ੍ਹਣ ਲਈ ਅਰਜੋਈ ਕੀਤੀ | ਅਧਿਆਪਕਾਂ ਨੇ ਦਿਲੋਂ ਅਰਦਾਸ ਕੀਤੀ ਕਿ ਹਰ ਘਰ ਸੁੱਖ ਹੋਵੇ, ਕਿਸੇ ਨੂੰ ਨਾ ਦੁੱਖ ...

ਪੂਰੀ ਖ਼ਬਰ »

ਭਗਵੰਤ ਮਾਨ ਨੇ 45 ਦਿਨ ਪਹਿਲਾਂ ਆਪਣੇ ਵਲੋਂ ਲਗਾਏ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ-ਕਾਲੜਾ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕੁਆਰਡੀਨੇਟਰ ਜਤਿੰਦਰ ਕਾਲੜਾ ਨੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਵਲੋਂ ਪਿਛਲੇ ਸਾਲ 5 ਦਸੰਬਰ ਨੰੂ ਦਿੱਤੇ ਬਿਆਨ ਉੱਤੇ ਹੁਣ ਤੱਕ ਸਪੱਸ਼ਟੀਕਰਨ ਨਾ ਦਿੱਤੇ ਜਾਣ ਉੱਤੇ ਹੈਰਾਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX