ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  45 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 minute ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਫਿਰੋਜ਼ਪੁਰ

ਪੁਲਿਸ ਵਲੋਂ ਸੁਪਾਰੀ ਲੈ ਕੇ ਅੰਨ੍ਹੇ ਇਰਾਦਾ ਕਤਲ ਕਰਾਉਣ ਵਾਲੇ ਮੁਲਜ਼ਮਾਂ ਦਾ ਪਰਦਾਫਾਸ਼

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ, ਜਦੋਂ ਸੁਪਾਰੀ ਲੈ ਕੇ ਅੰਨ੍ਹੇ ਇਰਾਦਾ ਕਤਲ ਕਰਾਉਣ ਵਾਲੇ ਮੁਲਜ਼ਮਾਂ ਦਾ ਪਰਦਾਫਾਸ਼ ਹੋ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ: ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਨੇ ਦੱਸਿਆ ਕਿ ਮਿਤੀ 13 ਅਗਸਤ 2021 ਦੀ ਦੁਪਹਿਰ ਨੂੰ ਪ੍ਰਦੀਪ ਧਵਨ ਸਬ ਪੋਸਟ ਮਾਸਟਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਪੁੱਤਰ ਜਸਪਾਲ ਧਵਨ ਵਾਸੀ ਦਸਮੇਸ਼ ਨਗਰ ਫ਼ਿਰੋਜ਼ਪੁਰ ਜੋ ਦਫ਼ਤਰ ਤੋਂ ਘਰ ਨੂੰ ਜਾ ਰਿਹਾ ਸੀ ਤਾਂ ਗੁਰਦੁਆਰਾ ਸਾਰਾਗੜ੍ਹੀ ਪਾਸ ਮੋਟਰਸਾਈਕਲ ਸਵਾਰਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ, ਜਿਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਚ ਮੁਕੱਦਮਾ ਮਿਤੀ 08-2021 ਧਾਰਾ 307, 323, 427, 34 ਅਤੇ 25:27 ਅਸਲਾ ਐਕਟ ਅਧੀਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਦਰਜ ਹੋਇਆ ਸੀ, ਜਿਸ ਸਬੰਧੀ ਮਨਵਿੰਦਰ ਸਿੰਘ ਕਪਤਾਨ ਪੁਲਿਸ (ਇੰਨ:) ਫ਼ਿਰੋਜ਼ਪੁਰ ਸਮੇਤ ਜਗਦੀਸ਼ ਕੁਮਾਰ ਉਪ ਕਪਤਾਨ ਪੁਲਿਸ (ਇੰਨਵ:) ਫ਼ਿਰੋਜ਼ਪੁਰ ਤੇ ਇੰਸਪੈਕਟਰ ਜਗਦੀਸ਼ ਕੁਮਾਰ ਇੰਚਾਰਜ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੀ ਇਕ ਟੀਮ ਗਠਿਤ ਕੀਤੀ ਗਈ ਸੀ, ਜਿਸ ਦੇ ਚੱਲਦੇ ਗਠਿਤ ਟੀਮ ਵਲੋਂ ਟੈਕਨੀਕਲ ਤੇ ਸਾਇੰਟਿਫਿਕ ਤਰੀਕਿਆਂ ਅਤੇ ਸੋਰਸਾਂ ਦੀ ਮਦਦ ਰਾਹੀਂ ਇਸ ਅੰਨ੍ਹੇ ਇਰਾਦਾ ਕਤਲ ਨੂੰ ਟਰੇਸ ਕੀਤਾ, ਜਿਸ ਦੌਰਾਨ ਤਫ਼ਤੀਸ਼ ਇਹ ਤੱਥ ਸਾਹਮਣੇ ਆਏ ਕਿ ਮੁੱਦਈ ਪ੍ਰਦੀਪ ਧਵਨ ਪਾਸ ਰਾਹੁਲ ਗੱਖੜ ਜੋ ਐੱਲ.ਆਈ.ਸੀ. ਦਾ ਏਜੰਟ ਹੈ, ਜਿਸ ਦਾ ਪ੍ਰਦੀਪ ਧਵਨ ਦੇ ਦਫ਼ਤਰ ਆਉਣਾ-ਜਾਣਾ ਸੀ ਅਤੇ ਇਨ੍ਹਾਂ ਦਾ ਕਮਿਸ਼ਨ ਨੂੰ ਲੈ ਕੇ ਕਈ ਵਾਰ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਰਾਹੁਲ ਗੱਖੜ ਨੇ ਆਪਣੇ ਜਾਣ-ਪਹਿਚਾਣ ਵਾਲੇ ਗੁਲਸ਼ਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੂਰਜ ਨਗਰ ਫ਼ਿਰੋਜ਼ਪੁਰ ਸ਼ਹਿਰ ਨਾਲ ਸਲਾਹ ਮਸ਼ਵਰਾ ਕੀਤਾ ਅਤੇ ਗੋਲੀ ਮਰਵਾਉਣ ਦੀ ਸਾਜ਼ਿਸ਼ ਰਚੀ, ਜਿਸ ਦੇ ਚੱਲਦੇ ਰਾਹੁਲ ਗੱਖੜ ਨੇ 70 ਹਜ਼ਾਰ ਰੁਪਏ ਗੁਲਸ਼ਨ ਕੁਮਾਰ ਨੂੰ ਦਿੱਤੇ ਤੇ ਗੁਲਸ਼ਨ ਕੁਮਾਰ ਨਾਲ ਹਮਮਸ਼ਵਰਾ ਹੋ ਕੇ ਮੁਲਜ਼ਮ ਕਰਨ ਪਹਿਲਵਾਨ ਪੁੱਤਰ ਸੁਮਿਤ ਵਾਸੀ ਬਸਤੀ ਸ਼ੇਖ਼ਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ, ਗਗਨ ਸੋਨੀ ਪੁੱਤਰ ਦੇਸ ਰਾਜ ਵਾਸੀ ਨਵੀਂ ਆਬਾਦੀ ਜ਼ੀਰਾ ਗੇਟ ਫ਼ਿਰੋਜ਼ਪੁਰ ਅਤੇ ਦਵਿੰਦਰ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਟਾਹਲੀ ਮੁਹੱਲਾ ਫ਼ਿਰੋਜ਼ਪੁਰ ਸ਼ਹਿਰ ਨੇ ਮਿਤੀ 13 ਅਗਸਤ 2021 ਨੂੰ ਮੁੱਦਈ ਪ੍ਰਦੀਪ ਧਵਨ ਦੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਨੇੜੇ ਗੋਲੀ ਮਾਰ ਕੇ ਫ਼ਰਾਰ ਹੋ ਗਏ ਸੀ | ਟੀਮ ਨੇ ਉਕਤ ਮੁਲਜ਼ਮ ਰਾਹੁਲ ਗੱਖੜ, ਗਗਨ ਸੋਨੀ ਅਤੇ ਗੁਲਸ਼ਨ ਕੁਮਾਰ ਨੂੰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਦੇ ਨੇੜੇ ਤੋਂ ਗਿ੍ਫ਼ਤਾਰ ਕਰਕੇ ਵਾਰਦਾਤ ਵਿਚ ਵਰਤਿਆ ਅਸਲਾ ਮੁਲਜ਼ਮ ਗੁਲਸ਼ਨ ਕੁਮਾਰ ਪਾਸੋਂ ਇਕ ਦੇਸੀ ਕੱਟਾ 115 ਬੋਰ ਸਮੇਤ 1 ਜਿੰਦਾ ਰੌਂਦ ਅਤੇ ਮੁਲਜ਼ਮ ਗਗਨ ਸੋਨੀ ਪਾਸੋਂ ਵੀ ਇਕ ਦੇਸੀ ਕੱਟਾ 315 ਬੋਰ ਅਤੇ ਇਕ ਜਿੰਦਾ ਰੌਂਦ ਬਰਾਮਦ ਕੀਤਾ ਗਿਆ | ਜ਼ਿਲ੍ਹਾ ਪੁਲਿਸ ਕਪਤਾਨ ਨੇ ਦੱਸਿਆ ਕਿ ਮੁਲਜ਼ਮ ਕਰਨ ਪਹਿਲਵਾਨ ਪਹਿਲਾਂ ਹੀ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਕਿਡਨੈਪਿੰਗ ਦੇ ਕੇਸ ਵਿਚ ਸੈਂਟਰਲ ਜੇਲ੍ਹ ਬਠਿੰਡਾ ਵਿਖੇ ਬੰਦ ਹੈ |

ਹਾਈ ਕੋਰਟ ਵਲੋਂ ਸਾਬਕਾ ਵਿਧਾਇਕ ਜਿੰਦੂ ਦੇ ਲੜਕੇ ਰੋਹਿਤ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਲੜਕੇ ਤੇ ਸਾਬਕਾ ਕੈਟ ਬੋਰਡ ਮੈਂਬਰ ਰੋਹਿਤ ਉਰਫ਼ ਡੱਬੂ ਨੂੰ ਅੰਤਰਿਮ ਪੇਸ਼ਗੀ ਜ਼ਮਾਨਤ ਦਿੰਦੇ ...

ਪੂਰੀ ਖ਼ਬਰ »

ਪਿੰਡ ਮੀਹਾਂ ਸਿੰਘ ਵਾਲਾ ਦੇ ਸਰਪੰਚ 'ਤੇ ਜਿੰਮੀਂਦਾਰ ਪਰਿਵਾਰਾਂ ਦੇ ਨਰੇਗਾ ਕਾਰਡ ਬਣਾ ਕੇ ਪੈਸੇ ਖਾਣ ਦੇ ਲੱਗੇ ਦੋਸ਼

ਖੋਸਾ ਦਲ ਸਿੰਘ, 19 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਨਜ਼ਦੀਕੀ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਪਿੰਡ ਦੇ ਸਰਪੰਚ 'ਤੇ ਜਿੰਮੀਦਾਰ ਪਰਿਵਾਰਾਂ ਦੇ ਧੋਖੇ ਨਾਲ ਨਰੇਗਾ ਕਾਰਡ ਬਣਾ ਕੇ ਸਰਕਾਰੀ ਪੈਸਾ ਖਾਣ ਦੇ ਦੋਸ਼ ਲਗਾਏ ਗਏ ਹਨ | ਪਿੰਡ ਦੇ ਜਿੰਮੀਦਾਰ ਪਰਿਵਾਰ ਨਾਲ ਸਬੰਧਿਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ 'ਤੇ ਨਕੇਲ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪਿੰਕੀ ਨੇ ਚੋਣ ਪ੍ਰਚਾਰ ਵਿੱਢਦਿਆਂ ਦਿੱਤਾ ਅਕਾਲੀ ਦਲ ਨੂੰ ਝਟਕਾ

ਆਰਿਫ਼ ਕੇ, 19 ਜਨਵਰੀ (ਬਲਬੀਰ ਸਿੰਘ ਜੋਸਨ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਵਲੋਂ ਅੱਜ ਚੋਣ ਪ੍ਰਚਾਰ ਸ਼ੁਰੂ ਕਰਦੇ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਹਿਠਾੜ ਖੇਤਰ ਦੇ ਸਿਰਕੱਢ ਤੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪਿੰਕੀ ਨੇ ਚੋਣ ਪ੍ਰਚਾਰ ਵਿੱਢਦਿਆਂ ਦਿੱਤਾ ਅਕਾਲੀ ਦਲ ਨੂੰ ਝਟਕਾ

ਆਰਿਫ਼ ਕੇ, 19 ਜਨਵਰੀ (ਬਲਬੀਰ ਸਿੰਘ ਜੋਸਨ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਵਲੋਂ ਅੱਜ ਚੋਣ ਪ੍ਰਚਾਰ ਸ਼ੁਰੂ ਕਰਦੇ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਹਿਠਾੜ ਖੇਤਰ ਦੇ ਸਿਰਕੱਢ ਤੇ ...

ਪੂਰੀ ਖ਼ਬਰ »

ਮਾਨ ਦੀ ਅਗਵਾਈ 'ਚ ਦਰਜਨਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਲੋਕਾਂ ਦਾ ਅਕਾਲੀ ਦਲ 'ਚ ਸ਼ਾਮਿਲ ਹੋਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ, ਜਿਸ ਤਹਿਤ ਪਿੰਡ ਕੁਤਬਗੜ੍ਹ ਭਾਟਾ ਦੇ 3 ਦਰਜਨ ਪਰਿਵਾਰਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ...

ਪੂਰੀ ਖ਼ਬਰ »

ਵਿਕਾਸ ਕੰਮਾਂ 'ਤੇ ਮੋਹਰ ਲਗਾਉਂਦੇ ਲੋਕ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ- ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 19 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਕਾਂਗਰਸ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਤੇ ਸ਼ਹਿਰਾਂ ਦੇ ਕਰਵਾਏ ਗਏ ਵਿਕਾਸ ਨੂੰ ਦੇਖਦਿਆਂ ਹੋਇਆ ਵਿਕਾਸ ਪਸੰਦ ਲੋਕ ਕਾਂਗਰਸ ਪਾਰਟੀ ਵਿਚ ਧੜਾਧੜ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹਵਾਲਾਤ 'ਚੋਂ ਮੁਲਜ਼ਮ ਫ਼ਰਾਰ ਹੋਣ 'ਤੇ ਮੁੱਖ ਮੁਨਸ਼ੀ ਸਮੇਤ ਦੋ 'ਤੇ ਮਾਮਲਾ ਦਰਜ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਨਸ਼ੇ ਦੇ ਮਾਮਲੇ ਵਿਚ ਹਵਾਲਾਤ 'ਚ ਬੰਦ ਇਕ ਮੁਲਜ਼ਮ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਥਾਣੇ ਦੇ ਮੁੱਖ ਮੁਨਸ਼ੀ ਸਮੇਤ ਫ਼ਰਾਰ ਹੋਏ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 216 ਨਵੇਂ ਮਾਮਲੇ ਮਿਲੇ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੈਰ ਪਸਾਰਦੇ ਹੋਏ 216 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ | ਇਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਵਲੋ ਜ਼ਿਲ੍ਹਾ ਕਚਹਿਰੀ ਦਾ ਦੌਰਾ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ, ਸਚਿਨ ਸ਼ਰਮਾ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਵਲੋਂ ਕੋਵਿਡ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਤਰ੍ਹਾਂ ਦੀਆਂ ਹਦਾਇਤਾਂ ਦੀ ਪਾਲਨਾ ਸਬੰਧੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਜਥੇਬੰਦੀ ਵਲੋਂ ਮੀਟਿੰਗ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜੰਡਿਆਲਾ ਗੁਰੂ (ਅੰਮਿ੍ਤਸਰ) ਵਿਖੇ 26 ਜਨਵਰੀ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਫ਼ਤਹਿ ਰੈਲੀ ਸਬੰਧੀ ਤਿਆਰੀਆਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਸ਼ੀਹਣੀ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਵਲੋਂ ਸਮਾਗਮ ਕਰਵਾਉਣ ਦਾ ਐਲਾਨ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਸ਼੍ਰੋਮਣੀ ਸੰਗੀਤਕਾਰ ਭਾਈ ਮਰਦਾਨੇ ਨੂੰ ਸਮਰਪਿਤ ਹਰ ਸਾਲ ਵੱਡੇ ਸਮਾਗਮ ਕਰਵਾਉਣ ਵਾਲੀ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਨੇ ਐਲਾਨ ਕੀਤਾ ਹੈ ਕਿ ਉਹ ਇਸ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਸਮੇਤ ਦੋ ਕਾਬੂ, ਦੇਸੀ ਪਿਸਤੌਲ ਤੇ ਕਾਰਤੂਸ ਬਰਾਮਦ

ਫ਼ਿਰੋਜ਼ਪੁਰ, 19 ਜਨਵਰੀ (ਗੁਰਿੰਦਰ ਸਿੰਘ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ | ...

ਪੂਰੀ ਖ਼ਬਰ »

ਪਿੰਕੀ ਦੀ ਜਿੱਤ ਲਈ ਕਰਵਾਇਆ ਧਾਰਮਿਕ ਸਮਾਗਮ

ਆਰਿਫ਼ ਕੇ, 19 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਦੀ ਚੜ੍ਹਦੀ ਕਲਾ ਵਾਸਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਵਲੋਂ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਧਾਰਮਿਕ ...

ਪੂਰੀ ਖ਼ਬਰ »

ਪਿੰਡ ਕਟੋਰਾ ਦੇ 40 ਪਰਿਵਾਰ 'ਆਪ' ਵਿਚ ਸ਼ਾਮਿਲ

ਆਰਿਫ਼ ਕੇ, 19 ਜਨਵਰੀ (ਬਲਬੀਰ ਸਿੰਘ ਜੋਸਨ)-ਰਿਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਸ਼ਹਿਰੀ ਹਲਕੇ ਦੇ ਪਿੰਡ ਕਟੋਰਾ ਦੇ ਵਿਕਰਮਜੀਤ ਔਲਖ ਤੇ ਕੁਲਵਿੰਦਰ ਸਿੰਘ ਔਲਖ 40 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਸਵਾਗਤ ਕਰਦੇ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੁੱਦਕੀ, 19 ਜਨਵਰੀ (ਭੁਪਿੰਦਰ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਕਈ ਪਰਿਵਾਰ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਚੋਣਾਂ ਸੰਬੰਧੀ ਹੋਣ ਵਾਲੀ ਪਹਿਲੀ ਰਿਹਰਸਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 19 ਜਨਵਰੀ (ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਉਪ ਮੰਡਲ ਮੈਜਿਸਟ੍ਰੇਟ ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪਰਿਵਾਰਾਂ ਸਮੇਤ ਧਰਨਾ 24 ਨੂੰ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵਲੋਂ 18 ਜਨਵਰੀ ਨੂੰ ਦਿੱਤੇ ਜਾਣ ਵਾਲੇ ਧਰਨੇ ਨੂੰ ਅੱਗੇ ਕਰਦਿਆਂ 24 ਜਨਵਰੀ ਨੂੰ ਕਰ ਦਿੱਤਾ ਗਿਆ ਹੈ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰੁਪਿੰਦਰ ਸਿੰਘ, ਬਲਜੀਤ ਸਿੰਘ ਸਰਕਲ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਨੇ ਲਖਵਿੰਦਰ ਸਿੰਘ ਨੂੰ ਐਲਾਨਿਆ ਉਮੀਦਵਾਰ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਸ਼ਹਿਰੀ ਤੋਂ ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਨੂੰ ਸੰਯੁਕਤ ਸਮਾਜ ਮੋਰਚੇ ਵਲੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਦੱਸਣਯੋਗ ਹੈ ਕਿ ਲਖਵਿੰਦਰ ਸਿੰਘ ਨੇ ਖੇਤੀ ...

ਪੂਰੀ ਖ਼ਬਰ »

ਗੁਰੂਹਰਸਹਾਏ 'ਚ ਲੱਗਦੇ ਬਿਜਲੀ ਕੱਟਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਗੁਰੂਹਰਸਹਾਏ, 19 ਜਨਵਰੀ (ਕਪਿਲ ਕੰਧਾਰੀ)-ਪਿਛਲੇ ਕਈ ਦਿਨਾਂ ਤੋਂ ਗੁਰੂਹਰਸਹਾਏ ਸ਼ਹਿਰ 'ਚ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰੂਹਰਸਹਾਏ ਸ਼ਹਿਰ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਮੌਕੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਕਾਂਗਰਸ ਛੱਡ ਭਾਜਪਾਈ ਬਣੇ ਗੁਰਦੀਪ ਢਿੱਲੋਂ ਨੇ ਛੱਡੀ ਭਾਜਪਾ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਚੋਣਾਂ ਦਾ ਬਿਗਲ ਵੱਜਦਿਆਂ ਹੀ ਪਾਰਟੀਆਂ ਅੰਦਰ ਵੱਡੀ ਹਿਲਜੁਲ ਹੋ ਰਹੀ ਹੈ, ਜਿਸ ਦੌਰਾਨ ਕਈ ਵੱਡੇ-ਵੱਡੇ ਆਗੂ ਪਾਰਟੀਆਂ ਛੱਡ ਕੇ ਦੂਸਰੀਆਂ ਪਾਰਟੀਆਂ ਵਿਚ ਸ਼ਾਮਿਲ ਹੋ ਕੇ ਆਪਣੀ ਸਿਆਸਤ ਚਮਕਾਉਣ ਵਿਚ ਲੱਗੇ ਹੋਏ ਹਨ, ਜਿਸ ਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਮੁਹੱਈਆ ਕਰਵਾਏ ਆਨਲਾਈਨ ਪੋਰਟਲਾਂ ਦਾ ਵੋਟਰ ਤੇ ਰਾਜਸੀ ਪਾਰਟੀਆਂ ਲਾਭ ਉਠਾਉਣ- ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵਲੋਂ ਮਤਦਾਤਾਵਾਂ ਤੇ ਰਾਜਸੀ ਪਾਰਟੀਆਂ ਨੂੰ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਤੇ ਮੋਬਾਈਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ...

ਪੂਰੀ ਖ਼ਬਰ »

ਜਿੰਦੂ ਵਲੋਂ ਪਿੰਡ ਬੈਲਰ ਵਿਖੇ ਚੋਣ ਜਲਸਾ

ਆਰਿਫ਼ ਕੇ, 19 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੇ ਪਿੰਡ ਬੈਲਰ ਵਿਖੇ ਆਪਣੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 'ਚ ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਐੱਸ. ਡੀ. ਓ. ਬਲਬੀਰ ਵੋਹਰਾ ਨੇ ਅਹੁਦਾ ਸੰਭਾਲਿਆ

ਗੁਰੂਹਰਸਹਾਏ, 19 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਵੇਂ ਆਏ ਐੱਸ. ਡੀ. ਓ. ਬਲਬੀਰ ਵੋਹਰਾ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ 'ਅਜੀਤ' ਦੇ ਨਾਲ ਗੱਲਬਾਤ ਕਰਦਿਆਂ ਬਲਬੀਰ ਵੋਹਰਾ ਨੇ ਦੱਸਿਆ ਕਿ ਉਹ ਜਲਾਲਾਬਾਦ ਤੋਂ ਬਦਲ ਕੇ ਇੱਥੇ ਗੁਰੂਹਰਸਹਾਏ ਵਿਖੇ ਆਏ ਹਨ ...

ਪੂਰੀ ਖ਼ਬਰ »

ਕੁੱਟਮਾਰ ਕਰਨ ਨਾਲ ਔਰਤ ਦੀ ਮੌਤ, ਮੁਕੱਦਮਾ ਦਰਜ

ਲੱਖੋਂ ਕੇ ਬਹਿਰਾਮ, 19 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖਾੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗਜਨੀ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਿਸ ਸਬੰਧੀ ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਰਜਨੀਸ਼ ਦਹੀਆ ਸਾਥੀਆਂ ਸਮੇਤ ਹੋਏ ਪ੍ਰੈੱਸ ਦੇ ਰੂ-ਬਰੂ

ਫ਼ਿਰੋਜ਼ਪੁਰ, 19 ਜਨਵਰੀ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ 'ਆਪ' ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਪਿੱਛੋਂ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਐੱਸ. ਸੀ. ਵਿੰਗ ਦੇ ਪ੍ਰਧਾਨ ਰਜਨੀਸ਼ ਦਹੀਆ ਨੂੰ ...

ਪੂਰੀ ਖ਼ਬਰ »

ਨਿੰਦੀ ਤੇ ਸ਼ੀਰਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਜ਼ੀਰਾ, 19 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਜ਼ੀਰਾ ਸ਼ਹਿਰ 'ਚ ਭਾਰੀ ਬਲ ਮਿਲਿਆ, ਜਦ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਕੁਮਾਰ ਨਿੰਦੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਮੀਤ ...

ਪੂਰੀ ਖ਼ਬਰ »

ਪਿੰਡ ਇੱਟਾਂ ਵਾਲੀ ਦੇ 30 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਸ਼ਾਹ, 19 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਉਨ੍ਹਾਂ ਦੇ ਜੱਦੀ ਪਿੰਡ ਇੱਟਾਂ ਵਾਲੀ 'ਚ 30 ਪਰਿਵਾਰਾਂ ਨੇ ਆਮ ...

ਪੂਰੀ ਖ਼ਬਰ »

ਪਿੰਡ ਚੱਕ ਹਰਾਜ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੱਖੋ ਕੇ ਬਹਿਰਾਮ, 19 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਹਰਾਜ ਵਿਖੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਜੰਡ ਵਾਲਾ ਦੇ ਕਈ ਪਰਿਵਾਰਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਦਿਨ-ਬ-ਦਿਨ ਹੋਰ ਲੋਕਾਂ ਦੀ ਸ਼ਮੂਲੀਅਤ ਨਾਲ ਮਜ਼ਬੂਤੀ ਮਿਲ ਰਹੀ ਹੈ ਤੇ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗ ਰਹੇ ਹਨ | ਇਸੇ ਤਰ੍ਹਾਂ ਹੀ ਹਲਕੇ ਦੇ ਪਿੰਡ ਵੱਡਾ ਜੰਡ ਵਾਲਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਕੈਂਪ ਲਗਾ ਕੇ ਨੌਜਵਾਨਾਂ ਨੂੰ ਦਿੱਤੀ ਜਾਣਕਾਰੀ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਫਿਜ਼ੀਕਲ ਫਿਟਨੈੱਸ ਡੇਅ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਬਲਾਕ ਜ਼ੀਰਾ ਦੇ ਪਿੰਡ ਟਿੰਡਵਾਂ ਵਿਖੇ ਕੈਂਪ ਲਗਾ ਕੇ ਨੌਜਵਾਨਾਂ ਨੂੰ ਸਰੀਰਕ ...

ਪੂਰੀ ਖ਼ਬਰ »

ਪਿੰਡ ਚੱਕ ਜਮੀਤ ਸਿੰਘ ਦੇ ਕਈ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਜਮੀਤ ਸਿੰਘ (ਮਿਸ਼ਰੀ ਵਾਲਾ) ਦੇ ਹਰਦੀਪ ਸਿੰਘ, ਮਨਜੀਤ ਸਿੰਘ, ਕਾਰਜ ਸਿੰਘ, ਗੁਰਜੀਤ ਸਿੰਘ, ਸੇਵਕ ਸਿੰਘ, ਕੁਲਵਿੰਦਰ ਸਿੰਘ ਸਮੇਤ ਦਰਜਨ ਭਰ ਵਿਅਕਤੀਆਂ ਨੇ ਹਰਪਿੰਦਰ ਸਿੰਘ ਮਾਨ ਦੀ ...

ਪੂਰੀ ਖ਼ਬਰ »

ਆਸ਼ੂ ਬੰਗੜ ਨੂੰ ਉਮੀਦਵਾਰ ਐਲਾਨਣ 'ਤੇ ਪਾਰਟੀ ਨੂੰ ਮਿਲੇਗਾ ਬੱਲ- ਭੁੱਲਰ

ਕੁੱਲਗੜ੍ਹੀ, 19 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਮੌਜੂਦਾ ਵਿਧਾਇਕਾ ਦਾ ਹਲਕੇ 'ਚ ਭਾਰੀ ਵਿਰੋਧ ਹੋ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਨੂੰ ਹਲਕਾ ਦਿਹਾਤੀ ਤੋਂ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ...

ਪੂਰੀ ਖ਼ਬਰ »

ਕੋਆਪੇ੍ਰਟਿਵ ਸੁਸਾਇਟੀ ਦਾ ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਲੈਪੋ ਗਹਿਰੀ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਮੌਜੂਦਾ ਪ੍ਰਧਾਨ ਕੁਲਬੀਰ ਸਿੰਘ ਸਾਮਾਂ, ਸਤਵਿੰਦਰ ਸਿੰਘ ਸੁਸਾਇਟੀ ਮੈਂਬਰ, ਪ੍ਰੀਤਮ ਸਿੰਘ ਮੈਂਬਰ, ਕਰਤਾਰ ਸਿੰਘ ਭੋਲੋਵਾਲੀਆ, ਪ੍ਰਦੀਪ ...

ਪੂਰੀ ਖ਼ਬਰ »

ਮੱਲਾਂਵਾਲਾ ਵਿਖੇ ਅਕਾਲੀ-ਬਸਪਾ ਉਮੀਦਵਾਰ ਸੇਖੋਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮੱਲਾਂਵਾਲਾ, 19 ਜਨਵਰੀ (ਗੁਰਦੇਵ ਸਿੰਘ)-ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਮੱਲਾਂਵਾਲਾ ਵਿਖੇ ਮਨਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਇਕ ਹਵਾ 'ਚ ਉੱਡਦੇ ...

ਪੂਰੀ ਖ਼ਬਰ »

60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਜ਼ਰੂਰ ਕਰਵਾਉਣ ਟੀਕਾਕਰਨ- ਸਿਵਲ ਸਰਜਨ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਹਰੇਕ ਵਿਅਕਤੀ ਨੂੰ ਟੀਕਾਕਰਨ ਦਾ ਲਾਭ ਦੇਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ: ਰਾਜਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX