ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 minute ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  38 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  59 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 minute ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਬਠਿੰਡਾ

ਬਠਿੰਡਾ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਅਹੁਦਾ ਸੰਭਾਲਿਆ

ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਚੋਣ ਕਮਿਸ਼ਨ ਵਲੋਂ ਤਬਦੀਲ ਕੀਤੇ ਗਏ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਅਜੈ ਮਲੂਜ਼ਾ ਤੋਂ ਬਾਅਦ ਨਵਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਅਮਨੀਤ ਕੋਂਡਲ (ਆਈ.ਪੀ.ਐੱਸ.) ਵਲੋਂ ਆਪਣਾ-ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਨਵਨਿਯੁਕਤ ਦੋਨਾਂ ਅਧਿਕਾਰੀਆਂ ਬਠਿੰਡਾ ਪੁਲਿਸ ਦੀ ਟੁਕੜੀ ਵਲੋਂ ਸਥਾਨਕ ਲੇਕ ਵਿਊ ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਨਾਲ ਸਨਮਾਨਿਆ ਗਿਆ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਵਿਖੇ ਬਤੌਰ ਕਮਿਸ਼ਨਰ ਨਗਰ ਨਿਗਮ ਪਟਿਆਲਾ ਸੇਵਾ ਨਿਭਾਅ ਰਹੇ ਸਨ ਜਦਕਿ ਜ਼ਿਲ੍ਹਾ ਪੁਲਿਸ ਮੁੱਖੀ ਅਮਨੀਤ ਕੋਂਡਲ ਮੌਜੂਦਾ ਸਮੇਂ ਡੀ.ਆਈ.ਜੀ. ਜੇਲ੍ਹ ਵਜੋਂ ਤਾਇਨਾਤ ਸਨ ਤੇ ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਹੁਸ਼ਿਆਰਪੁਰ ਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਤੌਰ ਜ਼ਿਲ੍ਹਾ ਪੁਲਿਸ ਮੁੱਖੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਨਵਨਿਯੁਕਤ ਦੋਨੋਂ ਅਧਿਕਾਰੀਆਂ ਨੇ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਭਰ ਵਿਚ ਆਦਰਸ਼ ਚੋਣ ਜ਼ਾਬਤੇ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਵਿਚ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ (2022) ਪੂਰੀ ਤਰ੍ਹਾਂ ਸੁਰੱਖਿਅਤ ਹੋਣਗੀਆਂ | ਇਸ ਮੌਕੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵਲੋਂ ਜ਼ਿਲੇ੍ਹ ਦੇ ਚੋਣਵੇਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਚੱਲ ਰਹੇ ਕਾਰਜਾਂ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਜ਼ਿਲੇ੍ਹ ਅੰਦਰ ਕੀਤੇ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਬਾਰੇ ਜਾਣਕਾਰੀ ਹਾਸਲ ਕੀਤੀ | ਜ਼ਿਲ੍ਹਾ ਪੁਲਿਸ ਮੁੱਖੀ ਨੇ ਅਮਨੀਤ ਕੋਡਲ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਜ਼ਿਲੇ੍ਹ ਅੰਦਰ ਚੋਣਾਂ ਨਾਲ ਸਬੰਧਿਤ ਹੁਣ ਤੱਕ ਆਮ ਲੋਕਾਂ ਦੀ ਸੁਰੱਖਿਆ ਲਈ ਕੀਤੀਆਂ ਗਈਆਂ ਤਿਆਰੀਆਂ ਤੋਂ ਇਲਾਵਾ ਹੋਰ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰਪਾਲ ਸਿੰਘ ਬਾਜਵਾ, ਟ੍ਰੇਨਿੰਗ ਅਧੀਨ ਆਈ.ਏ.ਐਸ. ਅਧਿਕਾਰੀ ਨਿਕਾਸ ਕੁਮਾਰ, ਜ਼ਿਲ੍ਹਾ ਮਾਲ ਅਧਿਕਾਰੀ ਸਰੋਜ ਰਾਣੀ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਅਤੇ ਐਸ.ਪੀ. ਸਪੈਸ਼ਲ ਬ੍ਰਾਂਚ ਮੇਜਰ ਸਿੰਘ ਸਮੇਤ ਡੀ.ਐਸ. ਪੀਜ਼ ਤੇ ਪੁਲਿਸ ਥਾਣਿਆਂ ਤੇ ਚੌਕੀਆਂ ਦੇ ਇੰਚਾਰਜ ਮੌਜੂਦ ਸਨ |

ਡਾ. ਮਨੋਜ ਬਾਲਾ ਬਾਂਸਲ ਦੀ ਬੇਟੀ ਰੂਬਲ ਬਾਂਸਲ ਵਲੋਂ ਚੋਣ ਪ੍ਰਚਾਰ

ਮੌੜ ਮੰਡੀ, 19 ਜਨਵਰੀ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸ ਦੇ ਉਮੀਦਵਾਰ ਡਾ. ਮਨੋਜ ਬਾਲਾ ਬਾਂਸਲ ਦੀ ਬੇਟੀ ਰੂਬਲ ਬਾਂਸਲ ਵਲੋਂ ਮੌੜ ਮੰਡੀ ਦੇ ਘਰ-ਘਰ ਜਾ ਕੇ ਆਪਣੀ ਮਾਤਾ ਦੇ ਸਮਰਥਨ ਲਈ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਰੂਬਲ ਬਾਂਸਲ ਵਲੋਂ ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਵਲੋਂ ਦਰਜਨਾਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਵੱਡੀ ਗਿਣਤੀ ਲੋਕ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਗਸੀਰ ਸਿੰਘ ਧਾਲੀਵਾਲ ਨੇ ਘਰ-ਘਰ ਜਾ ਕੇ ਕੀਤਾ ਪ੍ਰਚਾਰ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਜਗਸੀਰ ਸਿੰਘ ਧਾਲੀਵਾਲ ਨੇ ਅੱਜ ਆਪਣੇ ਵਰਕਰਾਂ ਦੀ ਟੀਮ ਨਾਲ ਸ਼ਹਿਰ ਅੰਦਰ ਘਰ ਘਰ ਜਾ ਕੇ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਸੂਬੇ 'ਤੇ ਰਾਜ ...

ਪੂਰੀ ਖ਼ਬਰ »

ਸੂਬੇ ਵਿਚੋਂ ਨਸ਼ਿਆਂ ਤੇ ਗੁੰਡਾਗਰਦੀ ਦਾ ਅੰਤ ਕਰਨ ਲਈ 'ਆਪ' ਦੀ ਸਰਕਾਰ ਬਣਾਉਣਾ ਜਰੂਰੀ- ਪ੍ਰੋ.ਬਲਜਿੰਦਰ ਕੌਰ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਅੱਜ ਆਪਣੇ ਸਮਰਥਕਾਂ ਦੇ ਕਾਫ਼ਲੇ ਨਾਲ ਰਾਮਾਂ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨ ਦੁਕਾਨ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਬੀਤੇ 24 ਘੰਟਿਆਂ ਵਿਚ ਮਿਲੇ 414 ਨਵੇਂ ਕੋਰੋਨਾ ਮਰੀਜ਼, ਦੋ ਵਿਅਕਤੀਆਂ ਦੀ ਮੌਤ

ਬਠਿੰਡਾ, 19 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲ੍ਹੇ 'ਚ ਇਕ ਵਾਰ ਫਿਰ ਤੋਂ ਕੋਰੋਨਾ ਮਰੀਜ਼ਾਂ ਦੀ ਸੰਖਿਆ 'ਚ ਵੱਡਾ ਵਾਧਾ ਹੋਇਆ ਹੈ | ਇਸ ਦੌਰਾਨ ਬਠਿੰਡਾ ਜ਼ਿਲ੍ਹੇ ਵਿਚ ਬੀਤੇ 24 ਘੰਟਿਆਂ 'ਚ 414 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ...

ਪੂਰੀ ਖ਼ਬਰ »

ਅੱਗ ਸੇਕਦਿਆਂ ਝੁਲਸੀਆਂ ਬੇਸਹਾਰਾ ਵਿਅਕਤੀ ਦੀਆਂ ਦੋਵੇਂ ਲੱਤਾਂ

ਬਠਿੰਡਾ, 19 ਜਨਵਰੀ (ਅਵਤਾਰ ਸਿੰਘ)-ਸਥਾਨਕ ਲਾਲ ਸਿੰਘ ਬਸਤੀ ਨੇੜੇ ਇਕ ਬੇਸਹਾਰਾ ਮਾਨਸਿਕ ਰੋਗੀ ਵਿਅਕਤੀ ਰਾਤ ਦੇ ਸਮੇਂ ਠੰਢ ਤੋਂ ਬਚਣ ਲਈ ਅੱਗ ਸੇਕ ਰਿਹਾ ਸੀ ਕਿ ਅਚਾਨਕ ਉਸ ਦੇ ਕੱਪੜਿਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਝੁਲਸ ਗਈਆਂ | ਜਿਸਦੀ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਲਾਹਣ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਗਿ੍ਫ਼ਤਾਰ

ਬਠਿੰਡਾ, 19 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਵੱਖ-ਵੱਖ ਵਿਅਕਤੀਆਂ ਨੂੰ ਚੂਰਾ ਪੋਸਤ ਤੇ ਲਾਹਣ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਇੰਗ ਇੰਟਰ-ਕਾਲਜ ਮੁਕਾਬਲਿਆਂ ਵਿਚੋਂ.ਫਤਿਹ ਗਰੁੱਪ ਰਾਮਪੁਰਾ ਨੇ ਜਿੱਤਿਆ ਸੋਨ ਤਗਮਾ

ਰਾਮਪੁਰਾ ਫੂਲ­ 19 ਜਨਵਰੀ (ਪੱਤਰ ਪ੍ਰੇਰਕ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਖਿਡਾਰਣ ਨੇ ਪਿਛਲੇ ਦਿਨੀਂ ਸੁਖਣਾ ਝੀਲ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ ਕਾਲਜ ਰੋਇੰਗ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ | ਉਕਤ ...

ਪੂਰੀ ਖ਼ਬਰ »

ਨਰਮਾ ਮੁਆਵਜ਼ੇ ਦੇ ਲਾਰਿਆਂ ਤੋਂ ਅੱਕੇ ਕਿਸਾਨਾਂ ਨੇ ਸਬ-ਤਹਿਸੀਲ ਸੰਗਤ ਤੇ ਪਟਵਾਰੀਆਂ ਦਾ ਘੰਟਿਆਂ ਬੱਧੀ ਕੀਤਾ ਘਿਰਾਓ

ਸੰਗਤ ਮੰਡੀ, 19 ਜਨਵਰੀ (ਅੰਮਿ੍ਤਪਾਲ ਸ਼ਰਮਾ)-ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ ਦੇ ਮੁਆਵਜ਼ੇ ਦੇ ਲਾਰਿਆਂ ਤੋਂ ਅੱਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸਬ-ਤਹਿਸੀਲ ਸੰਗਤ ਦੇ ਅਮਲੇ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਦਾ ਪਿੰਡ ਮਹਿਮਾ ਸਰਜਾ ਵਿਖੇ ਕਿਸਾਨਾਂ ਆਗੂਆਂ ਵਲੋਂ ਜ਼ੋਰਦਾਰ ਵਿਰੋਧ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ, ਰਾਮਜੀਤ ਸ਼ਰਮਾ)-ਹਲਕਾ ਭੁੱਚੋ ਤੋਂ ਕਾਂਗਰਸ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਦਾ ਅੱਜ ਪਿੰਡ ਮਹਿਮਾ ਸਰਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸਾਨ ...

ਪੂਰੀ ਖ਼ਬਰ »

ਬਠਿੰਡਾ ਵਿਚ ਲੁਟੇਰੇ ਪਿਸਤੌਲ ਦੀ ਨੌਕ 'ਤੇ ਦੁਕਾਨਦਾਰ ਤੋਂ ਨਕਦੀ ਖੋ ਕੇ ਫ਼ਰਾਰ

ਬਠਿੰਡਾ, 19 ਜਨਵਰੀ (ਵੀਰਪਾਲ ਸਿੰਘ)-ਲੰਘੀ ਸ਼ਾਮ ਨੂੰ ਲੁਟੇਰਿਆਂ ਵਲੋਂ ਪਿਸਤੌਲ ਦੀ ਨੌਕ 'ਤੇ ਸਥਾਨਕ ਨਵੀਂ ਬਸਤੀ, ਗਲੀ ਨੰ. 6 ਵਿਚ ਐੱਚ.ਆਰ.ਟੂਲਜ਼ ਦੀ ਦੁਕਾਨ ਤੋਂ ਨਗਦੀ ਖੋਹ ਕੇ ਮੋਟਰ ਸਾਈਕਲ 'ਤੇ ਫ਼ਰਾਰ ਹੋ ਗਿਆ | ਐੱਚ.ਆਰ. ਟੂਲਜ਼ ਦੇ ਸੰਚਾਲਕ ਹੇਮ ਰਾਜ ਗਰਗ ਵਲੋਂ ਅੱਜ ...

ਪੂਰੀ ਖ਼ਬਰ »

ਬੀਬਾ ਬਾਦਲ ਅੱਜ ਚੋਣ ਦਫ਼ਤਰ ਦਾ ਉਦਘਾਟਨ ਕਰਨਗੇ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦਾ ਗੋਨਿਆਣਾ ਦੀ ਮਾਲ ਰੋੜ 'ਤੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਬੀਬਾ ਹਰਸਿਮਰਤ ਕੌਰ ...

ਪੂਰੀ ਖ਼ਬਰ »

ਪਿੰਡ ਨਾਥਪੁਰਾ ਵਿਖੇ ਬਰਨਾਲਾ ਰੈਲੀ ਸੰਬੰਧੀ ਲਾਮਬੰਦੀ ਮੀਟਿੰਗ

ਨਥਾਣਾ, 19 ਜਨਵਰੀ (ਗੁਰਦਰਸ਼ਨ ਲੁੱਧੜ)-ਪਿੰਡ ਨਾਥਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ 21 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਜਥੇਬੰਦਕ ਰੈਲੀ ਦੀ ਲਾਮਬੰਦੀ ਲਈ ਮੀਟਿੰਗ ਕੀਤੀ ਗਈ | ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਸ਼ਹਾਲੀ ਲਈ ਸੂਬੇ ਦੇ ਲੋਕ ਮੁੜ ਬਣਾਉਣਗੇ ਕਾਂਗਰਸ ਦੀ ਸਰਕਾਰ-ਜਟਾਣਾ

ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ)-2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਸੂਬਾ ਵਾਸੀ ਪੰਜਾਬ ਦੀ ਖ਼ੁਸ਼ਹਾਲੀ ਲਈ ਕਾਂਗਰਸ ਦੀ ਸਰਕਾਰ ਬਣਾਉਣਗੇ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ...

ਪੂਰੀ ਖ਼ਬਰ »

ਨਵਪ੍ਰੀਤ ਕੌਰ ਜਟਾਣਾ ਵਲੋਂ ਰਾਮਾਂ ਮੰਡੀ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

ਰਾਮਾਂ ਮੰਡੀ, 19 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਹੱਕ 'ਚ ਉਨ੍ਹਾਂ ਦੀ ਧਰਮ-ਪਤਨੀ ਨਵਪ੍ਰੀਤ ਕੌਰ ਜਟਾਣਾ ਨੇ ਰਾਮਾਂ ਮੰਡੀ ਦੇ ਵਾਰਡ ਨੰਬਰ 11 ਅਤੇ 12 ਵਿਖੇ ਡੋਰ-ਟੂ-ਡੋਰ ...

ਪੂਰੀ ਖ਼ਬਰ »

ਬਸਪਾ ਪੰਜਾਬ ਦੇ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਅਕਾਲੀ ਬਸਪਾ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਦੇ ਹੱਕ ਵਿਚ ਜਿਥੇ ਪਿਛਲੇ ਦਿਨਾਂ ਤੋਂ ਅਕਾਲੀ ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਚੋਣ ...

ਪੂਰੀ ਖ਼ਬਰ »

ਪਿੰਡ ਬਗੇਹਰ ਚੜ੍ਹਤ ਸਿੰਘ ਦੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਮੌੜ ਮੰਡੀ, 19 ਜਨਵਰੀ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੂੰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਸਮਰਥਨ ਮਿਲਿਆ, ਜਦ ਪਿੰਡ ਬਗੇਹਰ ਚੜ੍ਹਤ ਸਿੰਘ ਦੀ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਜਗਰੂਪ ਸਿੰਘ ਆਪਣੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹਰਜਿੰਦਰ ਸਿੰਘ ਝੁੱਟੀਕੇ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ 'ਆਪ' ਦਾ ਪੱਲਾ ਫੜਿਆ

ਬਠਿੰਡਾ, 19 ਜਨਵਰੀ (ਵੀਰਪਾਲ ਸਿੰਘ)- ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਆਮ ਆਦਮੀ ਪਾਰਟੀ ਦੀ ਬਣ ਰਾਹੀ ਲੋਕ ਲਹਿਰ ਨੂੰ ਉਸ ਵਕਤ ਭਰਵਾਂ ਹੰੁਗਾਰਾ ਮਿਲਿਆ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਹੈਪੀ ਝੁੱਟੀਕੇ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਤੇ ਦਵਾਈਆਂ ਦਾ ਲੰਗਰ ਅੱਜ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਆਈ.ਵੀ. ਹਸਪਤਾਲ ਬਠਿੰਡਾ ਵਲੋਂ ਇਲਾਕੇ ਦੀ ਮੋਹਰੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਅਤੇ ਦਵਾਈਆਂ ਦਾ ਲੰਗਰ ਅੱਜ 20 ਜਨਵਰੀ ਨੂੰ ਸ਼੍ਰੀ ਅਗਰਵਾਲ ਪੀਰਖਾਨਾ ਰਾਮਾਂ ...

ਪੂਰੀ ਖ਼ਬਰ »

ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ 'ਤੇ 'ਆਪ' ਵਰਕਰਾਂ ਨੇ ਵੰਡੇ ਲੱਡੂ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਐਲਾਨੇ ਜਾਣ ਉਪਰੰਤ ਖੁਸ਼ੀ 'ਚ ਗੋਨਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਕਲ ਪ੍ਰਧਾਨ ਰਜਨੀਸ਼ ਰਾਜੂ ...

ਪੂਰੀ ਖ਼ਬਰ »

ਬੀਬਾ ਨਿਮਰਤ ਕੌਰ ਸਿੱਧੂ ਨੇ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿਚ ਕੀਤੀ ਮੀਟਿੰਗ

ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਹੱਕ ਵਿਚ ਉਨ੍ਹਾਂ ਦੀ ਧਰਮ-ਪਤਨੀ ਬੀਬਾ ਨਿਮਰਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ ਆਰੰਭ ਦਿੱਤਾ ਗਿਆ ਹੈ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਅਕਾਲੀ ਬਸਪਾ ਉਮੀਦਵਾਰ ਨੇ ਦੁਕਾਨ-ਦੁਕਾਨ ਜਾ ਕੇ ਵੋਟਾਂ ਮੰਗੀਆਂ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਦੀ ਨਿਰਪੱਖ ਸੇਵਾ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਨੇ ਅੱਜ ਵਰਕਰਾਂ ਦੀ ਟੀਮ ਨਾਲ ਸ਼ਹਿਰ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਜਟਾਣਾ ਦੇ ਸਮਰਥਕਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 19 ਜਨਵਰੀ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦ ਉਨ੍ਹਾਂ ਦੇ ਸਮਰਥਕਾਂ ਵਲੋਂ ਪਿੰਡ ਭਾਗੀਵਾਂਦਰ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਗੁਰਬਾਜ਼ ਸਿੰਘ ਸਿੱਧੂ ਨੇ ਸਮਰਥਕਾਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 19 ਜਨਵਰੀ (ਮਹਿੰਦਰ ਸਿੰਘ ਰੂਪ)-ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ ਚੋਣ ਪ੍ਰਚਾਰ ਵੀ ਜ਼ੋਰ ਫੜਦਾ ਜਾ ਰਿਹਾ ਹੈ | ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸ੍ਰੀ ਸਿੱਧੂ ਦੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਇਕ ਮੌਕਾ ਕੇਜਰੀਵਾਲ ਨੂੰ ਦੇਣਾ ਚਾਹੁੰਦੇ ਹਨ- ਬਲਕਾਰ ਸਿੱਧੂ

ਮਹਿਰਾਜ, 19 ਜਨਵਰੀ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖ਼ੁਸ਼ੀ ਵਿਚ ਅੱਜ ਪਿੰਡ ਮਹਿਰਾਜ ਵਿਖੇ ਮੁੱਖ ਕੋਟਲੀ ਬਾਜ਼ਾਰ ਵਿਚ 'ਆਪ' ਦੇ ...

ਪੂਰੀ ਖ਼ਬਰ »

ਦੁਕਾਨ ਵਿਚੋਂ ਲੱਖ ਰੁਪਏ ਤੋਂ ਵੱਧ ਦੀ ਨਕਦੀ ਚੋਰੀ

ਭੁੱਚੋ ਮੰਡੀ, 19 ਜਨਵਰੀ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਤੋਂ ਮੰਡੀ ਨੂੰ ਜਾਦੀ ਮੁੱਖ ਸੜਕ ਤੇ ਸਥਿਤ ਸੀਮਿੰਟ ਤੇ ਸ਼ਟਰਿੰਗ ਦੀ ਦੁਕਾਨ ਦੇ ਦਫ਼ਤਰ ਦਾ ਦਰਵਾਜਾ ਤੋੜ ਕੇ ਅੰਦਰ ਦਾਖਲ ਹੋਏ ਵਿਅਕਤੀ ਵੱਲੋਂ ਕਾਉਟਰ ਦਾ ਦਰਾਜ਼ ਤੋੜ ਕੇ ਉਸ ਵਿਚ ਪਈ 1 ਲੱਖ ਰੁਪਏ ਤੋਂ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤੋਂ ਸੰਯੁਕਤ ਸਮਾਜ ਮੋਰਚਾ ਨੇ ਐਲਾਨਿਆ ਐਡਵੋਕੇਟ ਸੁਖਜੀਤ ਸਿੰਘ ਬਰਾੜ ਨੂੰ ਆਪਣਾ ਉਮੀਦਵਾਰ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)-ਕਿਸਾਨ ਜਥੇਬੰਦੀਆਂ ਵਲੋਂ ਸਿਆਸਤ ਵਿਚ ਕੁੱਦਣ ਦੇ ਮਨੋਰਥ ਨਾਲ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਬਣਾਏ ਸੰਯੁਕਤ ਸਮਾਜ ਮੋਰਚੇ ਵਲੋਂ ਅੱਜ ਐਲਾਨੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਮੁਤਾਬਿਕ ਮੋਰਚੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਚੇਅਰਮੈਨ ਕੁਲਵੰਤ ਸਿੰਘ ਬਰਾੜ ਦੇ ਭਤੀਜੇ ਨਰਿੰਜਨ ਸਿੰਘ ਬਰਾੜ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਹੋਏ ਸ਼ਾਮਿਲ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਚੇਅਰਮੈਨ ਕੁਲਵੰਤ ਸਿੰਘ ਬਰਾੜ ਦੇ ਭਤੀਜੇ ਨਰਿੰਜਨ ਸਿੰਘ ਬਰਾੜ ਵਾਸੀ ਮਹਿਮਾ ਸਵਾਈ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ

ਬਠਿੰਡਾ, 19 ਜਨਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਧਾਰਮਿਕ ਸੰਸਥਾ ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ 22 ਜਨਵਰੀ ਦਿਨ ਸਨਿੱਚਰਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਨੇ ਨੁੱਕੜ ਮੀਟਿੰਗਾਂ ਕਰਦਿਆਂ ਲੋਕਾਂ ਤੋਂ ਮੰਗੀਆਂ ਵੋਟਾਂ

ਰਾਮਾਂ ਮੰਡੀ, 19 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਹੱਕ ਵਿਚ ਅਕਾਲੀ-ਬਸਪਾ ਵਰਕਰਾਂ ਵਲੋਂ ਚੋਣ ਪ੍ਰਚਾਰ ਨੂੰ ਤੇਜ਼ੀ ਦਿੰਦਿਆਂ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਨੁੱਕੜ ਮੀਟਿੰਗਾਂ ਕਰਦਿਆਂ ...

ਪੂਰੀ ਖ਼ਬਰ »

ਚੋਣ ਲੜਨ ਬਾਰੇ ਹਰਮੰਦਿਰ ਜੱਸੀ ਨੇ ਅਜੇ ਤੱਕ ਨਹੀਂ ਖੋਲੇ ਪੱਤੇ, ਮੀਟਿੰਗਾਂ ਦਾ ਦੌਰ ਜਾਰੀ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਤੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ 'ਚ ਰਾਜਸੀ ਤੌਰ 'ਤੇ ਸਰਗਰਮ ਅਤੇ ਕਾਂਗਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮੰਦਿਰ ਸਿੰਘ ਜੱਸੀ ਸਾਬਕਾ ...

ਪੂਰੀ ਖ਼ਬਰ »

ਸੇਵਾਮੁਕਤ ਮੁਲਾਜ਼ਮਾਂ ਵਲੋਂ ਰਾਜਸੀ ਪਾਰਟੀਆਂ ਨੂੰ ਪੈਨਸ਼ਨ ਦੀ ਮੰਗ ਮੈਨੀਫੈਸਟੋ 'ਚ ਸ਼ਾਮਲ ਕਰਨ ਦੀ ਅਪੀਲ

ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਚੋਣਾਂ ਲੜ ਰਹੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਦਰਸ਼ਨ ਸਿੰਘ ਕੋਟਫੱਤਾ ਨੇ ਡੋਰ-ਟੂ-ਡੋਰ ਕੀਤਾ ਵੋਟਰਾਂ ਨਾਲ ਰਾਬਤਾ ਕਾਇਮ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ (ਰਾਖਵਾ) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ ਵਰਕਰਾਂ ਦੀ ਹਾਜ਼ਰੀ ਵਿਚ ਅੱਜ ਗੋਨਿਆਣਾ ਮੰਡੀ ਵਿਖੇ ਡੋਰ-ਟੂ-ਡੋਰ ਜਾ ਕੇ ਵੋਟਰਾਂ ਨਾਲ ...

ਪੂਰੀ ਖ਼ਬਰ »

'ਵੇਸਟ ਮੈਨੇਜਮੈਂਟ ਐਂਡ ਇਨਵਾਇਰਮੈਂਟਲ ਪ੍ਰੋਟੈਕਸ਼ਨ ਫ਼ਾਰ ਸਸਟੇਨਏਬਲ ਡਿਵੈਲਪਮੈਂਟ' ਬਾਰੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ

ਬਠਿੰਡਾ, 19 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ 'ਵੇਸਟ ਮੈਨੇਜਮੈਂਟ ਐਂਡ ਇਨਵਾਇਰਮੈਂਟਲ ਪ੍ਰੋਟੈਕਸ਼ਨ ਫ਼ਾਰ ਸਸਟੇਨਏਬਲ ਡਿਵੈਲਪਮੈਂਟ' ਬਾਰੇ 10 ਤੋਂ 15 ...

ਪੂਰੀ ਖ਼ਬਰ »

ਦਰਸ਼ਨ ਸਿੰਘ 'ਬਚੀ' ਤੇ ਕੁਲਵਿੰਦਰ ਸਿੰਘ 'ਰਾਜਾ' ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਲਹਿਰਾ ਮੁਹੱਬਤ, 19 ਜਨਵਰੀ (ਭੀਮ ਸੈਨ ਹਦਵਾਰੀਆ)-ਕਾਂਗਰਸ ਪਾਰਟੀ ਦੇ ਵਫ਼ਾਦਾਰ ਤੇ ਮਿਹਨਤੀ ਨੌਜਵਾਨ ਵਰਕਰ ਦਰਸ਼ਨ ਸਿੰਘ 'ਬਚੀ' ਅਤੇ ਕੁਲਵਿੰਦਰ ਸਿੰਘ 'ਰਾਜਾ', ਵਾਸੀਅਨ ਪਿੰਡ ਲਹਿਰਾ ਮੁਹੱਬਤ, ਜ਼ਿਲ੍ਹਾ ਬਠਿੰਡਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX