ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  10 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  1 minute ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਸੰਪਾਦਕੀ

ਛਾਪਿਆਂ ਦੀ ਵਾਰਤਾ

ਪੰਜਾਬ ਵਿਚ ਚੋਣਾਂ ਦੇ ਐਨ ਨੇੜੇ ਕੇਂਦਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਰੇਤ ਕਾਰੋਬਾਰ ਦੇ ਕਾਲੇ ਵਪਾਰ ਸੰਬੰਧੀ ਮੁੱਖ ਮੰਤਰੀ ਚੰਨੀ ਦੇ ਨੇੜਲੇ ਰਿਸ਼ਤੇਦਾਰ ਅਤੇ ਉਸ ਦੇ ਸਾਥੀਆਂ 'ਤੇ ਮਾਰੇ ਗਏ ਛਾਪਿਆਂ ਨੂੰ ਕਈ ਪੱਖਾਂ ਤੋਂ ਵਾਚਿਆ ਜਾ ਸਕਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਨੂੰ ਕੇਂਦਰ ਸਰਕਾਰ ਦੇ ਦਬਾਅ ਹੇਠ ਏਜੰਸੀ ਵਲੋਂ ਕੀਤੀ ਗਈ ਰਾਜਨੀਤਕ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਕਾਂਗਰਸ ਖਿਲਾਫ਼ ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਸਾਜਿਸ਼ ਵੀ ਕਿਹਾ ਹੈ ਅਤੇ ਦੋਵਾਂ ਪਾਰਟੀਆਂ 'ਤੇ ਰਲੇ ਹੋਏ ਹੋਣ ਦਾ ਇਲਜ਼ਾਮ ਲਗਾਇਆ ਹੈ। ਕਈ ਹੋਰ ਕਾਂਗਰਸੀ ਆਗੂਆਂ ਨੇ ਵੀ ਇਸ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ ਕਿਹਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਵੀ ਇਸ ਦੀ ਸਖ਼ਤ ਆਲੋਚਨਾ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਕਿਹਾ ਹੈ ਕਿ ਅਜਿਹੇ ਕਾਰੋਬਾਰਾਂ ਲਈ ਸਿਸਟਮ ਨੂੰ ਬਦਲਣ ਦੀ ਲੋੜ ਹੈ। ਕਾਂਗਰਸ ਵਲੋਂ ਇਸ ਸੰਬੰਧੀ ਥਾਂ ਪੁਰ ਥਾਂ ਰੋਸ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਵੀ ਬਣਾਇਆ ਗਿਆ ਹੈ।
ਜਿਥੋਂ ਤੱਕ ਕੇਂਦਰ ਸਰਕਾਰ ਦਾ ਸਵਾਲ ਹੈ, ਇਸ ਦੀ ਪਿਛਲੀ ਸਮਿਆਂ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਸਖ਼ਤ ਆਲੋਚਨਾ ਹੁੰਦੀ ਰਹੀ ਹੈ ਕਿ ਇਸ ਵਲੋਂ ਵਿਸ਼ੇਸ਼ ਤੌਰ 'ਤੇ ਚੋਣਾਂ ਦੌਰਾਨ ਵਿਰੋਧੀ ਦਲਾਂ ਦੇ ਆਗੂਆਂ 'ਤੇ ਦਬਾਅ ਬਣਾਉਣ ਲਈ ਆਪਣੀਆਂ ਏਜੰਸੀਆਂ ਰਾਹੀਂ ਅਜਿਹੀਆਂ ਕਾਰਵਾਈਆਂ ਕਰਵਾਈਆਂ ਜਾਂਦੀਆਂ ਹਨ, ਜਦੋਂ ਕਿ ਜੋ ਧਿਰਾਂ ਭਾਜਪਾ ਨਾਲ ਜੁੜੀਆਂ ਹੁੰਦੀਆਂ ਹਨ, ਉਨ੍ਹਾਂ 'ਤੇ ਅਜਿਹੀਆਂ ਕਾਰਵਾਈਆਂ ਨਹੀਂ ਕੀਤੀਆਂ ਜਾਂਦੀਆਂ। ਮੁੱਖ ਮੰਤਰੀ ਚੰਨੀ ਨੇ ਵੀ ਪੱਛਮੀ ਬੰਗਾਲ ਦੀਆਂ ਚੋਣਾਂ ਦੀ ਉਦਾਹਰਨ ਦਿੱਤੀ ਹੈ। ਮਾਰਚ-ਅਪ੍ਰੈਲ 2021 ਵਿਚ ਉਥੇ ਚੋਣਾਂ ਦੇ ਮੌਕੇ 'ਤੇ ਸੀ.ਬੀ.ਆਈ. ਨੇ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਦੀ ਪਤਨੀ ਤੋਂ ਪੁੱਛਗਿੱਛ ਕੀਤੀ ਸੀ। ਕੋਲਾ ਘੁਟਾਲੇ ਨਾਲ ਜੁੜੇ ਕੇਸ ਵਿਚ ਅਭਿਸ਼ੇਕ ਦੀ ਸਾਲੀ ਦੇ ਪਤੀ ਅਤੇ ਪਿਤਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿਚ ਅਕਤੂਬਰ 2019 ਵਿਚ ਹੋਈਆਂ ਚੋਣਾਂ ਸਮੇਂ ਵੀ ਈ.ਡੀ. ਨੇ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ 'ਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਉਸ ਨੇ ਮਨਸੇ ਦੇ ਮੁਖੀ ਰਾਜ ਠਾਕਰੇ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿਚ ਨਵੰਬਰ 2018 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਕਮਲਨਾਥ ਦੇ ਨਜ਼ਦੀਕੀਆਂ 'ਤੇ ਆਮਦਨ ਕਰ ਦਾ ਛਾਪਾ ਮਰਵਾਇਆ ਗਿਆ ਸੀ। ਤਾਮਿਲਨਾਡੂ ਦੀਆਂ ਅਪ੍ਰੈਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਡੀ.ਐਮ.ਕੇ. ਆਗੂ ਕਰੁਣਾਨਿਧੀ ਦੀ ਬੇਟੀ ਕਨੀਮੋਝੀ ਜੋ ਸੰਸਦ ਮੈਂਬਰ ਸੀ, ਦੇ ਘਰ 'ਤੇ ਵੀ ਆਮਦਨ ਕਰ ਨੇ ਛਾਪਾ ਮਾਰਿਆ ਸੀ। ਇਸੇ ਹੀ ਤਰ੍ਹਾਂ ਵਿਧਾਨ ਸਭਾ ਚੋਣਾਂ ਮੌਕੇ ਡੀ.ਐਮ.ਕੇ. ਮੁਖੀ ਐਮ.ਕੇ. ਸਟਾਲਿਨ ਦੀ ਬੇਟੀ ਤੇ ਦਾਮਾਦ ਦੇ ਘਰ 'ਤੇ ਆਮਦਨ ਕਰ ਨੇ ਛਾਪਾ ਮਾਰਿਆ ਸੀ। ਇਸ ਤਰ੍ਹਾਂ ਦੀਆਂ ਹੋਰ ਉਦਾਹਰਨਾਂ ਵੀ ਦਿੱਤੀਆਂ ਜਾ ਸਕਦੀਆਂ ਹਨ, ਪਰ ਪਿਛਲੇ ਸਾਲ ਨਵੰਬਰ ਵਿਚ ਜਦੋਂ ਈ.ਡੀ. ਵਲੋਂ ਸੁਖਬੀਰ ਸਿੰਘ ਬਾਦਲ ਦੇ ਇਕ ਨੇੜਲੇ ਸਾਥੀ ਅਤੇ ਫਾਸਟਵੇਅ ਕੇਬਲ ਨੈੱਟਵਰਕ ਅਤੇ ਜੁਝਾਰ ਬੱਸ ਸਰਵਿਸ ਦੇ ਮਾਲਕ ਗੁਰਦੀਪ ਸਿੰਘ ਦੇ ਟਿਕਾਣਿਆਂ 'ਤੇ ਛਾਪੇ ਮਾਰੇ ਗਏ ਸਨ ਤਾਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਕਿਹਾ ਸੀ ਕਿ ਕੇਬਲ ਮਾਫੀਆ ਦੇ ਖਿਲਾਫ਼ ਲਗਾਮ ਕੱਸੀ ਜਾਏਗੀ। ਨਵਜੋਤ ਸਿੰਘ ਸਿੱਧੂ ਨੇ ਵੀ ਮਾਰੇ ਗਏ ਇਸ ਛਾਪੇ ਦੀ ਪ੍ਰਸੰਸਾ ਕੀਤੀ ਸੀ ਅਤੇ ਬਾਦਲ ਪਰਿਵਾਰ ਨੂੰ ਇਸ ਲਈ ਰੱਜ ਕੇ ਭੰਡਿਆ ਸੀ।
ਹੈਰਾਨੀ ਵਾਲੀ ਗੱਲ ਇਹ ਹੈ ਕਿ 3 ਸਾਲ ਪਹਿਲਾਂ ਪੰਜਾਬ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਖੁਦਾਈ ਸੰਬੰਧੀ ਇਹ ਮਾਮਲਾ ਦਰਜ ਕੀਤਾ ਗਿਆ ਸੀ। ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇਖਣ ਰਾਹੀਂ ਹੁੰਦੀ ਇਸ ਚੋਰੀ ਨੂੰ ਫੜਿਆ ਸੀ। ਹੁਣ ਏਨੇ ਸਮੇਂ ਬਾਅਦ ਈ.ਡੀ. ਨੇ ਇਸ ਕੇਸ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਹਾਲੀ ਤੇ ਲੁਧਿਆਣਾ ਸਮੇਤ 12 ਥਾਵਾਂ 'ਤੇ ਛਾਪੇ ਮਾਰੇ ਹਨ। ਈ.ਡੀ. ਅਨੁਸਾਰ ਇਨ੍ਹਾਂ ਛਾਪਿਆਂ ਵਿਚ 10 ਕਰੋੜ ਦੀ ਨਗਦੀ ਬਰਾਮਦ ਹੋਈ ਹੈ। ਇਸ ਦੇ ਨਾਲ ਬੇਨਾਮੀ ਜਾਇਦਾਦਾਂ ਦੇ ਵੀ ਬਹੁਤ ਸਾਰੇ ਕਾਗਜ਼ਾਤ ਮਿਲੇ ਹਨ। ਜਿਥੋਂ ਤੱਕ ਰੇਤ ਦੇ ਕਾਲੇ ਕਾਰੋਬਾਰ ਦਾ ਧੰਦਾ ਹੈ, ਇਸ ਬਾਰੇ ਵੱਡੀ ਚਰਚਾ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਚਲਦੀ ਰਹੀ ਹੈ ਅਤੇ ਅਰਬਾਂ ਰੁਪਏ ਦੇ ਇਸ ਕਾਲੇ ਵਪਾਰ ਦੇ ਦੋਸ਼ ਉਸ ਸਮੇਂ ਦੇ ਆਗੂਆਂ 'ਤੇ ਲਗਦੇ ਰਹੇ ਸਨ। ਬਾਅਦ ਵਿਚ ਕਾਂਗਰਸ ਪ੍ਰਸ਼ਾਸਨ ਸਮੇਂ ਇਸ ਧੰਦੇ ਦੀ ਵਾਗਡੋਰ ਕਾਂਗਰਸੀਆਂ ਨੇ ਸੰਭਾਲ ਲਈ ਅਤੇ ਇਹ ਨਿਰੰਤਰ ਚਲਦਾ ਰਿਹਾ। ਮੁੱਖ ਮੰਤਰੀ ਚੰਨੀ ਦੇ ਚਾਰ ਮਹੀਨਿਆਂ ਦੇ ਪ੍ਰਸ਼ਾਸਨ ਦੌਰਾਨ ਵੀ ਇਹ ਘੱਟ ਨਹੀਂ ਹੋਇਆ, ਸਗੋਂ ਹੋਰ ਵੀ ਤੇਜ਼ ਹੋ ਗਿਆ।
ਪਿਛਲੇ ਦਿਨੀਂ ਮੁੱਖ ਮੰਤਰੀ ਦੇ ਹੀ ਹਲਕੇ ਵਿਚ ਆਪ ਦੇ ਆਗੂ ਰਾਘਵ ਚੱਢਾ ਨੇ ਇਸ ਧੰਦੇ ਨੂੰ ਬੇਨਕਾਬ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਚੰਨੀ ਨੇ ਆਪਣੇ ਹਲਕੇ ਵਿਚ ਹੁੰਦੀ ਰੇਤੇ ਦੀ ਖੁਦਾਈ ਨੂੰ ਕਾਨੂੰਨ ਅਨੁਸਾਰ ਸਹੀ ਠਹਿਰਾਇਆ ਸੀ। ਕੇਜਰੀਵਾਲ ਨੇ ਹੁਣ ਮਾਰੇ ਗਏ ਛਾਪਿਆਂ ਸੰਬੰਧੀ ਕਿਹਾ ਹੈ ਕਿ ਜੋ ਲੋਕ ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿਚ ਲੱਗੇ ਹੋਏ ਹਨ, ਉਨ੍ਹਾਂ ਤੋਂ ਪੰਜਾਬ ਦੇ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ? ਇਹ ਗੱਲ ਸਹੀ ਹੈ ਕਿ ਕੇਂਦਰ ਸਰਕਾਰ ਵਲੋਂ ਚੋਣਾਂ ਸਮੇਂ ਵਿਸ਼ੇਸ਼ ਤੌਰ 'ਤੇ ਅਜਿਹੇ ਛਾਪੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸਾਖ਼ ਵਿਗਾੜਨ ਤੇ ਉਨ੍ਹਾਂ 'ਤੇ ਦਬਾਅ ਪਾਉਣ ਲਈ ਮਰਵਾਏ ਜਾਂਦੇ ਹਨ ਪਰ ਇਹ ਗੱਲ ਵੀ ਓਨੀ ਹੀ ਸੱਚ ਹੈ ਕਿ ਪੰਜਾਬ ਵਿਚ ਬਹੁਤ ਸਾਰੇ ਆਗੂਆਂ ਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸਤ ਨੂੰ ਇਕ ਧੰਦਾ ਬਣਾ ਕੇ ਰੱਖ ਦਿੱਤਾ ਹੈ। ਇਸ ਨੇ ਰਾਜ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ। ਜੇਕਰ ਮਿਲ ਰਹੀਆਂ ਖ਼ਬਰਾਂ ਅਨੁਸਾਰ ਚੋਣਾਂ ਦੇ ਮੌਕੇ 'ਤੇ ਵੀ ਅਜਿਹੇ ਕਾਲੇ ਧੰਦੇ ਜਾਰੀ ਹਨ ਤਾਂ ਸੂਬੇ ਦੇ ਭਵਿੱਖ ਬਾਰੇ ਕੀ ਆਸ ਕੀਤੀ ਜਾ ਸਕਦੀ ਹੈ?


-ਬਰਜਿੰਦਰ ਸਿੰਘ ਹਮਦਰਦ

ਵਾਤਾਵਰਨ ਵਿਚ ਵਿਗਾੜ-ਪੰਜਾਬੀ ਸੱਭਿਅਤਾ ਦੀ ਹੋਂਦ ਨੂੰ ਖਤਰਾ

ਹਰੇਕ ਪੰਜਾਬੀ ਇਹ ਇਲਮ ਰੱਖਦਾ ਹੈ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿੱਤ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਰਿਪੋਰਟ ਮੁਤਾਬਿਕ ਸਾਲ 1988 ਤੋਂ ਹਰੇਕ ਸਾਲ ਔਸਤਨ ਅੱਧਾ ਮੀਟਰ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ...

ਪੂਰੀ ਖ਼ਬਰ »

ਮਾਨਸਿਕ ਬਿਮਾਰੀ ਬਣੀ ਮਹਾਂਮਾਰੀ

ਖ਼ੁਦਕੁਸ਼ੀਆਂ ਕਰਨ ਵਾਲਿਆਂ ਵਿਚੋਂ 37 ਫ਼ੀਸਦੀ ਲੋਕ ਭਾਰਤੀ

ਭਾਰਤ ਬਿਨਾਂ ਸ਼ੱਕ ਤਰੱਕੀ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਪਰ ਅਲਾਮਤਾਂ ਵੀ ਇਥੇ ਦੇ ਲੋਕਾਂ ਨੂੰ ਓਨੀ ਹੀ ਤੇਜ਼ੀ ਨਾਲ ਘੇਰਨ ਲੱਗੀਆਂ ਹਨ। ਬਦਲ ਰਹੇ ਯੁੱਗ ਨਾਲ ਮਨੁੱਖ ਦੀਆਂ ਮਾਨਸਿਕ ਅਤੇ ਸਰੀਰਕ ਪੀੜਾਂ ਵੀ ਉਸੇ ਰਫ਼ਤਾਰ ਨਾਲ ਵਧੀਆਂ ਹਨ। ਉਂਜ ਤਾਂ ਭਾਰਤ ਵਿਚ ...

ਪੂਰੀ ਖ਼ਬਰ »

ਜ਼ਰੂਰੀ ਹੈ ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣਾ

ਜਿਵੇਂ ਕਿ ਵਿਗਿਆਨੀਆਂ ਦੁਆਰਾ ਭਵਿੱਖਬਾਣੀ ਕੀਤੀ ਗਈ ਸੀ, ਕੋਵਿਡ ਦੀ ਤੀਜੀ ਲਹਿਰ ਪੂਰੀ ਦੁਨੀਆ ਵਿਚ ਤੇਜ਼ੀ ਨਾਲ ਫੈਲ ਰਹੀ ਹੈ। ਵਾਇਰਸ ਦੇ ਇਸ ਪਰਿਵਰਤਿਤ ਰੂਪ ਓਮੀਕਰੋਨ ਦਾ ਪਹਿਲਾ ਕੇਸ ਦੱਖਣੀ ਅਫ਼ਰੀਕਾ ਵਿਚ ਕੁਝ ਹਫ਼ਤੇ ਪਹਿਲਾਂ ਹੀ ਸਾਹਮਣੇ ਆਇਆ ਸੀ। ਜਲਦੀ ਹੀ ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX