ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  9 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 minute ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕੀ ਹਵਾਈ ਕੰਪਨੀਆਂ ਨੇ 5-ਜੀ ਸੇਵਾ ਵਿਰੁੱਧ ਸਰਕਾਰ ਨੂੰ ਦਿੱਤੀ ਸਖ਼ਤ ਚਿਤਾਵਨੀ

• ਹਵਾਈ ਅੱਡਿਆਂ ਤੋਂ 2 ਮੀਲ ਪਿੱਛੇ ਰੱਖਿਆ ਜਾਵੇ 5-ਜੀ ਨੈੱਟਵਰਕ • 5-ਜੀ ਨਾਲ ਹਵਾਈ ਅੱਡਿਆਂ ਨੂੰ ਖ਼ਤਰਾ

ਸਿਆਟਲ, 19 ਜਨਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀਆਂ ਸਭ ਤੋਂ ਵੱਡੀਆਂ ਏਅਰਲਾਈਨਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ 19 ਜਨਵਰੀ ਤੋਂ ਦੇਸ਼ ਵਿਚ 5-ਜੀ ਟੈਲੀਫੋਨ ਸੇਵਾ ਸ਼ੁਰੂ ਕਰਨ ਮੌਕੇ ਇਸ ਤਕਨਾਲੋਜੀ ਨੂੰ ਹਵਾਈ ਅੱਡਿਆਂ ਤੋਂ ਘੱਟੋ-ਘੱਟ 2 ਮੀਲ ਦੇ ਖੇਤਰ ਤੋਂ ਦੂਰ ਰੱਖਿਆ ਜਾਵੇ ਕਿਉਂਕਿ ਇਸ ਨਾਲ ਅਮਰੀਕੀ ਹਵਾਈ ਅੱਡਿਆਂ ਦੇ ਯਾਤਰੀ ਸੇਵਾ ਅਤੇ ਸ਼ਿਪਿੰਗ ਸੇਵਾ ਵਿਚ ਮਹੱਤਵਪੂਰਨ ਸੰਚਾਲਨ ਵਿਘਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ | ਇਨ੍ਹਾਂ ਹਵਾਈ ਕੰਪਨੀਆਂ ਦੇ ਸੀ.ਈ.ਓ. ਨੇ ਪੱਤਰ ਵਿਚ ਲਿਖਿਆ ਹੈ ਕਿ ਇਹ 5-ਜੀ ਸੇਵਾ ਹਵਾਈ ਅੱਡਿਆਂ ਦੇ 2 ਮੀਲ ਦੇ ਖੇਤਰ ਨੂੰ ਛੱਡ ਕੇ ਲਾਗੂ ਕੀਤੀ ਜਾਵੇ | ਇਸ ਪੱਤਰ 'ਤੇ ਸਭ ਤੋਂ ਵੱਡੀ ਸ਼ਿਪਿੰਗ ਕੰਪਨੀ ਫੈਡੈਕਸ ਅਤੇ ਯੂ.ਪੀ.ਐਸ. ਨੇ ਵੀ ਦਸਤਖ਼ਤ ਕੀਤੇ ਹਨ | ਫੈਡਰਲ ਏਵੀਏਸ਼ਨ ਐਡਮਿਨੀਸਟ੍ਰੇਸ਼ਨ ਨੇ ਕਿਹਾ ਕਿ ਉਸ ਨੇ ਕੁਝ ਟਰਾਂਸਪੋਰਟਰਾਂ ਨੂੰ ਉਨ੍ਹਾਂ ਖੇਤਰਾਂ ਵਿਚ ਸੁਰੱਖਿਅਤ ਢੰਗ ਨਾਲ 5-ਜੀ ਚਲਾਉਣ ਦੀ ਆਗਿਆ ਦਿੱਤੀ ਹੈ, ਜਿਥੇ 5-ਜੀ ਤਾਇਨਾਤ ਕੀਤੇ ਜਾਣਗੇ, 5-ਜੀ ਸੀ-ਬੈਂਡ ਦਖਲਅੰਦਾਜ਼ੀ ਦੁਆਰਾ ਸਿੱਧੇ ਤੌਰ 'ਤੇ 88 ਹਵਾਈ ਅੱਡਿਆਂ ਵਿਚੋਂ 48 ਨੂੰ ਸਾਫ਼ ਕੀਤਾ ਗਿਆ ਹੈ, ਜਿਥੇ ਇਹ ਸੇਵਾ ਸ਼ੁਰੂ ਹੋ ਰਹੀ ਹੈ | ਏਅਰਲਾਈਨਜ਼ ਚਿੰਤਤ ਹਨ ਕਿ ਜਿਥੇ ਇਹ ਸੇਵਾ ਸ਼ੁਰੂ ਹੋ ਰਹੀ ਹੈ, ਉਨ੍ਹਾਂ ਹਵਾਈ ਅੱਡਿਆਂ 'ਤੇ ਬਾਕੀ ਬਚੀਆਂ ਸੀਮਾਵਾਂ ਅਤੇ ਨਾਲ ਹੀ ਵੱਡੀ ਮਾਤਰਾ ਵਿਚ ਉਪਕਰਨ ਅਜੇ ਵੀ ਗ਼ੈਰ-ਪ੍ਰਮਾਣਿਤ ਹਨ ਜੋ ਹਵਾਈ ਅੱਡਿਆਂ ਦੀਆਂ ਸੇਵਾਵਾਂ ਵਿਚ ਵੱਡੀ ਰੁਕਾਵਟ ਪੈਦਾ ਕਰ ਸਕਦੇ ਹਨ | ਸੀ.ਈ.ਓਜ਼ ਨੇ ਪੱਤਰ ਵਿਚ ਲਿਖਿਆ ਕਿ ਹਵਾਈ ਯਾਤਰੀਆਂ, ਸ਼ਿਪਿੰਗ, ਸਪਲਾਈ ਚੇਨ ਅਤੇ ਲੋੜੀਂਦੀ ਡਾਕਟਰੀ ਸਪਲਾਈ ਦੀ ਸਪੁਰਦਗੀ ਵਿਚ ਮਹੱਤਵਪੂਰਨ ਸੰਚਾਲਨ ਵਿਘਨ ਤੋਂ ਬਚਣ ਲਈ ਤੁਰੰਤ ਦਖ਼ਲ ਦੀ ਲੋੜ ਹੈ | ਇਸ ਪੈਦਾ ਹੋਈ ਘਰੇਲੂ ਹਫੜਾ-ਦਫੜੀ ਵਿਚ ਪ੍ਰਮਾਣਿਤ ਜਹਾਜ਼ਾਂ ਦੀ ਘਾਟ ਕਾਰਨ ਸੰਭਾਵਤ ਤੌਰ 'ਤੇ ਹਜ਼ਾਰਾਂ ਅਮਰੀਕੀ ਵਿਦੇਸ਼ਾਂ ਵਿਚ ਫਸ ਸਕਦੇ ਹਨ, ਜਿਸ ਨੂੰ ਸਰਕਾਰ ਤੁਰੰਤ ਗੰਭੀਰਤਾ ਨਾਲ ਲਵੇ | ਅਮਰੀਕਾ ਵਿਚ ਸਭ ਤੋਂ ਪਹਿਲਾਂ ਦੂਰਸੰਚਾਰ ਕੰਪਨੀਆਂ ਵੇਰੀਜੋਨ ਅਤੇ ਏ.ਟੀ. ਐਂਡ ਟੀ ਜਿਨ੍ਹਾਂ ਨੇ 3.7-3.8 ਗੀਗਾਹਾਰਟਜ਼ ਫ੍ਰੀਕੁਐਂਸੀ ਬੈਂਡਾਂ ਵਿਚ 5-ਜੀ ਚਲਾਉਣ ਲਈ ਇਕਾਰਰਨਾਮੇ ਕੀਤੇ ਹਨ | ਏਅਰਲਾਈਨਾਂ ਹੀ ਆਪਣੀ ਨਵੀਂ 5-ਜੀ ਤਕਨਾਲੋਜੀ ਦੀ ਸ਼ੁਰੂਆਤ 2 ਵਾਰ ਅੱਗੇ ਪਾ ਚੁੱਕੀਆਂ ਹਨ | ਅਗਰ ਸੰਘੀ ਰੇਗੂਲੇਟਰਾਂ ਦੁਆਰਾ ਇਨ੍ਹਾਂ ਕੰਪਨੀਆਂ ਨੂੰ ਨਾ ਰੋਕਿਆ ਗਿਆ ਤਾਂ ਇਹ ਆਪਣੀ ਸੇਵਾ ਸ਼ੁਰੂ ਕਰ ਦੇਣਗੀਆਂ ਜਿਸ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ |
ਏਅਰ ਇੰਡੀਆ ਸਮੇਤ ਕਈ ਹਵਾਈ ਕੰਪਨੀਆਂ ਨੇ ਅਮਰੀਕਾ ਜਾਣ ਵਾਲੀਆਂ ਉਡਾਣਾਂ ਕੀਤੀਆਂ ਰੱਦ
ਨਵੀਂ ਦਿੱਲੀ/ਵਾਸ਼ਿੰਗਟਨ, (ਏਜੰਸੀ)- ਏਅਰ ਇੰਡੀਆ ਸਮੇਤ ਕਈ ਅੰਤਰਰਾਸ਼ਟਰੀ ਹਵਾਈ ਕੰਪਨੀਆਂ ਨੇ 5-ਜੀ ਮੋਬਾਈਲ ਫੋਨ ਸੇਵਾ ਸ਼ੁਰੂ ਕੀਤੇ ਜਾਣ ਦੇ ਚਲਦਿਆਂ ਬੁੱਧਵਾਰ ਤੋਂ ਅਮਰੀਕਾ ਲਈ ਉਡਾਣਾਂ 'ਚ ਕਟੌਤੀ ਕਰ ਦਿੱਤੀ ਹੈ | ਏਅਰ ਇੰਡੀਆ ਨੇ ਭਾਰਤ-ਅਮਰੀਕੀ ਰੂਟ ਵਿਚਾਲੇ 8 ਉਡਾਣਾਂ ਰੱਦ ਕਰ ਦਿੱਤੀਆਂ ਹਨ, ਜਿਸ ਨਾਲ ਭਾਰਤ ਦੀ ਯਾਤਰਾ ਕਰਨ ਵਾਲੇ ਲੋਕਾਂ ਸਮੇਤ ਹਜ਼ਾਰਾਂ ਯਾਤਰੀ ਪ੍ਰਭਾਵਿਤ ਹੋਏ ਹਨ | ਏਅਰ ਇੰਡੀਆ ਨੇ ਇਕ ਟਵੀਟ ਕੀਤਾ ਕਿ ਅਮਰੀਕਾ 'ਚ 5-ਜੀ ਸੰਚਾਰ ਦੀ ਤਾਇਨਾਤੀ ਕਾਰਨ ਅਸੀਂ ਭਾਰਤ-ਅਮਰੀਕਾ ਵਿਚਾਲੇ 8 ਉਡਾਣਾਂ ਦਿੱਲੀ-ਨਿਊਯਾਰਕ, ਨਿਊਯਾਰਕ-ਦਿੱਲੀ, ਦਿੱਲੀ-ਸ਼ਿਕਾਗੋ, ਸ਼ਿਕਾਗੋ-ਦਿੱਲੀ, ਦਿੱਲੀ-ਸਾਨਫ੍ਰਾਂਸਿਸਕੋ, ਸਾਨਫ੍ਰਾਂਸਿਸਕੋ-ਦਿੱਲੀ, ਦਿੱਲੀ-ਨੇਵਾਰਕ, ਨੇਵਾਰਕ-ਦਿੱਲੀ ਸੰਚਾਲਿਤ ਨਹੀਂ ਕਰਾਂਗੇ | ਸੀ.ਐਨ.ਐਨ. ਦੀ ਰਿਪੋਰਟ ਮੁਤਾਬਿਕ ਅਮੀਰਾਤ, ਏਅਰ ਇੰਡੀਆ, ਆਲ ਨਿੱਪਾਨ ਏਅਰਵੇਜ਼ ਅਤੇ ਜਪਾਨ ਏਅਰਲਾਈਨਜ਼ ਨੇ ਅਮਰੀਕਾ ਲਈ ਉਡਾਣਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ | ਅਮੀਰਾਤ ਨੇ 9 ਅਮਰੀਕੀ ਹਵਾਈ ਅੱਡਿਆਂ ਬੋਸਟਨ, ਸ਼ਿਕਾਗੋ ਓ' ਹਾਰੇ, ਡਲਾਸ ਫੋਰਟ ਵਰਥ, ਹਿਊਸਟਨ 'ਚ ਜਾਰਜ ਬੁਸ਼ ਇੰਟਰਕਾਂਟੀਨੇਂਟਲ, ਮਿਆਮੀ, ਨੇਵਾਕਰ, ਆਰਲੈਂਡੋ, ਸਾਨ ਫਰਾਂਸਿਸਕੋ ਤੇ ਸਿਆਟਲ ਲਈ ਆਪਣੀ ਉਡਾਣਾਂ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਹੈ |

ਬੌਰਿਸ ਵਲੋਂ ਫੇਸ ਮਾਸਕ ਨਿਯਮ ਤੇ ਕੋਵਿਡ ਪਾਸ ਤੋਂ ਛੋਟ ਦਾ ਐਲਾਨ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਪਲੈਨ ਬੀ ਨਿਯਮ ਅਗਲੇ ਵੀਰਵਾਰ ਤੋਂ ਖਤਮ ਹੋਣ ਵਾਲੇ ਹਨ, ਜਨਤਕ ਸਥਾਨਾਂ 'ਤੇ ਲਾਜ਼ਮੀ ਚਿਹਰੇ ਨੂੰ ਢੱਕਣ ਅਤੇ ਕੋਵਿਡ ਪਾਸਪੋਰਟ ਦੋਵਾਂ ਨੂੰ ਖਤਮ ਕਰਨ ਦਾ ਅੱਜ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਸੰਸਦ ...

ਪੂਰੀ ਖ਼ਬਰ »

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਭਾਈ ਬਿੱਟੂ ਨਾਲ ਦੁੱਖ ਪ੍ਰਗਟ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਅਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਦੁੱਖ ਪ੍ਰਗਟ ਕਰਦਿਆਂ ਭਾਈ ਦਲਜੀਤ ਸਿੰਘ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ | ...

ਪੂਰੀ ਖ਼ਬਰ »

ਸਿੱਖ ਫੈਡਰੇਸ਼ਨ ਜਰਮਨੀ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਨਾਲ ਦੁੱਖ ਦਾ ਪ੍ਰਗਟਾਵਾ

ਮਾਨਹਾਈਮ (ਜਰਮਨੀ), 19 ਜਨਵਰੀ (ਬਸੰਤ ਸਿੰਘ ਰਾਮੂਵਾਲੀਆ)- ਸਿਧਾਂਤਕ ਸੋਚ ਦੇ ਧਾਰਨੀ ਤੇ ਸਿੱਖ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਡਾਕਟਰ ਅਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂਆਂ ਭਾਈ ਗੁਰਮੀਤ ...

ਪੂਰੀ ਖ਼ਬਰ »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਵਲੋਂ ਆਨਲਾਈਨ ਸਾਹਿਤਕ ਸਮਾਗਮ

ਟੋਰਾਂਟੋ, 19 ਜਨਵਰੀ (ਹਰਜੀਤ ਸਿੰਘ ਬਾਜਵਾ)- ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਇਸ ਸਾਲ ਦਾ ਪਲੇਠਾ ਅੰਤਰ-ਰਾਸ਼ਟਰੀ ਆਨ-ਲਾਈਨ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਕੈਨੇਡਾ, ਅਮਰੀਕਾ, ਭਾਰਤ, ਪਾਕਿਸਤਾਨ, ਇੰਗਲੈਂਡ ਵਿਚ ਵੱਸਦੇ ਪੰਜਾਬੀ ...

ਪੂਰੀ ਖ਼ਬਰ »

ਅਸਟ੍ਰੇਲੀਅਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਖਰਚੇ ਮੁਆਫ ਕੀਤੇ ਜਾਣਗੇ

ਬਿ੍ਸਬੇਨ, 19 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਕੰਮਕਾਜੀ ਛੁੱਟੀਆਂ ਬਣਾਉਣ ਵਾਲਿਆਂ ਨੂੰ ਆਸਟ੍ਰੇਲੀਆ ਆਉਣ ਲਈ ਸੱਦਾ ਦਿੱਤਾ ਹੈ ਕਿਉਂਕਿ ਦੇਸ਼ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਿਹਾ ਹੈ | ...

ਪੂਰੀ ਖ਼ਬਰ »

ਕੁਈਨਜ਼ਲੈਂਡ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਖੋਲੇ੍ਹ ਦਰਵਾਜ਼ੇ

ਬਿ੍ਸਬੇਨ, 19 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦਾ ਕੁਈਨਜ਼ਲੈਂਡ 22 ਜਨਵਰੀ ਨੂੰ ਅੰਤਰਰਾਸ਼ਟਰੀ ਯਾਤਰੀਆਂ ਲਈ ਨਿਯਮ ਆਸਾਨ ਕਰ ਰਿਹਾ ਹੈ | ਕੁਈਨਜ਼ਲੈਂਡ ਦੀ ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਨੇ ਕਿਹਾ ਕਿ ਇਹ ਪਰਿਵਾਰਾਂ ਲਈ ਦੁਬਾਰਾ ਇਕੱਠੇ ਹੋਣ ...

ਪੂਰੀ ਖ਼ਬਰ »

ਵਿਸ਼ਵ ਦੇ ਸਭ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀ ਦੀ ਹੋਈ ਮੌਤ

ਵੀਨਸ (ਇਟਲੀ), 19 ਜਨਵਰੀ (ਹਰਦੀਪ ਸਿੰਘ ਕੰਗ)-ਵਿਸ਼ਵ ਭਰ 'ਚ ਸਭ ਤੋਂ ਵੱਧ ਉਮਰ ਹੰਢਾਉਣ ਵਾਲੇ 113 ਸਾਲਾ ਸਪੇਨ ਦੇ ਨਾਗਰਿਕ ਸਤਰੂਨੀਨ ਫੂਐਨਟ ਦੀ ਮੌਤ ਹੋ ਗਈ ਹੈ | ਉਸ ਦੀ ਉਮਰ 112 ਸਾਲ ਅਤੇ 341 ਦਿਨ ਸੀ | ਫੁਐਨਟ ਦਾ ਜਨਮ 11 ਫ਼ਰਵਰੀ, 1909 ਨੂੰ ਸਪੇਨ ਦੇ ਸ਼ਹਿਰ ਲੇਨ ਵਿਖੇ ਹੋਇਆ ਸੀ ...

ਪੂਰੀ ਖ਼ਬਰ »

ਹਰਿੰਦਰ ਕੌਰ ਪੁਰੇਵਾਲ ਬਿ੍ਟਿਸ਼ ਕੋਲੰਬੀਆ 'ਚ ਬਣੀ ਜੱਜ

ਐਬਟਸਫੋਰਡ, 19 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਉੱਘੀ ਪੰਜਾਬਣ ਵਕੀਲ ਹਰਿੰਦਰ ਕੌਰ ਨੀਨਾ ਪੁਰੇਵਾਲ ਨੂੰ ਪ੍ਰੋਵਿੰਸ਼ਲ ਕੋਰਟ ਦਾ ਜੱਜ ਨਿਯੁਕਤ ਕੀਤਾ ਹੈ | ਜੋ ਸਮੁੱਚੇ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ | ਨੀਨਾ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖ ਜਥੇਬੰਦੀਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਇਕਜੁਟ

ਟੋਰਾਂਟੋ, 19 ਜਨਵਰੀ (ਸਤਪਾਲ ਸਿੰਘ ਜੌਹਲ)- ਭਾਰਤ ਦੀਆਂ ਜੇਲ੍ਹਾਂ 'ਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਦ ਰੱਖੇ ਜਾ ਰਹੇ ਸਿੱਖਾਂ ਦੀ ਰਿਹਾਈ ਲਈ ਕੈਨੇਡਾ ਭਰ ਵਿਚ ਸਿੱਖ ਜਥੇਬੰਦੀਆਂ ਵਲੋਂ ਇਜੁਟਤਾ ਨਾਲ਼ ਜੋਰਦਾਰ ਅਵਾਜ਼ ਉਠਾਈ ਜਾ ਰਹੀ ਹੈ ਜਿਸ ਵਿਚ ਗੁਰਦੁਆਰਿਆਂ ਦੀਆਂ ...

ਪੂਰੀ ਖ਼ਬਰ »

ਅਮਰੀਕਾ 'ਚ ਘਰਾਂ 'ਚ ਮੁਫਤ ਕੋਵਿਡ ਟੈਸਟ ਲਈ ਵੈਬਸਾਈਟ ਦੀ ਸ਼ੁਰੂਆਤ

ਸੈਕਰਾਮੈਂਟੋ, 19 ਜਨਵਰੀ (ਹੁਸਨ ਲੜੋਆ ਬੰਗਾ)- ਪ੍ਰਸਤਾਵਿਤ ਐਲਾਨ ਤੋਂ ਇਕ ਦਿਨ ਪਹਿਲਾਂ ਅਮਰੀਕਾ ਵਿਚ ਸੰਘੀ ਸਰਕਾਰ ਦੁਆਰਾ ਘਰ ਵਿਚ ਕੋਵਿਡ ਟੈਸਟ ਕਰਨ ਲਈ ਮੁਫਤ ਟੈਸਟਿੰਗ ਕਿੱਟਾਂ ਮੰਗਵਾਉਣ ਵਾਸਤੇ ਨਵੀਂ ਵੈਬਸਾਈਟ ਦੀ ਸ਼ੁਰੂਆਤ ਹੋ ਗਈ ਹੈ | covid19estes.gov ਨਾਮੀ ਵੈਬਸਾਈਟ ...

ਪੂਰੀ ਖ਼ਬਰ »

ਖਤਰਨਾਕ ਬਣਦਾ ਜਾ ਰਿਹਾ ਹੈ ਓਮੀਕਰੋਨ

ਸੈਕਰਾਮੈਂਟੋ, 19 ਜਨਵਰੀ (ਹੁਸਨ ਲੜੋਆ ਬੰਗਾ)- ਕਿਸੇ ਵੀ ਵਿਅਕਤੀ ਲਈ ਇਹ ਵਧੀਆ ਗੱਲ ਹੋ ਸਕਦੀ ਹੈ ਕਿ ਕੋਵਿਡ-19 ਦਾ ਨਵਾਂ ਰੂਪ ਓਮੀਕਰੋਨ ਤੇਜੀ ਨਾਲ ਫੈਲਦਾ ਜਰੂਰ ਹੈ ਪਰ ਇਸ ਦਾ ਅਸਰ ਜਿਆਦਾ ਮਾਰੂ ਨਹੀਂ, ਪਰ ਅਸਲ ਵਿਚ ਅਜਿਹਾ ਨਹੀਂ ਹੈ | ਇਕ ਅਨੁਮਾਨ ਅਨੁਸਾਰ ਮੌਜੂਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX