ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਮਾਘ ਸੰਮਤ 553

ਜਲੰਧਰ

ਕੂੜਾ ਸੰਭਾਲ ਕਲੱਸਟਰ ਮਾਮਲੇ 'ਚ ਨਗਰ ਨਿਗਮ ਨੂੰ 204 ਕਰੋੜ ਦਾ ਹਰਜ਼ਾਨਾ

ਜਲੰਧਰ, 19 ਜਨਵਰੀ (ਸ਼ਿਵ ਸ਼ਰਮਾ)-ਜਲੰਧਰ 'ਚ ਕੂੜਾ ਦੇ ਨਿਪਟਾਰੇ ਲਈ ਕਲੱਸਟਰ ਦਾ ਕੰਮ ਕਰਨ ਵਾਲੀ ਜਿੰਦਲ ਕੰਪਨੀ ਤੇ ਨਗਰ ਨਿਗਮ ਜਲੰਧਰ ਵਿਚਕਾਰ ਸਾਲਸੀ (ਆਰਬੀਟਰੇਟਰ) 'ਚ ਚੱਲ ਰਹੇ ਕੇਸ 'ਚ ਕੰਪਨੀ ਦੇ ਹੱਕ 'ਚ ਫੈਸਲਾ ਆਇਆ ਹੈ ਕਿ ਸਾਲਸੀ ਨੇ ਇਸ ਵਿਚ ਐਵਾਰਡ ਐਲਾਨ ਦਿੱਤਾ ਹੈ | ਨਿਗਮ 'ਤੇ 204 ਕਰੋੜ ਦਾ ਹਰਜਾਨਾ ਲਗਾਇਆ ਗਿਆ ਹੈ | ਸਾਲਸੀ ਦੇ ਆਏ ਇਸ ਫ਼ੈਸਲੇ ਨੂੰ ਨਿਗਮ ਲਈ ਵੱਡਾ ਝਟਕਾ ਦੱਸਿਆ ਜਾ ਰਿਹਾ ਹੈ | ਕੁੱਝ ਸਾਲ ਪਹਿਲਾਂ ਨਿਗਮ ਵਲੋਂ ਕੂੜਾ ਸੰਭਾਲ ਪ੍ਰਾਜੈਕਟ ਦੇ ਮਾਮਲੇ 'ਚ ਸਹਿਯੋਗ ਨਾ ਕਰਨ ਲਈ ਕੰਪਨੀ ਸਾਲਸੀ ਕੋਲ ਚਲੀ ਗਈ ਸੀ ਤਾਂ ਹੁਣ ਸਾਲਸੀ ਦਾ ਇਸ ਮਾਮਲੇ 'ਚ ਫ਼ੈਸਲਾ ਆਇਆ ਹੈ ਜਿਸ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ | ਜਿੰਦਲ ਕੰਪਨੀ ਨੇ ਕੁੱਝ ਸਾਲ ਜਲੰਧਰ 'ਚ ਘਰੋਂ-ਘਰੀਂ ਕੂੜਾ ਚੁੱਕਣ ਤੇ ਕੂੜੇ ਤੋਂ ਖਾਦ, ਬਿਜਲੀ ਬਣਾਉਣ ਤੇ ਹੋਰ ਕੰਮ ਕਰਨ ਦਾ ਸਮਝੌਤਾ ਕੀਤਾ ਸੀ ਪਰ ਬਾਅਦ 'ਚ ਚੱਲ ਰਹੇ ਵਿਵਾਦਾਂ ਕਰਕੇ ਕੰਪਨੀ ਕੰਮ ਬੰਦ ਕਰਕੇ ਚਲੀ ਗਈ ਸੀ | ਕੰਪਨੀ ਨੇ ਨਿਗਮ 'ਤੇ 962 ਕਰੋੜ ਦਾ ਹਰਜਾਨਾ ਦੇਣ ਦਾ ਦਾਅਵਾ ਕੀਤਾ ਸੀ ਜਦਕਿ ਨਿਗਮ ਨੇ ਵੀ 1778 ਕਰੋੜ ਦੇ ਨੁਕਸਾਨ ਦੀ ਭਰਪਾਈ ਲਈ ਦਾਅਵਾ ਠੋਕ ਦਿੱਤਾ ਸੀ | ਇਹ ਕੇਸ ਸਾਲਸੀ ਕੋਲ ਲਗਾ ਸੀ | ਕੰਪਨੀ ਨੇ ਇਹ ਕਹਿ ਕੇ ਹਰਜਾਨੇ ਦਾ ਦਾਅਵਾ ਕੀਤਾ ਸੀ ਕਿ ਉਸ ਨੇ ਸ਼ਹਿਰ 'ਚ ਕੂੜਾ ਸੰਭਾਲ ਪ੍ਰਾਜੈਕਟ ਲਈ ਕੰਮ ਸ਼ੁਰੂ ਕੀਤਾ ਸੀ ਪਰ ਉਲਟਾ ਇਸ ਮਾਮਲੇ ਵਿਚ ਨਿਗਮ ਵਲੋਂ ਸਹਿਯੋਗ ਨਾ ਦੇਣ ਕਰਕੇ ਉਨ੍ਹਾਂ ਦਾ ਨੁਕਸਾਨ ਹੋਇਆ ਸੀ | ਨੁਕਸਾਨ ਦੀ ਭਰਪਾਈ ਲਈ ਜਿੰਦਲ ਕੰਪਨੀ ਸਾਲਸੀ ਵਿਚ ਚਲੀ ਗਈ ਸੀ | ਸਾਲਸੀ ਦੇ ਆਏ ਇਸ ਫ਼ੈਸਲੇ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ ਕਿਉਂਕਿ ਜਲੰਧਰ ਵਿਚ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਕਰਨ ਲਈ ਪਹਿਲੀ ਕੰਪਨੀ ਆਈ ਸੀ ਤਾਂ ਨਿਗਮ ਦਾ ਪਹਿਲੀ ਕੰਪਨੀ ਨਾਲ ਹੀ ਵਿਵਾਦ ਸ਼ੁਰੂ ਹੋਇਆ ਸੀ | ਮੌਜੂਦਾ ਸਮੇਂ 'ਚ ਇਸ ਫ਼ੈਸਲੇ ਨੂੰ ਕਾਫੀ ਅਹਿਮ ਦੱਸਿਆ ਜਾ ਰਿਹਾ ਹੈ | ਚਾਹੇ ਸਾਲਸੀ ਦੇ ਕੰਪਨੀ ਦੇ ਹੱਕ 'ਚ ਆਏ ਫੈਸਲੇ ਬਾਰੇ ਕਿਸੇ ਨਿਗਮ ਅਧਿਕਾਰੀ ਨੇ ਟਿੱਪਣੀ ਨਹੀਂ ਕੀਤੀ ਪਰ ਆਉਣ ਵਾਲੇ ਦਿਨਾਂ 'ਚ ਨਿਗਮ ਵਲੋਂ ਇਸ ਮਾਮਲੇ ਵਿਚ ਅਦਾਲਤ ਵਿਚ ਅਪੀਲ ਕਰਨ ਦੀ ਸੰਭਾਵਨਾ ਵੀ ਜਾਹਿਰ ਕੀਤੀ ਜਾ ਰਹੀ ਹੈ |
ਹੁਣ ਕੀ ਕਰੇਗਾ ਨਿਗਮ
ਸਾਲਸੀ ਵਲੋਂ ਕੰਪਨੀ ਦੇ ਹੱਕ 'ਚ ਆਏ ਫ਼ੈਸਲੇ ਤੋਂ ਬਾਅਦ ਨਿਗਮ ਵੀ ਇਸ ਮਾਮਲੇ 'ਚ ਅਪੀਲ ਕਰ ਸਕਦੀ ਹੈ | ਉਹ ਜ਼ਿਲ੍ਹਾ ਅਦਾਲਤ ਤੇ ਬਾਅਦ ਵਿਚ ਹਾਈਕੋਰਟ ਅਤੇ ਸੁਪਰੀਮ-ਕੋਰਟ 'ਚ ਅਪੀਲ ਕਰ ਸਕਦੀ ਹੈ | ਜਿੰਦਲ ਕੰਪਨੀ ਦੇ ਹੱਕ 'ਚ ਆਏ ਫ਼ੈਸਲੇ ਤੋਂ ਬਾਅਦ ਉਂਜ ਨਿਗਮ ਵੀ ਹੋਰ ਕੰਪਨੀਆਂ ਨਾਲ ਹੋਏ ਸਮਝੌਤਿਆਂ ਦੀ ਸਮੀਖਿਆ ਕਰ ਸਕਦਾ ਹੈ | ਨਿਗਮ ਵਲੋਂ ਸ਼ਹਿਰ ਦੇ ਵਿਕਾਸ ਲਈ ਕਈ ਸਮਝੌਤੇ ਕੀਤੇ ਹੋਏ ਹਨ ਤੇ ਹੁਣ ਇਹ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਨਿਗਮ ਵਲੋਂ ਹੁਣ ਹੋਰ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਦੀ ਸਮੀਖਿਆ ਕਰ ਸਕਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਨਿਗਮ ਨੂੰ ਕਿਸੇ ਵਿਵਾਦ ਵਿਚ ਹਰਜਾਨਾ ਨਾ ਦੇਣਾ ਪਏ | ਚੇਤੇ ਰਹੇ ਕਿ ਸੜਕਾਂ ਨਾਲ ਸਵੀਪਿੰਗ ਮਸ਼ੀਨ ਤੇ 274 ਕਰੋੜ ਦਾ ਐਲ. ਈ. ਡੀ. ਲਾਈਟਾਂ ਦੇ ਪ੍ਰਾਜੈਕਟ ਨੂੰ ਰੱਦ ਕਰਨ ਤੋਂ ਬਾਅਦ ਮਾਮਲੇ 'ਚ ਅਦਾਲਤ ਵਿਚ ਚਲੇ ਗਏ ਸਨ |
ਪਲਾਂਟ ਜਮਸ਼ੇਰ 'ਚ ਲਗਾਉਣ 'ਤੇ ਹੋਇਆ ਸੀ ਵਿਰੋਧਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ ਪੰਜਾਬ ਵਿਚ ਕੂੜਾ ਸੰਭਾਲ ਪ੍ਰਾਜੈਕਟ ਲਗਾਉਣ ਲਈ 8 ਕਲਸਟਰ ਤਿਆਰ ਕੀਤੇ ਗਏ ਸਨ ਜਿਨ੍ਹਾਂ 'ਚ ਜਲੰਧਰ ਕਲੱਸਟਰ ਵੀ ਸ਼ਾਮਿਲ ਸੀ | ਕੂੜੇ ਤੋਂ ਵਿਗਿਆਨਕ ਤਰੀਕੇ ਨਾਲ ਖਾਦ ਬਣਾਉਣ ਤੋਂ ਇਲਾਵਾ ਸ਼ਹਿਰ ਵਿਚ ਘਰੋਂ-ਘਰੀਂ ਕੂੜਾ ਚੁੱਕਣ ਲਈ ਜਿੰਦਲ ਕੰਪਨੀ ਦਾ ਨਿਗਮ ਨਾਲ ਸਮਝੌਤਾ ਹੋਇਆ ਸੀ | ਇਸ ਦੇ ਤਹਿਤ ਜਮਸ਼ੇਰ 'ਚ ਕੂੜੇ ਤੋਂ ਖਾਦ ਬਣਾਉਣ ਦੇ ਕੰਮ ਲਈ ਪਲਾਂਟ ਲੱਗਣਾ ਸੀ ਜਦਕਿ ਜਲੰਧਰ ਕਲੱਸਟਰ ਦੇ ਤਹਿਤ 22 ਕਮੇਟੀਆਂ ਦਾ ਕੂੜਾ ਇਸ ਜਗਾ 'ਤੇ ਆਉਣਾ ਸੀ | ਪਲਾਂਟ ਲੱਗਣ ਦਾ ਨਾ ਸਿਰਫ਼ ਇਲਾਕੇ ਦੇ ਲੋਕਾਂ ਤੇ ਪਰਗਟ ਸਿੰਘ ਵਲੋਂ ਪਲਾਂਟ ਲਗਾਉਣ ਦਾ ਵਿਰੋਧ ਕਰਨ ਤੋਂ ਬਾਅਦ ਇਹ ਕੰਮ ਬੰਦ ਹੋ ਗਿਆ ਸੀ | ਇਸ ਪਲਾਂਟ 'ਚ ਰੋਜ਼ਾਨਾ 750 ਟਨ ਕੂੜਾ ਆਉਣ ਸੀ ਤਾਂ ਇਸ ਦੀ ਖਾਦ ਤੋਂ ਇਲਾਵਾ ਬਿਜਲੀ ਵੀ ਬਣਾਈ ਜਾਣੀ ਸੀ | ਜਿੰਦਲ ਕੰਪਨੀ ਨੇ ਸ਼ਹਿਰ ਵਿਚ ਯੂਨੀਅਨ ਦੇ ਵਿਰੋਧ ਡਰੋਂ ਸਖ਼ਤ ਸੁਰੱਖਿਆ 'ਚ ਘਰੋਂ-ਘਰੀਂ ਕੂੜਾ ਚੁੱਕਣ ਦਾ ਕੰਮ ਸ਼ੁਰੂ ਕੀਤਾ ਸੀ | ਕੰਪਨੀ ਨੇ ਇਸ ਲਈ ਕਈ ਗੱਡੀਆਂ ਦੀ ਖ਼ਰੀਦ ਕੀਤੀ ਸੀ | ਬਾਅਦ ਵਿਚ ਕੰਪਨੀ ਨੇ ਨਿਗਮ ਵਲੋਂ ਇਸ ਕੰਮ 'ਚ ਕਿਸੇ ਤਰ੍ਹਾਂ ਦਾ ਸਹਿਯੋਗ ਨਾ ਮਿਲਣ ਕਰਕੇ ਕੰਮ ਬੰਦ ਕਰ ਦਿੱਤਾ ਸੀ | ਕੰਪਨੀ ਵਲੋਂ ਕੰਮ ਬੰਦ ਕਰਨ ਤੋਂ ਬਾਅਦ ਹੀ ਆਪਣੇ ਹੋਏ ਨੁਕਸਾਨ ਦੀ ਭਰਪਾਈ ਲਈ ਕੰਪਨੀ ਨੇ ਹਰਜਾਨੇ ਦਾ ਦਾਅਵਾ ਠੋਕਿਆ ਸੀ | ਉਸ ਵੇਲੇ ਪਲਾਂਟ ਲਗਾਉਣ ਲਈ ਹੋਰ ਜਗਾ ਲੱਭਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਅਜੇ ਤੱਕ ਉਹ ਜਗਾ ਨਹੀਂ ਮਿਲ ਸਕੀ ਸੀ |

ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ

ਜਲੰਧਰ, 19 ਜਨਵਰੀ (ਐੱਮ. ਐੱਸ. ਲੋਹੀਆ)-ਗੰਭੀਰ ਬਿਮਾਰੀ ਤੋਂ ਪੀੜਤ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1518 ਹੋ ਗਈ ਹੈ | ਮਿ੍ਤਕਾਂ 'ਚ ਸੁਰਿੰਦਰ ਕੌਰ (52) ਵਾਸੀ ਪਿੰਡ ਮੁਟਾਡਾ ਕਲਾਂ, ਫਿਲੌਰ, ਬਲਵਿੰਦਰ ਸਿੰਘ (52) ਪਿੰਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮਕਸੂਦਾਂ, 19 ਜਨਵਰੀ (ਸਤਿੰਦਰ ਪਾਲ ਸਿੰਘ)- ਥਾਣਾ ਅੱਠ ਦੇ ਹੈੱਡਕਾਂਸਟੇਬਲ ਬਲਵਿੰਦਰ ਪਾਲ 71 ਬਾਵਾਰੀ ਪ੍ਰਾਈਵੇਟ ਵਾਹਨਾਂ 'ਚ ਗਸ਼ਤ ਦੌਰਾਨ ਲੰਮਾ ਪਿੰਡ ਚੌਕ 'ਚ ਮੌਜੂਦ ਸੀ | ਇਸੇ ਦੌਰਾਨ ਹੈੱਡਕਾਂਸਟੇਬਲ ਕੋਲ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਵਿਨੋਦ ਕੁਮਾਰ ਉਰਫ ...

ਪੂਰੀ ਖ਼ਬਰ »

ਮਾਰਬਲ ਵਪਾਰੀ ਨੂੰ ਦਿਨ ਦਿਹਾੜੇ ਲੁਟੇਰਿਆਂ ਨੇ ਬੰਧਕ ਬਣਾ ਕੇ ਨਕਦੀ ਤੇ ਮੋਬਾਈਲ ਲੁੱਟਿਆ

ਜਲੰਧਰ ਛਾਉਣੀ/ਚੁਗਿੱਟੀ ਜੰਡੂਸਿੰਘਾ, 19 ਜਨਵਰੀ (ਪਵਨ ਖਰਬੰਦਾ-ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ-ਹੁਸ਼ਿਆਰਪੁਰ ਰੋਡ ਪਿੰਡ ਚੌਂਹਕਾਂ ਨੇੜੇ ਸਥਿਤ ਇਕ ਮਾਰਬਲ ਦੇ ਗੋਦਾਮ 'ਚ ਬੀਤੀ ਸ਼ਾਮ ਦਿਨ-ਦਿਹਾੜੇ 3 ਅਣਪਛਾਤੇ ਲੁਟੇਰਿਆਂ ਵਲੋਂ ਮਾਰਬਲ ...

ਪੂਰੀ ਖ਼ਬਰ »

ਪ੍ਰਵੇਸ਼ ਤਾਂਗੜੀ ਨੂੰ ਮਿਲੇ ਸੁਖਬੀਰ

ਜਲੰਧਰ, 19 ਜਨਵਰੀ (ਸ਼ਿਵ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਕੁਮਾਰ ਤਾਂਗੜੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਪ੍ਰਵੇਸ਼ ਤਾਂਗੜੀ ਦੀ ਅਗਵਾਈ 'ਚ ਸਮਰਥਕਾਂ ਨੇ ਸੁਖਬੀਰ ਸਿੰਘ ਬਾਦਲ ਦਾ ...

ਪੂਰੀ ਖ਼ਬਰ »

ਟਾਂਡਾ ਰੋਡ ਦੀ ਗਲੀ ਤੋਂ ਨਿਗਮ ਨੇ ਹਟਾਈ ਡਿੱਚ

ਜਲੰਧਰ, 19 ਜਨਵਰੀ (ਸ਼ਿਵ)-ਨਗਰ ਨਿਗਮ ਦੀ ਟੀਮ ਨੇ ਟਾਂਡਾ ਰੋਡ ਪੂਰੀ ਮਾਰਕੀਟ ਕੋਲ ਟਿਉਬਵੈਲ ਲਗਾਉਣ ਦੇ ਕੰਮ ਲਈ ਲਗਾਈ ਗਈ ਉਸ ਡਿੱਚ ਨੂੰ ਹਟਾ ਦਿੱਤਾ ਹੈ ਜਿਹੜੀ ਕਿ ਇਕ ਮਹੀਨੇ ਤੋਂ ਖੜੀ ਹੋਈ ਸੀ | ਇਸ ਜਗਾ 'ਤੇ ਟਿਊਬਵੈੱਲ ਲਗਾਉਣ ਦਾ ਕੰਮ ਪੂਰਾ ਹੋ ਚੁੱਕਾ ਸੀ ਪਰ ਇਸ ਦੇ ...

ਪੂਰੀ ਖ਼ਬਰ »

50 ਫ਼ੀਸਦੀ ਸਮਰਥਾ ਨਾਲ ਖੁੱਲ੍ਹਣਗੇ ਆਈਲਟਸ ਸੈਂਟਰ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਵਿੱਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ | ਪਰ ਆਈਲੈਟਸ ਕਰਵਾਉਣ ਵਾਲੀਆਂ ਸੰਸਥਾਵਾਂ ...

ਪੂਰੀ ਖ਼ਬਰ »

ਈ. ਡੀ. ਦੀ ਕਾਰਵਾਈ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ-ਰਾਜੀਵ ਸ਼ੁਕਲਾ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਕੁੱਲ ਹਿੰਦ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਚਾਅ 'ਚ ਆਉਂਦੇ ਹੋਏ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਲਈ ਦਾਖ਼ਲਾ ਸ਼ੁਰੂ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ 20 ਤੋਂ ਵੱਧ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ 'ਚ ਦਾਖ਼ਲਾ ਸੈਸ਼ਨ 2021-22 ਲਈ ਜੋ ਵਿਦਿਆਰਥੀ ਨਵੰਬਰ-ਦਸੰਬਰ 'ਚ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਲਈ ਜਨਵਰੀ ਮਹੀਨੇ 'ਚ ਦਾਖ਼ਲਾ ਲੈਣ ਦਾ ...

ਪੂਰੀ ਖ਼ਬਰ »

ਅਰੁਣ ਪਾਲ ਸਿੰਘ ਨੇ ਸੰਭਾਲੀ ਆਈ.ਜੀ. ਜਲੰਧਰ ਜ਼ੋਨ ਦੀ ਜ਼ਿੰਮੇਵਾਰੀ

ਜਲੰਧਰ, 19 ਜਨਵਰੀ (ਐੱਮ. ਐੱਸ. ਲੋਹੀਆ)-ਆਈ.ਪੀ.ਐਸ. ਅਧਿਕਾਰੀ ਅਰੁਣ ਪਾਲ ਸਿੰਘ ਨੇ ਜਲੰਧਰ ਜ਼ੋਨ ਦੇ ਆਈ.ਜੀ. ਵਜੋਂ ਜ਼ਿੰਮੇਵਾਰੀ ਸੰਭਾਲ ਲਈ ਹੈ | ਅੱਜ ਅਹੁਦਾ ਸੰਭਾਲਣ ਮੌਕੇ ਵਿਸ਼ੇਸ਼ ਪੁਲਿਸ ਟੁਕੜੀ ਵਲੋਂ ਅਰੁਣ ਪਾਲ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ, ਜਿਸ ਤੋਂ ...

ਪੂਰੀ ਖ਼ਬਰ »

ਕਾਰ 'ਚੋਂ 45 ਪੇਟੀਆਂ ਸ਼ਰਾਬ ਬਰਾਮਦ-1 ਕਾਬੂ

ਜਲੰਧਰ, 19 ਜਨਵਰੀ (ਐੱਮ. ਐੱਸ. ਲੋਹੀਆ)-ਕਰੋਲਾ ਕਾਰ 'ਚੋਂ 45 ਪੇਟੀਆਂ ਸ਼ਰਾਬ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਤਲਵਿੰਦਰ ਸਿੰਘ ਉਰਫ਼ ਬੰਟੀ ਪੁਰੇਵਾਲ ਪੁੱਤਰ ਬਲਵੰਤ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਨੌਜਵਾਨ ਨੇ ਲਿਆ ਫਾਹਾ

ਸ਼ਾਹਕੋਟ, 19 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਨਜ਼ਦੀਕੀ ਪਿੰਡ ਧਰਮੀਵਾਲ ਵਿਖੇ ਬੀਤੀ ਰਾਤ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੇ ਜੀਵਨ ਦਾ ਅੰਤ ਕਰ ਲਿਆ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (29) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਧਰਮੀਵਾਲ (ਸ਼ਾਹਕੋਟ) ...

ਪੂਰੀ ਖ਼ਬਰ »

ਮੁਸਲਿਮ ਮਹਾਂਪੰਚਾਇਤ 'ਚ ਪਾਸ ਹੋਏ ਏਜੰਡੇ 'ਤੇ ਕਾਇਮ ਰਹੇਗਾ ਮੁਸਲਿਮ ਸਮਾਜ-ਨਾਈਮ ਖ਼ਾਨ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਮੁਸਲਿਮ ਸੰਗਠਨ ਪੰਜਾਬ ਦੇ ਪ੍ਰਧਾਨ ਨਾਈਮ ਖ਼ਾਨ ਐਡਵੋਕੇਟ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਪੰਜਾਬ ਦੇ ਸ਼ਾਹੀ ਇਮਾਨ ਮੌਲਾਨਾ ਉਸਮਾਨ ਰਹਮਾਨੀ ਲੁਧਿਆਨਵੀ ਨਾਲ ਮੀਟਿੰਗ ਕਰਕੇ ਮੁਸਲਿਮ ਸਮਾਜ ਦੀਆਂ ਜ਼ਰੂਰਤਾਂ ...

ਪੂਰੀ ਖ਼ਬਰ »

ਕੇ. ਐਮ. ਵੀ. 'ਚ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਕੋਵਿਡ ਟੀਕਾਕਰਨ ਕੈਂਪ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)-ਸੰਸਕ੍ਰਿਤੀ ਕੇ. ਐਮ. ਵੀ. ਵਿਖੇ ਦੇਸ਼ ਨੂੰ ਕੋਵਿਡ ਮੁਕਤ ਕਰਨ ਲਈ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਟੀਕਾਕਰਨ ਕੈਂਪ ਪਿ੍ੰਸੀਪਲ ਰਚਨਾ ਮੋਗਾਂ ਦੀ ਅਗਵਾਈ 'ਚ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਦੇਰ ਸ਼ਾਮ ਪਏ ਮੀਂਹ ਨਾਲ ਪਾਰਾ ਡਿਗਿਆ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦੇਰ ਸ਼ਾਮ ਹੋਈ ਹਲਕੀ ਬਾਰਸ਼ ਨਾਲ ਪਿਛਲੇ ਇੱਕ ਹਫਤੇ ਤੋਂ ਪੈ ਰਹੀ ਠੰਢ 'ਚ ਹੋਰ ਵਾਧਾ ਹੋ ਗਿਆ | ਜਿਸ ਨਾਲ ਬਾਜ਼ਾਰਾਂ 'ਚ ਰੌਣਕ ਘੱਟ ਗਈ ਤੇ ਲੋਕ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਹੋ ਗਏ ਹਨ | ਵੱਧ ਰਹੀ ਠੰਢ ਨਾਲ ਕਈ ਲੋਕਾਂ ਨੂੰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 19 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਤੇ ...

ਪੂਰੀ ਖ਼ਬਰ »

ਗਿੱਲ ਆਰ. ਪੀ. ਆਈ. (ਅਠਾਵਲੇ) ਦੇ ਸੂਬਾ ਕਨਵੀਨਰ ਨਿਯੁਕਤ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਵਲੋਂ ਸਤਨਾਮ ਸਿੰਘ ਗਿੱਲ ਨੂੰ ਪੰਜਾਬ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਉੱਤਰੀ ਭਾਰਤ ਦੀ ਪ੍ਰਧਾਨ ਮੈਡਮ ਮੰਜੂ ਛਿੱਬਰ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਹੁਕਮ ਦੇਣ ਕੇਜਰੀਵਾਲ-ਸੁਖਦੇਵ ਸਿੰਘ

ਜਲੰਧਰ, 19 ਜਨਵਰੀ (ਹਰਵਿੰਦਰ ਸਿੰਘ ਫੁੱਲ)-ਲੰਮੇ ਸਮੇਂ ਤੋਂ ਜੇਲ੍ਹ 'ਚ ਬੰਦ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਨਿਭਾਈ ਜਾ ਰਹੀ ਦੋਹਰੀ ਭੂਮਿਕਾ 'ਤੇ ...

ਪੂਰੀ ਖ਼ਬਰ »

ਚੋਣ ਅਮਲੇ ਦੀ ਪਹਿਲੀ ਸਿਖਲਾਈ 23 ਨੂੰ - ਬੈਂਸ

ਸ਼ਾਹਕੋਟ, 19 ਜਨਵਰੀ (ਸੁਖਦੀਪ ਸਿੰਘ)-ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਚੋਣ ਅਮਲੇ ਨੂੰ ਚੋਣਾਂ ਸਬੰਧੀ ਪਹਿਲੀ ਸਿਖਲਾਈ 23 ਜਨਵਰੀ (ਐਤਵਾਰ) ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਦਿੱਤੀ ਜਾਵੇਗੀ | ਜਾਣਕਾਰੀ ਦਿੰਦਿਆਂ ਐਸ.ਡੀ.ਐੱਮ.-ਕਮ-ਚੋਣ ਰਿਟਨਿੰਗ ਅਫ਼ਸਰ ...

ਪੂਰੀ ਖ਼ਬਰ »

ਜਥੇਦਾਰ ਜੋਧਪੁਰੀ ਵਲੋਂ ਸ਼ੇਰੋਵਾਲੀਆ ਦੀ ਹਮਾਇਤ ਦਾ ਐਲਾਨ

ਸ਼ਾਹਕੋਟ, 19 ਜਨਵਰੀ (ਬਾਂਸਲ, ਸੁਖਦੀਪ ਸਿੰਘ)-ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅੱਜ ਜਥੇਦਾਰ ਕਰਨੈਲ ਸਿੰਘ ਜੋਧਪੁਰੀ ਦੇ ਗ੍ਰਹਿ ਵਿਖੇ ਪਹੁੰਚੇ ¢ਇਸ ਮÏਕੇ ਉਨ੍ਹਾਂ ਨੇ ਜਥੇ. ਜੋਧਪੁਰੀ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ¢ ...

ਪੂਰੀ ਖ਼ਬਰ »

ਐਡਵੋਕੇਟ ਬਲਦੀਪ ਕੁਮਾਰ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ

ਫਿਲੌਰ, 19 ਜਨਵਰੀ (ਸਤਿੰਦਰ ਸ਼ਰਮਾ)-ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾਈ ਚੋਣਾਂ 'ਚ ਇਸ ਵਾਰ ਨੌਜਵਾਨ ਤੇ ਵੱਖ-ਵੱਖ ਪੇਸ਼ਿਆਂ ਨਾਲ ਸੰਬੰਧ ਰੱਖਣ ਵਾਲੇ ਉਮੀਦਵਾਰ ਅੱਗੇ ਆ ਰਹੇ ਹਨ | ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੇਟਿਕ ਪਾਰਟੀ ...

ਪੂਰੀ ਖ਼ਬਰ »

ਨਕੋਦਰ ਹਲਕੇ ਦੀ ਟਿਕਟ ਲਈ ਕਾਂਗਰਸੀਆ ਦੀ ਲੱਗੀ ਵੱਡੀ ਲਾਈਨ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ 86 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ | ਬਾਕੀ ਸੀਟਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ | ਭਰੋਸੇਯੋਗ ਸੂਰਤਾਂ ਤੋਂ ਪਤਾ ਲੱਗਾ ਹੈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਚਾਈਨਾ ਡੋਰ ਨਾ ਵਰਤਨ ਦਾ ਦਿੱਤਾ ਸੁਨੇਹਾ

ਜਲੰਧਰ, 19 ਜਨਵਰੀ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਬੱਚਿਆਂ ਲਈ ਘਰ ਬੈਠੇ ਹੀ ਆਨਲਾਈਨ ਕਲਾਸ ਦੌਰਾਨ ਪਤੰਗ ਉਡਾਉਣ ਤੇ ਮੇਕਿੰਗ ਗਤੀਵਿਧੀ ਕਰਵਾਈ ਗਈ, ਜਿਸ ਦੌਰਾਨ ਬੱਚਿਆਂ ਨੇ ਪਤੰਗਾਂ ਬਣਾਈਆਂ, ਉਡਾਈਆਂ ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਸੁਨੇਹਾ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਚੁਗਿੱਟੀ/ਜੰਡੂਸਿੰਘਾ, 19 ਜਨਵਰੀ (ਨਰਿੰਦਰ ਲਾਗੂ)-ਨਸ਼ੇ ਦੀ ਦਲਦਲ ਨੂੰ ਖ਼ਤਮ ਕਰਨ ਲਈ ਜਿੱਥੇ ਸਰਕਾਰ ਵਲੋਂ ਸੰਜੀਦਗੀ ਵਰਤੀ ਜਾਣੀ ਚਾਹੀਦੀ ਹੈ, ਉੱਥੇ ਹੀ ਹਰ ਵਰਗ ਦੇ ਲੋਕਾਂ ਨੂੰ ਵੀ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਫਲੈਗ ਮਾਰਚ

ਮਕਸੂਦਾਂ, 19 ਜਨਵਰੀ (ਸਤਿੰਦਰ ਪਾਲ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਥਾਣਾ ਅੱਠ ਦੇ ਮੁਖੀ ਵਲੋਂ ਪੁਲਿਸ ਟੀਮ ਨਾਲ ਅੱਜ ਆਪਣੇ ਇਲਾਕੇ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ ਤੇ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ | ਥਾਣਾ ਮੁਖੀ ਨੇ ...

ਪੂਰੀ ਖ਼ਬਰ »

ਹੈਰੀ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਜਲੰਧਰ, 19 ਜਨਵਰੀ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵਿਖੇ ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਜਲੰਧਰ ਸੈਂਟਰਲ ਤੋਂ ਵਿਧਾਇਕ ਰਜਿੰਦਰ ਬੇਰੀ, ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ...

ਪੂਰੀ ਖ਼ਬਰ »

ਅਗਰਵਾਲ ਵਲੋਂ ਬੇਰੀ ਦੇ ਸਮਰਥਨ ਦਾ ਐਲਾਨ

ਜਲੰਧਰ, 19 ਜਨਵਰੀ (ਸ਼ਿਵ)-ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਰਹੇ ਸੀਨੀਅਰ ਆਗੂ ਮਨੋਜ ਅਗਰਵਾਲ ਨੇ ਅੱਜ ਕੇਂਦਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਜਿੰਦਰ ਬੇਰੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ | ਸ੍ਰੀ ਬੇਰੀ ਨਾਲ ਇਕ ਮੁਲਾਕਾਤ ਕਰਕੇ ਕਿਹਾ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਦੇ ਬੋਰਡ ਲੱਗਣ ਨਾਲ ਭਖਣ ਲੱਗਾ ਚੋਣ ਮਾਹੌਲ

ਜਲੰਧਰ, 19 ਜਨਵਰੀ (ਸ਼ਿਵ)-ਜਲੰਧਰ 'ਚ ਭਾਜਪਾ ਉਮੀਦਵਾਰਾਂ ਦਾ ਅਜੇ ਐਲਾਨ ਕੀਤਾ ਜਾਣਾ ਹੈ ਪਰ ਦੂਜੇ ਪਾਸੇ ਸ਼ਹਿਰ ਵਿਚ ਦੂਜੀਆਂ ਸਿਆਸੀ ਪਾਰਟੀਆਂ ਦੇ ਬੋਰਡ ਲੱਗਣ ਨਾਲ ਸ਼ਹਿਰ ਦਾ ਚੋਣ ਮਾਹੌਲ ਭਖਣ ਲੱਗ ਪਿਆ ਹੈ | ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਜਿਹੜੇ ਸਿਆਸੀ ਬੋਰਡ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ-2022 ਨਾਮਜ਼ਦਗੀ ਪ੍ਰਕਿਰਿਆ ਸਬੰਧੀ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਜਲੰਧਰ, 19 ਜਨਵਰੀ (ਚੰਦੀਪ ਭੱਲਾ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰਪੂਰਵਕ ਜਾਣੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ...

ਪੂਰੀ ਖ਼ਬਰ »

ਸੁਖਬੀਰ ਵਲੋਂ ਯੂਥ ਆਗੂ ਰਾਜਾ ਸਨਮਾਨਿਤ

ਕਰਤਾਰਪੁਰ, 19 ਜਨਵਰੀ (ਭਜਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਜੁਝਾਰੂ ਵਰਕਰ ਜਿੱਥੇ ਕਿਤੇ ਵੀ ਬੈਠੇ ਹਨ, ਉੱਥੇ ਹੀ ਪੰਜਾਬ, ਪੰਜਾਬੀਅਤ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਹਰ ਵੇਲੇ ਤਤਪਰ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜਿਆ

ਗੁਰਾਇਆ, 19 ਜਨਵਰੀ (ਬਲਵਿੰਦਰ ਸਿੰਘ)-ਇੱਥੇ ਬੜਾ ਪਿੰਡ ਰੋਡ 'ਤੇ ਇੱਕ ਘਰ ਵਿਚ ਅੱਗ ਲੱਗਣ ਨਾਲ ਘਰ ਦਾ ਸਮਾਨ ਸੜ ਗਿਆ | ਮਿਲੀ ਜਾਣਕਾਰੀ ਮੁਤਾਬਿਕ ਮਹਿੰਦਰ ਪਾਲ ਜੋ ਕਬਾੜ ਦਾ ਕੰਮ ਕਰਦਾ ਹੈ, ਦੇ ਘਰ ਸ਼ਾਮ ਅੱਗ ਲੱਗ ਗਈ ਜਿਸ ਨਾਲ ਕਬਾੜ ਤੇ ਘਰ ਦਾ ਸਾਰਾ ਸਮਾਨ ਸੜ ਗਿਆ | ਇਮਾਰਤ ...

ਪੂਰੀ ਖ਼ਬਰ »

ਗੁਰਾਇਆ ਸ਼ਹਿਰ ਦਾ ਵਿਕਾਸ ਨਹੀਂ, ਵਿਨਾਸ਼ ਹੋਇਆ-ਦਮਨਵੀਰ ਫਿਲੌਰ

ਗੁਰਾਇਆ, 19 ਜਨਵਰੀ (ਚਰਨਜੀਤ ਸਿੰਘ ਦੁਸਾਂਝ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵੇਂ ਨਿਯੁਕਤ ਰਾਸ਼ਟਰੀ ਜਨਰਲ ਸਕੱਤਰ ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਗੁਰਾਇਆ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਵਾਰ-ਵਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਪੁਲਿਸ ਨੇ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਨੂਰਮਹਿਲ ਤੋਂ ਕੋਟ ਬਾਦਲ ਖਾਂ ਦੇ ਕੋਲ ਸ਼ੱਕ ਪੈਣ 'ਤੇ ਗਸ਼ਤ ਕਰ ਰਹੀ ਪੁਲਿਸ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਰਤਾਰਪੁਰ 'ਚ ਪੁਤਲਾ ਫੂਕ ਮੁਜ਼ਾਹਰਾ

ਕਰਤਾਰਪੁਰ, 19 ਜਨਵਰੀ (ਭਜਨ ਸਿੰਘ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦਲਿਤ ਵਿਰੋਧੀ ਪੇਂਡੂ ਚੌਧਰੀਆਂ, ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੇ ਪੰਜਾਬ ਭਰ 'ਚ ਪੁਤਲੇ ਸਾੜਨ ਦੇ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਬਿਆਸ ਪਿੰਡ ਵਿਖੇ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕਿਸ਼ਨਗੜ੍ਹ, 19 ਜਨਵਰੀ (ਹੁਸਨ ਲਾਲ)-ਬਿਆਸ ਪਿੰਡ ਵਿਖੇ ਪੰਚਾਇਤੀ ਰਾਜ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ 36ਵਾਂ ਫੁੱਟਬਾਲ ਟੂਰਨਾਮੈਂਟ ਪੰਚਾਇਤੀ ਰਾਜ ਸਪੋਰਟਸ ਕਲੱਬ, ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਤਨਖਾਹ ਲਈ ਤਰਸ ਰਹੇ ਹਨ ਸੰਮਤੀ ਕਰਮਚਾਰੀ

ਲੋਹੀਆਂ ਖਾਸ, 19 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਬੀ.ਡੀ.ਪੀ.ਓ ਦਫ਼ਤਰ ਦੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਸੀਬ ਨਾ ਹੋਣ ਕਾਰਨ ਸੰਮਤੀ ਮੁਲਾਜ਼ਮ ਪ੍ਰੇਸ਼ਾਨ ਦੀ ਹਾਲਤ 'ਚੋਂ ਗੁਜ਼ਰ ਰਹੇ ਹਨ | ਇਸ ਸਬੰਧ 'ਚ ਇੱਕ ਮੰਗ ਪੱਤਰ ਵੀ ...

ਪੂਰੀ ਖ਼ਬਰ »

ਲਾਹਣ ਦੀ ਚਾਲੂ ਭੱਠੀ ਸਮੇਤ ਇਕ ਵਿਅਕਤੀ ਕਾਬੂ

ਲੋਹੀਆਂ ਖ਼ਾਸ, 19 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਥਾਣੇ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਲਾਹਣ ਕੱਢਣ ਦੀ ਚਾਲੂ ਭੱਠੀ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਰਜਿੰਦਰ ਸਿੰਘ ਮਿਨਹਾਸ ਐੱਸ ਐੱਚ ਓ ਲੋਹੀਆਂ ਵਲੋਂ ਦੱਸਿਆ ਗਿਆ ਕਿ ਏ ਐੱਸ ਆਈ ਬਲਵਿੰਦਰ ...

ਪੂਰੀ ਖ਼ਬਰ »

ਸ਼ਾਹਕੋਟ 'ਚ ਫੂਡ ਸੇਫ਼ਟੀ ਅਫ਼ਸਰ ਦੀ ਟੀਮ ਨੂੰ ਦੇਖ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ

ਸ਼ਾਹਕੋਟ, 19 ਜਨਵਰੀ (ਸਚਦੇਵਾ)-ਸ਼ਾਹਕੋਟ 'ਚ ਦੁਕਾਨਦਾਰਾਂ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਫੂਡ ਸੇਫਟੀ ਅਫ਼ਸਰ ਤੇ ਉਨ੍ਹਾਂ ਦੀ ਟੀਮ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਲਈ ਪੁੱਜੀ | ਟੀਮ ਦੇ ਸ਼ਾਹਕੋਟ ਪੁੱਜਣ 'ਤੇ ਦੁਕਾਨਦਾਰ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਤਹਿ ਦਿਵਸ ਸੰਬੰਧੀ ਮੀਟਿੰਗਾਂ

ਸ਼ਾਹਕੋਟ, 19 ਜਨਵਰੀ (ਸਚਦੇਵਾ, ਸੁਖਦੀਪ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 26 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਮਨਾਏ ਜਾ ਰਹੇ ਫ਼ਤਹਿ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਤੇ ਸ਼ਾਹਕੋਟ ਜ਼ੋਨ ਸਕੱਤਰ ...

ਪੂਰੀ ਖ਼ਬਰ »

ਫਿਲੌਰ ਵਿਧਾਨ ਸਭਾ ਹਲਕੇ 'ਚ ਵਿਕਰਮਜੀਤ ਸਿੰਘ ਚੌਧਰੀ ਨੇ ਕਰਵਾਏ ਰਿਕਾਰਡਤੋੜ ਵਿਕਾਸ ਕਾਰਜ

ਫਿਲੌਰ, 19 ਜਨਵਰੀ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ 'ਚ ਪਿਛਲੇ ਪੰਜ ਸਾਲਾਂ ਵਿਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਿਕਰਮਜੀਤ ਸਿੰਘ ਚੌਧਰੀ ਨੇ ਦੱਸਿਆ ਕਿ 2017 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਚੀਮਾਂ ਚੌਕ ਕੋਲੋਂ ਕਾਬੂ ਕੀਤਾ ਗਿਆ | ਇਨ੍ਹਾਂ ਦੀ ਪਹਿਚਾਣ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਕਾਬੂ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਬਿਲਗਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ 'ਤੇ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਅਨਵਰ ਮਸੀਹ ਨੇ ਦੱਸਿਆ ਕਿ ਗੁਪਤ ਇਤਲਾਹ ਮਿਲਣ 'ਤੇ ਇਕ ਦੁਕਾਨ 'ਤੇ ਛਾਪਾ ਮਾਰਿਆ ਤਾਂ ਦੁਕਾਨ 'ਤੇ ਬੈਠੇ ਵਿਅਕਤੀ ਵਲੋਂ ਆਪਣੇ ...

ਪੂਰੀ ਖ਼ਬਰ »

ਸ਼ਾਹਕੋਟ 'ਚ ਫੂਡ ਸੇਫ਼ਟੀ ਅਫ਼ਸਰ ਦੀ ਟੀਮ ਨੂੰ ਦੇਖ ਦੁਕਾਨਦਾਰਾਂ ਨੂੰ ਪਈਆਂ ਭਾਜੜਾਂ

ਸ਼ਾਹਕੋਟ, 19 ਜਨਵਰੀ (ਸਚਦੇਵਾ)-ਸ਼ਾਹਕੋਟ 'ਚ ਦੁਕਾਨਦਾਰਾਂ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਫੂਡ ਸੇਫਟੀ ਅਫ਼ਸਰ ਤੇ ਉਨ੍ਹਾਂ ਦੀ ਟੀਮ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ਲਈ ਪੁੱਜੀ | ਟੀਮ ਦੇ ਸ਼ਾਹਕੋਟ ਪੁੱਜਣ 'ਤੇ ਦੁਕਾਨਦਾਰ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਸ਼ਾਹਕੋਟ ਬਲਾਕ 'ਚ 19 ਦਿਨਾਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਹੋਈ

ਸ਼ਾਹਕੋਟ, 19 ਜਨਵਰੀ (ਸਚਦੇਵਾ, ਸੁਖਦੀਪ ਸਿੰਘ)-ਕੋਰੋਨਾ ਦੀ ਤੀਸਰੀ ਲਹਿਰ ਪੂਰੀ ਤੇਜ਼ੀ 'ਚ ਹੈ | ਖਾਂਸੀ-ਜੁਕਾਮ ਤੋਂ ਪੀੜਤ ਲੋਕ ਲਗਾਤਾਰ ਪਾਜ਼ੀਟਿਵ ਆ ਰਹੇ ਹਨ | ਸੰਕਰਮਣ ਦੀ ਦਰ ਇੰਨੀ ਜ਼ਿਆਦਾ ਹੈ ਕਿ ਬੀਤੇ ਤਿੰਨ ਦਿਨ ਵਿਚ ਵੀ 176 ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ | ...

ਪੂਰੀ ਖ਼ਬਰ »

ਫਿਲੌਰ ਵਿਧਾਨ ਸਭਾ ਹਲਕੇ 'ਚ ਵਿਕਰਮਜੀਤ ਸਿੰਘ ਚੌਧਰੀ ਨੇ ਕਰਵਾਏ ਰਿਕਾਰਡਤੋੜ ਵਿਕਾਸ ਕਾਰਜ

ਫਿਲੌਰ, 19 ਜਨਵਰੀ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ 'ਚ ਪਿਛਲੇ ਪੰਜ ਸਾਲਾਂ ਵਿਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਵਿਕਰਮਜੀਤ ਸਿੰਘ ਚੌਧਰੀ ਨੇ ਦੱਸਿਆ ਕਿ 2017 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ...

ਪੂਰੀ ਖ਼ਬਰ »

ਪਿੰਡ ਸਰਹਾਲ ਮੁੰਡੀ 'ਚ ਲਗਾਏ 'ਨੋ ਗ੍ਰਾਂਟ -ਨੋ ਵੋਟ' ਦੇ ਬੈਨਰ

ਗੁਰਾਇਆ, 19 ਜਨਵਰੀ (ਚਰਨਜੀਤ ਸਿੰਘ ਦੁਸਾਂਝ, ਬਲਵਿੰਦਰ ਸਿੰਘ)-ਹਲਕਾ ਫਿਲੌਰ ਦੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਸਰਹਾਲ ਮੁੰਡੀ ਦੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਤੇ ਹੱਥਾਂ 'ਚ 'ਨੋ ਗ੍ਰਾਂਟ-ਨੋ ਵੋਟ' ਦੇ ਬੈਨਰ ਫੜ ਕੇ ਕਾਂਗਰਸੀ ...

ਪੂਰੀ ਖ਼ਬਰ »

ਜੀਤ ਰਾਮ ਭੱਟੀ ਦੇ ਹੱਕ 'ਚ ਚੋਣ ਪ੍ਰਚਾਰ

ਆਦਮਪੁਰ, 19 ਜਨਵਰੀ (ਹਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਤ ਲਾਲ ਭੱਟੀ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਬਲਾਕ ਪ੍ਰਧਾਨ ਪਰਮਜੀਤ ਸਿੰਘ ਰਾਜਵੰਸ ਨੇ ਕਿਹਾ ਕਿ ਲੋਕ ਪੰਜਾਬ 'ਚ ਬਾਕੀ ਦੀਆਂ ਸਿਆਸੀ ਪਾਰਟੀਆਂ ਨੂੰ ਅਜ਼ਮਾ ...

ਪੂਰੀ ਖ਼ਬਰ »

ਸਿੰਗਲਾ ਅਕਾਲੀ ਦਲ 'ਚ ਸ਼ਾਮਿਲ

ਆਦਮਪੁਰ, 19 ਜਨਵਰੀ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂ ਰਾਜੀਵ ਸਿੰਗਲਾ ਤੇ ਰਵੀ ਸ਼ੰਕਰ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ | ਉਮੀਦਵਾਰ ਪਵਨ ਕੁਮਾਰ ਟੀਨੂੰ ਵੱਲੋਂ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਨਕੋਦਰ ਦੇ ਸਾਰੇ 252 ਪੋਲਿੰਗ ਬੂਥਾਂ ਲਈ ਟੀਮਾਂ ਦਾ ਗਠਨ

ਨਕੋਦਰ, 19 ਜਨਵਰੀ (ਤਿਲਕ ਰਾਜ ਸ਼ਰਮਾ/ ਗੁਰਵਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਨਕੋਦਰ 'ਚ ਮਾਣਯੋਗ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਚੋਣ ਹਲਕਾ ਨਕੋਦਰ-ਕਮ-ਉਪ ਮੰਡਲ ਮੈਜਿਸਟ੍ਰੇਟ ਨਕੋਦਰ ਮਿਸ ਪੂਨਮ ਸਿੰਘ ਪੀ.ਸੀ.ਐੱਸ. ਦੀ ...

ਪੂਰੀ ਖ਼ਬਰ »

ਲੋਕਾਂ ਵਲੋਂ 'ਆਪ' ਨੂੰ ਸਮਰਥਨ ਦਾ ਐਲਾਨ

ਸ਼ਾਹਕੋਟ, 19 ਜਨਵਰੀ (ਸੁਖਦੀਪ ਸਿੰਘ)-ਸ਼ਾਹਕੋਟ ਹਲਕੇ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ 'ਆਪ' ਦੇ ਸੀਨੀਅਰ ਆਗੂ ਰੂਪ ਲਾਲ ਸ਼ਰਮਾ ਦੀ ਪ੍ਰੇਰਣਾ ਸਦਕਾ ਪਿੰਡ ਸੰਗਤਪੁਰ ਦੇ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਸੰਯੁਕਤ ਸਮਾਜ ਮੋਰਚਾ ਨੇ ਡਾਕਟਰ ਜਗਤਾਰ ਸਿੰਘ ਚੰਦੀ ਨੂੰ ਉਮੀਦਵਾਰ ਐਲਾਨਿਆ

ਮਹਿਤਪੁਰ/ਸ਼ਾਹਕੋਟ, 19 ਜਨਵਰੀ (ਹਰਜਿੰਦਰ ਸਿੰਘ ਚੰਦੀ/ਬਾਂਸਲ)-ਸੰਯੁਕਤ ਸਮਾਜ ਮੋਰਚਾ ਗਠਜੋੜ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਡਾਕਟਰ ਜਗਤਾਰ ਸਿੰਘ ਚੰਦੀ ਨੂੰ ਉਮੀਦਵਾਰ ਬਣਾਇਆ ਹੈ | ਡਾਕਟਰ ਜਗਤਾਰ ਸਿੰਘ ਚੰਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸਾਨ ਹਨ ਤੇ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਮੀਟਿੰਗ

ਸ਼ਾਹਕੋਟ, 19 ਜਨਵਰੀ (ਬਾਂਸਲ)- ਪਿੰਡ ਸਾਂਦਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਬਲਾਕ ਸੰਮਤੀ ਮੈਂਬਰ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ¢ ਇਸ ਮÏਕੇ ਸੁਖਦੀਪ ਸਿੰਘ ਕੰਗ ਪੀ.ਏ, ਅਮਨਦੀਪ ...

ਪੂਰੀ ਖ਼ਬਰ »

ਸਾਬ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਣੇ

ਲੋਹੀਆਂ ਖਾਸ, 19 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-'ਆਪ' ਦੇ ਕੰਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਐਡਵੋਕੇਟ ਬਲਦੀਪ ਕੁਮਾਰ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ

ਫਿਲੌਰ, 19 ਜਨਵਰੀ (ਸਤਿੰਦਰ ਸ਼ਰਮਾ)-ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾਈ ਚੋਣਾਂ 'ਚ ਇਸ ਵਾਰ ਨੌਜਵਾਨ ਤੇ ਵੱਖ-ਵੱਖ ਪੇਸ਼ਿਆਂ ਨਾਲ ਸੰਬੰਧ ਰੱਖਣ ਵਾਲੇ ਉਮੀਦਵਾਰ ਅੱਗੇ ਆ ਰਹੇ ਹਨ | ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੇਟਿਕ ਪਾਰਟੀ ...

ਪੂਰੀ ਖ਼ਬਰ »

ਦਮਨਵੀਰ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ

ਗੁਰਾਇਆ/ਫਿਲੌਰ, 19 ਜਨਵਰੀ (ਬਲਵਿੰਦਰ ਸਿੰਘ, ਸਤਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨੌਜਵਾਨ ਆਗੂ ਦਮਨਵੀਰ ਸਿੰਘ ਫਿਲੌਰ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਚੋਣ ਅਮਲੇ ਦੀ ਪਹਿਲੀ ਸਿਖਲਾਈ 23 ਨੂੰ - ਬੈਂਸ

ਸ਼ਾਹਕੋਟ, 19 ਜਨਵਰੀ (ਸੁਖਦੀਪ ਸਿੰਘ)-ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਚੋਣ ਅਮਲੇ ਨੂੰ ਚੋਣਾਂ ਸਬੰਧੀ ਪਹਿਲੀ ਸਿਖਲਾਈ 23 ਜਨਵਰੀ (ਐਤਵਾਰ) ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਦਿੱਤੀ ਜਾਵੇਗੀ | ਜਾਣਕਾਰੀ ਦਿੰਦਿਆਂ ਐਸ.ਡੀ.ਐੱਮ.-ਕਮ-ਚੋਣ ਰਿਟਨਿੰਗ ਅਫ਼ਸਰ ...

ਪੂਰੀ ਖ਼ਬਰ »

ਸ਼੍ਰੋ.ਅ.ਦਲ ਐੱਸ.ਸੀ. ਵਿੰਗ ਨਕੋਦਰ ਸ਼ਹਿਰ ਦੇ ਅਹੁਦੇਦਾਰ ਨਿਯੁਕਤ

ਨਕੋਦਰ, 19 ਜਨਵਰੀ (ਤਿਲਕ ਰਾਜ ਸ਼ਰਮਾ)-ਸ਼੍ਰੋ.ਅ.ਦਲ ਐੱਸ.ਸੀ. ਵਿੰਗ ਨਕੋਦਰ ਸ਼ਹਿਰ ਦੇ ਪ੍ਰਧਾਨ ਰਿੰਕੂ ਗਿੱਲ ਦੀ ਅਗਵਾਈ ਹੇਠ ਨਵੇਂ ਅਹੁਦੇਦਾਰ ਬਣਾਏ ਗਏ | ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਰਜਿੰਦਰ ਸਿੰਘ, ...

ਪੂਰੀ ਖ਼ਬਰ »

ਐਡਵੋਕੇਟ ਅਜੈ ਫਿਲੌਰ ਨੇ 'ਡੋਰ-ਟੂ-ਡੋਰ' ਮੁਹਿੰਮ ਕੀਤੀ ਤੇਜ਼

ਗੁਰਾਇਆ, 19 ਜਨਵਰੀ (ਚਰਨਜੀਤ ਸਿੰਘ ਦੁਸਾਂਝ)-ਫਿਲੌਰ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਅਜੈ ਫਿਲੌਰ ਨੇ ਇਲਾਕੇ 'ਚ ਆਪਣੀ 'ਡੋਰ-ਟੂ-ਡੋਰ' ਮੁਹਿੰਮ ' ਨੂੰ ਤੇਜ਼ ਕਰ ਦਿੱਤਾ ਹੈ | ਅੱਜ ਉਨ੍ਹਾਂ ਕਾਹਨਾਂ ਢੇਸੀਆਂ, ਰੁੜਕੀ, ਮੁਠੱਡਾ ਕਲਾਂ, ਬੋਪਾਰਾਏ ਅਤੇ ...

ਪੂਰੀ ਖ਼ਬਰ »

ਨਕੋਦਰ ਹਲਕੇ ਦੀ ਟਿਕਟ ਲਈ ਕਾਂਗਰਸੀਆ ਦੀ ਲੱਗੀ ਵੱਡੀ ਲਾਈਨ

ਨੂਰਮਹਿਲ, 19 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ 86 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ | ਬਾਕੀ ਸੀਟਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ | ਭਰੋਸੇਯੋਗ ਸੂਰਤਾਂ ਤੋਂ ਪਤਾ ਲੱਗਾ ਹੈ ...

ਪੂਰੀ ਖ਼ਬਰ »

ਜਥੇਦਾਰ ਜੋਧਪੁਰੀ ਵਲੋਂ ਸ਼ੇਰੋਵਾਲੀਆ ਦੀ ਹਮਾਇਤ ਦਾ ਐਲਾਨ

ਸ਼ਾਹਕੋਟ, 19 ਜਨਵਰੀ (ਬਾਂਸਲ, ਸੁਖਦੀਪ ਸਿੰਘ)-ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅੱਜ ਜਥੇਦਾਰ ਕਰਨੈਲ ਸਿੰਘ ਜੋਧਪੁਰੀ ਦੇ ਗ੍ਰਹਿ ਵਿਖੇ ਪਹੁੰਚੇ ¢ਇਸ ਮÏਕੇ ਉਨ੍ਹਾਂ ਨੇ ਜਥੇ. ਜੋਧਪੁਰੀ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ¢ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਤਹਿਸੀਲ ਫਿਲੌਰ ਵਲੋਂ ਮੀਟਿੰਗ

ਫਿਲੌਰ, 19 ਜਨਵਰੀ (ਵਿਪਨ ਗੈਰੀ)-ਬੀਤੇ ਦਿਨ ਪਿੰਡ ਢੱਕ ਮਜਾਰਾ ਵਿਖੇ ਅੰਬੇਡਕਰ ਸੈਨਾ ਤਹਿਸੀਲ ਫਿਲੌਰ ਵਲੋਂ ਇੱਕ ਅਹਿਮ ਮੀਟਿੰਗ ਸੈਨਾ ਦੇ ਤਹਿਸੀਲ ਪ੍ਰਧਾਨ ਦੀਪਕ ਰਸੂਲਪੁਰੀ ਦੀ ਅਗਵਾਈ 'ਚ ਰੱਖੀ ਗਈ | ਮੀਟਿੰਗ ਵਿਚ ਇਲਾਕੇ ਪਰ ਤੋਂ ਪਹੁੰਚ ਕੇ ਕਈ ਨੌਜਵਾਨਾਂ ਨੇ ...

ਪੂਰੀ ਖ਼ਬਰ »

ਦਮਨਵੀਰ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ

ਗੁਰਾਇਆ/ਫਿਲੌਰ, 19 ਜਨਵਰੀ (ਬਲਵਿੰਦਰ ਸਿੰਘ, ਸਤਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨੌਜਵਾਨ ਆਗੂ ਦਮਨਵੀਰ ਸਿੰਘ ਫਿਲੌਰ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਐਡਵੋਕੇਟ ਬਲਦੀਪ ਕੁਮਾਰ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ

ਫਿਲੌਰ, 19 ਜਨਵਰੀ (ਸਤਿੰਦਰ ਸ਼ਰਮਾ)-ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾਈ ਚੋਣਾਂ 'ਚ ਇਸ ਵਾਰ ਨੌਜਵਾਨ ਤੇ ਵੱਖ-ਵੱਖ ਪੇਸ਼ਿਆਂ ਨਾਲ ਸੰਬੰਧ ਰੱਖਣ ਵਾਲੇ ਉਮੀਦਵਾਰ ਅੱਗੇ ਆ ਰਹੇ ਹਨ | ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਤੋਂ ਭਾਰਤ ਰਾਸ਼ਟਰ ਡੈਮੋਕ੍ਰੇਟਿਕ ਪਾਰਟੀ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਸੰਯੁਕਤ ਸਮਾਜ ਮੋਰਚਾ ਨੇ ਡਾਕਟਰ ਜਗਤਾਰ ਸਿੰਘ ਚੰਦੀ ਨੂੰ ਉਮੀਦਵਾਰ ਐਲਾਨਿਆ

ਮਹਿਤਪੁਰ/ਸ਼ਾਹਕੋਟ, 19 ਜਨਵਰੀ (ਹਰਜਿੰਦਰ ਸਿੰਘ ਚੰਦੀ/ਬਾਂਸਲ)-ਸੰਯੁਕਤ ਸਮਾਜ ਮੋਰਚਾ ਗਠਜੋੜ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਡਾਕਟਰ ਜਗਤਾਰ ਸਿੰਘ ਚੰਦੀ ਨੂੰ ਉਮੀਦਵਾਰ ਬਣਾਇਆ ਹੈ | ਡਾਕਟਰ ਜਗਤਾਰ ਸਿੰਘ ਚੰਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸਾਨ ਹਨ ਤੇ ...

ਪੂਰੀ ਖ਼ਬਰ »

ਐਸ.ਓ.ਆਈ ਕਰੇਗੀ ਅਕਾਲੀ-ਬਸਪਾ ਗੱਠਜੋੜ ਦਾ ਪ੍ਰਚਾਰ

ਆਦਮਪੁਰ, 19 ਜਨਵਰੀ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗਨਾਈਜ਼ੇਸ਼ਨ ਆਫ਼ ਇੰਡੀਆ ਦੋਆਬਾ ਜ਼ੋਨ 1 ਦੇ ਜ਼ਿਲ੍ਹਾ ਪ੍ਰਧਾਨ ਚੇਤਨਪਾਲ ਸਿੰਘ ਹੰਨੀ ਤੇ ਅੰਮਿ੍ਤਪਾਲ ਸਿੰਘ ਰੰਧਾਵਾ ਹਲਕਾ ਪ੍ਰਧਾਨ ਦੀ ਮੀਟਿੰਗ ਆਦਮਪੁਰ ਵਿਖੇ ...

ਪੂਰੀ ਖ਼ਬਰ »

ਸਿੱਧੂ ਆਪਣੀ ਪਾਰਟੀ ਦਾ ਨਹੀਂ ਹੋ ਸਕਿਆ, ਉਹ ਪੰਜਾਬ ਦਾ ਕੀ ਹੋਵੇਗਾ-ਕਾਕੜ ਕਲਾਂ

ਮਹਿਤਪੁਰ/ਲੋਹੀਆਂ ਖਾਸ, 19 ਜਨਵਰੀ (ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਵਿੱਕੀ)-ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਧੂ ਆਪਣੀ ਪਾਰਟੀ ਦਾ ਨਹੀਂ ਹੋ ਸਕਿਆ, ਉਹ ਪੰਜਾਬ ਦਾ ਕੀ ਹੋਵੇਗਾ-ਕਾਕੜ ਕਲਾਂ

ਮਹਿਤਪੁਰ/ਲੋਹੀਆਂ ਖਾਸ, 19 ਜਨਵਰੀ (ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਵਿੱਕੀ)-ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ 'ਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX