ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ) - ਸਮੁੱਚੀ ਪੋਲਿੰਗ ਪ੍ਰਕਿਰਿਆ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਵਿਚ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਛੇ 'ਪਿੰਕ ਪੋਲਿੰਗ ਬੂਥ' ਬਣਾਏ ਜਾਣਗੇ, ਜੋ ਕਿ ਹਰੇਕ ਵਿਧਾਨ ਸਭਾ ਹਲਕੇ 'ਚ ਦੋ ਹੋਣਗੇ | ਜ਼ਿਲ੍ਹੇ 'ਚ ਇਨ੍ਹਾਂ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਇਨ੍ਹਾਂ ਪਿੰਕ ਪੋਲਿੰਗ ਬੂਥਾਂ ਦਾ ਪ੍ਰਬੰਧ ਸਿਰਫ਼ ਮਹਿਲਾ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਜਿਹੇ ਪੋਲਿੰਗ ਬੂਥਾਂ 'ਤੇ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਗੁਲਾਬੀ ਡਿਜ਼ਾਈਨ, ਜਿਸ ਵਿਚ ਗੁਲਾਬੀ ਕੰਧਾਂ ਅਤੇ ਟੇਬਲ ਕਵਰ ਸ਼ਾਮਲ ਹਨ, ਦੁਆਰਾ ਨਿਵੇਕਲਾਪਣ ਦਿੱਤਾ ਜਾਵੇਗਾ | ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਸਾਰੰਗਲ ਨੇ ਕਿਹਾ ਕਿ ਇਹ ਕਦਮ ਪੁਰਾਣੀਆਂ ਧਾਰਨਾਵਾਂ ਨੂੰ ਤੋੜਨ ਵਿਚ ਮਦਦ ਕਰੇਗਾ ਕਿ ਮਹਿਲਾ ਕਰਮਚਾਰੀ ਆਮ ਤੌਰ 'ਤੇ ਚੋਣ ਡਿਊਟੀਆਂ ਕਰਨ ਤੋਂ ਝਿਜਕਦੀਆਂ ਹਨ ਜਦੋਂ ਕਿ ਔਰਤਾਂ ਆਪਣੀ ਮਿਹਨਤ ਅਤੇ ਲਗਨ ਨਾਲ ਸਮਾਜ ਦੇ ਹਰ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਵੱਲ ਇਕ ਹੋਰ ਕਦਮ ਹੈ | ਸਾਰੰਗਲ ਨੇ ਕਿਹਾ ਕਿ ਇਸ ਨਾਲ ਜਿੱਥੇ ਮਹਿਲਾ ਪੋਲਿੰਗ ਸਟਾਫ਼ ਵਿਚ ਆਤਮ ਵਿਸ਼ਵਾਸ ਵਧੇਗਾ, ਉਥੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸੁਚੱਜੇ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਹਿਲਾ ਵੋਟਰਾਂ ਨੂੰ ਵੀ ਵੱਡੀ ਗਿਣਤੀ ਵਿਚ ਵੋਟਿੰਗ ਪ੍ਰਕਿਰਿਆ ਵਿਚ ਭਾਗ ਲੈਣ ਦਾ ਸੁਨੇਹਾ ਮਿਲੇਗਾ | ਸਾਰੰਗਲ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ 'ਚ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਵੋਟਰਾਂ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ ਕਰਨ ਲਈ, ਜ਼ਿਲ੍ਹੇ 'ਚ 45 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ ਜਿਨ੍ਹਾਂ 'ਚ ਹਰੇਕ ਹਲਕੇ 'ਚ 15 ਬੂਥ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ 'ਚ 15 ਮਾਡਲ ਪੋਲਿੰਗ ਬੂਥ ਹੋਣਗੇ ਜਿਨ੍ਹਾਂ ਦੀ ਇਮਾਰਤ ਦੀ ਚੰਗੀ ਹਾਲਤ, ਫੁੱਲਾਂ ਨਾਲ ਸਜਾਈ, ਰੰਗੋਲੀ, ਸੁੰਦਰ ਪੇਂਟਿੰਗ, ਕਤਾਰਾਂ ਦਾ ਸੁਚੱਜਾ ਪ੍ਰਬੰਧ, ਪੀਣ ਵਾਲੇ ਪਾਣੀ ਦੀਆਂ ਮੁੱਢਲੀਆਂ ਸਹੂਲਤਾਂ, ਡਾਕਟਰੀ ਸਹਾਇਤਾ, ਪਖਾਨੇ, ਸਹਾਇਤਾ ਲਈ ਵਲੰਟੀਅਰ ਅਤੇ ਹੋਰ ਪ੍ਰਬੰਧ ਹੋਣਗੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਨਵਾਂਸ਼ਹਿਰ ਹਲਕੇ 'ਚ ਇਕ ਦਿਵਿਆਂਗ ਪੋਲਿੰਗ ਬੂਥ ਵੀ ਸਥਾਪਿਤ ਕੀਤਾ ਜਾਵੇਗਾ ਜਿਸ ਦਾ ਪ੍ਰਬੰਧਨ ਦਿਵਿਆਂਗ (ਪੀ.ਡਬਲਿਊ.ਡੀ.) ਸਟਾਫ਼ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 2,55,693 ਮਰਦ, 2,39,542 ਔਰਤਾਂ ਅਤੇ 22 ਤੀਸਰੇ ਲਿੰਗ ਦੇ ਵੋਟਰ ਹਨ |
ਮੁਕੰਦਪੁਰ, 20 ਜਨਵਰੀ (ਦੇਸ ਰਾਜ ਬੰਗਾ) - ਲਾਇਨਜ਼ ਕਲੱਬ ਮੁਕੰਦਪੁਰ ਐਕਟਿਵ 321-ਡੀ ਵਲੋਂ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਹੋਰ ਵੀ ਲਾਇਨਜ਼ ਕਲੱਬਾਂ ਨੇ ਵੀ ਭਾਗ ਲਿਆ | ਇਸ ਮੌਕੇ ਲਾਇਨ ਦਵਿੰਦਰ ਅਰੋੜਾ, ਪੀ.ਆਰ. ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ) - ਪੰਜਾਬ ਵਿਧਾਨ ਸਭਾ ਚੋਣ-2022 ਦੇ ਸਬੰਧ ਵਿਚ ਅੱਜ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਸਟਾਫ਼ ਨੂੰ ਜਾਗਰੂਕ ਕਰਨ ਲਈ ਵੋਟਰ ਪ੍ਰਣ, ਦਸਤਖ਼ਤ ਮੁਹਿੰਮ ਕਰਵਾਈ ...
ਬੰਗਾ, 20 ਜਨਵਰੀ (ਕਰਮ ਲਧਾਣਾ) - 20 ਫਰਵਰੀ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਤਹਿਤ ਬੰਗਾ ਵਿਧਾਨ ਸਭਾ ਹਲਕੇ ਵਾਸਤੇ ਤਾਇਨਾਤ ਚੋਣ ਅਮਲੇ ਦੀ ਵਿਸ਼ੇਸ਼ ਰਿਹਰਸਲ ਗੁਰੂ ਨਾਨਕ ਕਾਲਜ ਫ਼ਾਰ ਵਿਮੈਨ ਬੰਗਾ ਵਿਖੇ ਐਸ.ਡੀ.ਐਮ. ਬੰਗਾ ਮੈਡਮ ਨਵਨੀਤ ...
ਪੋਜੇਵਾਲ ਸਰਾਂ, 20 ਜਨਵਰੀ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਖ਼ਾਲੀ ਅਸਾਮੀਆਂ ਹੋਣ ਦੀ ਸੂਰਤ ਵਿਚ ਦਫ਼ਤਰੀ ਕੰਮ ਕਾਜ ਨੂੰ ਨਿਰਵਿਘਨ ਨਿਪਟਾਉਣ ਲਈ ਫ਼ੈਸਲਾ ਕੀਤਾ ਹੈ ਕਿ ...
ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਸੱਦੇ ਮੁਤਾਬਿਕ ਕਿਰਤੀ ਲੋਕਾਂ ਦੇ ਹੱਕ ਵਿਚ ਕੀਤੇ ਜਾਂਦੇ ਸੰਘਰਸ਼ਾਂ ਦੌਰਾਨ ਆਵਾਜ਼ ਬੁਲੰਦ ਕਰਨ ਵਾਲੇ ਸੰਘਰਸ਼ੀ ਆਗੂਆਂ ਤੇ ਦਰਜ ਮਾਮਲਿਆਂ ਨੂੰ ਰੱਦ ਕਰਾਉਣ ...
ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- 20 ਫਰਵਰੀ ਨੂੰ ਹੋਣ ਜਾਣ ਵਾਲੀਆ ਪੰਜਾਬ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਅੱਜ ਪੰਜਾਬ ਪੁਲਿਸ, ਐਕਸਾਈਜ਼ ਵਿਭਾਗ ਅਤੇ ਸੀਮਾ ਸ਼ਸਤਰ ਬੱਲ (ਐਸ.ਐਸ.ਬੀ.) ਵਲੋਂ ਸਾਂਝੇ ਤੌਰ 'ਤੇ ਫਲੈਗ ਮਾਰਚ ਕੀਤਾ ਗਿਆ, ਜਿਸ 'ਚ ਡੀ.ਐਸ.ਪੀ ...
ਕਟਾਰੀਆਂ, 20 ਜਨਵਰੀ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਜੀ ਦਾ ਸਾਲਾਨਾ ਧਾਰਮਿਕ ਤੇ ਸਭਿਆਚਾਰਕ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ...
ਰੱਤੇਵਾਲ, 20 ਜਨਵਰੀ (ਸੂਰਾਪੁਰੀ) - ਪੰਜਾਬ 'ਚ ਭਾਜਪਾ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਸਾਫ਼-ਸੁਥਰਾ ਸ਼ਾਸਨ ਦਿੱਤਾ ਜਾਵੇਗਾ, ਲੋਕ ਹਿਤਾਂ ਨੂੰ ਮੁੱਖ ਰੱਖ ਕੇ ਫ਼ੈਸਲੇ ਲਏ ਜਾਣਗੇ ਅਤੇ 'ਸਭ ਕਾ ਸਾਥ, ਸਭ ਕਾ ਵਿਕਾਸ' ਦੇ ਨਾਂਅ ਹੇਠ ਸਰਕਾਰ ਚਲਾਈ ਜਾਵੇਗੀ | ਇਨ੍ਹਾਂ ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਾਰੇ 614 ਚੋਣ ਬੂਥਾਂ 'ਤੇ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤੀਸਰੀ ਅੱਖ ਰਾਹੀਂ ਨਿਗਰਾਨੀ ਰੱਖਣ ਲਈ ...
ਹੁਸ਼ਿਆਰਪੁਰ, 20 ਜਨਵਰੀ (ਸ:ਰ)- ਡਬਲਯੂ.ਡੀ. ਇਮੀਗੇ੍ਰਸ਼ਨ ਕੰਸਲਟੈਂਟਸ ਵਲੋਂ ਮੁਫ਼ਤ ਜਰਮਨੀ ਐਜੂਕੇਸ਼ਨ ਫੇਅਰ ਦਾ ਪਹਿਲਾ ਸੈਮੀਨਾਰ 22 ਜਨਵਰੀ ਨੂੰ ਨਵਾਂਸ਼ਹਿਰ (ਨਜ਼ਦੀਕ ਕੈਪੀਟਲ ਸਮਾਲ ਫਾਈਨਾਂਸ ਬੈਂਕ ਬੰਗਾ ਰੋਡ ਨਵਾਂਸ਼ਹਿਰ) 'ਚ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...
ਔੜ, 20 ਜਨਵਰੀ (ਜਰਨੈਲ ਸਿੰਘ ਖੁਰਦ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਕੁਲਦੀਪ ਸਿੰਘ ਬਜੀਦਪੁਰ ਵਲੋਂ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੇ ਹੋਏ ਅੱਜ ਬਜ਼ੀਦਪੁਰ ਸਮੇਤ ਹੋਰ ਵੀ ਅਨੇਕਾਂ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਸਵੀਪ ਗਤੀਵਿਧੀਆਂ ਤਹਿਤ ਦਫ਼ਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਸਤਨਾਮ ਸਿੰਘ ...
ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਸੁਚਾਰੂ ਤੇ ਪਾਰਦਰਸ਼ਤਾ ਨਾਲ ਚਲਾਉਣ ਹਿਤ ਵਿਧਾਨ ਸਭਾ ਹਲਕਾ ਬਲਾਚੌਰ- 48 ਦੇ ਪੋਲਿੰਗ ਅਫ਼ਸਰ, ਸਹਾਇਕ ਪੋਲਿੰਗ ...
ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸੁਨੀਤਾ ਚੌਧਰੀ ਵਲੋਂ ਬਕਾਪੁਰ ਵਿਖੇ ਗੁਰਦੀਪ ਸਿੰਘ ਮੰਡੇਰ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ | ਸਵ: ਜਥੇ: ਸੁੱਚਾ ਸਿੰਘ ਦੇ ਘਰ ਉਨ੍ਹਾਂ ਇਕ ਭਰਵੇਂ ਇਕੱਠ ...
ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਸੁਨੀਤਾ ਚੌਧਰੀ ਦੀ ਚੋਣ ਮੁਹਿੰਮ ਲਈ ਹਲਕਾ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਇਹ ...
ਜਾਡਲਾ, 20 ਜਨਵਰੀ (ਬੱਲੀ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਅਕਾਲੀ ਬਸਪਾ ਉਮੀਦਵਾਰ ਡਾ: ਨਛੱਤਰਪਾਲ ਪੂਰੀ ਸ਼ਾਨ ਨਾਲ ਜਿੱਤ ਹਾਸਲ ਕਰਕੇ ਗੱਠਜੋੜ ਦੀ ਸਰਕਾਰ ਬਣਾਉਣ ਵਿਚ ਬਣਦਾ ਯੋਗਦਾਨ ਪਾਉਣਗੇ | ਇਹ ਵਿਚਾਰ ਅੱਜ ਇਥੇ ਬਸਪਾ ਆਗੂ ਰੇਸ਼ਮ ਮੀਰਪੁਰੀ, ਚੰਦਰਕਾਂਤਾ ...
ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਰਗਰਮ ਆਗੂ ਹਰਕਮਲ ਸਿੰਘ ਕੌਲਗੜ੍ਹ ਦੀ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਬਦਲੇ, ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਈ.ਟੀ.ਵਿੰਗ ਦੇ ਦੁਆਬਾ ਜ਼ੋਨ ਦਾ ਜਨਰਲ ...
ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨਾਲ ਇਕ ਨਵਾਂ ਪੰਜਾਬ ਸਿਰਜਿਆ ਗਿਆ ਹੈ ਜਿਸ ਤੋਂ ਹਰ ਵਰਗ ਸੰਤੁਸ਼ਟ ਹੈ ਜਿਸ ਦੇ ਆਧਾਰ 'ਤੇ ਕਾਂਗਰਸ ਪਾਰਟੀ ਮੁੜ ਸੱਤਾ ਵਿਚ ਸ਼ਾਨਦਾਰ ...
ਭੱਦੀ, 20 ਜਨਵਰੀ (ਨਰੇਸ਼ ਧੌਲ) - ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਜਿੱਥੇ ਸਮੁੱਚੀਆਂ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਚੁੱਕੀਆਂ ਹਨ ਉੱਥੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੌਧਰੀ ਦਰਸ਼ਨ ਲਾਲ ...
ਭੱਦੀ, 20 ਜਨਵਰੀ (ਨਰੇਸ਼ ਧੌਲ)- ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਵਡਮੁੱਲੇ ਯਤਨਾਂ ਸਦਕਾ ਹਲਕੇ ਅੰਦਰ ਜਿੱਥੇ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਗਈ ਹੈ | ਉਥੇ ਪੜ੍ਹਾਈ ਹਿਤ ...
ਪੋਜੇਵਾਲ ਸਰਾਂ, 20 ਜਨਵਰੀ (ਰਮਨ ਭਾਟੀਆ) - ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੇ ਹੱਕ 'ਚ ਹੋਏ ਚੋਣ ਜਲਸੇ ਦੌਰਾਨ ਪਿੰਡ ਖਰੌੜ ਤੇ ਪਿੰਡ ਭਨੂੰ ਵਿਖੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਵਿਧਾਇਕ ...
ਭੱਦੀ, 20 ਜਨਵਰੀ (ਨਰੇਸ਼ ਧੌਲ) - ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਿਥੇ ਸਮੁੱਚੇ ਪੰਜਾਬ ਅੰਦਰ ਸਿਆਸੀ ਰਣਨੀਤੀ ਸਿਖ਼ਰਾਂ 'ਤੇ ਚੱਲ ਰਹੀ ਹੈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਵੀ ਪੂਰੀ ਤਰ੍ਹਾਂ ਚੋਣ ਸਰਗਰਮੀਆਂ ਵੇਖਣ ਨੂੰ ਮਿਲ ਰਹੀਆਂ ਹਨ ਜਿਸ ਦੇ ਤਹਿਤ ...
ਬਲਾਚੌਰ, 20 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)- ਕਾਂਗਰਸ ਪਾਰਟੀ ਨਾਲ ਜੁੜੇ ਬਲਾਚੌਰ ਵਿਖੇ ਆੜ੍ਹਤ ਕਰ ਰਹੇ ਪਿੰਡ ਥੋਪੀਆ ਦੇ ਸਰਪੰਚ ਸੇਠੀ ਥੋਪੀਆ ਨੇ ਆਪ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਸਰਪੰਚ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ) - ਪਿੰਡ ਪੰਜੋੜ ਵਿਖੇ ਅਕਾਲੀ ਦਲ ਦੇ ਵਰਕਰ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਿੰਡ ਦੀ ਪੰਚਾਇਤ ਦੀ ਅਗਵਾਈ ਵਿਚ ਹਰਬੰਸ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ ਪੱਪੂ, ਕੁਲਵਰਨ ਸਿੰਘ, ਅਮਰੀਕ ਸਿੰਘ, ...
ਸੈਲਾ ਖੁਰਦ, 20 ਜਨਵਰੀ (ਹਰਵਿੰਦਰ ਸਿੰਘ ਬੰਗਾ)- ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੁੱਗੋਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਦੇ 25ਵੇਂ ਸਥਾਪਨਾ ਦਿਵਸ ਮੌਕੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਟਿੱਬਾ ਸਾਹਿਬ ...
ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਦੀ ਭਰਵੀਂ ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਕਿਸਾਨਾਂ ਦਾ ਕੁਝ ਵੀ ਨਹੀਂ ਸਵਾਰ ਸਕਣਗੀਆਂ | ...
ਬੰਗਾ, 20 ਜਨਵਰੀ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ ਬੰਗਾ ਵਿਖੇ 23 ਜਨਵਰੀ ਦਿਨ ਐਤਵਾਰ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹੀਨਾਵਾਰ ...
ਨਵਾਂਸ਼ਹਿਰ, 20 ਜਨਵਰੀ (ਹਰਵਿੰਦਰ ਸਿੰਘ)- ਅੱਜ ਦੇਸ਼ ਭਗਤ ਹੁਕਮ ਸਿੰਘ ਘੱਕੇਵਾਲ ਭਵਨ ਨਵਾਂਸ਼ਹਿਰ ਵਿਖੇ ਕੁੱਲ ਹਿੰਦ ਕਿਸਾਨ ਸਭਾ ਕਿਸਾਨੀ ਸੰਘਰਸ਼ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਕਿਸਾਨਾਂ ਮਜ਼ਦੂਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ...
ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਦਿਨ ਰਾਤ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਕਸਬਾ ਮਜਾਰੀ ਵਿਖੇ ਅਜਮੇਰ ਸਿੰਘ ਰੱਕੜ, ਸਤਨਾਮ ਸਿੰਘ ਅਟਵਾਲ, ਗੁਰਮੁਖ ਸਿੰਘ, ਡਾ: ਬਹਿਹਾਰ ਸਿੰਘ ਨੇ ਦੱਸਿਆ ਕਿ ਕਈ ਵਾਰ ...
ਪੋਜੇਵਾਲ ਸਰਾਂ, 20 ਜਨਵਰੀ (ਨਵਾਂਗਰਾਈਾ)- ਬ੍ਰਹਮਲੀਨ 108 ਸਵਾਮੀ ਜੋਗਿੰਦਰ ਦਾਸ ਨਿਰਵਾਣ ਦੀ ਯਾਦ ਵਿਚ ਸਮੂਹ ਸੰਗਤ ਵੱਲੋਂ ਪਿੰਡ ਕੁੱਕੜ ਮਜਾਰਾ ਵਿਖੇ ਸਵਾਮੀ ਸਹਿਜਦਾਸ ਧਰਮਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...
ਸੰਧਵਾਂ, 20 ਜਨਵਰੀ (ਪ੍ਰੇਮੀ ਸੰਧਵਾਂ)- ਦਰਬਾਰ ਲੱਖ ਦਾਤਾ ਭਰੋਮਜਾਰਾ ਦੇ ਸੇਵਾਦਾਰ ਸਾਈ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸੂਫ਼ੀਆਨਾ ਦਰਗਾਹ ਪ੍ਰਬੰਧਕ ਕਮੇਟੀ ਰਜਿ: ਪੰਜਾਬ ਨੇ ਕਿਹਾ ਕਿ ਅੱਲਾ ਦੀ ਬੰਦਗੀ ਨਾਲ ਹੀ ਇਨਸਾਨ ਜੰਮਣ-ਮਰਨ ਦੇ ਚੱਕਰਾਂ 'ਚੋਂ ਮੁਕਤ ਹੋ ਸਕਦਾ ...
ਰਾਹੋਂ, 20 ਜਨਵਰੀ (ਬਲਬੀਰ ਸਿੰਘ ਰੂਬੀ)- ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੇ ਦੇਖ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਆਪ ਵਲੋਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਉਮੀਦਵਾਰ ਲਲਿਤ ਮੋਹਨ ਪਾਠਕ (ਬੱਲੂ) ਦੇ ਸਮਰਥਕਾਂ ਸ਼ਾਲੂ ਭੁੱਚਰ ਹਲਕਾ ...
ਸੰਧਵਾਂ, 20 ਜਨਵਰੀ (ਪ੍ਰੇਮੀ ਸੰਧਵਾਂ) - ਗੁਲਾਮੀ ਦੇ ਭਾਰ ਹੇਠ ਦੱਬਿਆ ਗਰੀਬ ਸਮਾਜ ਜਦ ਘਰਾਂ 'ਚ ਰਹਿਣ ਲਈ ਮਜਬੂਰ ਸੀ ਤਾਂ ਦਲਿਤਾਂ ਦੇ ਮਸੀਹਾ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ:ਬੀ.ਆਰ.ਅੰਬੇਡਕਰ ਨੇ ਦੱਬੇ ਕੁਚਲੇ ਲੋਕਾਂ ਨੂੰ ਗੁਲਾਮੀ ਦੀਆਂ ਬੰਦਸ਼ਾਂ 'ਚੋਂ ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਰੋਜ਼ਾਨਾ 'ਅਜੀਤ' ਦੇ ਸਮੁੰਦੜਾ ਸਟੇਸ਼ਨ ਤੋਂ ਪੱਤਰਕਾਰ ਤੀਰਥ ਸਿੰਘ ਰੱਕੜ ਦੇ ਪਿਤਾ ਜੀ ਸ: ਮਹਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਚੱਕ ਗੁਰੂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਨਮਿਤ ਅੱਜ ...
ਮੇਹਲੀ, 20 ਜਨਵਰੀ (ਸੰਦੀਪ ਸਿੰਘ) - ਵਿਧਾਨ ਸਭਾ ਹਲਕਾ ਬੰਗਾ ਤੋਂ ਮੌਜੂਦਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਦੀ ਜਿੱਤ ਲਈ ਦਿਨ-ਰਾਤ ਇਕ ਕਰ ਦਿਆਂਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ ਦੇ ਪਿੰਡ ਗਹਿਲ ਮਜਾਰੀ ਵਿਖੇ ਪਿੰਡ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਝੱਜ ਦੇ ਗ੍ਰਹਿ ਵਿਖੇ ਬਲਾਕ ਮੁਕੰਦਪੁਰ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ...
ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਹਾਇਕ ਸਿਵਲ ਸਰਜਨ ਡਾ: ਜਸਦੇਵ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਬਲਵਿੰਦਰ ਕੁਮਾਰ ਨੇ ਵੱਖ-ਵੱਖ ਸੈਂਟਰਾਂ ਵਿਖੇ ਲਗਾਏ ਗਏ ਕੈਂਪਾਂ ਵਿਚ ਟੀਕਾਕਰਨ ਦੇ ਕੰਮਕਾਜ ਦਾ ਜਾਇਜ਼ਾ ਲਿਆ | ਇਸ ਮੌਕੇ ਸਹਾਇਕ ਸਿਵਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX