ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਬੱਚਤ ਭਵਨ ਵਿਖੇ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਮਤਦਾਨ ਕੇਂਦਰਾਂ ਵਿਚ ਸੋਧਾਂ ਤੇ ਹੋਰ ਵਿਚਾਰ ਚਰਚਾ ਕੀਤੀ ਗਈ | ਸ੍ਰੀ ਸ਼ਰਮਾ ਨੇ ਕਿਹਾ ਕਿ ਮਤਦਾਨ ਕੇਂਦਰਾਂ ਵਿਚ ਸੋਧ ਜਾਂ ਹੋਰ ਕੋਈ ਵੀ ਅਪਡੇਟ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਕਾਰੀ ਵੈਬਸਾਈਟ 'ਤੇ ਅਪਲੋਡ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ, ਵੋਟਰ ਜਾਂ ਹਰ ਇਕ ਨਾਗਰਿਕ ਵੈਬਸਾਈਟ ਤੋਂ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ | ਸ੍ਰੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਮਤਦਾਨ ਕੇਂਦਰਾਂ ਵਿਚ ਕੁੱਝ ਸੋਧਾਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1200 ਵੋਟਰਾਂ ਲਈ ਇਕ ਮਤਦਾਨ ਕੇਂਦਰ ਬਣਾਇਆ ਜਾਣਾ ਸੀ | ਪਰ ਹੁਣ 1250 ਵੋਟਰਾਂ ਲਈ ਇਕ ਮਤਦਾਨ ਕੇਂਦਰ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਹੁਣ 14 ਸਹਾਇਕ ਮਤਦਾਨ ਕੇਂਦਰ ਬਣਾਏ ਗਏ ਹਨ | ਜਦਕਿ 62 ਮਤਦਾਨ ਕੇਂਦਰਾਂ ਵਿਚ ਸੋਧ ਕੀਤੀ ਗਈ ਹੈ ਅਤੇ 133 ਮਤਦਾਨ ਕੇਂਦਰਾਂ ਦੇ ਨਾਮ ਬਦਲੇ ਗਏ ਹਨ | ਉਨ੍ਹਾਂ ਕਿਹਾ ਕਿ ਕੁੱਝ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਉਨ੍ਹਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਨਾਮ ਬਦਲਣ ਨਾਲ ਹੁਣ ਮਤਦਾਨ ਕੇਂਦਰਾਂ ਦੇ ਵੀ ਨਾਮ ਬਦਲ ਗਏ ਹਨ | ਸ੍ਰੀ ਸ਼ਰਮਾ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਰੌਸਾ ਦੁਆਇਆ ਕਿ ਉਨ੍ਹਾਂ ਸਾਰਿਆਂ ਨੂੰ ਬਰਾਬਰ ਦਾ ਮੈਦਾਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਭਾਰਤੀ ਚਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਡੀ.ਈ.ਓ. ਰਾਹੁਲ ਚਾਬਾ, ਚੋਣ ਤਹਿਸੀਲਦਾਰ ਅੰਜੂ ਬਾਲਾ ਆਦਿ ਹਾਜ਼ਰ ਸਨ |
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਪਿੰਡਾਂ 'ਚ ਸੰਵਿਧਾਨਕ ਅਧਿਕਾਰਾਂ ਤੋਂ ਸੂਬੇ ਦੇ ਬਹੁਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਇਨ੍ਹਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਹਲਕਾ ਆਤਮ ਨਗਰ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਦੇ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੋਸਟਰ ਅਤੇ ਹੋਰਡਿੰਗ ਪਾੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ...
ਡਾਬਾ/ਲੁਹਾਰਾ 20 ਜਨਵਰੀ (ਕੁਲਵੰਤ ਸਿੰਘ ਸੱਪਲ)-ਵਾਰਡ-31 ਦੀ ਭਾਜਪਾ ਕੌਂਸਲਰ ਸੋਨੀਆ ਸ਼ਰਮਾ ਵਲੋਂ ਮੇਨ ਸੀਵਰੇਜ ਦੀ ਸੁਪਰ ਸਕਸ਼ਨ ਮਸ਼ੀਨ ਨਾਲ ਸਫ਼ਾਈ ਕਰਵਾਈ | ਇਸ ਮੌਕੇ ਭਾਜਪਾ ਮੰਡਲ ਡਾਬਾ ਲੁਹਾਰਾ ਦੇ ਪ੍ਰਧਾਨ ਪੰਕਜ ਸ਼ਰਮਾ ਨੇ ਦੱਸਿਆ ਕਿ ਵਾਰਡ ਨੰਬਰ 31 ਦੀ ਮੇਨ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ 42 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ ਪੁਲਿਸ ਵਰਿੰਦਰ ਸਿੰਘ ਬਰਾੜ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ | ਸ. ਬਰਾੜ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਹੁਣ ਸ਼ਹਿਰ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ ਵਿਚ ਹਥਿਆਰਬੰਦ ਹਮਲਾਵਰ ਵਲੋਂ ਕੀਤੇ ਹਮਲੇ ਵਿਚ ਦੁਕਾਨਦਾਰ ਜ਼ਖ਼ਮੀ ਹੋ ਗਿਆ ਹੈ | ਪੁਲਿਸ ਵਲੋਂ ਇਸ ਸੰਬੰਧੀ ਡੀਪੀ ਕਲੋਨੀ ਦਿੱਲੀ ਦੇ ਰਹਿਣ ਵਾਲੇ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆ ਕਲਾਂ ਵਿਚ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਛਿੰਦਾ ਸਿੰਘ ਵਾਸੀ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਸਾਂਝੀ ਕਾਰਵਾਈ ਕਰਦਿਆਂ ਛਾਉਣੀ ਮੁਹੱਲਾ ਸਥਿਤ ਭਾਟੀਆ ਮੈਡੀਕੋਜ਼ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਖਾਤੇ 'ਚੋਂ ਧੋਖੇ ਨਾਲ 21 ਹਜ਼ਾਰ ਦੀ ਨਕਦੀ ਕਢਵਾਉਣ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਰਾਮ ਨਗਰ ਦੀ ਰਹਿਣ ਵਾਲੀ ਰਾਜ ਕੁਮਾਰੀ ਨੇ ਪੁਲਿਸ ਪਾਸ ਲਿਖਵਾਈ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਮੁਹੰਮਦ ਰਫੀਕ ਵਾਸੀ ਬਹਾਦਰ ਕੇ ਰੋਡ ਵਜੋਂ ਕੀਤੀ ਗਈ ਹੈ ...
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਲੁਧਿਆਣਾ 'ਚ ਅੱਜ 11ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਅਨੁਸਾਰ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ 'ਚ 1170 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 1048 ਪੀੜਤ ਮਰੀਜ਼ਾਂ ਦਾ ਸਬੰਧ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਦੇ ਆਰਥਿਕ ਸ਼ਾਖਾ ਵਿੰਗ ਵਲੋਂ ਮਹਿਲਾ ਪਟਵਾਰੀ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਵਿਜੀਲੈਂਸ ਗੁਰਪ੍ਰੀਤ ...
ਡਾਬਾ/ਲੁਹਾਰਾ 20 ਜਨਵਰੀ (ਕੁਲਵੰਤ ਸਿੰਘ ਸੱਪਲ)- ਸ੍ਰੀ ਵਾਹਿਗੁਰੂ ਸਕੂਲ ਵਿਖੇ ਇਕ ਮੁਹਿੰਮ ਚਲਾਈ ਗਈ ਜਿਸ ਵਿਚ 'ਨੋ ਸਕੂਲ ਨੋ ਵੋਟ' ਦੇ ਪੋਸਟਰ ਬਣਾ ਕੇ ਬੱਚਿਆਂ ਵਲੋਂ ਇਹ ਰੋਸ ਪ੍ਰਗਟਾਇਆ ਗਿਆ ਕਿ ਸਕੂਲ ਬੰਦ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਬਹੁਤ ਜ਼ਿਆਦਾ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਸੰਤ ਬਾਬਾ ਸੁੱਚਾ ਸਿੰਘ ਵਲੋਂ ਸਥਾਪਤ ਸੰਸਥਾ ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਸੈਮੀਨਾਰ 5 ਫਰਵਰੀ ਨੂੰ ਹੋਵੇਗਾ | ਇਸ ਸਬੰਧੀ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਜਵੱਦੀ ਟਕਸਾਲ ਵਿਖੇ ਛੇਵੇਂ ਪਾਤਿਸ਼ਾਹ ਵਲੋਂ ...
ਢੰਡਾਰੀ ਕਲਾਂ, 20 ਜਨਵਰੀ (ਪਰਮਜੀਤ ਸਿੰਘ ਮਠਾੜੂ)- ਲੋਹਾ, ਇਸਪਾਤ ਤੇ ਸਟੀਲ ਦੀਆਂ ਕੀਮਤਾਂ ਵਿਚ ਅਚਾਨਕ ਹੋਏ ਵਾਧੇ ਕਰਕੇ ਉਦਯੋਗਪਤੀਆਂ ਵਿਚ ਭਾਰੀ ਹੜਕੰਪ ਮੱਚ ਗਿਆ ਹੈ | ਉਦਯੋਗਪਤੀਆਂ ਨੇ ਦੱਸਿਆ ਕਿ ਪਹਿਲਾਂ ਹੀ ਮੰਦੇ ਦੇ ਦੌਰ 'ਚ ਨਿਕਲ ਰਹੇ ਕਾਰਖਾਨਿਆਂ 'ਤੇ ਵੱਡਾ ...
ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਵਾਰਡ 23 'ਚ ਵਿਸ਼ਵਕਰਮਾ ਨਗਰ 'ਚ ਵਿਛਾਹੀ ਜਾ ਰਹੀ ਸੀਵਰੇਜ ਲਾਈਨ ਦਾ ਕੁਨੈਕਸ਼ਨ ਡਾਇੰਗ ਇੰਡਸਟਰੀ ਵਲੋਂ 96 ਕਰੋੜ ਦੀ ਲਾਗਤ ਨਾਲ ਤਿਆਰ ਕਰਾਏ ਸੀ.ਈ.ਟੀ.ਪੀ. ਦੀ ਲਾਈਨ ਨਾਲ ਜੋੜਣ ਦਾ ਸਨਅਤਕਾਰਾਂ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਅਧਿਆਪਕ ਆਗੂ ਹਰਦੀਪ ਸਿੰਘ ਬਾਹੋਮਾਜਰਾ ਤੇ ਕੁਲਜਿੰਦਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਆਨਲਾਈਨ ਅਹਿਮ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਅਧਿਆਪਕਾਂ ਨੂੰ ਮਾਨਸਿਕ ਤੌਰ ...
ਲੁਧਿਆਣਾ, 20 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਤੇ ਸਾਡੇ ਸਾਰਿਆਂ ਦਾ ...
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਦੀ ਰੈਵੀਨਿਊ ਕਾਨੂੰਗੋ ਐਸੋਸ਼ੀਏਸ਼ਨ ਪੰਜਾਬ ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਉਕਤ ਦੋਵੇਂ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਟਰੱਕ ਯੂਨੀਅਨਾਂ ਦੀ ਬਹਾਲੀ ਦੇ ਮਾਮਲੇ ਵਿਚ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਪ੍ਰਤੀਯੋਗਤਾ ਕਮਿਸ਼ਨ ਦੇ ਚੇਅਰਪਰਸਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਟਰੱਕ ਯੂਨੀਅਨਾਂ ਦੀ ਬਹਾਲੀ ਨਾ ਕਰਨ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਉਦਯੋਗਿਕ ਜੰਗਲਾਤ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਜੰਗਲਾਤ ਵਿਭਾਗ ਵਲੋਂ 9 ਰਾਜਾਂ ਦੀ ਵਰਕਸ਼ਾਪ ਕਰਵਾਈ ਗਈ ਜਿਸ ਵਿਚ 92 ਡੈਲੀਗੇਟਾਂ ਨੇ ਹਿੱਸਾ ਲਿਆ ਤੇ ਵਰਕਸ਼ਾਪ ਵਿਚ ਲੱਕੜ ਉਤਪਾਦਨ ਤੇ ਮੰਡੀਕਰਨ ਦੇ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਐਨੀਮਲ ਬਾਇਓਤਕਨਾਲੋਜੀ ਕਾਲਜ ਵਲੋਂ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਸਕੀਮ 'ਭਾਰਤ ਵਿਚ ਉਚੇਰੀ ਸਿੱਖਿਆ ਦਾ ਵਿਕਾਸ ਤੇ ਸ਼ਕਤੀਕਰਨ' ਵਿਸ਼ੇ ਤਹਿਤ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ ਹੇਠ ਹੋਈ ਬੈਠਕ ਵਿਚ ਵੱਖ-ਵੱਖ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਹੋਏ | ਹਲਕਾ ਕੇਂਦਰੀ ਵਿਚ ਹੋਈ ਬੈਠਕ ਦੌਰਾਨ ਗੁਰਦੀਪ ਸਿੰਘ ਗੋਸ਼ਾ ਨੂੰ ਸਨਮਾਨ ਕੀਤਾ ਗਿਆ | ਸ੍ਰੀ ਦੇਬੀ ਨੇ ...
ਢੰਡਾਰੀ ਕਲਾਂ, 20 ਜਨਵਰੀ (ਪਰਮਜੀਤ ਸਿੰਘ ਮਠਾੜੂ)- ਜਸਪਾਲ ਬਾਂਗਰ, ਢੰਡਾਰੀ ਕਲਾਂ, ਪਵਾਇਆ, ਕੰਗਣਵਾਲ ਅਤੇ ਜੁਗਿਆਣਾ ਦੇ ਇਲਾਕਿਆਂ ਵਿਚ ਲਗਾਤਾਰ ਹੋ ਰਹੀਆਂ ਚੋਰੀ ਤੇ ਲੁੱਟ ਦੀਆਂ ਵਾਰਦਾਤਾਂ ਤੋਂ ਉਦਯੋਗਪਤੀ ਅਤੇ ਇਲਾਕਾ ਨਿਵਾਸੀ ਭਾਰੀ ਪਰੇਸ਼ਾਨੀ ਵਿਚ ਹਨ | ਜਸਪਾਲ ...
ਲੁੁਧਿਆਣਾ, 20 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਹਲਕਾ ਪੂਰਬੀ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਕਾਂਗਰਸੀ ਉਮੀਦਵਾਰ ਲੋਕਾਂ ਨੂੰ ...
ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)- ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਬੁੱਢੇ ਦਰਿਆ ਵਿਚ ਫੈਲੇ ਪ੍ਰਦੂਸ਼ਣ ਦਾ ਮੁੱਦਾ ਯੂਨਾਈਟਿਡ ਨੇਸ਼ਨ ਆਰਗੇਨਾਈਜੇਸ਼ਨ ਅਤੇ ਵਿਸ਼ਵ ਸਿਹਤ ਸੰਸਥਾ ਕੋਲ ਉਠਾਉਣਗੇ | ਸ. ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਲੁਧਿਆਣਾ ਫਸਟ ਕਲੱਬ ਦੇ ਮੈਂਬਰਾਂ ਦਾ ਇਕ ਜੱਥਾ ਅੱਜ ਸਥਾਨਕ ਸਤਲੁਜ ਕਲੱਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ, ਜਿਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਮੁਖੀ ਕਿ੍ਸ਼ਨ ...
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੀ ਸ਼ਾਖਾ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਲੁਧਿਆਣਾ ਵਿਚ ਜੇਰੇ ਇਲਾਜ ਹਨ, ਦਾ ਹਾਲ ਚਾਲ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਸ਼ਹਿਰ ਦੇ ਉਘੇ ਸਮਾਜ ਸੇਵਕ ਸੁਰਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਹਲਕਾ ਪੱਛਮੀ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਕਰਾਏ 1500 ਕਰੋੜ ਦੇ ਵਿਕਾਸਕਾਰਜਾਂ ਤੇ ਲੋਕ 20 ਫਰਵਰੀ 2022 ਨੂੰ ਮੋਹਰ ਲਗਾ ਕੇ ਲਗਾਤਾਰ ਤੀਸਰੀ ਵਾਰ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਗਰਮੀ ਰੁੱਤ ਦੀਆਂ ਸਬਜ਼ੀਆਂ ਦੀ ਪਨੀਰੀ ਪੈਦਾ ਕਰਨ ਤੇ ਕਾਸ਼ਤ ਬਾਰੇ ਸਬਜ਼ੀ ਵਿਗਿਆਨ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਇਕ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਵੈਬੀਨਾਰ 'ਚ ਕਿਸਾਨਾਂ, ਵਿਦਿਆਰਥੀਆਂ ਅਤੇ ਮਾਹਿਰਾਂ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਸਯੁਕਤ ਸਮਾਜ ਮੋਰਚਾ ਵਲੋਂ ਲੁਧਿਆਣਾ ਸ਼ਹਿਰ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਹੌਜ਼ਰੀ ਕਰੋਬਾਰੀ ਤੇ ਹਜ਼ੂਰੀ ਰੋਡ ਹੌਜ਼ਰੀ ਐਸੋਸੀੲੈਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੂੰ ਉਮੀਦਵਾਰ ਬਣਾਇਆ ਗਿਆ ਹੈ | ਸ.ਰਾਣਾ ਨੂੰ ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਹਲਕਾ ਆਤਮ ਨਗਰ ਵਾਸੀਆਂ ਨਾਲ ਰਾਬਤਾ ਬਣਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਲਾਲ ਕੁਆਰਟਰ ਵਿਚ ਹਰੀਸ਼ ਰਾਏ ਢਾਂਡਾ ਦੇ ਸਨਮਾਨ ਵਿਚ ਰੱਖੇ ਗਏ ਸਮਾਗਮ ਦੌਰਾਨ ਟਕਸਾਲੀ ਅਕਾਲੀ ਆਗੂ ਸਵ. ਅਮਰਜੀਤ ਸਿੰਘ ਭਾਟੀਆ ਦੀ ਪਤਨੀ ਸੁਰਜੀਤ ਕੌਰ ਭਾਟੀਆ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਵਲੋਂ ਚੋਣਾਂ ਦੇ ਬਿਗੁਲ ਵੱਜਣ ਤੋਂ ਬਾਅਦ ਆਪਣੀਆਂ ਚੋਣ ਮੀਟਿੰਗਾਂ ਕਰਨੀਆ ਸ਼ੁਰੂ ਕਰ ਦਿੱਤੀਆ ਹਨ, ਜਿਸ ਤਹਿਤ 'ਲਿਪ' ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਵਾਰਡ ਨੰਬਰ 38 ...
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)- ਕਾਂਗਰਸ ਪਾਰਟੀ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਬਗਾਵਤ ਦਾ ਦੌਰ ਜਾਰੀ ਹੈ, ਜਿਸ ਤਹਿਤ ਅੱਜ ਕਾਂਗਰਸ ਵਲੋਂ ਰਵਿਦਾਸ ਸਮਾਜ ਨੂੰ ਨਜ਼ਰਅੰਦਾਜ਼ ਕਰਨ ਕਰਕੇ ਵਿਧਾਨ ਸਭਾ ਚੋਣ ਲੜ ਚੁੱਕੇ ਕਾਂਗਰਸੀ ਆਗੂ ਰਮਨਜੀਤ ਸਿੰਘ ਲਾਲੀ ਵਲੋਂ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਦਲਜੀਤ ਸਿੰਘ ਭੋਲਾ ਗਰੇਵਾਲ ਨੇ ਹਮੇਸ਼ਾ ਲੋਕ ਹਿੱਤਾਂ ਲਈ ਹੀ ਕੰਮ ਕੀਤਾ ਹੈ ਤੇ ਇਸ ਗੱਲ ਨੂੰ ਹਲਕਾ ਪੂਰਬੀ ਦੇ ਲੋਕ ਭਲੀ ਭਾਂਤ ਜਾਣਦੇ ਵੀ ਹਨ | ਇਹ ਪ੍ਰਗਟਾਵਾ 'ਆਪ' ਆਗੂ ਅਮਰਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਦਲਜੀਤ ਸਿੰਘ ...
ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...
ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਜਨਰਲ ਹਲਕਾ ਦਾਖਾ ਲਈ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਅੱਜ ਕਈ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਬਾਅਦ ...
ਆਲਮਗੀਰ, 20 ਜਨਵਰੀ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਕ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਰਣੀਆਂ ਦੀ ਅਗਵਾਈ ...
ਆਲਮਗੀਰ, 20 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਕ ਦੇ ਹੱਕ ਵਿਚ ਪਿੰਡਾਂ ਵਿਚ ਵੱਡੀ ਪੱਧਰ 'ਤੇ ਲਹਿਰ ਚੱਲ ਰਹੀ ਹੈ ਜੋ ਸ. ਸ਼ਿਵਾਲਕ ਨੂੰ ਭਾਰੀ ...
ਭਾਮੀਆਂ ਕਲਾਂ, 20 ਜਨਵਰੀ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੰਯੁਕਤ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਹਰਪ੍ਰੀਤ ਸਿੰਘ ਗਰਚਾ ਜਿਨ੍ਹਾਂ ਦਾ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਨਾਲ ਗੱਠਜੋੜ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ...
ਡਾਬਾ/ਲੁਹਾਰਾ, 20 ਜਨਵਰੀ (ਕੁਲਵੰਤ ਸਿੰਘ ਸੱਪਲ)- ਗਗਨਦੀਪ ਸਿੰਘ ਗਿਆਸਪੁਰਾ ਪ੍ਰਧਾਨ ਯੂਥ ਅਕਾਲੀ ਦਲ ਹਲਕਾ (ਦੱਖਣੀ) ਅਤੇ ਹਰਮਨਪ੍ਰੀਤ ਸਿੰਘ ਅਨੇਜਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX