ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਇਲੈਕਟੋ੍ਰਨਿਕ ਮੀਡੀਆ 'ਤੇ ਨਜ਼ਰ ਰੱਖਣ ਲਈ ਸਥਾਪਤ ਕੀਤੇ ਇਲੈਕਟ੍ਰੋਨਿਕ ਮੀਡੀਆ ਮੋਨੀਟਰਿੰਗ ਸੈੱਲ ਦਾ ਅਚਨਚੇਤ ਨਿਰੀਖਣ ਕੀਤਾ | ਉਨ੍ਹਾਂ ਦੇ ਨਾਲ ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਅਤੇ ਖ਼ਰਚਾ ਨੋਡਲ ਅਫ਼ਸਰ ਸ੍ਰੀਮਤੀ ਈਸ਼ਾ ਸਿੰਘਲ ਵੀ ਮੌਜੂਦ ਸਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਚੋਣਾਂ ਸਬੰਧੀ ਇਲੈਕਟ੍ਰੋਨਿਕ ਮੀਡੀਆ, ਜਿਸ ਵਿਚ ਰੇਡੀਓ, ਟੀ ਵੀ, ਈ-ਪੇਪਰ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ (ਫੇਸਬੁਕ, ਇੰਸਟਾਗ੍ਰਾਮ ਤੇ ਯੂ.ਟਿਊਬ ਆਦਿ) ਸਮੇਤ ਫੋਨ 'ਤੇ ਕੀਤੇ ਜਾਣ ਵਾਲੇ ਬਲਕ ਐਸ.ਐਮ.ਐਸ. ਤੇ ਵਾਇਸ ਮੈਸਜ਼ ਕਾਲਾਂ ਆਦਿ ਸ਼ਾਮਿਲ ਹਨ, ਲਈ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ) ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ | ਇਸ ਤੋਂ ਬਿਨਾਂ ਚੋਣਾਂ ਵਾਲੇ ਦਿਨ 20 ਫਰਵਰੀ ਅਤੇ ਚੋਣਾਂ ਤੋਂ ਇਕ ਦਿਨ ਪਹਿਲਾਂ, ਪਿ੍ੰਟ ਮੀਡੀਆ ਯਾਨੀ ਅਖ਼ਬਾਰਾਂ 'ਚ ਵੀ ਲਗਵਾਏ ਜਾਣ ਵਾਲੇ ਇਸ਼ਤਿਹਾਰ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ | ਸੰਦੀਪ ਹੰਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ 'ਪੇਡ ਨਿਊਜ਼, ਫੇਕ ਨਿਊਜ਼ ਅਤੇ ਹੇਟ ਨਿਊਜ਼' ਆਦਿ 'ਤੇ ਨਜ਼ਰ ਰੱਖਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ 'ਚ ਵਧੀਕ ਡਿਪਟੀ ਕਮਿਸ਼ਨਰ (ਜ), ਮੈਂਬਰ ਸਕੱਤਰ ਡੀ.ਪੀ.ਆਰ.ਓ., ਆਲ ਇੰਡੀਆ ਰੇਡੀਓ ਦੇ ਪ੍ਰੋਗਰਾਮ ਐਕਜੀਕਿਊਟਿਵ ਸ਼ਹਿਨਾਜ਼ ਜੌਲੀ ਕੌੜਾ, ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਅਤੇ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ, ਬਤੌਰ ਮੈਂਬਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਇਸ ਕਮੇਟੀ ਅਧੀਨ 30 ਤੋਂ ਵਧੇਰੇ ਹੋਰ ਮੈਂਬਰਾਂ ਦਾ ਸਹਾਇਕ ਅਮਲਾ ਹੈ, ਜਿਸ ਵਲੋਂ ਨਿਰੰਤਰ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਪਿ੍ੰਟ ਮੀਡੀਆ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ |
ਰਾਜਪੁਰਾ, 20 ਜਨਵਰੀ (ਜੀ.ਪੀ. ਸਿੰਘ)-ਹਲਕਾ ਰਾਜਪੁਰਾ 'ਚ ਆਜ਼ਾਦ ਉਮੀਦਵਾਰ ਵਜੋਂ ਨਗਰ ਕੌਂਸਲ ਦੀਆਂ ਚੋਣਾਂ ਲੜ ਚੁੱਕੇ ਵਾਰਡ ਨੰਬਰ 31 ਤੋਂ ਅਵਤਾਰ ਸਿੰਘ ਅੱਜ ਆਪਣੇ ਸਾਥੀਆਂ ਸਮੇਤ ਹਲਕਾ ਰਾਜਪੁਰਾ ਤੋਂ ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਕਾਂਗਰਸ ...
ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰ ਦੇ ਸਰਪ੍ਰਸਤ ਅਤੇ ਕੌਮੀ ਜਨਰਲ ਸਕੱਤਰ ਇੰਦਰਮੋਹਨ ਸਿੰਘ ਬਜਾਜ ਅਤੇ ਹੋਰ ਟਕਸਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਉਮੀਦਵਾਰ ...
ਪਟਿਆਲਾ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਤਿੰਨ ਖੋਜਾਰਥੀਆਂ ਨੂੰ ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਆਪਣੇ ਖੋਜ ਪ੍ਰਾਜੈਕਟਾਂ ਲਈ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐੱਸ.ਐੱਸ.ਆਰ.) ਦੀ ਪੋਸਟ-ਡੌਕਟਰਲ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲੇ੍ਹ 'ਚ ਕੋਰੋਨਾ ਨਾਲ 7 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਆਉਣ ਦੇ ਨਾਲ ਹੁਣ ਤੱਕ ਇਸ ਮਹਾਂਮਾਰੀ ਕਾਰਨ 1407 ਵਿਅਕਤੀਆਂ ਦੀ ਜਾਨ ਚਲੀ ਗਈ ਹੈ | ਇੰਝ ਹੀ 473 ਵਿਅਕਤੀਆਂ ਦੀ ਕੋਵਿਡ ਰਿਪੋਰਟ ਆਉਣ ਨਾਲ ਜ਼ਿਲੇ੍ਹ 'ਚ ਇਸ ...
ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 25 ਜਨਵਰੀ 2022 ਨੂੰ ਜਾਰੀ ...
ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਚੋਣ ਮੈਦਾਨ ਵਿਚ ਉਤਾਰੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ...
ਰਾਜਪੁਰਾ, 20 ਜਨਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਪੰਜ ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਮਹਿਮਦਪੁਰ ਬੈਰੀਅਰ ਨੇੜੇ ਹਾਜ਼ਰ ਸੀ | ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਵੱਖ-ਵੱਖ ਅਦਾਰਿਆਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਇਸ ਸਬੰਧੀ ਇੰਪਲਾਈਜ਼ ਫੈਡਰੇਸ਼ਨ ਚਾਹਲ ਨੇ ...
ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਿਗੁਰ ਸਿੰਘ ਮਾਝੀ ਆਪਣੇ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਫਗਵਾੜਾ ਵਿਖੇ ਬਸਪਾ ਦਫ਼ਤਰ ਵਿਚ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੌੜ)-ਅਖਬਾਰਾਂ 'ਚ ਆਮ ਆਦਮੀ ਪਾਰਟੀ ਦੇ ਇਸ਼ਤਿਹਾਰੀ ਪਰਚੇ ਪਾਉਣ ਲਈ ਅਖ਼ਬਾਰ ਵਾਲੇ ਨੂੰ ਕਹਿਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਜ਼ਿਲ੍ਹਾ ਚੋਣ ਕਮਿਸ਼ਨਰ ...
ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)-ਲੰਮੇ ਸਮੇਂ ਬਾਅਦ ਆਖ਼ਰਕਾਰ ਮੁੜ ਤੋਂ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਰਾਜ ਭਾਸ਼ਾ ਐਕਟ ਦੇ ਅਨੁਸਾਰ ਜ਼ਿਲ੍ਹਾ ਭਾਸ਼ਾ ਅਧਿਕਾਰਤ ਕਮੇਟੀਆਂ ਨੂੰ ਗਠਿਤ ਕੀਤਾ ਗਿਆ ਹੈ | ਪੰਜਾਬੀ ...
ਰਾਜਪੁਰਾ, 20 ਜਨਵਰੀ (ਰਣਜੀਤ ਸਿੰਘ)-ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਐਸ.ਪੀ. ਜਸਵਿੰਦਰ ਸਿੰਘ ...
ਪਟਿਆਲਾ, 20 ਜਨਵਰੀ (ਅ.ਸ. ਆਹਲੂਵਾਲੀਆ)-ਵਿਧਾਨ ਸਭਾਈ ਚੋਣਾਂ 'ਚ ਪਾਰਟੀ ਉਮੀਦਵਾਰਾਂ ਨੂੰ ਲੋਕਾਂ ਵਲੋਂ ਵੋਟਾਂ ਪਾਉਣ ਲੱਗਿਆ ਸੰਕੋਚ ਨਾ ਕੀਤਾ ਜਾਵੇ | ਇਸ ਮਨਸ਼ੇ ਨਾਲ ਚੋਣਾਂ ਦੇ ਐਲਾਨ ਤੋਂ ਕੁਝ ਸਮਾਂ ਪਹਿਲਾਂ ਹੀ ਜੰਗੀ ਪੱਧਰ 'ਤੇ ਸੜਕਾਂ ਬਣਾਉਣ ਦਾ ਕੰਮ ਨਗਰ ਨਿਗਮ ...
ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਨਾਭਾ ਦੇ ਨਾਲ ਲੱਗਦੇ ਕਸਬਾ ਭਾਦਸੋਂ ਦੇ ਰਹਿਣ ਵਾਲੇ ਸਮਾਜ ਸੇਵੀ ਅਤੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ 'ਚ ਦਿਨ ਰਾਤ ਸੇਵਾ ਕਰ ਰਹੇ ਅਤੇ ਨਾਭਾ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਠਾਉਣ ਵਾਲੇ ਸਮਾਜ ਸੇਵੀ ...
ਬਨੂੜ, 20 ਜਨਵਰੀ (ਭੁਪਿੰਦਰ ਸਿੰਘ)-ਕਿਸਾਨੀ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਕੱਪੜੇ ਧੋਣ ਦੀ ਸੇਵਾ ਨਿਭਾਉਣ ਵਾਲੇ ਕਿਸਾਨ ਹਰਪਾਲ ਸਿੰਘ ਹੁਲਕਾ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਅੰਤਿਮ ਅਰਦਾਸ ਮੌਕੇ ਪਿੰਡ ਹੁਲਕਾ ਵਿਖੇ ਉਨ੍ਹਾਂ ਦੇ ਨਮਿਤ ਭੋਗ ...
ਪਟਿਆਲਾ, 20 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਅੰਦਰੋਂ ਬਹੁਤੇ ਰਾਜਾਂ 'ਚ ਕਾਂਗਰਸ ਦਾ ਸੂਪੜਾ ਸਾਫ਼ ਹੁੰਦਾ ਜਾ ਰਿਹਾ ਹੈ ਅਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਅੰਦਰੋਂ ਵੀ ਕਾਂਗਰਸ ਦਾ ਬੋਰੀਆਂ-ਬਿਸਤਰਾ ਗੋਲ ਕਰਨ ਲਈ ਪੰਜਾਬ ਦੇ ਲੋਕੀਂ ...
ਰਾਜਪੁਰਾ, 20 ਜਨਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਭਾਈ ਸਾਹਿਬ ਭਾਈ ਦਇਆ ਸਿੰਘ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸੰਤ ਬਾਬਾ ਗੁਰਦੇਵ ਸਿੰਘ ਜੀ ਬਨੂੜ ਵਾਲਿਆਂ ਦਾ 65ਵਾਂ ਜਨਮ ਦਿਨ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਘੱਟ ਸਟਾਫ਼ ...
ਡਕਾਲਾ, 20 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਬਲਬੇੜਾ ਜੋਨ ਦੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਕਾਂਗਰਸ ਪਾਰਟੀ ਵਲੋਂ ਟਿਕਟ ਮਿਲਣ 'ਤੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ...
ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਨੁਰਾਗ ਸੁਪਲ ਵਾਸੀ ਸੰਗਰੂਰ ਖ਼ਿਲਾਫ਼ ਦਾਜ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ...
ਭਾਦਸੋਂ, 20 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਦੇ ਗੁਰਦੁਆਰਾ ਸਾਹਿਬ ਵਿਖੇ 22 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12.30 ਵਜੇ ਤੱਕ ਕਰਵਾਇਆ ਜਾ ਰਿਹਾ ...
ਪਾਤੜਾਂ, 20 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਅਕਾਲੀ ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਜਿਤਾਉਣ ਲਈ ਜਿੱਥੇ ਟਕਸਾਲੀ ਅਕਾਲੀ ਆਗੂਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਹੀ ਬੀਤੇ ਸਮੇਂ 'ਚ ਸੰਯੁਕਤ ਅਕਾਲੀ ਦਲ 'ਚ ਗਏ ਸੂਬਾ ...
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਨੇ ਬੀਤੇ ਪੰਜ ਸਾਲਾਂ ਦੌਰਾਨ ਵਿਕਾਸ ਪੱਖੋਂ ਸਾਰੇ ਰਿਕਾਰਡ ਤੋੜ ਦਿੱਤੇ ਹਨ | ਇਸ ਲੜੀ ਹੇਠ, ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ 1000 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ...
ਘਨੌਰ, 20 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ ਦੇ ਪਿੰਡ ਸਲੇਮਪੁਰ ਸ਼ੇਖ਼ਾਂ ਵਿਚ ਅੱਜ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਦਨ ਲਾਲ ਜਲਾਲਪੁਰ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਸੰਦੀਪ ਕੌਰ ਨੇ ਘਰ-ਘਰ ਜਾ ਕੇ ਵੋਟਾਂ ...
ਸਨੌਰ, 20 ਜਨਵਰੀ (ਸੌਖਲ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਹਿਜ ਇੰਨਕਲੈਵ, ਜੋੜੀਆਂ ਸੜਕਾਂ ਵਿਖੇ ਹਲਕੇ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ...
ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਲਈ ਭਾਜਪਾ ਵਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਨੂੰ ਗਾਣੇ ਦੇ ਸੰਗੀਤਕ ਐਲਬੰਬ ਰੂਪ 'ਚ ਵੀ ਲੋਕਾਂ ਸਾਹਮਣੇ ਰੱਖਿਆ ਜਾਵੇਗਾ | ਇਹ ਗੱਲ ਭਾਜਪਾ ਦੀ ਕਲਚਰ ਸੈੱਲ ਦੇ ...
ਨਾਭਾ, 20 ਜਨਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਚ ਪੰਜਾਬ ਦਾ ਨੌਜਵਾਨ ਆਪਣੇ ਭਵਿੱਖ ਨੂੰ ਵੇਖ ਰਿਹਾ ਹੈ | ਇਹੀ ਕਾਰਨ ਹੈ ਕਿ ਪੰਜਾਬ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਬਣ ਗਈ ਹੈ | ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ...
ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਹਰ ਇਕ ਵੋਟਰ ਆਪਣੀ ਜ਼ਿੰਮੇਵਾਰੀ ਸਮਝ ਰਿਹਾ ਹੈ | ਇਹ ਪ੍ਰਗਟਾਵਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ...
ਸ਼ੁਤਰਾਣਾ, 20 ਜਨਵਰੀ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਦਾ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ ਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਆਮ ...
ਸਨੌਰ, 20 ਜਨਵਰੀ (ਸੋਖਲ)-ਹਲਕਾ ਸਨੌਰ ਅੰਦਰ ਅਕਾਲੀ-ਬਸਪਾ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਚੋਣ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਭਾਂਖਰ 'ਚ ਅੱਜ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ...
ਘਨੌਰ, 20 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ, ਸਰਦਾਰਾ ਸਿੰਘ ਲਾਛੜੂ)-ਅੱਜ ਘਨੌਰ ਹਲਕੇ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸੁਰਿੰਦਰ ਸਿੰਘ ਸਰਵਾਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਕਰਨੈਲ ਸਿੰਘ ਘੱਗਰ ਸਰਾਏ ਸਾਬਕਾ ਬਲਾਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX