ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਫ਼ਿਰੋਜ਼ਪੁਰ ਡੀ.ਸੀ. ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਡਿਪੂ ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਸਰਕਾਰ ਵਲੋਂ 842 ਬੱਸਾਂ ਪਾਉਣ ਦਾ ਕਰੈਡਿਟ ਤੇ 400 ਕਰੋੜ ਰੁਪਏ ਨਾਲ ਬੱਸ ਸਟੈਂਡਾਂ ਦਾ ਨਵੀਨੀਕਰਨ ਕਰਨ ਤੇ ਪ੍ਰਾਈਵੇਟ ਟਰਾਂਸਪੋਰਟ ਨੂੰ ਨੱਥ ਪਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸੱਚ ਇਹ ਹੈ ਕਿ ਨਵੀਆਂ ਬੱਸਾਂ ਬੈਂਕਾਂ ਤੋਂ ਕਰਜ਼ਾ ਲੈ ਕੇ ਪਾਈਆਂ ਗਈਆਂ ਹਨ ਤੇ ਬੱਸ ਸਟੈਂਡ ਗਹਿਣੇ ਰੱਖ ਕੇ 400 ਕਰੋੜ ਪਨਬੱਸ ਨੇ ਕਰਜ਼ਾ ਲਿਆ ਹੈ, ਜਿਸ ਵਿਚ ਫੋਕੀ ਵਾਹ-ਵਾਹ ਸਰਕਾਰ ਤੇ ਟਰਾਂਸਪੋਰਟ ਮੰਤਰੀ ਖੱਟ ਰਿਹਾ ਹੈ | ਨਾਲ ਹੀ ਟਰਾਂਸਪੋਰਟ ਮਾਫ਼ੀਆ ਉਸੇ ਤਰ੍ਹਾਂ ਹੀ ਚੱਲ ਰਿਹਾ ਹੈ, ਉਲਟਾ ਨਾਜਾਇਜ਼ ਬੱਸਾਂ ਦੀ ਗਿਣਤੀ ਵਧੀ ਹੈ, ਟਾਈਮ ਟੇਬਲ ਵੀ ਨਹੀਂ ਬਣੇ ਅਤੇ ਜੋ ਬਣੇ ਸਨ, ਉਹ ਰੱਦ ਹੋ ਚੁੱਕੇ ਹਨ, ਕੁਲ ਮਿਲਾ ਕੇ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਆਗੂਆਂ ਨੇ ਕਿਹਾ ਕਿ ਪਹਿਲਾਂ ਸਰਕਾਰ ਨੇ ਪੱਕੇ ਕਰਨ ਦੇ ਲਾਰੇ ਲਗਾ ਕੇ ਸਮਾਂ ਕੱਢਿਆ ਤੇ ਅਫ਼ਸਰਸ਼ਾਹੀ ਵੀ ਇਹ ਕਹਿੰਦੀ ਸੀ ਕਿ ਤੁਹਾਨੂੰ ਅਸੀਂ ਪੱਕੇ ਕਰਦੇ ਹਾਂ ਅਤੇ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ, ਇਹ ਕਹਿ ਕੇ 15 ਦਸੰਬਰ 2021 ਨੂੰ ਹੜਤਾਲ ਸਮਾਪਤ ਕਰਵਾਈ ਸੀ ਤੇ ਹੁਣ ਚੋਣ ਜ਼ਾਬਤਾ ਲੱਗਣ 'ਤੇ ਸਰਕਾਰ ਤਾਂ ਆਪਣਾ ਪੱਲਾ ਝਾੜ ਗਈ | ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਵਲੋਂ ਬਿਨਾਂ ਕੋਈ ਅਖ਼ਬਾਰ ਦੇ ਇਸ਼ਤਿਹਾਰ ਜਾਂ ਕੋਈ ਟੈੱਸਟ ਤੇ ਨਾ ਹੀ ਕੋਈ ਮੈਰਿਟ ਸੂਚੀ ਜਾਰੀ ਕੀਤੇ ਬਿਨਾਂ ਸਿੱਧਾ ਡਰਾਈਵਰ-ਕੰਡਕਟਰ ਵਰਕਸ਼ਾਪ ਵਿਚ 9100 ਰੁਪਏ 'ਤੇ ਭਰਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਣਟਰੇਡ ਨੌਜਵਾਨਾਂ ਦੀ ਜਾਨ ਦੇ ਨਾਲ-ਨਾਲ ਲੋਕਾਂ ਦੀ ਜਾਨ ਨਾਲ ਖਿਲਵਾੜ ਕਰਨ ਤੋਂ ਵੀ ਅਫ਼ਸਰਸ਼ਾਹੀ ਪਿੱਛੇ ਨਹੀਂ ਹੱਟ ਰਹੀ | ਇਸ ਸਬੰਧੀ ਚੋਣ ਕਮਿਸ਼ਨਰ ਪੰਜਾਬ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਕਿ ਇਹ ਸਭ ਕੁਝ ਨਾਜਾਇਜ਼ ਅਤੇ ਸਿਆਸਤ ਤੋਂ ਪ੍ਰੇਰਿਤ ਹੈ, ਜਿਸ ਦਾ ਯੂਨੀਅਨ ਵਿਰੋਧ ਕਰਦੀ ਹੈ | ਰਾਜਿੰਦਰ ਸਿੰਘ, ਰਾਜ ਕੁਮਾਰ ਸਹਾਇਕ ਕੈਸ਼ੀਅਰ, ਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਭਿ੍ਸ਼ਟ ਮੈਨੇਜਮੈਂਟ ਦਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਸਾਰੇ ਜ਼ਿਲਿ੍ਹਆਂ ਦੇ ਗੇਟਾਂ ਅੱਗੇ ਰੋਸ ਧਰਨਾ ਦਿੱਤਾ ਗਿਆ | ਜੇਕਰ ਮੈਨੇਜਮੈਂਟ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਮੈਨੇਜਮੈਂਟ ਦੇ ਪੁਤਲੇ ਫੂਕਣ ਸਮੇਤ ਬੱਸ ਸਟੈਂਡ ਬੰਦ ਕਰਨ ਅਤੇ ਹੜਤਾਲ ਵੀ ਕੀਤੀ ਜਾਵੇਗੀ, ਜਿਸ ਦੀ ਨਿਰੋਲ ਜ਼ਿੰਮੇਵਾਰੀ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਮਨਪ੍ਰੀਤ ਸਿੰਘ, ਉਡੀਕ ਸਿੰਘ, ਰਵਿੰਦਰ ਸਿੰਘ ਰਿੰਕੂ, ਜ਼ੀਰਾ ਤੋਂ ਕੈਸ਼ੀਅਰ ਅਮਨਦੀਪ ਸਿੰਘ, ਜਰਨਲ ਸਕੱਤਰ ਬੂਟਾ ਸਿੰਘ, ਅਮਰੀਕ ਸਿੰਘ, ਮੁਲਾਜ਼ਮ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਮੱਲਾਂਵਾਲਾ, 20 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਵਲੋਂ ਪਿੰਡ ਕਾਲੂ ਵਾਲਾ ਵਿਖੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਪਿੰਡ ਵਾਸੀਆਂ ਵਿਚ ...
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬਲ ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਗੁਪਤ ਸੂਚਨਾ ...
ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਗਿਰਿਸ਼ ਦਯਾਲਨ ਆਈ. ਏ. ਐੱਸ. ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਫ਼ਿਰੋਜ਼ਪੁਰ ਪਹੁੰਚਣ 'ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ...
ਮਖੂ, 20 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਸਖ਼ਤੀ ਨਾਲ ਨਾਕੇਬੰਦੀ ਕਰਕੇ ਚੈਕਿੰਗ ਕਰ ਰਹੀ ਹੈ | ਇਸੇ ਲੜੀ ਤਹਿਤ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਦੇ ਹੁਕਮਾਂ ਅਨੁਸਾਰ ਮਖੂ ਥਾਣੇ ਦੇ ਐੱਸ.ਐੱਚ.ਓ. ਦੀ ...
ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਖਾਕੀਧਾਰੀ ਵਲੋਂ ਕੀਤੇ ਗਏ ਕਾਰਨਾਮੇ ਕਰਕੇ ਖ਼ਾਕੀ ਇਕ ਵਾਰ ਫਿਰ ਓਦੋਂ ਦਾਗ਼ਦਾਰ ਹੋਈ, ਜਦੋਂ ਸਹਾਇਕ ਥਾਣੇਦਾਰ ਥਾਣੇ ਦੇ ਮਾਲਖ਼ਾਨੇ ਵਿਚੋਂ ਅਸਲਾ ਚੋਰੀ ਕਰਦਾ ਕਾਬੂ ਕੀਤਾ ਗਿਆ | ...
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਕੇਂਦਰੀ ਜੇਲ੍ਹ ਤੋਂ ਪੈਰੋਲ 'ਤੇ ਆਇਆ ਕੈਦੀ ਸਮੇਂ 'ਤੇ ਵਾਪਸ ਨਾ ਜਾਣ ਦੇ ਚੱਲਦਿਆਂ ਗੁਰੂਹਰਸਹਾਏ ਦੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਫ਼ਿਰੋਜ਼ਪੁਰ ਦੇ ਬਿਆਨਾਂ 'ਤੇ ਦੋਸ਼ੀ ਵਿਰੱੁਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ...
ਮਮਦੋਟ, 20 ਜਨਵਰੀ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਵਿਧਾਨ ਸਭਾ ਟਿਕਟ ਮਿਲਣ ਦੇ ਬਾਵਜੂਦ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ ਵਿਚ ਚਲੇ ਜਾਣ 'ਤੇ ਹਲਕੇ ਵਿਚ ਲਗਾਤਾਰ ਉਨ੍ਹਾਂ ਦਾ ਵਿਰੋਧ ਜਾਰੀ ...
ਜ਼ੀਰਾ, 20 ਜਨਵਰੀ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਿਕ ਸੰਦੀਪ ਸਿੰਘ ਮੰਡ ਪੀ.ਪੀ.ਐੱਸ ਨੇ ਜ਼ੀਰਾ ਵਿਖੇ ਬਤੌਰ ਡੀ.ਐੱਸ.ਪੀ. ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਸਬ-ਡਵੀਜ਼ਨ ਵਿਚ ਪੈਂਦੇ ...
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ-2022 'ਚ ਕਾਂਗਰਸ ਨੂੰ ਮਿਲ ਰਹੇ ਲੋਕ ਪੱਖੀ ਵੱਡੇ ਹੁੰਗਾਰੇ ਤੇ ਵਧੀ ਹਰਮਨਪਿਆਰਤਾ ਨੂੰ ਦੇਖ ਭਾਜਪਾ ਪੂਰੀ ਤਰ੍ਹਾਂ ਬੁਖਲਾ ਗਈ ਹੈ, ਜਿਸ ਵਲੋਂ ਈ. ਡੀ. ਦੀ ਛਾਪੇਮਾਰੀ ਕਰਵਾ ਕੇ ਡਰਾਉਣ ਤੇ ਦਬਾਉਣ ਦੀ ...
ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਸਮੀਖਿਆ ਕਰਨ ਲਈ ਇਕ ਜ਼ਰੂਰੀ ਮੀਟਿੰਗ ਓਮ ਪ੍ਰਕਾਸ਼ ਉਪ ਮੰਡਲ ਮੈਜਿਸਟਰੇਟ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਭੁਪਿੰਦਰ ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਕੀਤੀ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ...
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੈਰ ਪਸਾਰਦੇ ਹੋਏ 88 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਤੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਇਕ ਹੋਰ ਮਰੀਜ਼ ਦੀ ਮੌਤ ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਸਪਲਾਈ ਦੇਣ ਜਾਂਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਹਨ | ਜਾਣਕਾਰੀ ...
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਕੇਂਦਰੀ ਜੇਲ੍ਹ ਤੋਂ ਪੈਰੋਲ 'ਤੇ ਆਇਆ ਕੈਦੀ ਸਮੇਂ 'ਤੇ ਵਾਪਸ ਨਾ ਜਾਣ ਦੇ ਚੱਲਦਿਆਂ ਗੁਰੂਹਰਸਹਾਏ ਦੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਫ਼ਿਰੋਜ਼ਪੁਰ ਦੇ ਬਿਆਨਾਂ 'ਤੇ ਦੋਸ਼ੀ ਵਿਰੱੁਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ...
ਕੁੱਲਗੜ੍ਹੀ, 20 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੁਗਿੰਦਰ ਸਿੰਘ ਜਿੰਦੂ ਨੂੰ ਚੋਣ ਪ੍ਰਚਾਰ ਮੁਹਿੰਮ ਦੌਰਾਨ ਭਾਰੀ ਸਫ਼ਲਤਾ ਮਿਲੀ, ਜਦੋਂ ਪਿੰਡ ਗਡੋਡੂ ਤੇ ਵਲੂਰ ਦੇ ਕਈ ਪਰਿਵਾਰਾਂ ਨੇ ਪਾਰਟੀ ...
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦ ਪਿੰਡ ਉੱਲਾ ਕੇ ਦੇ ਸਰਪੰਚ ਸੁਖਦੇਵ ਸਿੰਘ ਦੀ ਪ੍ਰੇਰਨਾ ਸਦਕਾ 25 ਤੋਂ ਵੱਧ ਪਰਿਵਾਰ ਭਾਜਪਾ ਦਾ ਸਾਥ ਛੱਡਣ ਦਾ ਐਲਾਨ ਕਰਦੇ ਹੋਏ ਕਾਂਗਰਸ ...
ਫ਼ਿਰੋਜ਼ਸ਼ਾਹ, 20 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਪਿੰਡ ਬੱਧਨੀ ਗੁਲਾਬ ਸਿੰਘ ਵਿਖੇ ਮਾਸਟਰ ਦਸੌਦ ਸਿੰਘ ਜ਼ਿਲ੍ਹਾ ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਦਿਹਾਤੀ ਪ੍ਰਧਾਨ ਯੂਥ ਅਕਾਲੀ ਦਲ ਦੀ ਪ੍ਰੇਰਨਾ ਸਦਕਾ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਮਨੀ ...
ਜ਼ੀਰਾ, 20 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਨੇ ਸਾਥੀਆਂ ਸਮੇਤ ਚੋਣ ਪ੍ਰਚਾਰ ਤੇਜ਼ ਕਰਦਿਆਂ ਸਥਾਨਿਕ ਬੱਸ ਸਟੈਂਡ ਅਤੇ ਆਸ-ਪਾਸ ਇਲਾਕੇ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ...
ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੁਰੂਹਰਸਹਾਏ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਫ਼ੌਜਾ ਸਿੰਘ ਸਰਾਰੀ ਨੇ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਸ੍ਰੀ ਸਰਾਰੀ ਨੇ ਚੱਕ ਸੈਦੋ ਕੇ, ...
ਮਮਦੋਟ, 20 ਜਨਵਰੀ (ਸੁਖਦੇਵ ਸਿੰਘ ਸੰਗਮ)-ਇਲਾਕੇ ਵਿਚ ਫੈਲ ਰਹੀ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ | ਇਹ ਅਪੀਲ ਵੈਟਰਨਰੀ ਡਾਕਟਰ ਪ੍ਰਵੀਨ ਅਗਰਵਾਲ ਨੇ ਗੱਲਬਾਤ ਦੌਰਾਨ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਰਦੀ ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਬੀਤੇ ਦਿਨੀਂ ਮੋਹਾਲੀ ਵਿਖੇ ਹੋਈ 59ਵੀਂ ਨੈਸ਼ਨਲ ਰੌਲਰ ਸਕੇਟਿੰਗ ਚੈਂਪਿਅਨਸ਼ਿਪ ਵਿਚ ਗੋਲਡ ਤੇ ਬਰਾਊਾਜ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ...
ਖੋਸਾ ਦਲ ਸਿੰਘ, 20 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਕਾਂਗਰਸ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ 'ਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਪਹੁੰਚਾਇਆ ਗਿਆ ਹੈ ਤੇ ਪਿਛਲੇ ਕੁਝ ਮਹੀਨਿਆਂ ਵਿਚ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਇਤਿਹਾਸਕ ...
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹਰ ਰੋਜ਼ ਵੱਡੀ ਗਿਣਤੀ ਵਿਚ ਕਾਂਗਰਸੀ ਸਰਪੰਚ ਤੇ ਵਰਕਰ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਗੁਰੂ ...
ਆਰਿਫ਼ ਕੇ, 20 ਜਨਵਰੀ (ਬਲਬੀਰ ਸਿੰਘ ਜੋਸਨ)-ਮੋੜਾ ਸਿੰਘ ਅਣਜਾਣ ਸੰਯੁਕਤ ਸਮਾਜ ਮੋਰਚਾ ਵਲੋਂ ਟਿਕਟ ਮਿਲਣ 'ਤੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਣ ਲਈ ਪੂਰੀ ਵਾਹ ਲਗਾ ਰਹੇ ਹਨ, ਜਿਸ ਤਹਿਤ ਪਿੰਡ ਚੁਗੱਤੇ ...
ਜ਼ੀਰਾ, 20 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਹਲਕਾ ਜ਼ੀਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ ਅੰਦਰ ਘਰ-ਘਰ ਜਾ ਕੇ ਵੋਟਰਾਂ ...
ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)-ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੇ ਚੋਣ ਪ੍ਰਚਾਰ ਦੌਰਾਨ ਪਿੰਡ ਸੋਢੀ ਵਾਲਾ ਤੋਂ ਜੈਦੀਪ ਸਿੰਘ ਸੋਢੀ, ਅਮਰਜੀਤ ਸਿੰਘ ਸੋਢੀ, ਸ਼ਿੰਦਾ ਸੋਢੀ, ਸੁਖਦੇਵ ਸਿੰਘ ਸਾਬਕਾ ਪੰਚ, ਅਵਤਾਰ ਸਿੰਘ, ਜਗਮੰਦਰ ਸਿੰਘ ਸੋਢੀ, ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ ਪਾਰਟੀ ਦਾ ਸੀਨੀਅਰ ਆਗੂ ਤੇ ਸਰਕਲ ਪ੍ਰਧਾਨ 'ਆਪ' ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਿਆ | ਬਸਪਾ 'ਚ ਸ਼ਾਮਿਲ ਹੋਣ 'ਤੇ 'ਆਪ' ...
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਰਸ਼ਨ ਸਿੰਘ ਬਰਾੜ ਮੋਠਾਂ ਵਾਲਾ ਦੀ ਪ੍ਰੇਰਨਾ ਸਦਕਾ ਕਈ ...
ਆਰਿਫ਼ ਕੇ, 20 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ ਜਦੋਂ ਪਿੰਡ ਫਰੀਦੇਵਾਲਾ ਦੀ ਬਸਤੀ ਜਾਮਨੀਆਂ ਵਾਲੀ ਵਿਖੇ ...
ਲੱਖੋ ਕੇ ਬਹਿਰਾਮ, 20 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਦਿਲਾ ਰਾਮ ਵਿਖੇ ਤਿੰਨ ਵੱਖ-ਵੱਖ ਪ੍ਰੋਗਰਾਮਾਂ ਵਿਚ ਨੌਜਵਾਨ ਸਭਾ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਸਾਰਜ ਸਿੰਘ, ਚਰਨਜੀਤ ਸਿੰਘ, ਜੰਡ ਸਿੰਘ, ਲਖਵੰਤ ਸਿੰਘ, ਗੋਰਾ ਮੈਂਬਰ ...
ਗੋਲੂ ਕਾ ਮੋੜ, 20 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਦੇ ਸਾਬਕਾ ਸਰਪੰਚ ਅਤੇ ਹੋਰ ਆਗੂਆਂ ਨੇ ਨਾਲ ਚੱਲਣ ਦਾ ਫ਼ੈਸਲਾ ਲਿਆ | ਇਸ ...
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਨੇ ਵਿਧਾਨ ਸਭਾ ਚੋਣਾਂ 2022 'ਚ ਭਾਗ ਲੈਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ 'ਚ ਵੋਟ ਪ੍ਰਾਪਤੀ ਲਈ ਸ਼ਰਾਬ, ਪੈਸਾ ਆਦਿ ...
ਤਲਵੰਡੀ ਭਾਈ, 20 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀ ਚੋਣ ਮੁਹਿੰਮ ਨੂੰ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਉਸ ਸਮੇਂ ਭਾਰੀ ਮਿਲਿਆ, ਜਦੋਂ ਕਈ ਪਰਿਵਾਰਾਂ ਨੇ ਉਨ੍ਹਾਂ ਦੀ ...
ਮੱਲਾਂਵਾਲਾ, 20 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਮੱਲਾਂਵਾਲਾ ਦੇ ਵਾਰਡ ਨੰਬਰ-9 ਬਸਤੀ ਮੁੱਧ ਸੁਖਦੇਵ ਸਿੰਘ ਦੇ ...
ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਉੱਘੇ ਕਾਰੋਬਾਰੀ ਉਦਯੋਗਪਤੀ ਗੋਇਲ ਪਰਿਵਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ | ਅਕਾਲੀ ਦਲ 'ਚ ਸ਼ਾਮਿਲ ਹੋਏ ਰਾਜਿੰਦਰ ਗੋਇਲ, ਸੁਰਿੰਦਰ ਗੋਇਲ, ਪੇ੍ਰਮ ਚੰਦ, ਟੋਨੀ ...
ਆਰਿਫ਼ ਕੇ, 20 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ 'ਚ ਪੈਂਦੇ ਪਿੰਡ ਨਿਜਾਮਵਾਲਾ ਦੇ ਕਰੀਬ 15 ਪਰਿਵਾਰਾਂ ਸਮੇਤ ਟਕਸਾਲੀ ਅਕਾਲੀ ਚੱਬਾ ਪਰਿਵਾਰ ਨੇ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਉਕਤ ਸਾਰੇ ਪਰਿਵਾਰ ...
ਫ਼ਿਰੋਜ਼ਪੁਰ, 20 ਜਨਵਰੀ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਉਮੀਦਵਾਰ ਐਡਵੋਕੇਟ ਰਜਨੀਸ਼ ਦਹੀਆ ਤੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ 'ਆਪ' ਉਮੀਦਵਾਰ ਰਣਬੀਰ ਭੁੱਲਰ ਜ਼ਿਲ੍ਹਾ ਕਚਹਿਰੀ ਦੇ ਵਕੀਲਾਂ ਨਾਲ ...
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਦਾਣਾ ਮੰਡੀ ਵਿਚ ਮਨਾਏ ਜਾ ਰਹੇ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਉਪਮੰਡਲ ਮੈਜਿਸਟ੍ਰੇਟ ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਾਰਕੀਟ ਕਮੇਟੀ ...
ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪਿੰਡਾਂ ਵਿਚ ਪ੍ਰਚਾਰ ਦੌਰਾਨ ਇਹ ਗੱਲ ਪ੍ਰਮੁੱਖਤਾ ਨਾਲ ਉੱਭਰ ਕੇ ਸਾਹਮਣੇ ਆਈ ਹੈ ਕਿ ਕਾਂਗਰਸੀ ਆਗੂਆਂ ਦੇ ਸਤਾਏ ਲੋਕ ਕਾਂਗਰਸ ਪਾਰਟੀ ਦਾ ਤਖ਼ਤਾ ਪਲਟਣ ਲਈ ਤਿਆਰ ਹਨ ਤੇ ਇਨ੍ਹਾਂ ਚੋਣਾਂ ਦੌਰਾਨ ਕਾਂਗਰਸੀਆਂ ਦੀਆਂ ...
ਮੱਲਾਂਵਾਲਾ, 20 ਜਨਵਰੀ (ਗੁਰਦੇਵ ਸਿੰਘ)-ਅਕਾਲੀ-ਬਸਪਾ ਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਰਣਜੀਤ ਸਿੰਘ ਡਾਇਰੈਕਟਰ ਮਾਰਕਫੈੱਡ, ਸਾਬਕਾ ਸਰਪੰਚ ਜਰਨੈਲ ਸਿੰਘ ਭੱਠੇਵਾਲਾ ਬਸਤੀ ...
ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)-ਵਾਤਾਵਰਨ ਨਾਲ ਜੁੜੇ ਪਾਣੀ, ਹਵਾ ਤੇ ਧਰਤੀ ਦੇ ਪਲੀਤ ਹੋਣ ਕਰਕੇ ਪੰਜਾਬੀਆਂ ਦੇ ਸਿਹਤ ਵਿਚ ਹੋ ਰਹੇ ਨੁਕਸਾਨ ਸਬੰਧੀ ਵਿਚਾਰਾਂ ਕਰਨ ਨੂੰ ਲੈ ਕੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਗਿਆਨੀ ਕੇਵਲ ਸਿੰਘ ਸਾਬਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX