ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  9 minutes ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  17 minutes ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  37 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  46 minutes ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 1 hour ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 2 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 2 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 2 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 2 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 3 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 5 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਬਠਿੰਡਾ

ਪੰਜ ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਇਆ 'ਸੀ-ਕੈਟਾਗਿਰੀ' ਦਾ ਗੈਂਗਸਟਰ ਤੇ ਉਸ ਦਾ ਸਾਥੀ ਅਸਲ੍ਹੇ ਸਮੇਤ ਗਿ੍ਫ਼ਤਾਰ

ਬਠਿੰਡਾ, 20 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਵਿਚ ਗੈਂਗਸਟਰਾਂ ਦਾ ਬੋਲਬਾਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਬਠਿੰਡਾ ਪੁਲਿਸ ਵਲੋਂ ਜਿੱਥੇ ਲਹਿਰਾਖਾਨਾ ਕਤਲ ਕਾਂਡ ਵਿਚ ਤਿੰਨ ਨਾਮੀ ਗੈਂਗਸਟਰਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਰੰਟ 'ਤੇ ਬਠਿੰਡਾ ਲਿਆਂਦਾ ਗਿਆ ਹੈ ਉੱਥੇ ਅੱਜ ਸੀ.ਆਈ.ਏ. ਸਟਾਫ-1 ਬਠਿੰਡਾ ਦੀ ਪੁਲਿਸ ਵਲੋਂ 'ਸੀ ਕੈਟਾਗਿਰੀ' ਦੇ ਇਕ ਗੈਂਗਸਟਰ ਤੇ ਉਸ ਦੇ ਸਾਥੀ ਨੂੰ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਦੀਆਂ ਵੱਧ ਰਹੀਆਂ ਸਰਗਰਮੀਆਂ ਪੁਲਿਸ ਲਈ ਵੱਡੀ ਸਿਰਦਰਦੀ ਬਣੀਆਂ ਹੋਈਆਂ ਹਨ | ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਉੱਕਤ ਸੀ-ਕੈਟਾਗਿਰੀ ਦਾ ਗੈਂਗਸਟਰ 5 ਸਾਲ ਜੇਲ੍ਹ 'ਚ ਬੰਦ ਰਹਿਣ ਬਾਅਦ ਮਹੀਨਾ ਕੁ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ, ਜਿਸ ਖ਼ਿਲਾਫ਼ ਇੱਕ ਦਰਜਨ ਦੇ ਕਰੀਬ ਪੁਲਿਸ ਮੁਕੱਦਮੇ ਦਰਜ ਹਨ | ਇਸ ਸਬੰਧੀ ਸੀ.ਆਈ.ਏ.ਸਟਾਫ-1 ਦੇ ਦਫ਼ਤਰ ਵਿਖੇ ਇੱਕ ਪ੍ਰੈੱਸ ਵਾਰਤਾ ਦੌਰਾਨ ਉੱਪ-ਕਪਤਾਨ (ਡੀ) ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਵ-ਨਿਯੁਕਤ ਪੁਲਿਸ ਮੁੱਖੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਚੋਣਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸੀ.ਆਈ.ਏ. ਸਟਾਫ-1 ਦੇ ਇੰਚਾਰਜ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਸਟਾਫ਼ ਪੁਲਿਸ ਵਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਸੀ-ਕੈਟਾਗਿਰੀ ਦੇ ਗੈਂਗਸਟਰ ਤੇ ਉਸ ਦੇ ਸਾਥੀ ਨੂੰ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਟਾਫ਼ ਏ.ਐੱਸ.ਆਈ. ਹਰਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਸਥਾਨਕ ਸੰਤਪੁਰਾ ਰੋਡ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਜੈਨ ਕਾਰ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਕ੍ਰਮਵਾਰ 32 ਅਤੇ 315 ਬੋਰ ਦੇ ਦੋ ਪਿਸਤੌਲ 6-6 ਰੌਂਦਾਂ ਸਮੇਤ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿੱਤ ਦੋਸ਼ੀਆਂ ਦੀ ਪਹਿਚਾਣ ਹਰਕਮਲ ਸਿੰਘ ਉਰਫ਼ ਰਾਣੂ ਵਾਸੀ ਪਰਸਰਾਮ ਨਗਰ ਬਠਿੰਡਾ ਤੇ ਮਨੀਸ਼ ਕੁਮਾਰ ਮੱਛੀ ਵਾਸੀ ਪ੍ਰਤਾਪ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਕੋਤਵਾਲੀ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਸਟਾਫ਼ ਦੇ ਇੰਚਾਰਜ ਤਰਜ਼ਿੰਦਰ ਸਿੰਘ ਨੇ ਦੱਸਿਆ ਕਥਿਤ ਦੋਸ਼ੀ ਹਰਕਮਲ ਸਿੰਘ 'ਸੀ-ਕੈਟਾਗਿਰੀ' ਦਾ ਗੈਂਗਸਟਰ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਚ 11 ਮੁਕੱਦਮੇ ਦਰਜ ਹਨ ਤੇ ਉਹ 5 ਸਾਲਾਂ ਬਾਅਦ ਮਹੀਨਾ ਕੁ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੂਸਰੇ ਕਥਿਤ ਦੋਸ਼ੀ ਮਨੀਸ਼ ਕੁਮਾਰ ਖ਼ਿਲਾਫ਼ ਵੀ ਬਠਿੰਡਾ ਵਿਚ ਤਿੰਨ ਪੁਲਿਸ ਮੁਕੱਦਮੇ ਦਰਜ ਹਨ ਤੇ ਇੰਨ੍ਹਾਂ ਦੋਨਾਂ ਨੇ 31 ਦਸੰਬਰ 2021 ਦੀ ਦਰਮਿਆਨੀ ਰਾਤ ਨੂੰ ਪਰਸਰਾਮ ਨਗਰ ਵਿਖੇ ਦੀਪਕ ਨਾਮੀ ਵਿਅਕਤੀ ਦੇ ਘਰ ਦਾਖਲ ਹੋ ਕੇ ਉਕਤ ਅਸਲੇ ਨਾਲ ਫਾਇਰ ਕੀਤੇ ਸਨ, ਜਿਸ ਤਹਿਤ ਇੰਨ੍ਹਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਵਿਚੋਂ ਇਹ ਦੋਨੋਂ ਭਗੌੜੇ ਚੱਲੇ ਆ ਰਹੇ ਸਨ | ਪੁਲਿਸ ਦਾ ਕਹਿਣਾ ਹੈ ਕਿ ਕਥਿੱਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇੰਨਾਂ ਤੋਂ ਹੋਰ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਸਕੇ |

ਬਠਿੰਡਾ ਵਿਖੇ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਮੌਤ ਤੇ 3 ਜ਼ਖ਼ਮੀ

ਬਠਿੰਡਾ, 20 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਵਿਚ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਗਰੀਨ ਸਿਟੀ ਰੋਡ ਤੋਂ ਪਾਰਕਵਿਊ ਪੈਲੇਸ ਦੇ ਨੇੜੇ ਦੇ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਸੀਵਰੇਜ ਦਾ ਮਿਕਸ ਪਾਣੀ ਪੀਣ ਲਈ ਮਜ਼ਬੂਰ ਹੋਏ ਰਾਮਾਂ ਵਾਸੀ-ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ

ਰਾਮਾਂ ਮੰਡੀ, 20 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਪਿਛਲੇ ਕਈ ਸਾਲਾਂ ਤੋਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਇਸ ਪ੍ਰੇਸ਼ਾਨੀ ਤੋਂ ਕੋਈ ਰਾਹਤ ਨਹੀਂ ਮਿਲਦੀ ਨਹੀਂ ਦਿੱਸ ਰਹੀ | ਸੀਵਰੇਜ ਦੇ ਓਵਰਫਲੋਅ ਹੋਣ ...

ਪੂਰੀ ਖ਼ਬਰ »

ਜ਼ਮੀਨ ਬੈਅ ਕਰਨ ਦਾ ਇਕਰਾਰਨਾਮਾ ਕਰ ਕੇ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ

ਬਠਿੰਡਾ, 20 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਮੀਨ ਬੈਅ ਕਰਨ ਦਾ ਇਕਰਾਰਨਾਮਾ ਕਰਕੇ ਇੱਕ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਤਿੰਨ ਵਿਅਕਤੀਆਂ ਖਿਲਾਫ ਪੁੁਲਿਸ ਥਾਣਾ ਸਿਵਲ ਲਾਇਨ ਵਿਖੇ ਧੋਖਾਧੜੀ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਰੋਡਵੇਜ਼, ਪਨਬੱਸ ਕੱਚੇ ਕਾਮਿਆਂ ਵਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 20 ਜਨਵਰੀ (ਵੀਰਪਾਲ ਸਿੰਘ)-ਪਨਬਸ ਤੇ ਪੀ ਆਰ ਟੀ ਸੀ ਵਿਚ ਕੱਚੇ ਤੌਰ 'ਤੇ ਕੰਮ ਕਰ ਰਹੇ ਕਾਮਿਆਂ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣਾ ਮੰਗ ਪੱਤਰ ਦਿੱਤਾ ਗਿਆ | ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਵਿਚ ਛਾਉਣੀ ਦੇ ਮਰੀਜ਼ਾਂ ਸਮੇਤ ਕੁੱਲ ਪਾਜ਼ੀਟਿਵ ਮਰੀਜ਼ 631 ਆਏ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲੇ੍ਹ ਵਿਚ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਕਾਰਨ ਕੋਰੋਨਾ ਦਾ ਟੈਸਟਾਂ ਵਿਚੋਂ 631 ਪਾਜੀਟਿਵ ਦੇ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਿਨ੍ਹਾਂ ਵਿਚ ਐੱਸ.ਡੀ.ਐੱਮ. ਦਫ਼ਤਰ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਦੇ ਮੁਲਾਜ਼ਮ 20, ...

ਪੂਰੀ ਖ਼ਬਰ »

'ਲਹਿਰਾਖਾਨਾ ਕਤਲ ਕਾਂਡ'-ਗੈਂਗਸਟਰ ਫ਼ਤਹਿ ਨਾਗਰੀ ਦਾ ਪੁਲਿਸ ਰਿਮਾਂਡ ਤਿੰਨ ਦਿਨਾਂ ਲਈ ਹੋਰ ਵਧਾਇਆ

ਬਠਿੰਡਾ, 20 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪਿੰਡ ਲਹਿਰਾਖਾਨਾ ਵਿਖੇ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ 'ਕੁਲਵੀਰ ਨਰੂਆਣਾ ਗਰੁੱਪ' ਦੇ ਦੋ ਨੌਜਵਾਨਾਂ ਦੇ ਮਾਮਲੇ 'ਚ ਬਠਿੰਡਾ ਪੁਲਿਸ ਵਲੋਂ ਪ੍ਰੋਡਕਸ਼ਨ ਵਰੰਟਾਂ 'ਤੇ ਵੱਖ-ਵੱਖ ਜੇਲ੍ਹਾਂ ਤੋਂ ਬਠਿੰਡਾ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਏ ਨਰਮੇ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਐੱਸ.ਡੀ.ਐੱਮ. ਦਫ਼ਤਰ ਦਾ ਕੀਤਾ ਘਿਰਾਓ

ਤਲਵੰਡੀ ਸਾਬੋ, 20 ਜਨਵਰੀ(ਰਵਜੋਤ ਸਿੰਘ ਰਾਹੀ)-ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਐੱਮ. ਤਲਵੰਡੀ ਸਾਬੋ ਦੇ ਦਫ਼ਤਰ ਦਾ ਘਿਰਾਓ ਕਰਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

-ਬਹੁਚਰਚਿਤ ਮੋਨੂੰ ਅਰੋੜਾ ਕਤਲਕਾਂਡ-

ਮੁੱਖ ਗਵਾਹ ਵਿਜੈ ਅਰੋੜਾ ਨੂੰ ਅਗਵਾ ਕਰਨ ਉਪਰੰਤ ਗੰਭੀਰ ਜ਼ਖ਼ਮੀ ਕਰ ਕੇ ਨਹਿਰ 'ਤੇ ਸੁੱਟਿਆ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਸਾਲਾਂ ਵਿਚ ਨੇੜਲੇ ਪਿੰਡ ਭਾਗੀਵਾਂਦਰ ਵਿਚ ਕਥਿਤ ਨਸ਼ਾ ਤਸਕਰ ਦੱਸ ਕੇ ਕਤਲ ਕੀਤੇ ਗਏ ਮੋਨੂੰ ਅਰੋੜਾ ਦੇ ਅਪਾਹਜ ਪਿਤਾ ਨੂੰ ਅੱਜ ਤਲਵੰਡੀ ਸਾਬੋ ਨਗਰ ਵਿਖੇ ਦਿਨ-ਦਿਹਾੜੇ ਸਕਾਰਪੀਓ ਗੱਡੀ ਵਿਚ ਆਏ ਕੁਝ ਲੋਕਾਂ ...

ਪੂਰੀ ਖ਼ਬਰ »

ਥਾਣਾ ਨਥਾਣਾ ਅੱਗੇ ਚੋਰ ਫੜਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦਾ ਧਰਨਾ

ਨਥਾਣਾ, 20 ਜਨਵਰੀ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪਿੰਡ ਢੇਲਵਾਂ ਵਿਖੇ ਲੋਹੜੀ ਤੋਂ ਪਹਿਲਾਂ ਵਾਲੀ ਰਾਤ ਇਕ ਦੁਕਾਨਦਾਰ ਦਾ ਸਾਮਾਨ ਚੋਰੀ ਕਰਨ ਵਾਲੇ ਚੋਰ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਨਥਾਣਾ ਅੱਗੇ ਅਣਮਿਥੇ ਸਮੇਂ ...

ਪੂਰੀ ਖ਼ਬਰ »

ਪਿੰਡ ਪਥਰਾਲਾ ਨੇੜੇ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 20 ਜਨਵਰੀ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀ ਨੂੰ 12 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਢਪਾਲੀ ਦੇ 44 ਤੇ ਪਿੰਡ ਰਾਈਆ ਦੇ ਚਾਰ ਦਰਜਨ ਪਰਿਵਾਰਾਂ ਵਲੋਂ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਚੋਣ ਮੁਹਿੰਮ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਦਿੱਤੇ ਜਾ ਰਹੇ ਸਿਆਸੀ ਝਟਕਾ ਲਗਾਤਾਰ ਜਾਰੀ ਹਨ | ਇਸੇ ਕੜੀ ਤਹਿਤ ਦੋਨੋਂ ਪਾਰਟੀਆਂ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹੀ ਲੋਕਾਂ ਦੇ ਮੁੱਦਿਆਂ 'ਤੇ ਰਾਜਨੀਤੀ ਕਰਦੀ ਹੈ-ਅਮਿਤ ਰਤਨ ਕੋਟਫੱਤਾ

ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ: ਅਮਿਤ ਰਤਨ ਕੋਟਫੱਤਾ ਨੇ ਵਿਰੋਧੀ ਪਾਰਟੀਆਂ ਵਲੋਂ ਉਨ੍ਹਾਂ ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ...

ਪੂਰੀ ਖ਼ਬਰ »

ਬੀਬਾ ਨਿਮਰਤ ਕੌਰ ਸਿੱਧੂ ਨੇ ਆਪਣੇ ਪਤੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਦੇ ਹੱਕ ਵਿਚ ਉਨ੍ਹਾਂ ਦੀ ਧਰਮ-ਪਤਨੀ ਬੀਬਾ ਨਿਮਰਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਲਿਆਂਦੀ ਗਈ ਹੈ | ਇਸੇ ਲੜੀ ਵਿਚ ਅੱਜ ...

ਪੂਰੀ ਖ਼ਬਰ »

ਜਗਰੂਪ ਗਿੱਲ ਦੀ ਚੋਣ ਮੁਹਿੰਮ ਨੂੰ ਹੁੰਗਾਰਾ, ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਿਲ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਆਪਣੀ ਚੋਣ ਮੁਹਿੰਮ ਤਹਿਤ ਘਰ-ਘਰ ਤੱਕ ਪਹੁੰਚ ਕੇ ਚੋਣ ਪ੍ਰਚਾਰ ਕਰ ਰਹੇ ਹਨ | ਅੱਜ ਉਨ੍ਹਾਂ ਮੁਲਤਾਨੀਆਂ ਰੋਡ, ਔਲਖ ਨਗਰ ਅਤੇ ...

ਪੂਰੀ ਖ਼ਬਰ »

ਦੋ ਦਰਜਨ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ-ਵੀਨੂੰ ਗੋਇਲ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ)-ਵਿਧਾਨ ਸਭਾ ਦੀਆਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ, ਤਿਉਂ-ਤਿਉਂ ਦਾਅਵੇਦਾਰ ਉਮੀਦਵਾਰਾਂ ਵਲੋਂ ਆਪਣੀ ਪਾਰਟੀ ਲਈ ਨੱਕੜ ਮੀਟਿੰਗਾਂ ਦੇ ਦੌਰ ਵਿਚ ਤੇਜੀ ਲਿਆਂਦੀ ਜਾ ਰਹੀ ਹੈ | ਇਸ ਦੌਰ ਵਿਚ ਹੀ ਸਮਾਜ ਸੇਵਿਕਾ ਤੇ ਭਾਜਪਾ ਮਹਿਲਾ ਆਗੂ ...

ਪੂਰੀ ਖ਼ਬਰ »

ਹਲਕੇ ਦੇ ਲੋਕ ਮਲੂਕਾ ਤੇ ਕਾਂਗੜ ਨੂੰ ਨਕਾਰਨ ਲੱਗੇ-ਬਲਕਾਰ ਸਿੱਧੂ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਅੰਦਰ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸੇ ਤਰ੍ਹਾਂ ਹਲਕੇ ਦੇ ਵੱਡੇ ਪਿੰਡ ਢਪਾਲੀ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਤੋਂ ਅੱਕੇ ਲੋਕ ਸੂਬੇ ਦੀ ਵਾਗਡੋਰ ਲੋਕ ਹਿਤੈਸ਼ੀ ਅਕਾਲੀ-ਬਸਪਾ ਨੂੰ ਸੌਪਣ ਜਾ ਰਹੇ- ਮਲੂਕਾ

ਮਹਿਰਾਜ, 20 ਜਨਵਰੀ (ਸੁਖਪਾਲ ਮਹਿਰਾਜ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ-ਬਸਪਾ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦਾ ਪੱਲਾ ਦਿਨੋ-ਦਿਨ ਭਾਰੀ ਹੁੰਦਾ ਜਾ ਰਿਹਾ ਹੈ, ਜਿਸ ਦੀ ਮਿਸਾਲ ਅੱਜ ਅਕਾਲੀ ਆਗੂ ਗੁਰਚੇਤ ਸਿੰਘ ਚੇਤੀ, ਪਵਨਦੀਪ ਸਿੰਘ ਪੱਪੀ, ਗੁਰਜੀਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਾਂਗਰਸ ਦੀ ਬੀ-ਟੀਮ, ਭੁੱਲ ਕੇ ਵੀ ਨਾ ਵੋਟਾਂ ਪਾਇਓ-ਹਰਸਿਮਰਤ ਕੌਰ ਬਾਦਲ

ਭੁੱਚੋ ਮੰਡੀ, 20 ਜਨਵਰੀ (ਪਰਵਿੰਦਰ ਸਿੰਘ ਜੌੜਾ)-ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਹਮਦਰਦ ਅਤੇ ਵਿਕਾਸ ਮੁਖੀ ਪਾਰਟੀ ਹੈ, ਇਸ ਲਈ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਓ ਤਾਂ ਜੋ ...

ਪੂਰੀ ਖ਼ਬਰ »

ਮਾਹੀਨੰਗਲ ਤੇ ਫਤਹਿਗੜ੍ਹ ਨੌਂ ਆਬਾਦ ਵਿਚ ਵੱਡੀ ਗਿਣਤੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਸਾਂਝੇ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਉਨ੍ਹਾਂ ਵਲੋਂ ਪਿੰਡਾਂ ਵਿਚ ਨੁੱਕੜ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਦਫ਼ਤਰ ਖੋਲਿਆ

ਗੋਨਿਆਣਾ, 20 ਜਨਵਰੀ (ਲਛਮਣ ਦਾਸ ਗਰਗ)- ਵਿਧਾਨ ਸਭਾ ਹਲਕਾ ਭੁੱਚੋ (ਰਜਿ:) ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੋਨਿਆਣਾ ਵਿਖੇ ਚੋਣ ਦਫ਼ਤਰ ਦਾ ਆਰੰਭ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਨੇ ਆਪਣੀ ਚੋਣ ਮੁਹਿੰਮ ਕੀਤੀ ਤੇਜ

ਸੀਂਗੋ ਮੰਡੀ, 20 ਜਨਵਰੀ (ਲੱਕਵਿੰਦਰ ਸ਼ਰਮਾ)- ਸਥਾਨਕ ਕਸਬੇ ਵਿਚ ਠੰਢ ਹੋਣ ਦੇ ਬਾਵਜੂਦ ਸਿਆਸੀ ਪਾਰਾ ਗਰਮਾਇਆ ਹੋਇਆ ਹੈ ਤੇ ਹਰੇਕ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ ਜਿਸ ਤਹਿਤ 'ਆਪ' ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੂੰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਸੁਖਜੀਤ ਸਿੰਘ ਬਰਾੜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨੇ ਗਏ ਐਡਵੋਕੇਟ ਸੁਖਜੀਤ ਸਿੰਘ ਬਰਾੜ ਜਗਾ ਰਾਮ ਤੀਰਥ ਅੱਜ ਆਪਣੇ ਸਮਰਥਕਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ...

ਪੂਰੀ ਖ਼ਬਰ »

ਵਿਰਕ ਖ਼ੁਰਦ ਵਿਖੇ 'ਆਪ' ਉਮੀਦਵਾਰ ਅਮਿਤ ਰਤਨ ਕੋਟਫੱਤਾ ਨੇ ਵਰਕਰਾਂ ਨਾਲ ਕੀਤੀ ਮਿਲਣੀ

ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ 'ਆਪ' ਉਮੀਦਵਾਰ ਇੰਜ: ਅਮਿਤ ਰਤਨ ਕੋਟਫੱਤਾ ਨਾਲ ਵਿਰਕ ਖ਼ੁਰਦ ਵਿਖੇ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਉਨ੍ਹਾਂ ਦੇ ਘਰ ਵਿਖੇ ਵਰਕਰਾਂ ਨਾਲ ਮਿਲਣੀ ਕਰਵਾਈ ਗਈ | ਜਿੱਥੇ ਵੱਡੀ ਗਿਣਤੀ ਵਿਚ ਆਪ ...

ਪੂਰੀ ਖ਼ਬਰ »

ਕਤਲ ਕੇਸ 'ਚੋਂ ਇਕ ਔਰਤ ਬਾਇੱਜ਼ਤ ਬਰੀ

ਬਠਿੰਡਾ, 20 ਜਨਵਰੀ (ਪੱਤਰ ਪ੍ਰੇਰਕ)-ਬਠਿੰਡਾ ਦੀ ਅਦਾਲਤ ਦੇ ਮਾਣਯੋਗ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਨੇ ਬਚਾਅ ਪੱਖ ਦੇ ਵਕੀਲ ਅੰਗਰੇਜ ਸਿੰਘ ਸੋਹਲ ਦੀਆਂ ਦਲੀਲਾਂ ਅਤੇ ਸਬੂਤਾਂ ਦੀ ਘਾਟ ਦੇ ਚਲਦਿਆਂ ਤਕਰੀਬਨ ਸਾਲ ਪਹਿਲਾਂ ਇਕ ਬੱਚੀ ਦੇ ਹੋਏ ਕਤਲ ਕੇਸ ਵਿਚੋਂ ਉਸਦੀ ...

ਪੂਰੀ ਖ਼ਬਰ »

ਸੀਵਰੇਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਨੰਬਰ 15 ਦੇ ਲੋਕਾਂ ਨੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਸੀਵਰੇਜ਼ ਓਵਰਫਲੋ ਦੀ ਸਮੱਸਿਆ ਤੋਂ ਪ੍ਰੇਸ਼ਾਨ ਵਾਰਡ ਨੰਬਰ 15 ਦੇ ਲੋਕਾਂ ਨੇ ਅੱਜ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਮੇਨ ਗਲੀ ਵਿਚ ਖੜਾ ਸੀਵਰੇਜ਼ ਦਾ ਗੰਦਾ ਪਾਣੀ ਵਿਖਾਉਂਦੇ ਹੋਏ ਵਾਰਡ ਦੇ ਲੋਕਾਂ ਨੇ ...

ਪੂਰੀ ਖ਼ਬਰ »

ਦ ਮਿਲੇਨੀਅਮ ਸੂਕਲ ਐੱਚ.ਐੱਮ.ਈ.ਐੱਲ. ਨੇ ਟ੍ਰੈਫਿਕ ਜਾਗਰੂਕਤਾ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਰਾਮਾਂ ਮੰਡੀ, 20 ਜਨਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ-ਰਿਫ਼ਾਇਨਰੀ ਰੋਡ 'ਤੇ ਸਥਿਤ 'ਦ ਮਿਲੇਨੀਅਮ ਸਕੂਲ ਐੱਚ.ਐੱਮ.ਈ.ਐੱਲ. ਟਾਊਨਸ਼ਿੱਪ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਸਪਤਾਹ ਮੌਕੇ ਪਿ੍ੰਸੀਪਲ ਡਾ. ਸੁਨੀਲ ਕੁਮਾਰ ਦੀ ਸਰਪ੍ਰਸਤੀ ਹੇਠ ਆਨਲਾਈਨ ਟਰੈਫਿਕ ਜਾਗਰੂਕਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਬਬਲੀ ਢਿੱਲੋਂ ਨੂੰ ਹੋਇਆ 'ਕੋਰੋਨਾ'

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ 'ਕੋਰੋਨਾ' ਦੀ ਲਪੇਟ ਵਿਚ ਆ ਗਏ ਹਨ, ਜਿਨ੍ਹਾਂ ਖੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਬਬਲੀ ਢਿੱਲੋਂ ਨੇ ਆਪਣੀ ਸਿਹਤ ਠੀਕ ਨਾ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰੀ ਹਲਕੇ ਦੀਆਂ ਵੋਟ ਮਸ਼ੀਨਾਂ ਸਟਰਾਂਗ ਰੂਮ ਵਿਚ ਰੱਖੀਆਂ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਦੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਬਠਿੰਡਾ ਵਨੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੀਆਂ ਵੋਟ ਮਸ਼ੀਨਾਂ ਅੱਜ ਜ਼ਿਲ੍ਹਾ ਚੋਣ ਦਫ਼ਤਰ ਤੋਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਸਥਾਨਕ ਅਗਰਵਾਲ ਪੀਰਖਾਨਾ ਵਿਖੇ ਪੀਰਖਾਨਾ ਕਮੇਟੀ ਦੇ ਸਹਿਯੋਗ ਨਾਲ ਅੱਜ ਇਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ | ਜਿਸ ਵਿਚ ਆਈ. ਵੀ. ਵਾਈ. ਹਸਪਤਾਲ ਬਠਿੰਡਾ ਦੇ ...

ਪੂਰੀ ਖ਼ਬਰ »

ਜਿਪਸੀ ਵਿਚ ਸਬਜ਼ੀ ਵੇਚਣ ਵਾਲੇ ਅੰਗਰੇਜ਼ ਸਿੰਘ ਦਿਓਣ ਨੂੰ ਵੀ ਹੈ ਟਿਕਟ ਦੀ ਉਮੀਦ

ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਕੋਈ ਸਮਾਂ ਸੀ ਜਦੋਂ ਅੰਗਰੇਜ਼ ਸਿੰਘ ਦਿਓਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਪਣੀ ਧਰਮ ਪਤਨੀ ਰਾਜਵਿੰਦਰ ਕੌਰ ਜੋ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੀ ਚੇਅਰਪਰਸਨ ਸੀ ਨਾਲ ਲਾਲ ਬੱਤੀ ਵਾਲੀ ਗੱਡੀ ਵਿਚ ਘੁੰਮਦਾ ਸੀ ਅਤੇ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ ਲਈ ਤਾਲਮੇਲ ਕਮੇਟੀ ਵਲੋਂ ਲਏ ਤਿੱਖੇ ਫ਼ੈਸਲੇ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ)-ਸਥਾਨਕ ਕਿਲ੍ਹਾ ਮੁਬਾਰਕ ਵਿਖੇ ਬਾਪੂ ਹਰਦੀਪ ਸਿੰਘ ਡਿਬਡਿਬਾ ਤੇ ਵਕੀਲ ਹਰਪਾਲ ਸਿੰਘ ਖਾਰਾ ਦੀ ਅਗਵਾਈ 'ਚ ਤਾਲਮੇਲ ਕਮੇਟੀ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਆਨਲਾਈਨ ਦਸਤਾਰ ਮੁਕਾਬਲੇ ਕਰਵਾਏ

ਕੋਟਫੱਤਾ, 20 ਜਨਵਰੀ (ਰਣਜੀਤ ਸਿੰਘ ਬੁੱਟਰ)-ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਲੋਂ ਆਨਲਾਈਨ ਵਿਧੀ ਰਾਹੀਂ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ ਕਲਾਸ ਤੋਂ ਲੈ ਕੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਕੱਤਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ)-ਸਥਾਨਕ ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਰਿਜ਼ਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਨੂੰ ਬੱਸਾਂ ਦੇ ਨਵੇਂ ਟਾਈਮ ਟੇਬਲ ਜੋ 24 ਦਸੰਬਰ 2021 ਤੋਂ ਚਲਾਏ ਗਏ ਹਨ ਤੇ ਇਨ੍ਹਾਂ ਟਾਈਮ ...

ਪੂਰੀ ਖ਼ਬਰ »

ਚੋਣ ਡਿਊਟੀ ਨੂੰ ਜ਼ਿੰਮੇਵਾਰੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ ਅਧਿਕਾਰੀ ਤੇ ਕਰਮਚਾਰੀ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਆਰ. ਓਜ਼, ਏ.ਆਰ.ਓਜ਼ ਤੇ ਚੋਣ ਅਮਲੇ ਨਾਲ ਇਕ ਵਿਸ਼ੇਸ਼ ਬੈਠਕ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸਿੱਧ ਢਾਡੀ ਗੁਰਬਖ਼ਸ਼ ਸਿੰਘ ਖ਼ਾਲਸਾ ਅਲਬੇਲਾ ਦੀ ਯਾਦ 'ਚ ਰਾਜਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)- ਸ਼ੋ੍ਰਮਣੀ ਢਾਡੀ ਮਾ. ਗੁਰਬਖ਼ਸ਼ ਸਿੰਘ ਅਲਬੇਲਾ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਲਾਲ ਮੁਨੀ ਜੀ ਸਮਾਜ ਸੇਵਾ ਸੁਸਾਇਟੀ ਰਾਜਗੜ੍ਹ ਵਲੋਂ ਬਲੱਡ ਡੋਨੇਸ਼ਨ ਕੌਸ਼ਲ ਰਾਮਪੁਰਾ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਰਾਜਗੜ੍ਹ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX