ਤਾਜਾ ਖ਼ਬਰਾਂ


ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  3 minutes ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  23 minutes ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  32 minutes ago
ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਦੇ ਵਿਆਹ 'ਤੇ ਮੁਬਾਰਕਾਂ ਦਿੰਦਿਆਂ ਕਿਹਾ,ਅੱਜ ਮੇਰੇ ਯਾਰ ਦੀ ਸ਼ਾਦੀ ਹੈ
. . .  35 minutes ago
ਚੰਡੀਗੜ੍ਹ ,7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਦੇ ਵਿਆਹ 'ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਹੈ ਅੱਜ ਮੇਰੇ ਯਾਰ ਦੀ ਸ਼ਾਦੀ ਹੈ । ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ...
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  54 minutes ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 1 hour ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 1 hour ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 1 hour ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 2 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 2 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 2 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 2 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 3 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 4 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 4 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਲੀਆਂ ਨੇ ਲਗਾਇਆ ਨਾਕਾ
ਆਨੰਦ ਕਾਰਜ ਲਈ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਲਾਵਾਂ ਲੈਣ ਜਾ ਰਹੇ ਹਨ। ਆਨੰਦ ਕਾਰਜ ਲਈ ਜਾਂਦੇ ਸਮੇਂ ਦੀ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
ਲਾੜਾ ਬਣੇ ਸੀ.ਐੱਮ. ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਲਾਵਾਂ ਤੋਂ ਪਹਿਲਾਂ ਲਾੜੇ ਦੇ ਰੂਪ 'ਚ ਸਜੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਜਿਸ 'ਚ ਉਹ ਪੱਗ 'ਤੇ ਕਲਗੀ ਸਜਾਏ ਹੋਏ ਨਜ਼ਰ ਆ ਰਹੇ ਹਨ।
ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਦਾ ਚਾਅ, ਵਲੰਟੀਅਰਾਂ ਵਲੋਂ ਤਿਆਰੀਆਂ ਸ਼ੁਰੂ
. . .  about 5 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਸੰਗਰੂਰ 'ਚ ਵੀ ਭਗਵੰਤ ਮਾਨ ਦੇ ਵਿਆਹ ਤੇ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਤਿਆਰੀਆਂ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ।
ਡੇਰਾਬੱਸੀ 'ਚ ਹਾਈ ਵੋਲਟੇਜ਼ ਬਿਜਲੀ ਦੀ ਤਾਰ ਮੱਝਾਂ ਤੇ ਡਿੱਗੀ, ਇਕ ਮੱਝ ਦੀ ਮੌਤ
. . .  about 5 hours ago
ਡੇਰਾਬੱਸੀ, 7 ਜੁਲਾਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਅਮਰਦੀਪ ਕਲੋਨੀ ਵਿਖੇ ਸਵੇਰ ਵੇਲੇ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਨਾਲ ਇਕ ਮੱਝ ਦੀ ਮੌਤ ਹੋ ਗਈ, ਜਦੋਂਕਿ ਦੋ ਮੱਝਾਂ ਨੂੰ ਵੀ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ, ਜਿਨ੍ਹਾਂ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553

ਬਰਨਾਲਾ

ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨਾਂ ਦੀ ਰਹੇਗੀ ਅਹਿਮ ਭੂਮਿਕਾ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋ ਸਰਗਰਮੀਆਂ ਦਿਨੋਂ ਦਿਨ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਮੈਦਾਨ ਵਿਚ ਆਪਣੇ ਉਮੀਦਵਾਰ ਉਤਾਰੇ ਜਾ ਰਹੇ ਹਨ | ਜੇਕਰ ਜ਼ਿਲ੍ਹਾ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਹਲਕਿਆਂ ਤੋਂ ਅਕਾਲੀ-ਬਸਪਾ, ਆਮ ਆਦਮੀ ਪਾਰਟੀ, ਅਕਾਲੀ ਦਲ (ਅੰਮਿ੍ਤਸਰ) ਨੇ ਤਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਕਾਂਗਰਸ, ਭਾਜਪਾ ਅਤੇ ਕੁਝ ਹੋਰ ਪਾਰਟੀਆਂ ਪਿਛੜਦੀਆਂ ਜਾ ਰਹੀਆਂ ਹਨ | ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਨ੍ਹਾਂ ਚੋਣਾਂ ਵਿਚ ਵੀ ਨੌਜਵਾਨਾਂ ਦੀ ਭੂਮਿਕਾ ਅਹਿਮ ਰਹਿਣ ਵਾਲੀ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਵੀ ਨੌਜਵਾਨ ਵਰਗ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਨਸ਼ਾਖੋਰੀ ਤੇ ਬੇਰੁਜ਼ਗਾਰੀ ਨੂੰ ਮੁੱਦੇ ਬਣਾ ਉਭਾਰਿਆ ਜਾ ਰਿਹਾ ਹੈ | ਸਿਆਸੀ ਪਾਰਟੀਆਂ ਵਲੋਂ ਨੌਜਵਾਨਾਂ ਦੇ ਮੁੱਦਿਆਂ ਨੂੰ ਉਭਾਰਨਾ ਅਤੇ ਨੌਜਵਾਨਾਂ ਨੂੰ ਪਾਰਟੀਆਂ ਨਾਲ ਜੋੜਨ ਦਾ ਮੁੱਖ ਮਕਸਦ ਇਹ ਹੈ ਕਿ ਪੰਜਾਬ ਵਿਚ 39 ਸਾਲ ਤੱਕ ਦੇ ਨੌਜਵਾਨਾਂ ਦੀ ਵੋਟ ਬਹੁਤ ਜ਼ਿਆਦਾ ਹੈ | ਜੇਕਰ ਜ਼ਿਲ੍ਹਾ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੀ ਕੁੱਲ ਵੋਟ 496580 ਹੈ ਅਤੇ 39 ਸਾਲ ਤੱਕ ਨੌਜਵਾਨਾਂ ਦੀ ਗਿਣਤੀ 238996 ਹੈ ਜੋ 48 ਫ਼ੀਸਦੀ ਬਣਦੀ ਹੈ | ਹਲਕਾ ਭਦੌੜ ਵਿਚ 156566, ਹਲਕਾ ਬਰਨਾਲਾ ਵਿਚ 180043 ਅਤੇ ਹਲਕਾ ਮਹਿਲ ਕਲਾਂ ਵਿਚ 159971 ਕੁੱਲ ਵੋਟਰ ਹਨ | ਵਿਧਾਨ ਸਭਾ ਹਲਕਾ ਭਦੌੜ ਵਿਚ 18 ਤੋਂ 19 ਸਾਲ ਤੱਕ 1975, 20 ਤੋਂ 29 ਸਾਲ ਤੱਕ 29577, 30 ਤੋਂ 39 ਸਾਲ ਤੱਕ 45319, 40 ਤੋਂ 49 ਸਾਲ ਤੱਕ 30179 ਅਤੇ 50 ਤੋਂ ਲੈ ਕੇ 80 ਸਾਲ ਤੋਂ ਵੱਧ ਉਮਰ ਤੱਕ ਦੇ 49516 ਵੋਟਰ ਹਨ | ਵਿਧਾਨ ਸਭਾ ਹਲਕਾ ਬਰਨਾਲਾ ਵਿਚ 18 ਤੋਂ 19 ਸਾਲ ਤੱਕ 1791, 20 ਤੋਂ 29 ਸਾਲ ਤੱਕ 31588, 30 ਤੋਂ 39 ਸਾਲ ਤੱਕ 52219, 40 ਤੋਂ 49 ਸਾਲ ਤੱਕ 35925 ਅਤੇ 50 ਤੋਂ ਲੈ ਕੇ 80 ਸਾਲ ਤੋਂ ਵੱਧ ਉਮਰ ਤੱਕ ਦੇ 58520 ਵੋਟਰ ਹਨ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ 18 ਤੋਂ 19 ਸਾਲ ਤੱਕ 1859, 20 ਤੋਂ 29 ਸਾਲ ਤੱਕ 30355, 30 ਤੋਂ 39 ਸਾਲ ਤੱਕ 44313, 40 ਤੋਂ 49 ਸਾਲ ਤੱਕ 29399 ਅਤੇ 50 ਤੋਂ ਲੈ ਕੇ 80 ਸਾਲ ਤੋਂ ਵੱਧ ਉਮਰ ਤੱਕ ਦੇ 54045 ਵੋਟਰ ਹਨ | ਵੈਸੇ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਆਪੋ ਆਪਣੇ ਬਣਾਏ ਗਏ ਯੂਥ ਵਿੰਗਾਂ ਰਾਹੀਂ ਇਹ ਦਾਅਵੇ ਕਰ ਰਹੀਆਂ ਹਨ ਕਿ ਵੱਡੀ ਗਿਣਤੀ ਨੌਜਵਾਨ ਉਨ੍ਹਾਂ ਨਾਲ ਜੁੜੇ ਹੋਏ ਹਨ ਪਰ ਅਸਲ ਵਿਚ ਦੇਖਣਾ ਇਹ ਹੋਵੇਗਾ ਕਿ ਕਿਹੜੀ ਸਿਆਸੀ ਪਾਰਟੀ ਨੌਜਵਾਨਾਂ ਨੂੰ ਆਪਣੇ ਵੱਲ ਖਿੱਚਣ ਵਿਚ ਕਾਮਯਾਬ ਹੁੰਦੀ ਹੈ ਕਿਉਂਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਨੌਜਵਾਨ ਵਰਗ ਹੀ ਸਿਆਸੀ ਸਮੀਕਰਨ ਬਦਲਣ ਦੀ ਤਾਕਤ ਰੱਖਦਾ ਹੈ |

ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਵਿਰੁੱਧ ਭਾਕਿਯੂ ਉਗਰਾਹਾਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇ ਘਟੀਆ ਪ੍ਰਬੰਧਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਪਾਵਰਕਾਮ ਗਰਿੱਡ ਠੁੱਲੀਵਾਲ ਮੂਹਰੇ ਨਾਅਰੇਬਾਜੀ ਕਰਦਿਆਂ 24 ਘੰਟੇ ਬਿਜਲੀ ਸਪਲਾਈ ਵਿਚ ਤੁਰੰਤ ...

ਪੂਰੀ ਖ਼ਬਰ »

ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਅਕਾਲੀ-ਬਸਪਾ ਗਠਜੋੜ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ-ਚਮਕੌਰ ਸਿੰਘ ਵੀਰ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵੇਂ) ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਚਮਕੌਰ ਸਿੰਘ ਵੀਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਹਲਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ 'ਚ ਸੰਪਰਕ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਤਪਾ ਪੁਲਿਸ ਨੇ ਇਲਾਕੇ 'ਚ ਵਧਾਈ ਚੌਕਸੀ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੈਡਮ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਵਲੋਂ ਗਣਤੰਤਰ ਦਿਵਸ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਨੇ ਭਗੌੜਾ ਵਿਅਕਤੀ ਕੀਤਾ ਕਾਬੂ

ਬਰਨਾਲਾ, 20 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸ: ਕੁਲਦੀਪ ਸਿੰਘ ਨੇ ਦੱਸਿਆ ਕਿ 9 ਅਗਸਤ 2018 ਨੂੰ ਥਾਣਾ ਸਿਟੀ ਬਰਨਾਲਾ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਪਿੰਡ ਦਰਾਜ਼ ਦੇ ਗੁਰਦੁਆਰਾ ਸ੍ਰੀ ਟਿੱਬਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕੀਤੇ ਵਿਆਹ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਟੂਰਨਾਮੈਂਟ ਕਮੇਟੀ ਚੰਨਣਵਾਲ ਵਲੋਂ ਐਨ.ਆਰ.ਆਈ. ਵੀਰਾਂ ਸਹਿਯੋਗ ਸਦਕਾ ਲੋੜਵੰਦ ਪਰਿਵਾਰਾਂ ਦੀਆਂ ਦੋ ਲੜਕੀਆਂ ਦੇ ਵਿਆਹ ਕੀਤੇ ਕੀਤੇ ਗਏ | ਇਸ ਮੌਕੇ ਜਸਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ, ਕਿਰਨ ਕੌਰ ਪੁੱਤਰੀ ਮੇਘਾ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਵਲੋਂ ਜੁਝਾਰ ਰੈਲੀ ਬਰਨਾਲਾ ਦੀਆਂ ਤਿਆਰੀਆਂ ਮੁਕੰਮਲ

ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 21 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ 'ਜੁਝਾਰ ਰੈਲੀ' ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਸਨ | ਸੂਬਾ ਕਮੇਟੀ ਨੇ ...

ਪੂਰੀ ਖ਼ਬਰ »

ਟਰਾਈਡੈਂਟ ਫਾਊਾਡੇਸ਼ਨ ਵਲੋਂ ਕੁਸ਼ਟ ਆਸ਼ਰਮ ਤੇ ਪਿੰਗਲਵਾੜਾ ਸੰਗਰੂਰ ਵਿਖੇ ਕੱਪੜੇ ਤੇ ਹੋਰ ਸਾਮਾਨ ਤਕਸੀਮ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਦਿਨੋਂ ਦਿਨ ਵੱਧ ਰਹੀ ਸਰਦੀ ਦੇ ਮੱਦੇਨਜ਼ਰ ਟਰਾਈਡੈਂਟ ਫਾਊਾਡੇਸ਼ਨ ਵਲੋਂ ਚੇਅਰਮੈਨ ਸ੍ਰੀਮਤੀ ਮਧੂ ਗੁਪਤਾ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਬਰਨਾਲਾ ਅਤੇ ਪਿੰਗਲਵਾੜਾ ਸੰਗਰੂਰ ਵਿਖੇ ਗਰਮ ਕੱਪੜੇ ਅਤੇ ਹੋਰ ਸਮਾਨ ਵੰਡਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਸਕੂਲ ਕਾਲਜ ਬੰਦ ਰੱਖਣਾ ਗੈਰ-ਵਾਜਬ ਤੇ ਗੈਰ-ਵਿਗਿਆਨਕ- ਡੀ. ਟੀ. ਐੱਫ.

ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਸਕੂਲਾਂ-ਕਾਲਜਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦੇ ਫ਼ੈਸਲੇ ਨੂੰ 25 ਜਨਵਰੀ ਤੱਕ ਅੱਗੇ ਵਧਾਉਣ 'ਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਵਿਰੋਧ ਜ਼ਾਹਰ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 25 ਨਵੇਂ ਕੇਸ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 25 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 174 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 9, ਬਲਾਕ ਤਪਾ ਤੋਂ 8, ਬਲਾਕ ਧਨੌਲਾ ...

ਪੂਰੀ ਖ਼ਬਰ »

ਪਟਵਾਰੀ ਦੇ ਦਫ਼ਤਰ 'ਚੋਂ ਐਕਟਿਵਾ ਚੋਰੀ

ਲਹਿਰਾਗਾਗਾ, 20 ਜਨਵਰੀ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ) - ਸਥਾਨਕ ਵਾਰਡ ਨੰਬਰ 12 ਵਿਚ ਕਾਲੀ ਮਾਤਾ ਮੰਦਰ ਨੇੜੇ ਪਟਵਾਰੀ ਵਲੋਂ ਕਿਰਾਏ ਦੇ ਮਕਾਨ ਵਿਚ ਚਲਾਏ ਜਾ ਰਹੇ ਦਫ਼ਤਰ ਦਾ ਜ਼ਿੰਦਰਾ ਤੋੜ ਕੇ ਚੋਰ ਸਰਕਾਰੀ ਰਿਕਾਰਡ ਖਿਲਾਰ ਗਏ ਅਤੇ ਦਫ਼ਤਰ ਵਿਚ ਖੜ੍ਹੀ ਨਵੀਂ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ

ਮਲੇਰਕੋਟਲਾ, 20 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਨੁਸਰਤ ਇਕਰਾਮ ਅਲੀ ਖਾਨ ਬੱਗਾ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੁਹੰਮਦ ...

ਪੂਰੀ ਖ਼ਬਰ »

ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ-ਭਾਈ ਹਰੀਗੜ੍ਹ ਵਾਲੇ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਸਿੱਖ ਕੌਮ ਦੀ ਨੀਂਹ ਸ਼ਹਾਦਤਾਂ 'ਤੇ ਟਿਕੀ ਹੈ | ਦਸਮੇਸ਼ ਪਿਤਾ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਦੂਜੀ ਮਿਸਾਲ ਦੁਨੀਆਂ ਦੇ ਕਿਸੇ ਹਿੱਸੇ ਵਿਚ ਨਹੀਂ ਹੈ | ਇਹ ਵਿਚਾਰ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਕਥਾ ...

ਪੂਰੀ ਖ਼ਬਰ »

ਆਪਣੀ ਏਕਤਾ ਪਾਰਟੀ ਵਲੋਂ ਤਿੰਨ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਸ਼ੇਰਪੁਰ, 20 ਜਨਵਰੀ (ਦਰਸ਼ਨ ਸਿੰਘ ਖੇੜੀ) - ਆਪਣੀ ਏਕਤਾ ਪਾਰਟੀ ਵਲੋਂ ਪੰਜਾਬ ਅੰਦਰ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੀ ਜਾ ਰਹੀ ਹੈ ਅਤੇ ਗੰਭੀਰ ਵਿਚਾਰ ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਗੋਇਲ ਵਲੋਂ ਤਿੰਨ ਹੋਰ ਉਮੀਦਵਾਰਾਂ ਦੀ ਸੂਚੀ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਪੱਤਰਕਾਰ ਨਾਲ ਬਦਸਲੂਕੀ ਕਰਨ 'ਤੇ ਪੱਤਰਕਾਰਾਂ ਚ ਭਾਰੀ ਰੋਸ

ਮੂਣਕ, 20 ਜਨਵਰੀ (ਸਿੰਗਲਾ/ਭਾਰਦਵਾਜ) - ਨਾਇਬ ਤਹਿਸੀਲਦਾਰ ਮੂਣਕ ਵਲੋਂ ਮਾਲਵਾ ਪੈੱ੍ਰਸ ਕਲੱਬ ਦੇ ਪ੍ਰਧਾਨ ਅੰਕੁਰ ਸਿੰਗਲਾ ਨਾਲ ਬਦਸਲੂਕੀ ਕਰਨ 'ਤੇ ਮਾਲਵਾ ਪੈੱ੍ਰਸ ਕਲੱਬ ਦੇ ਪੱਤਰਕਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਅੰਕੁਰ ਸਿੰਗਲਾ ਵਲੋਂ ਉੱਚ ...

ਪੂਰੀ ਖ਼ਬਰ »

ਰੋਗਲਾ ਵਿਖੇ ਪੰਜ ਕੁੰਡੀਆ ਮਾਂ ਬਗਲਾਮੁਖੀ ਯੱਗ ਸ਼ੁਰੂ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਭਗਤ ਧੰਨਾ ਜੱਟ ਗਊਸ਼ਾਲਾ ਪਿੰਡ ਰੋਗਲਾ ਵਿਚ ਬ੍ਰਹਮਲੀਨ ਸੰਤ ਸਵਾਮੀ ਮੋਨੀ ਜੀ ਮਹਾਰਾਜ ਦੀ ਅਪਾਰ ਕਿ੍ਪਾ ਸਦਕਾ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 18 ਤੋਂ 26 ਜਨਵਰੀ ਤੱਕ ਪੰਜ ਕੁੰਡੀਆ ਮਾਂ ਬਗਲਾਮੁਖੀ ਯੱਗ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ) - ਸਰਦਾਰ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਸੰਗਤਪੁਰਾ ਵਲੋਂ ਤੀਸਰਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਪਿੰਡ ਸੰਗਤਪੁਰਾ ਵਿਖੇ 5ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਪਨਬੱਸ ਦੇ ਕੱਚੇ ਮੁਲਾਜ਼ਮਾਂ ਵਲੋਂ ਅਧਿਕਾਰੀ ਨੂੰ ਮੰਗ ਪੱਤਰ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)-ਪਨਬੱਸ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਦਿੱਤੇ ਧਰਨੇ ਉਪਰੰਤ ਆਪਣੀ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਪਿੰਡ ਦੀਆਂ ਵਿਆਹੁਤਾ ਲੜਕੀਆਂ ਦਾ ਵਿਸ਼ੇਸ਼ ਸਨਮਾਨ

ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਪਿੰਡਾਂ ਦੇ ਐਨ.ਆਰ.ਆਈਜ਼ ਵਲੋਂ ਜਿੱਥੇ ਪਿੰਡਾਂ ਦੀ ਦਿੱਖ ਸੰਵਾਰਨ ਅਤੇ ਲੋੜਵੰਦਾਂ ਨੂੰ ਦੀ ਸਹਾਇਤਾ ਕਰਨ ਵਿਚ ਸਦਾ ਪਹਿਲ ਕੀਤੀ ਜਾ ਰਹੀ ਹੈ, ਉੱਥੇ ਪਿੰਡ ਬੀਹਲਾ ਦੇ ਕੈਨੇਡੀਅਨ ਬਾਬੂ ਸਿੰਘ ਉਨ੍ਹਾਂ ਦੀ ਪਤਨੀ ਨਛੱਤਰ ਕੌਰ, ਲੜਕੀਆਂ ...

ਪੂਰੀ ਖ਼ਬਰ »

ਹਲਕਾ ਧੂਰੀ ਲਈ ਮੈਂ ਬਾਹਰਲਾ ਉਮੀਦਵਾਰ ਨਹੀਂ, ਬਲਕਿ ਮੈਂ ਇੱਥੋਂ ਦਾ ਜੰਮਪਲ ਹਾਂ-ਗਰਗ

ਧੂਰੀ, 20 ਜਨਵਰੀ (ਸੰਜੇ ਲਹਿਰੀ, ਦੀਪਕ) - ਸਾਬਕਾ ਪਾਰਲੀਮਾਨੀ ਸਕੱਤਰ ਅਤੇ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਧੂਰੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਮੀਟਿੰਗਾਂ ਕਰ ਕੇ ਚੋਣ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ 'ਚੋਂ ਬਰੀ

ਬਰਨਾਲਾ, 20 ਜਨਵਰੀ (ਰਾਜ ਪਨੇਸਰ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਵਲੋਂ ਇਕ ਜਬਰ ਜਨਾਹ ਦੇ ਕੇਸ ਵਿਚ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪੱੁਤਰ ਬੱਬਲ ਸਿੰਘ ਉਰਫ਼ ਬੱਬਰ ਵਾਸੀ ਹਰੀਕਾਂ ਬੁਰਜ (ਫ਼ਰੀਦਕੋਟ) ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਨਮਾਨ

ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨਾਲ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਵਲੋਂ ਮੀਟਿੰਗ ਕਰਨ ਉਪਰੰਤ ਜਿੱਥੇ ਹਲਕੇ ਦੀਆਂ ਸਿਆਸੀ ਸਰਗਰਮੀਆਂ ਸਬੰਧੀ ਜਾਣਕਾਰੀ ਦਿੱਤੀ ਗਈ, ਉੱਥੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ 'ਆਪ' ਦੇ ਮੁੱਖ ਚੋਣ ਦਫ਼ਤਰ ਦਾ ਵਿਧਾਇਕ ਪੰਡੋਰੀ ਤੇ ਵਲੰਟੀਅਰਾਂ ਨੇ ਕੀਤਾ ਉਦਘਾਟਨ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਮਹਿਲ ਕਲਾਂ ਵਿਖੇ ਖੋਲ੍ਹੇ ਗਏ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ 'ਆਪ' ਵਲੰਟੀਅਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਸਮੇਂ ਗੱਲਬਾਤ ਕਰਦਿਆਂ ਵਿਧਾਇਕ ...

ਪੂਰੀ ਖ਼ਬਰ »

ਲਾਭ ਸਿੰਘ ਉਗੋਕੇ ਨੇ ਸ਼ਹਿਣਾ ਵਿਖੇ ਯੂਥ ਆਗੂਆਂ ਨਾਲ ਕੀਤੀ ਮੀਟਿੰਗ

ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਸ਼ਹਿਣਾ ਵਿਖੇ ਅਮਰੀਕ ਸਿੰਘ ਬੀਕਾ ਪ੍ਰਧਾਨ ਦੇ ਵਾਰਡ ਨੰ: 9 ਵਿਖੇ ਯੂਥ ਆਗੂਆਂ ਨਾਲ ਮੀਟਿੰਗ ਕੀਤੀ | ਲਾਭ ਸਿੰਘ ਉਗੋਕੇ ਨੇ ਕਿਹਾ ਕਿ ਹੁਣ ਤੱਕ ਦੀਆਂ ਸਮਾਜ ਬਦਲਾਉ ਲਹਿਰਾਂ ਦਾ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਦੇ ਆਗੂਆਂ ਵਲੋਂ 'ਜੁਝਾਰ' ਰੈਲੀ ਦੇ ਸੰਬੰਧ ਪਿੰਡਾਂ 'ਚ ਝੰਡਾ ਮਾਰਚ

ਟੱਲੇਵਾਲ/ਸ਼ਹਿਣਾ, 20 ਜਨਵਰੀ (ਸੋਨੀ ਚੀਮਾ, ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਵਲੋਂ 21 ਜਨਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਜੁਝਾਰ ਰੈਲੀ ਸਬੰਧੀ ਦਰਜਨਾਂ ਪਿੰਡਾਂ ਵਿਚ ਝੰਡਾ ਮਾਰਚ ਕਰ ਕੇ ਕਿਸਾਨਾਂ, ਮਜ਼ਦੂਰਾਂ ਨੂੰ ਰੈਲੀ ਵਿਚ ...

ਪੂਰੀ ਖ਼ਬਰ »

ਸਵੀਪ ਤਹਿਤ ਪੋਲਿੰਗ ਬੂਥਾਂ 'ਤੇ ਨੌਜਵਾਨਾਂ ਨੂੰ ਵੋਟ ਪਾਉਣ ਸੰਬੰਧੀ ਕੀਤਾ ਜਾਗਰੂਕ

ਤਪਾ ਮੰਡੀ , 20 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ 102 ਭਦੌੜ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੋਵਿਡ ਸਬੰਧੀ ਨਿਰਦੇਸ਼ਾਂ ਤਹਿਤ ਗਤੀਵਿਧੀਆਂ ਅਤੇ ...

ਪੂਰੀ ਖ਼ਬਰ »

ਐਡਵੋਕੇਟ ਰਾਹੀ ਨੇ ਅਕਾਲੀ ਆਗੂਆਂ ਨਾਲ ਮੌੜਾਂ ਵਿਖੇ ਕੀਤਾ ਘਰ-ਘਰ ਪ੍ਰਚਾਰ

ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਭਦੌੜ ਤੋਂ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਇਲਾਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਮੌੜਾਂ ਨਾਲ ਸਬੰਧਿਤ ਪਿੰਡਾਂ ਵਿਚ ਘਰ-ਘਰ ਪ੍ਰਚਾਰ ਕੀਤਾ | ਇਸ ਸਮੇਂ ਐਡਵੋਕੇਟ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਲੋਕਾਂ ਨੇ ਅੱਜ ਤੱਕ ਜਿੰਨੇ ਵੀ ਆਗੂਆਂ ਨੂੰ ਚੁਣ ਕੇ ਭੇਜਿਆ, ਕਿਸੇ ਨੇ ਵੀ ਉਨ੍ਹਾਂ ਲਈ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਆਵਾਜ਼ ਬੁਲੰਦ ਨਹੀਂ ਕੀਤੀ | ...

ਪੂਰੀ ਖ਼ਬਰ »

ਜਸਪ੍ਰੀਤ ਕੌਰ ਕੀਤੂ ਵਲੋਂ ਆਪਣੇ ਪਤੀ ਕੁਲਵੰਤ ਸਿੰਘ ਕੀਤੂ ਦੇ ਹੱਕ 'ਚ ਧਨੌਲਾ ਵਿਖੇ ਮੀਟਿੰਗਾਂ

ਧਨੌਲਾ, 20 ਜਨਵਰੀ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਬਰਨਾਲਾ ਤੋਂ ਸਾਂਝੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੇ ਹੱਕ ਵਿਚ ਅੱਜ ਉਨ੍ਹਾਂ ਦੀ ਧਰਮ ਪਤਨੀ ਜਸਪ੍ਰੀਤ ਕੌਰ ਕੀਤੂ ਵਲੋਂ ਧਨੌਲਾ ਵਿਖੇ ਵੱਖ-ਵੱਖ ਵਾਰਡਾਂ ਵਿਚ ...

ਪੂਰੀ ਖ਼ਬਰ »

ਹਲਕਾ ਭਦੌੜ ਤੋਂ ਹਾਈ ਕਮਾਨ ਜਿੱਤਣ ਵਾਲੇ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰੇਗੀ-ਚੇਅਰਮੈਨ ਧਾਲੀਵਾਲ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ 20 ਫਰਵਰੀ ਨੂੰ ਵੋਟਾਂ ਨੂੰ ਮੁੱਖ ਰੱਖਦਿਆਂ ਹੋਇਆ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਗਏ ਹਨ ਉੱਥੇ ਕਾਂਗਰਸ ਵਲੋਂ ਹਲਕਾ ਭਦੌੜ ਤੋਂ ਆਪਣਾ ਉਮੀਦਵਾਰ ...

ਪੂਰੀ ਖ਼ਬਰ »

ਐਡਵੋਕੇਟ ਰਾਹੀ ਦੀ ਕਮਾਨ ਸਾਬਕਾ ਚੇਅਰਮੈਨ ਢਿਲਵਾਂ ਤੇ ਸਾਥੀਆਂ ਨੇ ਸੰਭਾਲੀ

ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਭਖ ਗਿਆ ਹੈ ਇਸ ਲੜੀ ਤਹਿਤ ਨੇੜਲੇ ਪਿੰਡ ਢਿਲਵਾਂ ਵਿਖੇ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿਲਵਾਂ ਅਤੇ ਸਾਥੀਆਂ ਨੇ ਹਲਕਾ ਭਦੌੜ ਤੋਂ ਅਕਾਲੀ ਦਲ ਤੇ ...

ਪੂਰੀ ਖ਼ਬਰ »

ਕੌਮੀ ਵੋਟਰ ਦਿਵਸ ਮੌਕੇ ਹੋਵੇਗਾ ਵਰਚੁਅਲ ਸਮਾਗਮ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਮੀ ਵੋਟਰ ਦਿਵਸ ਕੋਵਿਡ ਸਬੰਧੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਵਰਚੁਅਲ ਤਰੀਕੇ ਨਾਲ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX