ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)- ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ) ਸ੍ਰੀ ਮੁਕਤਸਰ ਸਾਹਿਬ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਵਿਚ ਹੁਣ ਬੱਸਾਂ ਚਲਾਉਣ ਵਾਲਾ ਸਟਾਫ਼ ਕੇਵਲ ਕੱਚੇ ਮੁਲਾਜ਼ਮ ਹੀ ਹਨ, ਪਰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੰਜਾਬ ਸਰਕਾਰ ਤੇ ਨਾ ਹੀ ਵਿਭਾਗ ਦੇ ਅਧਿਕਾਰੀ ਕੋਈ ਹੱਲ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਕੋਰੋਨਾ ਮਹਾਂਮਾਰੀ, ਕੁਦਰਤੀ ਆਫ਼ਤਾਂ ਅਤੇ ਚੋਣਾਂ ਦੌਰਾਨ ਤਨਦੇਹੀ ਨਾਲ ਡਿਊਟੀ ਕਰਦੇ ਹਨ ਪਰ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਜਾਂ ਮੰਗਾਂ ਦਾ ਹੱਲ ਕੱਢਣ ਦੀ ਥਾਂ 'ਤੇ ਉਲਟਾ 100 ਪ੍ਰਤੀਸ਼ਤ ਹੋਈ ਹੜਤਾਲ ਦਾ ਕੰਮ ਨਹੀਂ ਤਨਖ਼ਾਹ ਨਹੀਂ, ਦੇ ਨਾਲ-ਨਾਲ 525 ਰੁਪਏ ਕੱਟਣ, ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਥਾਂ ਉਲਟਾ ਕਥਿਤ ਤੌਰ 'ਤੇ ਰਿਸ਼ਵਤ ਲੈ ਕੇ ਬਿਨਾਂ ਟੈੱਸਟ/ਬਿਨਾਂ ਕੋਈ ਮੈਰਿਟ ਸੂਚੀ ਤਿਆਰ ਕੀਤੇ ਕਾਂਗਰਸੀ ਮੰਤਰੀਆਂ ਦੇ ਚਹੇਤਿਆਂ ਨੂੰ ਸਿੱਧਾ ਭਰਤੀ ਕੀਤਾ ਜਾ ਰਿਹਾ ਹੈ, ਇਸ ਲਈ ਯੂਨੀਅਨ ਮਜ਼ਬੂਰੀਵਸ 24 ਜਨਵਰੀ ਤੋਂ ਗਿੱਦੜਬਾਹਾ ਹਲਕੇ ਵਿਚ ਝੰਡਾ ਮਾਰਚ ਕਰਕੇ ਫ਼ਿਰ ਬੱਸ ਸਟੈਂਡ ਬੰਦ ਕਰਨ ਸਮੇਤ ਹੜਤਾਲ ਕਰਨ ਲਈ ਤੇ ਚੋਣ ਡਿਊਟੀ ਨਾ ਕਰਨ ਲਈ ਵੀ ਮਜਬੂਰ ਹੋਵੇਗੀ | ਉਨ੍ਹਾਂ ਮੰਗ ਕੀਤੀ ਕਿ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਵਿਭਾਗ ਵਿਚ ਹੋਈ ਕਥਿਤ ਨਜਾਇਜ਼ ਭਰਤੀ ਤੁਰੰਤ ਰੱਦ ਕੀਤੀ ਜਾਵੇ, ਰਿਪੋਰਟਾਂ ਕਰਕੇ ਸਸਪੈਂਡ ਕੀਤੇ ਅਤੇ ਪੀ.ਆਰ.ਟੀ.ਸੀ. ਵਿਚ ਸੰਘਰਸ਼ਾਂ ਦੌਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਪਨਬੱਸ ਅਤੇ ਪੀ.ਆਰ.ਟੀ.ਸੀ. ਦੀ ਹੋਈ 100 ਪ੍ਰਤੀਸ਼ਤ ਹੜਤਾਲ ਵਿਚ ਕੀਤੀ ਜਾਂਦੀ ਨਜਾਇਜ਼ ਕਟੌਤੀ 'ਤੇ ਰੋਕ ਲਾਈ ਜਾਵੇ |
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਕੁਲਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਅਧੀਨ ਸੈਂਪਲਿੰਗ ਤੇ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਲੋਕ ਭਲਾਈ ਪਾਰਟੀ ਦੀ ਮੀਟਿੰਗ ਗਲੀ ਨੰਬਰ 14 ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਵਿੰਦਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਧੀਰ ਸਿੰਘ ਸਾਗੂ)- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸਵਰਨਜੀਤ ਕੌਰ ਐੱਸ.ਡੀ.ਐੱਮ. ਵਲੋਂ ਕੋਰੋਨਾ ਦੇ ਵਧਦੇ ਪ੍ਰਭਾਵ ਤੇ ਕੋਰੋਨਾ ਵੈਕਸੀਨੇੇਸ਼ਨ ਲਗਵਾਉਣੀ ਯਕੀਨੀ ਬਣਾਉਣ ਲਈ ਸਰਾਫ਼ਾ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਫਲੈਟਾਂ ਦੇ ਕਾਰੋਬਾਰ ਵਿਚ ਹਿੱਸੇਦਾਰ ਬਣਾਉਣ ਅਤੇ ਰਹਾਇਸ਼ੀ ਫਲੈਟ ਦੇਣ ਦਾ ਝਾਂਸਾ ਦੇ ਕੇ ਮੰਡੀ ਬਰੀਵਾਲਾ ਦੇ ਆੜ੍ਹਤੀਏ ਨਾਲ 52 ਲੱਖ 29 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ...
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦਾ ਟਰਾਂਸਪੋਰਟ ਮੰਤਰੀ ਦੇ ਚੋਣ ਦਫ਼ਤਰ ਦਾ ਉਦਘਾਟਨ ਅੱਜ ਸਰਕੂਲਰ ਰੋਡ ਨੇੜੇ ਡਾ: ਰਜੀਵ ਜੈਨ ਹਸਪਤਾਲ ਤਿਲਕ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਗਿਆ | ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਵੇਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਮੌਕੇ 'ਤੇ ਪੁੱਜੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਏ.ਐੱਸ.ਆਈ. ਜਲੰਧਰ ਸਿੰਘ ਅਤੇ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਆਗੂ ਸਿਕੰਦਰ ਸਿੰਘ ਬਰਾੜ ਵਾਸੀ ਪਿੰਡ ਹਰੀਕੇ ਕਲਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ-ਖੇਤ ਮਜ਼ਦੂਰ ਸੈੱਲ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ...
ਕੋਟਕਪੂਰਾ, 20 ਜਨਵਰੀ (ਮੇਘਰਾਜ, ਮੇਹਰ ਸਿੰਘ ਗਿੱਲ)- ਥਾਣਾ ਸਿਟੀ ਕੋਟਕਪੂਰਾ ਵਲੋਂ ਇਕ ਮੰਦਰ 'ਚ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਰਾਏ ਪੁੱਤਰ ਘਨੱਈਆ ਲਾਲ ਵਾਸੀ ਗੁਰੂ ...
ਮੰਡੀ ਬਰੀਵਾਲਾ, 20 ਜਨਵਰੀ (ਨਿਰਭੋਲ ਸਿੰਘ)-ਬੀਤੇ ਕੁਝ ਦਿਨਾਂ ਤੋਂ ਲਗਾਤਾਰ ਧੁੰਦ ਅਤੇ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ | ਧੁੰਦ ਕਾਰਨ ਆਵਾਜਾਈ 'ਤੇ ਬਹੁਤ ਹੀ ਵੱਡਾ ਅਸਰ ਪੈ ਰਿਹਾ ਹੈ | ਇਸ ਤੋਂ ਇਲਾਵਾ ਬਾਰਿਸ਼ ਕਾਰਨ ਕਿਸਾਨਾਂ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਚੋਣ ਤਹਿਸੀਲਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਿਟਰਨਿੰਗ ਅਫ਼ਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਮਲੋਟ ਵਲੋਂ ਭਾਰਤੀ ਚੋਣ ...
ਮਲੋਟ, 20 ਜਨਵਰੀ (ਪਾਟਿਲ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ ਤੇ ਡਾ.ਸੁਨੀਲ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਬਲਾਕ ਆਲਮਵਾਲਾ ਵਿਖੇ ਕੋਰੋਨਾ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)- ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਤੇ ਡਾ: ਸੁਨੀਲ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਗਰਭਵਤੀਆਂ ਅਤੇ ...
ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਪਿੰਡ ਚੰਦਭਾਨ ਦੇ ਸਰਪੰਚ ਹਰਜਿੰਦਰ ਸਿੰਘ ਲਾਲੀ ਬਰਾੜ ਨੇ ਦੱਸਿਆ ਕਿ ਬੀਤੇ ਦਿਨੀਂ ਦੀ ਚੰਦਭਾਨ ਬਹੁੁਮੰਤਵੀ ਸਹਿਕਾਰੀ ਸੇਵਾ ਸਭਾ ਲਿਮ: ਚੰਦਭਾਨ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਵਿਚ ਪਿੰਡ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ-ਖੇਤ ਮਜ਼ਦੂਰ ਸੈੱਲ ਵਿਚ ਨਵੀਆਂ ਨਿਯੁਕਤੀਆਂ ਕਰਦਿਆਂ ਕਾਂਗਰਸ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਆਗੂ ਸ਼ਮਿੰਦਰਪਾਲ ਸਿੰਘ ਭੁੱਲਰ ਹਰੀਕੇ ਕਲਾਂ ਵਾਸੀ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਧੀਰ ਸਿੰਘ ਸਾਗੂ)- ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਬੋਲਣ ਦੇ ਕੌਸ਼ਲ ਵਿਚ ਹੋਰ ਨਿਪੁੰਨ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਗਾਈਡ ਅਧਿਆਪਕਾਂ ਦੀ ਅਗਵਾਈ ਵਿਚ ਤਿਆਰ ਹੋ ਕੇ 10 ਤੋਂ 15 ਜਨਵਰੀ ਤੱਕ ...
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਅ.ਬ)-ਰਿਲਾਇੰਸ ਜੀਓ ਨੇ 40 ਸ਼ਹੀਦ ਮੁਕਤਿਆਂ ਦੀ ਯਾਦ ਵਿਚ ਤਿੰਨ ਦਿਨਾਂ ਮਾਘੀ ਮੇਲੇ ਲਈ ਸ੍ਰੀ ਮੁਕਤਸਰ ਸਾਹਿਬ ਵਿਚ ਜੁਟੀ ਹਜ਼ਾਰਾਂ ਦੀ ਸੰਗਤ ਦੀ ਸਰਗਰਮੀ ਨਾਲ ਸਹਾਇਤਾ ਅਤੇ ਸੇਵਾ ਕੀਤੀ | ਜੀਓ ਨੇ ਮੇਲੇ ਵਿਚ ਜੁਟੀ ਸੰਗਤ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੰਵਰਜੀਤ ਸਿੰਘ ਬਰਾੜ ਦੇ ਪਿਤਾ, ਸ਼ੇਰ ਸਿੰਘ ਕੈਨੇਡਾ ਤੇ ਲਖਵਿੰਦਰ ਸਿੰਘ ਆਸਟਰੇਲੀਆ ਦੇ ਭਰਾ ਬਲਵਿੰਦਰ ਸਿੰਘ ਬਰਾੜ (70) ਪੁੱਤਰ ਸਵ: ਸ: ਸੁਖਚੈਨ ਸਿੰਘ ਬਰਾੜ ਵਾਸੀ ਪਿੰਡ ਕੋਟਲੀ ਸੰਘਰ ਪਿਛਲੇ ਦਿਨੀਂ ਸਦੀਵੀ ...
ਕੋਟਕਪੂਰਾ, 20 ਜਨਵਰੀ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡਾਂ ਵਿਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਤੇ ਲੋਕ ਆਪਣੇ ਆਪ ...
ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਬਰਾੜ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ...
ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)- ਸਮਾਜ ਸੇਵੀ ਅਤੇ ਜਥੇਬੰਦਕ ਆਗੂ ਪ੍ਰੇਮਜੀਤ ਸਿੰਘ ਬਰਾੜ ਵਾਸੀ ਪਿੰਡ ਚੱਕ ਕਲਿਆਣ ਵਲੋਂ ਆਪਣੀ ਪਤਨੀ ਸਵਰਗਵਾਸੀ ਜਸਵੀਰ ਕੌਰ ਬਰਾੜ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੀ ਨਿੱਘੀ ਯਾਦ ਨੂੰ ਤਾਜ਼ਾ ਕਰਦਿਆਂ ਸਰਕਾਰੀ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਸੂਬਾ ਪ੍ਰਧਾਨ ਗੁਰਨੈਬ ਸਿੰਘ ਸੰਧੂ, ਸ਼ਮਿੰਦਰ ਸਿੰਘ ਸੰਧੂ ਰਿਟਾ: ਅਧਿਆਪਕ ਅਤੇ ਬਲਦੇਵ ਸਿੰਘ ਸੰਧੂ ਯੂ.ਐੱਸ.ਏ. ਦੇ ਮਾਤਾ ਕੁਲਦੀਪ ਕੌਰ ਸੰਧੂ (80) ਪਤਨੀ ਸਵ: ਅਵਤਾਰ ਸਿੰਘ ...
ਮੰਡੀ ਲੱਖੇਵਾਲੀ, 20 ਜਨਵਰੀ (ਮਿਲਖ ਰਾਜ)-ਪਿੰਡ ਲੱਖੇਵਾਲੀ ਦੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਅਰਪਣ ਬਰਾੜ ਤੇ ਜਸਪਨ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਦਾਦੀ ਸੁਖਦੇਵ ਕੌਰ ਪਤਨੀ ਸਵ: ਬਲਿਸਟਰ ਸਿੰਘ ਬਰਾੜ ਅਚਾਨਕ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸਵਰਨਜੀਤ ਕੌਰ ਐੱਸ.ਡੀ.ਐੱਮ. ਵਲੋਂ ਕੋਰੋਨਾ ਦੇ ਵਧਦੇ ਪ੍ਰਭਾਵ ਤੇ ਕੋਰੋਨਾ ਵੈਕਸੀਨੇੇਸ਼ਨ ਲਗਵਾਉਣ ਦੇ ਸਬੰਧ ਵਿਚ ਪ੍ਰਾਈਵੇਟ ਸਕੂਲਾਂ ਦੇ ...
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਮਲੋਟ ਤੋਂ ਸਾਂਝੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਨੇ ਅੱਜ ਪਿੰਡ ਥੇੜ੍ਹੀ ਭਾਈਕੀ ਦਾ ਦੌਰਾ ਕੀਤਾ ਅਤੇ ਚੋਣ ਜ਼ਾਬਤੇ ਨੂੰ ਮੁੱਖ ਰੱਖਦਿਆਂ ਚੋਣਵੇਂ ਘਰਾਂ ਵਿਚ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ਵਿਚ ਅੱਜ ਉਨ੍ਹਾਂ ਦੀ ਪਤਨੀ ਖੁਸ਼ਪ੍ਰੀਤ ਕੌਰ ਬਰਕੰਦੀ ਤੇ ਬੇਟੀ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਧੀਰ ਸਿੰਘ ਸਾਗੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਤੇ ਗੁਰਬਿੰਦਰ ਸਿੰਘ ਬਰਾੜ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਗਿੱਦੜਬਾਹਾ ਹਲਕੇ ਤੋਂ ਉਮੀਦਵਾਰ ਪਿ੍ਤਪਾਲ ਸ਼ਰਮਾ ਹਰੀਕੇ ਕਲਾਂ ਵਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ ਅਤੇ ਪਿੰਡ-ਪਿੰਡ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਬੇਲਦਾਰ ਪਰਿਵਾਰ ਨੇ ਹੋਰਨਾਂ ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕਰ ਕੀਤਾ | ਪਾਰਟੀ 'ਚ ਸ਼ਾਮਿਲ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 8 ਤੇ 9 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)- ਸਥਾਨਕ ਗੋਨਿਆਣਾ ਰੋਡ ਸਥਿਤ ਵਾਰਡ ਨੰਬਰ 18 'ਚੋਂ ਕੌਂਸਲਰ ਦੀ ਆਜ਼ਾਦ ਚੋਣ ਲੜ ਚੁੱਕੇ ਭਾਈ ਜਗਸੀਰ ਸਿੰਘ ਅੱਜ ਕਰੀਬ 15 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਜਿਨ੍ਹਾਂ ਦਾ ...
ਮੰਡੀ ਕਿੱਲਿਆਂਵਾਲੀ, 20 ਜਨਵਰੀ (ਇਕਬਾਲ ਸਿੰਘ ਸ਼ਾਂਤ)- ਹਲਕਾ ਲੰਬੀ 'ਚ ਟਿਕਟ ਦੇ ਐਲਾਨ ਮਗਰੋਂ ਧੜੇਬੰਦੀ ਦੀ ਸ਼ਿਕਾਰ ਕਾਂਗਰਸ ਪਾਰਟੀ 'ਚ ਖਲਾਰਾ ਪੈਂਦਾ ਨਜ਼ਰ ਆ ਰਿਹਾ ਹੈ | ਜਗਪਾਲ ਸਿੰਘ ਅਬੁੱਲਖੁਰਾਣਾ ਨੂੰ ਉਮੀਦਵਾਰ ਐਲਾਨ ਜਾਣੇ ਮਗਰੋਂ ਕਾਂਗਰਸ ਨੂੰ ਛੱਡਣ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX