ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਹਲਕੇ ਲਈ ਲਗਾਏ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਈ ਗਈ | ਚੋਣ ਅਫ਼ਸਰ-ਕਮ-ਐੱਸ.ਡੀ.ਐੱਮ. ਮਾਨਸਾ ਹਰਜਿੰਦਰ ਸਿੰਘ ਜੱਸਲ ਵਲੋਂ ਅਮਲੇ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਤੇ ਕਰਮਚਾਰੀ ਦਾ ਫ਼ਰਜ਼ ਹੈ ਕਿ ਉਹ ਆਪਣੀ ਡਿਊਟੀ ਪੂਰੀ ਗੰਭੀਰਤਾ, ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹੇ ਤਾਂ ਜੋ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ | ਚੋਣ ਅਮਲੇ ਨੂੰ ਈ.ਵੀ.ਐੱਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ. ਪੈਟ (ਵੋਟਰ ਵੈਰੀਫਾਇਡ ਪੇਪਰ ਆਡਿਟ ਟ੍ਰੇਲ) ਦੀ ਸਮੁੱਚੀ ਪ੍ਰਕਿ੍ਆ ਬਾਰੇ ਜਾਣਕਾਰੀ ਦਿੱਤੀ ਗਈ |
ਪੀ.ਆਰ.ਓ. ਅਤੇ ਏ.ਪੀ.ਆਰ.ਓ. ਨੂੰ ਦਿੱਤੀ ਚੋਣਾਂ ਸਬੰਧੀ ਸਿਖਲਾਈ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਚੋਣ ਅਫ਼ਸਰ ਕਮ-ਐੱਸ.ਡੀ.ਐੱਮ. ਸਰਦੂਲਗੜ੍ਹ ਮਨੀਸ਼ਾ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪ੍ਰਸ਼ਾਸਨ ਵੱਲੋਂ ਸਵੀਪ ਗਤੀਵਿਧੀ ਤਹਿਤ ਵੋਟਰਾਂ ਨੂੰ ਈ.ਵੀ.ਐੱਮ. ਅਤੇ ਵੀ.ਵੀ. ਪੈਟ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਅਸਿਸਟੈਂਟ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਸਿਖਲਾਈ ਦਿੱਤੀ ਗਈ | ਸੈਕਟਰ ਅਫ਼ਸਰ ਹਰਿੰਦਰ ਸਿੰਘ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਲੈਕਟ੍ਰੋਨਿੰਗ ਵੋਟਿੰਗ ਮਸ਼ੀਨ, ਵੀ.ਵੀ. ਪੈਟ ਤੇ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਗਿਆ |
ਸਟਰਾਂਗ ਰੂਮ ਦਾ ਜਾਇਜ਼ਾ ਲਿਆ
ਇਸੇ ਦੌਰਾਨ ਸ. ਜੱਸਲ ਨੇ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਈ.ਵੀ.ਐੱਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਦੇ ਰੱਖ-ਰਖਾਵ ਲਈ ਬਣਾਏ ਗਏ ਸਟਰਾਂਗ ਰੂਮ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਰੱਖਣ ਲਈ ਈ.ਵੀ.ਐਮਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਸੁਰੱਖਿਆ ਕਰਨਾ ਸਾਡਾ ਪ੍ਰਮੁੱਖ ਫ਼ਰਜ਼ ਹੈ | ਉਨ੍ਹਾਂ ਸਟਰਾਂਗ ਦੇ ਰੂਮ ਦੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਸੀ.ਸੀ.ਟੀ.ਵੀ ਕੈਮਰੇ, ਸਾਫ਼ ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਪਹਿਲਕਦਮੀ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ |
ਬੁਢਲਾਡਾ, 20 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਹਲਕਾ ਬੁਢਲਾਡਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ: ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਦੌਰਾਨ ਪੁੱਜੇ ਐੱਸ.ਓ.ਆਈ. ਦੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨੇ ਯੂਥ ਆਗੂਆਂ ਤੇ ਵਰਕਰਾਂ ਦੀ ਭਰਵੀਂ ...
ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਹਨ, ਜਿਨ੍ਹਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ | ਇਹ ਵਿਚਾਰ ਸਥਾਨਕ ਅਗਰਸੈਨ ਭਵਨ ਵਿਖੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੋਈ ਦੇ ਪ੍ਰਧਾਨ ਰੋਬਿਨ ...
ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਕਮੇਟੀ ਦੀ ਇਕੱਤਰਤਾ ਸਥਾਨਕ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਧਾਨ ਸਭਾ ਚੋਣਾਂ ਬਾਰੇ ...
ਬੁਢਲਾਡਾ, 20 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ 'ਚ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਪੇ੍ਰਸ਼ਾਨ ਹਨ | ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਅੱਧੇ ਤੋਂ ਵੱਧ ਇਲਾਕਿਆਂ 'ਚ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਸ਼ਹਿਰ ਦੀ ਪੰਜਾਬ ਨੈਸ਼ਨਲ ਬੈਂਕ ਸੜਕ ਖੜੇ੍ਹ ਗੰਦੇ ...
ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 98 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 721 ਨਮੂਨੇ ਲਏ ਗਏ ਸਨ | ਸਿਹਤ ਬਲਾਕ ਮਾਨਸਾ 'ਚ 47, ਬੁਢਲਾਡਾ 22, ਸਰਦੂਲਗੜ੍ਹ 18 ਤੇ ਖ਼ਿਆਲਾ ...
ਜੋਗਾ, 20 ਜਨਵਰੀ (ਵਿ.ਪ੍ਰਤੀ.)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ ਰੱਲਾ ਵਿਖੇ ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਅਗਵਾਈ ਹੇਠ ਆਨਲਾਈਨ ਪ੍ਰਤੀਯੋਗਤਾ ਕਰਵਾਈ ਕਈ | ਸਹਾਇਕ ਪ੍ਰੋਫੈਸਰ ਮਨਦੀਪ ਸਿੰਘ ਜਵਾਹਰਕੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਨਲਾਈਨ ਮੁਕਾਬਲੇ ...
ਸਰਦੂਲਗੜ੍ਹ, 20 ਜਨਵਰੀ (ਜ਼ੈਲਦਾਰ)- ਸਥਾਨਕ ਸ਼ਹਿਰ ਦੇ ਬੱਸ ਅੱਡਾ ਸਾਹਮਣੇ ਦੀਆਂ ਦੁਕਾਨਾਂ ਅੱਗੋਂ ਲੰਘਦੇ ਨਿਕਾਸੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਾਸੀ ਬਹੁਤ ਪਰੇਸ਼ਾਨ ਹਨ | ਨਾਲ਼ਾ ਪੂਰੀ ਤਰ੍ਹਾਂ ਬੰਦ ਹੈ, ਦੇ ਵਿਚੋਂ ਦਿਨ-ਰਾਤ ਆਉਂਦੀ ਦੁਰਗੰਧ ਨੇ ਨੇੜਲੇ ...
ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਵਿਰੋਧ ਸਦਕਾ ਨੇੜਲੇ ਪਿੰਡ ਕਰਮਗੜ੍ਹ ਔਤਾਂਵਾਲੀ ਦੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲ ਗਈ | ਜਾਣਕਾਰੀ ਅਨੁਸਾਰ ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਨੇ 20 ਵਰ੍ਹੇ ਪਹਿਲਾਂ ...
ਮਾਨਸਾ, 20 ਜਨਵਰੀ (ਧਾਲੀਵਾਲ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੀਆਂ ਵਿਦਿਆਰਥਣਾਂ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਚੰਗੇ ਬੈਂਡ ਪ੍ਰਾਪਤ ਕੀਤੇ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਵਾਸੀ ...
ਬਠਿੰਡਾ, 20 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਵਿਚ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਗਰੀਨ ਸਿਟੀ ਰੋਡ ਤੋਂ ਪਾਰਕਵਿਊ ਪੈਲੇਸ ਦੇ ਨੇੜੇ ਦੇ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ...
ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ 'ਆਪ' ਉਮੀਦਵਾਰ ਇੰਜ: ਅਮਿਤ ਰਤਨ ਕੋਟਫੱਤਾ ਨਾਲ ਵਿਰਕ ਖ਼ੁਰਦ ਵਿਖੇ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਉਨ੍ਹਾਂ ਦੇ ਘਰ ਵਿਖੇ ਵਰਕਰਾਂ ਨਾਲ ਮਿਲਣੀ ਕਰਵਾਈ ਗਈ | ਜਿੱਥੇ ਵੱਡੀ ਗਿਣਤੀ ਵਿਚ ਆਪ ...
ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ: ਅਮਿਤ ਰਤਨ ਕੋਟਫੱਤਾ ਨੇ ਵਿਰੋਧੀ ਪਾਰਟੀਆਂ ਵਲੋਂ ਉਨ੍ਹਾਂ ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ...
ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਦੇ ਹੱਕ ਵਿਚ ਉਨ੍ਹਾਂ ਦੀ ਧਰਮ-ਪਤਨੀ ਬੀਬਾ ਨਿਮਰਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਲਿਆਂਦੀ ਗਈ ਹੈ | ਇਸੇ ਲੜੀ ਵਿਚ ਅੱਜ ...
ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਆਪਣੀ ਚੋਣ ਮੁਹਿੰਮ ਤਹਿਤ ਘਰ-ਘਰ ਤੱਕ ਪਹੁੰਚ ਕੇ ਚੋਣ ਪ੍ਰਚਾਰ ਕਰ ਰਹੇ ਹਨ | ਅੱਜ ਉਨ੍ਹਾਂ ਮੁਲਤਾਨੀਆਂ ਰੋਡ, ਔਲਖ ਨਗਰ ਅਤੇ ...
ਬਠਿੰਡਾ, 20 ਜਨਵਰੀ (ਅਵਤਾਰ ਸਿੰਘ)-ਵਿਧਾਨ ਸਭਾ ਦੀਆਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ, ਤਿਉਂ-ਤਿਉਂ ਦਾਅਵੇਦਾਰ ਉਮੀਦਵਾਰਾਂ ਵਲੋਂ ਆਪਣੀ ਪਾਰਟੀ ਲਈ ਨੱਕੜ ਮੀਟਿੰਗਾਂ ਦੇ ਦੌਰ ਵਿਚ ਤੇਜੀ ਲਿਆਂਦੀ ਜਾ ਰਹੀ ਹੈ | ਇਸ ਦੌਰ ਵਿਚ ਹੀ ਸਮਾਜ ਸੇਵਿਕਾ ਤੇ ਭਾਜਪਾ ਮਹਿਲਾ ਆਗੂ ...
ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਅੰਦਰ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸੇ ਤਰ੍ਹਾਂ ਹਲਕੇ ਦੇ ਵੱਡੇ ਪਿੰਡ ਢਪਾਲੀ ...
ਭੁੱਚੋ ਮੰਡੀ, 20 ਜਨਵਰੀ (ਪਰਵਿੰਦਰ ਸਿੰਘ ਜੌੜਾ)-ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਹਮਦਰਦ ਅਤੇ ਵਿਕਾਸ ਮੁਖੀ ਪਾਰਟੀ ਹੈ, ਇਸ ਲਈ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਨੂੰ ਵੋਟਾਂ ਪਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਓ ਤਾਂ ਜੋ ...
ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨੇ ਗਏ ਐਡਵੋਕੇਟ ਸੁਖਜੀਤ ਸਿੰਘ ਬਰਾੜ ਜਗਾ ਰਾਮ ਤੀਰਥ ਅੱਜ ਆਪਣੇ ਸਮਰਥਕਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ...
ਕੋਟਫੱਤਾ, 20 ਜਨਵਰੀ (ਰਣਜੀਤ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਸਾਊ ਤੇ ਇਮਾਨਦਾਰ ਸਿਆਸਤ ਵਜੋਂ ਜਾਣੇ ਜਾਂਦੇ ਹਰਵਿੰਦਰ ਸਿੰਘ ਲਾਡੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਸਰਕਲ ਕੋਟਫੱਤਾ ਦੇ 8 ...
ਬੁਢਲਾਡਾ, 20 ਜਨਵਰੀ (ਸੁਨੀਲ ਮਨਚੰਦਾ)- ਪੰਜਾਬ 'ਚ ਨਸ਼ਾ ਖੋਰੀ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਤੇ ਮਹਿੰਗਾਈ ਰਵਾਇਤੀ ਪਾਰਟੀਆਂ ਦੀ ਦੇਣ ਹੈ ਤੇ ਹੁਣ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫਿਰ ਗੁਮਰਾਹ ਕਰ ਰਹੀਆਂ ਹਨ ਪਰ ਸੂਬੇ ਦੇ ਲੋਕਾਂ ਦੀ ਹਮਦਰਦੀ ਅਤੇ ਹਮਾਇਤ ਸੰਯੁਕਤ ...
ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹਲਕਾ ਮਾਨਸਾ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵਲੋਂ ਪਿੰਡ ਕੋਟਲੀ ਕਲਾਂ ਵਿਖੇ ਲੋਕਾਂ ਨਾਲ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ...
ਮਾਨਸਾ/ਭੀਖੀ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਦੇਵ ਸਿੰਘ ਸਿੱਧੂ)- ਪਿੰਡ ਫਫੜੇ ਭਾਈਕੇ, ਅਲੀਸ਼ੇਰ ਤੇ ਸਮਾਉਂ ਵਿਖੇ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਉਮੀਦਵਾਰ ਡਾ. ਵਿਜੇ ਕੁਮਾਰ ਸਿੰਗਲਾ ਨੇ ਲੋਕਾਂ ਤੋਂ ਵੋਟਾਂ ਮੰਗਦਿਆਂ ਦਾਅਵਾ ਕੀਤਾ ਕਿ ਪੰਜਾਬ ਵਿਚ 'ਆਪ' ...
ਬਰੇਟਾ, 20 ਜਨਵਰੀ (ਜੀਵਨ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਪਿੰਡ ਰੰਘੜਿਆਲ, ਕਿਸ਼ਨਗੜ੍ਹ, ਖੁਡਾਲ ਕਲਾਂ, ਅਕਬਰਪੁਰ ਖੁਡਾਲ ਵਿਖੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ...
ਬਰੇਟਾ, 20 ਜਨਵਰੀ (ਪਾਲ ਸਿੰਘ ਮੰਡੇਰ)-ਪਿੰਡ ਰੰਘੜਿਆਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ 21 ਜਨਵਰੀ ਦੀ ਬਰਨਾਲਾ ਵਿਖੇ ਕੀਤੀ ਜਾ ਰਹੀ ਜੁਝਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਮੌਕੇ ਇਕੱਠ ਨੇ ਚੋਣਾਂ ਤੋਂ ਝਾਕ ਛੱਡ ਕੇ ਸੰਘਰਸ਼ ਦਾ ਝੰਡਾ ...
ਸਰਦੂਲਗੜ੍ਹ, 20 ਜਨਵਰੀ (ਜ਼ੈਲਦਾਰ)- 'ਆਪ' ਦੇ ਹਲਕਾ ਸਰਦੂਲਗੜ੍ਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਚੰਗਾ ਹੁਲਾਰਾ ਮਿਲਿਆ ਜਦੋਂ ਰਣਜੀਤਗੜ੍ਹ ਬਾਂਦਰਾਂ, ਭਗਵਾਨਪੁਰ ਹੀਂਗਣਾ ਤੇ ਟਿੱਬੀ ਹਰੀ ਸਿੰਘ ਤੋਂ ਦਰਜਨਾਂ ਪਰਿਵਾਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX