ਭੁਲੱਥ, 20 ਜਨਵਰੀ (ਮੁਲਤਾਨੀ, ਰਤਨ)-ਪੇਂਡੂ ਸੰਸਾਧਨਾਂ ਅਤੇ ਸੰਵਿਧਾਨਕ ਅਧਿਕਾਰਾਂ ਤੋਂ ਸੂਬੇ ਦੇ ਬਹੁਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਇਹਨਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਤਹਿਸੀਲ ਕੰਪਲੈਕਸ ਦੇ ਬਾਹਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਮਜ਼ਦੂਰ ਵਿਰੋਧੀ ਗੱਠਜੋੜ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਬੇਜ਼ਮੀਨੇ ਦਲਿਤਾਂ ਨੂੰ ਹਾਸ਼ੀਏ 'ਤੇ ਬਣਾਈ ਰੱਖਣ ਲਈ ਪੰਚਾਇਤੀ ਜ਼ਮੀਨਾਂ ਤੇ ਨਿਗੂਣੀਆਂ ਸਹਿਕਾਰੀ ਭਲਾਈ ਸਕੀਮਾਂ ਦਾ ਹਿੱਸੇਦਾਰ ਨਹੀਂ ਬਣਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਜਦੋਂ ਵੀ ਬੇਜ਼ਮੀਨੇ ਲੋਕਾਂ ਵਲੋਂ ਜਮਹੂਰੀ ਢੰਗ ਨਾਲ ਆਪਣੇ ਅਧਿਕਾਰਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਗੁੰਡਿਆਂ ਤੋਂ ਹਮਲੇ ਅਤੇ ਝੂਠੇ ਕੇਸ ਮੜ੍ਹ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਜਿਸ ਦੀ ਉਦਾਹਰਨ ਪਿੰਡ ਸ਼ਾਦੀਹਰੀ ਸੰਗਰੂਰ ਦੇ 5 ਨੌਜਵਾਨ ਆਗੂਆਂ ਨੂੰ ਕੌ ਅਪ ਸੁਸਾਇਟੀ ਦੀ ਮੈਂਬਰਸ਼ਿਪ ਲੈਣ ਲਈ ਦਲਿਤਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਕਰਵਾਉਣ ਲਈ ਪੁਲਿਸ ਵਲੋਂ ਸੱਦ ਕੇ ਸੰਘਰਸ਼ਾਂ ਦੌਰਾਨ ਪਹਿਲਾਂ ਦਰਜ ਕੇਸਾਂ ਵਿਚ ਜੇਲ੍ਹ ਭੇਜ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕਾਨੂੰਨੀ ਅਧਿਕਾਰ ਦੇ ਬਾਵਜੂਦ ਐੱਸ ਸੀ ਪਰਿਵਾਰਾਂ ਨੂੰ ਕੌ ਅਪ ਸੁਸਾਇਟੀਆਂ ਵਿਚ ਮੈਂਬਰਸ਼ਿਪ ਨਹੀਂ ਦਿੱਤੀ ਜਾ ਰਹੀ | ਖੇਤੀਬਾੜੀ ਦਾ ਅਹਿਮ ਹਿੱਸਾ ਕੋਆਪਰੇਟਿਵ ਸੁਸਾਇਟੀਆਂ ਜਿਹੜੀਆਂ ਪੇਂਡੂ ਭਾਈਚਾਰੇ ਦੇ ਵਿਕਾਸ ਵਿਚ ਅਹਿਮ ਹਿੱਸਾ ਨਿਭਾਉਂਦੀਆਂ ਹਨ, ਉਨ੍ਹਾਂ 'ਚ ਦਲਿਤ ਭਾਈਚਾਰਾ ਆਪਣਾ ਬਣਦਾ ਹਿੱਸਾ ਲੈਣ ਲਈ ਜਦ ਸੰਘਰਸ਼ ਕਰ ਰਿਹਾ ਹੈ ਤਾਂ ਉਨ੍ਹਾਂ ਉੱਪਰ ਕਾਬਜ਼ ਸਿਆਸੀ ਸਰਪ੍ਰਸਤੀ ਹਾਸਲ ਧਨਾਢ ਚੌਧਰੀ, ਅਫ਼ਸਰਸ਼ਾਹੀ ਨਾਲ ਮਿਲਕੇ ਦਲਿਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੋਂ ਵੀ ਵਾਂਝੇ ਰੱਖਣਾ ਚਾਹੁੰਦੇ ਹਨ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਪ੍ਰਧਾਨ ਅਮਰੀਕ ਸਿੰਘ ਬੂਲੇਵਾਲ, ਪ੍ਰਵੀਨ ਢਿਲਵਾਂ, ਨਾਵਲ ਗਿੱਲ ਟਾਹਲੀ ਆਦਿ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ |
ਸ਼ਾਹਵਾਲਾ ਅੰਦਰੀਸਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਪੁਤਲਾ ਸਾੜਿਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਪੇਂਡੂ ਸੰਸਥਾਨਾਂ ਅਤੇ ਸੰਵਿਧਾਨਿਕ ਅਧਿਕਾਰਾਂ ਤੋਂ ਸੂਬੇ ਦੇ ਬਹੁ -ਗਿਣਤੀ ਦਲਿਤ ਭਾਈਚਾਰੇ ਨੂੰ ਵਾਂਝੇ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ | ਇਹਨਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੀ ਕੜੀ ਵਜੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਤੇ ਪੰਜਾਬ ਭਰ ਵਿਚ ਪੁਤਲੇ ਸਾੜਣ ਦੇ ਸੱਦੇ ਤਹਿਤ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਸ਼ੇਰਪੁਰ ਸੱਧਾ ਵਿਖੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਤੇ ਯੂਥ ਵਿੰਗ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਮੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇ-ਜ਼ਮੀਨੇ ਦਲਿਤਾਂ ਨੂੰ ਹਾਸੀਅਤ ਤੇ ਬਣਾਈ ਰੱਖਣ ਲਈ ਪੰਚਾਇਤੀ ਜ਼ਮੀਨਾਂ ਤੇ ਨਿਗੂਣੀਆਂ ਸਹਿਕਾਰੀ ਭਲਾਈ ਸਕੀਮਾਂ ਦਾ ਹਿੱਸੇਦਾਰ ਨਹੀਂ ਬਣਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਐਸ.ਸੀ. ਪਰਿਵਾਰਾਂ ਨੂੰ ਕੋਆਪ੍ਰੇਟਿਵ ਸੁਸਾਇਟੀਆਂ ਵਿਚ ਮੈਂਬਰਸ਼ਿਪ ਨਹੀਂ ਦਿੱਤੀ ਜਾ ਰਹੀ ਜਦਕਿ ਖੇਤੀਬਾੜੀ ਦਾ ਅਹਿਮ ਹਿੱਸਾ ਕੋਆਪ੍ਰੇਟਿਵ ਸੁਸਾਇਟੀਆਂ ਜਿਹੜੀਆਂ ਪੇਂਡੂ ਭਾਈਚਾਰੇ ਦੇ ਵਿਕਾਸ ਵਿਚ ਅਹਿਮ ਹਿੱਸਾ ਨਿਭਾਉਂਦੀਆਂ ਹਨ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰਾ ਸਿੰਘ ਭੰਡਾਲ ਦੋਨਾ, ਕਮਲਜੀਤ ਸਿੰਘ ਝੱਲ, ਬਲਕਾਰ ਸਿੰਘ ਕਮਾਲਪੁਰ, ਹਰਬੰਸ ਸਿੰਘ, ਪ੍ਰੇਮ ਲਾਲ, ਮੰਗਾ ਸਿੰਘ, ਜਿੰਦਰ ਕੌਰ ਅਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੀ ਮਜ਼ਬੂਤੀ ਅਤੇ ਯੋਗ ਵਰਕਰਾਂ ਨੂੰ ਮਾਣ ਸਤਿਕਾਰ ਦੇਣ ਦੇ ਮਨੋਰਥ ਨਾਲ ਇਕ ਹੋਰ ਨਵੀਂ ਨਿਯੁਕਤੀ ...
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)- ਹਲਕਾ 29 ਫਗਵਾੜੇ ਦੀਆਂ ਚੋਣਾਂ ਸੰਬੰਧੀ ਰਿਹਰਸਲ ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਕਰਵਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਐਸ.ਡੀ.ਐਮ ਕੁਲਪ੍ਰੀਤ ਸਿੰਘ ਰਿਟਰਨਿੰਗ ਅਫ਼ਸਰ, ਨਵਦੀਪ ਭੋਗਲ ਤਹਿਸੀਲਦਾਰ, ਤੀਰਥ ਬਸਰਾ ...
ਕਪੂਰਥਲਾ, 20 ਜਨਵਰੀ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 20 ਫਰਵਰੀ ਨੂੰ ਹੋਣ ਵਾਲੀ ਚੋਣ ਵਿਚ 793 ਪੋਿਲੰਗ ਬੂਥਾਂ 'ਤੇ 3806 ਪੋਿਲੰਗ ਸਟਾਫ਼ ਨੂੰ ਤਾਇਨਾਤ ਕੀਤਾ ਗਿਆ ਹੈ | ਇਸ ਤੋਂ ਇਲਾਵਾ 300 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ | ਇਹ ਗੱਲ ਦੀਪਤੀ ਉੱਪਲ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਕੋਰੋਨਾ ਦੇ ਟੀਕੇ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਮਨਾਂ ਵਿਚ ਉਤਪਨ ਹੋਏ ਸ਼ੰਕਿਆਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਵਲੋਂ ਯੂ.ਐਸ.ਏਡ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸ ...
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)- 26 ਜਨਵਰੀ ਦੇ ਮੱਦੇਨਜ਼ਰ ਅੱਜ ਸਿਟੀ ਪੁਲਿਸ ਨੇ ਐਸ.ਐਚ.ਓ ਜੋਗਿੰਦਰ ਸਿੰਘ ਤੇ ਪੀ.ਸੀ.ਆਰ. ਇੰਚਾਰਜ ਸੁੱਚਾ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਅਦਾਲਤੀ ਕੰਪਲੈਕਸ, ਹਨੂੰਮਾਨਗੜ੍ਹੀ ਸਮੇਤ ਹੋਰ ਕਈ ...
ਕਾਲਾ ਸੰਘਿਆਂ, 20 ਜਨਵਰੀ (ਸੰਘਾ)-ਥਾਣਾ ਸਦਰ ਕਪੂਰਥਲਾ ਦੇ ਐਸ. ਐਚ. ਓ. ਸਬ ਇੰਸਪੈਕਟਰ ਰਣਯੋਧ ਸਿੰਘ ਦੀ ਅਗਵਾਈ ਵਿਚ ਪੁਲਿਸ ਚੌਂਕੀ ਕਾਲਾ ਸੰਘਿਆਂ ਦੇ ਇੰਚਾਰਜ ਰਣਜੀਤ ਸਿੰਘ ਅਤੇ ਪੁਲਿਸ ਪਾਰਟੀ ਨਾਲ ਅੱਜ ਸਥਾਨਕ ਕਸਬੇ ਦੇ ਮੁੱਖ ਚੌਂਕ ਵਿਖੇ ਚੋਣਾਂ ਦੇ ਮੱਦੇਨਜ਼ਰ ਆਉਣ ...
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਅੱਜ ਸ਼ਾਮ ਵੇਲੇ ਸ਼ਹਿਰ ਅਤੇ ਆਸ-ਪਾਸ ਇਲਾਕਿਆਂ ਵਿਚ ਸ਼ੁਰੂ ਹੋਈ ਕਿਣ-ਮਿਣ ਨੇ ਇੱਕ ਵਾਰ ਫਿਰ ਕਿਸਾਨਾਂ ਸਾਹਮਣੇ ਚਿੰਤਾ ਖੜੀ ਕਰ ਦਿੱਤੀ ਹੈ, ਇਸ ਕਿਣ-ਮਿਣ ਨਾਲ਼ ਚੱਲ ਰਹੀ ਸ਼ੀਤ ਲਹਿਰ ਵਿਚ ਵੀ ਹੋਰ ਵਾਧਾ ਹੋ ਗਿਆ ਹੈ | ...
ਕਪੂਰਥਲਾ, 20 ਜਨਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 268 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 353 ਵਿਅਕਤੀਆਂ ਨੂੰ ਸਿਹਤਯਾਬ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਸਰਕਾਰੀ ਹਸਪਤਾਲ ਟਿੱਬਾ, ਅਰਬਨ ਅਸਟੇਟ ਕਪੂਰਥਲਾ, ...
ਨਡਾਲਾ, 20 ਜਨਵਰੀ (ਮਾਨ)-ਬੀਤੇ ਦਿਨ ਇਬਰਾਹੀਮਵਾਲ ਖਲੀਲ ਸੜਕ 'ਤੇ ਸੈਰ ਕਰਦੇ ਵਿਅਕਤੀ ਪਾਸੋਂ ਪਿਸਤੌਲ ਦਿਖਾ ਕੇ ਦੋ ਲੁਟੇਰਿਆਂ ਨੇ ਮੋਬਾਈਲ ਤੇ ਨਗਦੀ ਲੁੱਟ ਲਈ | ਇਸ ਸੰਬੰਧੀ ਕਰਮ ਚੰਦ ਪੁੱਤਰ ਰੌਸ਼ਨ ਲਾਲ ਵਾਸੀ ਇਬਰਾਹੀਮਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਉਹ 5 ਵਜੇ ਦੇ ...
ਸੁਲਤਾਨਪੁਰ ਲੋਧੀ 20 ਜਨਵਰੀ (ਪ,ਪ, ਰਾਹੀਂ) ਪਿੰਡ ਪਰਮਜੀਤਪੁਰ ਜਿਸ ਨੂੰ ਕਿਸੇ ਸਮੇਂ ਅਕਾਲੀ ਦਲ ਦਾ ਗੜ੍ਹ ਕਿਹਾ ਜਾਂਦਾ ਸੀ ਪ੍ਰੰਤੂ ਵਿਧਾਇਕ ਚੀਮਾ ਵਲੋਂ ਪਿੰਡ ਦੇ ਬਗੈਰ ਭੇਦਭਾਵ ਤੋਂ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਲੋਕ ਬਾਗ਼ੋਬਾਗ਼ ਹਨ | ਪਿੰਡ ਵਿਚ ਅੱਜ ਹੋਈ ਇਕ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸਵੀਪ ਪ੍ਰੋਗਰਾਮਾਂ ਦੀ ਲੜੀ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਉਸ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ...
ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਈ.ਡੀ. ਦੀ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣਾ ...
ਢਿਲਵਾਂ, 20 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬੀਤੇ ਕਰੀਬ 15 ਦਿਨਾਂ ਤੋਂ ਧੁੱਪ ਨਾ ਚੜ੍ਹਨ ਕਾਰਨ ਲੋਕਾਂ ਦਾ ਭਾਰੀ ਠੰਢ ਦੇ ਕਾਰਨ ਬੁਰਾ ਹਾਲ ਹੈ ਤੇ ਇਕ ਤਰ੍ਹਾਂ ਨਾਲ ਆਮ ਜਨ-ਜੀਵਨ ਅਸਤ ਵਿਅਸਤ ਹੋਇਆ ਪਿਆ ਹੈ | ਜ਼ਿਕਰਯੋਗ ਹੈ ਕਿ ਨਵੇਂ ਸਾਲ ਦੀ ਆਮਦ ਤੋਂ ਹੀ ...
ਕਾਲਾ ਸੰਘਿਆਂ, 20 ਜਨਵਰੀ (ਬਲਜੀਤ ਸਿੰਘ ਸੰਘਾ)-ਮਰਹੂਮ ਜਗਤਾਰ ਪ੍ਰਵਾਨਾ ਸਭਿਆਚਾਰਕ ਮੰਚ ਪਿੰਡ ਅਠੌਲਾ ਦੇ ਪ੍ਰਧਾਨ ਫਤਹਿ ਸਿੰਘ ਸੋਹਲ (ਯੂ. ਕੇ.) ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ-ਦੂਸਰੇ ਨੂੰ ...
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸੁਲਤਾਨਪੁਰ ਲੋਧੀ 2 ਦੀ ਵਿਸ਼ੇਸ਼ ਬੈਠਕ ਗੁਰਦੁਆਰਾ ਰਬਾਬਸਰ ਭਰੋਆਣਾ ਵਿਖੇ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ...
ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਹਰਜਿੰਦਰ ਸਿੰਘ ਦੇ ...
ਕਪੂਰਥਲਾ, 20 ਜਨਵਰੀ (ਸਡਾਨਾ) -ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ. ਐਸ. ਪੀ. ਡੀ. ਐਚ. ਓਮ ਪ੍ਰਕਾਸ਼ ਵਲੋਂ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਪ੍ਰਬੰਧਾਂ ਨੂੰ ...
ਢਿਲਵਾਂ 20 ਜਨਵਰੀ (ਸੁਖੀਜਾ, ਪ੍ਰਵੀਨ)-'ਬਾਪ, ਗੀਤ ਨਾਲ, ਸਰੋਤਿਆਂ ਦੇ ਦਿਲਾਂ ਵਿਚ ਆਪਣੀ ਅਮਿੱਟ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗਾਇਕ ਅਤੇ ਗੀਤਕਾਰ ਬਲਵਿੰਦਰ ਦਿਲਦਾਰ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਸਰੋਤਿਆਂ ਦੀ ਕਚਿਹਰੀ ਵਿਚ ...
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ...
ਕਪੂਰਥਲਾ, 20 ਜਨਵਰੀ (ਸਡਾਨਾ)-ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ ਖਜਾਨਾ ਦਫ਼ਤਰ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਕਪੂਰਥਲਾ ਜ਼ਿਲ੍ਹੇ ਨਾਲ ਸੰਬੰਧਿਤ ਸੀਨੀਅਰ ਆਗੂ ਜੈਮਲ ਸਿੰਘ ਉੱਚਾ ਨੂੰ ਯੂਨੀਅਨ ਦਾ ਸੂਬਾ ...
ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨੇਜਰ ਗੁਲਜ਼ਾਰ ਸਿੰਘ ਦੇ ਨਿਰਦੇਸ਼ਾਂ ਅਧੀਨ ਅੱਜ ਇੱਥੇ ਅਰਬਨ ਅਸਟੇਟ ਬਰਾਂਚ ਵਿਖੇ ਵਿੱਤੀ ਸਾਖਰਤਾ ਕੈਂਪ ਨਾਬਾਰਡ ਦੇ ਸਹਿਯੋਗ ਨਾਲ ਲਗਾਇਆ ਗਿਆ | ਬੈਂਕ ਦੇ ਬਰਾਂਚ ਮੈਨੇਜਰ ਕਸ਼ਮੀਰ ...
r ਸਕਾਲਰਸ਼ਿਪ ਦੇਣ ਲਈ ਪਿੰ੍ਰਸੀਪਲ ਵਲੋਂ ਟਰੱਸਟ ਦਾ ਧੰਨਵਾਦ ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਦੋ ਹੋਣਹਾਰ ਵਿਦਿਆਰਥਣਾਂ ਮਹਿਕ ਬੀ.ਸੀ.ਏ. ਤੀਜਾ ਸਮੈਸਟਰ ਤੇ ਸੁਖਪ੍ਰੀਤ ਕੌਰ ਬੀ.ਐਸ.ਸੀ. ਪੰਜਵਾਂ ਸਮੈਸਟਰ ਵਲੋਂ ਅਕਾਦਮਿਕ ਖੇਤਰ ...
ਨਡਾਲਾ, 20 ਜਨਵਰੀ (ਮਾਨ)-ਭੁਲੱਥ ਤੋਂ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਪਿੰਡ ਲੱਖਣ ਕੇ ਪੱਡਾ 'ਚ ਪਹੁੰਚ ਕੇ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਹਮਦਰਦੀ ...
ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ, ਹਰਜੋਤ ਸਿੰਘ ਚਾਨਾ)-ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ 'ਤੇ ਈ.ਡੀ. ਦੀ ਰੇਡ ਨੂੰ ਮੋਦੀ ਸਰਕਾਰ ਅਤੇ ਭਾਜਪਾ ਦੀ ਸਿਆਸੀ ਰੰਜਿਸ਼ ਦੱਸਦਿਆਂ ਜ਼ਿਲ੍ਹਾ ...
ਸੁਲਤਾਨਪੁਰ ਲੋਧੀ, 20 ਜਨਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਕਬੀਰਪੁਰ ਦੀ ਦਾਨਾ ਮੰਡੀ ਵਿਖੇ ਨਜ਼ਦੀਕੀ 8 ਪਿੰਡਾਂ ਦੇ ਲੋਕਾਂ ਦੀ ਵੱਡੀ ਪ੍ਰਭਾਵਸ਼ਾਲੀ ਮੀਟਿੰਗ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਦੇ ਹੱਕ 'ਚ ਕੀਤੀ ...
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਭਾਜਪਾ ਪੰਜਾਬ ਵਿਚ ਈ.ਡੀ ਦੇ ਜ਼ਰੀਏ ਜੋ ਚੋਣਾਂ ਮੌਕੇ ਸੱਤਾ ਹਾਸਲ ਕਰਨ ਲਈ ਡਰਾਉਣ ਤੇ ਧਮਕਾਉਣ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਉਸ ਨਾਲ ਉਹ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਅਤੇ ਭਾਜਪਾ ਦੀ ਇਸ ਕਾਰਵਾਈ ਦਾ ਲੋਕ ਸੂਦ ਸਮੇਤ ...
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਇੱਥੋਂ ਦੇ ਵਿਧਾਇਕ ਤੋਂ ਨਾਰਾਜ਼ ਕਾਂਗਰਸੀ ਆਗੂਆਂ ਨੇ ਵਿਧਾਇਕ ਧਾਲੀਵਾਲ ਖ਼ਿਲਾਫ਼ ਚੱਲ ਰਹੇ ਵਿਰੋਧ ਨੂੰ ਹੋਰ ਤੇਜ਼ ਕਰਦਿਆਂ 11 ਮੈਂਬਰੀ 'ਫਗਵਾੜਾ ਕਾਂਗਰਸ ਬਚਾਓ' ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ...
ਸੁਲਤਾਨਪੁਰ ਲੋਧੀ, 20 ਜਨਵਰੀ (ਨਰੇਸ਼ ਹੈਪੀ, ਥਿੰਦ)-ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਲੜਕੇ ਰਾਣਾ ਪ੍ਰਤਾਪ ਸਿੰਘ ਦੀ ਸੁਲਤਾਨਪੁਰ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੁਹਿੰਮ ਦਾ ਆਗਾਜ਼ ਵਿਧਾਇਕ ਚੀਮਾ ਦੇ ਜੱਦੀ ਪਿੰਡ ਬੂਸੋਵਾਲ ...
• ਵਿਧਾਇਕ ਧਾਲੀਵਾਲ ਨੇ ਕੀਤਾ ਪਾਰਟੀ 'ਚ ਸਵਾਗਤ ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਹਦੀਆਬਾਦ 'ਚ ਕਾਂਗਰਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਭਾਜਪਾ ਨਾਲ ਪਿਛਲੇ ਲੰਬੇਂ ਸਮੇਂ ਤੋਂ ਜੁੜੇ ਕਿਸ਼ੋਰੀ ਲਾਲ ਦੇ ਪਰਿਵਾਰ ਤੇ ਕਰੀਬ ਇੱਕ ਦਰਜਨ ...
ਨਡਾਲਾ, 20 ਜਨਵਰੀ (ਮਾਨ)-ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਹਲਕੇ ਦੇ ਪਿੰਡ ਡਾਲਾ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕ ਹਿਤੈਸ਼ੀ ਕੰਮ ਕੀਤੇ ਹਨ ਤੇ ...
ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)-ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਦੀ ਚੋਣ ਮੁਹਿਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸੀਨੀਅਰ ਐਡਵੋਕੇਟ ਕਰਮਜੀਤ ਸਿੰਘ ਥਿੰਦ ਦੀ ਪ੍ਰੇਰਨਾ ਨਾਲ ...
ਸੁਲਤਾਨਪੁਰ ਲੋਧੀ, 20 ਜਨਵਰੀ (ਪ. ਪ. ਰਾਹੀਂ)-ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਐਤਕੀਂ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਦੀ ਜਿੱਤ ਵਿਚ ਹਲਕੇ ਦੇ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ | ਹਲਕੇ ਦੇ ਨੌਜਵਾਨ ਵੋਟਰ ਉਮੀਦਵਾਰ ਦੀ ਜਿੱਤ-ਹਾਰ ਦਾ ਫ਼ੈਸਲਾ ...
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਪਿੰਡ ਸੀਕਰੀ ਵਿਖੇ ਸੇਵਾ ਸਿੰਘ ਸੀਕਰੀ ਸਮੇਤ ਕਰੀਬ 30 ਪਰਿਵਾਰਾਂ ਨੂੰ 'ਆਪ' 'ਚ ਸ਼ਾਮਿਲ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX