ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  49 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਭਾਜਪਾ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਲਈ 5 ਉਮੀਦਵਾਰਾਂ ਦਾ ਐਲਾਨ

ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ, ਧਾਲੀਵਾਲ, ਰਾਮਗੜ੍ਹੀਆ
ਹੁਸ਼ਿਆਰਪੁਰ, 21 ਜਨਵਰੀ-ਭਾਰਤੀ ਜਨਤਾ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ 'ਚੋਂ 5 ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਨ੍ਹਾਂ 'ਚੋਂ ਦੋ ਉਮੀਦਵਾਰ ਉਹੀ ਹਨ ਜਿਨ੍ਹਾਂ ਨੇ ਪਿਛਲੀਆਂ ਚੋਣਾਂ 'ਚ ਵੀ ਪਾਰਟੀ ਵਲੋਂ ਚੋਣ ਲੜੀ ਸੀ | ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਫਿਰ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ | ਚੱਬੇਵਾਲ ਤੋਂ ਡਾ. ਦਿਲਬਾਗ ਰਾਏ ਨੂੰ ਟਿਕਟ ਦਿੱਤੀ ਗਈ ਹੈ ਜਦੋਂਕਿ ਦਸੂਹਾ ਤੋਂ ਰਘੁਨਾਥ ਰਾਣਾ ਨੂੰ ਟਿਕਟ ਦਿੱਤੀ ਗਈ ਹੈ ਜੋ ਪਿਛਲੀ ਵਾਰ ਵੀ ਦਾਅਵੇਦਾਰ ਸਨ | ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਗੜ੍ਹਸ਼ੰਕਰ ਤੋਂ ਭਾਜਪਾ ਨੇ ਨਿਮਿਸ਼ਾ ਮਹਿਤਾ ਨੂੰ ਟਿਕਟ ਦਿੱਤੀ ਹੈ ਜੋ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਦੀ ਟਿਕਟ ਨਾ ਮਿਲਣ ਕਾਰਨ ਭਾਜਪਾ 'ਚ ਸ਼ਾਮਿਲ ਹੋਏ ਹਨ | ਮਜ਼ੇਦਾਰ ਗੱਲ ਇਹ ਦੇਖਣ ਵਾਲੀ ਹੈ ਕਿ ਹੁਣ ਗੜ੍ਹਸ਼ੰਕਰ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਜੋ ਕਾਂਗਰਸ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ 'ਚ ਜਾ ਰਹੇ ਹਨ, ਆਪਣੀ ਕੱਟੜ ਵਿਰੋਧੀ ਰਹੀ ਨਿਮਿਸ਼ਾ ਮਹਿਤਾ ਲਈ ਕਿਵੇਂ ਚੋਣ ਪ੍ਰਚਾਰ ਕਰਨਗੇ, ਕਿਉਂਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਮਿਲ ਕੇ ਚੋਣ ਲੜ ਰਹੀਆਂ ਹਨ | ਪਾਰਟੀ ਨੇ ਫ਼ਿਲਹਾਲ ਸ਼ਾਮਚੁਰਾਸੀ ਅਤੇ ਉੜਮੁੜ ਹਲਕਿਆਂ ਲਈ ਉਮੀਦਵਾਰਾਂ ਦੀ ਘੋਸ਼ਣਾ ਨਹੀਂ ਕੀਤੀ | ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸੀਟਾਂ ਭਾਈਵਾਲ ਪਾਰਟੀਆਂ ਨੂੰ ਹੀ ਦਿੱਤੀਆਂ ਜਾਣਗੀਆਂ | ਸੰਯੁਕਤ ਅਕਾਲੀ ਦਲ ਇਨ੍ਹਾਂ ਦੋਹਾਂ ਸੀਟਾਂ 'ਤੇ ਆਪਣੇ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕਿਆ ਹੈ | ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਦੇਸ ਰਾਜ ਸਿੰਘ ਧੁੱਗਾ ਅਤੇ ਉੜਮੁੜ ਤੋਂ ਮਨਜੀਤ ਸਿੰਘ ਦਸੂਹਾ ਪਹਿਲਾਂ ਹੀ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ | ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਤੋਂ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਆਪਣੇ ਲੜਕੇ ਸਾਹਿਲ ਸਾਂਪਲਾ ਨੂੰ ਟਿਕਟ ਦਵਾਉਣੀ ਚਾਹੁੰਦੇ ਹਨ | ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੁੰਦਿਆਂ ਭਾਜਪਾ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਸੀਟਾਂ ਹੀ ਲੜਦੀ ਆ ਰਹੀ ਹੈ | ਬਾਕੀ ਹਲਕਿਆਂ ਤੋਂ ਅਕਾਲੀ ਦਲ ਹੀ ਆਪਣੇ ਉਮੀਦਵਾਰ ਖੜੇ ਕਰਦੀ ਰਹੀ ਹੈ | 2002 'ਚ ਗੜ੍ਹਸ਼ੰਕਰ ਸੀਟ ਭਾਜਪਾ ਨੇ ਆਪਣੇ ਚਿੰਨ੍ਹ 'ਤੇ ਜਿੱਤੀ ਸੀ | ਜਿੱਥੋਂ ਤੱਕ ਪਿਛਲੀਆਂ ਚੋਣਾਂ ਦੇ ਨਤੀਜੇ ਦਾ ਸਵਾਲ ਹੈ, ਭਾਜਪਾ ਇਕ ਵੀ ਸੀਟ ਹਾਸਿਲ ਨਹੀਂ ਕਰ ਸਕੀ ਸੀ | ਗੜ੍ਹਸ਼ੰਕਰ ਨੂੰ ਛੱਡ ਕਿ ਜਿੱਥੇ ਕਿ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਸੀ, ਸਾਰੀਆਂ ਸੀਟਾਂ 'ਤੇ ਕਾਂਗਰਸ ਸਫ਼ਲ ਰਹੀ ਸੀ |
ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਸਮਰਥਕਾਂ 'ਚ ਅੱਜ ਉਸ ਵੇਲੇ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ | ਇਥੇ ਜ਼ਿਕਰਯੋਗ ਹੈ ਕਿ ਤੀਕਸ਼ਣ ਸੂਦ ਹੁਣ ਤੱਕ ਭਾਜਪਾ ਵਲੋਂ 5 ਵਾਰ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ, ਜਿਨ੍ਹਾਂ 'ਚੋਂ ਲਗਾਤਾਰ 3 ਵਾਰ ਉਹ ਜੇਤੂ ਰਹੇ ਅਤੇ 2 ਵਾਰ ਵਿਧਾਨ ਸਭਾ ਪਹੁੰਚਣ 'ਚ ਸਫਲ ਨਹੀਂ ਹੋ ਸਕੇ | ਇਥੇ ਇਹ ਵੀ ਦੱਸਣਯੋਗ ਹੈ ਕਿ 1997 ਦੀਆਂ ਵਿਧਾਨ ਸਭਾ ਚੋਣਾਂ 'ਚ ਤੀਕਸ਼ਣ ਸੂਦ ਪਹਿਲੀ ਵਾਰ ਪਾਰਟੀ ਵਲੋਂ ਉਮੀਦਵਾਰ ਬਣੇ ਸਨ ਅਤੇ ਉਹ ਭਾਰੀ ਬਹੁਮਤ ਨਾਲ ਜੇਤੂ ਰਹੇ ਸਨ | ਇਸੇ ਵਜ਼ਾਰਤ 'ਚ ਉਹ ਰਾਜ ਮੰਤਰੀ ਬਣੇ | 2002 ਦੀਆਂ ਚੋਣਾਂ 'ਚ ਜਿਥੇ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ, ਉੱਥੇ ਉਹ ਹੁਸ਼ਿਆਰਪੁਰ ਤੋਂ ਕਾਂਟੇ ਦੀ ਟੱਕਰ 'ਚ 300 ਦੇ ਕਰੀਬ ਵੋਟਾਂ ਨਾਲ ਜੇਤੂ ਰਹੇ ਸਨ | ਇਸ ਤੋਂ ਬਾਅਦ 2007 ਦੀਆਂ ਚੋਣਾਂ 'ਚ ਉਹ ਭਾਰੀ ਬਹੁਮਤ ਨਾਲ ਜੇਤੂ ਰਹੇ | ਉਨ੍ਹਾਂ ਦਾ ਰਾਜਸੀ ਕੱਦ ਦੇਖਦਿਆਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ | ਬੇਸ਼ੱਕ ਉਹ 2012 ਦੀਆਂ ਚੋਣਾਂ 'ਚ ਵਿਧਾਨ ਸਭਾ 'ਚ ਪਹੁੰਚਣ 'ਚ ਸਫਲ ਨਹੀਂ ਹੋ ਸਕੇ, ਪ੍ਰੰਤੂ ਉਨ੍ਹਾਂ ਦੀ ਰਾਜਨੀਤਕ ਸੂਝ-ਬੂਝ ਨੂੰ ਦੇਖਦਿਆਂ ਉਨ੍ਹਾਂ ਨੂੰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵਲੋਂ ਕੈਬਨਿਟ ਮੰਤਰੀ ਦਾ ਦਰਜਾ ਦਿੰਦੇ ਹੋਏ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ | ਇਸ ਤੋਂ ਬਾਅਦ 2017 ਦੀਆਂ ਚੋਣਾਂ 'ਚ ਗੱਠਜੋੜ ਦੇ ਖ਼ਿਲਾਫ਼ ਚੱਲੀ ਹਵਾ ਦਾ ਉਨ੍ਹਾਂ 'ਤੇ ਵੀ ਅਸਰ ਪਿਆ ਤੇ ਉਹ ਕਾਂਗਰਸੀ ਉਮੀਦਵਾਰ ਤੋਂ ਵੱਡੇ ਫ਼ਰਕ ਨਾਲ ਹਾਰ ਗਏ |
ਮੁਕੇਰੀਆਂ,-ਅੱਜ ਪੰਜਾਬ ਭਾਜਪਾ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ 'ਚ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿਚ ਸੀਨੀਅਰ ਭਾਜਪਾ ਨੇਤਾ ਜੰਗੀ ਲਾਲ ਮਹਾਜਨ ਨੂੰ ਲਗਾਤਾਰ ਤੀਸਰੀ ਵਾਰ ਟਿਕਟ ਦੇ ਕੇ ਆਪਣਾ ਉਮੀਦਵਾਰ ਬਣਾਇਆ ਗਿਆ ਹੈ | ਅੱਜ ਸ਼ਾਮ ਜਿਵੇਂ ਹੀ ਵਰਕਰਾਂ ਨੂੰ ਜੰਗੀ ਲਾਲ ਮਹਾਜਨ ਨੂੰ ਟਿਕਟ ਮਿਲਣ ਦਾ ਪਤਾ ਚੱਲਿਆ ਤਾਂ ਉਨ੍ਹਾਂ ਦੇ ਦਫ਼ਤਰ ਵਿਖੇ ਸੈਂਕੜੇ ਵਰਕਰ ਇਕੱਠੇ ਹੋ ਗਏ ਅਤੇ ਜਿਥੇ ਉਨ੍ਹਾਂ ਖ਼ੁਸ਼ੀ 'ਚ ਲੱਡੂ ਵੰਡੇ ਉਥੇ ਹੀ ਉਨ੍ਹਾਂ ਵਲੋਂ ਆਤਸ਼ਬਾਜ਼ੀ ਵੀ ਕੀਤੀ ਗਈ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਇਮਾਨਦਾਰੀ ਨਾਲ ਸੇਵਾਵਾਂ ਨੂੰ ਦੇਖਦੇ ਹੋਏ ਟਿਕਟ ਦੇ ਕੇ ਹਲਕਾ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਦੀ ਮੰਗ ਨੂੰ ਪੂਰਾ ਕੀਤਾ ਹੈ ਜਿਸ ਦੇ ਲਈ ਮੈਂ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ | ਇਸ ਸਮੇਂ ਉਨ੍ਹਾਂ ਦੇ ਨਾਲ ਅਨਿਲ ਵਸ਼ਿਸ਼ਟ ਹਾਜੀਪੁਰ, ਠਾਕੁਰ ਮੁਰਾਦਪੁਰ, ਹਰੀਸ਼ ਮਹਾਜਨ, ਐਰੀ ਬਰਦਰਜ਼, ਬੰਟੀ ਸਾਹਨੀ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ |
ਗੜ੍ਹਸ਼ੰਕਰ,-ਕਾਂਗਰਸ ਦੀ ਟਿਕਟ ਨਾ ਮਿਲਣ ਕਾਰਨ 5 ਦਿਨ ਪਹਿਲਾ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਈ ਮਹਿਲਾ ਆਗੂ ਨਿਮਿਸ਼ਾ ਮਹਿਤਾ ਨੇ ਗੜ੍ਹਸ਼ੰਕਰ ਤੋਂ ਭਾਜਪਾ ਦੀ ਟਿਕਟ ਹਾਸਿਲ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਨਿਮਿਸ਼ਾ ਮਹਿਤਾ ਨੂੰ ਗੜ੍ਹਸ਼ੰਕਰ ਹਲਕੇ ਤੋਂ ਭਾਜਪਾ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਟਿਕਟ ਦੇ ਬਾਕੀ ਦਾਅਵੇਦਾਰਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ ਹੋਏ ਮਹਿਲਾ ਆਗੂ ਦੀ ਮਿਹਨਤ ਦਾ ਮੁੱਲ ਪਾਉਣ ਲਈ ਭਾਜਪਾ ਨੇ ਗੜ੍ਹਸ਼ੰਕਰ ਹਲਕੇ 'ਚ ਵੱਡਾ ਸਿਆਸੀ ਦਾਅ ਖੇਡਿਆ ਹੈ ਜਿਸ ਨਾਲ ਗੜ੍ਹਸ਼ੰਕਰ ਹਲਕੇ ਦੇ ਸਿਆਸੀ ਹਾਲਾਤ ਰੌਚਕ ਬਣ ਗਏ ਹਨ | ਨਿਮਿਸ਼ਾ ਮਹਿਤਾ ਭਾਜਪਾ ਦੇ ਸਥਾਨਕ ਆਗੂਆਂ ਨੂੰ ਨਾਲ ਲੈ ਕੇ ਚੱਲਣ 'ਚ ਕਿੰਨੀ ਕੁ ਸਫ਼ਲ ਰਹਿੰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਪਰ ਉਸ ਵਲੋਂ ਕਾਂਗਰਸ ਵਿਚ ਰਹਿੰਦਿਆ ਕੀਤੀ ਮਿਹਨਤ ਦਾ ਕਾਂਗਰਸ ਨੂੰ ਸਿਆਸੀ ਨੁਕਸਾਨ ਜ਼ਰੂਰ ਝਲਣਾ ਪਵੇਗਾ | ਭਾਜਪਾ ਦੀ ਉਮੀਦਵਾਰ ਬਣੀ ਨਿਮਿਸ਼ਾ ਮਹਿਤਾ ਹਲਕੇ ਤੋਂ ਇਕੱਲੀ ਔਰਤ ਉਮੀਦਵਾਰ ਹੋ ਸਕਦਾ ਹੈ | ਭਾਜਪਾ ਦੀ ਟਿਕਟ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਤੇ ਇਹ ਟਿਕਟ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਖਾਤੇ ਜਾਣ ਦੀਆਂ ਵੀ ਚਰਚਾਵਾਂ ਸਨ, ਪਰ ਅੱਜ ਜਿਵੇਂ ਹੀ ਭਾਜਪਾ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਗਿਆ ਤਾਂ ਨਿਮਿਸ਼ਾ ਮਹਿਤਾ ਦੇ ਗੜ੍ਹਸ਼ੰਕਰ ਤੋਂ ਉਮੀਦਵਾਰ ਬਣਨ ਦੀ ਖੁਸ਼ੀ 'ਚ ਉਨ੍ਹਾਂ ਦੀ ਸਥਾਨਕ ਰਿਹਾਇਸ਼ 'ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਲੱਡੂ ਵੰਡਦੇ ਹੋਏ ਢੋਲ ਵਜਾਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ |

ਟਾਂਡਾ 'ਚ ਦਰਜਨਾਂ ਨੌਜਵਾਨਾਂ ਵਲੋਂ ਮਨਜੀਤ ਸਿੰਘ ਦਸੂਹਾ ਨੂੰ ਸਮਰਥਨ

ਟਾਂਡਾ ਉੜਮੁੜ, 21 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਕਿਸੇ ਵੀ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਦਾ ਅੱਗੇ ਹੋਣਾ ਜ਼ਰੂਰੀ ਹੈ ਕਿਉਂਕਿ ਨੌਜਵਾਨ ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਵਲੋਂ ਇੰਦੂ ਬਾਲਾ ਨੂੰ ਸਮਰਥਨ ਦਾ ਐਲਾਨ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ) - ਅੱਜ ਗਊਸ਼ਾਲਾ ਕਮੇਟੀ ਵਲੋਂ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਸ਼ੋਕ ਸ਼ਰਮਾ ਤੇ ਕਮੇਟੀ ਮੈਂਬਰਾਂ ਨੇ ਇੰਦੂ ਬਾਲਾ ਦੇ ...

ਪੂਰੀ ਖ਼ਬਰ »

ਅਸਿਸਟੈਂਟ ਨੋਡਲ ਅਫ਼ਸਰ ਸਵੀਪ ਵਲੋਂ ਦਸੂਹਾ ਦਾ ਅਚਨਚੇਤ ਦੌਰਾ

ਦਸੂਹਾ, 21 ਜਨਵਰੀ (ਭੁੱਲਰ) - ਅੱਜ ਅਸਿਸਟੈਂਟ ਨੋਡਲ ਅਫ਼ਸਰ ਸਵੀਪ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸ਼ੈਲੇਂਦਰ ਠਾਕੁਰ ਵਲੋਂ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ 'ਫਰਸਟ ਟਾਈਮ ਵੋਟਰ ਫੈਸਟੀਵਲ' ਅਧੀਨ ਬੂਥ ਨੰਬਰ 107 ਸਰਕਾਰੀ ...

ਪੂਰੀ ਖ਼ਬਰ »

ਲੋਕ ਕਾਂਗਰਸ ਤੇ 'ਆਪ' ਨੂੰ ਮੂੰਹ ਨਹੀਂ ਲਗਾਉਣਗੇ - ਲੱਖੀ ਗਿਲਜੀਆਂ

ਗੜ੍ਹਦੀਵਾਲਾ, 21 ਜਨਵਰੀ (ਚੱਗਰ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਅਕਾਲੀ-ਬਸਪਾ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ ਅਤੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਕਾਂਗਰਸ ਤੇ 'ਆਪ' ਨੂੰ ਮੂੰਹ ਨਹੀਂ ਲਾਉਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੱਡਾ ਫ਼ਤਹਿ ਦੇ 2 ਹੋਰ ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ

ਬੁੱਲ੍ਹੋਵਾਲ, 21 ਜਨਵਰੀ (ਲੁਗਾਣਾ) - ਸ.ਸ.ਸ. ਸਕੂਲ ਢੱਡਾ ਫਤਹਿ ਸਿੰਘ ਦੇ ਫਿਰ ਦੋ ਅਧਿਆਪਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆ ਜਾਣ ਕਾਰਨ ਸਕੂਲ ਦੇ ਕੁੱਲ 14 ਅਧਿਆਪਕ ਕਰੋਨਾ ਗ੍ਰਸਥ ਹੋ ਗਏ ਹਨ ਜਿਸ ਕਾਰਨ ਸਮਾਜਿਕ ਤੌਰ ਤੇ ਲੋਕਾਂ ਨੇ ਸਕੂਲ ਅਧਿਆਪਕਾਂ ਤੋਂ ਦੂਰੀ ਬਣਾ ਲਈ ...

ਪੂਰੀ ਖ਼ਬਰ »

ਮੋਰਚੇ ਵਲੋਂ ਐਲਾਨੇ ਦਾਗ਼ੀ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ - ਜਰਨੈਲ ਸਿੰਘ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਇਥੇ ਕੰਢੀ ਕਿਸਾਨ ਸੰਘਰਸ਼ ਕਮੇਟੀ ਦੀ ਇਕੱਤਰਤਾ ਦੌਰਾਨ ਬੁਲਾਰੇ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਰਚੇ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਕੋਰੋਨਾ ਦੇ 573 ਨਵੇਂ ਮਾਮਲੇ, 1 ਮੌਤ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2803 ਨਵੇਂ ਸੈਂਪਲ ਲੈਣ ਨਾਲ ਤੇ 2931 ਸੈਪਲਾਂ ਦੀ ਰਿਪੋਰਟ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਗੁਲ੍ਹਾਟੀ ਵਲੋਂ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਪੰਜਾਬ ਵੁਮੈਨ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲ੍ਹਾਟੀ ਵਲੋਂ ਵੁਮੈਨ ਸੈੱਲ ਹੁਸ਼ਿਆਰਪੁਰ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੁਮੈਨ ਸੈਲ 'ਚ ਸ਼ਿਕਾਇਤਾਂ ਲੈ ਕੇ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਨੇ 'ਆਪ' ਉਮੀਦਵਾਰਾਂ ਨੂੰ ਸੌਂਪੇ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਵਲੋਂ ਨੋਬਲਜੀਤ ਸਿੰਘ ਤੇ ਗੁਰਦੀਪ ਸਿੰਘ ਖੁਣਖੁਣ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਸਕੂਲ ਬੱਸ ਚਾਲਕਾਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ 5 ਰੋਜ਼ਾ ਰੋਸ ਪ੍ਰਦਰਸ਼ਨ ਸ਼ੁਰੂ

ਬੁੱਲ੍ਹੋਵਾਲ, 21 ਜਨਵਰੀ (ਲੁਗਾਣ ਾ) - ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਲਈ ਸੇਵਾਵਾਂ ਨਿਭਾ ਰਹੇ ਬੱਸ ਮਾਲਕਾਂ ਤੇ ਚਾਲਕਾਂ ਵਲੋਂ ਅੱਡਾ ਲਾਚੋਵਾਲ ਵਿਖੇ ਟੋਲ ਪਲਾਜ਼ੇ ਸੜਕ ਕਿਨਾਰੇ ਆਪਣੀਆਂ ਬੱਸਾਂ ਨੂੰ ਖੜੀਆਂ ਕਰਕੇ ਸ਼ਾਂਤਮਈ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

25 ਨੂੰ ਵਰਚੂਅਲ ਤਰੀਕੇ ਨਾਲ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ - ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਆਨਲਾਈਨ ਵਰਚੂਅਲ ਤਰੀਕੇ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਆਯੋਜਨ 'ਚ ਲੋਕਾਂ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ 29 ਨੂੰ

ਹਰਿਆਣਾ, 21 ਜਨਵਰੀ (ਹਰਮੇਲ ਸਿੰਘ ਖੱਖ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਪ ਅਸਥਾਨ ਬਾਬਾ ਬਸੰਤ ਸਿੰਘ ਫਤਿਹਪੁਰ-ਭਟੋਲੀਆਂ ਵਿਖੇ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਰਕਰਾਂ ਨੇ ਪਾਰਟੀ ਛੱਡ ਕੇ ਦਿੱਤਾ ਡਾ. ਰਾਜ ਕੁਮਾਰ ਨੂੰ ਸਮਰਥਨ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ) - ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਤ ਹੋ ਕੇ ਪਿੰਡ ਪੰਜੋੜ ਵਿਖੇ ਅਕਾਲੀ ਦਲ ਦੇ ਵਰਕਰ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ | ਪਿੰਡ ਦੀ ਪੰਚਾਇਤ ਦੀ ...

ਪੂਰੀ ਖ਼ਬਰ »

ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਲੋਕ ਮਨਜੀਤ ਸਿੰਘ ਦਸੂਹਾ ਦੇ ਸਮਰਥਨ ਲਈ ਅੱਗੇ ਆਏ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਹਲਕਾ ਉੜਮੁੜ ਟਾਂਡਾ ਤੋਂ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ ਜਦੋਂ ਸੁਰਿੰਦਰ ਜਾਜਾ ਦੀ ਪ੍ਰੇਰਨਾ ਸਦਕਾ ਪਿੰਡ ਬੱਸੀ ਜਲਾਲ ਦੇ ਤਿੰਨ ...

ਪੂਰੀ ਖ਼ਬਰ »

ਪ.ਸ.ਸ.ਫ ਵਲੋਂ ਸਾਲ 2022 ਦਾ ਕੈਲੰਡਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਜਥੇਬੰਦੀ ਦਾ ਸਾਲ 2022 ਦਾ ਕਲੰਡਰ ਜਾਰੀ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਸੀਟੂ, ਕਿਸਾਨ ਸਭਾ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ) - ਸ਼ਹੀਦ ਚੰਨਣ ਸਿੰਘ ਧੂਤ ਭਵਨ ਵਿਖੇ ਸੀਟੂ, ਕਿਸਾਨ ਸਭਾ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਧਨਪਤ ਬਸੀ ਦੌਲਤ ਖਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 19 ਜਨਵਰੀ 1982 ਨੂੰ ਦੇਸ਼ ਪੱਧਰੀ ਹੜਤਾਲ ਦੌਰਾਨ ...

ਪੂਰੀ ਖ਼ਬਰ »

ਭਾਜਪਾ ਦੇਸ਼ ਦੇ ਸਰਬੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ-ਡਾ: ਰਾਏ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ) - ਭਾਜਪਾ ਅਜਿਹੀ ਪਾਰਟੀ ਹੈ, ਜੋ ਦੇਸ਼ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਜਿਹੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਸ ਨਾਲ ਹਰੇਕ ਵਰਗ ਨੂੰ ਸਹੂਲਤਾਂ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਫੈਲ ਰਹੀਆਂ ਹਨ ਬਿਮਾਰੀਆਂ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ) - ਮੁਕੇਰੀਆਂ ਸ਼ਹਿਰ ਅੰਦਰ ਗੁਡੀਆ ਸ਼ਿਵਾਲਾ ਤੋਂ ਨਿਕਲਦੇ ਸ਼ਹਿਰ ਦੇ ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਨਾਲੇ ਵਿਚ ਪਲਾਸਟਿਕ ਦੇ ਲਿਫ਼ਾਫ਼ੇ, ਉੱਗੀ ਘਾਹ-ਫੂਸ, ਜੜੀ-ਬੂਟੀਆਂ ਅਤੇ ਹੋਰ ਗੰਦਲੀਆਂ ਚੀਜ਼ਾਂ ਕਾਰਨ ਭੈੜੀ ਬਦਬੂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਬਾਹਰੀ ਪਾਰਟੀਆਂ ਨੂੰ ਦਿਖਾਉਣ ਬਾਹਰ ਦਾ ਰਸਤਾ-ਪਰਹਾਰ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ) - ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਆਪਣੀ ਪਾਰਟੀ ਦਾ ਮੁੱਖ ਮੰਤਰੀ ਅਹੁੱਦੇ ਦਾ ਉਮੀਦਵਾਰ ਭਗਵੰਤ ਮਾਨ ਨੂੰ ਐਲਾਨ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਇਸ ਪਾਰਟੀ ਨੂੰ ਪੰਜਾਬ ਦੇ ਭਵਿੱਖ ਦੀ ਕੋਈ ਚਿੰਤਾ ਨਹੀਂ ਹੈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਹਰ ਭਾਸ਼ਾ ਵਿਚ ਹੋ ਰਹੀ ਨਵੇਂ ਸ਼ਬਦਾਂ, ਨਵੇਂ ਸੰਕਲਪਾਂ ਦੀ ਬਹੁਤਾਤ ਅਤੇ ਉਨ੍ਹਾਂ ਦੇ ਉਚਾਰਣ ਵਿਚ ਆ ਰਹੇ ਬਹੁਤ ਸਾਰੇ ਬਦਲਾਅ ਨੂੰ ਮੁੱਖ ਰੱਖਦੇ ਹੋਏ ਕੰਮਕਾਜੀ ਥਾਵਾਂ ...

ਪੂਰੀ ਖ਼ਬਰ »

ਡਾ. ਰਾਜ ਦੇ ਹੱਕ 'ਚ ਕਾਂਗਰਸੀ ਵਰਕਰਾਂ ਵਲੋਂ ਡੋਰ-ਟੂ-ਡੋਰ ਪ੍ਰਚਾਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਨੇ ਸ਼ਿਵਰੰਜਨ ਰੌਮੀ ਦੀ ਅਗਵਾਈ ਵਿਚ ਪਿੰਡ ਦਾਤਾ ਅਤੇ ਚੇਲਾ ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਡਾ. ਰਾਜ ਅਤੇ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਸਕੂਲ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)- ਵਿਦਿਆਰਥੀਆਂ 'ਚ ਆਤਮ ਵਿਸ਼ਵਾਸ ਵਧਾਉਣ ਤੇ ਉਨ੍ਹਾਂ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਲੋਂ ਵਿਦਿਆਰਥੀਆਂ ਲਈ ਆਨਲਾਈਨ ਫੈਂਸੀ ਡਰੈੱਸ ਮੁਕਾਬਲਾ ...

ਪੂਰੀ ਖ਼ਬਰ »

ਵੁਸ਼ੂ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕੈਂਪਸ 'ਚ ਹੋਈ ਇੰਟਰ ਕਾਲਜ ਵੁਸ਼ੂ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਕੈਂਪਸ 'ਚ ਜੇਤੂ ਵਿਦਿਆਰਥੀਆਂ ਨੂੰ ਕਾਲਜ ...

ਪੂਰੀ ਖ਼ਬਰ »

ਮਾ: ਮੋਹਨ ਰੰਗਮੰਚ ਪਾਰਟੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ

ਕੋਟਫ਼ਤੂਹੀ, 21 ਜਨਵਰੀ (ਅਟਵਾਲ) - ਪਿੰਡ ਪੰਡੋਰੀ ਗੰਗਾ ਸਿੰਘ ਵਿਖੇ ਮਾਸਟਰ ਮੋਹਨ ਰੰਗ ਮੰਚ ਪਾਰਟੀ ਡਾਂਡੀਆਂ ਵੱਲੋਂ ਬੱਚਿਆ ਨੂੰ ਵਧੀਆ ਪੜਾਈ ਕਰਨ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾ. ਮੋਹਨ ਸਿੰਘ ਡਾਂਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋ ਅੰਬਾਲਾ ਜੱਟਾਂ ਸਕੂਲ 'ਚ ਆਨਲਾਈਨ ਚੋਣ ਸਮਾਗਮ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ) - ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਅਤੇ ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਦਰਬਾਰਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ...

ਪੂਰੀ ਖ਼ਬਰ »

ਗਗਨੌਲੀ 'ਚ ਕੀਰਤਨ ਦਰਬਾਰ ਭਲਕੇ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ) - ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਮਹਾਨ ਕੀਰਤਨ ਦਰਬਾਰ ਭਲਕੇ 23 ਜਨਵਰੀ ਦਿਨ ਐਤਵਾਰ ਸਵੇਰੇ 10 ਵਜ਼ੇ ਤੋਂ ਸ਼ਾਮ 3 ਵਜ਼ੇ ਤੱਕ ਪਿੰਡ ਗਗਨੌਲੀ ਵਿਖੇ ਸਮੂਹ ਇਲਾਕਾ ਵਾਸੀਆਂ ਦੇ ...

ਪੂਰੀ ਖ਼ਬਰ »

ਚੌਲਾਂਗ ਵਿਖੇ ਲੱਖੀ ਦੇ ਹੱਕ 'ਚ ਚੋਣ ਪ੍ਰਚਾਰ

ਚੌਲਾਂਗ, 21 ਜਨਵਰੀ (ਸੁਖਦੇਵ ਸਿੰਘ) - ਸ਼੍ਰੋਮਣੀ ਅਕਾਲੀ ਦਲ ਸਰਕਲ ਚੌਲਾਂਗ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਦਾਤਾ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਸੰਧੂ, ਬਲਕਾਰ ਸਿੰਘ ਕੰਗ, ਸੰਤੋਖ ਸਿੰਘ ਨਰਿਆਲ, ਦਿਲਬਾਗ ਸਿੰਘ, ਗੁਰਬਚਨ ਸਿੰਘ, ਰਾਮਪਾਲ, ਸੁਰਜੀਤ ਸਿੰਘ ਜੌੜਾ, ...

ਪੂਰੀ ਖ਼ਬਰ »

ਚਾਰ ਪਾਰਟੀਆਂ ਦੇ ਗੱਠਜੋੜ ਵਲੋਂ 3 ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਅਪਨੀ ਜਨਤਾ ਪਾਰਟੀ, ਲੇਬਰ ਪਾਰਟੀ (ਭਾਰਤ), ਸਰਵਜਨ ਸੇਵਾ ਪਾਰਟੀ ਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੀ ਸਾਂਝੀ ਮੀਟਿੰਗ ਹੋਈ ਜਿਸ 'ਚ ਚਾਰੋ ਪਾਰਟੀਆਂ ਵਲੋਂ ਗੱਠਜੋੜ ਕਰਦਿਆਂ ਵਿਧਾਨ ਸਭਾ ਚੋਣਾਂ 'ਚ ਹਿੱਸਾ ਲੈਣ ਦਾ ...

ਪੂਰੀ ਖ਼ਬਰ »

ਮਿਰਜ਼ਾਪੁਰ ਖਡਿਆਲਾ 'ਚ ਇੰਜ. ਸੰਧਰ ਦੇ ਹੱਕ 'ਚ ਭਰਵੀਂ ਇਕੱਤਰਤਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਪੰਜਾਬ ਦੇ ਲੋਕ ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਗੱਠਜੋੜ ਨੂੰ ਸੱਤਾ ਸੌਂਪਣ ਲਈ 20 ਫਰਵਰੀ ਦੀ ਉਡੀਕ ਕਰ ਰਹੇ ਹਨ | ਇਹ ਵਿਚਾਰ ਹਲਕਾ ਸ਼ਾਮਚੁਰਾਸੀ ਤੋਂ ਗੱਠਜੋੜ ਦੇ ਉਮੀਦਵਾਰ ਇੰਜ: ਮਹਿੰਦਰ ਸਿੰਘ ਸੰਧਰ ...

ਪੂਰੀ ਖ਼ਬਰ »

ਕਾਕਾ ਪੱਖੋਵਾਲੀਆ ਬਸਪਾ ਛੱਡ ਅਕਾਲੀ ਦਲ ਸੰਯੁਕਤ 'ਚ ਹੋਇਆ ਸ਼ਾਮਿਲ

ਪੱਸੀ ਕੰਢੀ, 21 ਜਨਵਰੀ (ਜਗਤਾਰ ਸਿੰਘ ਰਜਪਾਲਮਾ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸ. ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਵਖਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਪੱਖੋਵਾਲ ਦੇ ਬਸਪਾ ਆਗੂ ਨਿਰਮਲ ਸਿੰਘ ਕਾਕਾ ਆਪਣੇ ਸਾਥੀ ਸਮੇਤ ਸ਼੍ਰੋਮਣੀ ...

ਪੂਰੀ ਖ਼ਬਰ »

ਡਾ: ਜਤਿੰਦਰ ਵਲੋਂ ਡਾ: ਰਾਜ ਕੁਮਾਰ ਦੇ ਹੱਕ 'ਚ ਪ੍ਰਚਾਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਸੰਸਥਾ ਕੋਸ਼ਿਸ਼ ਦੇ ਕੋ-ਚੇਅਰਮੈਨ ਡਾ: ਜਤਿੰਦਰ ਕੁਮਾਰ ਨੇ ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਪਿੰਡ ਮੈਲੀ ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਲੋਕਾਂ ਨੂੰ ...

ਪੂਰੀ ਖ਼ਬਰ »

ਖ਼ਾਨਾਜੰਗੀ ਦੀ ਸ਼ਿਕਾਰ ਕਾਂਗਰਸ ਦਾ ਜਹਾਜ਼ ਜਲਦ ਡੁੱਬ ਜਾਵੇਗਾ-ਸਾਬੀ

ਭੰਗਾਲਾ, 21 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਸੂਬੇ ਦੇ ਲੋਕ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਜਾ ਰਹੇ ਹਨ ਕਿਉਂਕਿ ਪੰਜਾਬ ਵਾਸੀ ਇਹ ਗੱਲ ਸਮਝ ਚੁੱਕੇ ਹਨ ਕਿ ਖ਼ਾਨਾ-ਜੰਗੀ ਦੀ ਸ਼ਿਕਾਰ ਕਾਂਗਰਸ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀ ਤੇ ਵੋਟਾਂ ਪੈਣ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆਂ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਚੌਲਾਂਗ, 21 ਜਨਵਰੀ (ਸੁਖਦੇਵ ਸਿੰਘ) - ਚੌਲਾਂਗ ਖੇਤਰ ਦੇ ਪਿੰਡਾਂ ਵਿਚ ਕਾਂਗਰਸੀ ਉਮੀਦਵਾਰ ਸੰਗਤ ਸਿੰਘ ਗਿਲਜ਼ੀਆਂ ਵਲੋਂ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਤੇ ਵਿਰੋਧੀ ਪਾਰਟੀਆਂ 'ਤੇ ਤੰਜ ਕੱਸੇ ਗਏ | ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਸੀਨੀਅਰ ਆਗੂ ...

ਪੂਰੀ ਖ਼ਬਰ »

ਰੇਪੁਰ ਦੀ ਪ੍ਰਵੀਨ ਕੁਮਾਰੀ 'ਆਪ' 'ਚ ਸ਼ਾਮਿਲ

ਤਲਵਾੜਾ, 21 ਜਨਵਰੀ (ਅ.ਪ) - ਦਾਤਾਰਪੁਰ ਦੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਰੇਪੁਰ ਦੀ ਸਾਬਕਾ ਸਰਪੰਚ ਪ੍ਰਵੀਨ ਕੁਮਾਰੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈ ਜਿਸ ਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਕਰਮਬੀਰ ...

ਪੂਰੀ ਖ਼ਬਰ »

ਈ. ਡੀ. ਦੇ ਛਾਪਿਆਂ ਨੇ ਚੰਨੀ ਦੀ ਇਮਾਨਦਾਰੀ ਨੂੰ ਸਾਹਮਣੇ ਲਿਆਂਦਾ-ਰਾਜਾ

ਟਾਂਡਾ ਉੜਮੁੜ, 21 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੂਰੇ ਸੂਬੇ ਵਿਚ ਪਕੜ ਮਜ਼ਬੂਤ ਹੋਈ ਹੈ ਅਤੇ ਦੂਜੇ ਪਾਸੇ ਈ.ਡੀ. ਦੇ ਛਾਪਿਆਂ ਨੇ ...

ਪੂਰੀ ਖ਼ਬਰ »

ਆਦੀਆ ਦੇ ਹੱਕ 'ਚ ਖ਼ਾਨਪੁਰ ਥਿਆੜਾ ਵਿਖੇ ਮੀਟਿੰਗ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ) - ਕਾਂਗਰਸ ਪਾਰਟੀ ਵਲੋਂ ਉਮੀਦਵਾਰ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਹਰਸਨਜੀਤ ਸਿੰਘ ਸਨੀ ਥਿਆੜਾ ਚੇਅਰਮੈਨ ਪੀ. ਏ. ਡੀ. ਬੀ. ਦੀ ਅਗਵਾਈ ਵਿਚ ਪਿੰਡ ਖ਼ਾਨਪੁਰ ਥਿਆੜਾ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਦੇ ਹੱਕ 'ਚ ਨੁੱਕੜ ਮੀਟਿੰਗਾਂ

ਦਸੂਹਾ, 21 ਜਨਵਰੀ (ਭੁੱਲਰ) - ਅੱਜ ਕਾਂਗਰਸੀ ਉਮੀਦਵਾਰ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪਿੰਡ ਗੰਭੋਵਾਲ, ਖੁਣਖੁਣ ਖ਼ੁਰਦ, ਬੋਦਲ, ਬੋਦਲ ਛਾਉਣੀ, ਬੇਰਛਾ, ਕਾਲਾ, ਝਿੰਗੜ, ਰੰਧਾਵਾ, ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਪਿੰਡ ਬਸੀ ਜਲਾਲ 'ਚ ਹੋਈ ਮੀਟਿੰਗ ਦੌਰਾਨ ਕਈ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ਪੰਚਾਇਤ ਸੰਮਤੀ ਮੈਂਬਰ ਬਲਜਿੰਦਰ ਕੌਰ, ਕਾਂਗਰਸੀ ਆਗੂ ਹਰਮੇਸ਼ ਬਸੀ ਜਲਾਲ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪਰਹਾਰ ਦੇ ਹੱਕ 'ਚ ਬਸਪਾ ਵਲੋਂ ਵੱਡੀ ਇਕੱਤਰਤਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਦੇ ਹੱਕ 'ਚ ਬਸਪਾ ਮਹਿਲਾ ਵਿੰਗ ਦੀ ਜ਼ਿਲ੍ਹਾ ਸੈਕਟਰੀ ਗੁਰਦੇਵ ਕੌਰ ਦੀ ਅਗਵਾਈ 'ਚ ਮੁਹੱਲਾ ਅਸਲਾਮਾਬਾਦ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਨੇ ਬਿਰਧ ਆਸ਼ਰਮ ਦੇਹਰੀਵਾਲ ਲਈ ਦਿੱਤੀ ਆਰਥਿਕ ਸਹਾਇਤਾ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਪ੍ਰਵਾਸੀ ਪੰਜਾਬੀ ਕੁਲਤਾਰ ਸਿੰਘ ਥਿਆੜਾ ਨੇ ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਚਲਾਏ ਜਾ ਰਹੇ ਬਿਰਧ ਆਸ਼ਰਮ ਲਈ ਆਰਥਿਕ ਸਹਾਇਤਾ ਅਤੇ ਰਾਸ਼ਨ ਸਮੱਗਰੀ ਭੇਟ ਕੀਤੀ | ...

ਪੂਰੀ ਖ਼ਬਰ »

ਪਿੰਡ ਮੱਦਾ 'ਚ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ 'ਚ ਚੋਣ ਮੀਟਿੰਗ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮੱਦਾ ਵਿਖੇ ਹਲਕਾ ਦਸੂਹਾ ਤੋ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ ਵਿਚ ਚੋਣ ਮੀਟਿੰਗ ਹੋਈ | ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਬੀ ਸੀ ਸੈੱਲ ...

ਪੂਰੀ ਖ਼ਬਰ »

ਅਧਿਆਪਕਾਂ ਅਤੇ ਮਾਪਿਆਂ ਵਲੋਂ 'ਨੋ ਸਕੂਲ ਨੋ ਵੋਟ' ਦਾ ਨਾਅਰਾ ਕੀਤਾ ਬੁਲੰਦ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ) - ਸਰਕਾਰ ਵਲੋਂ ਦੇਸ਼ ਅੰਦਰ ਕਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਕੀਤੇ ਗਏ ਸਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਵੱਡਾ ਨੁਕਸਾਨ ਹੋਇਆ ਸੀ | ਫਿਰ ਥੋੜੇ੍ਹ ਟਾਈਮ ਤੋਂ ਸਰਕਾਰੀ ਨਿਰਦੇਸ਼ਾਂ ਤਹਿਤ ਸਕੂਲ ਦੁਬਾਰਾ ...

ਪੂਰੀ ਖ਼ਬਰ »

ਗੋਬਿੰਦ ਸਿੰਘ ਕਾਨੂੰਗੋ ਬਸਪਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਹਾਜੀਪੁਰ, 21 ਜਨਵਰੀ (ਜੋਗਿੰਦਰ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆ ਵਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀ ਪਾਲ ਤੇ ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜੀ ਤੇ ਪੰਜਾਬ ਬਸਪਾ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਭੰਗੀ ਚੋਅ ਕਾਜ਼ਵੇ ਦੇ ਨੇੜੇ ਇਕ ਐਕਟਿਵਾ ਸਕੂਟਰ (ਪੀ.ਬੀ-07-ਬੀ-ਕਿਊ-7299 ) ਨੂੰ ਰੋਕ ਕੇ ਉਸ 'ਤੇ ਸਵਾਰ ਵਿਅਕਤੀ ਦੀ ਜਦੋਂ ...

ਪੂਰੀ ਖ਼ਬਰ »

ਡਬਲਯੂ.ਡੀ. ਵਲੋਂ ਮੁਫ਼ਤ ਜਰਮਨੀ ਐਜੂਕੇਸ਼ਨ ਫੇਅਰ ਦਾ ਸੈਮੀਨਾਰ ਹੁਸ਼ਿਆਰਪੁਰ 'ਚ 24 ਨੂੰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਡਬਲਯੂ.ਡੀ. ਇਮੀਗੇ੍ਰਸ਼ਨ ਕੰਸਲਟੈਂਟਸ ਵਲੋਂ ਮੁਫ਼ਤ ਜਰਮਨੀ ਐਜੂਕੇਸ਼ਨ ਫੇਅਰ ਦਾ ਸੈਮੀਨਾਰ 24 ਜਨਵਰੀ ਨੂੰ ਹੁਸ਼ਿਆਰਪੁਰ (ਕੋਰਟ ਰੋਡ ਸਥਿਤ ਐਚ.ਪੀ. ਪੈਟਰੋਲ ਪੰਪ ਦੇ ਸਾਹਮਣੇ ਡਬਲਯੂ.ਡੀ. ਕੰਪਲੈਕਸ) 'ਚ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਸਸ਼ੀਕਾਂਤ ਸ਼ਰਮਾ ਵਲੋਂ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਨੂੰ 11 ਹਜ਼ਾਰ ਰੁਪਏ ਦਾ ਚੈਕ ਭੇਂਟ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਸਾਬਕਾ ਬੈਂਕ ਅਧਿਕਾਰੀ ਸਸ਼ੀਕਾਂਤ ਸ਼ਰਮਾ ਨੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਨੂੰ 11 ਹਜ਼ਾਰ ਰੁਪਏ ਦਾ ਚੈਕ ਭੇਂਟ ਕੀਤਾ | ਰੋਟਰੀ ਆਈ ਬੈਂਕ ਅਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਦੇ ਪ੍ਰਧਾਨ ਸੰਜੀਵ ਅਰੋੜਾ ਅਤੇ ...

ਪੂਰੀ ਖ਼ਬਰ »

ਪੀ.ਏ.ਸੀ. ਮੈਂਬਰ ਬਣਾਉਣ 'ਤੇ ਤਜਿੰਦਰ ਸਿੰਘ ਸੋਢੀ ਵਲੋਂ ਹਾਈ ਕਮਾਨ ਦਾ ਧੰਨਵਾਦ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦੇ ਨਵਨਿਯੁਕਤ ਮੈਂਬਰ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਸੋਢੀ ਨੇ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

'ਚੋਣ ਪਾਠਸ਼ਾਲਾ' ਰਾਹੀਂ ਵੋਟ ਬਣਾਉਣ ਲਈ ਕੀਤਾ ਜਾਵੇਗਾ ਜਾਗਰੂਕ- ਕੋਹਲੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਤੇ ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਦਰਬਾਰਾ ਸਿੰਘ ਰੰਧਾਵਾ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਵਲੋਂ ਸ.ਸ.ਸ. ਸਕੂਲ ਅੰਬਾਲਾ ਜੱਟਾਂ ਵਿਖੇ ਆਨਲਾਈਨ ਚੋਣ ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਚਿਲਡਰਨ ਹੋਮ ਤੇ ਓਬਜ਼ਰਵੇਸ਼ਨ ਹੋਮ ਦੇ ਅਹੁਦੇਦਾਰਾਂ ਨਾਲ ਕੋਵਿਡ ਹਦਾਇਤਾਂ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ) ਅਪਰਾਜਿਤਾ ਜੋਸ਼ੀ ਨੇ ਚਿਲਡਰਨ ਹੋਮ ਦੇ ਸੁਪਰਡੈਂਟ ਰੀਨਾ ਰਾਣੀ ਅਤੇ ਓਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਪੁਨੀਤ ਨਾਲ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ-ਗੋਲਡੀ

ਗੜ੍ਹਦੀਵਾਲਾ, 21 ਜਨਵਰੀ (ਚੱਗਰ)-ਪਿੰਡ ਖਿਆਲਾ ਵਿਖੇ ਚੋਣ ਮੁਹਿੰਮ ਦੌਰਾਨ ਅਨੇਕਾਂ ਵਿਅਕਤੀ ਜਿਨ੍ਹਾਂ 'ਚ ਅਸ਼ਵਨੀ ਕੁਮਾਰ, ਸੁੱਚਾ ਸਿੰਘ, ਅਮਰਜੀਤ ਸਿੰਘ, ਪਾਲਾ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ, ਪਰਗਟ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ, ਲਖਵੀਰ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ, 5 ਨਾਮਜ਼ਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਪੁਲਿਸ ਨੇ ਦਹੇਜ ਲਈ ਵਿਆਹੁਤਾ ਔਰਤਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਲਾਂਵਾਲੀ ਦੀ ਵਾਸੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ

ਰਾਮਗੜ੍ਹ ਸੀਕਰੀ, 21 ਜਨਵਰੀ (ਪ.ਪ.) - ਵਿਧਾਇਕ ਦਸੂਹਾ ਤੇ ਕਾਂਗਰਸ ਦੇ ਉਮੀਦਵਾਰ ਸ੍ਰੀ ਅਰੁਣ ਡੋਗਰਾ ਮਿੱਕੀ ਵਲੋਂ ਅੱਜ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਤੁਫ਼ਾਨੀ ਦੌਰਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਪੱਖ 'ਚ ਲੋਕਾਂ ਨੂੰ ਲਾਮਬੰਦ ਕੀਤਾ | ਇਸ ...

ਪੂਰੀ ਖ਼ਬਰ »

ਲੱਖੀ ਨੇ ਕੀਤੀਆਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਖੁੱਡਾ, 21 ਜਨਵਰੀ (ਸਰਬਜੀਤ ਸਿੰਘ)- ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਲਖਵਿੰਦਰ ਸਿੰਘ ਲੱਖੀ ਨੇ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਨਾਰੀ ਸਸ਼ਕਤੀਕਰਨ ਵਿਸ਼ੇ 'ਤੇ ਲੈਕਚਰ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਜਿਥੇ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਇਸੇ ਤਹਿਤ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ ਅਤੇ ਕਾਮਜਾਬ ਭਵਿੱਖ ਲਈ ਮਾਹਿਰ ਵਿਦਵਾਨਾਂ ਨੂੰ ਬੁਲਾ ਕੇ ਲੈਕਚਰ ਕਰਵਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX