ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  42 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਲਾਚੌਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਕਿਸਾਨਾਂ ਨੇ ਕਮਰ ਕੱਸੀ

ਬਲਾਚੌਰ, 21 ਜਨਵਰੀ (ਸ਼ਾਮ ਸੁੰਦਰ ਮੀਲੂ) - ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਵਿਧਾਨਸਭਾ ਦੀਆਂ ਚੋਣਾਂ ਲੜਨ ਦੇ ਐਲਾਨ ਮਗਰੋਂ ਬਲਾਚੌਰ ਵਿਧਾਨਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਨਾਲ ਜੁੜੇ ਕਿਸਾਨ ਆਗੂਆਂ ਅਤੇ ਸਮਰਥਕਾਂ ਵਲੋਂ ਚੋਣ ਲੜਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ | ਬਲਾਚੌਰ ਹਲਕੇ ਤੋਂ ਚੋਣ ਲੜਨ ਲਈ ਬੀਤੀ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇਕੱਤਰ ਆਗੂਆਂ ਸਮਰਥਕਾਂ ਨੇ ਸੰਯੁਕਤ ਸਮਾਜ ਮੋਰਚੇ ਵਲੋਂ ਚੋਣ ਲੜਨ ਦੇ ਐਲਾਨ ਨੂੰ ਲੈ ਕੇ ਚੋਣ ਲੜਨ ਦੇ ਇੱਛੁਕ ਪੰਜ ਵਿਅਕਤੀਆਂ ਦੇ ਨਾਂਅ ਦਾ ਪੈਨਲ ਬਣਾ ਕੇ ਸੰਯੁਕਤ ਸਮਾਜ ਮੋਰਚੇ ਦੀ ਹਾਈਕਮਾਨ ਨੂੰ ਭੇਜਿਆ | ਸੰਯੁਕਤ ਸਮਾਜ ਮੋਰਚੇ ਨੂੰ ਭੇਜੇ ਨਾਵਾਂ ਵਿਚ ਬਲਜੀਤ ਸਿੰਘ ਭਾਰਾਪੁਰ, ਸੈਨਿਕ ਸਿੰਘ ਭਾਰਾਪੁਰ, ਮੇਜਰ ਜਰਨੈਲ ਸਿੰਘ, ਚੰਨਣ ਸਿੰਘ ਮੰਢਿਆਣੀ, ਦਲਜੀਤ ਸਿੰਘ ਬੈਂਸ ਖੁਰਦਾਂ ਦੇ ਨਾਮ ਟਿਕਟ ਲਈ ਵਿਚਾਰਨ ਲਈ ਭੇਜੇ ਗਏ | ਇਨ੍ਹਾਂ ਪੰਜਾਂ 'ਚੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸਾਰੇ ਕਿਸਾਨ ਇਕਜੁੱਟ ਹੋ ਕੇ ਸਮਰਥਨ ਕਰਨਗੇ | ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਮੀਟਿੰਗ ਉਪਰੰਤ ਭੇਜੇ ਨਾਮ ਜਿਸ ਵਿਚ ਬਹੁਜਨ ਸਮਾਜ ਪਾਰਟੀ ਦੀ ਟਿਕਟ ਤੇ 2017 ਵਿਚ ਚੋਣ ਲੜੇ ਅਗਾਂਹਵਧੂ ਕਿਸਾਨ ਬਲਜੀਤ ਸਿੰਘ ਭਾਰਾਪੁਰ ਨੇ 12372 ਵੋਟਾਂ ਲਈਆਂ ਸਨ | ਹੁਣ ਇਹ ਤਾਂ ਵਕਤ ਹੀ ਦੱਸੇਗਾ ਕਿ ਸੰਯੁਕਤ ਸਮਾਜ ਮੋਰਚਾ 2022 ਦੇ ਚੋਣ ਦੰਗਲ ਵਿਚ ਕਿਸ ਨੰੂ ਉਮੀਦਵਾਰ ਬਣਾ ਕੇ ਬਲਾਚੌਰ ਹਲਕੇ ਦੇ ਲੋਕਾਂ ਵਿਚ ਭੇਜਦਾ ਹੈ | ਇਸ ਮੀਟਿੰਗ ਮੌਕੇ ਸਤਨਾਮ ਸਿੰਘ ਭਾਰਾਪੁਰ, ਹਰਵਿੰਦਰ ਸਿੰਘ, ਕੈਪਟਨ ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ ਰੈਲਮਾਜਾਰਾ, ਕੰਧਾਰਾ ਸਿੰਘ ਪੰਨੂ, ਬਲਵੀਰ ਸਿੰਘ ਮਾਣੇਵਾਲ, ਠੇਕੇਦਾਰ ਸੁਰਿੰਦਰ ਪਾਲ ਸਮੇਤ ਹੋਰ ਵੀ ਕਿਸਾਨਾਂ ਸਮੇਤ ਟਿਕਟ ਲਈ ਭੇਜੇ ਨਾਵਾਂ ਵਾਲੇ ਕਿਸਾਨ ਆਗੂ ਵੀ ਹਾਜ਼ਰ ਸਨ |

ਪਿੰਡ ਭਰਥਲਾ ਵਿਖੇ ਵਿਧਾਇਕ ਮੰਗੂਪੁਰ ਦੇ ਹੱਕ 'ਚ ਚੋਣ ਪ੍ਰਚਾਰ

ਕਾਠਗੜ੍ਹ, 21 ਜਨਵਰੀ (ਪੱਤਰ ਪ੍ਰੇਰਕ) - ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਚੋਣ ਪ੍ਰਚਾਰ ਦੌਰਾਨ ਪਿੰਡ ਭਰਥਲਾ ਵਾਸੀਆਂ ਨੇ ਵਿਧਾਇਕ ਮੰਗੂਪੁਰ ਦਾ ਨਿੱਘਾ ਸਵਾਗਤ ਕੀਤਾ | ਇਸ ...

ਪੂਰੀ ਖ਼ਬਰ »

ਬਲੋਵਾਲ ਸੌਂਖੜੀ ਵਾਸੀਆਂ ਵਲੋਂ ਵਿਧਾਇਕ ਮੰਗੂਪੁਰ ਨੂੰ ਸਹਿਯੋਗ ਦੇਣ ਦਾ ਐਲਾਨ

ਭੱਦੀ, 21 ਜਨਵਰੀ (ਨਰੇਸ਼ ਧੌਲ) - ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਹਲਕੇ ਅੰਦਰ ਜਿੱਥੇ ਸਮੁੱਚੀਆਂ ਪਾਰਟੀਆਂ ਵਲੋਂ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਕਾਂਗਰਸੀ ਉਮੀਦਵਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਵੀ ਚੋਣ ਪ੍ਰਚਾਰ ਵਿਚ ਤੇਜ਼ੀ ...

ਪੂਰੀ ਖ਼ਬਰ »

ਡਾ. ਹਰਪ੍ਰੀਤ ਕੈਂਥ ਨੂੰ ਬੰਗਾ ਤੋਂ ਟਿਕਟ ਦੇਣ ਦੀ ਮੰਗ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ) - ਬਹੁਜਨ ਸਮਾਜ ਮੋਰਚੇ ਦੇ ਬਾਨੀ ਸਵ: ਸਤਨਾਮ ਸਿੰਘ ਕੈਂਥ ਦੇ ਸਪੁੱਤਰ ਡਾ. ਹਰਪ੍ਰੀਤ ਕੈਂਥ ਸੀਨੀਅਰ ਕਾਂਗਰਸੀ ਆਗੂ ਨੂੰ ਵਿਧਾਨ ਸਭਾ ਹਲਕਾ ਬੰਗਾ ਤੋਂ ਟਿਕਟ ਦੇਣ ਦੀ ਮੰਗ ਕਰਦਿਆਂ ਸਰਪੰਚ ਪਰਗਣ ਰਾਮ, ਪ੍ਰਧਾਨ ਦੇਸ ਰਾਜ ਮੱਲ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਹੀ ਪੰਜਾਬ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰੇਗੀ - ਡਾ. ਜਗਨ ਨਾਥ

ਸੰਧਵਾਂ, 21 ਜਨਵਰੀ (ਪ੍ਰੇਮੀ ਸੰਧਵਾਂ) - ਆਮ ਆਦਮੀ ਪਾਰਟੀ ਦੇ ਬੰਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਸਪੁੱਤਰ ਸਾਬਕਾ ਵਿਧਾਇਕ ਮਰਹੂਮ ਸ. ਬਲਵੰਤ ਸਿੰਘ ਸਰਹਾਲ ਸਾਬਕਾ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਪੰਜਾਬ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ...

ਪੂਰੀ ਖ਼ਬਰ »

ਭਾਜਪਾ ਵਲੋਂ ਅਸ਼ੋਕ ਬਾਂਠ ਅਤੇ ਚੌਧਰੀ ਮੋਹਣ ਲਾਲ ਨੂੰ ਐਲਾਨੀਆ ਉਮੀਦਵਾਰ

ਬਲਾਚੌਰ, 21 ਜਨਵਰੀ (ਸ਼ਾਮ ਸੁੰਦਰ ਮੀਲੂ) - ਭਾਜਪਾ ਕੇਂਦਰੀ ਚੋਣ ਸੰਮਤੀ ਵਲੋਂ ਪੰਜਾਬ ਵਿਧਾਨਸਭਾ ਚੋਣਾ ਲਈ ਐਲਾਨੀ ਪਹਿਲੀ 34 ਉਮੀਦਵਾਰਾਂ ਦੀ ਸੂਚੀ ਵਿਚ ਬਲਾਚੌਰ ਵਿਧਾਨਸਭਾ ਹਲਕੇ ਤੋਂ ਸੇਵਾਮੁਕਤ ਆਈ.ਪੀ.ਐੱਸ ਅਧਿਕਾਰੀ ਅਸ਼ੋਕ ਬਾਂਠ ਨੂੰ ਟਿਕਟ ਦੇਣ ਨਾਲ ਹਲਕੇ ...

ਪੂਰੀ ਖ਼ਬਰ »

ਚੱਲਦੀ ਕਾਰ ਨੂੰ ਲੱਗੀ ਅੱਗ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ) - ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਮੱਲ੍ਹਾਂ ਸੋਢੀਆਂ ਵਿਖੇ ਇਕ ਚਲਦੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਯੋਗੇਸ਼ ਚੋਪੜਾ ਪੁੱਤਰ ਪਵਨ ਚੋਪੜਾ ਜੋ ਆਪਣੀ ਜੈਨ ਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਬਲਾਚੌਰ, 21 ਜਨਵਰੀ (ਸ਼ਾਮ ਸੁੰਦਰ ਮੀਲੂ) - ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਮਿਲੀ ਇਤਲਾਹ ਤੇ ਕਾਰਵਾਈ ਕਰਦਿਆਂ ਇਕ ਔਰਤ ਨੂੰ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਸਿਟੀ ਬਲਾਚੌਰ ਦੇ ਐੱਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਘਮੌਰ ਮੋੜ ...

ਪੂਰੀ ਖ਼ਬਰ »

ਅੰਗਦ ਸਿੰਘ ਅਤੇ ਪ੍ਰਦੀਪ ਰਟੈਂਡਾ ਦੀ ਕਿਸਮਤ ਦਾ ਅੱਜ ਹੋ ਸਕਦੈ ਫ਼ੈਸਲਾ

ਨਵਾਂਸ਼ਹਿਰ, 21 ਜਨਵਰੀ (ਗੁਰਬਖਸ਼ ਸਿੰਘ ਮਹੇ) - ਕਾਂਗਰਸ ਪਾਰਟੀ ਵਲੋਂ ਹਲਕਾ ਨਵਾਂਸ਼ਹਿਰ ਤੋਂ ਪਾਰਟੀ ਉਮੀਦਵਾਰ ਦਾ ਐਲਾਨ 22 ਜਨਵਰੀ ਨੂੰ ਸ਼ਾਮ ਤੱਕ ਹੋ ਸਕਦਾ ਹੈ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸੀਟ ਤੋਂ ਉਮੀਦਵਾਰੀ ਦੀ ਦੌੜ ਵਿਚ ਹੁਣ ਸਿਰਫ਼ ...

ਪੂਰੀ ਖ਼ਬਰ »

ਤਿੰਨ ਜੇਬ ਕਤਰੀਆਂ ਪਰਸ ਕੱਟਦੀਆਂ ਰੰਗੇ ਹੱਥੀ ਕਾਬੂ

ਰਾਹੋਂ, 21 ਜਨਵਰੀ (ਬਲਬੀਰ ਸਿੰਘ ਰੂਬੀ) - ਸਥਾਨਕ ਮੱੁਖ ਬਾਜ਼ਾਰ ਵਿਚ ਇੱਕ ਜੁੱਤੀਆਂ ਦੀ ਦੁਕਾਨ ਤੇ ਤਿੰਨ ਜੇਬ ਕਤਰੀਆਂ ਨੂੰ ਰੰਗੇ ਹੱਥੀ ਇਕ ਬਜ਼ੁਰਗ ਔਰਤ ਦਾ ਪਰਸ ਕੱਟਦਿਆਂ ਫੜਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਇੱਕ ਬਜ਼ੁਰਗ ਔਰਤ ਜੋ ਕਿ ਆਪਣੇ ਪਰਿਵਾਰਕ ...

ਪੂਰੀ ਖ਼ਬਰ »

ਸੂਬਾ ਸਕੱਤਰ ਬਲਜੀਤ ਸਿੰਘ ਭਾਰਾਪੁਰ ਨੇ ਬਸਪਾ ਤੋਂ ਦਿੱਤਾ ਅਸਤੀਫ਼ਾ

ਬਲਾਚੌਰ, 21 ਜਨਵਰੀ (ਸ਼ਾਮ ਸੁੰਦਰ ਮੀਲੂ)- ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਵਿਚ ਬਸਪਾ ਦੀ ਟਿਕਟ 'ਤੇ ਚੋਣ ਲੜੇ ਬਲਾਚੌਰ ਹਲਕੇ ਤੋਂ ਅਗਾਂਹਵਧੂ ਕਿਸਾਨ ਬਲਜੀਤ ਸਿੰਘ ਭਾਰਾਪੁਰ ਨੇ ਬਹੁਜਨ ਸਮਾਜ ਪਾਰਟੀ ਦੀਆਂ ਸਾਰੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ ਦੇ ਕੇ ਬਸਪਾ ...

ਪੂਰੀ ਖ਼ਬਰ »

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ 'ਵਰਚੂਅਲ' ਤੌਰ 'ਤੇ ਮਨਾਇਆ ਜਾਵੇਗਾ-ਵਿਸ਼ੇਸ਼ ਸਾਰੰਗਲ

ਨਵਾਂਸ਼ਹਿਰ, 21 ਜਨਵਰੀ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 25 ਜਨਵਰੀ ਨੂੰ 12ਵਾਂ ਰਾਸ਼ਟਰੀ ਵੋਟਰ ਦਿਵਸ 'ਵਰਚੁਅਲ' ਤੌਰ 'ਤੇ ਮਨਾਇਆ ਜਾਵੇਗਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੇਟਰਿੰਟ ਫਾਰਮਾਸੁਟਿਕਲ ਟੌਂਸਾ ਨੇ 67 ਸੋਲਰ ਲਾਈਟਾਂ, 110 ਟ੍ਰੀ ਗਾਰਡ ਤੇ ਵੀਲ੍ਹ ਚੇਅਰਾਂ ਦਿੱਤੀਆਂ

ਪੋਜੇਵਾਲ ਸਰਾਂ, 21 ਜਨਵਰੀ (ਰਮਨ ਭਾਟੀਆ) - ਸੇਟਰਿੰਟ ਫਾਰਮਾਸੁਟਿਕਲ ਟੌਂਸਾ ਵਲੋਂ ਸੀ.ਐਸ.ਆਰ. ਪ੍ਰੋਜੈਕਟ ਅਧੀਨ ਗਰਾਮ ਪੰਚਾਇਤ ਮਾਲੇਵਾਲ ਭੂਰੀਵਾਲੇ ਲਈ ਸਰਪੰਚ ਠੇਕੇਦਾਰ ਦਰਸ਼ਨ ਲਾਲ ਨਕੋਦਰ ਦੇ ਯਤਨਾਂ ਸਕਦਾ ਪਿੰਡ ਵਿਖੇ ਲਗਾਉਣ ਲਈ 67 ਸੋਲਰ ਲਾਈਟਾਂ, 1500 ਬੂਟੇ ਪਿੰਡ ...

ਪੂਰੀ ਖ਼ਬਰ »

ਬੰਗਾ 'ਚ ਕਾਂਗਰਸ ਸਰਕਾਰ ਦੇ ਵਿਕਾਸ ਦੇ ਦਾਅਵੇ ਰਹੇ ਹਵਾ-ਹਵਾਈ

ਕਟਾਰੀਆਂ, 21 ਜਨਵਰੀ (ਨਵਜੋਤ ਸਿੰਘ ਜੱਖੂ) - ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਨੇ ਪੰਜਾਬ ਅੰਦਰ ਅਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਹ ਹੁਣ ਟੋਲੇ ਬਣਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਭੋਲੇ ਭਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਪੰਜਾਬ ਦਾ ਭਵਿੱਖ ਨਹੀਂ ਸਵਾਰ ਸਕੇ - ਸਰਹਾਲ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ 'ਤੇ ਹੀ ਪੰਜਾਬ ਦੇ ਭਵਿੱਖ ਦੀ ਆਸ ਲੋਕਾਂ ਵਲੋਂ ਬੱਝੀ ਹੈ ਕਿਉਂਕਿ ਦੇਸ਼ ਦੀ ਅਜ਼ਾਦੀ ਤੋਂ ਉਪਰੰਤ ਕਾਂਗਰਸ ਅਤੇ ਅਕਾਲੀ ਦਲ ਨੇ ਰਾਜ ਕੀਤਾ ਜੋ ਰਾਜ ਦਾ ਭਵਿੱਖ ਨਹੀਂ ਸਵਾਰ ਸਕੇ | ਇਹ ਪ੍ਰਗਟਾਵਾ ਬੰਗਾ ਹਲਕੇ ...

ਪੂਰੀ ਖ਼ਬਰ »

ਵਿਕਾਸ ਕੰਮਾਂ ਦੇ ਆਧਾਰ 'ਤੇ ਹੀ ਲੜੀਆਂ ਜਾਣਗੀਆਂ ਵਿਧਾਨ ਸਭਾ ਚੋਣਾਂ - ਸੰਤੋਸ਼ ਚੌਧਰੀ

ਕਟਾਰੀਆਂ, 21 ਜਨਵਰੀ (ਨਵਜੋਤ ਸਿੰਘ ਜੱਖੂ) - ਪੰਜਾਬ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਨੂੰ ਨਵੀਂ ਦਿੱਖ ਦੇ ਕੇ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਅਤੇ ਪੰਜਾਬ 'ਚ ਕਾਂਗਰਸ ਵਲੋਂ ਵਿਕਾਸ ਕੰਮਾਂ ਦੇ ਆਧਾਰ 'ਤੇ ਹੀ ਲੜੀਆਂ ਜਾਣਗੀਆਂ ਚੋਣਾਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਹੋਇਆ ਭੰਗ - ਡਾ. ਸੁੱਖੀ

ਮੇਹਲੀ, 21 ਜਨਵਰੀ (ਸੰਦੀਪ ਸਿੰਘ) - ਪੰਜਾਬ ਦੇ ਲੋਕਾਂ ਦਾ ਮੌਜੂਦਾ ਕਾਂਗਰਸ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਹਸਨਪੁਰ ਕਲਾਂ ਤੇ ਐਮਾ ਚਾਹਲ 'ਚ ਵਿਧਾਇਕ ਮੰਗੂਪੁਰ ਵਲੋਂ ਚੋਣ ਪ੍ਰਚਾਰ

ਕਾਠਗੜ੍ਹ, 21 ਜਨਵਰੀ (ਪੱਤਰ ਪ੍ਰੇਰਕ) - ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਹਸਨਪੁਰ ਕਲਾਂ ਪਿੰਡ ਐਮਾ ਚਾਹਲ ਵਿਖੇ ਚੋਣ ਪ੍ਰਚਾਰ ਦੌਰਾਨ ਜਨਤਾ ਨੂੰ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਦੇ ਕੰਮਾਂ ਜਾਣਕਾਰੀ ਦਿੱਤੀ | ਉਨ੍ਹਾਂ ਦੇ ...

ਪੂਰੀ ਖ਼ਬਰ »

ਕਾਂਗਰਸ ਨੇ ਨਵੇਂ ਤਾਂ ਕੀ ਬਣਾਉਣੇ ਸੀ ਬਾਦਲ ਸਰਕਾਰ ਸਮੇਂ ਬਣੇ ਨੀਲੇ ਕਾਰਡ ਵੀ ਕੱਟਤੇ - ਡਾ: ਨਛੱਤਰ ਪਾਲ

ਨਵਾਂਸ਼ਹਿਰ, 21 ਜਨਵਰੀ (ਗੁਰਬਖਸ਼ ਸਿੰਘ ਮਹੇ) - ਅੱਜ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਡਾ: ਨਛੱਤਰ ਪਾਲ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਡਾ: ਨਛੱਤਰ ਪਾਲ ਨੇ ਪੁਰਾਣੀ ਅਕਾਲੀ ਦਲ ਸਰਕਾਰ ਦੀ ...

ਪੂਰੀ ਖ਼ਬਰ »

ਸੁਨੀਤਾ ਚੌਧਰੀ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਮਜਾਰੀ/ਸਾਹਿਬਾ, 21 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਨੀਤਾ ਚੌਧਰੀ ਵਲੋਂ ਆਪਣੀ ਟੀਮ ਨਾਲ ਪਿੰਡ ਜੈਨਪੁਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ...

ਪੂਰੀ ਖ਼ਬਰ »

ਡਾ. ਸੁੱਖੀ ਨੂੰ ਵੱਡੇ ਫਰਕ ਨਾਲ ਜਿਤਾਵਾਂਗੇ - ਸ਼ਾਹ

ਘੁੰਮਣਾਂ, 21 ਜਨਵਰੀ (ਮਹਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਬੰਗਾ ਤੋਂ ਡਾ. ਸੁਖਵਿੰਦਰ ਕੁਮਾਰ ਸੁੱਖੀ ਜੋ ਕਿ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਇਨਸਾਨ ਹਨ ਜੋ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸੀ.ਪੀ.ਆਈ.(ਐਮ) ਦੇ ਮਾ: ਪ੍ਰੇਮ ਰੱਕੜ ਹਲਕਾ ਬਲਾਚੌਰ ਤੋਂ ਹੋਣਗੇ ਉਮੀਦਵਾਰ

ਬਲਾਚੌਰ, 21 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਆਮ ਆਦਮੀ ਪਾਰਟੀ ਵਲੋਂ ਹਲਕਾ ਬਲਾਚੌਰ ਤੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਉਪਰੰਤ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦ) ਇਕਾਈ ਬਲਾਚੌਰ ਵੱਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਸੁਨੀਤਾ ਚੌਧਰੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ

ਬਲਾਚੌਰ, 21 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਵਿਧਾਨ ਸਭਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਾਂਝੀ ਸਰਕਾਰ ਬਣਨ ਤੇ ਬਲਾਚੌਰ ਹਲਕੇ ਅੰਦਰ ਦੀ ਕਾਇਆ ਕਲਪ ਕੀਤੀ ਜਾਵੇ ਅਤੇ 13 ਨੁਕਾਤੀ ਪ੍ਰੋਗਰਾਮ ਤਹਿਤ ਐਲਾਨੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਸ਼ਾਨ ਨਾਲ ਜਿੱਤੇਗੀ - ਡਾ. ਸੁੱਖੀ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਸ਼ਾਨ ਨਾਲ ਜਿੱਤੇਗੀ ਅਤੇ ਪੰਜਾਬ 'ਚ ਸਰਕਾਰ ਬਣਾਵੇਗੀ | ਇਹ ਸ਼ਬਦ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਬਹਿਰਾਮ ਵਿਖੇ ਅਕਾਲੀ ਆਗੂ ਹਰਜੀਤਪਾਲ ਸਿੰਘ ...

ਪੂਰੀ ਖ਼ਬਰ »

ਪਰਹਾਰ ਦੇ ਹੱਕ 'ਚ ਬਸਪਾ ਵਲੋਂ ਵੱਡੀ ਇਕੱਤਰਤਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਦੇ ਹੱਕ 'ਚ ਬਸਪਾ ਮਹਿਲਾ ਵਿੰਗ ਦੀ ਜ਼ਿਲ੍ਹਾ ਸੈਕਟਰੀ ਗੁਰਦੇਵ ਕੌਰ ਦੀ ਅਗਵਾਈ 'ਚ ਮੁਹੱਲਾ ਅਸਲਾਮਾਬਾਦ ...

ਪੂਰੀ ਖ਼ਬਰ »

ਝਿੰਗੜਾਂ 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਔੜ/ਝਿੰਗੜਾਂ, 21 ਜਨਵਰੀ (ਕੁਲਦੀਪ ਸਿੰਘ ਝਿੰਗੜ) - ਪਿੰਡ ਝਿੰਗੜਾਂ ਵਿਖੇ ਗਰਾਮ ਪੰਚਾਇਤ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸਮਾਜ ਸੇਵੀ ਜਤਿੰਦਰਜੀਤ ਸਿੰਘ ਜਿੰਦਾ ...

ਪੂਰੀ ਖ਼ਬਰ »

ਬੰਗਾ 'ਚ ਕਰਵਾਏ ਫੁੱਟਬਾਲ ਟੂਰਨਾਮੈਂਟ ਦੌਰਾਨ ਜੀਂਦੋਵਾਲ ਦੀ ਟੀਮ ਜੇਤੂ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਜੀਂਦੋਵਾਲ ਫੁੱਟਬਾਲ ਕਲੱਬ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਖਿਡਾਰੀਆਂ ਨਾਲ ਜਾਣ-ਪਹਿਚਾਣ ਕਿਸਾਨ ਆਗੂ ਮਨਦੀਪ ਸਿੰਘ ਗੋਬਿੰਦਪੁਰ ਨੇ ਕੀਤੀ | ਕੁਆਟਰ ਫਾਈਨਲ ...

ਪੂਰੀ ਖ਼ਬਰ »

ਚੋਣ ਬੂਥਾਂ 'ਤੇ ਦਿਵਿਆਂਗ ਵੋਟਰਾਂ ਨੂੰ 'ਪਿਕ ਐਂਡ ਡਰਾਪ' ਦੀ ਸਹੂਲਤ ਦਿੱਤੀ ਜਾਵੇਗੀ - ਡੀ.ਸੀ.

ਨਵਾਂਸ਼ਹਿਰ, 21 ਜਨਵਰੀ (ਗੁਰਬਖਸ਼ ਸਿੰਘ ਮਹੇ) - ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ) ਮਤਦਾਤਾਵਾਂ ਨੂੰ ਮੌਜੂਦਾ ਵਿਧਾਨ ਸਭਾ ਚੋਣ ਮਤਦਾਨ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵਲੋਂ 20 ਫਰਵਰੀ ਨੂੰ ਉਨ੍ਹਾਂ ਨੂੰ 'ਪਿਕ ਐਂਡ ਡਰਾਪ' ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਚੰਡੀਗੜ੍ਹ ਰੋਡ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ 22 ਜਨਵਰੀ ਨੂੰ ਸ਼ਾਮ 6 ਵਜੇ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਯਾਦਗਾਰੀ ਕਬੱਡੀ ਕੱਪ 23 ਨੂੰ

ਬੰਗਾ, 21 ਜਨਵਰੀ (ਕਰਮ ਲਧਾਣਾ) - ਬਲਾਕ ਦੇ ਪਿੰਡ ਗੋਬਿੰਦਪੁਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਮੇਜਰ ਲੀਗ ਕਬੱਡੀ ਫੈਡਰੇਸ਼ਨ ਵਲੋਂ 23 ਜਨਵਰੀ ਦਿਨ ਐਤਵਾਰ ਤੋਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਪਿੰਡ ਦੀ ਪੰਚਾਇਤ, ਐਨ. ਆਰ. ਆਈ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਮੰਦਰ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਮੁਕੰਦਪੁਰ ਰੋਡ 'ਤੇ ਸਥਿਤ ਮਾਤਾ ਨੈਣਾ ਦੇਵੀ ਮੰਦਰ ਕਮੇਟੀ ਵਲੋਂ ਚੌਥਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪੰਡਿਤ ਪੁਨੀਤ ਸ਼ਰਮਾ ਵਲੋਂ ਹਵਨ ਯੱਗ ਕਰਵਾਇਆ ਗਿਆ | ਮਹਿਲਾ ਸੰਕੀਰਤਨ ਮੰਡਲੀ ਵਲੋਂ ਭਜਨ ...

ਪੂਰੀ ਖ਼ਬਰ »

ਇਕ ਸੰਸਥਾ ਵਾਂਗ ਕੰਮ ਕਰ ਰਹੇ ਹਨ ਮੋਹਨ ਸਿੰਘ ਮਾਨ - ਲੈਕ. ਸ਼ੰਕਰ ਦਾਸ

ਬੰਗਾ, 21 ਜਨਵਰੀ (ਕਰਮ ਲਧਾਣਾ) - ਇਲਾਕੇ ਦੀਆਂ ਉੱਘੀਆਂ ਸਮਾਜ ਸੇਵੀ ਸ਼ਖਸ਼ੀਅਤਾਂ ਦੀ ਇਥੇ ਹੋਈ ਇਕ ਇਕੱਤਰਤਾ ਵਿਚ ਜਿਥੇ ਵੱਖ-ਵੱਖ ਸੰਸਥਾਵਾਂ ਵਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ | ਉਥੇ ਇਲਾਕੇ ਨੂੰ ਲੋੜੀਦੀਆਂ ਸੇਵਾਵਾਂ ਬਾਰੇ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੇ ਅਸਥਾਨ ਕੋਟ ਪੱਤੀ ਵਿਖੇ ਲੰਗਰ ਲਗਾਏ

ਪੱਲੀ ਝਿੱਕੀ, 21 ਜਨਵਰੀ (ਕੁਲਦੀਪ ਸਿੰਘ ਪਾਬਲਾ) - ਬੰਗਾ ਗੜ੍ਹਸ਼ੰਕਰ ਰੋਡ ਤੋਂ ਭੀਣ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕੋਟ ਪੱਤੀ ਵਿਖੇ ਲੱਖ ਦਾਤਾ ਪੀਰ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਮੈਂਬਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦੇ ਲੰਗਰ ...

ਪੂਰੀ ਖ਼ਬਰ »

ਮਾਤਾ ਨਸੀਬੋ ਦੇਵੀ ਨਹੀਂ ਰਹੇ

ਪੋਜੇਵਾਲ ਸਰਾਂ, 21 ਜਨਵਰੀ (ਨਵਾਂਗਰਾਈਾ) - ਰਘਵੀਰ ਸਿੰਘ ਕਟਾਰੀਆ ਸਾਬਕਾ ਮੁੱਖ ਅਧਿਆਪਕ ਅਤੇ ਨਰੇਸ਼ ਕੁਮਾਰ ਕਟਾਰੀਆ ਮੈਨੇਜਰ ਇੰਡੀਅਨ ਆਇਲ ਪਿੰਡ ਬੂਥਗੜ੍ਹ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਨਸੀਬੋ ਦੇਵੀ ਉਮਰ 87 ਸਾਲ ਪਤਨੀ ਚੌਧਰੀ ...

ਪੂਰੀ ਖ਼ਬਰ »

ਨੌਰਾ ਵਿਖੇ ਸੰਤ ਸੇਵਾ ਸਿੰਘ ਦੀ ਬਰਸੀ 'ਤੇ ਸਮਾਗਮ ਅੱਜ

ਪੱਲੀ ਝਿੱਕੀ, 21 ਜਨਵਰੀ (ਕੁਲਦੀਪ ਸਿੰਘ ਪਾਬਲਾ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਸੰਪਰਦਾਇਕ ਸੰਤ ਬਾਬਾ ਘਨੱਯਾ ਸਿੰਘ ਪਠਲਾਵੇ ਵਾਲੇ, ਸੰਤ ਬਾਬਾ ਸੇਵਾ ਸਿੰਘ ਨੌਰਾ ਵਾਲੇ ਸੰਤ ਬਾਬਾ ਭਾਗ ਸਿੰਘ ਨੌਰਾ ਵਾਲੇ, ਸੰਤ ਬਾਬਾ ...

ਪੂਰੀ ਖ਼ਬਰ »

ਸਾਧਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਗੁਰਦੁਅਰਾ ਪੱਟੀ ਮਾਨ ਸਿੰਘ ਸਾਧਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਿੰਨ ਦਿਨਾਂ ਸਮਾਗਮ ਪ੍ਰਬੰਧਕ ਕਮੇਟੀ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਸਾਂਝ ਕੇਂਦਰ ਮੁਕੰਦਪੁਰ ਵਲੋਂ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਮੁਕੰਦਪੁਰ, 21 ਜਨਵਰੀ (ਅਮਰੀਕ ਸਿੰਘ ਢੀਂਡਸਾ) - ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਐਚ. ਓ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਮੁਕੰਦਪੁਰ ਦੀ ਪੁਲਿਸ ਵਲੋਂ ਪਿੰਡ-ਪਿੰਡ ਵਿਚ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਕੌਮੀ ਪੱਧਰੀ ਆਰਟ ਮੁਕਾਬਲੇ ਦਾ ਪਹਿਲਾ ਸਥਾਨ ਮੰਨਤ ਬੰਗਾ ਨੇ ਮੱਲਿਆ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਅੱਠਵੀਂ ਜਮਾਤ ਵਿਚ ਪੜ੍ਹ ਰਹੀ ਉੱਘੇ ਸੰਗੀਤਕਾਰ ਪ੍ਰੋ. ਰਾਮ ਪਾਲ ਬੰਗਾ ਦੀ ਬੇਟੀ ਮੰਨਤ ਬੰਗਾ ਨੇ ਆਨ ਲਾਇਨ ਕੌਮੀ ਪੱਧਰੀ ਆਰਟ ਮੁਕਾਬਲਾ ਜਿੱਤ ਕੇ ਜਿੱਥੇ ਆਪਣੇ ਸਕੂਲ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਨਖਾਨਾ ਨੂੰ 18 ਕੰਪਿਊਟਰ ਦਿੱਤੇ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਨਖਾਨਾ ਦੇ ਮੁਖੀ ਸੁਖਵਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ. ਆਰ. ਆਈ ਸਪੋਰਟਸ ਐਂਡ ਵੈਲਫੇਅਰ ਕਲੱਬ ਖਾਨਖਾਨਾ ਵਲੋਂ ਐਨ. ਆਰ. ਆਈ ਰਿਟਾਇਰਡ ਲੈਕਚਰਾਰ ਸ. ਪ੍ਰਗਟ ...

ਪੂਰੀ ਖ਼ਬਰ »

ਸੁਨੀਤਾ ਚੌਧਰੀ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਮਜਾਰੀ/ਸਾਹਿਬਾ, 21 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਨੀਤਾ ਚੌਧਰੀ ਦੇ ਹੱਕ ਵਿਚ ਬਸਪਾ ਆਗੂਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਕਸਬਾ ਮਜਾਰੀ ਵਿਖੇ ਬਸਪਾ ਆਗੂ ਮਨਜੀਤ ਸਿੰਘ ਸੂਦ ਆਲੋਵਾਲ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ 'ਚ ਵਿਸ਼ਾਲ ਨਗਰ ਕੀਰਤਨ 23 ਨੂੰ

ਸੰਧਵਾਂ, 21 ਜਨਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ- ਸੂੰਢ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 23 ਜਨਵਰੀ ਦਿਨ ਐਤਵਾਰ ਨੂੰ ਵਿਸ਼ਾਲ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX