ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  42 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  19 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  40 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  51 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਤਰਨਤਾਰਨ

ਕਾਂਗਰਸ ਦੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਵਿਰਸਾ ਸਿੰਘ ਭੁੱਲਰ ਸੈਂਕੜੇ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸਰਾਏ ਅਮਾਨਤ ਖਾਂ, 21 ਜਨਵਰੀ (ਨਰਿੰਦਰ ਸਿੰਘ ਦੋਦੇ)¸ਕਸਬਾ ਸਰਾਏ ਅਮਾਨਤ ਖਾਂ ਤੋਂ ਟਕਸਾਲੀ ਕਾਂਗਰਸੀ ਤੇ ਬਲਾਕ ਗੰਡੀਵਿੰਡ ਦੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਵਿਰਸਾ ਸਿੰਘ ਭੁੱਲਰ ਆਪਣੇ ਨਾਲ ਸੈਂਕੜੇ ਪਰਿਵਾਰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਤਰਨ ਤਾਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਸਰਾਏ ਅਮਾਨਤ ਖਾਂ ਵਿਖੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਨੂੰ ਦੋਹੀਂ ਹੱਥੀਂ ਲੁੱਟਿਆ ਤੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਲੁਟਾਇਆ, ਜਿਸ ਕਾਰਨ ਉਨ੍ਹਾਂ ਦੇ ਕੋਲੋਂ ਕਰੋੜਾਂ ਰੁਪਏ ਨਕਦ ਤੇ ਬੇਸ਼ੁਮਾਰ ਜਾਇਦਾਦਾਂ ਮਿਲ ਰਹੀਆਂ ਹਨ | ਇਸ ਮੌਕੇ ਸੰਬੋਧਨ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਹੁਣ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਦਿਓ ਤਾਂ ਜੋ ਆਉਣ ਵਾਲੇ ਪੰਜਾਂ ਸਾਲਾਂ ਵਿਚ ਪੰਜਾਬ ਵਿਚ ਵਿਕਾਸ ਦੀਆਂ ਹਨੇਰੀਆਂ ਲਿਆ ਦੇਵਾਂਗੇ | ਸਰਕਾਰ ਆਉਣ 'ਤੇ ਕਾਂਗਰਸ ਆਗੂਆਂ ਅਤੇ ਵਿਧਾਇਕ ਵਲੋਂ ਕੀਤੇ ਗਏ ਗ਼ਲਤ ਕੰਮਾਂ ਦੀ ਜਾਂਚ ਕਰਵਾਈ ਜਾਵੇਗੀ | ਇਸ ਸਮੇਂ ਮਜੀਠੀਆ ਨੇ ਡਾ. ਜਗਜੀਤ ਸਿੰਘ, ਗੁਰਬੀਰ ਸਿੰਘ ਭੁੱਲਰ, ਪ੍ਰਧਾਨ ਭਗਵੰਤ ਸਿੰਘ, ਪ੍ਰਧਾਨ ਕਿ੍ਪਾਲ ਸਿੰਘ ਲਾਲੀ ਕਸੇਲ, ਅਰਜਨ ਸਿੰਘ, ਲਾਲ ਸਿੰਘ, ਕੇਵਲ ਸਿੰਘ, ਡਾ. ਕੁਲਵੰਤ ਸਿੰਘ, ਪ੍ਰਧਾਨ ਲੱਖਾ ਸਿੰਘ ਤੇ ਸੈਂਕੜੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਨਮਾਨਿਤ ਕੀਤਾ | ਇਸ ਸਮੇਂ ਗੁਰਮਿੰਦਰ ਸਿੰਘ ਰਟੌਲ, ਚੇਅਰਮੈਨ ਹਰਵੰਤ ਸਿੰਘ ਝਬਾਲ, ਤਲਬੀਰ ਸਿੰਘ ਗਿੱਲ, ਗੁਰਬੀਰ ਸਿੰਘ ਭੁੱਲਰ, ਰਾਜਬੀਰ ਸਿੰਘ, ਸੁਖਪਾਲ ਸਿੰਘ ਭੁੱਲਰ, ਅਵਤਾਰ ਸਿੰਘ ਸੋਹਲ, ਸੁਖਜਿੰਦਰ ਸਿੰਘ ਕਸੇਲ, ਅਜਮੇਰ ਸਿੰਘ ਕਾਕਾ ਛਾਪਾ, ਹੈਰੀ ਬੁਰਜ, ਕਿੰਦਾ ਚਾਹਲ, ਪ੍ਰਧਾਨ ਹਰਜਿੰਦਰ ਸਿੰਘ ਜਿੰਦਾ, ਯਾਦਵਿੰਦਰ ਸਿੰਘ ਯਾਦੋਂ, ਜਸਬੀਰ ਸਿੰਘ ਸਰਾਂ, ਮੇਜਰ ਸਿੰਘ ਭੋਲਾ, ਗੁਰਜੀਤ ਸਿੰਘ ਬਾਰੀਆ, ਅਮਨਪ੍ਰੀਤ ਸਿੰਘ ਗੰਡੀਵਿੰਡ, ਬਗੀਚਾ ਸਿੰਘ ਲਹੀਆ, ਆੜ੍ਹਤੀ ਜੰਗਸ਼ਰ ਸਿੰਘ ਲਹੀਆ, ਆੜ੍ਹਤੀ ਮਹਾਂਬੀਰ ਸਿੰਘ, ਬਲਬੀਰ ਸਿੰਘ ਲਹੀਆ, ਜਿਉਣ ਸਿੰਘ, ਹੈਪੀ ਦਿੱਲੀ, ਰਵਿੰਦਰ ਸਿੰਘ ਚੀਮਾ, ਗੁਰਬਿੰਦਰ ਸਿੰਘ ਬਿੰਦਰ ਚੀਮਾ, ਹਰਦਿਆਲ ਸਿੰਘ ਝਬਾਲ, ਮਾਣਕ ਬੰਬੇ, ਜਸਕਰਨ ਸਿੰਘ ਸ਼ਰਾਂ, ਜਸਬੀਰ ਸਿੰਘ ਸਵਰਗਾਪੁਰੀ, ਪ੍ਰੀਤੲਇੰਦਰ ਸਿੰਘ ਚੀਨੀਆਂ, ਗੁਰਵੇਲ ਸਿੰਘ, ਲਖਵਿੰਦਰ ਸਿੰਘ ਭੁਸੇ, ਨੰਬਰਦਾਰ ਰਾਮ ਸਿੰਘ, ਮੈਂਬਰ ਨਿਰਵੈਲ ਸਿੰਘ ਲਾਲੀ, ਤੀਰਥ ਸਿੰਘ ਗੰਡੀਵਿੰਡ, ਪ੍ਰਦੀਪ ਸਿੰਘ ਕਸੇਲ ਤੇ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ |

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਰੇਕ ਸਹੂਲਤਾਂ ਮਿਲਣਗੀਆਂ-ਬ੍ਰਹਮਪੁਰਾ

ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸਵ. ...

ਪੂਰੀ ਖ਼ਬਰ »

ਹਰਮੀਤ ਸੰਧੂ ਦੇ ਹੱਕ ਵਿਚ ਚੋਣ ਮੀਟਿੰਗ ਹੋਈ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਵਾਰਡ ਨੰਬਰ 22 ਵਿਖੇ ਸਾਬਕਾ ਕੌਂਸਲਰ ਜਸਬੀਰ ਸਿੰਘ ਮਿੰਟੂ ਗੋਲਡ ਕਲੱਬ ਵਾਲਿਆਂ ਦੇ ਗ੍ਰਹਿ ਵਿਖੇ ਚੋਣ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਵੋਟਰ ਜਥੇਦਾਰ ਬ੍ਰਹਮਪੁਰਾ ਨੂੰ ਰਿਕਾਰਡ ਤੋੜ ਜਿੱਤ ਦਿਵਾਉਣਗੇ- ਭਿੰਦਾ, ਪਿ੍ੰਸ

ਗੋਇੰਦਵਾਲ ਸਾਹਿਬ, 21 ਜਨਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਦੇ ਵਰਕਰ ਅਤੇ ਆਗੂ ਰਿਕਾਰਡ ਤੋੜ ਜਿੱਤ ਦਿਵਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਤਰਨ ਤਾਰਨ 'ਚ ਕੋਰੋਨਾ ਦਾ ਬਲਾਸਟ 229 ਨਵੇਂ ਮਾਮਲੇ ਆਏ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸ਼ੁੱਕਰਵਾਰ ਨੂੰ 229 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਤਰਨ ਤਾਰਨ ਵਿਖੇ ਦੋ ਥਾਵਾਂ 'ਤੇ ਛਾਪਾਮਾਰੀ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੇ ਐਸ.ਐਸ.ਪੀ. ਰੈਂਕ ਦੇ ਇਕ ਅਧਿਕਾਰੀ ਦੀ ਅਗਵਾਈ ਵਿਚ ਇਕ ਟੀਮ ਵਲੋਂ ਤਰਨ ਤਾਰਨ ਵਿਖੇ ਅਕਾਲੀ ਦਲ ਦੇ ਸਾਬਕਾ ਕੌਂਸਲਰ ਅਤੇ ਕਾਲੋਨਾਈਜ਼ਰ ਸਰਬਰਿੰਦਰ ਸਿੰਘ ਭਰੋਵਾਲ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਹਵੇਲੀਆਂ ਦੇ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕਾਂਗਰਸ ਦਾ ਪੱਲਾ ਫੜਿਆ

ਸਰਾਏ ਅਮਾਨਤ ਖਾਂ, 21 ਜਨਵਰੀ (ਨਰਿੰਦਰ ਸਿੰਘ ਦੋਦੇ)¸ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਚੇਅਰਮੈਨ ਰਮਨ ਕੁਮਾਰ ਝਬਾਲ ਦੇ ਪ੍ਰੇਰਨਾ ਸਦਕਾ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਨਵਰੀਤ ਸਿੰਘ ਸ਼ਫੀਪੁਰ ਨੂੰ ਭਾਜਪਾ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਤਰਨ ਤਾਰਨ, 21 ਜਨਵਰੀ (ਵਿਕਾਸ ਮਰਵਾਹਾ)-ਬੀ.ਜੇ.ਪੀ. ਹਾਈਕਮਾਨ ਵਲੋਂ ਸੀਨੀਅਰ ਭਾਜਪਾ ਆਗੂ, ਸਾਬਕਾ ਜ਼ਿਲ੍ਹਾ ਪ੍ਰਧਾਨ ਨਵਰੀਤ ਸਿੰਘ ਸ਼ਫੀਪੁਰ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਉਮੀਦਵਾਰ ਐਲਾਨੇ ਜਾਣ 'ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ਲਈ ਸ਼ਿਕਾਇਤਾਂ ਸੰਬੰਧੀ ਸੰਪਰਕ ਨੰਬਰ ਜਾਰੀ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫਸਰ ਕਮ ਇੰਚਾਰਜ਼ (ਸ਼ਿਕਾਇਤ ਸੈੱਲ) ਤਰਨ ਤਾਰਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਕੁਲਵੰਤ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ, 2 ਫ਼ਰਾਰ-ਐੱਸ. ਐੱਸ. ਪੀ.

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹਮੇਸ਼ਾ ਹੀ ਪੰਜਾਬ ਤੇ ਪੰਜਾਬੀ ਨੂੰ ਵਿਸਾਰਿਆ ਗਿਆ¸ਡਿੰਪਾ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੇ ਨਾਲ ਨਾਲ ਪੰਜਾਬੀ ਨੂੰ ਵਿਸਾਰਿਆ ਹੀ ਹੈ | ਪੰਜਾਬ ਦੇ ਲੋਕਾਂ ਲਈ ਜਦ ਵੀ ਕਿਸੇ ਸਹੂਲਤ ਜਾਂ ਵੱਡੇ ਪੈਕੇਜ਼ ਦੀ ਗੱਲ ਚੱਲੀ ਤਾਂ ਕੇਂਦਰ ਸਰਕਾਰ ਵਲੋਂ ਉਸ ਨੂੰ ...

ਪੂਰੀ ਖ਼ਬਰ »

ਵਾਰਡ ਨੰਬਰ 22 ਦੀਆਂ ਕੱਟੀਆਂ ਤੇ ਬਦਲੀਆਂ ਵੋਟਾਂ ਬਣਾਈਆਂ ਜਾਣ-ਮਿੰਟੂ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਜਿੰਨਾ ਲੋਕਤੰਤਰ ਦਾ ਘਾਣ ਹੋ ਰਿਹਾ ਹੈ, ਉਨ੍ਹਾਂ ਸ਼ਾਇਦ ਹੀ ਪਹਿਲਾਂ ਕਦੇ ਹੋਇਆ ਹੋਵੇ | ਇਹ ਪ੍ਰਗਟਾਵਾ ਸਾਬਕਾ ਕੌਂਸਲਰ ਜਸਬੀਰ ਸਿੰਘ ਮਿੰਟੂ ਵਾਰਡ ਨੰਬਰ 22 ਨੇ ਕਰਦਿਆਂ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਸਰਪੰਚ ਦਾ ਲੜਕਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸ਼ਾਹਬਾਜ਼ਪੁਰ, 21 ਜਨਵਰੀ (ਪਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਭਰਵੀਂ ਮੀਟਿੰਗ ਗਿਆਨ ਸਿੰਘ ਸ਼ਾਹਬਾਜ਼ਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਗ੍ਰਹਿ ਵਿਖੇ ਹੋਈ | ...

ਪੂਰੀ ਖ਼ਬਰ »

ਪੰਜਾਬ ਸਿੰਘ ਕੰਬੋਕੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਖਾਲੜਾ, 21 ਜਨਵਰੀ (ਜੱਜਪਾਲ ਸਿੰਘ ਜੱਜ)¸ਵਿਧਾਨ ਸਭਾ ਹਲਕਾ ਖੇਮਕਰਨ ਦੇ ਇਤਿਹਾਸਕ ਪਿੰਡ ਮਾੜੀ ਕੰਬੋਕੇ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਪੰਜਾਬ ਸਿੰਘ ਕੰਬੋਕੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ | ਇਸ ...

ਪੂਰੀ ਖ਼ਬਰ »

ਕਾਂਗਰਸੀ ਤੇ ਅਕਾਲੀ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਸੁਰ ਸਿੰਘ, 21 ਜਨਵਰੀ (ਧਰਮਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਤੋਂ ਉਮੀਦਵਾਰ ਸਰਵਣ ਸਿੰਘ ਧੁੰਨ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦ ਕਸਬਾ ਸੁਰ ਸਿੰਘ ਦੇ ਅਨੇਕ ਕਾਂਗਰਸੀ ਅਤੇ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਵਾਹਿਗੁਰੂ ਐਂਟਰਪ੍ਰਾਈਜਿਜ਼ ਤੋਂ ਚਾਰ ਦਿਨਾਂ 'ਚ ਹਾਸਲ ਕੀਤਾ ਯੂ.ਕੇ. ਦਾ ਸਟੱਡੀ ਵੀਜ਼ਾ

ਗੋਇੰਦਵਾਲ ਸਾਹਿਬ, 21 ਜਨਵਰੀ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜ਼ਿਜ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆ ਕਈਆਂ ਦੇ ਸੁਪਨਿਆਂ ਨੂੰ ਸਾਕਾਰ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀ ਮੰਡੀ 'ਚ ਆਵੇਗਾ ਕਿਸਾਨਾਂ ਮਜ਼ਦੂਰਾਂ ਦਾ ਹੜ੍ਹ-ਧਾਰੀਵਾਲ

ਪੱਟੀ, 21 ਜਨਵਰੀ (ਖਹਿਰਾ, ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਵਲੋਂ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਚ ਹੋਣ ਵਾਲੀ ਰੈਲੀ ਸੰਬੰਧੀ ਪਿੰਡ ਪੱਧਰੀ ਮੀਟਿੰਗਾਂ ਚੱਲ ਰਹੀਆ ਹਨ | ਇਸੇ ਤਰ੍ਹਾਂ ਪਿੰਡ ਧਾਰੀਵਾਲ, ਹਰੀਕੇ, ਬੂਹ, ਬੁਰਜ ਪੂਹਲਾ, ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਗੀਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਮਰਕੋਟ, 21 ਜਨਵਰੀ (ਗੁਰਚਰਨ ਸਿੰਘ ਭੱਟੀ)-ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਦਊਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ.ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਛੱਡ ਕੇ ਜਗੀਰ ਸਿੰਘ ਸਾਬਕਾ ਸਰਪੰਚ, ਸਰਵਨ ਸਿੰਘ ਕਲੱਬ ...

ਪੂਰੀ ਖ਼ਬਰ »

ਕੌਂਸਲਰ ਨਿਰਮਲ ਸਿੰਘ ਬੱਲ ਦੀ ਅਗਵਾਈ 'ਚ ਭਾਰੀ ਗਿਣਤੀ 'ਚ ਕਾਂਗਰਸ ਤੇ ਅਕਾਲੀ 'ਆਪ' 'ਚ ਸ਼ਾਮਿਲ

ਖੇਮਕਰਨ, 21 ਜਨਵਰੀ (ਰਾਕੇਸ਼ ਬਿੱਲਾ)¸ਖੇਮਕਰਨ ਦੇ ਕਾਂਗਰਸ ਦੇ ਕੌਂਸਲਰ ਨਿਰਮਲ ਸਿੰਘ ਬੱਲ ਦੀ ਪ੍ਰੇਰਨਾ ਨਾਲ ਅੱਜ ਭਾਰੀ ਗਿਣਤੀ ਵਿਚ ਕਾਂਗਰਸ ਤੇ ਅਕਾਲੀ ਦਲ ਦੇ ਸਮੱਰਥਕ ਭਾਰੀ ਗਿਣਤੀ 'ਚ 'ਆਪ' ਵਿਚ ਸ਼ਾਮਿਲ ਹੋਏ, ਜਿਨ੍ਹਾਂ ਵਿਚ ਹਰਦੀਪ ਸਿੰਘ, ਕੁਲਦੀਪ ਵਰਨਾਲਾ, ...

ਪੂਰੀ ਖ਼ਬਰ »

ਮਾਸਟਰ ਸੂਰਤ ਸਿੰਘ ਐਮਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਝਬਾਲ, 21 ਜਨਵਰੀ (ਸੁਖਦੇਵ ਸਿੰਘ)¸ਬੀਤੇ ਦਿਨੀਂ ਪ੍ਰਲੋਕ ਗਮਨ ਕਰ ਗਏ ਹੈਂਡ ਮਾ. ਸੂਰਤ ਸਿੰਘ ਐਮਾ ਦੇ ਗ੍ਰਹਿ ਪਿੰਡ ਐਮਾ ਕਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ...

ਪੂਰੀ ਖ਼ਬਰ »

ਪਿੰਡ ਸ਼ਹਾਬਪੁਰ ਤੋਂ ਵੱਡੀ ਗਿਣਤੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਪਰਿਵਾਰ ਆਪ 'ਚ ਸ਼ਾਮਿਲ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੱੁਲਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਸ਼ਹਾਬਪੁਰ ਵਿਚ ਕਾਂਗਰਸ ਦੇ ਮੌਜੂਦਾ ...

ਪੂਰੀ ਖ਼ਬਰ »

ਪਿੰਡ ਦੂਹਲ ਕੋਹਨਾ ਵਿਖੇ ਆਮ ਆਦਮੀ ਪਾਰਟੀ 'ਚ ਕਈ ਪਰਿਵਾਰ ਸ਼ਾਮਿਲ

ਖੇਮਕਰਨ/ਅਮਰਕੋਟ, 21 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)¸ਹਲਕਾ ਖੇਮਕਰਨ ਦੇ ਪਿੰਡ ਦੂਹਲ ਕੋਹਨਾ ਵਿਚ ਅਕਾਲੀ ਦਲ ਨੂੰ ਝਟਕਾ ਲੱਗਾ, ਜਦ 'ਆਪ' ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਹਾਜ਼ਰੀ ਵਿਚ ਪਿੰਡ ਦੇ ਸਾਬਕਾ ਸਰਪੰਚ ਹਰਦਿਆਲ ਸਿੰਘ ਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

'ਆਪ' ਵਰਕਰਾਂ ਦੇ ਹੌਸਲੇ ਬੁਲੰਦ- ਲਾਲਜੀਤ ਸਿੰਘ ਭੁੱਲਰ

ਪੱਟੀ, 21 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਵੋਟਰਾਂ ਵਿਚ ਅੱਜ ਉਸ ਸਮੇਂ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਜਦੋਂ ਸਰਵੇ ਕਰਨ ਵਾਲੇ ਕੁਝ ਮੀਡੀਆ ...

ਪੂਰੀ ਖ਼ਬਰ »

ਜਥੇ. ਬ੍ਰਹਮਪੁਰਾ ਦੇ ਹੱਕ ਵਿਚ ਹੋਈ ਭਰਵੀਂ ਚੋਣ ਮੀਟਿੰਗ

ਤਰਨ ਤਾਰਨ, 21 ਜਨਵਰੀ (ਵਿਕਾਸ ਮਰਵਾਹਾ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਸੰਘੇ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਉੱਪ ਸਰਪ੍ਰਸਤ ਸ. ਰਣਜੀਤ ਸਿੰਘ ਬਹ੍ਰਮਪੁਰਾ ਦੇ ਹੱਕ 'ਚ ਅਲਵਿੰਦਰਪਾਲ ...

ਪੂਰੀ ਖ਼ਬਰ »

ਬਾਪੂ ਕਲਗਾ ਸਿੰਘ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅਮਰਕੋਟ, 21 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਦੂਹਲ ਕੋਹਨਾ 'ਚ 'ਆਪ' ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਤਕੜਾ ਸਹਿਯੋਗ ਮਿਲਿਆ, ਜਦ ਪਿੰਡ ਵਿਚਲੇ ਕਾਂਗਰਸ ਤੇ ਅਕਾਲੀ ਦਲ ਨਾਲ ਸੰਬੰਧਿਤ ਬਾਪੂ ਕਲਗਾ ਸਿੰਘ, ਗੁਰਲਾਲ ਸਿੰਘ ਯੂਥ ਆਗੂ, ...

ਪੂਰੀ ਖ਼ਬਰ »

ਪੰਜਾਬ 'ਚ ਦੁਵੱਲੀ ਰਾਜਨੀਤੀ ਖੇਡ ਰਹੇ ਹਨ ਅਰਵਿੰਦ ਕੇਜਰੀਵਾਲ-ਮਜੀਠੀਆ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਚ ਆ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਵੱਲੀ ਰਾਜਨੀਤੀ ਖੇਡ ਰਹੇ ਹਨ | ਜਦ ਕੇਜਰੀਵਾਲ ਦਿੱਲੀ ਵਿਚ ਹੁੰਦੇ ਹਨ ਤਾਂ ਪੰਜਾਬ ਦੇ ਪਾਣੀਆਂ 'ਤੇ ਦਿੱਲੀ ਦਾ ਹੱਕ ਜਤਾਉਣ ਲੱਗ ਪੈਂਦੇ ਹਨ ਅਤੇ ਜਦ ਹਰਿਆਣੇ ਵਿਚ ...

ਪੂਰੀ ਖ਼ਬਰ »

ਭਾਜਪਾ ਨੇ ਨਵਰੀਤ ਸਿੰਘ ਸ਼ਫੀਪੁਰ ਨੂੰ ਤਰਨ ਤਾਰਨ ਤੋਂ ਉਮੀਦਵਾਰ ਐਲਾਨਿਆ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਨਵਰੀਤ ਸਿੰਘ ਸਫੀਪੁਰ ਨੂੰ ਭਾਜਪਾ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ, ਜਿਸ ਕਾਰਨ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ...

ਪੂਰੀ ਖ਼ਬਰ »

ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ

ਫਤਿਆਬਾਦ, 21 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਮੁਖੀ ਪ੍ਰੀਤਇੰਦਰ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਪਿੁਲਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਝਟਕਾ, ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਪੱਟੀ, 21 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਮੁੱਖ ਦਫ਼ਤਰ ਪੱਟੀ ਵਿਖੇ ਪਿੰਡ ਜੌੜਾ ਦੇ ਸਰਪੰਚੀ ਦੇ ਦਾਅਵੇਦਾਰ ਨੰਬਰਦਾਰ ਗੁਰਦੀਪ ਸਿੰਘ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਰਵਿੰਦਰ ਬ੍ਰਹਮਪੁਰਾ ਵਲੋਂ ਖਡੂਰ ਸਾਹਿਬ ਵਿਖੇ ਤੂਫਾਨੀ ਦੌਰੇ

ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ) -ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਖਡੂਰ ਸਾਹਿਬ ਵਿਖੇ ਟਕਸਾਲੀ ਅਕਾਲੀ ਪਰਿਵਾਰਾਂ ਦੇ ਘਰ ਪਹੁੰਚੇ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਦੀ ਬਰਸੀ ਮੌਕੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਲਗਪਗ 500 ...

ਪੂਰੀ ਖ਼ਬਰ »

ਅਨੇਕਾਂ ਕਾਂਗਰਸੀ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਖੇਮਕਰਨ/ ਅਮਰਕੋਟ, 21 ਜਨਵਰੀ (ਬਿੱਲਾ, ਭੱਟੀ)¸ਹਲਕਾ ਖੇਮਕਰਨ ਦੇ ਪਿੰਡ ਮਹਿਮੂਦਪੁਰਾ ਵਿਚ 'ਆਪ' ਉਮੀਦਵਾਰ ਸਰਵਨ ਸਿੰਘ ਧੁੰਨ ਕਾਂਗਰਸ ਦੇ ਸਮੱਰਥਕਾਂ ਨੂੰ ਆਪਣੇ ਨਾਲ ਤੋਰਨ 'ਚ ਕਾਮਯਾਬ ਹੋ ਰਹੇ ਹਨ | ਪਿੰਡ ਦੇ ਬਾਹਰਵਾਰ ਬਹਿਕਾਂ 'ਤੇ ਗੁਰਬੀਰ ਸਿੰਘ ਦੇ ਘਰ ਹੋਈ ਇਕੱਤਰਤਾ ...

ਪੂਰੀ ਖ਼ਬਰ »

140 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਤਕਸੀਮ

ਪੱਟੀ, 21 ਜਨਵਰੀ ( ਕਾਲੇਕੇ, ਖਹਿਰਾ)¸ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਮੇਂ ਸਮੇਂ ਤੇ ਪੰਜਾਬ ਸਮੇਤ ਹੋਰ ਰਾਜਾਂ 'ਚ ਲੋੜਵੰਦਾਂ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ...

ਪੂਰੀ ਖ਼ਬਰ »

ਕਾਰਜ ਸਿੰਘ ਮੈਂਬਰ ਪੰਚਾਇਤ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਕਾਂਗਰਸੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਮਿਲਿਆ ਜਦੋਂ ਮੌਜੂਦਾ ਕਾਂਗਰਸੀ ਮੈਂਬਰ ਕਾਰਜ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਦੀ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਦਾ ਹਰਦੀਪ ਸਿੰਘ ਖੱਖ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਸਵਾਗਤ

ਗੋਇੰਦਵਾਲ ਸਾਹਿਬ, 21 ਜਨਵਰੀ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਸ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਮੀਤ ...

ਪੂਰੀ ਖ਼ਬਰ »

ਪੰਜਾਬ ਤਿੰਨ ਲੱਖ ਕਰੋੜ ਦੀ ਲੁੱਟ ਦਾ ਹਿਸਾਬ ਚਾਹੁੰਦਾ ਹੈ, ਜਿਸ ਕਾਰਨ ਕਰਜ਼ਾਈ ਹੋਇਆ-ਖਾਲੜਾ ਮਿਸ਼ਨ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸਨ ਸਿੰਘ, ਵਿਰਸਾ ਸਿੰਘ ਬਹਿਲਾ, ਗੁਰਜੀਤ ਸਿੰਘ, ਕਾਬਲ ਸਿੰਘ, ਪ੍ਰਵੀਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ...

ਪੂਰੀ ਖ਼ਬਰ »

ਭਾਜਪਾ ਦੇ ਚੰਨੀ ਸਰਕਾਰ ਖ਼ਿਲਾਫ਼ ਵਰਤੇ ਜਾ ਰਹੇ ਹਥਕੰਡਿਆਂ ਦਾ ਜਵਾਬ ਪੰਜਾਬ ਦੇ ਲੋਕ ਦੇਣਗੇ-ਮਾੜੀ ਮੇਘਾ

ਭਿੱਖੀਵਿੰਡ, 21 ਜਨਵਰੀ (ਬੌਬੀ)¸ਦਿੱਲੀ 'ਚ ਬੈਠੀ ਭਾਜਪਾ ਦੀ ਸਰਕਾਰ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਦਨਾਮ ਕਰਨ ਲਈ ਵੱਖ-ਵੱਖ ਹੱਥਕੰਡੇ ਵਰਤ ਰਹੀ ਹੈ | ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਲੋਕ ਉਨ੍ਹਾਂ ਨੂੰ ਸੁਣਨ ਲਈ ਨਹੀਂ ...

ਪੂਰੀ ਖ਼ਬਰ »

ਮੁਫ਼ਤ ਦਾ ਲਾਲਚ ਦੇ ਕੇ ਲੋਕਾਂ ਦੀਆਂ ਜ਼ਮੀਰਾਂ ਖਰੀਦ ਰਹੀਆਂ ਰਵਾਇਤੀ ਪਾਰਟੀਆਂ-ਅਰੋੜਾ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਜਿਉਂ ਹੀ ਪੰਜ ਸਾਲ ਬਾਅਦ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਹਨ ਉਦੋਂ ਹੀ ਲੋਕਾਂ ਦੀਆਂ ਜ਼ਮੀਰਾਂ ਦੇ ਮੁੱਲ ਪੈਣੇ ਸ਼ੁਰੂ ਹੋ ਜਾਂਦੇ ਹਨ | ਰਵਾਇਤੀ ਪਾਰਟੀਆਂ ਵਲੋਂ ਸਸਤੀ ਬਿਜਲੀ ਮੁਫ਼ਤ ਇਲਾਜ ਪੜ੍ਹਾਈ ਜਾਂ ਬੁਢਾਪਾ ਪੈਨਸ਼ਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX