ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  23 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  21 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  32 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 7 hours ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਦਿਬਦਰੀ ਡੈਮ ਦੇ ਨਿਰਮਾਣ ਨਾਲ ਸਰਸਵਤੀ ਨੂੰ ਸੁਰਜੀਤ ਕੀਤਾ ਜਾਵੇਗਾ-ਮੁੱਖ ਮੰਤਰੀ

ਚੰਡੀਗੜ੍ਹ/ਪੰਚਕੂਲਾ, 21 ਜਨਵਰੀ (ਐਨ. ਐਸ. ਪਰਵਾਨਾ, ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕਈ ਸਾਲ ਪਹਿਲਾਂ ਅਲੋਪ ਹੋ ਚੁੱਕੀ ਸਰਸਵਤੀ ਨਦੀ ਨੂੰ ਆਦਿਬਦਰੀ ਡੈਮ ਦੇ ਨਿਰਮਾਣ ਤੋਂ ਪਹਿਲਾਂ ਮੁੜ ਸੁਰਜੀਤ ਕੀਤਾ ਜਾਵੇਗਾ | ਪੁਰਾਤਨ ਸਮੇਂ ਤੋਂ ਸਰਸਵਤੀ ਨਦੀ ਦੇ ਵਹਾਅ ਵਾਲੇ ਸਥਾਨ ਦੇ ਆਲੇ-ਦੁਆਲੇ ਧਾਰਮਿਕ ਆਸਥਾ ਮੁੜ ਜਾਗਣਗੇ, ਇਸ ਦੇ ਨਾਲ ਹੀ ਇਹ ਇਲਾਕਾ ਤੀਰਥ ਸਥਾਨ ਵਜੋਂ ਵੀ ਵਿਕਸਤ ਹੋਵੇਗਾ | ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਚਕੂਲਾ ਦੇ ਪੀ. ਡਬਲਿਯੂ. ਡੀ ਰੈਸਟ ਹਾਊਸ ਵਿਖੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਆਦਿਬਦਰੀ ਵਿਖੇ ਡੈਮ ਦੇ ਨਿਰਮਾਣ ਨਾਲ ਸੰਬੰਧਿਤ ਸਮਝੌਤਾ ਪੱਤਰ (ਐਮ. ਓ. ਯੂ.) ਸਮਾਰੋਹ ਦੌਰਾਨ ਬੋਲ ਰਹੇ ਸਨ | ਇਸ ਦੌਰਾਨ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਅਤੇ ਹਿਮਾਚਲ ਦੇ ਮੁੱਖ ਸਕੱਤਰ ਰਾਮ ਸੁਭਾਗ ਸਿੰਘ ਨੇ ਦੋਵਾਂ ਮੁੱਖ ਮੰਤਰੀਆਂ ਦੀ ਮੌਜੂਦਗੀ ਵਿਚ ਡੈਮ ਦੇ ਨਿਰਮਾਣ ਲਈ ਇਕ ਸਹਿਮਤੀ ਪੱਤਰ 'ਤੇ ਦਸਖ਼ਤ ਕੀਤੇ | ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ 35 ਸਾਲ ਪੁਰਾਣਾ ਸੁਪਨਾ ਸਾਕਾਰ ਹੋ ਗਿਆ ਹੈ | ਉਨ੍ਹਾਂ ਨੇ 1986-87 ਵਿਚ ਸਰਸਵਤੀ ਦੇ ਪੁਨਰ-ਸੁਰਜੀਤੀ ਸੰਬੰਧੀ ਹੋ ਰਹੀ ਖੋਜ ਦੇ ਸੰਬੰਧ ਵਿਚ ਯਾਤਰਾ ਕੀਤੀ ਸੀ | ਇਹ ਯਾਤਰਾ ਯਮੁਨਾਨਗਰ ਦੇ ਆਦਿਬਦਰੀ ਤੋਂ ਸ਼ੁਰੂ ਹੋ ਕੇ ਕੱਛ ਤੱਕ ਪਹੁੰਚੀ | ਉਨ੍ਹਾਂ ਕਿਹਾ ਕਿ ਆਦਿਬਦਰੀ ਡੈਮ ਦੀ ਉਸਾਰੀ ਨਾਲ ਸਰਸਵਤੀ ਨਦੀ ਵਿਚ 20 ਕਿਊਸਿਕ ਪਾਣੀ ਲਗਾਤਾਰ ਵਗਦਾ ਰਹੇਗਾ | ਇਸ ਨਾਲ ਸਾਰਾ ਸਾਲ ਸਰਸਵਤੀ 'ਚ ਪਾਣੀ ਵਗਦਾ ਰਹੇਗਾ | ਉਨ੍ਹਾਂ ਕਿਹਾ ਕਿ ਸਰਸਵਤੀ ਨਦੀ ਦੇ ਵਹਾਅ ਨੂੰ ਲੈ ਕੇ ਸਿਰਫ਼ ਧਾਰਮਿਕ ਮਾਨਤਾ ਹੀ ਨਹੀਂ ਹੈ, ਸਗੋਂ ਸੈਟੇਲਾਈਟ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਹਾਲੇ ਵੀ ਜ਼ਮੀਨ ਦੇ ਅੰਦਰ ਵਹਿ ਰਹੀ ਹੈ | ਸਰਸਵਤੀ ਨਦੀ 'ਤੇ ਖੋਜ ਦੇ ਸੰਬੰਧ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਇਕ ਚੇਅਰ ਸਥਾਪਿਤ ਕੀਤੀ ਗਈ ਹੈ | ਇਸ ਤੋਂ ਇਲਾਵਾ ਹਰਿਆਣਾ ਸਰਸਵਤੀ ਹੈਰੀਟੇਜ ਡਿਵੈੱਲਪਮੈਂਟ ਬੋਰਡ ਦੀ ਸਥਾਪਨਾ ਕੀਤੀ ਗਈ ਹੈ | ਹਰਿਆਣਾ ਸਰਕਾਰ ਨੇ ਸਰਸਵਤੀ ਨਦੀ ਲਈ ਆਦਿਬਦਰੀ ਤੋਂ ਘੱਗਰ ਨਦੀ ਦੇ ਰਸਤੇ ਕੈਥਲ ਤੱਕ 200 ਕਿਲੋਮੀਟਰ ਦੇ ਖੇਤਰ ਨੂੰ ਨੋਟੀਫਾਈ ਕੀਤਾ ਹੈ | ਮਾਲ ਰਿਕਾਰਡ ਵਿਚ ਵੀ ਇਸ ਦਾ ਜ਼ਿਕਰ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਇਹ ਡੈਮ 215.33 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਪ੍ਰਦੇਸ਼ ਖੇਤਰ ਵਿਚ 31.66 ਹੈਕਟੇਅਰ ਰਕਬੇ ਵਿਚ ਬਣਾਇਆ ਜਾਵੇਗਾ | ਇਹ ਹਰ ਸਾਲ 224.58 ਹੈਕਟੇਅਰ ਮੀਟਰ ਪਾਣੀ ਸਟੋਰ ਕਰੇਗਾ | ਇਸ ਦਾ ਪਾਣੀ ਹਿਮਾਚਲ ਪ੍ਰਦੇਸ਼ ਨੂੰ 61.88 ਹੈਕਟੇਅਰ ਅਤੇ ਹਰਿਆਣਾ ਨੂੰ ਬਾਕੀ 162 ਹੈਕਟੇਅਰ ਪਾਣੀ ਮਿਲੇਗਾ | ਇਸ ਪਾਣੀ ਨੂੰ ਸਰਸਵਤੀ ਨਦੀ ਵਿਚ ਵਹਾਅ ਦਿੱਤਾ ਜਾਵੇਗਾ | ਇਸ ਡੈਮ ਦੀ ਚੌੜਾਈ 101.06 ਮੀਟਰ ਅਤੇ ਉੱਚਾਈ 20.5 ਮੀਟਰ ਹੋਵੇਗੀ | ਡੈਮ ਤੋਂ 20 ਕਿਊਸਿਕ ਪਾਣੀ ਸਾਰਾ ਸਾਲ ਸਰਸਵਤੀ ਨਦੀ ਵਿਚ ਜਾਵੇਗਾ | ਇਸ ਪ੍ਰਾਜੈਕਟ ਦਾ ਉਦੇਸ਼ ਸਰਸਵਤੀ ਨਦੀ ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣਾ ਹੈ | ਡੈਮ ਦੇ ਚਾਲੂ ਹੋਣ ਨਾਲ ਬਰਸਾਤ ਦੇ ਦਿਨਾਂ ਦੌਰਾਨ ਜ਼ਿਆਦਾ ਮੀਂਹ ਪੈਣ ਕਾਰਨ ਪੈਦਾ ਹੋਣ ਵਾਲੀ ਹੜ੍ਹ ਦੀ ਸਥਿਤੀ ਨਾਲ ਵੀ ਨਜਿੱਠਿਆ ਜਾਵੇਗਾ | ਇਸ ਦੇ ਨੇੜੇ ਬਣ ਰਹੀ ਝੀਲ ਨਾਲ ਸੈਰ ਸਪਾਟੇ ਵਿਚ ਵਾਧਾ ਹੋਵੇਗਾ |

ਮੁਹਾਲੀ ਮੈਡੀਕਲ ਕਾਲਜ ਤੋਂ ਹਰ ਸਾਲ ਗ੍ਰੈਜੂਏਟ ਹੋਣਗੇ 100 ਡਾਕਟਰ-ਸਿੱਧੂ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)- ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ ਮੁਹਾਲੀ ਸੂਬੇ ਅੰਦਰ ਡਾਕਟਰਾਂ ਦੀ ਘਾਟ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ 'ਚ ਮਦਦ ਪ੍ਰਦਾਨ ਕਰੇਗੀ | ਇਸ ਮੈਡੀਕਲ ਕਾਲਜ ਵਿਚ ਦਾਖਲਾ ਸ਼ੁਰੂ ਹੋ ਚੁੱਕਿਆ ...

ਪੂਰੀ ਖ਼ਬਰ »

ਆਮੀਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਵਿਸਾਖੀ ਮੌਕੇ ਹੋਵੇਗੀ ਰਿਲੀਜ਼

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਆਮੀਰ ਖ਼ਾਨ ਪ੍ਰੋਡਕਸ਼ਨ ਅਤੇ ਵਾਇਕਾਮ 18 ਸਟੂਡੀਓਜ਼ ਦੀ ਲੰਮੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਫ਼ਿਲਮ 'ਲਾਲ ਸਿੰਘ ਚੱਢਾ' ਨੂੰ ਵਿਸਾਖੀ ਮੌਕੇ 14 ਅਪ੍ਰੈਲ ਨੂੰ ਰਿਲੀਜ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਉੁਲੇਖਣੀ ਹੈ ਕਿ ...

ਪੂਰੀ ਖ਼ਬਰ »

26 ਜਨਵਰੀ ਦੇ ਪ੍ਰੋਗਰਾਮ ਨਾਲ ਮਨਾਈ ਜਾਏਗੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਯੰਤੀ

ਚੰਡੀਗੜ੍ਹ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਵਿਚ ਇਸ ਵਾਰ ਗਣਤੰਤਰ ਦਿਵਸ ਦੇ ਮੌਕੇ 'ਤੇ 26 ਜਨਵਰੀ, 2022 ਨੰੂ ਪੋ੍ਰਗਰਾਮਾਂ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਨਾਲ ਸਬੰਧਿਤ ਝਾਂਕੀ ਅਤੇ ਸਭਿਆਚਾਰਕ ਪੋ੍ਰਗਰਾਮ ਵੀ ਕੀਤੇ ਜਾਣਗੇ | ਇਸ ਬਾਰੇ ਵਿਚ ...

ਪੂਰੀ ਖ਼ਬਰ »

ਮੇਅਰ ਵਲੋਂ ਫੂਡ ਸੇਫ਼ਟੀ ਟਰੇਨਿੰਗ ਦਾ ਉਦਘਾਟਨ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)- ਨਗਰ ਨਿਗਮ ਮੇਅਰ ਸਰਬਜੀਤ ਕੌਰ ਨੇ ਮਨੀਮਾਜਰਾ ਦੇ ਕਾਰੋਬਾਰੀਆਂ ਲਈ ਫੂਡ ਸੇਫ਼ਟੀ ਟਰੇਨਿੰਗ ਦਾ ਅੱਜ ਉਦਘਾਟਨ ਕੀਤਾ | ਮਨੀਮਾਜਰਾ ਦੇ ਕਮਿਊਨਿਟੀ ਸੈਂਟਰ ਅਤੇ ਪੰਚਕੂਲਾ ਦੇ ਪਿੰਡ ਹੰਗੋਲਾ ਵਿਚ ਫਾਸਟੈਕ ਟਰੇਨਿੰਗ ਪਾਰਟਨਰ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐਸ ਅਤੇ ਦੋ ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮਹਾਨਿਦੇਸ਼ਕ ਰਮੇਸ਼ ਚੰਦਰ ਬਿਢਾਨ ਨੂੰ ...

ਪੂਰੀ ਖ਼ਬਰ »

ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਐਸ.ਸੀ.ਈ.ਆਰ.ਟੀ ਗੁਰੂਗ੍ਰਾਮ ਵਿਚ 36 ਖ਼ਾਲੀ ਅਹੁਦਿਆਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਤਬਾਦਲੇ ਰਾਹੀਂ ਭਰਨ ਦਾ ਫ਼ੈਸਲਾ ਕੀਤਾ ਹੈ, ਇੰਨ੍ਹਾ ਵਿਚ 5 ਅਹੁਦੇ ਸੀਨੀਅਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਵਿਚ ਉਦਮਤਾ ਅਤੇ ਨਵੀਨਤਾ ਸੰਬੰਧੀ ਆਨ-ਲਾਈਨ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 21 ਜਨਵਰੀ (ਨਵਿੰਦਰ ਸਿੰਘ ਬੜਿੰਗ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਦੇ ਇਨੋਵੇਸ਼ਨ ਸੈੱਲ ਨੇ ਉਦਮਤਾ ਅਤੇ ਇਨੋਵੇਸ਼ਨ ਦੇ ਰੂਪ ਵਿਚ ਕਰੀਅਰ ਵਿਸ਼ੇ 'ਤੇ ਇਕ ਆਨਲਾਈਨ ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਵਿਚ 100 ਤੋਂ ਵੱਧ ...

ਪੂਰੀ ਖ਼ਬਰ »

ਸ਼ਹਿਰ ਵਿਚ ਦੁਕਾਨਾਂ ਬੰਦ ਕਰਨ ਦੇ ਸਮੇਂ ਵਿਚ ਵਾਧਾ ਨਾ ਕੀਤੇ ਜਾਣ ਕਾਰਨ ਦੁਕਾਨਦਾਰ ਨਾਰਾਜ਼

ਚੰਡੀਗੜ੍ਹ, 21 ਜਨਵਰੀ (ਨਵਿੰਦਰ ਸਿੰਘ ਬੜਿੰਗ)- ਸ਼ਹਿਰ ਦੀਆਂ ਪੰਜ ਛੋਟੀਆਂ ਮਾਰਕੀਟਾਂ ਵਿਚ ਦੁਕਾਨਾਂ ਸ਼ਾਮ ਨੂੰ 5 ਵਜੇ ਬੰਦ ਕਰਨ ਦੇ ਸਮੇਂ ਵਿਚ ਵਾਧਾ ਨਾ ਕੀਤੇ ਜਾਣ ਕਾਰਨ ਦੁਕਾਨਦਾਰਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਇਸ ਮਾਮਲੇ 'ਤੇ ਉਦਯੋਗ ਵਪਾਰ ਮੰਡਲ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ 24 ਨੂੰ ਰੋਸ ਰੈਲੀਆਂ ਅਤੇ 1 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 24 ਜਨਵਰੀ ਤੋਂ ਰੋਸ ਰੈਲੀਆਂ ਅਤੇ 1 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ | ਇੱਥੇ ਜਾਰੀ ਵੱਖ ਵੱਖ ਦਫ਼ਤਰਾਂ 'ਚ ਰੋਸ ਰੈਲੀਆਂ ਨੂੰ ...

ਪੂਰੀ ਖ਼ਬਰ »

ਸੋਸ਼ਲਿਸਟ ਪਾਰਟੀ ਵਲੋਂ ਡਾਕੂਮੈਂਟਰੀ ਫ਼ਿਲਮ 'ਓੜਕ ਸੱਚ ਰਹੀ' ਦਾ ਪੋਸਟਰ ਰਿਲੀਜ਼

ਚੰਡੀਗੜ੍ਹ, 21 ਜਨਵਰੀ (ਨਵਿੰਦਰ ਸਿੰਘ ਬੜਿੰਗ)- ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਵਲੋਂ ਅੱਜ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਧਾਨ ਸਭਾ ਚੋਣਾਂ ਵਿਚ ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਹੀ ਵੋਟ ਪਾਉਣ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ ਜਾਰੀ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਦੇ 1172 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 9260 ਤੱਕ ਪਹੁੰਚ ਗਈ ਹੈ | ...

ਪੂਰੀ ਖ਼ਬਰ »

ਸੂਰਜ ਨਮਸਕਾਰ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਅਭਿਆਸ ਦੀ ਸ਼ੁਰੂਆਤ

ਚੰਡੀਗੜ੍ਹ, 21 ਜਨਵਰੀ (ਨਵਿੰਦਰ ਸਿੰਘ ਬੜਿੰਗ)- ਰਾਸ਼ਟਰੀ ਯੋਗਾ ਆਸਣ ਸਪੋਰਟਸ ਫੈਡਰੇਸ਼ਨ ਪਤੰਜਲੀ ਯੋਗਪੀਠ ਦੀ ਅਗਵਾਈ ਹੇਠ ਆਜ਼ਾਦੀ ਦੀ ਪਹਿਲੀ ਵਰ੍ਹੇਗੰਢ 'ਤੇ 75 ਕਰੋੜ ਸੂਰਜ ਨਮਸਕਾਰ ਦੇ ਵਿਸ਼ਵ ਰਿਕਾਰਡ ਦਾ ਸੁਪਨਾ ਪੂਰਾ ਕੀਤਾ ਜਾਵੇਗਾ ਇਸ ਟੀਚੇ ਵੱਲ ਵਧਦੇ ਹੋਏ 40 ...

ਪੂਰੀ ਖ਼ਬਰ »

ਨਾ-ਇਤਰਾਜ਼ਯੋਗ ਪ੍ਰਮਾਣ ਪੱਤਰ ਜਾਰੀ ਕਰਨ ਲਈ ਪਾਲਿਸੀ ਬਣਾਈ

ਚੰਡੀਗੜ੍ਹ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸੂਬੇ ਵਿਚ ਨਿਜੀ/ਸਵੈ- ਵਿੱਤਪੋਸ਼ਿਤ ਨਰਸਿੰਗ ਸੰਸਥਾਨਾਂ ਨੂੰ ਨਾ-ਇਤਰਾਜ਼ਯੋਗ ਪ੍ਰਮਾਣ ਪੱਤਰ ਜਾਰੀ ਕਰਨ ਲਈ ਇਕ ਪੋਲਿਸੀ ਬਣਾਈ ਹੈ, ਹੁਣ ਉਹੀ ਸੰਸਥਾਨਾਂ ਨੂੰ ਕੋਰਸ ਕਰਵਾਉਣ ਦੇ ਲਈ ਦਾਖਲਾ ਕਰਨ ਦੀ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 723 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 21 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 723 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 547 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ, ਜਦਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਮਨਕੀਰਤ ...

ਪੂਰੀ ਖ਼ਬਰ »

ਫਲਾਈ ਓਵਰ ਥੱਲੇ੍ਹ ਟ੍ਰੈਫ਼ਿਕ ਲਾਈਟਾਂ ਲਗਾਉਣ ਦੀ ਮੰਗ

ਖਰੜ, 21 ਜਨਵਰੀ (ਜੰਡਪੁਰੀ)-ਬਾਰ ਐਸੋਸੀਏਸ਼ਨ ਖਰੜ ਦੇ ਸਾਬਕਾ ਚੇਅਰਮੈਨ ਕੇ. ਕੇ. ਸ਼ਰਮਾ ਨੇ ਮੰਗ ਕੀਤੀ ਹੈ ਕਿ ਖਾਨਪੁਰ ਟੀ-ਪੁਆਇੰਟ ਤੋਂ ਬਲੌਂਗੀ ਤੱਕ ਜੋ ਫਲਾਈ ਓਵਰ ਬਣ ਚੁੱਕਿਆ ਹੈ, ਉਸ ਦੇ ਹੇਠਾਂ ਤੁਰੰਤ ਟ੍ਰੈਫ਼ਿਕ ਲਾਈਟਾਂ ਲਗਾਈਆਂ ਜਾਣ, ਜਿਸ ਸੰਬੰਧੀ ਪਹਿਲਾਂ ਹੀ ...

ਪੂਰੀ ਖ਼ਬਰ »

4 ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਭਗਤ ਸਿੰਘ ਨਗਰ ਦੇ ਵਸਨੀਕਾਂ ਨੇ ਪ੍ਰਗਟਾਇਆ ਰੋਸ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਪਿਛਲੇ 4 ਦਿਨਾਂ ਤੋਂ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਆਉਣ ਕਰਕੇ ਲੋਕ ਡਾਹਢੇ ਪ੍ਰੇਸ਼ਾਨ ਹਨ | ਇਸ ਤੋਂ ਦੁਖੀ ਹੋ ਸਥਾਨਕ ਵਸਨੀਕਾਂ ਵਲੋਂ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਈ ਵੈਕਸੀਨ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਅੱਜ ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੈਕਸੀਨ ਦੀ ਪਹਿਲੀ ਵੈਕਸੀਨ ਲਗਾਈ ਗਈ | ਇਸ ਮੌਕੇ ਸੀ. ਐਚ. ਸੀ. ਲਾਲੜੂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀਆਂ ਚੋਣਾਂ 'ਚ ਸਰਬ ਸਾਂਝਾ ਕਾਹਲੋਂ-ਰਾਣੂੰ ਗਰੁੱਪ ਨੇ ਖੰਗੂੜਾ ਗਰੁੱਪ ਨੂੰ ਹਰਾਇਆ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਸਰਬ ਸਾਂਝਾ ਕਾਹਲੋਂ-ਰਾਣੂੰ ਗਰੁੱਪ ਨੇ ਸਖ਼ਤ ਮੁਕਾਬਲੇ ਵਿਚ ਖੰਗੂੜਾ ਗਰੁੱਪ ਨੂੰ ਹਰਾ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ | ਸਰਬ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 1313 ਮਰੀਜ਼ ਸਾਹਮਣੇ ਆਏ ਅਤੇ 3 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1313 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 1215 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਫਲੈਗ ਮਾਰਚ ਕੱਢਿਆ

ਕੁਰਾਲੀ, 21 ਜਨਵਰੀ (ਹਰਪ੍ਰੀਤ ਸਿੰਘ)-ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ | ਡੀ. ਐਸ. ਪੀ. ਮੁੱਲਾਂਪੁਰ ਅਮਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਏ ਇਸ ਫਲੈਗ ਮਾਰਚ ਵਿਚ ਕਰੀਬ ਛੇ ਦਰਜਨ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਈ.ਡੀ. ਵਲੋਂ ਬਰਾਮਦ ਕਰੋੜਾਂ ਰੁ. ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਨਹੀਂ, ਸਗੋਂ ਚੰਨੀ ਦੇ ਹਨ-ਅਨਮੋਲ ਗਗਨ ਮਾਨ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਲਗਾਇਆ ਹੈ ਕਿ ਈ. ਡੀ. ਦੇ ਛਾਪਿਆਂ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰੋਂ ਜ਼ਬਤ ਕੀਤੇ ਗਏ ...

ਪੂਰੀ ਖ਼ਬਰ »

ਗੋਲੀ ਚੱਲਣ ਕਾਰਨ ਖਰੜ ਦਾ ਨੌਜਵਾਨ ਗੰਭੀਰ ਜ਼ਖ਼ਮੀ, ਪੀ.ਜੀ.ਆਈ. ਦਾਖ਼ਲ ਲੜਕੀ ਨੇ ਅਗਵਾ ਕਰਨ ਦਾ ਲਾਇਆ ਦੋਸ਼, ਪੁਲਿਸ ਹਾਲੇ ਤੱਕ ਨਹੀਂ ਪਹੁੰਚੀ ਕਿਸੇ ਨਤੀਜੇ 'ਤੇ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 ਵਿਖੇ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਮਾਮਲੇ 'ਚ ਪੁਲਿਸ ਵੀ ਹਾਲ ਤੱਕ ਦੁਵਿਧਾ 'ਚ ਫਸੀ ਹੋਈ ਹੈ ਕਿ ਕਿਸ ਖ਼ਿਲਾਫ਼ ਕੀ ਕਾਰਵਾਈ ਕਰਨੀ ਹੈ | ਅੱਜ ਦੁਪਹਿਰ 12 ਵਜ ਕੇ 10 ਮਿੰਟ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵਲੋਂ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਹਲਕੇ ਦੇ ਪਿੰਡਾਂ ਸਨੇਟਾ, ਢੇਲਪੁਰ, ਮੋਟੇਮਾਜਰਾ, ਗੁਡਾਣਾ, ...

ਪੂਰੀ ਖ਼ਬਰ »

ਸਰਪੰਚ ਗੋਇਲ ਵਲੋਂ ਕੰਪਿਊਟਰ ਅਤੇ ਸਿਲਾਈ ਸੈਂਟਰ ਦਾ ਦੌਰਾ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਗ੍ਰਾਮ ਪੰਚਾਇਤ ਮੌਲੀ ਬੈਦਵਾਨ ਦੇ ਸਰਪੰਚ ਬੀ. ਕੇ. ਗੋਇਲ ਨੇ ਅੱਜ ਭਾਈ ਘਨੱਈਆ ਜੀ ਕੇਅਰ ਸਰਵਿਸ ਐੱਡ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਮਟੌਰ ਸੈਕਟਰ-70 ਵਿਖੇ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਦਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਸਿੱਧੂ ਨੇ ਸਿੱਖਿਆ ਦੀ ਬਜਾਇ ਆਪਣਾ ਸ਼ਰਾਬ ਦਾ ਕਾਰੋਬਾਰ ਉੱਚਾ ਚਮਕਾਇਆ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਹਲਕਾ ਮੁਹਾਲੀ ਵਿਚ ਕਾਂਗਰਸੀ ਵਿਧਾਇਕ ਅਤੇ ਸ਼ਰਾਬ ਦੇ ਕਾਰੋਬਾਰੀ ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਹਲਕਾ ਮੁਹਾਲੀ ਦੇ ਪਿੰਡਾਂ ਵਿਚ ਜਾਂ ਤਾਂ ਨਸ਼ੇ ਪਹੁੰਚਦੇ ਰਹੇ ਅਤੇ ਜਾਂ ਫਿਰ ਵਿਧਾਇਕ ਸਿੱਧੂ ਨੇ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਨੇ ਦੋ ਰੋਜ਼ਾ ਵਰਚੂਅਲ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਬਿਜ਼ਨੈੱਸ ਸਕੂਲ ਆਫ਼ ਐਡਮਿਨਸਟ੍ਰੇਸ਼ਨ ਸੀ. ਜੀ. ਸੀ. ਲਾਂਡਰਾਂ ਵਲੋਂ ਪਰਦਾਨਾ ਯੂਨੀਵਰਸਿਟੀ ਮਲੇਸ਼ੀਆ ਦੇ ਸਹਿਯੋਗ ਨਾਲ ਦੋ ਰੋਜ਼ਾ ਵਰਚੂਅਲ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ, ਜੋ ਕਿ ਸਮਾਰਟ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਜ਼ੀਰਕਪੁਰ, 21 ਜਨਵਰੀ (ਅਵਤਾਰ ਸਿੰਘ)-ਬਲਟਾਣਾ ਪੁਲਿਸ ਨੇ ਹਰਮਿਲਾਪ ਨਗਰ ਨੇੜੇ ਰੇਲਵੇ ਫਾਟਕਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਦੀਪਕ ...

ਪੂਰੀ ਖ਼ਬਰ »

1 ਕਿੱਲੋ 60 ਗ੍ਰਾਮ ਅਫ਼ੀਮ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ 1 ਕਿੱਲੋ 60 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਇਰਸ਼ਾਦ ਅਤੇ ਨਦੀਕ ਦੋਵੇਂ ਮੂਲ ਵਾਸੀ ਯੂ. ਪੀ. ਅਤੇ ਹਾਲ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਪੂਨਮ ਰਾਣੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਵਿਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਅਤੇ ਸਿਆਸੀ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਡੇਰਾਬੱਸੀ ਤੋਂ ਉਮੀਦਵਾਰ ਐਨ. ਕੇ. ਸ਼ਰਮਾ ਦੀ ਅਗਵਾਈ ਹੇਠ ਲਾਲੜੂ ...

ਪੂਰੀ ਖ਼ਬਰ »

ਅਕਾਲੀ ਦਲ (1920) ਦੇੇ ਉਮੀਦਵਾਰ ਹਰਬੰਸ ਸਿੰਘ ਕੰਧੋਲਾ ਵਲੋਂ ਚੋਣ ਮੀਟਿੰਗ

ਕੁਰਾਲੀ, 21 ਜਨਵਰੀ (ਹਰਪ੍ਰੀਤ ਸਿੰਘ)-ਅਕਾਲੀ ਦਲ (1920) ਵਲੋਂ ਹਲਕਾ ਖਰੜ ਤੋਂ ਐਲਾਨੇ ਗਏ ਉਮੀਦਵਾਰ ਹਰਬੰਸ ਸਿੰਘ ਕੰਧੋਲਾ ਵਲੋਂ ਜਨਸੰਪਰਕ ਮੁਹਿੰਮ ਦੇ ਅੱਜ ਸਥਾਨਕ ਸ਼ਹਿਰ 'ਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਹਰਬੰਸ ਸਿੰਘ ਕੰਧੋਲਾ ਨੇ ਵੋਟਰਾਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਪਿੰਡ ਬਦਨਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਕੁਰਾਲੀ, 21 ਜਨਵਰੀ (ਬਿੱਲਾ ਅਕਾਲਗੜ੍ਹੀਆ)-ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵਲੋਂ ਅੱਜ ਪਿੰਡ ਬਦਨਪੁਰ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸੂਬੇ ਅੰਦਰ ਅਕਾਲੀ ਦਲ-ਬਸਪਾ ਦੀ ਸਰਕਾਰ ਆਉਣ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੇ ਕਈ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ, ਸਿੱਧੂ ਨੂੰ ਸਿੱਕਿਆਂ ਨਾਲ ਤੋਲਿਆ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਹਲਕਾ ਵਾਸੀਆਂ ਨੂੰ ਕੁਲਵੰਤ ਸਿੰਘ ਅਤੇ ਪਰਵਿੰਦਰ ਸਿੰਘ ਸੋਹਾਣਾ ਕੋਲੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਅੱਜ ਹਲਕੇ ਦੇ ...

ਪੂਰੀ ਖ਼ਬਰ »

ਵਿਧਾਇਕ ਐਨ.ਕੇ. ਸ਼ਰਮਾ 'ਤੇ ਲੱਗੇ ਸ਼ਾਮਲਾਤ ਜ਼ਮੀਨ ਦੱਬਣ ਦੇ ਗੰਭੀਰ ਦੋਸ਼

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਕਾਮਨ ਲੈਂਡ ਪ੍ਰੋਟੈਕਸ਼ਨ ਸੁਸਾਇਟੀ ਨੇ ਹਲਕਾ ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ 'ਤੇ ਸ਼ਾਮਲਾਤ ਜ਼ਮੀਨ ਦੱਬਣ ਦੇ ਗੰਭੀਰ ਦੋਸ਼ ਲਗਾਏ ਹਨ | ਇਸ ਸੰਬੰਧੀ ਮੁਹਾਲੀ ਵਿਖੇ ਸੱਦੇ ਗਏ ਇਕ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਬੀਬੀ ਲਾਂਡਰਾਂ ਤੇ ਕੰਗ ਨੇ ਅਕਾਲੀ-ਬਸਪਾ ਉਮੀਦਵਾਰ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਸੰਭਾਲੀ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਐਸ. ਜੀ. ਪੀ. ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਇਸਤਰੀ ...

ਪੂਰੀ ਖ਼ਬਰ »

ਨਾਜਾਇਜ਼ ਦੇਸ਼ੀ ਸ਼ਰਾਬ ਦੀਆਂ 10 ਬੋਤਲਾਂ ਸਮੇਤ ਇਕ ਗਿ੍ਫ਼ਤਾਰ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਇਕ ਮੋਟਰਸਾਇਕਲ ਵਿਅਕਤੀ ਨੂੰ ਨਾਜਾਇਜ਼ ਦੇਸ਼ੀ ਸ਼ਰਾਬ ਦੀਆਂ 10 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਹਲਕਾ ਮੁਹਾਲੀ 'ਚ ਕਾਂਗਰਸ ਪਾਰਟੀ ਨੂੰ ਕਰਾਰਾ ਝਟਕਾ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੁਹਾਲੀ ਦੇ ਪਿੰਡਾਂ 'ਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਕਰਾਰੇ ਝਟਕੇ ਲੱਗੇ ਜਦੋਂ ਕਈ ਪਿੰਡਾਂ 'ਚੋਂ ਵੱਡੀ ਗਿਣਤੀ ਕਾਂਗਰਸੀ ਸਮਰਥਕ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਦਿੱਲੀ ਮਾਡਲ ਵਾਂਗ ਹੀ ਵਿਧਾਨ ਸਭਾ ਹਲਕਾ ਮੁਹਾਲੀ 'ਚ ਵੀ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵਲੋਂ ਅੱਜ ਹਲਕਾ ਮੁਹਾਲੀ ਦੇ ਪਿੰਡ ਬਹਿਲੋਲਪੁਰ, ਠਸਕਾ ਤੇ ਝਾਂਮਪੁਰ ਸਮੇਤ ਦਰਜਨਾਂ ਪਿੰਡਾਂ 'ਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ...

ਪੂਰੀ ਖ਼ਬਰ »

'ਆਪ' ਉਮੀਦਵਾਰ ਕੁਲਵੰਤ ਸਿੰਘ ਦੀ ਪਤਨੀ ਨੇ ਸੰਭਾਲੀ ਚੋਣ ਮੁਹਿੰਮ ਦੀ ਵਾਗਡੋਰ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਬੀਬੀਆਂ ਦੇ ਵੱਡੇ ਜਥੇ ਸਮੇਤ ਅੱਜ ਆਪਣੇ ਪਤੀ ਦੀ ਚੋਣ ਮੁਹਿੰਮ ਦੀ ਕਮਾਂਡ ਸੰਭਾਲਦਿਆਂ ਡੋਰ-ਟੂ-ਡੋਰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ...

ਪੂਰੀ ਖ਼ਬਰ »

ਚੰਨੀ ਤੋਂ ਪਿੱਛੋਂ ਬ੍ਰਹਮ ਮਹਿੰਦਰਾ ਦਾ ਲਾਇਆ ਨਾਅਰਾ ਹੁਣ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਲਈ ਅਹੁਦੇਦਾਰ ਦਾ ਐਲਾਨ ਕਰਨ ਦੀ ਮੰਗ

ਚੰਡੀਗੜ੍ਹ, 21 ਜਨਵਰੀ (ਐਨ. ਐਸ. ਪਰਵਾਨਾ)- 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਅਹੁਦੇਦਾਰ ਦਾ ਐਲਾਨ ਕਰ ਦਿੱਤਾ ਹੈ | ਕਾਂਗਰਸ ਵਿਚ ਵੀ ਇਸ ਸੰਬੰਧੀ ਆਵਾਜ਼ ਉੱਠਣ ਲੱਗ ਪਈ ਹੈ | ਸਭ ਤੋਂ ਪਹਿਲਾਂ ਮੌਜੂਦਾ ...

ਪੂਰੀ ਖ਼ਬਰ »

ਹੁਣ ਕਾਂਗਰਸ ਵਲੋਂ ਮੁੱਖ ਮੰਤਰੀ ਅਹੁਦੇ ਲਈ ਅਹੁਦੇਦਾਰ ਦਾ ਐਲਾਨ ਕਰਨ ਦੀ ਮੰਗ

ਚੰਡੀਗੜ੍ਹ, 21 ਜਨਵਰੀ (ਐਨ. ਐਸ. ਪਰਵਾਨਾ)- 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਅਹੁਦੇਦਾਰ ਦਾ ਐਲਾਨ ਕਰ ਦਿੱਤਾ ਹੈ | ਕਾਂਗਰਸ ਵਿਚ ਵੀ ਇਸ ਸੰਬੰਧੀ ਆਵਾਜ਼ ਉੱਠਣ ਲੱਗ ਪਈ ਹੈ | ਸਭ ਤੋਂ ਪਹਿਲਾਂ ਮੌਜੂਦਾ ...

ਪੂਰੀ ਖ਼ਬਰ »

ਸੀਟਾਂ ਨੂੰ ਲੈ ਕੇ ਖੱਬੀਆਂ ਪਾਰਟੀਆਂ 'ਚ ਨਹੀਂ ਹੋ ਸਕਿਆ ਤਾਲਮੇਲ

ਚੰਡੀਗੜ੍ਹ, 21 ਜਨਵਰੀ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਖੱਬੀਆਂ ਪਾਰਟੀਆਂ 'ਚ ਘੱਟੋ-ਘੱਟ ਪ੍ਰੋਗਰਾਮ ਦੇ ਅਸਾਰ ਅਜੇ ਤਕ ਕੋਈ ਸਮਝੌਤਾ ਜਾਂ ਸੀਟਾਂ ਦੀ ਐਡਜੈਸਟਮੈਂਟ ਦੇ ...

ਪੂਰੀ ਖ਼ਬਰ »

ਚੰਨੀ ਖ਼ੁਦ ਨੂੰ ਦਲਿਤ ਵਜੋਂ ਪੇਸ਼ ਕਰਕੇ ਤਰਸ ਦੇ ਪਾਤਰ ਬਣਨ ਦੀ ਕੋਸ਼ਿਸ਼ ਨਾ ਕਰਨ-ਚੀਮਾ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ 'ਤੇ ਕੀਤੀ ਛਾਪੇਮਾਰੀ ਦੇ ਮਾਮਲੇ 'ਚ ਕਾਂਗਰਸ ਪਾਰਟੀ ਵਲੋਂ ਐਸ. ਸੀ. ਵਰਗ ਦਾ ਨਾਂਅ ਵਰਤਣ ਦੀ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਬੰਬੀਹਾ ਗੈਂਗ ਤੇ ਸੱੁਖਾ ਦੁਨੀਕੇ ਗੈਂਗ ਦਾ ਮੈਂਬਰ ਹਥਿਆਰਾਂ ਸਮੇਤ ਕਾਬੂ

ਐੱਸ. ਏ. ਐੱਸ. ਨਗਰ/ਖਰੜ, 21 ਜਨਵਰੀ (ਜੱਸੀ/ਜੰਡਪੁਰੀ)-ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਅਤੇ ਮੁਹਾਲੀ ਪੁਲਿਸ ਨੇ ਦਵਿੰਦਰ ਬੰਬੀਹਾ ਅਤੇ ਸੁੱਖਾ ਦੁਨੀਕੇ ਗਰੁੱਪ ਦੇ ਇਕ ਸਰਗਰਮ ਮੈਂਬਰ ਹੈਪੀ ਸਿੰਘ ਉਰਫ਼ ਐਮੀ ਵਾਸੀ ਪਿੰਡ ਡਾਹਕ ਜ਼ਿਲ੍ਹਾ ਮੁਕਤਸਰ ਸਾਹਿਬ ਨੂੰ ...

ਪੂਰੀ ਖ਼ਬਰ »

ਭਾਜਪਾ ਨੇ ਹਲਕਾ ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਉਮੀਦਵਾਰ ਐਲਾਨਿਆ

ਜ਼ੀਰਕਪੁਰ, 21 ਜਨਵਰੀ (ਹੈਪੀ ਪੰਡਵਾਲਾ)-ਭਾਜਪਾ ਵਲੋਂ ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਸ਼ੁਰੂਆਤੀ ਸਮੇਂ 'ਚ ਇਹ ਸੀਟ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਖਾਤੇ ਪੈਣ ਦੀ ਚਰਚਾ ਸੀ, ਪਰ ਇਥੋਂ ਭਾਜਪਾ ਦੀ ਟਿਕਟ ਲਈ ਸੰਜੀਵ ...

ਪੂਰੀ ਖ਼ਬਰ »

ਬਲੌਂਗੀ, ਜੁਝਾਰ ਨਗਰ ਤੇ ਬੜਮਾਜਰਾ ਦੇ ਮੁਸਲਿਮ ਭਾਈਚਾਰੇ ਨੇ ਸਿੱਧੂ ਨੂੰ ਦਿੱਤਾ ਖੁੱਲ੍ਹਾ ਸਮਰਥਨ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲੌਂਗੀ, ਬੜਮਾਜਰਾ ਤੇ ਜੁਝਾਰ ਨਗਰ ਤੋਂ ਵੱਡੀ ਗਿਣਤੀ ਵਿਚ ਆਏ ਮੁਸਲਿਮ ਭਾਈਚਾਰੇ ਦੇ ਪਤਵੰਤਿਆਂ ਵਲੋਂ ਸੈਕਟਰ-79 ਸਥਿਤ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਵਿਖੇ ਮੇਅਰ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਦੇ ਸਾਬਕਾ ਨਗਰ ਕੌਂਸਲ ਸਮਰਥਕਾਂ ਸਮੇਤ 'ਆਪ' 'ਚ ਸ਼ਾਮਿਲ

ਮਾਜਰੀ, 21 ਜਨਵਰੀ (ਧੀਮਾਨ)-ਕਸਬਾ ਨਵਾਂਗਰਾਉ ਦੇ ਸਾਬਕਾ ਕੌਂਸਲਰ ਵਾਸੁਦੇਵ ਪੱਸੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਉਮੀਦਵਾਰ ਅਨਮੋਲ ਗਗਨ ਮਾਨ ਨੇ ਸਨਮਾਨਿਤ ਕੀਤਾ | ਮਾਨ ਨੇ ਕਿਹਾ ਕਿ ਰਿਵਾਇਤੀ ਅਕਾਲੀ ਦਲ, ਭਾਜਪਾ ਤੇ ਕਾਂਗਰਸੀ ਪਾਰਟੀ ਦੇ ...

ਪੂਰੀ ਖ਼ਬਰ »

ਐਨ. ਕੇ. ਸ਼ਰਮਾ ਦੇ ਹੱਕ 'ਚ ਪਤਨੀ, ਭਰਾ, ਭਾਬੀ ਅਤੇ ਭੈਣ ਨੇ ਸਾਂਭੀ ਡੇਰਾਬੱਸੀ ਹਲਕੇ 'ਚ ਚੋਣ ਮੁਹਿੰਮ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਐਨ. ਕੇ. ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ ਦੀ ਮੁਹਿੰਮ ਉਨ੍ਹਾਂ ਦੀ ਪਤਨੀ ਬਬੀਤਾ ਸ਼ਰਮਾ, ਭਰਾ ਧਰਮਿੰਦਰ ਸ਼ਰਮਾ ਅਤੇ ਭਾਬੀ ਜਯੋਤੀ ਸ਼ਰਮਾ, ਭੈਣ ਗੁੱਡੀ ਸ਼ਰਮਾ ਨੇ ਖੁਦ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਟਿਕਟ ਦੇਣ 'ਤੇ ਨਵਜੋਤ ਸੈਣੀ ਨੇ ਬਲਬੀਰ ਸਿੰਘ ਰਾਜੇਵਾਲ ਦਾ ਕੀਤਾ ਧੰਨਵਾਦ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵਜੋਂ ਟਿਕਟ ਦੇਣ 'ਤੇ ਨਵਜੋਤ ਸੈਣੀ ਵਲੋਂ ਪਾਰਟੀ ਸੁਪਰੀਮੋ ਬਲਬੀਰ ਸਿੰਘ ਰਾਜੇਵਾਲ ਦਾ ਧੰਨਵਾਦ ਕੀਤਾ ਗਿਆ | ਅੱਜ ਰਾਜੇਵਾਲ ਤੋਂ ਅਸ਼ੀਰਵਾਦ ਲੈਣ ਉਪਰੰਤ ਨਵਜੋਤ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਰਾਣਾ ਗਿੱਲ ਨੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਤੇਜ

ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਖੈਰਪੁਰ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵਲੋਂ ਅੱਜ ਵੱਖ-ਵੱਖ ਪਿੰਡਾ ਦਾ ਦੌਰਾ ਕਰਦਿਆਂ ਚੋਣ ਪ੍ਰਚਾਰ ਤੇਜ਼ ਕਰ ...

ਪੂਰੀ ਖ਼ਬਰ »

40 ਲੱਖ ਰੁਪਏ ਤੱਕ ਖਰਚ ਕਰ ਸਕਣਗੇ ਉਮੀਦਵਾਰ-ਰਿਟਰਨਿੰਗ ਅਫ਼ਸਰ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਐਸ. ਡੀ. ਐਮ-ਕਮ-ਰਿਟਰਨਿੰਗ ਅਫ਼ਸਰ ਸਵਾਤੀ ਟਿਵਾਣਾ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਨੇ ਪਰਿਵਾਰ ਤੋਂ ਵੱਧ ਕੇ ਹਲਕੇ ਦੇ ਲੋਕਾਂ ਨੂੰ ਤਰਜੀਹ ਦਿੱਤੀ-ਰੁਪਿੰਦਰ ਕੌਰ ਢਿੱਲੋਂ

ਜ਼ੀਰਕਪੁਰ, 21 ਜਨਵਰੀ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੀ ਟਿਕਟ ਦੇ ਮੁੱਖ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਦੀ ਪਤਨੀ ਬੀਬੀ ਰੁਪਿੰਦਰ ਕੌਰ ਢਿਲੋਂ ਵਲੋਂ ਅੱਜ ਜ਼ੀਰਕਪੁਰ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ...

ਪੂਰੀ ਖ਼ਬਰ »

ਗਗਨ ਨਿਊਜ਼ ਏਜੰਸੀ ਖਰੜ ਦੇ ਮਾਲਕ ਗਗਨ ਸੂਰੀ ਨੂੰ ਸਦਮਾ-ਮਾਤਾ ਸਵਰਗਵਾਸ

ਖਰੜ, 21 ਜਨਵਰੀ (ਗੁਰਮੁੱਖ ਸਿੰਘ ਮਾਨ)-ਗਗਨ ਨਿਊਜ਼ ਏਜੰਸੀ ਦੇ ਮਾਲਕ ਅਤੇ ਖਰੜ ਦੇ ਸੀਨੀਅਰ ਪੱਤਰਕਾਰ ਗਗਨ ਸੂਰੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਬਿਮਲਾ ਸੂਰੀ ਸਵਰਗਵਾਸ ਹੋ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਖਰੜ ਵਿਖੇ ਕਰ ...

ਪੂਰੀ ਖ਼ਬਰ »

ਪਾਵਰਕਾਮ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਕਿਉਂ ਨਹੀਂ ਭੇਜ ਰਿਹਾ-ਸਿੰਗਲਾ

ਖਰੜ, 21 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਜਿਸ ਦਿਨ ਤੋਂ ਬਿਜਲੀ ਦੀ ਯੂਨਿਟ ਕੀਮਤ ਘਟਾਈ ਗਈ ਸੀ ਉਸ ਤੋਂ ਬਾਅਦ ਬਿਜਲੀ ਦੇ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਨਹੀਂ ਆ ਰਹੇ, ਜਦ ਕਿ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਸਮੇਂ ਸਿਰ ਮਿਲਣੇ ਚਾਹੀਦੇ ਹਨ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX