ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  42 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਸੰਗਰੂਰ

ਮਲੇਰਕੋਟਲਾ 'ਚ ਕਾਂਗਰਸ ਤੇ 'ਆਪ' ਦੇ ਸਮਰਥਕਾਂ ਦਰਮਿਆਨ ਸਿੱਧਾ ਟਕਰਾਅ ਪੁਲਿਸ ਦੀ ਮੁਸਤੈਦੀ ਨਾਲ ਟਲਿਆ

ਮਲੇਰਕੋਟਲਾ, 21 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਲੰਘੀ ਰਾਤ ਸਥਾਨਕ ਸਰਹਿੰਦੀ ਗੇਟ ਨੇੜੇ ਕਾਂਗਰਸੀ ਉਮੀਦਵਾਰ ਬੀਬੀ ਰਜ਼ੀਆ ਸੁਲਤਾਨਾ ਅਤੇ ਆਮ ਆਦਮੀ ਪਾਰਟੀ ਉਮੀਦਵਾਰ ਜਮੀਲ ਉਰ ਰਹਿਮਾਨ ਦੇ ਹੱਕ ਵਿਚ ਆਹਮੋ ਸਾਹਮਣੇ ਹੋ ਰਹੀਆਂ ਦੋ ਨੁੱਕੜ ਮੀਟਿੰਗਾਂ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਦੋਵੇਂ ਪਾਸਿਓਾ ਸਮਰਥਕਾਂ ਨੇ ਇਕ ਦੂਜੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ | ਇਸ ਤੋਂ ਪਹਿਲਾਂ ਕਿ ਇਸ ਸਿਧੇ ਟਕਰਾਅ ਦੇ ਬਣੇ ਮਾਹੌਲ ਵਿਚ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਸਥਾਨਕ ਡੀ.ਐਸ.ਪੀ. ਸ੍ਰੀ ਪਵਨਜੀਤ ਚੌਧਰੀ ਨੇ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰ ਲਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਕਾਂਗਰਸੀ ਕੌਂਸਲਰ ਨੌਸ਼ਾਦ ਅਨਵਰ ਵੱਲੋਂ ਆਪਣੇ ਵਾਰਡ 'ਚ ਬੀਬੀ ਰਜ਼ੀਆ ਸੁਲਤਾਨਾ ਦੇ ਹੱਕ ਵਿਚ ਰੱਖੀ ਨੁੱਕੜ ਮੀਟਿੰਗ ਨੂੰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ ਜਦਕਿ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ 'ਆਪ' ਵਿਚ ਸ਼ਾਮਿਲ ਹੋਏ ਕੌਂਸਲਰ ਮੁਹੰਮਦ ਅਕਬਰ ਵੱਲੋਂ ਦੋ ਘਰ ਛੱਡ ਕੇ ਰੱਖੀ ਮੀਟਿੰਗ ਵਿਚ 'ਆਪ' ਉਮੀਦਵਾਰ ਜਮੀਲ ਉਰ ਰਹਿਮਾਨ ਸ਼ਾਮਿਲ ਸਨ | ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਦੋਵੇਂ ਧਿਰਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ | ਭਾਰੀ ਸੋਰ ਸ਼ਰਾਬੇ ਦੌਰਾਨ ਕਾਂਗਰਸੀ ਮੀਟਿੰਗ ਵਿਚ ਬੀਬੀ ਰਜ਼ੀਆ ਦੇ ਹੱਕ ਵਿਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਾਣਿਆਂ 'ਤੇ ਜਨਾਬ ਮੁਸਤਫ਼ਾ ਸਮੇਤ ਸਾਰੇ ਕਾਂਗਰਸੀ ਵਰਕਰਾਂ ਨੇ ਭੰਗੜਾ ਪਾਉਣਾ ਸ਼ੁਰੂ ਕਰ ਦਿਤਾ | ਤਣਾਅ ਭਰੇ ਮਾਹੌਲ ਨੂੰ ਵੇਖਦਿਆਂ ਡੀ.ਐਸ.ਪੀ. ਮਲੇਰਕੋਟਲਾ ਸ੍ਰੀ ਪਵਨਜੀਤ ਚੌਧਰੀ ਨੇ ਭਾਰੀ ਪੁਲਿਸ ਫੋਰਸ ਸਮੇਤ ਪਹੁੰਚ ਕੇ ਦੋਵੇਂ ਮੀਟਿੰਗਾਂ ਦਰਮਿਆਨ ਪੁਲਿਸ ਮੁਲਾਜਮ ਤਾਇਨਾਤ ਕਰ ਦਿਤੇ ਤਾਂ ਜੋ ਵਰਕਰਾਂ ਨੂੰ ਇਕ ਦੂਜੇ ਨੇੜੇ ਜਾਣ ਤੋਂ ਰੋਕਿਆ ਜਾ ਸਕੇ | ਡੀ.ਐਸ.ਪੀ. ਸ੍ਰੀ ਪਵਨਜੀਤ ਮੁਤਾਬਿਕ ਮਲੇਰਕੋਟਲਾ ਅੰਦਰ ਅਮਨ ਸ਼ਾਂਤੀ ਅਤੇ ਕਾਨੰੂਨ ਦਾ ਰਾਜ ਬਹਾਲ ਰੱਖਣਾ ਪੁਲਿਸ ਦੀ ਸਰਵੋਤਮ ਡਿਊਟੀ ਹੈ | ਇਸ ਲਈ ਉਨ੍ਹਾਂ ਮੌਕੇ 'ਤੇ ਜਾ ਕੇ ਪਹਿਲਾਂ ਕਾਂਗਰਸ ਪਾਰਟੀ ਦੀ ਮੀਟਿੰਗ ਨੂੰ ਬੰਦ ਕਰਵਾਇਆਂ ਅਤੇ ਫਿਰ ਆਮ ਆਦਮੀ ਪਾਰਟੀ ਦੀ ਮੀਟਿੰਗ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ | ਆਪ ਉਮੀਦਵਾਰ ਵੱਲੋਂ ਪੁਲਿਸ ਉੱਪਰ ਕਾਂਗਰਸੀ ਉਮੀਦਵਾਰ ਦੀ ਮਦਦ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਮਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ 'ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਗਈ ਹੈ ਅਤੇ ਭਵਿੱਖ ਵਿਚ ਵੀ ਆਪਣੀ ਡਿਊਟੀ ਬਾਖ਼ੂਬੀ ਨਿਭਾਉਂਦੇ ਰਹਿਣ ਲਈ ਬਚਨਬੱਧ ਹੈ |
ਮਲੇਰਕੋਟਲਾ ਪੁਲਿਸ ਕਾਂਗਰਸੀ ਉਮੀਦਵਾਰ ਦੀ ਪੋਲਿੰਗ ਏਜੰਟ ਵਾਂਗ ਕੰਮ ਕਰ ਰਹੀ ਹੈ:- ਜਮੀਲ ਉਰ ਰਹਿਮਾਨ
ਆਮ ਆਦਮੀ ਪਾਰਟੀ ਦੇ ਉਮੀਦਵਾਰ ਜਮੀਲ ਉਰ ਰਹਿਮਾਨ ਨੇ ਜਿੱਥੇ ਡੀ.ਐਸ.ਪੀ. ਅਤੇ ਦੋਵੇਂ ਥਾਣਾ ਮੁਖੀਆਂ ਸਮੇਤ ਮਲੇਰਕੋਟਲਾ ਪੁਲਿਸ 'ਤੇ ਕਾਂਗਰਸੀ ਉਮੀਦਵਾਰ ਦੇ ਏਜੰਟਾਂ ਵਾਂਗ ਕੰਮ ਕਰਨ ਦੇ ਦੋਸ਼ ਲਾਏ ਉੱਥੇ ਉਨ੍ਹਾਂ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਵੀ ਖੁੱਲ੍ਹ ਕੇ ਭੜਾਸ ਕੱਢੀ | ਉਨ੍ਹਾਂ ਮੰਗ ਕੀਤੀ ਕਿ ਡੀ.ਐਸ.ਪੀ. ਅਤੇ ਦੋਵੇਂ ਥਾਣਾ ਮੁਖੀਆਂ ਨੂੰ ਮਲੇਰਕੋਟਲਾ ਤੋਂ ਤੁਰੰਤ ਬਦਲਿਆ ਜਾਵੇ |
ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਿੱਧੀ ਚੇਤਾਵਨੀ:- ਲੰਘੀ ਰਾਤ ਕਾਂਗਰਸ ਦੀ ਚੋਣ ਮੀਟਿੰਗ ਦੌਰਾਨ ਪਾਏ ਕਥਿਤ ਖਰੂਦ ਤੋਂ ਬੁਰੀ ਤਰ੍ਹਾਂ ਖ਼ਫ਼ਾ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਸ਼ਹਿਰ ਦੇ ਮਾਹੌਲ ਨੂੰ ਵਿਗਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਵੱਕੋ ਰੱਖਦਿਆਂ ਜਿੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਿੱਧੀ ਚੇਤਾਵਨੀ ਦਿਤੀ ਕਿ ਜੇਕਰ ਅਜਿਹੀ ਹਰਕਤ ਮੁੜ ਹੋਈ ਤਾਂ ਉਹ ਸ਼ਹਿਰ ਵਿਚ ਕੋਈ ਜਲਸ਼ਾ ਨਹੀਂ ਹੋਣ ਦੇਣਗੇ ਉੱਥੇ ਉਨ੍ਹਾਂ ਆਮ ਆਦਮੀ ਪਾਰਟੀ ਵਾਲਿਆਂ ਨੂੰ ਚੁਨੌਤੀ ਦਿਤੀ ਕਿ ਮੈਂ ਕੌਮੀ ਸਿਪਾਹੀ ਹਾਂ, ਆਰ.ਐਸ.ਐਸ ਦਾ ਏਜੰਟ ਨਹੀਂ, ਅਗਰ ਐਸੀ ਹਰਕਤ ਮੁੜ ਕੀਤੀ ਤਾਂ ਖ਼ੁਦਾ ਦੀ ਕਸਮ ਇਨ੍ਹਾਂ ਦੇ ਘਰ ਅੰਦਰ ਵੜ ਕੇ ਮਾਰਾਂਗਾ | ਉਨ੍ਹਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਪਸ਼ਟ ਕਿਹਾ ਕਿ ਅਗਰ ਅਜਿਹੀਆਂ ਹਰਕਤਾਂ ਨਾ ਰੋਕੀਆਂ ਗਈਆਂ ਤਾਂ ਅਜਿਹੇ ਹਾਲਾਤ ਪੈਦਾ ਕਰ ਦਿਆਂਗੇ ਜੋ ਸੰਭਾਲੇ ਨਹੀਂ ਜਾਣੇ |

ਸਿਮਰਨਜੀਤ ਸਿੰਘ ਮਾਨ ਨੇ ਪਿੰਡ ਝੱਲ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਹਲਕਾ ਅਮਰਗੜ੍ਹ ਤੋਂ ਲੜੀ ਜਾ ਰਹੀ ਚੋਣ ਦਾ ਆਗਾਜ਼ ਪਿੰਡ ਝੱਲ ਤੋਂ ਕਰਦਿਆਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਅਤੇ ਨਸ਼ੇ ਦੀ ਦਲਦਲ ਵਿਚ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਲੱਖਾ ਦੇ ਬਾਗ਼ੀ ਹੋ ਕੇ ਚੋਣ ਲੜਨ ਦੇ ਚਰਚਿਆਂ ਨੇ ਬਦਲੀ ਸਿਆਸੀ ਫ਼ਿਜ਼ਾ

ਧੂਰੀ, 21 ਜਨਵਰੀ (ਸੰਜੇ ਲਹਿਰੀ)-ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਦਿਨ-ਰਾਤ ਇੱਕ ਕਰਨ ਅਤੇ ਆਮ ਲੋਕਾਂ ਦੇ ਦੁੱਖ-ਸੁੱਖ ਵਿਚ ਵਿਚਰਨ ਵਾਲੇ ਮਰਹੂਮ ਸਮਾਜ ਸੇਵੀ ਸ੍ਰੀ ਸੰਦੀਪ ਸਿੰਗਲਾ ਦੇ ਪਰਿਵਾਰ ਨੂੰ ਅਖੀਰ ਤੱਕ ਭਾਵੇਂ ਅਜੇ ਵੀ ਪੂਰੀ ਉਮੀਦ ਬਣੀ ਹੋਈ ਸੀ ਕਿ ...

ਪੂਰੀ ਖ਼ਬਰ »

ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ

ਸੰਗਰੂਰ, 21 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲੇ੍ਹ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਹਿਲੀ ਰਿਹਰਸਲ 22 ਜਨਵਰੀ ਦਿਨ ਸ਼ਨੀਵਾਰ ਨੂੰ ਹੋਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਈ ਪਰਿਵਾਰਾਂ ਨੇ ਕੀਤਾ 'ਆਪ' ਨੂੰ ਸਮਰਥਨ ਦੇਣ ਦਾ ਐਲਾਨ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ) - ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਪ੍ਰੋ: ਜਸਵੰਤ ਸਿੰਘ ਗੱਜਣ ਮਾਜਰਾ ਦੀ ਅਗਵਾਈ ਹੇਠ ਪਿੰਡ ਮੰਨਵੀਂ ਦੇ ਕਈ ਪਰਿਵਾਰਾਂ ਨੇ 'ਆਪ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਪ੍ਰੋ: ਜਸਵੰਤ ਸਿੰਘ ...

ਪੂਰੀ ਖ਼ਬਰ »

ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਨੇ ਵਧਾਈ ਲੋਕਾਂ ਦੀ ਚਿੰਤਾ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ) - ਨਸ਼ੇ ਦੀ ਪੂਰਤੀ ਲਈ ਚੋਰੀ ਕਰਨ ਦੇ ਰੁਝਾਨ ਵਿਚ ਦਿਨੋਂ ਦਿਨ ਹੋ ਰਿਹਾ ਵਾਧਾ ਅਮਰਗੜ੍ਹ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਰਹਿੰਦੇ ਲੋਕਾਂ ਲਈ ਵੱਡੀ ਚਿੰਤਾ ਦਾ ਕਾਰਨ ਬਣਦਾ ਜਾ ਰਿਹਾ ਹੈ | ਠੰਢ ਦੀ ਆਰੰਭਤਾ ਹੁੰਦੇ ਹੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਪ੍ਰੇਰਨਾ ਸਦਕਾ 'ਆਪ' 'ਚ ਸ਼ਾਮਿਲ

ਜਖੇਪਲ, 21 ਜਨਵਰੀ (ਮੇਜਰ ਸਿੰਘ ਸਿੱਧੂ) - ਪਿੰਡ ਗੰਢੂਆਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਪਿੰਡ ਗੰਢੂਆਂ ...

ਪੂਰੀ ਖ਼ਬਰ »

ਢੀਂਡਸਾ ਕੋਠੀ 'ਚ ਵੱਡੇ ਇਕੱਠ ਨੇ ਅਰਵਿੰਦ ਖੰਨਾ ਨੂੰ ਸਾਥ ਦੇਣ ਦਾ ਦਿੱਤਾ ਭਰੋਸਾ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਸ) ਦੇ ਸੀਨੀਅਰ ਆਗੂ ਅਤੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਦਾ ਬਹੁਪੱਖੀ ਵਿਕਾਸ ਹੋਣਾ ਅਸੰਭਵ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਹਲਕਾ ਦਿੜ੍ਹਬਾ ਦੇ ਦੋ ਤੇ ਸੁਨਾਮ ਦੇ ਇਕ ਪੋਲਿੰਗ ਸਟੇਸ਼ਨ ਦੀ ਬਿਲਡਿੰਗ ਤਬਦੀਲ ਜ਼ਿਲ੍ਹੇ ਦੇ ਪੰਜ ਚੋਣ ਹਲਕਿਆਂ 'ਚ 30 ਪੋਲਿੰਗ ਸਟੇਸ਼ਨਾਂ ਦੇ ਨਾਂਅ ਵੀ ਕਰਵਾਏ ਦਰੁਸਤ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਦੋ ਵਿਧਾਨ ਸਭਾ ਹਲਕਿਆਂ ਦੀਆਂ ਤਿੰਨ ਇਮਾਰਤਾਂ ਦੀ ਹਾਲਤ ਸਹੀ ਨਾ ਹੋਣ ਕਾਰਨ ਅਤੇ ਮੁੱਢਲੀਆਂ ਸਹੂਲਤਾਂ ਦੀ ...

ਪੂਰੀ ਖ਼ਬਰ »

ਢੰਡੋਲੀ ਨੇ ਦਿੱਤਾ ਅਸਤੀਫ਼ਾ

ਦਿੜ੍ਹਬਾ ਮੰਡੀ, 21 ਜਨਵਰੀ (ਹਰਬੰਸ ਸਿੰਘ ਛਾਜਲੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਐਸ. ਸੀ. ਵਿੰਗ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਭਗਵਾਨ ਸਿੰਘ ਢੰਡੋਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਲਿਖਤੀ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਅਲਾਲ ਦਾ ਸਨਮਾਨ

ਧੂਰੀ, 21 ਜਨਵਰੀ (ਸੁਖਵੰਤ ਸਿੰਘ ਭੁੱਲਰ) - ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਧੂਰੀ ਤੋਂ ਐਲਾਨੇ ਉਮੀਦਵਾਰ ਸਰਬਜੀਤ ਸਿੰਘ ਅਲਾਲ ਦਾ ਵੱਖੋ-ਵੱਖ ਪਿੰਡਾਂ ਦੇ ਸਮਰਥਕਾਂ ਵਲੋਂ ਸਨਮਾਨ ਕੀਤਾ ਗਿਆ ਅਤੇ ਦਿੱਲੀ ਕਿਸਾਨ ਮੋਰਚੇ ਵਿਚ ਸੇਵਾਵਾਂ ਨਿਭਾਉਂਦੇ ਰਹੇ ਸਰਬਜੀਤ ...

ਪੂਰੀ ਖ਼ਬਰ »

ਪੇਂਡੂ ਖੇਡ ਮੇਲਾ ਮੁਲਤਵੀ

ਅਹਿਮਦਗੜ੍ਹ, 21 ਜਨਵਰੀ (ਰਣਧੀਰ ਸਿੰਘ ਮਹੋਲੀ) - ਸਪੋਰਟਸ ਕਲੱਬ ਕੰਗਣਵਾਲ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਕਲੱਬ ਪ੍ਰਧਾਨ ਹਰਜਿੰਦਰ ਸਿੰਘ ਮੈਨੇਜਰ ਦੀ ਅਗਵਾਈ ਵਿਚ ਹੋਈ | ਕਲੱਬ ਅਹੁਦੇਦਾਰਾਂ ਦਸਿਆ ਕਿ 25, 26 ਅਤੇ 27 ਜਨਵਰੀ ਨੂੰ ਕਰਵਾਇਆ ਜਾ ਰਿਹਾ 60ਵਾਂ ਪੇਡੂ ਖੇਡ ...

ਪੂਰੀ ਖ਼ਬਰ »

ਚੀਮਾ ਨੇ ਦਿੱਤਾ ਅਸਤੀਫ਼ਾ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਧੂਰੀ ਵਿਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਐਸ.ਸੀ. ਵਿੰਗ ਦੇ ਦਿਹਾਤੀ ਪ੍ਰਧਾਨ ਹਰਭਗਵਾਨ ਸਿੰਘ ਚੀਮਾ ਨੇ ਅਕਾਲੀ ਦਲ ਨਾਲ ਸੰਬੰਧਿਤ ਕੁਝ ਵਿਅਕਤੀਆਂ ਉੱਪਰ ਜ਼ਲੀਲ ਕਰਨ ਦੇ ਇਲਜ਼ਾਮ ...

ਪੂਰੀ ਖ਼ਬਰ »

ਲੈਬ ਐਸੋਸੀਏਸ਼ਨ ਨੇ ਦਿੱਤਾ ਪ੍ਰੋ: ਗੱਜਣਮਾਜਰਾ ਨੂੰ ਮੰਗ ਪੱਤਰ

ਅਮਰਗੜ੍ਹ, 20 ਜਨਵਰੀ (ਸੁਖਜਿੰਦਰ ਸਿੰਘ ਝੱਲ) - ਲੈਬ ਐਸੋਸੀਏਸ਼ਨ ਵਲੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸ਼ੇਰਗਿੱਲ ਅਗਵਾਈ ਹੇਠ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੰਗ ਪੱਤਰ ਦਿੱਤਾ ਗਿਆ | ਜੈ ਮਿਲਾਪ ...

ਪੂਰੀ ਖ਼ਬਰ »

ਪੰਜਾਬ ਵਾਸੀ ਬਦਲਾਅ ਲਿਆਉਣ ਲਈ ਤਿਆਰ-ਈਲਵਾਲ

ਸੰਗਰੂਰ, 21 ਜਨਵਰੀ (ਧੀਰਜ਼ ਪਸ਼ੌਰੀਆ)-ਆਮ ਆਦਮੀ ਪਾਰਟੀ ਬੁੱਧੀਜੀਵੀ ਸ਼ੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਵਲਾਲ ਨੇ ਕਿਹਾ ਕਿ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਵੱਡਾ ਬਦਲਾਅ ਲਿਆਉਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਕਾਂਗਰਸ, ...

ਪੂਰੀ ਖ਼ਬਰ »

'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਭਖਾਈ ਚੋਣ ਮੁਹਿੰਮ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਨਰਿੰਦਰ ਕੌਰ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ | ਭਰਾਜ ਵਲੋਂ ਜਿਥੇ ਦਿਨ ਵਿਚ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਜਾਂਦਾ ਹੈ ਉਥੇ ਸ਼ਾਮੀ ...

ਪੂਰੀ ਖ਼ਬਰ »

ਸ਼ਾਮ ਸਿੰਘ ਵਿੱਕੀ ਟਰੱਕ ਯੂਨੀਅਨ ਦੇ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਭੁੱਲਰ, ਧਾਲੀਵਾਲ) - ਦੀ ਸੁਨਾਮ ਟਰੱਕ ਅਪ੍ਰੇਟਰ ਯੂਨੀਅਨ ਦੀ ਇਕ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੇ ਸਿੰਗਲਾ ਦੀ ਦੇਖ-ਦੇਖ 'ਚ ਸਥਾਨਕ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਦੇ ਸਾਬਕਾ ...

ਪੂਰੀ ਖ਼ਬਰ »

ਕਾਂਗਰਸ ਵਰਕਰ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਤੋਂ ਗੁਰੇਜ਼ ਕਰਨ-ਰੋਗਲਾ

ਦਿੜ੍ਹਬਾ ਮੰਡੀ, 21 ਜਨਵਰੀ (ਹਰਬੰਸ ਸਿੰਘ ਛਾਜਲੀ)-ਆਲ ਇੰਡੀਆ ਸੋਨੀਆ ਗਾਂਧੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰੁਪਿੰਦਰ ਸਿੰਘ ਰੋਗਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਨੂੰ ਕਿਸੇ ਵੀ ਤਰ੍ਹਾਂ ...

ਪੂਰੀ ਖ਼ਬਰ »

ਬੀਬੀ ਢੀਂਡਸਾ ਵਲੋਂ ਘਰ-ਘਰ ਪਹੁੰਚ ਕੇ ਆਰੰਭਿਆ ਚੋਣ ਪ੍ਰਚਾਰ

ਮੂਣਕ, 21 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਬੀਬੀ ਗਗਨਦੀਪ ਕੌਰ ਢੀਂਡਸਾ ਵਲੋ ਸ. ਪਰਮਿੰਦਰ ਸਿੰਘ ਢੀਂਡਸਾ ਦੇ ਚੋਣ ਪ੍ਰਚਾਰ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅੱਜ ਉਨ੍ਹਾਂ ਵਲੋ ਮੂਣਕ ਸ਼ਹਿਰ ਦੇ ਵਾਰਡਾਂ ਵਿਚ ਜਾ ਕੇ ਚੋਣਾਂ ਲਈ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਆਮ ਆਦਮੀ ਪਾਰਟੀ ਨੂੰ ਕੀਤੇ ਸਵਾਲ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ) - ਪੰਜਾਬ-ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸੰਗਰੂਰ ਵਿਖੇ ਮੁਲਾਜਮ ਆਗੂ ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਕਰਮਜੀਤ ਬੀਹਲਾ ਅਤੇ ਕੁਲਬੀਰ ਮੋਗਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਦਵਾਈਆਂ ਵਾਲੀਆਂ ਦੁਕਾਨਾਂ ਦੀ ਚੈਕਿੰਗ

ਮਲੇਰਕੋਟਲਾ, 21 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਰੱਗ ਇੰਸਪੈਕਟਰ ਮਲੇਰਕੋਟਲਾ ਸ੍ਰੀਮਤੀ ਪਰਨੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਮਲੇਰਕੋਟਲਾ ਅਤੇ ਸੰਦੌੜ ਵਿਖੇ ਫ਼ਰਮਾਂ ਦੀ ਚੈਕਿੰਗ ਕੀਤੀ ਅਤੇ ਰੇਲਵੇ ਕਰਾਸਿੰਗ ਮਲੇਰਕੋਟਲਾ ਮੰਡੀ ਦੇ ...

ਪੂਰੀ ਖ਼ਬਰ »

ਭਾਜਪਾ ਸੂਬੇ ਵਿਚ ਮਾਫ਼ੀਆ ਮੁਕਤ ਸਰਕਾਰ ਬਣਾਵੇਗੀ-ਛੰਨਾਂ

ਸ਼ੇਰਪੁਰ, 21 ਜਨਵਰੀ (ਸੁਰਿੰਦਰ ਚਹਿਲ) - ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਛੰਨਾਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਭਾਜਪਾ ਗੱਠਜੋੜ ਭਾਰੀ ਬਹੁਮਤ ਹਾਸਲ ਕਰ ਕੇ ਮਾਫ਼ੀਆ ਮੁਕਤ ...

ਪੂਰੀ ਖ਼ਬਰ »

ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ-ਬਲਦੇਵ ਮਾਨ

ਲੌਂਗੋਵਾਲ, 21 ਜਨਵਰੀ (ਵਿਨੋਦ­ ਖੰਨਾ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਆਪਣੀ ਡੋਰ ਟੂ ਡੋਰ ਮੁਹਿੰਮ ਤਹਿਤ ਸਾਬਕਾ ਕਬੱਡੀ ਖਿਡਾਰੀ ਅਤੇ ਨੌਜਵਾਨ ਆਗੂ ਬਲਜਿੰਦਰ ਸਿੰਘ ਬਲੈਤੀ ਦੇ ਘਰ ਵਿਖੇ ...

ਪੂਰੀ ਖ਼ਬਰ »

ਕੋਵਿਡ ਸਾਵਧਾਨੀਆਂ ਨਾਲ ਸਕੂਲ ਖੋਲ੍ਹੇ ਜਾਣ ਦੀ ਮੰਗ

ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ)-ਲਾ ਫਾਊਾਡੇਸਨ ਸਕੂਲ ਸੰਗਰੂਰ ਦੇ ਸਟਾਫ਼ ਅਤੇ ਮਾਪਿਆਂ ਨੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਦੋਂ ਸਾਰੇ ਦਫ਼ਤਰ, ਦੁਕਾਨਾਂ, ਜਿੰਮ, ਮਾਲ, ਰੈਸਟੋਰੈਂਟ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਏ ਜਾਣ 'ਤੇ ਖ਼ੁਸ਼ੀ 'ਚ ਵੰਡੇ ਲੱਡੂ

ਲਹਿਰਾਗਾਗਾ, 21 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਜਾਰੀ ਕੀਤੀ ਗਈ ਪਾਰਟੀ ਉਮੀਦਵਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਅੱਠ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ (ਸ) ਵਿਚ ਸ਼ਾਮਿਲ

ਮੂਨਕ, 21 ਜਨਵਰੀ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਬੰਗਾ, ਬਸੈਹਰਾ ਤੋਂ ਅੱਠ ਪਰਿਵਾਰਾਂ ਕਾਂਗਰਸ ਪਾਰਟੀ ਦਾ ਪੱਲਾ ਛੱਡ ਕੇ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਗਗਨਦੀਪ ਕੌਰ ਢੀਂਡਸਾ ਨੇ ਆਪਣੇ ਮੂਨਕ ਦਫ਼ਤਰ ਵਿਖੇ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਬੀਬਾ ਢੀਂਡਸਾ ਨੇ ਘਰਾਂ ਤੇ ਦੁਕਾਨਾਂ ਉੱਪਰ ਜਾ ਕੇ ਮੰਗੀਆਂ ਵੋਟਾਂ

ਲਹਿਰਾਗਾਗਾ, 21 ਜਨਵਰੀ (ਗਰਗ, ਢੀਂਡਸਾ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ-ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਅੱਜ ਇੱਥੇ ਅਨਾਜ ਮੰਡੀ ਅੰਦਰ ਦੁਕਾਨ-ਦੁਕਾਨ ਅਤੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਹਲਕਾ ਲਹਿਰਾਗਾਗਾ ਤੋਂ ਬਰਿੰਦਰ ਗੋਇਲ ਬਣੇ 'ਆਪ' ਦੇ ਉਮੀਦਵਾਰ

ਲਹਿਰਾਗਾਗਾ, 21 ਜਨਵਰੀ (ਗਰਗ, ਢੀਂਡਸਾ, ਖੋਖਰ)-ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਨੇ ਲਹਿਰਾਗਾਗਾ ਵਿਕਾਸ ਮੰਚ ਦੇ ਸਰਪ੍ਰਸਤ ਬਰਿੰਦਰ ਗੋਇਲ ਐਡਵੋਕੇਟ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਇਲਾਕੇ ਅੰਦਰ ਖ਼ੁਸ਼ੀ ਦਾ ਮਾਹੌਲ ਹੈ ਪਰ ਟਿਕਟ ...

ਪੂਰੀ ਖ਼ਬਰ »

ਭਾਜਪਾ ਨਾਲ ਗੱਠਜੋੜ ਕਰਨ ਵਾਲੇ ਲੋਕ ਕਿਹੜੇ ਮੰੂਹ ਨਾਲ ਵੋਟਾਂ ਮੰਗ ਰਹੇ ਹਨ-ਭਾਈ ਲੌਂਗੋਵਾਲ

ਲਹਿਰਾਗਾਗਾ, 21 ਜਨਵਰੀ (ਪ੍ਰਵੀਨ ਖੋਖਰ)-ਅੱਜ ਉਹ ਲੋਕ ਭਾਜਪਾ ਨਾਲ ਗੱਠਜੋੜ ਕਰ ਕੇ ਕਿਹੜੇ ਮੂੰਹ ਪੰਜਾਬ ਅਤੇ ਹਲਕੇ ਵਿਚੋਂ ਵੋਟਾਂ ਮੰਗ ਰਹੇ ਹਨ ਜਿਸ ਪਾਰਟੀ ਦੀ ਬਦੌਲਤ ਪੰਜਾਬ ਦੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਮਹਾਂ ਗੱਠਜੋੜ ਵਲੋਂ ਪੰਜਾਬ ਦੇ ਵਿਕਾਸ ਲਈ ਤਿਆਰ ਕੀਤਾ ਠੋਸ ਏਜੰਡਾ ਅੰਤਿਮ ਛੋਹਾਂ 'ਤੇ-ਢੀਂਡਸਾ

ਲਹਿਰਾਗਾਗਾ, 21 ਜਨਵਰੀ (ਪ੍ਰਵੀਨ ਖੋਖਰ) - ਅਸੀਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਸਗੋਂ ਅਸੀਂ ਸ਼ੋ੍ਰਮਣੀ ਅਕਾਲੀ ਦਲ (ਸ) ਦੇ ਪਲੇਟਫ਼ਾਰਮ 'ਤੇ ਖੜ੍ਹ ਕੇ ਚੋਣਾਂ ਲੜ ਰਹੇ ਹਾਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਸ) ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਹਲਕਾ ਧੂਰੀ ਲਈ ਮੈਂ ਬਾਹਰਲਾ ਉਮੀਦਵਾਰ ਨਹੀਂ, ਬਲਕਿ ਮੈਂ ਇੱਥੋਂ ਦਾ ਜੰਮਪਲ ਹਾਂ-ਗਰਗ

ਧੂਰੀ, 21 ਜਨਵਰੀ (ਸੰਜੇ ਲਹਿਰੀ, ਦੀਪਕ) - ਸਾਬਕਾ ਪਾਰਲੀਮਾਨੀ ਸਕੱਤਰ ਅਤੇ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਧੂਰੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਮੀਟਿੰਗਾਂ ਕਰ ਕੇ ਚੋਣ ...

ਪੂਰੀ ਖ਼ਬਰ »

ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਲੈ ਕੇ ਭਗਵੰਤ ਮਾਨ ਦੀ ਸਿਆਸੀ ਚੁੱਪ ਚਿੰਤਾਜਨਕ-ਡਾਕਟਰ ਗੋਸਲ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਅਤੇ ਸਾਬਕਾ ਆਗੂ ਡਾਕਟਰ ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਭਗਵੰਤ ਮਾਨ ਜੋ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਹਨ, ਦੇ ਮਾਤਾ ਬਹੁਤ ਸਤਿਕਾਰਤ ਹਨ ਜਿਨ੍ਹਾਂ ਆਪਣੇ ਪਤੀ ਮਹਿੰਦਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਕੀਤੀ ਚੋਣਾਂ ਬਾਰੇ ਮੀਟਿੰਗ

ਜਖੇਪਲ, 21 ਜਨਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਉਗਰਾਹਾਂ ਪਿੰਡ ਦੇ ਡੇਰੇ ਵਿਖੇ ਹੋਈ | ਮੀਟਿੰਗ ਨੰੂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਚੁੱਕਿਆ ਝਾੜੂ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਉਂ- ਤਿਉਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਚੋਣ ਮੁਹਿੰਮ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਪਿੰਡਾਂ ਅੰਦਰੋਂ ਧੜਾ ਧੜ ਪਰਿਵਾਰ ਆਮ ਆਦਮੀ ...

ਪੂਰੀ ਖ਼ਬਰ »

ਐਡਵੋਕੇਟ ਝੂੰਦਾਂ ਨੂੰ ਦਿੱਤਾ ਭਰਵਾਂ ਸਮਰਥਨ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਹਲਕਾ ਅਮਰਗੜ੍ਹ ਦੇ ਵੋਟਰਾਂ ਤਕ ਰਾਬਤਾ ਕਾਇਮ ਕਰ ਕੇ ਵੱਖ-ਵੱਖ ਪਿੰਡਾਂ ਅੰਦਰ ਪਹੁੰਚ ਕਰਦਿਆਂ ਆਪਣੀ ਜਿੱਤ ਨੂੰ ਪੱਕਿਆਂ ਕਰਨ ਦੇ ਲਈ ...

ਪੂਰੀ ਖ਼ਬਰ »

ਭਾਜਪਾ ਦਲਿਤ ਵਿਰੋਧੀ ਤੇ ਕੇਜਰੀਵਾਲ ਦੋ ਮੰੂਹਾਂ ਸੱਪ-ਕਾਂਗੜਾ

ਸੰਗਰੂਰ, 21 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ 'ਤੇ ਈ. ਡੀ. ਵਲੋਂ ਕੀਤੀ ਛਾਪੇਮਾਰੀ ਅਤੇ ਉਸ ਨਾਲ ਚਰਨਜੀਤ ਸਿੰਘ ਚੰਨੀ ਦਾ ਨਾਮ ਜੋੜਨ ਨਾਲ ਦਲਿਤ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਪੋਲਿੰਗ ਬੂਥ, ਝੰਡੀਆਂ, ਪੋਸਟਰ ਤੇ ਇਕੱਠ ਕਰਨ 'ਤੇ ਲਗਾਈ ਪੂਰਨ ਪਾਬੰਦੀ
ਕੁੱਪ ਕਲਾਂ ਵਾਸੀਆਂ ਨੇ ਚੋਣਾਂ ਸੰਬੰਧੀ ਲਿਆ ਅਹਿਮ ਫ਼ੈਸਲਾ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੇੜਲੇ ਪਿੰਡ ਕੁੱਪ ਕਲਾਂ ਦੇ ਵਾਸੀ ਜੋ ਸਾਰੀਆਂ ਸਿਆਸੀ ਧਿਰਾਂ ਨਾਲ ਸਬੰਧਿਤ ਹਨ, ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਸਦਕਾ ਅਹਿਮ ਫ਼ੈਸਲਾ ...

ਪੂਰੀ ਖ਼ਬਰ »

ਨਰਮਾ ਮੁਆਵਜ਼ੇ ਲਈ ਕਿਸਾਨਾਂ ਨੇ ਮੁੜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਝੰਡਾ ਗੱਡਿਆ

ਬਠਿੰਡਾ, 21 ਜਨਵਰੀ (ਸੱਤਪਾਲ ਸਿੰਘ ਸਿਵੀਆਂ)- 'ਗੁਲਾਬੀ ਸੁੰਡੀ' ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਦੇ ਹਾੜ੍ਹੇ ਕੱਢ ਰਹੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ੇ ਦੀ ਫੁੱਟੀ ...

ਪੂਰੀ ਖ਼ਬਰ »

ਢੀਂਡਸਾ ਦੇ ਦਫ਼ਤਰ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ

ਖਨੌਰੀ, 21 ਜਨਵਰੀ (ਬਲਵਿੰਦਰ ਸਿੰਘ ਥਿੰਦ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਅਤੇ ਭਾਜਪਾ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਮਾ. ਦਲਜੀਤ ਸਿੰਘ ਥਿੰਦ ਸੁਨਾਮ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਾਮ ਨਿਵਾਸ ਗਰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਏ

ਜਖੇਪਲ, 21 ਜਨਵਰੀ (ਮੇਜਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗੰਢੂਆਂ ਵਿਖੇ ਹਰ ਸਾਲ ਦੀ ਤਰ੍ਹਾਂ ਗੁਰੂ ਹਰਗੋਬਿੰਦ ਜੀ ਦੇ ਪਿਆਰੇ ਭਾਈ ਮੂਗਲੂ ਜੀ ਦੀ ਨਿੱਘੀ ਯਾਦ 'ਚ ਤਿੰਨ ਰੋਜਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਇਸਤਰੀ ਵਿੰਗ ਦੀ ਅਹਿਮ ਭੂਮਿਕਾ ਰਹੇਗੀ-ਬੀਬੀ ਢੀਂਡਸਾ

ਮੂਣਕ, 21 ਜਨਵਰੀ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਹਲਕਾ ਲਹਿਰਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਅਤੇ ਸਾਬਕਾ ਵਿਧਾਇਕ ਸ੍ਰ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਇਸਤਰੀ ਵਿੰਗ ਦੀਆਂ ਵਰਕਰਾਂ ਨਾਲ ਸ਼ਹਿਰ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਅਣਖੀ ਲੋਕ ਇਸ ਵਾਰ ਬਣਾਉਣਗੇ 'ਆਪ' ਦੀ ਸਰਕਾਰ - ਨਰਿੰਦਰ ਕੌਰ ਭਰਾਜ

ਨਦਾਮਪੁਰ ਚੰਨੋ, 21 ਜਨਵਰੀ (ਹਰਜੀਤ ਸਿੰਘ ਨਿਰਮਾਣ)-ਪੰਜਾਬ ਦੇ ਲੋਕ ਇਸ ਵਾਰ 'ਆਪ' ਦੀ ਸਰਕਾਰ ਬਣਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ | ਇਹ ਸ਼ਬਦ ਹਲਕਾ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਆਪਣੇ ਪਿੰਡ ਭਰਾਜ ਸਮੇਤ ਪਿੰਡ ਕਾਲਾਝਾੜ, ਚੰਨੋ, ਲੱਖੇਵਾਲ, ...

ਪੂਰੀ ਖ਼ਬਰ »

ਆਈ. ਜੀ. ਪਟਿਆਲਾ ਰੇਂਜ਼ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਮਲੇਰਕੋਟਲਾ, 21 ਜਨਵਰੀ (ਮੁਹੰਮਦ ਹਨੀਫ ਥਿੰਦ, ਕੁਠਾਲਾ) - ਆਈ.ਜੀ. ਪਟਿਆਲਾ ਰੇਂਜ ਸ੍ਰੀ ਰਾਕੇਸ਼ ਅਗਰਵਾਲ ਆਈ.ਪੀ.ਐਸ ਨੇ ਵਿਧਾਨ ਸਭਾ ਚੋਣਾਂ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਲੇਰਕੋਟਲਾ ਦਾ ਦੌਰਾ ਕੀਤਾ | ਆਈ.ਜੀ. ...

ਪੂਰੀ ਖ਼ਬਰ »

ਪੈਪਸੀਕੋ ਇੰਡੀਆ ਹੋਲਡਿੰਗਜ਼ ਵਰਕਰ ਯੂਨੀਅਨ ਏਟਕ ਦੀ ਵਿਸ਼ੇਸ਼ ਮੀਟਿੰਗ

ਨਦਾਮਪੁਰ ਚੰਨੋ, 21 ਜਨਵਰੀ (ਹਰਜੀਤ ਸਿੰਘ ਨਿਰਮਾਣ) - ਅੱਜ ਪੈਪਸੀਕੋ ਇੰਡੀਆ ਹੋਲਡਿੰਗਜ ਵਰਕਰਜ਼ ਯੂਨੀਅਨ ਏਟਕ ਦੀ ਜਰਨਲ ਬਡੀਜ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਕਿ੍ਸ਼ਨ ਸਿੰਘ ਭੜ੍ਹੋ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਚੰਨੋ ਵਿਚ ...

ਪੂਰੀ ਖ਼ਬਰ »

50 ਫ਼ੀਸਦੀ ਵਿਦਿਆਰਥੀਆਂ ਨਾਲ ਸਕੂਲ ਖੋਲ੍ਹੇ ਜਾਣ ਦੀ ਮੰਗ

ਚੀਮਾ ਮੰਡੀ, 21 ਜਨਵਰੀ (ਦਲਜੀਤ ਸਿੰਘ ਮੱਕੜ) - ਫੈੱਡਰੇਸ਼ਨ ਆਫ਼ ਐਸੋਸੀਏਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਅਤੇ ਵੱਖ-ਵੱਖ ਸਕੂਲਾਂ ਦੀ ਮੈਨੇਜਮੈਂਟ ਨੇ ਸਿੱਖਿਅਕ ਅਦਾਰੇ 50 ਫ਼ੀਸਦੀ ਗਿਣਤੀ ਅਤੇ ਮਾਪਿਆਂ ਦੀ ਸਹਿਮਤੀ ਨਾਲ ਖੋਲ੍ਹੇ ਜਾਣ ਦੀ ਸਰਕਾਰ ਤੋਂ ਪੁਰਜ਼ੋਰ ...

ਪੂਰੀ ਖ਼ਬਰ »

ਹਰਿਆਣਾ ਦੀ ਨਾਜਾਇਜ਼ ਸ਼ਰਾਬ 'ਤੇ ਕਾਬੂ ਪਾਉਣਾ ਪ੍ਰਸ਼ਾਸਨ ਲਈ ਵੱਡੀ ਚੁਨੌਤੀ

ਖਨੌਰੀ, 21 ਜਨਵਰੀ (ਰਾਜੇਸ਼ ਕੁਮਾਰ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੋਵੇ ਪਰ ਪ੍ਰਸ਼ਾਸਨ ਅਤੇ ਪੁਲਿਸ ਲਈ ਖਨੌਰੀ ਦੇ ਲਾਗੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਦੇ ਵਿਚੋਂ ਲੰਘਦੇ ਚੋਰੀ ਮੋਰੀ ...

ਪੂਰੀ ਖ਼ਬਰ »

ਵੱਡੀ ਗਿਣਤੀ ਪਰਿਵਾਰ 'ਆਪ' ਵਿਚ ਸ਼ਾਮਿਲ

ਅਹਿਮਦਗੜ੍ਹ, 21 ਜਨਵਰੀ (ਸੋਢੀ)-ਅਹਿਮਦਗੜ੍ਹ ਦੇ ਵਾਰਡ ਨੰ 6 ਵਿਖੇ ਦਰਜਨਾਂ ਮੁਸਲਿਮ ਪਰਿਵਾਰਾਂ ਨੇ ਕਾਂਗਰਸ ਪਾਰਟੀ ਛੱਡ ਕੇ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | ਇਸ ...

ਪੂਰੀ ਖ਼ਬਰ »

ਅਮਰੀਕ ਸਿੰਘ ਹਥਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ) - ਸ਼੍ਰੋੋਮਣੀ ਅਕਾਲੀ ਦਲ ਵਲੋਂ ਅਮਰੀਕ ਸਿੰਘ ਹਥਨ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX