ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  31 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  8 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  29 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  40 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜੂਝਾਰ ਰੈਲੀ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕੇਂਦਰ ਅਤੇ ਸੂਬੇ ਨਾਲ ਸਬੰਧਿਤ ਕਿਸਾਨੀ ਮੰਗਾਂ ਨੂੰ ਲੈ ਕੇ ਬਰਨਾਲਾ ਦੀ ਦਾਣਾ ਮੰਡੀ ਵਿਚ 'ਜੁਝਾਰ ਰੈਲੀ' ਦੇ ਨਾਂਅ ਹੇਠ ਕਿਸਾਨਾਂ ਤੇ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਸਾਨਾਂ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਲਾਸਾਨੀ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਅਜੇ ਲੜਾਈ ਦਾ ਇਕ ਪੜਾਅ ਜਿੱਤਿਆ ਹੈ | ਖੇਤੀ ਨੂੰ ਲਾਹੇਵੰਦਾ ਕਿੱਤੇ ਬਣਾਉਣ ਦਾ ਬਹੁਤ ਲੰਬਾ ਤੇ ਕਠਿਨ ਯੁੱਧ ਸਾਡੇ ਸਾਹਮਣੇ ਹੈ | ਇਸ ਯੁੱਧ ਨੂੰ ਜਿੱਤੇ ਬਗੈਰ ਸਾਡੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਣਾ | ਅੱਜ ਅਸੀਂ ਇਸੇ ਯੁੱਧ ਨੂੰ ਹੋਰ ਵੀ ਵਧੇਰੇ ਜੋਸ਼ ਤੇ ਹੋਸ਼ ਨਾਲ ਜਾਰੀ ਰੱਖਣ ਦਾ ਅਹਿਦ ਕਰਨ ਲਈ ਹੀ ਇੱਥੇ, ਸੰਗਰਾਮਾਂ ਦੀ ਧਰਤੀ ਬਰਨਾਲਾ ਵਿਖੇ ਇਕੱਠੇ ਹੋਏ ਹਾਂ | ਮੋਦੀ ਹਕੂਮਤ ਨੇ ਐਮ.ਐਸ.ਪੀ. ਦੀ ਗਰੰਟੀ ਕਰਨ ਲਈ ਖੇਤੀ ਮਾਹਿਰਾਂ, ਕੇਂਦਰੀ ਸਰਕਾਰ ਦੇ ਨੁਮਾਇੰਦਿਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਉਣ ਦਾ ਲਿਖਤੀ ਵਾਅਦਾ ਕੀਤਾ ਸੀ | ਅੱਜ ਦਾ ਇਕੱਠ ਇਸ ਕਮੇਟੀ ਦੇ ਤੁਰੰਤ ਗਠਨ ਦੀ ਜ਼ੋਰਦਾਰ ਮੰਗ ਕਰਦਾ ਹੈ | ਇਸ ਤੋਂ ਇਲਾਵਾ ਕਿਸਾਨਾਂ ਸਿਰ ਮੜ~ੇ ਝੂਠੇ ਪੁਲਿਸ ਕੇਸ ਰੱਦ ਕਰਨ ਅਤੇ ਲਖੀਮਪੁਰ ਕਤਲ ਕਾਂਡ ਦੇ ਮੁੱਖ ਸਾਜ਼ਿਸ਼ ਘਾੜੇ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਤੁਰੰਤ ਬਰਖ਼ਾਸਤ ਕਰਨ, ਕਿਸਾਨਾਂ-ਮਜਦੂਰਾਂ ਸਿਰ ਚੜ~ੇ ਹਰ ਕਿਸਮ ਦੇ ਕਰਜ਼ੇ ਪੂਰੀ ਤਰ੍ਹਾਂ ਰੱਦ ਕਰਨ, ਮਜ਼ਦੂਰ ਵਰਗ 'ਤੇ ਠੋਸੇ ਕਾਲੇ ਕਿਰਤ ਕਾਨੂੰਨ ਰੱਦ ਕਰਨ ਦੀ ਮੰਗ ਕਰਦਾ ਹੈ ਅਤੇ ਮਜ਼ਦੂਰ ਵਰਗ ਵਲੋਂ 23-24 ਫਰਵਰੀ ਦੀ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਜ਼ੋਰਦਾਰ ਹਮਾਇਤ ਕਰਨ ਦਾ ਐਲਾਨ ਕੀਤਾ ਜਾਂਦਾ ਹੈ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ-ਮਜਦੂਰਾਂ ਦੇ ਆਸ਼ਰਿਤ ਪਰਿਵਾਰਾਂ ਲਈ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ | ਯੂਨੀਅਨ ਦੇ ਜਨਰਲ ਸਕੱਤਰ ਜਗਮੋਹਨ ਉਪਲ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਵਿਚ ਚੋਣਾਂ ਦਾ ਘੜਮੱਸ ਹੈ ਪਰ ਸਾਨੂੰ ਇਸ ਮਾਹੌਲ ਵਿਚ ਵੀ ਆਪਣੇ ਅਸਲੀ ਨਿਸ਼ਾਨੇ ਨੂੰ ਵਿਸਾਰਨਾ ਨਹੀਂ ਚਾਹੀਦਾ | ਕਿਸਾਨ ਅੰਦੋਲਨ ਦੀਆਂ ਅਜੇ ਕਈ ਮੰਗਾਂ ਬਾਕੀ ਹਨ ਜਿਨ੍ਹਾਂ ਲਈ ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਵਾਅਦਾ-ਖਿਲਾਫੀ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਨੇ ਉਸ ਦਿਨ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਹ ਭਰਪੂਰ ਮੁਜ਼ਾਹਰੇ ਕਰਨ ਦਾ ਹੋਕਾ ਦਿੱਤਾ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਵਾਅਦੇ ਅਨੁਸਾਰ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰੇ | ਸੂਬਾਈ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਰਾਮ ਸਿੰਘ ਮਟੌਰਡਾ, ਬਲਵੰਤ ਸਿੰਘ ਉਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਲਛਮਣ ਭਾਗੀਵਾਂਦਰ ਅਤੇ ਔਰਤ ਆਗੂਆਂ ਬਲਜੀਤ ਕੌਰ ਕਾਤਰੋਂ, ਸੀਰਾ ਮਹੰਤ ਬਠਿੰਡਾ, ਐਡਵੋਕੇਟ ਬਲਵੀਰ ਕੌਰ ਮਾਨਸਾ ਅਤੇ ਅਮਰਜੀਤ ਕੌਰ ਬਰਨਾਲਾ ਨੇ ਉਪਰੋਕਤ ਮੰਗਾਂ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਬਿਜਲੀ ਐਕਟ-2020 ਰੱਦ ਕਰਾਉਣ, ਪ੍ਰਦੂਸ਼ਣ ਐਕਟ 'ਚੋਂ ਕਿਸਾਨ ਮਦ ਖ਼ਤਮ ਕਰਾਉਣ, ਜਨਤਕ ਵੰਡ ਪ੍ਰਣਾਲੀ ਪ੍ਰਬੰਧ ਨੂੰ ਮਜ਼ਬੂਤ ਕਰਨ ਆਦਿ ਹੋਰ ਵੀ ਉਭਾਰਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨਾਂ ਦਰਸ਼ਨ ਸਿੰਘ ਉਗੋਕੇ ਬਰਨਾਲਾ, ਬਲਦੇਵ ਸਿੰਘ ਭਾਈਰੂਪਾ ਬਠਿੰਡਾ, ਕਰਮ ਸਿੰਘ ਬਲਿਆਲ ਸੰਗਰੂਰ, ਗੁਰਮੇਲ ਸਿੰਘ ਢੱਕਡੱਬਾ ਪਟਿਆਲਾ, ਅੰਗਰੇਜ਼ ਸਿੰਘ ਮੋਹਾਲੀ, ਧਰਮਪਾਲ ਸਿੰਘ ਰੋੜੀਕਪੂਰਾ ਫ਼ਰੀਦਕੋਟ, ਹਰਨੇਕ ਸਿੰਘ ਮਹਿਮਾ ਫ਼ਿਰੋਜ਼ਪੁਰ, ਹਰੀਸ਼ ਨੱਢਾ ਫ਼ਾਜ਼ਿਲਕਾ, ਮਹਿੰਦਰ ਸਿੰਘ ਦਿਆਲਪੁਰਾ ਮਾਨਸਾ, ਸੁਖਚੈਨ ਸਿੰਘ ਰਾਜੂ ਮੋਗਾ, ਮਹਿੰਦਰ ਸਿੰਘ ਕਮਾਲਪੁਰਾ ਲੁਧਿਆਣਾ ਤੇ ਪਰਵਿੰਦਰ ਸਿੰਘ ਪੰਨੀਵਾਲ ਮੁਕਤਸਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਮਰਦ-ਔਰਤਾਂ ਹਾਜ਼ਰ ਸਨ |

ਗਊਸ਼ਾਲਾ ਰੋਡ 'ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ 'ਚ ਚੋਰੀ

ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਦਿਨ-ਬ-ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ 'ਚ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਵੇਗਾ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਰਫ਼ 100 ਲੋਕਾਂ ਦੇ ਇਕੱਠ ਦੀ ਇਜਾਜ਼ਤ ਹੋਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਬੰਦ ਕੀਤੀਆਂ ਸਕੀਮਾਂ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਚਾਲੂ ਕੀਤੀਆਂ ਜਾਣਗੀਆਂ-ਸੰਤ ਘੁੰਨਸ

ਮਹਿਲ ਕਲਾਂ, 21 ਜਨਵਰੀ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੁਆਰਾ ਆਮ ਲੋਕਾਂ ਦੇ ਹਿਤਾਂ ਲਈ ਸ਼ੁਰੂ ਕੀਤੀਆਂ ਅਨੇਕਾਂ ਲਾਭ ਪੱਖੀ ਸਕੀਮਾਂ ਨੂੰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵਲੋਂ ਇੱਕ-ਇੱਕ ...

ਪੂਰੀ ਖ਼ਬਰ »

25 ਤੋਂ 26 ਜਨਵਰੀ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਦਾ 5 ਕਿੱਲੋਮੀਟਰ ਤੱਕ ਦਾ ਏਰੀਆ ਨੋ ਫਲਾਈ ਜ਼ੋਨ ਘੋਸ਼ਿਤ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵਲੋਂ ਗਣਤੰਤਰ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ, ਸੈਂਪਲਿੰਗ ਤੇ ਸਾਵਧਾਨੀਆਂ ਦਾ ਪਾਲਣ ਬਹੁਤ ਜ਼ਰੂਰੀ-ਸਿਵਲ ਸਰਜਨ

ਬਰਨਾਲਾ, 21 ਜਨਵਰੀ (ਨਰਿੰਦਰ ਅਰੋੜਾ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ, ਸੈਂਪਲਿੰਗ ਅਤੇ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

26 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ 'ਚ ਡਰਾਈ ਡੇਅ ਅਲਾਨਿਆ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-26 ਜਨਵਰੀ ਗਣਤੰਤਰ ਦਿਵਸ ਨੂੰ ਜ਼ਿਲ੍ਹੇ ਭਰ 'ਚ ਸ਼ਾਂਤੀਪੂਰਵਕ ਮਨਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ...

ਪੂਰੀ ਖ਼ਬਰ »

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੰਜਾਬ ਇਕਾਈ ਸਬ ਡਵੀਜ਼ਨ ਧਨੌਲਾ ਵਲੋਂ ਮੀਟਿੰਗ

ਧਨੌਲਾ, 21 ਜਨਵਰੀ (ਚੰਗਾਲ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੰਜਾਬ ਇਕਾਈ ਸਬ-ਡਵੀਜ਼ਨ ਧਨੌਲਾ ਦੀ ਮੀਟਿੰਗ ਸਬ ਡਵੀਜ਼ਨ ਦਫ਼ਤਰ ਧਨੌਲਾ ਵਿਖੇ ਹੋਈ, ਜਿਸ ਵਿਚ ਸਾਰੇ ਸਹਾਇਕ ਲਾਈਨਮੈਨ ਸਾਥੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 77 ਨਵੇਂ ਕੇਸ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 77 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 135 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 37, ਬਲਾਕ ਤਪਾ ਤੋਂ 13, ਬਲਾਕ ਧਨੌਲਾ ...

ਪੂਰੀ ਖ਼ਬਰ »

ਐਸ. ਜੀ. ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਅਧਿਆਪਕਾਂ ਨੇ 'ਨੋ ਸਕੂਲ ਨੋ ਵੋਟ' ਦਾ ਨਾਅਰਾ ਕੀਤਾ ਬੁਲੰਦ

ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾ ਵਲੋਂ ਪਿੰ੍ਰਸੀਪਲ ਮੱਖਣ ਸਿੰਘ ਦੀਵਾਨਾ ਦੀ ਅਗਵਾਈ ਵਿਚ ਰੋਸ ਜ਼ਾਹਰ ਕਰਦਿਆਂ 'ਨੋ ਸਕੂਲ ਨੋ ਵੋਟ' ਦੇ ਨਾਅਰੇ ਲਗਾ ਕੇ ਸਕੂਲ ਖੋਲ੍ਹਣ ਲਈ ਸਰਕਾਰਾਂ ਅੱਗੇ ਅਰਜੋਈ ...

ਪੂਰੀ ਖ਼ਬਰ »

ਐਡਵੋਕੇਟ ਰਾਹੀ ਦੇ ਹੱਕ 'ਚ ਕੀਤੀਆਂ ਨੁੱਕੜ ਮੀਟਿੰਗਾਂ

ਤਪਾ ਮੰਡੀ, 21 ਜਨਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਤਨਾਮ ਸਿੰਘ ਰਾਹੀ ਦੇ ਹੱਕ ਵਿਚ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਪੰਜਾਬ ਨੇ ਆਵਾ ਬਸਤੀ ਦੇ ਵਾਸੀਆਂ ਨਾਲ ਨੁੱਕੜ ...

ਪੂਰੀ ਖ਼ਬਰ »

ਡੀ. ਐਸ. ਪੀ. ਰਾਜੇਸ਼ ਸਨੇਹੀ ਨੇ ਅਹੁਦਾ ਸੰਭਾਲਿਆ

ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਡੀ.ਐਸ.ਪੀ. (ਸਿਟੀ) ਰਾਜੇਸ਼ ਕੁਮਾਰ ਸਨੇਹੀ ਨੇ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚੋਣਾਂ ਦਾ ਸਮਾਂ ਚੱਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸ) ਨੇ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਨੂੰ ਉਮੀਦਵਾਰ ਐਲਾਨਿਆ

ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅੱਜ ਐਲਾਨੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਨੂੰ ਵਿਧਾਨ ਸਭਾ ਹਲਕਾ (ਰਾਖਵਾਂ) ਮਹਿਲ ਕਲਾਂ ਤੋਂ ਉਮੀਦਵਾਰ ਐਲਾਨਿਆ ਗਿਆ ਹੈ | 13 ਜਨਵਰੀ 1963 ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਏ ਜਾਣ 'ਤੇ ਖ਼ੁਸ਼ੀ 'ਚ ਵੰਡੇ ਲੱਡੂ

ਲਹਿਰਾਗਾਗਾ, 21 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਜਾਰੀ ਕੀਤੀ ਗਈ ਪਾਰਟੀ ਉਮੀਦਵਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਨਾਲ ਗੱਠਜੋੜ ਕਰਨ ਵਾਲੇ ਲੋਕ ਕਿਹੜੇ ਮੰੂਹ ਨਾਲ ਵੋਟਾਂ ਮੰਗ ਰਹੇ ਹਨ-ਭਾਈ ਲੌਂਗੋਵਾਲ

ਲਹਿਰਾਗਾਗਾ, 21 ਜਨਵਰੀ (ਪ੍ਰਵੀਨ ਖੋਖਰ)-ਅੱਜ ਉਹ ਲੋਕ ਭਾਜਪਾ ਨਾਲ ਗੱਠਜੋੜ ਕਰ ਕੇ ਕਿਹੜੇ ਮੂੰਹ ਪੰਜਾਬ ਅਤੇ ਹਲਕੇ ਵਿਚੋਂ ਵੋਟਾਂ ਮੰਗ ਰਹੇ ਹਨ ਜਿਸ ਪਾਰਟੀ ਦੀ ਬਦੌਲਤ ਪੰਜਾਬ ਦੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਲੱਖਾ ਦੇ ਬਾਗ਼ੀ ਹੋ ਕੇ ਚੋਣ ਲੜਨ ਦੇ ਚਰਚਿਆਂ ਨੇ ਬਦਲੀ ਸਿਆਸੀ ਫ਼ਿਜ਼ਾ

ਧੂਰੀ, 21 ਜਨਵਰੀ (ਸੰਜੇ ਲਹਿਰੀ)-ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਦਿਨ-ਰਾਤ ਇੱਕ ਕਰਨ ਅਤੇ ਆਮ ਲੋਕਾਂ ਦੇ ਦੁੱਖ-ਸੁੱਖ ਵਿਚ ਵਿਚਰਨ ਵਾਲੇ ਮਰਹੂਮ ਸਮਾਜ ਸੇਵੀ ਸ੍ਰੀ ਸੰਦੀਪ ਸਿੰਗਲਾ ਦੇ ਪਰਿਵਾਰ ਨੂੰ ਅਖੀਰ ਤੱਕ ਭਾਵੇਂ ਅਜੇ ਵੀ ਪੂਰੀ ਉਮੀਦ ਬਣੀ ਹੋਈ ਸੀ ਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਟਿਕਟ ਦੀ ਝਾਕ ਛੱਡ ਬਹੁਤੇ ਕਾਂਗਰਸੀਆਂ ਦੀਆਂ ਨਜ਼ਰਾਂ ਕੈਪਟਨ ਧੜੇ ਵੱਲ

ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਮੌਜੂਦਾ ਵਿਧਾਨ ਸਭਾ ਚੋਣਾਂ ਲਈ ਹਲਕਾ ਭਦੌੜ ਤੋਂ ਉਮੀਦਵਾਰ ਦਾ ਐਲਾਨ ਬਾਕੀ 30 ਹਲਕਿਆਂ ਮੁਤਾਬਿਕ ਦੇਰੀ ਨਾਲ ਕਰਨ ਕਰਕੇ ਜਿੱਥੇ ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਡੇਢ ਦਰਜਨ ਦੇ ਕਰੀਬ ਕਾਂਗਰਸੀ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਚੁੱਕਿਆ ਝਾੜੂ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਤਿਉਂ- ਤਿਉਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਚੋਣ ਮੁਹਿੰਮ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਪਿੰਡਾਂ ਅੰਦਰੋਂ ਧੜਾ ਧੜ ਪਰਿਵਾਰ ਆਮ ਆਦਮੀ ...

ਪੂਰੀ ਖ਼ਬਰ »

ਐਡਵੋਕੇਟ ਝੂੰਦਾਂ ਨੂੰ ਦਿੱਤਾ ਭਰਵਾਂ ਸਮਰਥਨ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਹਲਕਾ ਅਮਰਗੜ੍ਹ ਦੇ ਵੋਟਰਾਂ ਤਕ ਰਾਬਤਾ ਕਾਇਮ ਕਰ ਕੇ ਵੱਖ-ਵੱਖ ਪਿੰਡਾਂ ਅੰਦਰ ਪਹੁੰਚ ਕਰਦਿਆਂ ਆਪਣੀ ਜਿੱਤ ਨੂੰ ਪੱਕਿਆਂ ਕਰਨ ਦੇ ਲਈ ...

ਪੂਰੀ ਖ਼ਬਰ »

ਭਾਜਪਾ ਦਲਿਤ ਵਿਰੋਧੀ ਤੇ ਕੇਜਰੀਵਾਲ ਦੋ ਮੰੂਹਾਂ ਸੱਪ-ਕਾਂਗੜਾ

ਸੰਗਰੂਰ, 21 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ 'ਤੇ ਈ. ਡੀ. ਵਲੋਂ ਕੀਤੀ ਛਾਪੇਮਾਰੀ ਅਤੇ ਉਸ ਨਾਲ ਚਰਨਜੀਤ ਸਿੰਘ ਚੰਨੀ ਦਾ ਨਾਮ ਜੋੜਨ ਨਾਲ ਦਲਿਤ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਪੋਲਿੰਗ ਬੂਥ, ਝੰਡੀਆਂ, ਪੋਸਟਰ ਤੇ ਇਕੱਠ ਕਰਨ 'ਤੇ ਲਗਾਈ ਪੂਰਨ ਪਾਬੰਦੀ
ਕੁੱਪ ਕਲਾਂ ਵਾਸੀਆਂ ਨੇ ਚੋਣਾਂ ਸਬੰਧੀ ਲਿਆ ਅਹਿਮ ਫ਼ੈਸਲਾ

ਕੁੱਪ ਕਲਾਂ, 21 ਜਨਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੇੜਲੇ ਪਿੰਡ ਕੁੱਪ ਕਲਾਂ ਦੇ ਵਾਸੀ ਜੋ ਸਾਰੀਆਂ ਸਿਆਸੀ ਧਿਰਾਂ ਨਾਲ ਸਬੰਧਿਤ ਹਨ, ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਸਦਕਾ ਅਹਿਮ ਫ਼ੈਸਲਾ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਵਲੋਂ ਚੋਣ ਪ੍ਰਚਾਰ ਤੇਜ਼

ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਵਲੋਂ ਹਲਕੇ ਦੇ ਹਰ ਘਰ ਤੱਕ ਪਹੁੰਚ ਕਰ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ 'ਚ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX