ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 minute ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਮਾਘ ਸੰਮਤ 553

ਕਪੂਰਥਲਾ / ਫਗਵਾੜਾ

ਪਹਿਲੀ ਚੋਣ ਰਿਹਰਸਲ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਨੋਟਿਸ ਜਾਰੀ ਕੀਤੇ ਜਾਣ-ਜ਼ਿਲ੍ਹਾ ਚੋਣ ਅਫ਼ਸਰ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਬੀਤੇ ਦਿਨ ਕਰਵਾਈ ਗਈ ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ | ਇਹ ਗੱਲ ਦੀਪਤੀ ਉੱਪਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮੈਡੀਕਲ ਜਾਂ ਕਿਸੇ ਹੋਰ ਆਧਾਰ 'ਤੇ ਚੋਣ ਡਿਊਟੀ ਤੋਂ ਛੋਟ ਮੰਗਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੀਆਂ ਪ੍ਰਤੀ ਬੇਨਤੀਆਂ 'ਤੇ ਵਿਚਾਰ ਕਰਨ ਲਈ ਇਕ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਸ਼ਾਮਿਲ ਹੋਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਲਈ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਬਿਨਾਂ ਮਨਜ਼ੂਰੀ ਦੇ ਮੀਟਿੰਗਾਂ ਰੈਲੀਆਂ ਕਰਨ ਵਾਲੇ ਸਿਆਸੀ ਪਾਰਟੀਆਂ ਦੇ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਚੋਣ ਜ਼ਾਬਤੇ ਦੌਰਾਨ ਨਿਗਰਾਨੀ ਲਈ ਸੀ-ਵਿਜਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ | ਜਿਸ ਰਾਹੀਂ ਉਹ ਫ਼ੋਟੋ ਤੇ ਵੀਡੀਓ ਵੀ ਅਪਲੋਡ ਕਰ ਸਕਦੇ ਹਨ ਤੇ ਇਸ ਐਪ 'ਤੇ ਕੀਤੀ ਗਈ ਸ਼ਿਕਾਇਤ ਦਾ 100 ਮਿੰਟ ਦੇ ਅੰਦਰ ਅੰਦਰ ਨਿਪਟਾਰਾ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ 23 ਜਨਵਰੀ ਤੱਕ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਤੇ ਸਰੀਰਕ ਤੌਰ 'ਤੇ ਅਸਮਰਥ ਵਿਅਕਤੀਆਂ ਨੂੰ 12 ਡੀ ਫਾਰਮ ਦੇਣਾ ਯਕੀਨੀ ਬਣਾਉਣ | ਮੀਟਿੰਗ ਵਿਚ ਜ਼ਿਲ੍ਹਾ ਮਾਲ ਅਫ਼ਸਰ ਜੋ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਹੁਣ ਤੱਕ 80 ਸਾਲ ਤੋਂ ਉੱਪਰ ਵਾਲੇ 2600 ਵੋਟਰਾਂ ਤੇ 971 ਸਰੀਰਕ ਤੌਰ 'ਤੇ ਅਸਮਰਥ ਵੋਟਰਾਂ ਨੂੰ ਫਾਰਮ ਡੀ ਦਿੱਤਾ ਗਿਆ ਹੈ | ਉਨ੍ਹਾਂ ਰਿਟਰਨਿੰਗ ਅਫ਼ਸਰ ਕਪੂਰਥਲਾ ਡਾ: ਜੈਇੰਦਰ ਸਿੰਘ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਚੋਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ | ਮੀਟਿੰਗ ਵਿਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਭੁਲੱਥ ਹਲਕੇ ਦੀ ਰਿਟਰਨਿੰਗ ਅਫ਼ਸਰ ਸ਼ਾਇਰੀ ਮਲਹੋਤਰਾ, ਚੋਣ ਤਹਿਸੀਲਦਾਰ ਮਨਜੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਨਾਰਾਜ਼ ਕਾਂਗਰਸੀ ਆਪ ਦੀ 'ਬੀ' ਟੀਮ ਵਜੋਂ ਕੰਮ ਕਰ ਰਹੇ ਹਨ-ਕਾਂਗਰਸੀ

ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਸਮਰਥਕਾਂ ਨੇ ਕਿਹਾ ਹੈ ਕਿ ਧਾਲੀਵਾਲ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਆਪ ਦੀ 'ਬੀ' ਟੀਮ ਵਜੋਂ ਕੰਮ ਕਰ ਰਹੇ ਹਨ ਜਿਸ ਦਾ ਧਾਲੀਵਾਲ ਨੂੰ ਕੋਈ ਫ਼ਰਕ ਨਹੀਂ ਪਵੇਗਾ | ...

ਪੂਰੀ ਖ਼ਬਰ »

ਸਰਕਾਰ ਵਲੋਂ ਸਕੂਲ-ਕਾਲਜ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ-ਡੀ. ਟੀ. ਐਫ.

ਕਪੂਰਥਲਾ, 21 ਜਨਵਰੀ (ਵਿ. ਪ੍ਰ.) -ਡੈਮੋਕਰੈਟਿਕ ਟੀਚਰ ਫ਼ਰੰਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੈਮਲ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ 25 ਜਨਵਰੀ ਤੱਕ ਸਕੂਲ, ਕਾਲਜ ਬੰਦ ਕੀਤੇ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ...

ਪੂਰੀ ਖ਼ਬਰ »

ਰਾਜਵੰਤ ਤੇ ਮਨਪ੍ਰੀਤ ਯੂਥ ਅਕਾਲੀ ਦਲ ਦੇ ਜਨਰਲ ਸੈਕਟਰੀ ਨਿਯੁਕਤ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਵਲੋਂ ਪਾਰਟੀ ਦੇ ਯੂਥ ਵਿੰਗ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ 2 ...

ਪੂਰੀ ਖ਼ਬਰ »

ਕਿਸਾਨ ਮੋਰਚਾ ਫ਼ਤਹਿ ਹੋਣ 'ਤੇ ਸ਼ੁਕਰਾਨੇ ਦੀ ਅਰਦਾਸ ਤੇ ਵਿਸ਼ਾਲ ਦੀਵਾਨ ਅੱਜ

ਕਾਲਾ ਸੰਘਿਆਂ, 21 ਜਨਵਰੀ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਘੰਟਾ ਘਰ, ਆਲਮਗੀਰ ਅਤੇ ਕਾਲਾ ਸੰਘਿਆਂ ਦੇ ਇਲਾਕਾ ਨਿਵਾਸੀ ਤੇ ਇਲਾਕੇ ਦੀਆਂ ਸਮੂਹ ਜਥੇਬੰਦੀਆਂ ਵਲੋਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਮੋਰਚਾ ...

ਪੂਰੀ ਖ਼ਬਰ »

ਚਾਨਣਵਿੰਡੀ, ਚੂਹੜਪੁਰ, ਸਰਾਏਾ ਜੱਟਾਂ ਪਿੰਡਾਂ 'ਚ ਵਿਧਾਇਕ ਚੀਮਾ ਨੂੰ ਮਿਲਿਆ ਭਰਵਾਂ ਹੁੰਗਾਰਾ

ਸੁਲਤਾਨਪੁਰ ਲੋਧੀ, 21 ਜਨਵਰੀ (ਪ.ਪ. ਰਾਹੀਂ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਆਪਣੀ ਚੋਣ ਮੁਹਿੰਮ ਵਿਚ ਲਗਾਤਾਰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਜਿਸ ਦੇ ਤਹਿਤ ਪਿੰਡ ਚੂਹੜਪੁਰ, ਲਾਟ ਵਾਲਾ, ਚੰਨਣਵਿੰਡੀ, ਸਰਾਏ ਜੱਟਾਂ ਵਿਚ ਵਿਧਾਇਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 224 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 224 ਮਾਮਲੇ ਸਾਹਮਣੇ ਆਏ ਹਨ ਤੇ 75 ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ ਆਰ.ਸੀ.ਐਫ. ਨਾਲ ਸੰਬੰਧਿਤ ਹਨ | ਇਸ ਤੋਂ ...

ਪੂਰੀ ਖ਼ਬਰ »

ਜੀਆ ਲਾਲ ਨਾਹਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ) -ਵਿਧਾਨ ਸਭਾ ਹਲਕਾ ਕਪੂਰਥਲਾ ਵਿਚ ਅੱਜ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਵਾਲਮੀਕ ਸਮਾਜ ਨਾਲ ਸੰਬੰਧਿਤ ਪ੍ਰਮੁੱਖ ਆਗੂ ਤੇ ਵਾਲਮੀਕ ਧਰਮ ਯੁੱਧ ਮੋਰਚੇ ਦੇ ਪ੍ਰਧਾਨ ਜੀਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਨਕਦੀ ਤੇ ਸਕੂਟਰੀ ਸਮੇਤ ਵਿਅਕਤੀ ਕਾਬੂ

ਢਿਲਵਾਂ, 21 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਨਗਦੀ ਤੇ ਸਕੂਟਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਚਰਨਜੀਤ ਸਿੰਘ, ਏ.ਐਸ .ਆਈ ...

ਪੂਰੀ ਖ਼ਬਰ »

ਏਕਤਾ ਪਾਰਟੀ ਵਲੋਂ ਭਾਜਪਾ ਨੂੰ ਸਮਰਥਨ ਦਿੱਤੇ ਜਾਣ ਨਾਲ ਪਾਰਟੀ ਨੂੰ ਮਿਲਿਆ ਹੁਲਾਰਾ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣ ਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇ: ਰਣਜੀਤ ਸਿੰਘ ਖੋਜੇਵਾਲ ਦੀ ਪ੍ਰੇਰਨਾ ਨਾਲ ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਤੇ ਉਨ੍ਹਾਂ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਸੀ.ਆਈ.ਏ ਸਟਾਫ਼ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਜੂਏ ਦੀ ਰਾਸ਼ੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਸੀ.ਆਈ.ਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸੰਬੰਧੀ 26 ਜਨਵਰੀ ਨੂੰ ਹੋਵੇਗਾ ਗੁਰੂ ਨਾਨਕ ਸਟੇਡੀਅਮ 'ਚ ਸਮਾਗਮ-ਦੀਪਤੀ ਉੱਪਲ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਕੋਵਿਡ ਸੰਬੰਧੀ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਵਿਚ ਹੋਣ ਵਾਲਾ ਸਮਾਗਮ ਸੰਖੇਪ ਵਿਚ ਕਰਵਾਇਆ ਜਾਵੇਗਾ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲੋਕ ਟੀਕਾਕਰਨ ਕਰਵਾਉਣ-ਦੀਪਤੀ ਉੱਪਲ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਕੋਵਿਡ ਦੇ ਪਸਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਲੋਕ ਜਿਨ੍ਹਾਂ ਅਜੇ ਤੱਕ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਨਹੀਂ ਕਰਵਾਇਆ, ਉਹ ਆਪਣਾ ਤੁਰੰਤ ਟੀਕਾਕਰਨ ਕਰਵਾਉਣ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਜਸਵੀਰ ਸਿੰਘ ਗੜ੍ਹੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ-ਰੀਹਲ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਪਤਨੀ ਜਸਪਾਲ ਕੌਰ ਨੇ ਕੀਤਾ ਚੋਣ ਪ੍ਰਚਾਰ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਪਤਨੀ ਜਸਪਾਲ ਕੌਰ ਨੇ ਪਵਿੱਤਰ ਸ਼ਹਿਰ ਅਤੇ ਪਿੰਡਾਂ ਵਿਚ ਚੋਣ ਪ੍ਰਚਾਰ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵਲੋਂ ਭਰਪੂਰ ਸਹਿਯੋਗ ...

ਪੂਰੀ ਖ਼ਬਰ »

ਸੱਜਣ ਸਿੰਘ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ 'ਤੋਂ ਭਰਵਾਂ ਹੁੰਗਾਰਾ

ਸੁਲਤਾਨਪੁਰ ਲੋਧੀ, 21 ਜਨਵਰੀ (ਪ.ਪ. ਰਾਹੀਂ)-ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਹਲਕੇ ਦੇ ਪਿੰਡਾਂ ਅੱਲੂਵਾਲ, ਝੱਲ ਬੀਬੜੀ, ਨੂਰਪੁਰ, ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਪਿੰਡ ਸੁਰਖਾਂ ਤੋਂ ਮਿਲਿਆ ਭਰਵਾਂ ਹੁੰਗਾਰਾ

ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਉਨ੍ਹਾਂ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਿੱਟੂ ਖੀਰਾਂਵਾਲੀ ਵਲੋਂ ਇੰਦਰਪ੍ਰਤਾਪ ਦੇ ਸਮਰਥਨ ਦਾ ਐਲਾਨ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਕੋਰ ਕਮੇਟੀ ਮੈਂਬਰ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ ਕਾਂਗਰਸ ਦੇ ਹਲਕਾ ਕਪੂਰਥਲਾ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਦੀ ਅਗਵਾਈ 'ਚ ਹਲਕਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਨੇ ਅੱਧੀ ਦਰਜਨ ਪਿੰਡਾਂ 'ਚ ਕੀਤੀਆਂ ਭਰਵੀਆਂ ਚੋਣ ਮੀਟਿੰਗਾਂ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਕੈਪਟਨ ਹਰਮਿੰਦਰ ਸਿੰਘ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਦੀਪੇਵਾਲ ਤੋਂ ਦੋ ਦਰਜਨ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਦੀਪੇਵਾਲ ਤੋਂ ਦੋ ਦਰਜਨ ਦੇ ਕਰੀਬ ਪਰਿਵਾਰਾਂ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਡੋਰ ਟੂ ਡੋਰ ਪ੍ਰਚਾਰ

ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਡੋਰ ਟੂ ਡੋਰ ਪ੍ਰਚਾਰ ਉਨ੍ਹਾਂ ਦੇ ਪੁੱਤਰ ਹਨੀ ਧਾਲੀਵਾਲ ਵਲੋਂ ਫਗਵਾੜਾ ਦੇ ਵਾਰਡ ਨੰਬਰ 9 'ਚ ਘਰ ਘਰ ਜਾ ਕੇ ਕੀਤਾ ਗਿਆ | ...

ਪੂਰੀ ਖ਼ਬਰ »

ਡਡਵਿੰਡੀ ਪੁੱਜਣ 'ਤੇ ਰਾਣਾ ਗੁਰਜੀਤ ਸਿੰਘ ਦਾ ਭਰਵਾਂ ਸਵਾਗਤ

ਡਡਵਿੰਡੀ, 21 ਜਨਵਰੀ (ਦਿਲਬਾਗ ਸਿੰਘ ਝੰਡ)-ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਸੁਲਤਾਨਪੁਰ ਫੇਰੀ ਦੌਰਾਨ ਡਡਵਿੰਡੀ ਵਿਖੇ ਪੁੱਜਣ 'ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਕਰਮਬੀਰ ਸਿੰਘ ਕੇਬੀ ਅਤੇ ਕਵਲਨੈਨ ਸਿੰਘ ਕੇਨੀ ਦੀ ਅਗਵਾਈ 'ਚ ਡਡਵਿੰਡੀ ਅੱਡੇ 'ਤੇ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਦੀ ਟਿਕਟ ਮਿਲਣ ਨਾਲ ਹਲਕੇ 'ਚ ਦਿਲਚਸਪ ਮੁਕਾਬਲਾ ਹੋਣ ਦੇ ਆਸਾਰ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਭਾਰਤੀ ਜਨਤਾ ਪਾਰਟੀ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਜਥੇ: ਰਣਜੀਤ ਸਿੰਘ ਖੋਜੇਵਾਲ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਕਪੂਰਥਲਾ ਵਿਚ ਵਿਧਾਨ ...

ਪੂਰੀ ਖ਼ਬਰ »

ਜਥੇ: ਜੁਗਰਾਜਪਾਲ ਸਿੰਘ ਸਾਹੀ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਹੋਣਗੇ ਉਮੀਦਵਾਰ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਜਥੇ: ਜੁਗਰਾਜਪਾਲ ਸਿੰਘ ਸਾਹੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਫਗਵਾੜਾ ਤੋਂ ਹਰਬੇਲ ਸਿੰਘ ਪਾਹਵਾ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣੇ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਯੋਗ ਵਰਕਰਾਂ ਨੂੰ ਮਾਨ ਸਨਮਾਨ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਜਥੇਦਾਰ ਢਪਈ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਕਪੂਰਥਲਾ ਤੋਂ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪਈ ਦੇ ਹੱਕ ਵਿਚ ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਅਵੀ ਰਾਜਪੂਤ, ਤਜਿੰਦਰ ਸਿੰਘ ਬਿੱਲੂ ਤੇ ਹੋਰ ਆਗੂਆਂ ਨੇ ਸਬਜ਼ੀ ...

ਪੂਰੀ ਖ਼ਬਰ »

ਆਪ ਆਗੂਆਂ ਵਲੋਂ ਕਾਲਾ ਸੰਘਿਆਂ 'ਚ ਲੱਡੂ ਵੰਡੇ

ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਆਮ ਆਦਮੀ ਪਾਰਟੀ ਨੂੰ ਵਿਰੋਧੀ ਹਮੇਸ਼ਾ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਘੇਰਦੇ ਰਹੇ ਅਤੇ ਹੁਣ ਆਪ ਸੁਪਰੀਮੋ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ...

ਪੂਰੀ ਖ਼ਬਰ »

ਪਿੰਡ ਮੰੁਡੀ ਵਿਖੇ ਰਾਣਾ ਇੰਦਰਪ੍ਰਤਾਪ ਸਿੰਘ ਦੇ ਹੱਕ 'ਚ ਹੋਣ ਮੀਟਿੰਗ

ਫੱਤੂਢੀਂਗਾ, 21 ਜਨਵਰੀ (ਬਲਜੀਤ ਸਿੰਘ)-ਹਲਕਾ ਸੁਲਤਾਨਪੁਰ ਲੋਧੀ ਦੇ ਲੋਕ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਆਜ਼ਾਦ ਜਿੱਤ ਦਿਵਾ ਕੇ ਇਤਿਹਾਸ ਸਿਰਜਣਗੇ | ਉਕਤ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਨੇ ਮੁੰਡੀ ਪਿੰਡ ਵਿਖੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲਾਇਨ ਕਲੱਬ ਰੀਜਨ 13 ਦੀ ਅਹਿਮ ਮੀਟਿੰਗ

ਬੇਗੋਵਾਲ, 21 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਰੀਜਨ 13 ਦੀ ਇਕ ਅਹਿਮ ਮੀਟਿੰਗ ਰੀਜਨ ਚੇਅਰਮੈਨ ਰਜੇਸ਼ ਕੁਮਾਰ ਹੈਪੀ ਦੀ ਅਗਵਾਈ ਹੇਠ ਬੇਗੋਵਾਲ 'ਚ ਹੋਈ | ਜਿਸ 'ਚ ਰੀਜਨ ਦੀਆਂ ਕਲੱਬਾਂ ਨੇ ਹਿੱਸਾ ਲਿਆ | ਇਸ ਸਮੇਂ ਰੀਜਨ ਦੀਆਂ ਇਕੱਤਰ ਕਲੱਬਾਂ ਵਲੋਂ ਰਛਪਾਲ ਸਿੰਘ ...

ਪੂਰੀ ਖ਼ਬਰ »

ਕਬੱਡੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਪ੍ਰਵਾਸੀ ਪੰਜਾਬੀਆਂ ਦੀ ਵੱਡੀ ਦੇਣ-ਕੰਵਲਜੀਤ ਸਿੰਘ ਲਾਲੀ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ 22ਵਾਂ ਕਬੱਡੀ ਕੱਪ ਪਿੰਡ ਖਹਿਰਾ ਮਾਝਾ ਵਿਖੇ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਸਾਬਕਾ ਕੈਬਨਿਟ ਮੰਤਰੀ ਕੰਵਲਜੀਤ ਸਿੰਘ ਲਾਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਕਰਨਜੋਤ ਝਿੱਕਾ ਜ਼ਿਲ੍ਹਾ ਕਪੂਰਥਲਾ ਲੀਗਲ ਸੈੱਲ ਦੇ ਪ੍ਰਧਾਨ ਨਿਯੁਕਤ

ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਫਗਵਾੜਾ ਦੇ ਨੌਜਵਾਨ ਵਕੀਲ ਕਰਨਜੋਤ ਸਿੰਘ ਝਿੱਕਾ ਨੂੰ ਜ਼ਿਲ੍ਹਾ ਕਪੂਰਥਲਾ ਦੇ ਲੀਗਲ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਝਿੱਕਾ ਨੇ ਇਸ ਨਿਯੁਕਤੀ 'ਤੇ ਪਾਰਟੀ ਹਾਈਕਮਾਂਡ ਦਾ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡਿਊਟੀਆਂ ਪਿੱਤਰੀ ਬਲਾਕਾਂ 'ਚ ਲਗਾਈਆਂ ਜਾਣ-ਟੂਰਾ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਸਮਾਜ ਦੀ ਸਿਰਕੱਢ ਜਥੇਬੰਦੀ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ .ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਕਪੂਰਥਲਾ ਦੇ ਪ੍ਰਧਾਨ ਸਤਵੰਤ ਸਿੰਘ ਟੂਰਾ, ਬਲਵਿੰਦਰ ਮਸੀਹ, ...

ਪੂਰੀ ਖ਼ਬਰ »

ਸ਼ਤਾਬਗੜ੍ਹ ਵਿਖੇ ਅਕਾਲੀ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ 'ਚ ਚੋਣ ਮੀਟਿੰਗ

ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ)-ਪੰਜਾਬ 'ਚ ਕਾਂਗਰਸ ਦੀ ਸਰਕਾਰ ਵੱਲੋਂ ਹਰ ਪੱਧਰ 'ਤੇ ਭਿ੍ਸ਼ਟਾਚਾਰ ਕੀਤਾ ਹੈ ਪਰ ਇਕੱਲੇ ਸੁਲਤਾਨਪੁਰ ਲੋਧੀ ਦਾ ਕਾਂਗਰਸੀ ਵਿਧਾਇਕ ਅਜਿਹਾ ਵਿਧਾਇਕ ਹੈ ਜਿਸ 'ਤੇ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਗੁਰਪੁਰਬ ਮੌਕੇ ਕੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ 'ਵਿਸ਼ਵਾਸਘਾਤ ਦਿਵਸ' 31 ਨੂੰ ਮਨਾਇਆ ਜਾਵੇਗਾ

ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕੇਂਦਰ ਸਰਕਾਰ ਨੇ 'ਸੰਯੁਕਤ ਕਿਸਾਨ ਮੋਰਚੇ' ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਸਾਰੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ, ਪਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ, ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਵੱਖ-ਵੱਖ ਕੇਸਾਂ 'ਚ ਦੋ ਦੋਸ਼ੀਆਂ ਨੂੰ ਕੈਦ

ਜਲੰਧਰ, 21 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਵੱਖ-ਵੱਖ ਕੇਸਾਂ 'ਚ ਦੋ ਦੋਸ਼ੀਆਂ ਨੂੰ ਸਜ਼ਾ ਦਾ ਹੁਕਮ ਦਿੱਤਾ ਹੈ | ਪਹਿਲੇ ਕੇਸ 'ਚ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ...

ਪੂਰੀ ਖ਼ਬਰ »

ਭਾਜਪਾ ਨੇ ਕਾਲੀਆ, ਭੰਡਾਰੀ, ਭਗਤ 'ਤੇ ਫਿਰ ਖੇਡਿਆ ਦਾਅ

ਸ਼ਿਵ ਸ਼ਰਮਾ ਜਲੰਧਰ, 21 ਜਨਵਰੀ -ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਨੂੰ ਛੱਡ ਕੇ ਜਲੰਧਰ ਸ਼ਹਿਰੀ ਦੇ ਤਿੰਨੇ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਪਾਰਟੀ ...

ਪੂਰੀ ਖ਼ਬਰ »

ਗੱਠਜੋੜ ਦੇ ਉਮੀਦਵਾਰ ਦਵਿੰਦਰ ਸਿੰਘ ਢਪਈ ਨੇ ਕੀਤਾ ਅੰਮਿ੍ਤ ਬਾਜ਼ਾਰ 'ਚ ਚੋਣ ਪ੍ਰਚਾਰ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਅਕਾਲੀ ਬਸਪਾ ਗੱਠਜੋੜ ਦੇ ਕਪੂਰਥਲਾ ਹਲਕੇ ਤੋਂ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪਈ ਨੇ ਆਪਣੀ ਚੋਣ ਪ੍ਰਚਾਰ ਦੌਰਾਨ ਸਥਾਨਕ ਅੰਮਿ੍ਤ ਬਾਜ਼ਾਰ ਵਿਚ ਦੁਕਾਨਦਾਰਾਂ ਨੂੰ ਮਿਲਕੇ ਵੋਟਾਂ ਦੀ ਮੰਗ ਕੀਤੀ | ਚੋਣ ਪ੍ਰਚਾਰ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਰਜਿੰਦਰ ਸਿੰਘ ਧੰਜਲ ਤੇ ਯੂਥ ਆਗੂ ਸੰਨੀ ਬੈਂਸ ਹੋਏ ਭਾਜਪਾ 'ਚ ਸ਼ਾਮਿਲ

ਕਪੂਰਥਲਾ, 21 ਜਨਵਰੀ (ਸਡਾਨਾ) -ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਿੱਥੇ ਭਾਜਪਾ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਨਾਲ ਹੀ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ

ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਗੋਰਾ ਗਿੱਲ ਨੇ ਹਾਈ ਕਮਾਂਡ ਦਾ ...

ਪੂਰੀ ਖ਼ਬਰ »

ਚੇਅਰਮੈਨ ਬੱਗਾ ਮਿਆਣੀ ਵਲੋਂ ਵੀ ਰਾਣਾ ਦੇ ਸਮਰਥਨ ਦਾ ਐਲਾਨ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਸੁਲਤਾਨਪੁਰ ਲੋਧੀ ਦੇ ਚੇਅਰਮੈਨ ਹਰਚਰਨ ਸਿੰਘ ਬੱਗਾ ਮਿਆਣੀ ਨੇ ਵੀ ਅੱਜ ਸਾਥੀਆਂ ਸਮੇਤ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਸਾਥ ਛੱਡ ਕੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਪਿੰਡ ਲਾਟਵਾਲਾ 'ਚ ਵਿਸ਼ਾਲ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 21 ਜਨਵਰੀ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਲਾਟ ਵਾਲਾ ਵਿਖੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਬਹੁਗਿਣਤੀ ਵਿਚ ਪਿੰਡ ਵਾਸੀਆਂ ਨੇ ਸਰਪੰਚ ਸਰਬਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੈਂ ਕਦੇ ਵੀ ਸ਼ੋ੍ਰਮਣੀ ਅਕਾਲੀ ਦਲ ਨੂੰ ਨਹੀਂ ਛੱਡਿਆ-ਜੋਗਾ ਸਿੰਘ ਕਾਲੇਵਾਲ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਸੁਲਤਾਨਪੁਰ ਲੋਧੀ ਤੋਂ ਯੂਥ ਸੀਨੀਅਰ ਅਕਾਲੀ ਨੇਤਾ ਜੋਗਾ ਸਿੰਘ ਕਾਲੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਰਾਣਾ ਇੰਦਰ ...

ਪੂਰੀ ਖ਼ਬਰ »

'ਆਪ' ਇਕਾਈ ਵਲੋਂ ਫਗਵਾੜਾ 'ਚੋਂ ਭਿ੍ਸ਼ਟ ਪਾਰਟੀਆਂ ਨੂੰ ਭਜਾਉਣ ਲਈ ਏਕਤਾ ਦਾ ਅਹਿਦ

ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ (ਆਪ) ਫਗਵਾੜਾ ਦੀ ਇਕਾਈ ਨੇ ਫਗਵਾੜਾ ਤੋਂ ਕਾਂਗਰਸ, ਭਾਜਪਾ ਤੇ ਅਕਾਲੀ-ਬਸਪਾ ਗੱਠਜੋੜ ਸਮੇਤ ਭਿ੍ਸ਼ਟ ਪਾਰਟੀਆਂ ਦਾ ਸਫ਼ਾਇਆ ਕਰਨ ਲਈ ਪੂਰਨ ਏਕਤਾ ਦਾ ਅਹਿਦ ਲਿਆ | ਇੱਥੇ ਨਵੀਂ ਅਨਾਜ ਮੰਡੀ ਸਥਿਤ ਪਾਰਟੀ ਦਫ਼ਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX