ਤਾਜਾ ਖ਼ਬਰਾਂ


ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਮੁੱਖ ਮੰਤਰੀ ਵਲੋਂ ਮਦਦ ਦਾ ਭਰੋਸਾ
. . .  31 minutes ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਖਿਆਲਾ ਬੁਲੰਦਾ ਵਿਖੇ ਸਵੇਰੇ ਕਰੀਬ 11 ਵਜੇ ਬੋਰਵੈੱਲ ’ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਪ੍ਰਸ਼ਾਸਨ ਵਲੋਂ ...
ਪੈਟਰੋਲ-ਡੀਜ਼ਲ ਦੇ ਘਟਾਏ ਰੇਟਾਂ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਧੰਨਵਾਦ
. . .  59 minutes ago
ਨਵੀਂ ਦਿੱਲੀ, 22 ਮਈ-ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ 'ਚ ਕਟੌਤੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਡੀਜ਼ਲ 'ਚ 7 ਰੁਪਏ ਪ੍ਰਤੀ ਲੀਟਰ, ਪੈਟਰੋਲ 'ਚ 9.5 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਸਿਲੰਡਰ...
ਗੁਰਦੁਆਰਾ ਬੇਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਬਜ਼ੁਰਗ ਤੇ ਉਸ ਦੇ ਪੁੱਤਰ ਨੂੰ ਅਦਾਲਤ ਵਲੋਂ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਜ਼ੁਰਗ ਮੱਸਾ ਸਿੰਘ ਤੇ ਉਸਦੇ ਪੁੱਤਰ ਨੂੰ ਮਾਣਯੋਗ ਅਦਾਲਤ ਵਲੋਂ 3 ਦਿਨ ਦੇ ਪੁਲਸ ਰਿਮਾਂਡ 'ਤੇ
ਅਗਰਵਾਲ ਸਭਾ ਦੇ ਪ੍ਰਧਾਨ ਲਈ ਹੋ ਰਹੀ ਚੋਣ ਨੂੰ ਲੈ ਕੇ ਪੂਰਾ ਉਤਸ਼ਾਹ, ਜਾਅਲੀ ਵੋਟਾਂ ਨੂੰ ਲੈ ਕੇ ਹੋਈ ਤਕਰਾਰਬਾਜ਼ੀ
. . .  about 1 hour ago
ਸੰਗਰੂਰ, 22 ਮਈ (ਧੀਰਜ ਪਸ਼ੋਰੀਆ)-ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋ ਰਹੀ ਚੋਣ ਨੂੰ ਲੈ ਕੇ ਅਗਰਵਾਲ ਭਾਈਚਾਰੇ 'ਚ ਪੂਰਾ ਉਤਸ਼ਾਹ ਹੈ। ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਹੈ।
ਬੋਰਵੈੱਲ 'ਚ ਡਿੱਗੇ ਬੱਚੇ ਦੇ ਬਚਾਅ ਲਈ ਰਾਹਤ ਕਾਰਜ ਜਾਰੀ, ਐੱਨ.ਡੀ.ਆਰ.ਐੱਫ. ਦੀ ਟੀਮ ਵੀ ਪਹੁੰਚੀ
. . .  about 1 hour ago
ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪਿੰਡ ਖ਼ਿਆਲਾ ਬੁਲੰਦਾ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਰਿਤਿਕ ਰੌਸ਼ਨ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਬਚਾਅ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ...
ਗੜ੍ਹਦੀਵਾਲਾ ਵਿਖੇ ਬੱਚੇ ਦੇ ਬੋਰਵੈੱਲ 'ਚ ਡਿੱਗਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  about 2 hours ago
ਗੜ੍ਹਦੀਵਾਲਾ, 22 ਮਈ-ਗੜ੍ਹਦੀਵਾਲਾ ਦੇ ਪਿੰਡ ਬੈਰਮਪੁਰ ਵਿਖੇ ਬੋਰਵੈੱਲ ਵਿਚ 6 ਸਾਲਾ ਬੱਚੇ ਰਿਤਿਕ ਰੋਸ਼ਨ ਦੇ ਡਿੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
. . .  about 3 hours ago
ਚੰਡੀਗੜ੍ਹ, 22 ਮਈ- ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਿਹਾ ਹੈ ਕਿ ਭਗਵੰਤ ਮਾਨ ਨੇ ਪੰਜਾਬ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਲਈ...
ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ
. . .  about 3 hours ago
ਗੜ੍ਹਦੀਵਾਲਾ, 22 ਮਈ-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਏਰੀਆ 'ਚ ਪੈਂਦੇ ਪਿੰਡ ਬੈਰਮਪੁਰ ਵਿਖੇ ਡੂੰਘੇ ਬੋਰਵੈੱਲ 'ਚ ਡਿੱਗੇ 6 ਸਾਲਾਂ ਮਾਸੂਮ ਬੱਚੇ ਰਿਤਿਕ ਰੌਸ਼ਨ ਨੂੰ ਬਚਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ...
ਵੱਡੀ ਖ਼ਬਰ: ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ
. . .  about 4 hours ago
ਗੜ੍ਹਦੀਵਾਲਾ,22 ਮਈ-ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੇ ਗੜ੍ਹਦੀਵਾਲਾ 'ਚ ਇਕ 6 ਸਾਲਾ ਬੱਚੇ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ 'ਚ ਵਾਪਰੀ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ...
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
. . .  about 5 hours ago
ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ...
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪਹੁੰਚੇ ਸ਼ਰਧਾਲੂ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ/ ਅਜਨਾਲਾ, 22 ਮਈ (ਸੁਰਿੰਦਰ ਪਾਲ ਸਿੰਘ ਵਰਪਾਲ, ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਸ਼ੁਰੂ ਹੋ ਗਈ ਹੈ ਤੇ ਅੱਜ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ...
ਬੇਕਾਬੂ ਜੀਪ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 8 ਲੋਕਾਂ ਦੀ ਮੌਤ
. . .  about 5 hours ago
ਸਿਧਾਰਥ ਨਗਰ/ ਉੱਤਰ ਪ੍ਰਦੇਸ਼, 22 ਮਈ- ਯੂ.ਪੀ. 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਜ਼ਿਲ੍ਹੇ 'ਚ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਜੀਪ ਦੇ ਖੜ੍ਹੇ ਟਰੱਕ 'ਚ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ...
ਕੋਰੋਨਾ ਕੇਸ: ਪਿਛਲੇ 24 ਘੰਟਿਆਂ 'ਚ 2,226 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 22 ਮਈ-ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,226 ਨਵੇਂ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਦੇ 2323 ਨਵੇਂ ਮਾਮਲੇ ਦਰਜ ਕੀਤੇ ਗਏ...
ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . .  about 7 hours ago
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . .  about 7 hours ago
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ, ਪੈਟਰੋਲ 9.50,ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ
. . .  1 day ago
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਦੁੱਧ ਦੇ ਰੇਟ 'ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ 'ਚ ਹੋਵੇਗਾ ਵਾਧਾ- ਚੀਮਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਮਾਘ ਸੰਮਤ 553

ਅੰਮ੍ਰਿਤਸਰ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਦੇਸ਼ ਦੇ 73ਵੇਂ ਗਣਤੰਤਰ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਸੁਖਜਿੰਦਰ ਸਿੰਘ ਰੰਧਾਵਾ ਉਪ ਮੁੱਖ ਮੰਤਰੀ ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ੍ਹ ਵੀ ਉਨ੍ਹਾਂ ਦੇ ਨਾਲ ਸਨ | ਇਸ ਦੌਰਾਨ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ | ਇਸ ਪ੍ਰੋਗਰਾਮ ਸੰਬੰਧੀ ਡੀ. ਸੀ. ਸ: ਖਹਿਰਾ ਨੇ ਦੱਸਿਆ ਕਿ ਕੋਵਿਡ-19 ਕਾਰਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ | ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਜਨਰਲ ਅਮਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ |

ਪੰਜਾਬ 'ਚ ਭਾਜਪਾ ਦਾ ਲਗਾਤਾਰ ਵੱਧ ਰਿਹਾ ਜਨਆਧਾਰ : ਅਗਰਵਾਲ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਅਖਿਲ ਭਾਰਤੀ ਜਨ-ਕਲਿਆਣਕਾਰੀ ਪ੍ਰੀਸ਼ਦ ਦੇ ਪੰਜਾਬ ਪ੍ਰਧਾਨ ਕਪਿਲ ਅਗਰਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ 'ਚ ਲਗਾਤਾਰ ਜਨਆਧਾਰ ਵੱਧ ਰਿਹਾ ਹੈ, ਜੋ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਇਸ ਵਾਰ ਪੰਜਾਬ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਨਵਾਂ ਪਿੰਡ, 24 ਜਨਵਰੀ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੂਥ ਬਿ੍ਗੇਡ ਟੀਮ ਵਲੋਂ ਹਲਕੇ ਦੇ ਇਕ ਦਰਜਨ ਦੇ ਕਰੀਬ ਪਿੰਡਾਂ ਜਿਸ 'ਚ ਨਵਾਂ ਪਿੰਡ, ਨਿਜਾਮਪੁਰ, ਛਾਪਾ ਰਾਮ ਸਿੰਘ, ਲਾਲਕਾ ਨਗਰ, ਕਿਲਾ, ਖਾਨਕੋਟ ਤੇ ਨਵਾਂ ...

ਪੂਰੀ ਖ਼ਬਰ »

ਆਪ ਵਲੰਟੀਅਰਾਂ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਚੋਣ ਪ੍ਰਚਾਰ

ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਅਕਾਲੀ ਬਸਪਾ, ਭਾਜਪਾ ਅਤੇ ਕਾਂਗਰਸ ਪਾਰਟੀ ਦੇ ਖਿਲਾਫ ਆਮ ਆਦਮੀ ਪਾਰਟੀ ਦੁਆਰਾ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ 'ਚ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਡੀ. ਐੱਸ. ਪੀ. ਅਮਰੀਕ ਸਿੰਘ ਤੇ ਕਈ ਹੋਰ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਤੁਰੇ

ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੁਲਾਰਾ ਮਿਲਿਆ ਜਦੋਂ ਉਨ੍ਹਾਂ ਦੇ ਸਮਰਥਨ 'ਚ ਆਉਂਦੇ ਹੋਏ ਸਾਬਕਾ ਡੀ. ਐੱਸ. ਪੀ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਕਾਂਗਰਸੀ ਆਗੂ ਸਵਿੰਦਰ ਸਿੰਘ ਦੋਬਲੀਆ 'ਆਪ' ਵਿਚ ਸ਼ਾਮਿਲ

ਅੰਮਿ੍ਤਸਰ, 24 ਜਨਵਰੀ (ਸੁੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲਗਾ ਜਦੋਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕਾਂਗਰਸ ਦੇ ਆਗੂ ਸਵਿੰਦਰ ਸਿੰਘ ਦੋਬਲੀਆ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਜਿਸ ਦਾ ਦਿੱਲੀ ਦੇ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਡਾ: ਵੇਰਕਾ ਦੇ ਹੱਕ 'ਚ ਅੰਮੂ ਗੁੰਮਟਾਲਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਬੈਠਕ

ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੇ ਹੱਕ ਵਿਚ ਵਾਰਡ ਨੰ: 3 ਅਤੇ ਵਾਰਡ ਨੰ: 5 ਨਾਲ ਸੰਬੰਧਤ ਅਕਾਲੀ ਵਰਕਰਾਂ ਦੀ ਬੈਠਕ ਸਾਬਕਾ ਕੌਂਸਲਰ ਅਮਰਪ੍ਰੀਤ ਸਿੰਘ ਅੰਮੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਹਲਕਾ ਦੱਖਣੀ ਤੋਂ 'ਆਪ' ਨੂੰ ਝਟਕਾ, ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਵਿੰਡ, 24 ਜਨਵਰੀ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 38 ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ 'ਆਪ' ਦੇ ਵਰਕਰ ਰਮਨਦੀਪ ਸਿੰਘ, ਲੱਕੀ ਅਤੇ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਅੱਜ ਤੋਂ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਭਲਕੇ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸੰਬੰਧੀ ਜ਼ਿਲ੍ਹਾ ਅੰਮਿ੍ਤਸਰ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫਤਰ 'ਚ 12 ਕਰਮਚਾਰੀ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ 24 ਜਨਵਰੀ (ਸੁੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਅੰਮਿ੍ਤਸਰ ਦੇ ਦਫਤਰ 'ਚ ਕੋਵਿਡ ਟੈਸਟ ਦੌਰਾਨ 12 ਕਰਮਚਾਰੀ ਪਾਜ਼ੀਟਿਵ ਪਾਏ ਗਏ ਹਨ | ਇਸ ਸੰਬੰਧੀ ਇੰਜੀ: ਸਕੱਤਰ ਸਿੰਘ ਢਿਲੋਂ ਮੁੱਖ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਘੱਟ ਪਰ ਨਹੀਂ ਰੁਕਿਆ ਮੌਤਾਂ ਦਾ ਸਿਲਸਿਲਾ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਕੋਵਿਡ ਦੇ ਨਵੇਂ ਮਾਮਲੇ ਕੁਝ ਭਾਵੇਂ ਘਟੇ ਹਨ ਅਤੇ ਕੋਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਅੱਜ 5 ਹੋਰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਥੇ: ਦਾਦੂਵਾਲ ਦੁਆਰਾ ਪ੍ਰਧਾਨ ਧਾਮੀ ਸੰਬੰਧੀ ਦਿੱਤੇ ਬਿਆਨ ਦੀ ਕਰੜੀ ਆਲੋਚਨਾ

ਅੰਮਿ੍ਤਸਰ, 24 ਜਨਵਰੀ (ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਜਥੇ: ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ...

ਪੂਰੀ ਖ਼ਬਰ »

27 ਉਮੀਦਵਾਰਾਂ ਨੇ ਨਗਰ ਨਿਗਮ ਤੋਂ ਪ੍ਰਾਪਤ ਕੀਤੀਆਂ ਐਨ. ਓ. ਸੀ.

ਅੰਮਿ੍ਤਸਰ, 24 ਜਨਵਰੀ (ਹਰਮਿੰਦਰ ਸਿੰਘ­­)-ਪੰਜਾਬ ਵਿਧਾਨ ਸਭਾ ਚੋਣਾਂ ਲੜਣ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਸੰਭਾਵੀ ਉਮੀਦਵਾਰਾਂ ਦਾ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ ਐਨ. ਓ. ਸੀ. (ਕੋਈ ਇਤਰਾਜ ਨਹੀਂ ਸਰਟੀਫਕੇਟ­) ਲੈਣ ਦਾ ਸਿਲਸਿਲਾ ਅੱਜ ਵੀ ਜਾਰੀ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਮਜੀਠੀਆ ਦੀ ਅਗਾਊਾ ਜ਼ਮਾਨਤ ਅਰਜ਼ੀ ਖ਼ਾਰਜ ਕੀਤੇ ਜਾਣ ਨੇ ਕਾਂਗਰਸ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ : ਡਾ: ਵੇਰਕਾ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ, ਹਰਮਿੰਦਰ ਸਿੰਘ)-ਡਰੱਗ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਿਕਰਮ ਸਿੰਘ ਮਜੀਠਿਆ ਦੀ ਅਗਾਊਾ ਜ਼ਮਾਨਤ ਦੀ ਅਰਜੀ ਨੂੰ ਹਾਈ ਕੋਰਟ ਵਲੋਂ ਖ਼ਾਰਜ ਕੀਤੇ ਜਾਣ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ...

ਪੂਰੀ ਖ਼ਬਰ »

ਹਲਕਾ ਉੱਤਰੀ 'ਚ ਮੁਨੀਸ਼ ਸਿਸੋਦੀਆ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ 'ਚ ਘਰ-ਘਰ ਪ੍ਰਚਾਰ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ/ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਦਿੱਲੀ ਦੇ ਉਪ ਮੱੁਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਹਲਕਾ ਉੱਤਰੀ ਦੇ ਉਮੀਦਵਾਰ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ 'ਚ ਹਲਕੇ ਵਿਚ ਘਰ-ਘਰ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਵਾਰਡ ਨੰਬਰ 62 'ਚ ਕੱਟੜ ਕਾਂਗਰਸੀ ਪਰਿਵਾਰ, ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੇ ਹੱਕ 'ਚ ਕੱਟੜ ਕਾਂਗਰਸੀ ਆਗੂਆਂ ਤੇ ਪਰਿਵਾਰਾਂ ਵਲੋਂ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋਫੈਸਰਾਂ ਦੀ ਤੰਦਰੁਸਤੀ ਲਈ ਲਗਾਇਆ ਫਿਟਨੈੱਸ ਸਿਖਲਾਈ ਕੈਂਪ

ਅੰਮਿ੍ਤਸਰ, 24 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਕਿਹਾ ਕਿ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਦੀ ਸਰਕਾਰ ਬਣਨ ਤੋਂ ਬਾਅਦ ਪਾਕਿ 'ਚ ਅੱਤਵਾਦੀ ਘਟਨਾਵਾਂ 'ਚ 35 ਫ਼ੀਸਦੀ ਦਾ ਹੋਇਆ ਵਾਧਾ : ਰਸ਼ੀਦ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਉਣ ਵਾਲੇ ਦਿਨਾਂ 'ਚ ਅੱਤਵਾਦੀ ਘਟਨਾਵਾਂ ਹੋਰ ਵਧ ਸਕਦੀਆਂ ਹਨ | ਪਾਕਿ ਦੇ ਗ੍ਰਹਿ ਮੰਤਰੀ ਸ਼ੇਖ਼ ਰਸ਼ੀਦ ਨੇ ਕਿਹਾ ਹੈ ਕਿ ਸਰਕਾਰ ਹਾਲ ਦੇ ਦਿਨਾਂ 'ਚ ਵਧੀਆਂ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਗੰਦੇ ਪਾਣੀ ਕਾਰਨ ਕਰਤਾਰ ਨਗਰ ਛੇਹਰਟਾ ਵਿਖੇ ਭਿਆਨਕ ਬੀਮਾਰੀਆਂ ਫ਼ੈਲਣ ਦਾ ਬਣਿਆ ਖਦਸ਼ਾ

ਛੇਹਰਟਾ, 24 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਵਾਰਡ ਨੰਬਰ 82 ਕਰਤਾਰ ਨਗਰ ਛੇਹਰਟਾ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਿਸ ਨਾਲ ਇਲਾਕਾ ਨਿਵਾਸੀ ਪੇਟ ਦੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ | ਇਸ ਮੌਕੇ ਛੇਹਰਟਾ ...

ਪੂਰੀ ਖ਼ਬਰ »

ਜਥੇ: ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪਛੜਾ ਵਰਗ ਮੋਰਚਾ ਵਲੋਂ 31 ਦੇ ਭਾਰਤ ਬੰਦ ਦੇ ਸੱਦੇ ਦਾ ਕੀਤਾ ਸਮਰਥਨ

ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਜਥੇ: ਜਗਤਾਰ ਸਿੰਘ ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰੀ ਪੱਛੜਾ ਵਰਗ ਮੋਰਚਾ ਵਲੋਂ 31 ਜਨਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਕਮੇਟੀ ਆਗੂਆਂ ਐਡਵੋਕੇਟ ਅਮਰ ਸਿੰਘ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮਿਊਨਿਟੀ ਹਾਲ ਦੀ ਪਹਿਲੀ ਮੰਜ਼ਿਲ 'ਤੇ ਨਵੇਂ ਬਣੇ ਦੂਜੇ ਹਾਲ ਦਾ ਉਪ ਮੁੱਖ ਮੰਤਰੀ ਸੋਨੀ ਵਲੋਂ ਉਦਘਾਟਨ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਵਲੋਂ ਕਮਿਊਨਿਟੀ ਹਾਲ ਦੀ ਪਹਿਲੀ ਮੰਜ਼ਿਲ 'ਚ ਬਣੇ ਦੂਜੇ ਹਾਲ ਦਾ ਅੱਜ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਸਕਸ਼ਮ ਸਲਵਾਨ ਨੇ ਭਾਰਤੀ ਫੌਜ ਦੇ ਅਟੈਚਮੈਂਟ ਕੈਂਪ 'ਚ ਲਿਆ ਹਿੱਸਾ

ਅੰਮਿ੍ਤਸਰ, 24 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਐਨ. ਸੀ. ਸੀ. ਕੈਡੇਟ ਸਕਸ਼ਮ ਸਲਵਾਨ ਨੇ ਭਾਰਤੀ ਫÏਜ ਦੇ ਅਟੈਚਮੈਂਟ ਕੈਂਪ ਵਿਚ ਹਿੱਸਾ ਲਿਆ | ਸਲਵਾਨ ਤਿੰਨ ਹਫਤੇ ਤੱਕ ਆਈ. ਐਮ. ਏ. (ਭਾਰਤੀ ਫÏਜ ਅਕਾਦਮੀ) ਦੇਹਰਾਦੂਨ ਵਿਚ ਰਹੇ | ਪਿ੍ੰਸੀਪਲ ...

ਪੂਰੀ ਖ਼ਬਰ »

ਅਹੁਦਾ ਛੱਡਣ ਲਈ ਮਜਬੂਰ ਕੀਤਾ ਤਾਂ ਹੋ ਜਾਵਾਂਗਾ ਖ਼ਤਰਨਾਕ, ਇਮਰਾਨ ਖ਼ਾਨ ਦੀ ਵਿਰੋਧੀ ਧਿਰ ਨੂੰ ਖੁੱਲ੍ਹੀ ਧਮਕੀ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਖ਼ਤਰਨਾਕ ਹੋ ਜਾਣਗੇ | ਇਸ ਦੇ ਨਾਲ ਹੀ ਇਮਰਾਨ ਖ਼ਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ 27 ਤੋਂ

ਅੰਮਿ੍ਤਸਰ, 24 ਜਨਵਰੀ (ਜੱਸ)-ਖ਼ਾਲਸਾ ਕਾਲਜ ਗਵ: ਕੌੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸੰਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪਿ੍ੰਸੀਪਲ ਡਾ: ਮਹਿਲ ...

ਪੂਰੀ ਖ਼ਬਰ »

ਕਾਂਗਰਸ ਦੇ ਆਪਸੀ ਕਾਟੋ-ਕਲੇਸ਼ 'ਚ ਬੀਤਿਆ ਸਰਕਾਰ ਦੇ 5 ਸਾਲ ਦਾ ਕਾਰਜਕਾਲ-ਮੁਨੀਸ਼ ਸਿਸੋਦੀਆ

ਅੰਮਿ੍ਤਸਰ 24 ਜਨਵਰੀ (ਸੁੁਰਿੰਦਰਪਾਲ ਸਿੰਘ ਵਰਪਾਲ/ਸੁਰਿੰਦਰ ਕੋਛੜ)-ਪੰਜਾਬ ਦੇ ਲੋਕਾਂ ਵਲੋਂ ਇੱਕ ਉਮੀਦ ਨਾਲ ਕਾਂਗਰਸ ਪਾਰਟੀ ਨੂੰ ਵੋਟਾਂ ਦੇ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਸੀ, ਪਰ ਬਦਕਿਸਮਤੀ ਨਾਲ ਕਾਂਗਰਸ ਪਾਰਟੀ ਨੇ 5 ਸਾਲ ਦਾ ਇਹ ਕੀਮਤੀ ...

ਪੂਰੀ ਖ਼ਬਰ »

ਗ੍ਰੰਥਗੜ੍ਹ ਵਿਖੇ 25 ਕਾਂਗਰਸੀ ਕਾਰਕੁੰਨਾਂ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਪਿੰਡ ਗ੍ਰੰਥਗੜ ਵਿਖੇ ਇਸਤਰੀ ਅਕਾਲੀ ਦਲ (ਬ) ਕੌਮੀ ਸਕੱਤਰ ਰਣਬੀਰ ਕੌਰ ਰਾਣੋ ਅਤੇ ਬਿਕਰਮਜੀਤ ਸਿੰਘ ਦੀ ਪ੍ਰੇਰਣਾ ਨਾਲ 25 ਕਾਂਗਰਸੀ ਕਾਰਕੁੰਨਾਂ ਨੇ ਪਰਿਵਾਰਾਂ ਤੇ ਸਮਰਥਕਾਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ (ਬ) 'ਚ ...

ਪੂਰੀ ਖ਼ਬਰ »

ਜੱਗਾ ਮਜੀਠੀਆ ਵਲੋਂ ਨਾਗ ਨਵੇਂ ਵਿਚ ਘਰ-ਘਰ ਚੋਣ ਪ੍ਰਚਾਰ

ਮਜੀਠਾ, 24 ਜਨਵਰੀ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਇਥੋਂ ਨਾਲ ਲੱਗਦੇ ਪਿੰਡ ਨਾਗ ਨਵੇਂ ...

ਪੂਰੀ ਖ਼ਬਰ »

ਟਿਕਟ ਮਿਲਣ ਪਿਛੋਂ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 24 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਣ ਪਿੱਛੋਂ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਵੱਡੀ ਗਿਣਤੀ ...

ਪੂਰੀ ਖ਼ਬਰ »

ਡਾ: ਨਿੱਜਰ ਵਲੋਂ ਘਰ-ਘਰ ਚੋਣ ਪ੍ਰਚਾਰ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਸੂਬੇ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਹੋਰ ਵਧ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਬੁਖਲਾਹਟ ਵਿਚ ਆ ਗਈਆਂ ਹਨ ਅਤੇ ਪਿਛਲੀਆਂ ਚੋਣਾਂ ਵਾਂਗ ਹੀ ਸਾਰੀਆਂ ਰਵਾਇਤੀ ਪਾਰਟੀਆਂ ਰਲ ਕੇ ਆਮ ਆਦਮੀ ਪਾਰਟੀ ਨੂੰ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫਤਾਰ

ਅੰਮਿ੍ਤਸਰ , 24 ਜਨਵਰੀ (ਰੇਸ਼ਮ ਸਿੰਘ)-ਥਾਣਾ ਛਾਉਣੀ ਦੀ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਸ ਖਿਲਾਫ ਪੁਲਿਸ ਵਲੋਂ ਐੱਨ.ਡੀ.ਪੀ.ਐੱਸ.ਐੱਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਭਿੜੇ, ਇਕ ਜ਼ਖ਼ਮੀ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਕੈਦੀਆਂ ਦੀ ਲੜਾਈ ਹੋਣ ਦੀ ਖ਼ਬਰ ਮਿਲੀ ਹੈ ਜਿਸ ਕਾਰਨ ਇਕ ਕੈਦੀ ਦੇ ਸੱਟਾਂ ਵੀ ਲੱਗੀਆਂ | ਇਸ ਸੰਬੰਧੀ ਤਿੰਨ ਕੈਦੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਬਹਾਦੁਰ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੌਰਾਨ ਪੁਲਿਸ ਨੇ ਚੌਕਸੀ ਵਧਾਈ

ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਗਣਤੰਤਰ ਦਿਵਸ ਮੌਕੇ 26 ਜਨਵਰੀ ਅਮਨ ਸ਼ਾਂਤੀ ਤੇ ਸੁਰੱਖਿਆ ਪ੍ਰਬੰਧਾਂ ਲਈ ਮੁਸਤੈਦ ਹੋਈ ਪੁਲਿਸ ਵਲੋਂ ਸ਼ਹਿਰ ਭਰ 'ਚ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਤਹਿਤ 24 ਘੰਟੇ ਦੀ ਅੰਦਰੂਨੀ ਤੇ ਬਾਹਰੀ ਥਾਵਾਂ 'ਤੇ ਨਾਕਾਬੰਦੀ ਵੀ ਸ਼ੁਰੂ ਕਰ ...

ਪੂਰੀ ਖ਼ਬਰ »

25 ਕਾਂਗਰਸੀ ਪਰਿਵਾਰ ਰਣੀਕੇ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ

ਮਾਨਾਂਵਾਲਾ, 24 ਜਨਵਰੀ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਝੀਤਾ ਬਾਬਾ ਗ਼ਨੀ ਸ਼ਾਹ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁੱਖੀ ਹੋ ਕੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕਰਨ ਮੈਦਾਨ 'ਚ ਉਤਰੀ ਧੀ ਰਾਬੀਆ ਸਿੱਧੂ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਟਿਕਟਾਂ ਦੀ ਵੰਡ ਅਤੇ ਪਾਰਟੀ ਦੇ ਹੋਰਨਾਂ ਕੰਮਾਂ 'ਚ ਰੁੱਝੇ ਹੋਣ ਕਰਕੇ ਫਿਲਹਾਲ ਉਨ੍ਹਾਂ ਲਈ ਚੋਣ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਧੀ ਰਾਬੀਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਚੈਕਿੰਗ

ਅੰਮਿ੍ਤਸਰ, 24 ਜਨਵਰੀ (ਗਗਨਦੀਪ ਸ਼ਰਮਾ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਆਰ. ਪੀ. ਐਫ਼. ਅਤੇ ਜੀ. ਆਰ. ਪੀ. ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ | ਇਸ ਦੌਰਾਨ ਰੇਲ ਗੱਡੀਆਂ ਅਤੇ ਪਲੇਟਫ਼ਾਰਮਾਂ 'ਤੇ ਬੈਠੇ ਯਾਤਰੀਆਂ ਦਾ ਸਾਮਾਨ ਚੈੱਕ ਕੀਤਾ ਗਿਆ | ਆਰ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੀਟਿੰਗ

ਬਿਆਸ, 24 ਜਨਵਰੀ (ਪਰਮਜੀਤ ਸਿੰਘ ਰੱਖੜਾ)-ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਬਿਆਸ 'ਚ ਮੀਟਿੰਗ ਕੀਤੀ ਗਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਅੰਮਿ੍ਤਸਰ ਦਿਹਾਤੀ ਦਫਤਰ ਇੰਚਾਰਜ ਨਰਜਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਦੋ ਦਰਜਨ ਦੇ ਕਰੀਬ ਨੌਜਵਾਨ ਬਸਪਾ 'ਚ ਸ਼ਾਮਿਲ

ਬਿਆਸ, 24 ਜਨਵਰੀ (ਪਰਮਜੀਤ ਸਿੰਘ ਰੱਖੜਾ)-ਬਹੁਜਨ ਸਮਾਜ ਪਾਰਟੀ ਵਲੋਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਤੇਜਵਿੰਦਰ ...

ਪੂਰੀ ਖ਼ਬਰ »

ਗੁਰਾਲਾ ਵਿਖੇ ਦਰਜਨ ਕਾਂਗਰਸੀ ਕਾਰਕੁੰਨ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਪਿੰਡ ਗੁਰਾਲਾ ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਸਾਬਕਾ ਅਕਾਲੀ ਵਿਧਾਇਕ ਤੇ ਹਲਕਾ ਅਜਨਾਲਾ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਚੋਣ ਮੁਹਿੰਮ ਸੀਤ ਹਵਾਵਾਂ 'ਚ ਉਦੋਂ ਹੋਰ ...

ਪੂਰੀ ਖ਼ਬਰ »

ਵਕੀਲ ਸਿਆਲੀ ਦੀ ਅਗਵਾਈ ਹੇਠ ਕਈ ਕਾਂਗਰਸੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਟਾਰੀ, 24 ਜਨਵਰੀ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਰੋੜਾਂਵਾਲਾ ਦੇ ਅਕਾਲੀ ਆਗੂ ਵਕੀਲ ਅਮਨਬੀਰ ਸਿੰਘ ਸਿਆਲੀ ਦੀ ਅਗਵਾਈ ਹੇਠ ਪਿੰਡ ਰੋੜਾਂਵਾਲਾ ਵਿਖੇ ਮੀਟਿੰਗ ਹੋਈ, ਜਿਸ 'ਚ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸਾਬਕਾ ...

ਪੂਰੀ ਖ਼ਬਰ »

ਬੀਬੀ ਸੋਨੀਆ ਮਾਨ ਵਲੋਂ ਉਮੀਦਵਾਰ ਜਥੇ. ਅਮਰੀਕ ਸਿੰਘ ਨੰਗਲ ਦੇ ਹੱਕ 'ਚ ਚੋਣ ਪ੍ਰਚਾਰ

ਅਜਨਾਲਾ, 24 ਜਨਵਰੀ (ਐੱਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇ. ਅਮਰੀਕ ਸਿੰਘ ਨੰਗਲ ਦੀ ਚੋਣ ਮੁਹਿੰਮ ਨੂੰ ਉਦੋਂ ਜਬਰਦਸਤ ਹੁੰਗਾਰਾ ਮਿਲਿਆ, ਜਦੋਂ ਨੰਗਲ ਵੰਝਾਂਵਾਲਾ ਵਿਖੇ ...

ਪੂਰੀ ਖ਼ਬਰ »

ਮੁਹੰਮਦ ਮੁਸਤਫ਼ਾ ਦੇ ਬਿਆਨ ਖ਼ਿਲਾਫ਼ ਭੜਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ

ਬਿਆਸ, 24 ਜਨਵਰੀ (ਪਰਮਜੀਤ ਸਿੰਘ ਰੱਖੜਾ)-ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰ ਕੁਲਬੀਰ ਸਿੰਘ ਆਸ਼ੂ ਅੰਬਾ ਬਿਆਸ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁਹੰਮਦ ਮੁਸਤਫਾ ਵਲੋਂ ਮਲੇਰਕੋਟਲਾ ਵਿਖੇ ਇਕ ਰੈਲੀ ਦੌਰਾਨ ਦਿੱਤੇ ਕਥਿਤ ਭੜਕਾਊ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਆਪਣੇ ਪਿਤਾ ਦੇ ਹੱਕ 'ਚ ਨੌਜਵਾਨਾਂ ਨੂੰ ਕੀਤਾ ਲਾਮਬੰਦ

ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਯੋਜਨਾਬੰਦ ਢੰਗ ਨਾਲ ਚਲਾਈ ਜਾ ਰਹੀ ਚੋਣ ਪ੍ਰਚਾਰ ...

ਪੂਰੀ ਖ਼ਬਰ »

ਮਜੀਠੀਆ ਦੇ ਸਿਆਸੀ ਸਕੱਤਰ ਗਿੱਲ ਵਲੋਂ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼

ਜੈਂਤੀਪੁਰ, 24 ਜਨਵਰੀ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਪਰਮਬੀਰ ਸਿੰਘ ਲਾਡੀ ਵਲੋਂ ਅਕਾਲੀ ਦਲ ਦੇ ਹੱਕ ਵਿਚ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਦੇ ਸੂਝਵਾਨ ਵੋਟਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉੇਣ ਲਈ ਉਤਾਵਲੇ-ਹਰਪ੍ਰਤਾਪ ਅਜਨਾਲਾ

ਗੱਗੋਮਾਹਲ, 24 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਵਾਰਡ ਨੰ: 5 ਤੋਂ ਕਾਂਗਰਸੀ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਦੋਂ ਵੱਡਾ ਬਲ ਮਿਲਿਆ, ਜਦ ਆਮ ਆਦਮੀ ਪਾਰਟੀ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਰਮਦਾਸ ਤੋਂ ਚੋਣ ਲੜ ਚੁੁੱਕੇ ਬਾਬਾ ਦਲੀਪ ਸਿੰਘ ਅਤੇ ...

ਪੂਰੀ ਖ਼ਬਰ »

ਪਾਕਿ 'ਚ ਗੁਰਦੁਆਰਾ ਸੱਚਾ ਸੌਦਾ ਦੀ ਨਵਉਸਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ

ਅੰਮਿ੍ਤਸਰ, 24 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਡਿਓੜੀ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਹੋਰਨਾਂ ਗੁਰਦੁਆਰਿਆਂ ਦੀ ਨਵਉਸਾਰੀ ਕਰਾਉਣ ਵਾਲੇ ਪਾਕਿਸਤਾਨੀ ਕਾਰ ਸੇਵਾ ਜਥੇ ਵਲੋਂ ਫ਼ਾਰੂਖਾਬਾਦ ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਇਮਰਾਨ ਖ਼ਾਨ ਨੂੰ ਦੇਸ਼ 'ਚੋਂ ਭਜਾਉਣਾ ਲਾਜ਼ਮੀ-ਬਿਲਾਵਲ ਭੁੱਟੋ

ਸੁਰਿੰਦਰ ਕੋਛੜ ਅੰਮਿ੍ਤਸਰ, 24 ਜਨਵਰੀ-ਪਾਕਿਸਤਾਨ ਦੇ ਹੈਦਰਾਬਾਦ, ਕਰਾਚੀ, ਰਾਵਲਪਿੰਡੀ, ਲਾਹੌਰ, ਚਨਿਉਟ, ਬਹਾਵਲਪੁਰ, ਸ਼ਹੀਦ ਬੇਨਜ਼ੀਰਾਬਾਦ ਆਦਿ ਸ਼ਹਿਰਾਂ 'ਚ ਅੱਜ ਕਿਸਾਨਾਂ ਵਲੋਂ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਵਿਸ਼ਾਲ ਟਰੈਕਟਰ-ਟਰਾਲੀ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਚੋਣ ਮੀਟਿੰਗ

ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਦੀ ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਸ਼ਹਿਰ 'ਚ ...

ਪੂਰੀ ਖ਼ਬਰ »

ਬਰਲਾਸ ਵਿਖੇ ਦਰਜਨ ਕਾਂਗਰਸ ਕਾਰਕੁੰਨ ਪਰਿਵਾਰਾਂ ਸਮੇਤ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 24 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਬਰਲਾਸ ਵਿਖੇ ਘਰ-ਘਰ ਚੋਣ ਪ੍ਰਚਾਰ ਮੁਹਿੰਮ ਦੌਰਾਨ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵੋਟਰਾਂ ਨੂੰ ਲਾਮਬੰਦ ਕਰਨ ਮੌਕੇ ਉਦੋਂ ਚੋਣ ਪ੍ਰਚਾਰ ਮੁਹਿੰਮ ਪ੍ਰਚੰਡ ਹੋਣ ਲਈ ਵੱਡਾ ...

ਪੂਰੀ ਖ਼ਬਰ »

ਆਬਾਦੀ ਚੰਡੀਗੜ੍ਹ ਵਿਖੇ ਅਕਾਲੀ ਟਕਸਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਗੱਗੋਮਾਹਲ, 24 ਜਨਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸੀ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਆਬਾਦੀ ਚੰਡੀਗੜ੍ਹ ਵਿਖੇ ਅਕਾਲੀ ਟਕਸਾਲੀ ਪਰਿਵਾਰ ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ, ਸੁਖਦੀਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX