ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਫੁਲ ਡਰੈੱਸ ਰਿਹਰਸਲ ਹੋਈ | ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | 26 ਜਨਵਰੀ ਨੂੰ ਮਨਾਏ ਜਾਣ ਵਾਲੇ ਇਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣਗੇ | ਅੱਜ ਫੁਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਮਾਰਚ ਪਾਸਟ ਵਿਚ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਸ੍ਰੀ ਸ਼ਰਮਾ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ, ਕੋਵਿਡ-19 ਮਹਾਂਮਾਰੀ ਅਤੇ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਨ ਦੇ ਮੱਦੇਨਜ਼ਰ ਇਸ ਮੌਕੇ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਵਿਭਾਗਾਂ ਨੂੰ ਇਸ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣ ਦੀ ਅਪੀਲ ਕੀਤੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਦੋਵੇਂ ਸਾਡੇ ਰਾਸ਼ਟਰੀ ਤਿਉਹਾਰ ਹਨ ਅਤੇ ਸਮੂਹ ਨਿਵਾਸੀਆਂ ਨੂੰ ਇਨ੍ਹਾਂ ਨੂੰ ਧੂਮ-ਧਾਮ, ਭਾਈਚਾਰਕ ਸਾਂਝ ਅਤੇ ਰਾਸ਼ਟਰੀ ਏਕਤਾ ਨਾਲ ਮਨਾਉਣਾ ਚਾਹੀਦਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੂਰੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਈ ਜਾਵੇ | ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਸੀਨੀਅਰ ਅਧਿਕਾਰੀ ਹਾਜ਼ਰ ਸਨ |
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆ ਤੋਂ ਚੋਣ ਲੜਨ ਵਾਲੇ ਉਮੀਦਵਾਰ 25 ਜਨਵਰੀ 2022 ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਸਕਣਗੇ | ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐੱਚ.ਓ. ਸਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਜਨਵਰੀ ਨੂੰ ਬਾਅਦ ਦੁਪਹਿਰ ਕਰੀਬ 4:30 ਵਜੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਇਲਾਕਾ ਢੋਲੇਵਾਲ (ਨੋਨੀ ਗਿੱਲ ਦਾ ਵੇਹੜਾ) ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਦੱਖਣੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੀਆਂ ਵੱਖ ਵੱਖ ਥਾਂਵਾਂ ਤੋਂ ਤਿੰਨ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪ੍ਰਤਾਪ ਸਿੰਘ ਵਾਲਾ ਤੋਂ ਚੋਰ ਰਾਮ ਸਹਾਏ ਵਾਸੀ ਅਯਾਲੀ ਖੁਰਦ ਦਾ ਮੋਟਰਸਾਈਕਲ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਖੇਤਰੀ ਦਫ਼ਤਰ ਲੁਧਿਆਣਾ ਵਲੋਂ ਆਪਣੇ ਖੇਤਰ ਵਿਚ ਆਉਂਦੇ ਮੈਂਬਰਾਂ ਦੀ ਸਹੂਲਤ ਲਈ 27 ਜਨਵਰੀ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਅਧਾਰ ਇਨਰੋਲਮੈਂਟ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਖੇਤਰੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਕਤੀ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੀ ਸ਼ਨਾਖਤ ਰਾਜ ਕੁਮਾਰ (35) ਵਜੋਂ ਕੀਤੀ ਗਈ | ਉਹ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਸਮਾਜ-ਸੇਵੀ ਤੇ ਕਾਰੋਬਾਰੀ ਬਲਜੀਤ ਸਿੰਘ ਬੱਲ ਲਾਲੀ ਜੋ 16 ਜਨਵਰੀ ਐਤਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਜਿਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਜਨਵਰੀ ਮੰਗਲਵਾਰ ਨੂੰ ਦੁਪਹਿਰ 11:30 ਵਜੇ ਤੋਂ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਪਾਰਟੀ ਦੀਆਂ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਪੱਛਮੀ ਦੇ ਭਾਜਪਾ ਵਰਕਰਾਂ ਦੀ ਮੀਟਿੰਗ ਮੁੱਖ ਦਫ਼ਤਰ ਘੰਟਾਘਰ ਚੌਕ ਵਿਖੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਭਾਜਪਾ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਬਿਕਰਮ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਦੇ ਕੌਮੀ ਕੋਰ ਕਮੇਟੀ ਮੈਂਬਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਪੱਛਮੀ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਜਨਤਾ ਤੋਂ ਮਿਲ ਰਹੇ ਹੁੰਗਾਰੇ ਤੋਂ ਵਿਰੋਧੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਏਅਰਪੋਰਟ ਰੋਡ 'ਤੇ ਬੀਤੀ ਦੇਰ ਰਾਤ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਦੀਪਕ ਕੁਮਾਰ (32) ਵਜੋਂ ਕੀਤੀ ਗਈ, ਜੋ ਢੰਡਾਰੀ ਖੁਰਦ ਦਾ ਰਹਿਣ ਵਾਲਾ ਸੀ | ਜਾਂਚ ਅਧਿਕਾਰੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਪ੍ਰੀਆ ਉਰਫ ਸ਼ਾਲੂ ...
ਹੰਬੜਾਂ, 24 ਜਨਵਰੀ (ਮੇਜਰ ਹੰਬੜਾਂ)- ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਦੇ ਘੇਰੇ 'ਚੋਂ ਇਕ 60 ਸਾਲ ਦੇ ਕਰੀਬ ਉਮਰ ਦਾ ਅਣਪਛਾਤਾ ਵਿਅਕਤੀ ਜੋ ਸੜਕ ਕਿਨਾਰੇ ਭੇਦਭਰੀ ਹਾਲਤ 'ਚ ਡਿੱਗਿਆ ਪਿਆ ਮਿਲਿਆ | ਲੋਕਾਂ ਵਲੋਂ ਪੁਲਿਸ ਨੂੰ ਇਤਲਾਹ ਦਿੱਤੇ ਜਾਣ ਉਪਰੰਤ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾਂ ਵਿਚ ਵੱਖ-ਵੱਖ ਪਾਬੰਦੀਆਂਜ ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਹੁਕਮਾਂ ਦੀ ਇੰਨ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕੋਲ 1504 ਸ਼ਿਕਾਇਤਾਂ ਪੁੱਜੀਆਂ ਹਨ | ਜਿੰਨ੍ਹਾਂ ਵਿਚੋਂ 1186 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 318 ਸ਼ਿਕਾਇਤਾਂ ਦਾ ਨਿਪਟਾਰਾ ਬਾਕੀ ਹੈ ...
ਲੁਧਿਆਣਾ, 24 ਜਨਵਰੀ (ਸਲੇਮਪੁਰੀ)- ਲੁਧਿਆਣਾ 'ਚ ਅੱਜ 15ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਅਨੁਸਾਰ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 744 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 666 ਪੀੜਤ ਮਰੀਜ਼ਾਂ ਦਾ ਸੰਬੰਧ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਖ਼ਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ | ਪੁਲਿਸ ਵਲੋਂ ਵੱਖ ਵੱਖ ਥਾਂਵਾਂ 'ਤੇ ਛਾਪਾਮਾਰੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਹਲਕਾ ਆਤਮ ਨਗਰ ਵਿਚ ਪਿਛਲੇ ਦਿਨੀਂ ਹੋਈਆਂ ਲੜਾਈ ਦੀਆਂ ਘਟਨਾ ਦੇ ਮੱਦੇਨਜ਼ਰ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਤੇ ਇਸ ਤਹਿਤ ਅੱਜ ਪੁਲਿਸ ਵਲੋਂ ਇਸ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੀਤਾ ਗਿਆ | ਚੋਣ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਕੀਲਾਂ ਵਲੋਂ ਅੱਜ ਸ਼ਿਕਾਇਤ ਏ.ਡੀ.ਸੀ.ਪੀ. ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਚੋਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਚਰਨ ਸਿੰਘ ਉਰਫ ਨਿੱਕਾ ਵਾਸੀ ਪਿੰਡ ਚੂਹੜਪੁਰ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਛਾਪਾਮਾਰੀ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਜੇਲ੍ਹ 'ਚ ਚੈਕਿੰਗ ਕੀਤੀ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੋਟ ਮੰਗਲ ਸਿੰਘ ਇਲਾਕੇ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਤਾਂ 'ਚ ਮੌਤ ਹੋ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪਰਗਟ ਸਿੰਘ (28) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਪਰਗਟ ਸਿੰਘ ਡਰਾਈਵਰੀ ...
ਇਯਾਲੀ/ਥਰੀਕੇ, 24 ਜਨਵਰੀ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰੀ ਚੋਣ ਲੜ ਰਹੇ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡ ਥਰੀਕੇ ਵਿਖੇ ਚੋਣ ਪ੍ਰਚਾਰ ਕਰਦਿਆਂ ਘਰ ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਸੁਰਿੰਦਰ ਡਾਬਰ ਨੇ ਕੰਜਕ ਪੂਜਨ ਕਰਕੇ ਸਾਥਨਕ ਹਰਗੋਬਿੰਦ ਨਗਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਹਲਕਾ ਆਤਮ ਨਗਰ (ਲਧਿਆਣਾ) ਤੋਂ ਚੋਣ ਮੈਦਾਨ ਵਿਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹਰਕੀਰਤ ਸਿੰਘ ਰਾਣਾ ਨੇ ਅੱਜ ਆਪਣੇ ਸਮਰਥਕਾਂ ਦੇ ਨਾਲ ਰਵਾਇਤੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਖ਼ਿਲਾਫ਼ ਐਲਾਨ-ਏ-ਜੰਗ ਦਾ ਬਿਗਲ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਹਲਕਾ ਉੱਤਰੀ ਤੋਂ 'ਆਪ' ਉਮੀਦਵਾਰ ਚੌਧਰੀ ਮਦਨ ਲਾਲ ਬੱਗਾ ਨੇ ਡੋਰ-ਟੂ-ਡੋਰ ਪ੍ਰਚਾਰ ਦੌਰਾਨ ਛਾਉਣੀ ਮੁਹੱਲਾ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਨਤਮਸਤਕ ਹੋ ਅਸ਼ੀਰਵਾਦ ਲਿਆ | ਮੰਦਰ ਦੇ ਪੁਜਾਰੀ ਪੰਡਤ ਦੀਪਕ ਨੇ ਬੱਗਾ ਨੂੰ ...
ਭਾਮੀਆਂ ਕਲਾਂ, 24 ਜਨਵਰੀ (ਜਤਿੰਦਰ ਭੰਬੀ)- ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਮਾਹੌਲ ਗਰਮਾਉਣਾ ਸ਼ੁਰੂ ਹੋ ਚੁੱਕਿਆ ਹੈ | ਵੱਖ-ਵੱਖ ਪਾਰਟੀਆਂ ਵਲੋਂ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ ਹੈ | ਜੇਕਰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਗੱਲ ਕੀਤੀ ਜਾਵੇ ਤਾਂ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ-42 ਤੇ 48 ਦੇ ਮੁਹੱਲਾ ਸ਼ਕਤੀ ਇਨਕਲੇਵ ਸੁਸਾਇਟੀ ਵਿਚ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਹਲਕਾ ਆਤਮ ਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਦੀ ਚੋਣ ਮੁਹਿੰਮ ਨੂੰ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਵੱਖ ਵੱਖ ਥਾਂਵਾਂ 'ਤੇ ਮੀਟਿੰਗਾਂ ਦੌਰਾਨ ਲੋਕਾਂ ...
ਡੇਹਲੋਂ, 24 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਹਲਕਾ ਗਿੱਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਪੂ ਕਾਲਖ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ...
ਲੁਧਿਆਣਾ, 24 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਦੁੱਗਰੀ ਪੁਲ ਦੇ ਨਜਦੀਕ ਸਥਾਪਿਤ ਸਟੈਟਿਕ ਕੰਪੈਕਟਰ ਦੇ ਬਾਹਰ ਫੈਲੇ ਕੂੜੇ ਖਿਲਾਫ ਕੌਂਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਵਲੋਂ ਕਮਿਸ਼ਨਰ ਪ੍ਰਦੀਪ ਕੁਮਾਰ ਸ਼ਰਮਾ ਨੂੰ ...
ਲਾਡੋਵਾਲ, 24 ਜਨਵਰੀ (ਬਲਬੀਰ ਸਿੰਘ ਰਾਣਾ)- ਕਾਂਗਰਸ ਸਰਕਾਰ ਨੇ ਪੰਜਾਬ ਨੂੰ ਦੂਸਰਿਆਂ ਸੂਬਿਆਂ ਨਾਲੋਂ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ ਬੁਨਿਆਦੀ ਸਹੂਲਤਾਂ ਪੱਖੋਂ ਬੇਹੱਦ ਪਛਾੜ ਕੇ ਰੱਖ ਦਿੱਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕ 2022 ਦੀਆਂ ਚੋਣਾਂ ਵਿਚ ਅਕਾਲੀ ...
ਲੁਧਿਆਣਾ, 24 ਜਨਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲੱਗੀਆਂ ਹੋਣ ਕਾਰਨ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ 'ਚ ਮੁਸ਼ਕਿਲ ਪੇਸ਼ ਆ ਰਹੀ ਹੈ, ਉੱਥੇ ਸਰਕਾਰੀ ਵਿਭਾਗਾਂ ਦੀ ...
ਡਾਬਾ/ਲੁਹਾਰਾ, 24 ਜਨਵਰੀ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 32 ਵਿਖੇ ਲੋਕ ਇਨਸਾਫ ਪਾਰਟੀ ਦੇ ਕੌਂਸਲਰ ਸੁਖਵੀਰ ਸਿੰਘ ਕਾਲਾ (ਢਿੱਲੋਂ) ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕਾਂ ਨੇ ਭਰਵਾਂ ਹੁੰਗਾਰਾ ਭਰਦੇ ਹੋਏ (ਲੋਕ ਇਨਸਾਫ ...
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਆਗੂ ਵਿਸ਼ਾਲ ਤਿਆਗੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਯੂਥ ਅਕਾਲੀ ਦਲ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਸ੍ਰੀ ...
ਫੁੱਲਾਂਵਾਲ, 24 ਜਨਵਰੀ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਚੌਣ ਮੁਹਿੰਮ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਸਮਾਜ ਅਧਿਕਾਰ ਕਲਿਆਣ ਪਾਰਟੀ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਹਲਕਾ ਲੁਧਿਆਣਾ ਪੂਰਬੀ ਤੋਂ 'ਆਪ' ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਚੋਣ ਮੁਹਿੰਮ ਨੂੰ ਅੱਜ ਸੂਬਾਈ ਆਗੂ ਸਾਬਕਾ ਕੌਂਸਲਰ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਅਟੱਲ ਨਗਰ, ਭਾਗਿਆ ਹੋਮ, ਚੰਦਰਲੋਕ ਕਾਲੋਨੀ, ਨਿਊ ਸੁਭਾਸ਼ ...
ਮੁੱਲਾਂਪੁਰ-ਦਾਖਾ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ)- 20 ਫਰਵਰੀ ਨੂੰ ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ ਲਗਾਈ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਹਲਕਾ ਦਾਖਾ ...
ਹੰਬੜਾਂ, 24 ਜਨਵਰੀ (ਮੇਜਰ ਹੰਬੜਾਂ)- ਵਿਧਾਨ ਸਭਾ ਹਲਕਾ ਗਿੱਲ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਵਲੋਂ ਦੂਸਰੀ ਵਾਰ ਚੋਣ ਮੈਦਾਨ 'ਚ ਉਤਾਰੇ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਗੌਂਸਪੁਰ ਵਿਖੇ ਚੋਣ ਮੀਟਿੰਗ ਕਰਦਿਆਂ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਖਹਿੜਾ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਪੰਜਾਬ ਵਿਧਾਨ ਸਭਾ ਚੋਣਾਂ 2012 ਵਿਚ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰਾਂ ਦੇ ਦਰਮਿਆਨ ਤੇ ਹਲਕਾ ਆਤਮ ਨਗਰ ਤੇ ਅਕਾਲੀ ਲੁਧਿਆਣਾ ਦੱਖਣੀ 'ਚ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਹੋਣ ਕਰਕੇ ਤਿੰਨ ਕੋਨਾ ...
ਲੁਧਿਆਣਾ, 24 ਜਨਵਰੀ (ਅਮਰੀਕ ਸਿੰਘ ਬੱਤਰਾ)- ਭਾਰਤੀ ਕਾਲੋਨੀ ਬਹਾਦਰਕੇ ਰੋਡ ਸਥਿਤ ਇਕ ਹੌਜ਼ਰੀ ਫੈਕਟਰੀ ਅਮਾਨਤ ਐਂਟਰ ਪ੍ਰਾਇਜਿਜ਼ ਦੀ ਦੂਸਰੀ ਮੰਜਿਲ 'ਚ ਸੋਮਵਾਰ ਦੁਪਹਿਰ ਨੂੰ ਲੱਗੀ ਭਿਆਨਕ ਅੱਗ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜਕੇ ਸੁਆਹ ਹੋ ਗਈ | ...
ਇਯਾਲੀ/ਥਰੀਕੇ, 24 ਜਨਵਰੀ (ਮਨਜੀਤ ਸਿੰਘ ਦੁੱਗਰੀ)- ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਗਿੱਲ ਤੋਂ ਗੁਰਸੇਵਕ ਸਿੰਘ ਬਾਠ ਨੂੰ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਨੂੰ ਅੱਜ ਪਿੰਡ ਥਰੀਕੇ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਗਿੱਲ ਤੋਂ ਉਮੀਦਵਾਰ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਸਥਾਨਕ ਦਾਣਾ ਮੰਡੀ ਗਿੱਲ ਰੋਡ ਵਿਖੇ ਪੰਜਾਬੀ ਸੱਭਿਆਚਾਰਕ, ਧਾਰਮਿਕ ਤੇ ਪਰਿਵਾਰਕ ਗੀਤਾਂ ਦੇ ਬਾਦਸ਼ਾਹ ਲੋਕ ਗਾਇਕ ਸਵ. ਜਸਬੀਰ ਖੁਸ਼ਦਿਲ ਖੇਲਿਆਂ ਵਾਲੇ ਦੀ ਯਾਦ 'ਚ ਪਹਿਲਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮਰਹੂਮ ਲੋਕ ਗਾਇਕ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ | ...
ਢੰਡਾਰੀ ਕਲਾਂ, 24 ਜਨਵਰੀ (ਪਰਮਜੀਤ ਸਿੰਘ ਮਠਾੜੂ)- ਐਸੋਸੀਏਸ਼ਨ ਆਫ ਲੁਧਿਆਣਾ ਮਸ਼ੀਨ ਟੂਲ ਇੰਡਸਟਰੀਜ਼ ਵਲੋਂ ਨਵਾਂ ਵਰ੍ਹਾ 2022 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਤਰਲੋਚਨ ਸਿੰਘ, ਜਨਰਲ ਸਕੱਤਰ ਜੰਗ ...
ਲੁਧਿਆਣਾ, 24 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਅਨੁਸਾਰ ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ, ਉਹ ਵੀ ਗੈਸ ਕੁਨੈਕਸ਼ਨ ਲੈ ਕੇ, ਪਰ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਂਅ ਨਹੀਂ ਲੈ ਰਹੀ ਅਤੇ ਸ਼ਹਿਰ ...
ਮੁੱਲਾਂਪੁਰ-ਦਾਖਾ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੇ ਮੁੱਖ ਚੋਣ ਅਫ਼ਸਰ ਵਲੋਂ ਸੋਧ ਕੀਤੇ ਚੋਣ ਪ੍ਰੋਗਰਾਮ ਅਨੁਸਾਰ ਨਵੇਂ ਨੋਟੀਫਿਕੇਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਗਠਜੋੜ) ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਹਲਕਾ ਦਾਖਾ ...
ਲੁਧਿਆਣਾ, 24 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਗੈਸ ਏਜੰਸੀਆਂ ਦੇ ਪ੍ਰਤੀਨਿਧੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੰ ਰਸੋਈ ਗੈਸ ਦੀ ਸਪਲਾਈ ਆਸਾਨੀ ਨਾਲ ਮਿਲ ਰਹੀ ਹੈ | ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ...
ਲੁਧਿਆਣਾ, 24 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਤੇ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਦਰਸ਼ਨ ਬੁੱਟਰ ਨੇ ਆਪਣੀ ਨਵ ਪ੍ਰਕਾਸ਼ਿਤ ਵੱਡ ਆਕਾਰੀ ਕਾਵਿ ਪੁਸਤਕ 'ਗੰਠੜੀ' ਦੀ ਪਹਿਲੀ ਕਾਪੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਸਿੱੱੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ...
ਲੁਧਿਆਣਾ, 24 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਅਨੁਸਾਰ ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ, ਉਹ ਵੀ ਗੈਸ ਕੁਨੈਕਸ਼ਨ ਲੈ ਕੇ, ਪਰ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਂਅ ਨਹੀਂ ਲੈ ਰਹੀ ਅਤੇ ਸ਼ਹਿਰ ...
ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਿਪਤ ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਭਾਈ ਰਣਧੀਰ ਸਿੰਘ ਨਗਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਤਸੰਗ ਸਭਾ ਦੀ ਪ੍ਰਬੰਧਕ ਕਮੇਟੀ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX