ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਦੀ ਬੈਠਕ 'ਚ ਅੱਜ ਭਾਰੀ ਹੰਗਾਮਾ ਹੋਇਆ | ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਮੇਅਰ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਇਨਕਾਰ ਕਰਦੇ ਹੋਏ ਸਦਨ 'ਚ ਨਾਅਰੇਬਾਜ਼ੀ ਕੀਤੀ ਗਈ | ਬੈਠਕ 'ਚ ਮੇਅਰ ਸਰਬਜੀਤ ਕੌਰ ਨੇ ਜਦੋਂ ਸਦਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਗੱਲ ਕੀਤੀ ਤਾਂ ਆਮ ਆਦਮੀ ਪਾਰਟੀ ਦੇ 14 ਕੌਂਸਲਰਾਂ ਤੇ ਕਾਂਗਰਸੀ ਕੌਂਸਲਰਾਂ ਨੇ ਇਹ ਕਹਿੰਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਕਿ ਸਰਬਜੀਤ ਕੌਰ ਕੌਂਸਲਰਾਂ 'ਚ ਆ ਕੇ ਬੈਠ ਜਾਣ | ਉਨ੍ਹਾਂ ਦਾ ਕਹਿਣਾ ਸੀ ਮੇਅਰ ਚੋਣ ਨੂੰ ਲੈ ਕੇ ਪਟੀਸ਼ਨ ਹਾਈਕੋਰਟ ਵਿਚ ਹੈ, ਇਸ ਲਈ ਉਹ ਸਰਬਜੀਤ ਕੌਰ ਨੂੰ ਮੇਅਰ ਨਹੀਂ ਮੰਨਦੇ | ਨਿਗਮ ਦੀ ਬੈਠਕ ਵਿਚ ਹੰਗਾਮੇ ਦੇ ਚੱਲਦਿਆਂ ਮੇਅਰ ਸਦਨ ਤੋਂ ਬਾਹਰ ਚਲੇ ਗਏ | ਇਸ ਤੋਂ ਬਾਅਦ ਵੀ ਕੌਂਸਲਰਾਂ ਵਲੋਂ ਨਾਅਰੇਬਾਜ਼ੀ ਜਾਰੀ ਰੱਖੀ | ਨਾਅਰੇਬਾਜ਼ੀ ਕਰ ਰਹੇ ਕੌਂਸਲਰਾਂ ਨੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਦੀ ਗੱਲ ਵੀ ਨਹੀਂ ਸੁਣੀ | ਟੀ ਬਰੇਕ ਤੋਂ ਬਾਅਦ ਜਦ ਬੈਠਕ ਸ਼ੁਰੂ ਹੋਈ ਤਾਂ ਕਾਂਗਰਸੀ ਕੌਂਸਲਰ ਗੁਰਬਖ਼ਸ਼ ਰਾਵਤ ਨੇ ਕਿਹਾ ਕਿ ਏਜੰਡਾ ਨੰਬਰ 1 ਦਾ ਤੀਜਾ ਭਾਗ ਕਿਸ ਆਧਾਰ 'ਤੇ ਪਾਸ ਕੀਤਾ ਗਿਆ ਹੈ | ਇਸ ਦੇ ਜਵਾਬ 'ਚ ਮੇਅਰ ਨੇ ਕਿਹਾ ਕਿ ਤੁਸੀਂ ਉਸ ਦਿਨ ਬੈਠਕ 'ਚ ਮੌਜੂਦ ਨਹੀਂ ਸੀ | ਇਹ ਸੁਣਨ ਤੋਂ ਬਾਅਦ ਗੁਰਬਖ਼ਸ਼ ਰਾਵਤ ਤੇ ਹੋਰ ਕੌਂਸਲਰ ਭੜਕ ਗਏ ਅਤੇ ਧਰਨੇ 'ਤੇ ਬੈਠ ਗਏ | ਆਮ ਆਦਮੀ ਪਾਰਟੀ ਦੇ ਕੌਂਸਲਰ ਵੀ ਧਰਨੇ 'ਚ ਸ਼ਾਮਿਲ ਹੋ ਗਏ | ਹੰਗਾਮਾ ਵੱਧਦਾ ਦੇਖ ਮੇਅਰ ਬੈਠਕ ਤੋਂ ਚਲੇ ਗਏ ਤੇ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਨੇ ਉਨ੍ਹਾਂ ਦੀ ਜਗਾ ਸਦਨ ਦੀ ਕਾਰਵਾਈ ਅੱਗੇ ਵਧਾਈ | ਦਲੀਪ ਸ਼ਰਮਾ ਨੇ ਪ੍ਰਦਰਸ਼ਨ ਕਰ ਰਹੇ ਕੌਂਸਲਰਾਂ ਨੂੰ ਕਿਹਾ ਕਿ ਸ਼ਹਿਰ ਵਾਸੀਆਂ ਨੇ ਸ਼ਹਿਰ ਦੇ ਵਿਕਾਸ ਲਈ ਤੁਹਾਨੂੰ ਚੁਣ ਕੇ ਭੇਜਿਆ ਹੈ | ਇਸ ਲਈ ਸ਼ਹਿਰ ਦੇ ਵਿਕਾਸ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇ ਪਰ ਕੌਂਸਲਰਾਂ ਵਲੋਂ ਧਰਨਾ ਜਾਰੀ ਰੱਖਿਆ |
ਇਸ ਤੋਂ ਬਾਅਦ ਦਲੀਪ ਸ਼ਰਮਾ ਨੇ ਕੌਂਸਲਰਾਂ ਨੂੰ ਕਿਹਾ ਕਿ ਡੱਡੂ ਮਾਜਰਾ ਗਾਰਬੇਜ ਪ੍ਰੋਸੈਸਿੰਗ ਪਲਾਂਟ ਦਾ ਏਜੰਡਾ ਕਾਫ਼ੀ ਮਹੱਤਵਪੂਰਨ ਹੈ | ਇਸ ਨੂੰ ਧਿਆਨ 'ਚ ਰੱਖਦੇ ਹੋਏ ਕੋਈ ਫ਼ੈਸਲਾ ਲਿਆ ਜਾਵੇ ਪਰ ਵਿਰੋਧ ਕਰ ਰਹੇ ਕੌਂਸਲਰ ਆਪਣੀ ਗੱਲ 'ਤੇ ਅੜੇ ਰਹੇ | ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਵੀ ਕੌਂਸਲਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਪਰ ਕੌਂਸਲਰਾਂ ਨੇ ਗੰਭੀਰਤਾ ਨਾਲ ਨਹੀਂ ਲਿਆ ਜਿਸ 'ਤੇ ਦਲੀਪ ਸ਼ਰਮਾ ਨੇ ਸਦਨ 'ਚ ਮਾਰਸ਼ਲਜ ਤੇ ਪੁਲਿਸ ਨੂੰ ਬੁਲਾ ਕੇ ਕੌਂਸਲਰਾਂ ਨੂੰ ਸਦਨ 'ਚ ਬਾਹਰ ਕੱਢਣ ਦੇ ਨਿਰਦੇਸ਼ ਦਿੱਤੇ | ਮਾਰਸ਼ਲਾਂ ਤੇ ਪੁਲਿਸ ਨੇ ਕੌਂਸਲਰਾਂ ਨੂੰ ਉਠਾ ਕੇ ਸਦਨ ਤੋਂ ਬਾਹਰ ਕਰ ਦਿੱਤਾ | ਇਸ ਦੌਰਾਨ ਕੁਝ ਕੌਂਸਲਰ ਧਰਨੇ 'ਤੇ ਬੈਠ ਗਏ | ਕਮਿਸ਼ਨਰ ਨੇ ਪਲਾਂਟ ਸੰਬੰਧੀ ਏਜੰਡਾ ਵਿਸਥਾਰ ਨਾਲ ਮੌਜੂਦ ਕੌਂਸਲਰਾਂ ਨੂੰ ਦੱਸਿਆ, ਜਿਸ ਤੋਂ ਬਾਅਦ ਵੋਟਿੰਗ ਕਰਨ ਲਈ ਕਿਹਾ ਗਿਆ | ਭਾਜਪਾ ਕੌਂਸਲਰਾਂ ਨੇ ਹੱਥ ਖੜੇ੍ਹ ਕਰਕੇ ਆਪਣੀ ਸਹਿਮਤੀ ਜਤਾਈ ਜਿਸ ਉਪਰੰਤ ਏਜੰਡਾ ਪਾਸ ਕਰ ਦਿੱਤਾ ਗਿਆ | ਇਸ ਤੋਂ ਬਾਅਦ ਹੋਰ ਏਜੰਡੇ ਵੀ ਹੱਥ ਖੜੇ੍ਹ ਕਰਕੇ ਵੋਟਿੰਗ ਰਾਹੀਂ ਪਾਸ ਕਰ ਦਿੱਤੇ ਗਏ |
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਹਲਕੇ ਦੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੀਆਂ ਵਧੀਕੀਆਂ ਤੋਂ ਪਿੰਡਾਂ ਦੇ ਲੋਕ ਅੱਕ ਚੁੱਕੇ ਹਨ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੂੰ ਵਾਲਮੀਕਿ ਭਾਈਚਾਰੇ ਵਲੋਂ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | 'ਆਪ' ਦੇ ਸੈਕਟਰ-79 ਸਥਿਤ ਦਫ਼ਤਰ ਪਹੁੰਚੇ ਵਾਲਮੀਕਿ ਭਾਈਚਾਰੇ ਦੇ ਵੱਡੀ ਗਿਣਤੀ ...
ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਕਾਂਗਰਸ ਦੇ ਸੀਨੀਅਰ ਆਗੂ ਅਲਕਾ ਲਾਂਬਾ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਰੱਦ ਕਰਨ ਦਾ ਸਵਾਗਤ ਕੀਤਾ ਹੈ ਤੇ ਪੁਲਿਸ ਤੋਂ ਜਲਦੀ ਤੋਂ ਜਲਦੀ ਮਜੀਠੀਆ ਨੂੰ ...
ਚੰਡੀਗੜ੍ਹ, 24 ਜਨਵਰੀ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਾਲਵਾ ਵਿਸ਼ੇਸ਼ ਤੌਰ 'ਤੇ ਬਠਿੰਡਾ 'ਚ ਤਗੜਾ ਝਟਕਾ ਲੱਗਾ ਹੈ, ਜਦ ਕਿ ਬਠਿੰਡਾ ਹਲਕੇ 'ਚ ਪ੍ਰਮੁੱਖ ਵਿਰੋਧੀ ਪਾਰਟੀ 'ਆਪ' ਦੇ ਲਗਪਗ ਇਕ ਦਰਜਨ ਸਰਗਰਮ ਵਰਕਰ ...
ਚੰਡੀਗੜ੍ਹ, 24 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਥੇ 100 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਾਰੇ ਅਧਿਕਾਰੀਆਂ ਨੂੰ ...
ਪੰਚਕੂਲਾ, 24 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 365 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 181 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਦੱਸਿਆ ਕੁੱਲ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿੰਮੇਵਾਰ ਪੁਲਿਸ ਅਧਿਕਾਰੀ ਹੁੰਦੇ ਹੋਏ ਅਪਰਾਧੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਡੀ. ਜੀ. ਪੀ. ਪੰਜਾਬ ਸਿਧਾਰਥ ਚਟੋਪਾਧਿਆਏ ਦੇ ਖ਼ਿਲਾਫ਼ ਫ਼ੌਜਦਾਰੀ ਕੇਸ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁਹਾਲੀ ਸਮੇਤ ਸਮੁੱਚੇ ਹਲਕੇ ਦੇ ਹਰ ਪਿੰਡ ਦਾ ਵਿਕਾਸ ਸ਼ਹਿਰਾਂ ਦੀ ਤਰਜ਼ 'ਤੇ ਕਰਵਾ ਕੇ ਹਲਕਾ ਮੁਹਾਲੀ ਨੂੰ ਖੂਬਸੂਰਤ ਹਲਕਾ ਬਣਾਇਆ ਜਾਵੇਗਾ | ਇਹ ਪ੍ਰਗਟਾਵਾ 'ਆਪ' ਦੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਇਥੇ ਆਪਣੇ ਚੋਣ ਪ੍ਰਚਾਰ ਦੌਰਾਨ ਮੁਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁਹਾਲੀ ਦੇ ਮੁੱਢਲੇ ਵਿਕਾਸ ਢਾਂਚੇ ਨੂੰ ਉੱਚ ਪੱਧਰੀ ਬਣਾਉਣ ਲਈ ਵਚਨਬੱਧ ਹਨ | ਅਸੀਂ ਵਿਕਾਸ ਦੇ ਹਰ ਫਰੰਟ 'ਤੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਵਲੋਂ ਖ਼ਰਾਬ ਮੌਸਮ ਦੇ ਬਾਵਜੂਦ ਵੀ ਵੱਖ-ਵੱਖ ਪਿੰਡਾਂ 'ਚ ਘਰ-ਘਰ ਚੋਣ ਪ੍ਰਚਾਰ ਕੀਤਾ ਤੇ ਨਾਲ ਹੀ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਬਰਾੜ ਨੇ ...
ਜ਼ੀਰਕਪੁਰ, 24 ਜਨਵਰੀ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਤੇ ਪਾਰਟੀ ਟਿਕਟ ਦੇ ਮੁੱਖ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਦੀ ਚੋਣ ਮੁਹਿੰਮ 'ਚ ਸ਼ਾਮਿਲ ਹੁੰਦਿਆਂ ਅੱਜ ਉਨ੍ਹਾਂ ਦੀ ਵੱਡੀ ਨੂੰ ਹ ਤਨਵੀਰ ਕੌਰ ਢਿੱਲੋਂ ਵਲੋਂ ਜ਼ੀਰਕਪੁਰ ਦੇ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਹਲਕਾ ਡੇਰਾਬੱਸੀ 'ਚ ਵਿਕਾਸ ਕਾਰਜ ਸਿਰਫ਼ ਕਾਂਗਰਸ ਦੀ ਸਰਕਾਰ ਸਮੇਂ ਹੀ ਹੋਏ ਹਨ ਜਦ ਕਿ ਅਕਾਲੀ ਦਲ ਦੇ ਰਾਜ ਸਮੇਂ ਉਨ੍ਹਾਂ ਦੀ ਕਾਰਗੁਜ਼ਾਰੀ ਜ਼ੀਰੋ ਰਹੀ ਹੈ | ਇਹ ਗੱਲ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੈਵੀਰ ਸਿੰਘ ...
ਐੱਸ. ਏ. ਐੱਸ. ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁਹਾਲੀ ਤੋਂ ਆਜ਼ਾਦ ਉਮੀਦਵਾਰ ਰਮਨ ਦੀਵਾਨ ਨੇ ਪੱਤਰਕਾਰ ਸੰਮੇਲਨ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਕਾਰਜਸ਼ੈਲੀ 'ਤੇ ਸਵਾਲ ਚੁਕਦਿਆਂ ਸਿੱਧੂ 'ਤੇ ਰੇਤ ਮਾਈਨਿੰਗ ਤੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਚੋਣਾਂ ਦੇ ਸੰਬੰਧ 'ਚ ਮੁਹਾਲੀ ਪੁਲਿਸ ਵਲੋਂ ਲਗਾਏ ਨਾਕਿਆਂ ਦੌਰਾਨ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਸਮੇਤ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਜੀਵ ਖੰਨਾ ਨੇ ਕਿਹਾ ਹੈ ਕਿ ਡੇਰਾਬੱਸੀ ਵਿਧਾਨ ਸਭਾ ਹਲਕਾ ਵਿਕਾਸ ਪੱਖੋਂ ਪਛੜ ਗਿਆ ਹੈ | ਭਾਜਪਾ ਪੰਜਾਬ 'ਚ ਨਾ ਸਿਰਫ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਆਖ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਨਾਲ ਜੁੜਦੇ ਜਾ ਰਹੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਗੁਰਨਾਮ ਸਿੰਘ ਚੜੂਨੀ ਨੇ ਹਾਲ ਹੀ ਵਿਚ ਅਫੀਮ ਦੀ ਖੇਤੀ ਕਰਨ ਦਾ ਨਜ਼ਰੀਆ ਪੇਸ਼ ਕੀਤਾ, ਜਿਸ 'ਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਫੀਮ ਦੀ ਖੇਤੀ ਬਹੁਤ ਲੇਹਵੰਦ ਸਿੱਧ ਹੋਵੇਗੀ | ਕਿਸਾਨਾਂ ਨੂੰ ਪੰਜਾਬ 'ਚ ਅਫੀਮ ਦੀ ਖੇਤੀ ਕਰਨ ...
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਐਨ. ਕੇ. ਸ਼ਰਮਾ ਦੇ ਭਰਾ ਧਰਮਿੰਦਰ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਡੇਰਾਬੱਸੀ ਦੇ ਪਿੰਡ ਜਵਾਹਰਪੁਰ, ਮੁਬਾਰਕਪੁਰ, ਮੁਕੰਦਪੁਰ, ਬਿਜਨਪੁਰ ਸਮੇਤ ਹੋਰ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ ਤੇ ਵਿਧਾਨ ਸਭਾ ਹਲਕਾ ਖਰੜ-52 ਲਈ ਚੋਣ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੇਪਰ ਐਸ. ਡੀ. ਐਮ. ਦਫ਼ਤਰ ਦੇ ਕਮਰਾ ਨੰ: 1 'ਚ ਸਵੇਰੇ 11 ...
ਮਾਜਰੀ, 24 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਵਿਖੇ ਬਸਪਾ ਦੇ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ...
ਲਾਲੜੂ, 24 ਜਨਵਰੀ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਮੀਂਹ ਪੈਣ ਦੇ ਬਾਵਜੂਦ ਵੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਸਰਮਥਕਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ | ਲਾਲੜੂ ਨੇੜੇ ਪਿੰਡ ਜੜੌਤ ਵਿਖੇ ਇਕ ਮੀਟਿੰਗ ਦੌਰਾਨ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੂੰ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਤੇ ਆਸ-ਪਾਸ ਖੇਤਰਾਂ 'ਚ ਦੋ ਦਿਨਾਂ ਹੋਈ ਬੇਮੌਸਮੀ ਬਾਰਿਸ਼ ਕਾਰਨ ਖਰੜ ਸ਼ਹਿਰ ਦੀਆਂ ਬਹੁਤ ਸਾਰੀਆਂ ਕਾਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਿਸੇ ਵੀ ਕੀਮਤ 'ਤੇ ਭੰਗ ...
ਖਰੜ, 24 ਜਨਵਰੀ (ਜੰਡਪੁਰੀ)-ਊਧਮ ਸਿੰਘ ਸਪੋਰਟਸ ਕਲੱਬ ਪੀਰ ਸੁਹਾਣਾ ਵਲੋਂ ਲਾਇਨਜ਼ ਕਲੱਬ ਖਰੜ ਉਮੰਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਪ੍ਰਾਜੈਕਟ ਲੋਆਂ ਜੋਗਾ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ 'ਚ ਰੋਪੜ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ...
ਖਰੜ, 24 ਜਨਵਰੀ (ਜੰਡਪੁਰੀ)-ਮੁੰਡੀ ਖਰੜ ਪ੍ਰਾਇਮਰੀ ਸਕੂਲ 'ਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਸਰਕਾਰੀ ਹਸਪਤਾਲ ਫੇਜ਼-6 ਦੀ ਟੀਮ ਦੀ ਮਦਦ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਪੂਰਾ ਦਿਨ ਬਾਰਿਸ਼ ਹੋਣ ਦੇ ਬਾਵਜੂਦ ਵੀ 52 ਯੂਨਿਟ ਪ੍ਰਾਪਤ ਹੋਏ | ਇਸ ਸਮੇਂ ਨੌਜਵਾਨਾਂ ਤੋਂ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 1096 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 3 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 695 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਧਾਨ ਸਭਾ ਹਲਕਾ 112 ਅਧੀਨ ਆਉਂਦੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਮੰਗਲਵਾਰ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ, ਪਰ ਇਸ ...
ਮੁੱਲਾਂਪੁਰ ਗਰੀਬਦਾਸ, 24 ਜਨਵਰੀ (ਦਿਲਬਰ ਸਿੰਘ ਖੈਰਪੁਰ)-ਹਲਕਾ ਖਰੜ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪਰਮਦੀਪ ਸਿੰਘ ਬੈਦਵਾਣ ਸਾਥੀਆਂ ਸਮੇਤ ਗੁ. ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਤਮਸਤਕ ਹੋਏ | ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ, ...
ਮਾਜਰੀ, 24 ਜਨਵਰੀ (ਧੀਮਾਨ)-ਪਿੰਡ ਮਾਜਰਾ ਟੀ-ਪੁਆਇੰਟ 'ਤੇ ਨਾਕਾਬੰਦੀ ਦੌਰਾਨ ਪੁਲਿਸ ਨੇ ਸਤਨਾਮ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਪੜਸ ਤੇ ਹਰਵਿੰਦਰ ਸਿੰਘ ਉਰਫ਼ ਸਿੰਦਰ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਰਾਮ ਨਗਰ ਖੇਲੀ ਪਿੰਜੌਰ ਪੰਚਕੂਲਾ ਹਰਿਆਣਾ ਤੋਂ ...
ਖਰੜ, 24 ਜਨਵਰੀ (ਜੰਡਪੁਰੀ)-ਭਾਜਪਾ ਸੰਯੁਕਤ ਅਕਾਲੀ ਦਲ ਤੇ ਪੰਜਾਬ ਲੋਕ ਕਾਂਗਰਸ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਸਾਂਝੇ ਤੌਰ 'ਤੇ ਉਮੀਦਵਾਰ ਐਲਾਨੇ ਗਏ ਕਮਲਦੀਪ ਸਿੰਘ ਸੈਣੀ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ ਵਰਕਰਾਂ ਤੇ ਆਗੂਆਂ ਦੇ ਚਿਹਰੇ ਮਾਯੂਸ ਹੋ ਗਏ ਹਨ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਤੀ ਰਾਤ ਥਾਣਾ ਫੇਜ਼-8 ਦੇ ਮੁਖੀ ਇੰਸਪੈਕਟਰ ਅਜੀਤੇਸ਼ ਕੌਸ਼ਲ ਦੀ ਅਗਵਾਈ ਹੇਠ ਪੁਲਿਸ ਨੇ ਸੀ. ਆਰ. ਪੀ. ਐਫ. ਦੇ ਜਵਾਨਾਂ ਸਮੇਤ ਚੰਡੀਗੜ੍ਹ ਦੇ ਸੈਕਟਰ-45 ਤੋਂ ਮੁਹਾਲੀ ਨੂੰ ਆਉਂਦੀ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਨੰਬਰਦਾਰਾ ਐਸੋਸੀਏਸ਼ਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਝੂੰਗੀਆਂ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਜਿਹੜੀ ਰਾਜਨੀਤਿਕ ਪਾਰਟੀ ਆਪਣੇ ਚੋਣ ਮੈਨੀਫੈਸਟੋ 'ਚ ਨੰਬਰਦਾਰਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ...
ਖਰੜ, 24 ਜਨਵਰੀ (ਜੰਡਪੁਰੀ)-ਸਥਾਨਕ ਪੁਲਿਸ ਤੇ ਡਰੱਗ ਇੰਸਪੈਕਟਰ ਵਲੋਂ ਖਰੜ ਵਿਖੇ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਥਾਣਾ ਸਿਟੀ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਖਰੜ 'ਚ ਚਾਰ ਪੰਜ ਕੈਮਿਸਟ ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਸਕੂਲੀ ਪੱਧਰ ਤੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਤੇ ਪੇਂਡੂ ਇਲਾਕਿਆਂ ਵਿਚ ਵਿੱਦਿਆ ਦੀ ਪਹੁੰਚ ਵਧਾਉਣ ਲਈ ਅਸੀਂ ਪੇਂਡੂ ਇਲਾਕਿਆਂ 'ਚ ਸਕੂਲੀ ਸਿੱਖਿਆ 'ਚ ਸੁਧਾਰ 'ਤੇ ਧਿਆਨ ਕੇਂਦਰਿਤ ਕੀਤਾ ਹੈ | ਇਸ ਏਜੰਡੇ ਤਹਿਤ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਪ੍ਰਚਾਰ ਮੁਹਿੰਮ ਅੱਜ ਉਸ ਸਮੇਂ ਬਲ ਮਿਲਿਆ, ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...
ਮੁੱਲਾਂਪੁਰ ਗਰੀਬਦਾਸ, 24 ਜਨਵਰੀ (ਦਿਲਬਰ ਸਿੰਘ ਖੈਰਪੁਰ)-ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਚ ਹਰ ਵਰਗ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਿਹਾ ਹੈ | ਦਸਮੇਸ਼ ਨਗਰ ਨਵਾਂਗਰਾਉਂ ਵਿਖੇ ਕਿੰਨਰ ਸਮਾਜ ਦੇ ਮੁੱਖ ਆਗੂ ਪੂਜਾ ਮਹੰਤ ਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਦਲ ...
ਲਾਲੜੂ, 24 ਜਨਵਰੀ (ਰਾਜਬੀਰ ਸਿੰਘ)-ਰਾਜਨੀਤੀ ਕੋਈ ਵਪਾਰ ਨਹੀਂ, ਬਲਕਿ ਲੋਕ ਸੇਵਾ ਹੈ, ਪਰ ਕਈਆਂ ਨੇ ਇਸਦਾ ਪੱਕੇ ਤੌਰ 'ਤੇ ਵਪਾਰੀਕਰਨ ਕਰ ਦਿੱਤਾ | ਇਹ ਵਿਚਾਰ ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਕਾਂਗਰਸ ਦੀ ਟਿਕਟ ਦੇ ਮੁੱਖ ਦਾਅਵੇਦਾਰ ਦੀਪਇੰਦਰ ਸਿੰਘ ਢਿਲੋਂ ਨੇ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX