ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)- ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਤੋਂ ਦੁਖੀ ਸੈਂਕੜੇ ਕਿਸਾਨਾਂ ਨੇ ਅੱਜ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਤਲਵੰਡੀ ਸਾਬੋ ਦੇ ਭਗਤ ਰਵੀਦਾਸ ਚੌਕ ਵਿਚ ਧਰਨਾ ਲਗਾ ਕੇ ਤਲਵੰਡੀ ਸਾਬੋ-ਮਾਨਸਾ ਹਾਈਵੇ ਜਾਮ ਕਰ ਦਿੱਤਾ | ਕਿਸਾਨਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੁਆਵਜ਼ਾ ਨਾ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ | ਦੱਸਣਾ ਬਣਦਾ ਹੈ ਕਿ ਮਾਲਵੇ ਅੰਦਰ ਗੁਲਾਬੀ ਸੁੰਡੀ ਕਰਕੇ ਕਿਸਾਨਾਂ ਦੀ ਨਰਮੇ ਦੀ ਪਿਛਲੇ ਸਮੇਂ ਵਿਚ ਵੱਡੇ ਪੱਧਰ ਤੇ ਖ਼ਰਾਬ ਹੋਈ ਫ਼ਸਲ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ | ਕਿਸਾਨਾਂ ਨੇ ਉਨ੍ਹਾਂ ਨੂੰ ਅਜੇ ਤੱਕ ਵੀ ਕੋਈ ਮੁਆਵਜ਼ਾ ਨਾ ਦੇਣ ਦੇ ਦੋਸ਼ ਲਾਉਂਦਿਆਂ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ 20 ਜਨਵਰੀ ਤੋਂ ਦਿਨ ਰਾਤ ਐੱਸ.ਡੀ.ਐੱਮ. ਦਫ਼ਤਰ ਤਲਵੰਡੀ ਸਾਬੋ ਦਾ ਘਿਰਾਓ ਕੀਤਾ ਸੀ ਪਰ ਕੋਈ ਗੱਲ ਸਿਰੇ ਨਾ ਲੱਗਦੀ ਦੇਖ ਕੇ ਅੱਜ ਥਾਣਾ ਚੌਂਕ ਵਿਖੇ ਧਰਨਾ ਲਗਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਮੋਹਨ ਸਿੰਘ ਚੱਠੇਵਾਲਾ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਸਬੰਧੀ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਤੇ ਫਿਰ ਜਦੋਂ ਪਿੰਡਾਂ ਵਿਚ ਕਾਂਗਰਸ ਦੇ ਲੀਡਰਾਂ ਨੂੰ ਘੇਰ ਕੇ ਸਵਾਲ ਕੀਤੇ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਆਵਜ਼ੇ ਦਾ ਐਲਾਨ ਕੀਤਾ | ਉਨ੍ਹਾਂ ਦੱਸਿਆ ਕਿ ਧਰਨੇ ਲਗਾਉਣ ਤੋਂ ਬਾਅਦ ਪਹਿਲਾਂ ਤਾਂ ਸਰਕਾਰ ਨੇ ਡੀ.ਸੀ. ਬਠਿੰਡਾ ਦੇ ਖਾਤੇ ਵਿਚ ਮੁਆਵਜ਼ੇ ਦੀ ਰਾਸ਼ੀ ਪਾਈ ਤੇ ਹੁਣ ਐੱਸ. ਡੀ. ਐੱਮ. ਦੇ ਖਾਤੇ ਵਿਚ ਵਿਚ ਪਈ ਮੁਆਵਜ਼ੇ ਦੀ ਰਾਸ਼ੀ ਕਿਸਾਨਾਂ ਨੂੰ ਨਹੀ ਦਿੱਤੀ ਜਾ ਰਹੀ ਜਿਸ ਕਰਕੇ ਸੰਘਰਸ਼ ਕੀਤਾ ਜਾ ਰਿਹਾ ਹੈ ਕਿਸਾਨਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਮੁਆਵਜ਼ਾ ਵੰਡਣਾ ਸ਼ੁਰੂ ਨਹੀ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ | ਉੱਧਰ ਕਿਸਾਨ ਆਗੂਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਉਪਰੰਤ ਫਿਲਹਾਲ ਕਿਸਾਨਾਂ ਨੇ ਥਾਣਾ ਚੌਂਕ ਚੋਂ ਧਰਨਾ ਚੁੱਕ ਕੇ ਮੁੜ ਐੱਸ.ਡੀ.ਐੱਮ. ਦਫ਼ਤਰ ਅੱਗੇ ਲਗਾ ਦਿੱਤਾ ਹੈ | ਬਲਾਕ ਪ੍ਰਧਾਨ ਬਿੰਦਰ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀ ਜਲਦੀ ਮੁਆਵਜ਼ਾ ਵੰਡਣ ਦਾ ਪੱਤਰ ਦੇਣ ਦਾ ਭਰੋਸਾ ਦੇ ਰਹੇ ਹਨ ਜੇ ਉਨ੍ਹਾਂ ਨੂੰ ਪੱਤਰ ਨਾ ਦਿੱਤਾ ਤਾਂ ਕੱਲ੍ਹ ਤੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |
ਬਠਿੰਡਾ, 24 ਜਨਵਰੀ (ਅਵਤਾਰ ਸਿੰਘ)-ਪੰਜਾਬੀ ਸਾਹਿਤ ਸਭਾ (ਰਜਿ) ਬਠਿੰਡਾ ਦੇ ਨਵੇਂ ਚੁਣੇ ਅਹੁਦੇਦਾਰ ਦੀ ਮੀਟਿੰਗ ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭਾ ਦੇ ਹੋਰ ਅਹੁਦੇਦਾਰ ਰਣਜੀਤ ਗੌਰਵ, ਡਾ. ਰਵਿੰਦਰ ਸਿੰਘ ਸੰਧੂ, ਅਗਾਜਬੀਰ, ...
ਬੱਲੂਆਣਾ, 24 ਜਨਵਰੀ (ਗੁਰਨੈਬ ਸਾਜਨ)-ਵਿਧਾਨ ਸਭਾ ਚੋਣਾਂ 2022 ਦਾ ਬਿਗਲ ਵੱਜ ਚੁੱਕਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ | ਚੋਣ ਕਮਿਸ਼ਨ ਵਲੋਂ ਸਖ਼ਤ ਹਦਾਇਤਾਂ ਕਾਰਨ ਭਾਵੇਂ ਕਿ ਐਤਕੀਂ ਵੱਡੇ ਇਕੱਠ, ਰੈਲੀਆਂ ਜਾਂ ਪਿੰਡਾਂ ਦੀਆਂ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)-ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਨੋਰਥ ਨਾਲ ਹਲਕੇ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਪੂਰੀ ਤਾਕਤ ਝੋਕੀ ਜਾ ਰਹੀ ਹੈ | ਇਸੇ ਲੜੀ ਵਿਚ ਅੱਜ ਮਾਹੀਨੰਗਲ ਤੇ ਹੋਰਾਂ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)-ਅਕਾਲੀਆਂ ਤੇ ਕਾਂਗਰਸੀਆਂ ਦੇ ਭਿ੍ਸ਼ਟ ਤੇ ਗੁੰਡਾਗਰਦੀ ਭਰੇ ਸ਼ਾਸਨ ਤੋਂ ਅੱਕੇ ਪੰਜਾਬ ਵਾਸੀ ਇਸ ਵਾਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ...
ਭਗਤਾ ਭਾਈਕਾ, 24 ਜਨਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਢਪਾਲੀ ਦੇ 20 ...
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗਿਆਨਾ ਅਤੇ ਰਾਮਾਂ ਮੰਡੀ ਦੇ ਵਾਰਡ ਨੰਬਰ 5 ਵਿਚ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਦਰਜਨਾਂ ...
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੱਤਾ ਜਾ ਰਿਹਾ ਹੈ | ਪਿੰਡਾਂ ਵਿਚ ਪੁਰਾਣੇ ਟਕਸਾਲੀ ਕਾਂਗਰਸੀ ਪਰਿਵਾਰਾਂ ਅਤੇ ਪਿੰਡ ਵਾਸੀਆਂ ...
ਨਥਾਣਾ, 24 ਜਨਵਰੀ (ਗੁਰਦਰਸ਼ਨ ਲੁੱਧੜ)-ਪਿੰਡ ਕਲਿਆਣ ਸੁੱਖਾ ਦੇ ਮੌਜੂਦਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਨੇ ਆਪਣੇ ਘਰ ਵਿਖੇ ਆਪਣੇ ਸਮਰਥਕਾਂ ਦਾ ਇਕੱਠ ਬੁਲਾ ਕੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ...
ਬਠਿੰਡਾ, 24 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲੇ੍ਹ 'ਚ ਕੋਰੋਨਾ ਮਹਾਂਮਾਰੀ ਨਾਲ 65 ਸਾਲਾ ਬਜ਼ੁਰਗ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ 376 ਨਵੇਂ ਕੇਸ ਆਏ ਹਨ | ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਹਰ ਰੋਜ਼ ਸ਼ਹਿਰ ਅਤੇ ਪਿੰਡਾ 'ਚ ਨਵੇਂ ਕੇਸ ...
ਸੀਂਗੋ ਮੰਡੀ, 24 ਜਨਵਰੀ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਵਿਚ ਇਕ ਵਿਅਕਤੀ ਵਲੋਂ ਆਪਣੇ ਹੀ ਸਹੁਰੇ ਪਰਿਵਾਰ ਦੇ ਦਰਾਂ ਅੱਗੇ ਰਾਤ ਸਮੇਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਸਥਾਨਕ ਮੰਡੀ ਦੀ ਪੁਲਿਸ ਨੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 25 ਜਨਵਰੀ 2022 ਤੋਂ ਸ਼ੁਰੂ ਕੀਤੀ ਜਾਵੇਗੀ | ਨਾਮਜ਼ਦਗੀ ਪੱਤਰ 1 ਫ਼ਰਵਰੀ ਤੱਕ ਭਰੇ ਜਾ ਸਕਣਗੇ | ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ...
ਸੰਗਤ ਮੰਡੀ, 24 ਜਨਵਰੀ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਾਸੀਆਂ ਲਈ ਲਸਾੜਾ ਸੇਮ ਨਾਲੇ ਦਾ ਗੰਦਾ ਪਾਣੀ ਭਾਰੀ ਮੁਸੀਬਤਾਂ ਦਾ ਕਾਰਨ ਬਣਿਆ ਹੋਇਆ ਹੈ | ਪਿੰਡ ਦੇ ਸਾਬਕਾ ਸਰਪੰਚ ਜਗਤਾਰ ਸਿੰਘ, ਬਲਾਕ ਸੰਮਤੀ ਸੰਗਤ ਦੇ ...
ਬਠਿੰਡਾ, 24 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਵਿਚ ਚੋਰੀ ਦੇ ਮਾਮਲੇ ਵਿਚ 5 ਵਿਅਕਤੀਆਂ 'ਤੇ 2 ਥਾਣਿਆਂ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ | ਤਫ਼ਤੀਸ਼ ਪੁਲਿਸ ਅਧਿਕਾਰੀ ਨਿਰਮਲ ਸਿੰਘ ਮੁਤਾਬਿਕ ਮੁਖ਼ਬਰੀ ਦੇ ਆਧਾਰ 'ਤੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਵਿਚ ਮਹਿਣਾ ਬਸਤੀ ...
ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਅਤੇ ਹਲਕੇ ਦੀ ਮੌਜੂਦਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਵਲੋਂ ਪਿੰਡਾਂ ਦੇ ਨਾਲ ਨਾਲ ਤਲਵੰਡੀ ਸਾਬੋ ਨਗਰ ਵਿਚ ਵੀ ਵੋਟਰਾਂ ਨਾਲ ਸਿੱਧਾ ਰਾਬਤਾ ...
ਤਲਵੰਡੀ ਸਾਬੋ, 24 ਜਨਵਰੀ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਨੂੰ ਅੱਜ ਉਦੋਂ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਵੱਡੇ ਪਿੰਡਾਂ ਵਿਚੋਂ ...
ਮੌੜ ਮੰਡੀ, 24 ਜਨਵਰੀ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਪਿੰਡ ਮਾਈਸਰਖਾਨਾ ਤੇ ਰਾਮਨਗਰ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ ਅਤੇ ...
ਭਾਈਰੂਪਾ, 24 ਜਨਵਰੀ (ਵਰਿੰਦਰ ਲੱਕੀ)-ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਸਰਕਲ ਭਾਈਰੂਪਾ ਦੇ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਹਲਕਾ ਰਾਮਪੁਰਾ ਫੂਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਧੁੰਨਾਂ ਵਲੋਂ ਜਾਰੀ ਕੀਤੀ ਉਕਤ ਸੂਚੀ ...
ਬਠਿੰਡਾ, 24 (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਲੋਕ ਡਰ ਤੇ ਭੈਅ ਮੁਕਤ ਸਰਕਾਰ ਚਾਹੁੰਦੇ ਹਨ ਤੇ ਪੰਜਾਬ ਦੇ ਲੋਕਾਂ ਨੂੰ ਇਹ ਸਰਕਾਰ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ ਦਾ ਸਿਆਸੀ ਗਠਜੋੜ ਹੀ ਦੇਵੇਗਾ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਆਪਣੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦਿਆਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਇਸੇ ਕੜੀ ...
ਮਹਿਮਾ ਸਰਜਾ, 24 ਜਨਵਰੀ (ਰਾਮਜੀਤ ਸ਼ਰਮਾ)-ਹਲਕਾ ਭੁੱਚੋ ਦੇ ਵੱਖ-ਵੱਖ ਪਿੰਡਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਦੇਵ ਸਿੰਘ ਆਕਲੀਆ ਵਲੋਂ ਪਿੰਡ ਗੰਗਾ ਅਬਲੂ ਕੀ, ਕੋਠੇ ਲਾਲ ਸਿੰਘ ਵਾਲੇ, ਕੋਠੇ ਸੰਧੂਆਂ ਵਾਲੇ, ਕੋਠੇ ਫੂਲਾ ਸਿੰਘ ਵਾਲੇ ਤੇ ਲੱਖੀ ਜੰਗਲ ਆਦਿ ...
ਤਲਵੰਡੀ ਸਾਬੋ, 24 ਜਨਵਰੀ (ਰਵਜੋਤ ਸਿੰਘ ਰਾਹੀ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਅੰਦਰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਮੀਟਿੰਗਾਂ ਰੈਲੀ ਦਾ ਰੂਪ ਧਾਰਨ ਕਰਦੀਆਂ ...
ਸੰਗਤ ਮੰਡੀ, 24 ਜਨਵਰੀ (ਅੰਮਿ੍ਤਪਾਲ ਸ਼ਰਮਾ)-ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਤੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਕਾਂਗਰਸ ਪਾਰਟੀ ਨੇ ਭਾਵੇਂ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਤੇ ...
ਬਠਿੰਡਾ, 24 ਜਨਵਰੀ (ਵੀਰਪਾਲ ਸਿੰਘ)- ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀ.ਪੀ.ਆਈ. ਵਲੋਂ ਟਿਕਟ ਦੀ ਵੰਡ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਜੋ ਕਿਸਾਨਾਂ ਵਲੋਂ ਬਣਾਈ ਗਈ, ਰਾਜਨੀਤਿਕ ਪਾਰਟੀ ਨਾਲ ਦਾਲ ਗਲਦੀ ਨਜ਼ਰ ਨਹੀਂ ਆ ਰਹੀ | ਸੀ.ਪੀ. ਆਈ. ਦੇ ਆਗੂਆਂ ...
ਲਹਿਰਾ ਮੁਹੱਬਤ, 24 ਜਨਵਰੀ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਕਾਂਗਰਸ ਦੇ ਉਮੀਦਵਾਰ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਸਪੁੱਤਰ ਐਡਵੋਕੇਟ ਰੁਪਿੰਦਰਪਾਲ ਕੋਟਭਾਈ ਵਲੋਂ ਲਹਿਰਾ ਮੁਹੱਬਤ ਵਿਖੇ ਕਾਂਗਰਸੀ ਆਗੂ ਬਲਦੇਵ ਸਿੰਘ ਦੇ ਘਰ ਬਣੇ ਚੋਣ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)- ਵਪਾਰ ਮੰਡਲ 'ਆਪ' ਦੇ ਸ਼ਹਿਰੀ ਪ੍ਰਧਾਨ ਮੁਰਾਰੀ ਲਾਲ ਪੈਸੀਆ ਨੇ ਅੱਜ ਵਰਕਰਾਂ ਦੀ ਟੀਮ ਦੇ ਨਾਲ ਵਾਰਡ ਨੰ.10 ਵਿਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੀ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਦੇ ਹੱਕ ਵਿਚ ...
ਰਾਮਾਂ ਮੰਡੀ, 24 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਨੂੰ ਹਲਕੇ 'ਚ ਮਿਲ ਰਿਹਾ ਵੱਡਾ ਹੁੰਗਾਰਾ ਅਤੇ ਹਲਕੇ ਦੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ...
ਰਾਮਪੁਰਾ ਫੂਲ, 24 ਜਨਵਰੀ (ਗੁਰਮੇਲ ਸਿੰਘ ਵਿਰਦੀ)-ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਜਦ ਕੁੱਕੂ ਖਾਨ ਤੇ ਉਕਤ ਪਾਰਟੀਆਂ ਨਾਲ ਸੰਬੰਧਤ 25 ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਪਾਰਟੀ ਦੇ ...
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਤੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਨੇ ਭਾਜਪਾ ਮੰਡਲ ਰਾਮਾਂ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦੀਆਂ ਹੋਰ ਵੀ ਭੱਖਦੀਆਂ ਮੰਗਾਂ ਨੂੰ ਮੰਨਦੇ ਹੋਏ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਉਕਤ ਮੰਨੀਆਂ ਗਈਆਂ ਮੰਗਾਂ ...
ਮਹਿਰਾਜ, 24 ਜਨਵਰੀ (ਸੁਖਪਾਲ ਮਹਿਰਾਜ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ, ਜਦੋਂ ਕਸਬਾ ਮਹਿਰਾਜ ਦੇ ਕੋਠੇ ਕਪਾਹਾਂ ਵਾਲੇ ਅਤੇ ਕੋਠੇ ਪਿਪਲੀ ਦੇ ...
ਸੀਂਗੋ ਮੰਡੀ, 24 ਜਨਵਰੀ (ਪਿ੍ੰਸ ਗਰਗ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਇਕੱਠ ...
ਰਾਮਪੁਰਾ ਫੂਲ, 24 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)-ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਜਦ ਕੁੱਕੂ ਖਾਨ ਤੇ ਉਕਤ ਪਾਰਟੀਆਂ ਨਾਲ ਸੰਬੰਧਿਤ 25 ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਪਾਰਟੀ ...
ਸੰਗਤ ਮੰਡੀ, 24 ਜਨਵਰੀ (ਅੰਮਿ੍ਤਪਾਲ ਸ਼ਰਮਾ)-ਸੰਯੁਕਤ ਸਮਾਜ ਮੋਰਚੇ ਵਲੋਂ ਬਠਿੰਡਾ ਦਿਹਾਤੀ ਹਲਕੇ ਤੋਂ ਐਲਾਨੇ ਉਮੀਦਵਾਰ ਬਾਬਾ ਚਮਕੌਰ ਸਿੰਘ ਦੀਆਂ ਮੁਸ਼ਕਿਲਾਂ ਉਸ ਸਮੇਂ ਵਧ ਗਈਆਂ ਜਦੋਂ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਪਿੰਡ-ਪਿੰਡ ਵਿਰੋਧ ਕਰਨ ਦਾ ਐਲਾਨ ਕਰ ...
ਮਹਿਮਾ ਸਰਜਾ, 24 ਜਨਵਰੀ (ਰਾਮਜੀਤ ਸ਼ਰਮਾ)-ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਸ੍ਰੀ ਵਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ...
ਰਾਮਾਂ ਮੰਡੀ, 24 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਉਨ੍ਹਾਂ ਦੀ ਪੁੱਤਰੀ ਬੀਆ ਸਿੱਧੂ ਨੇ ਸ਼ਹਿਰ ਦੇ ਕਈ ਵਾਰਡਾਂ ਜਾ ਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ...
ਰਾਮਾਂ ਮੰਡੀ, 24 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਉਨ੍ਹਾਂ ਦੀ ਧਰਮ-ਪਤਨੀ ਬੀਬਾ ਨਿਮਰਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ ਆਰੰਭ ਦਿੱਤਾ ਗਿਆ ਹੈ | ...
ਬਠਿੰਡਾ, 24 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁੱਨੇਵਾਲ ਦੀ ਇੱਕ ਲੜਕੀ ਵਲੋਂ ਸਹੁਰਾ ਪਰਿਵਾਰ ਤੋਂ 45 ਲੱਖ ਖ਼ਰਚ ਕਰਵਾਕੇ ਨਿਊਜ਼ੀਲੈਂਡ ਪਹੁੰਚ ਕੇ ਦੂਸਰਾ ਵਿਆਹ ਕਰਵਾਉਣ ਦੇ ਮਾਮਲੇ ਵਿਚ ਉਕਤ ਲੜਕੀ 'ਤੇ ਥਾਣਾ ਸਿਵਲ ਲਾਇਨ ਬਠਿੰਡਾ ਵਿਖੇ ...
ਬਠਿੰਡਾ, 24 ਜਨਵਰੀ (ਅਵਤਾਰ ਸਿੰਘ)-ਅੱਜ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ਼ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਸਿਵਲ ਸਰਜਨ ਦੇ ਦਫ਼ਤਰ ਦੇ ਬਾਹਰ ਨਆਰਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਵਰਨਜੀਤ ਕੌਰ ਜ਼ਿਲ੍ਹਾ ...
ਰਾਮਾਂ ਮੰਡੀ, 24 ਜਨਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਸਰਾ ਵਿਖੇ ਸਥਿਤ ਐਕਸਿਸ ਬੈਂਕ ਬਰਾਂਚ ਵਿਚ ਬੀਤੀ ਰਾਤ ਚੋਰੀ ਹੋ ਗਈ | ਚੋਰੀ ਦਾ ਪਤਾ ਸਵੇਰ ਸਮੇਂ ਬੈਂਕ ਅਧਿਕਾਰੀਆਂ ਨੂੰ ਉਸ ਸਮੇਂ ਚੱਲਿਆ ਜਦ ਮੈਨ ਗੇਟ ਦਾ ਤਾਲਾ ਟੁੱਟਿਆ ਹੋਇਆ ਵੇਖਿਆ ਗਿਆ | ਰਿਫ਼ਾਇਨਰੀ ...
ਸੀਂਗੋ ਮੰਡੀ, 24 ਜਨਵਰੀ (ਪਿ੍ੰਸ ਗਰਗ)-20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਸਿਆਸੀ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦੀ ਸੂਚੀ ਲਗਭਗ ਜਾਰੀ ਕਰ ਦਿੱਤੀ ਹੈ, ਉਥੇ ਕਿਰਤੀ ਸਮਾਜ ਪਾਰਟੀ ਵਲੋਂ ਸਥਾਨਕ ਮੰਡੀ ਦੇ ਬਲਵਾਨ ਸਿੰਘ ...
ਰਾਮਾਂ ਮੰਡੀ, 24 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੇ ਹੱਕ ਪਿੰਡ ਗੁੜਥੜੀ ਵਿਖੇ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸ਼ਰਮਾ ਨੇ ਸਾਥੀਆਂ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ | ...
ਬਠਿੰਡਾ, 24 ਜਨਵਰੀ (ਅਵਤਾਰ ਸਿੰਘ)-ਵਿਧਾਨ ਸਭਾ ਚੋਣਾਂ 2022 ਤਹਿਤ ਸਥਾਨਕ ਭਾਜਪਾ ਪੂਰਬੀ ਮੰਡਲ ਪ੍ਰਧਾਨ ਰਮੇਸ਼ ਮਹਿਤਾ ਦੀ ਅਗਵਾਈ ਵਿਚ ਵਾਰਡ ਨੰਬਰ 7 ਦੇ ਇੰਚਾਰਜ ਅਤੇ ਜ਼ਿਲ੍ਹਾ ਸਕੱਤਰ ਬਬੀਤਾ ਗੁਪਤਾ ਵਾਰਡ ਨੰਬਰ 7 ਦੇ ਬੂਥ ਪ੍ਰਧਾਨ ਤੇ ਸ਼ਕਤੀ ਕੇਂਦਰਾਂ ਦੇ ...
ਮਹਿਮਾ ਸਰਜਾ 24 ਜਨਵਰੀ, (ਰਾਮਜੀਤ ਸਰਮਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਕੱਲਾ ਪੰਜਾਬ ਹੀ ਨਹੀਂ ਸਗੋਂ ਵੱਖ-ਵੱਖ ਰਾਜਾਂ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿਖੇ ਲਗਾਤਾਰ ਧਰਨਾ ਦਿੱਤਾ | ਇਸ ਸਮੇਂ ਜਿੱਥੇ ਦੇਸ਼ ਦੇ ...
ਬਠਿੰਡਾ, 24 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬੱਸਾਂ ਦੇ ਟਾਈਮ ਟੇਬਲ ਨੂੰ ਲੈ ਕੇ ਪੀ.ਆਰ.ਟੀ.ਸੀ. ਦੀਆਂ ਯੂਨੀਅਨਾਂ ਦੁਆਰਾ ਡਿਪਟੀ ਕਮਿਸ਼ਨਰ ਤੇ ਆਰ.ਟੀ.ਏ. ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹਿਣ ਦੇ ਰੋਸ ਵਜੋਂ ਜੰਥੇਬੰਦੀਆ ਦੁਆਰਾ 28 ਜਨਵਰੀ ਨੂੰ ਪੰਜਾਬ ਭਰ ਦੇ ਬੱਸ ...
ਲਹਿਰਾ ਮੁਹੱਬਤ, 24 ਜਨਵਰੀ (ਸੁਖਪਾਲ ਸਿੰਘ ਸੁੱਖੀ)-ਮੁਫ਼ਤ ਸਿਹਤ ਸਹੂਲਤਾਂ (ਰਾਇਟ ਰੂ ਟਰੀਟਮੈਂਟ) ਮੁੱਦੇ 'ਤੇ ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ, ਕਨਵੀਨਰ ਨਰੋਆ ਪੰਜਾਬ ਮੰਚ ਤੇ ਗੁਰਪ੍ਰੀਤ ਸਿੰਘ ਸਿੱਧੂ ...
ਬੱਲੂਆਣਾ, 24 ਜਨਵਰੀ (ਗੁਰਨੈਬ ਸਾਜਨ)- ਪੰਜਾਬ ਦੀ ਸੱਤਾ ਉੱਪਰ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਅਤੇ ਪਿਛਲੇ ਪੰਜ ਸਾਲ ਦੌਰਾਨ ਕਾਂਗਰਸ ਦੀ ਸਰਕਾਰ ਰਹੀ, ਪਰ ਪਿੰਡ ਦਿਉਣ ਦੀ ਕਿਸਮਤ ਨਾ ਬਦਲ ਸਕੀ | ਪਿੰਡ ਨੇ ਹੋਰ ਵਿਕਾਸ ਤਾਂ ਕੀ ਕਰਨਾ ਸੀ ਸਗੋਂ ਗਲੀਆਂ ...
ਬੱਲੂਆਣਾ, 24 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਦਿਓਣ ਖ਼ੁਰਦ ਤੋਂ ਪਿੰਡ ਦਿਉਣ ਨੂੰ ਮਿਲਾਉਂਦੀ ਲਿੰਕ ਸੜਕ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਨਾ ਬਣਨ ਕਾਰਨ ਦੋਵਾਂ ਪਿੰਡਾਂ ਦੇ ਲੋਕ ਕਾਫੀ ਪਰੇਸ਼ਾਨ ਦਿਖਾਈ ਦੇ ਰਹੇ ਹਨ | ਭਾਵੇਂ ਕਿ ਇਸ ਸੜਕ ਨੂੰ ਦਿਉਣ ਖ਼ੁਰਦ ...
ਬਠਿੰਡਾ, 24 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ 2022 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ 'ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX