ਪਾਇਲ, 24 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਪਾਇਲ ਚੋਣ ਦਫ਼ਤਰ ਦਾ ਉਦਘਾਟਨ ਅੱਜ ਦੇਰ ਸ਼ਾਮ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਏਗਾ ਅਤੇ ਸਰਕਾਰ ਬਣਨ 'ਤੇ ਹਰ ਵਰਗ ਦੇ ਹਿਤਾਂ ਦੀ ਰਾਖੀ ਕੀਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮਾਝਾ ਤੇ ਦੁਆਬਾ ਖੇਤਰ ਵਿਚ ਕਾਂਗਰਸ ਨਾਲ ਮੁਕਾਬਲਾ ਹੈ, ਜਿੱਥੇ ਆਮ ਆਦਮੀ ਪਾਰਟੀ ਦਾ ਕੋਈ ਅਧਾਰ ਨਹੀਂ ਹੈ | ਪੰਜਾਬ ਵਿਚ ਆਮ ਆਦਮੀ ਪਾਰਟੀ 10 ਸੀਟਾਂ ਤੱਕ ਸੁੰਗੜ ਕੇ ਰਹਿ ਜਾਵੇਗੀ¢ ਕਾਂਗਰਸ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ਚੋਂ ਸਭ ਤੋਂ ਵੱਧ ਨਿਕੰਮੀ ਸਾਬਤ ਹੋਈ ਹੈ, ਜਿਸ ਦੇ ਭਿ੍ਸ਼ਟ ਵਿਧਾਇਕਾਂ ਨੇ ਖਜਾਨੇ ਨੂੰ ਦੋਹੀਂ ਹੱਥੀ ਲੁੱਟ ਕੇ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਾਈ ਹੈ¢ ਸੂਬੇ ਦੇ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੇਹੱਦ ਦੁਖੀ ਹੋ ਚੁੱਕੇ ਹਨ, ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਲਈ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ¢ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਸੁਲਝੇ ਹੋਏ ਤੇ ਦੂਰ-ਅੰਦੇਸ਼ੀ ਵਾਲੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੂੰ ਜਿਤਾਉਣ¢ ਇਸ ਮੌਕੇ ਇੰਜ ਜਗਦੇਵ ਸਿੰਘ ਬੋਪਾਰਾਏ ਦੀ ਪ੍ਰੇਰਨਾ ਸਦਕਾ ਕਾਫੀ ਗਿਣਤੀ ਵਿਚ ਵਿਅਕਤੀ ਕਾਂਗਰਸ ਤੇ ਝਾੜੂ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸੁਖਬੀਰ ਬਾਦਲ ਵਲੋਂ ਸਿਰੋਪਾਓ ਦਿੱਤੇ ਗਏ¢ ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੰਤਾ ਸਿੰਘ ਉਮੈਦਪੁਰੀ, ਇੰਜ. ਜਗਦੇਵ ਸਿੰਘ ਬੋਪਾਰਾਏ, ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ, ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ, ਨਰਿੰਦਰਪਾਲ ਸਿੰਘ ਕਟਾਹਰੀ, ਪੀ.ਏ.ਸੀ. ਕਮੇਟੀ ਮੈਂਬਰ ਹਰਜੀਵਨਪਾਲ ਸਿੰਘ ਗਿੱਲ, ਪ੍ਰਧਾਨ ਸੰਜੀਵ ਪੁਰੀ, ਨਿਰਮਲ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਲਾਪਰਾਂ, ਮਨਜੀਤ ਸਿੰਘ ਘੁਡਾਣੀ, ਬਸਪਾ ਦੇ ਰਾਮ ਸਿੰਘ ਗੋਗੀ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ, ਬੂਟਾ ਸਿੰਘ ਰਾਏਪੁਰ, ਹਰਮਿੰਦਰ ਸਿੰਘ ਜਰਗ ਯੂ.ਐੱਸ.ਏ, ਪੀ.ਏ.ਸੀ ਮੈਂਬਰ ਗੁਰਜੀਤ ਸਿੰਘ ਪੰਧੇਰ, ਸਾਬਕਾ ਚੇਅਰਮੈਨ ਸ਼ਿਵਰਾਜ ਸਿੰਘ ਜੱਲਾ, ਰਾਜੀ ਮਾਂਗੇਵਾਲ, ਬੀਬੀ ਜਸਪ੍ਰੀਤ ਕੌਰ ਅੜੈਚਾ, ਜਥੇ ਜਸਵੀਰ ਸਿੰਘ ਨਿਜ਼ਾਮਪੁਰ, ਚੇਅਰਮੈਨ ਹਰਜੀਤ ਸਿੰਘ ਰਾਮਪੁਰ, ਬਲਵੰਤ ਸਿੰਘ ਘਲੋਟੀ, ਚੇਅਰਮੈਨ ਹਰਿੰਦਰਪਾਲ ਸਿੰਘ ਹਨੀ ਘੁਡਾਣੀ, ਦਲਬੀਰ ਸਿੰਘ ਜੱਲਾ, ਧਰਮਿੰਦਰ ਸਿੰਘ ਨਿਜ਼ਾਮਪੁਰ, ਅਵਤਾਰ ਸਿੰਘ ਧਮੋਟ, ਪ੍ਰਧਾਨ ਸਰਬਜੀਤ ਸਿੰਘ ਲੱਕੀ ਰੌਣੀ, ਪ੍ਰਧਾਨ ਰਿੰਮੀ ਘੁਡਾਣੀ, ਸਰਪੰਚ ਗੁਰਦੀਪ ਸਿੰਘ ਮਾਨ, ਪ੍ਰਧਾਨ ਪ੍ਰੇਮਜੀਤ ਸਿੰਘ, ਵਿਜੈ ਕੁਮਾਰ ਨੇਤਾ, ਸੁਖਬੀਰ ਪਾਲ ਸਿੰਘ ਕਿਲ੍ਹਾ ਆਦਿ ਹਾਜ਼ਰ ਸਨ¢
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਆਜ਼ਾਦ ਸਮਾਜ ਮੋਰਚੇ ਦੀ ਅਗਵਾਈ ਵਿਚ 20 ਸੀਟਾਂ 'ਤੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਚੇਤਨਾ ਲਹਿਰ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਤੋਂ ਕਾਂਗਰਸੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਆਪਣੇ ਹਲਕੇ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਚੋਣ ਪ੍ਰਚਾਰ ਕਰਨ ਲਈ ਖੰਨਾ ਪਹੁੰਚੇ | ਉਨ੍ਹਾਂ ਨੇ ਦਿਨ ਦੀ ਸ਼ੁਰੂਆਤ ਪਿੰਡ ਕੋਟ ਸੇਖੋਂ ਤੋਂ ਕੀਤੀ ...
ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)- ਥਾਣਾ ਕੂੰਮਕਲਾਂ ਦੀ ਪੁਲਿਸ ਟੀਮ ਵਲੋਂ ਮੀਟ ਦੀ ਦੁਕਾਨ ਦੀ ਆੜ ਵਿਚ ਸ਼ਰਾਬ ਪਿਲਾਉਣ ਤਹਿਤ ਸੁਖਪਾਲ ਰਾਮ ਪੁੱਤਰ ਦੇਵ ਰਾਮ ਵਾਸੀ ਬੂਥਗੜ੍ਹ ਜੱਟਾਂ ਨੂੰ ਡੇਢ ਬੋਤਲ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ¢ ...
ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)- ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਦਿਨੇਸ਼ ਕੁਮਾਰ ਵਾਸੀ ਹੀਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ¢ ਸਹਾਇਕ ਥਾਣੇਦਾਰ ਗੁਰਮੁਖ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਰੇਲਵੇ ਵਿਭਾਗ ਵਲੋਂ ਅੱਜ ਖੰਨਾ ਵਿਚ ਰਤਨਹੇੜੀ ਰੋਡ ਰੇਲਵੇ ਫਾਟਕ 'ਤੇ ਅੰਡਰ ਬਿ੍ਜ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ | ਹੁਣ ਪੰਜਾਬ ਸਰਕਾਰ ਵਾਲੇ ਪਾਸੇ ਤੋ ਕੰਮ ਸ਼ੁਰੂ ਕੀਤਾ ਜਾਵੇਗਾ | ਪਹਿਲਾਂ ਹੀ ਕੰਕਰੀਟ ਦੇ ਪੁਲ ਬਣਾ ਕੇ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਵਲ਼ੋਂ ਸਰਕਾਰੀ ਕਰਮਚਾਰੀਆਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦੇਣ ਸੰਬੰਧੀ ਜੋ ਪੱਤਰ ਜਾਰੀ ਕੀਤਾ ਗਿਆ ਹੈ | ਉਸ ਵਿਚ ਕਈ ਗੱਲਾਂ ਨੂੰ ਸਪਸ਼ਟ ਨਹੀਂ ਕੀਤਾ ਗਿਆ¢ ਉਸ ਸੰਬੰਧੀ ਕਰਮਚਾਰੀਆਂ ਵਿਚ ਰੋਸ ਅਤੇ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਤੋਂ ਅਕਾਲੀ ਦਲ-ਬਸਪਾ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਵੱਲੋਂ ਸੋਮਵਾਰ ਨੂੰ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਕੀਤੀ ਗਈ¢ ਜਸਦੀਪ ਕੌਰ ਯਾਦੂ ਨੇ ਕਿਹਾ ਕਿ ਪਿਛਲੀਆਂ ਚੋਣਾਂ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਬਸਪਾ ਸੂਬਾ ਜਨਰਲ ਸਕੱਤਰ ਰਾਮ ਸਿੰਘ ਗੋਗੀ ਨੇ ਸਾਥੀ ਵਰਕਰਾਂ ਨਾਲ ਹਲਕੇ ਤੋਂ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਹੱਕ ਵਿਚ ਮੀਟਿੰਗ ਕੀਤੀ ਅਤੇ ਉਚੇਚੇ ਤੌਰ 'ਤੇ ਵਾਰਡ ਨੰਬਰ-3 ਦੀਆਂ ਮੁਸ਼ਕਿਲਾਂ ਸੁਣੀਆਂ | ਵਾਰਡ ਵਾਸੀਆਂ ਨੇ ...
ਡੇਹਲੋਂ, 24 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਹਲਕਾ ਗਿੱਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਪੂ ਕਾਲਖ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਵਿਖੇ ਕੋਈ ਹੋਰ ਬਿਆਨ ਦਿੰਦੇ ਹਨ ਅਤੇ ਪੰਜਾਬ ਆ ਕੇ ਉਹ ਬਿਲਕੁਲ ਉਲਟ ਬਿਆਨ ਦੇ ਕੇ ਸਿਰਫ਼ ਵੋਟ ਪ੍ਰਾਪਤੀ ਦੀ ਰਾਜਨੀਤੀ ਕਰਦੇ ਹਨ | ਇਹ ਵਿਚਾਰ ਚੋਣ ਪ੍ਰਚਾਰ ਦੌਰਾਨ ਵਰਕਰਾਂ ਨਾਲ ਮੀਟਿੰਗ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀ. ਆਗੂ ਚੇਅਰਮੈਨ ਵਿੱਕੀ ਬੇਰ ਕਲਾਂ, ਚੇਅਰਮੈਨ ਸ਼ਿਵਰਾਜ ਸਿੰਘ ਜੱਲ੍ਹਾ, ਚੇਅਰਮੈਨ ਜਥੇ. ਹਰਪਾਲ ਸਿੰਘ ਲਹਿਲ, ਕੌਮੀ ਜਨਰਲ ਸਕੱਤਰ ਯੂਥ ਵਿੰਗ ਸੁਖਵਿੰਦਰ ਦੌਲਤਪੁਰ ਸਮੇਤ ਹੋਰ ਆਗੂਆਂ ਵਲੋਂ ਸ੍ਰੋ.ਅ.ਦ ਦੀ ...
ਮਲੌਦ, 24 ਜਨਵਰੀ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਲੌਦ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਸਾਬਕਾ ਮੰਤਰੀ ਤੇਜ਼ ...
ਜੋਧਾਂ/ਲੋਹਟਬੱਦੀ, 24 ਜਨਵਰੀ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)- 16ਵੀਂ ਵਿਧਾਨ ਸਭਾ ਦੀ ਚੋਣ ਸਮੇਂ ਹਲਕਾ ਦਾਖਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਮੁਲਾਕਾਤ ਕਰਕੇ ਪਿੰਡ ਫੱਲੇਵਾਲ ਤੋਂ ਅੱਜ 3 ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕੋਲ 1504 ਸ਼ਿਕਾਇਤਾਂ ਪੁੱਜੀਆਂ ਹਨ | ਜਿੰਨ੍ਹਾਂ ਵਿਚੋਂ 1186 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 318 ਸ਼ਿਕਾਇਤਾਂ ਦਾ ਨਿਪਟਾਰਾ ਬਾਕੀ ਹੈ ...
ਅਹਿਮਦਗੜ੍ਹ, 24 ਜਨਵਰੀ (ਰਵਿੰਦਰ ਪੁਰੀ)- ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਚੋਣ ਪ੍ਰਚਾਰ ਰਣਨੀਤੀ 'ਚ ਪਹਿਲਾਂ ਤੋਂ ਹੀ ਮਾਹਿਰ ਗਿਣੇ ਜਾਂਦੇ ਹਨ, ਜਿਨ੍ਹਾਂ ਦੀ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਬਣਾਈ ਰਣਨੀਤੀ ਦੇ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਅਨਾਜ ਮੰਡੀ ਵਿਚ ਯੂਥ ਆਗੂ ਗੁਰਦੀਪ ਸਿੰਘ ਭੱਟੀ ਅਤੇ ਯੂਥ ਆਗੂ ਅਵਤਾਰ ਸਿੰਘ ਢਿੱਲੋਂ, ਗੁਰਦੀਪ ਸਿੰਘ ਲਸੋਈ, ਭੁਪਿੰਦਰ ਸਿੰਘ, ਰਾਮ ਸਿੰਘ ਹੋਲ, ਗੁਰਮੀਤ ਸਿੰਘ, ਮਲਕੀਤ ਸਿੰਘ ਮੀਤਾ ਆਦਿ ਨੇ ਕਿਹਾ ਕਿ ਐੱਸ.ਐੱਸ.ਐਮ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਇਤਿਹਾਸਕ ਨਗਰ ਨਵਾਂ ਪਿੰਡ ਕਿਸ਼ਨਪੁਰਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕਿਸਾਨੀ ਸੰਘਰਸ਼ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਨ ਰਾਜ ਸਿੰਘ ਅਰਬਾਂ ਖਰਬਾਂ ਵਾਲਿਆਂ ਦਾ ਵਿਸ਼ੇਸ਼ ...
ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ)- ਸਮਰਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਲੋਪੋਂ ਪਰਿਵਾਰ ਨੂੰ ਦੋਰਾਹਾ ਵਿਖੇ ਮਿਲਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਸ੍ਰੋ.ਅ.ਦ-ਬਸਪਾ ਦੇ ਪਾਇਲ ਹਲਕੇ ਤੋਂ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਆਪਣੀ ਚੋਣ ਮੁਹਿੰਮ ਦੌਰਾਨ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਤੇਜਿੰਦਰ ਸਿੰਘ ਮੱਖਣ ਰਾਮਗੜ੍ਹ ...
ਬੀਜਾ, 24 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਹਲਕਾ ਖੰਨਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਤੀਜੀ ਵਾਰ ਵੀ ਵਿਧਾਇਕ ਬਣਨ ਤੈਅ ਹੈ | ਕੋਟਲੀ ਨੇ ਨਿਰਪੱਖਤਾ ਨਾਲ ਵਿਕਾਸ ਕਾਰਜ ਕਰਵਾਏ ਹਨ, ਜਿਸ ਕਰ ਕੇ ਲੋਕ ਬੜੀ ਹੀ ਬੇਸਬਰੀ ਨਾਲ ਨਾਲ 20 ਫਰਵਰੀ ਦੀ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਸੰਯੁਕਤ ਸਮਾਜ ਮੋਰਚੇ ਦੇ ਹਲਕਾ ਖੰਨਾ ਤੋਂ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਕਿਸਾਨ ਆਗੂਆਂ ਤੇ ਸਾਥੀਆਂ ਸਮੇਤ ਪਿੰਡ ਇਕੋਲਾਹੀ ਪੁੱਜੇ, ਜਿੱਥੇ ਜਥੇਦਾਰ ਟਿੱਲੂ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਬਜ਼ੁਰਗ ਤੇ ਸੀਨੀਅਰ ਕਿਸਾਨ ...
ਮਲੌਦ, 24 ਜਨਵਰੀ (ਨਿਜ਼ਾਮਪੁਰ)- ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ 'ਚ ਪਾਰਟੀ ਆਗੂਆਂ ਤੇ ਵਲੰਟੀਅਰਾਂ ਵਲੋਂ ਪਿੰਡ ਬੇਰਖੁਰਦ ਵਿਖੇ ਘਰ-ਘਰ ਪਹੁੰਚ ਕੇ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਇਸ ਵਾਰ ਰਵਾਇਤੀ ...
ਮਲੌਦ, 24 ਜਨਵਰੀ (ਦਿਲਬਾਗ ਸਿੰਘ ਚਾਪੜਾ)- ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਪਾਇਲ ਤੋਂ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬਸਪਾ ਦੇ ਜ਼ੋਨ ਇੰਚਾਰਜ ਕੁਲਵੰਤ ਸਿੰਘ ਰੋੜੀਆਂ ਦੀ ਅਗਵਾਈ ਵਿਚ ਪਿੰਡਾਂ ਵਿਚ ...
ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ)- ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਕਾਂਗਰਸੀ ਉਮੀਦਵਾਰ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਵਲੋਂ ਕੀਤਾ ਗਿਆ | ਇਸ ਸਮੇਂ ਖੰਡ ...
ਅਹਿਮਦਗੜ੍ਹ, 24 ਜਨਵਰੀ (ਪੁਰੀ)- ਹਲਕਾ ਰਾਏਕੋਟ ਤੋਂ ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਬੋਪਾਰਾਏ ਦੇ ਹੱਕ 'ਚ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪਿੰਡ ਰਛੀਨ ਵਿਖੇ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਅਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਦੇ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਅੱਜ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕੀਤਾ¢ ਉਹ ਲੋਕਾਂ ਦੇ ਘਰਾਂ ਵਿਚ ਵੀ ਪਹੁੰਚੇ¢ ਬਾਅਦ ਦੁਪਹਿਰ ਸੁਰਿੰਦਰ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਗੱਠਜੋੜ ਦੇ ਖੰਨਾ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੇ ਰੇਲਵੇ ਲਾਈਨੋਂ ਪਾਰ ਦੇ ਇਲਾਕੇ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ¢ ਚੋਣ ਪ੍ਰਚਾਰ ਦੇ ਪਹਿਲੇ ਦਿਨ ਰੇਲਵੇ ਲਾਈਨ ਦੇ ਪਾਰ ਇਲਾਕੇ 'ਚ ...
ਬੀਜਾ, 24 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਖੰਨਾ ਤੋਂ ਸੁਖਵੰਤ ਸਿੰਘ ਟਿੱਲੂ ਨੂੰ ਸੰਯੁਕਤ ਸਮਾਜ ਮੋਰਚਾ ਦਾ ਉਮੀਦਵਾਰ ਐਲਾਨਣ 'ਤੇ ਬੀਜਾ ਇਲਾਕੇ ਦੇ ਕਿਸਾਨ ਆਗੂਆਂ ਨੇ ਇਸ ਦਾ ਸਵਾਗਤ ਕੀਤਾ ਗਿਆ ਅਤੇ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਜੇ. ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਤੇ ਗਣਤੰਤਰ ਦਿਵਸ ਮੌਕੇ ਕਿਸੇ ਵੀ ਸੰਭਾਵਿਤ ਵਾਰਦਾਤ ਨੂੰ ਰੋਕਣ ਲਈ ਡੀ.ਐੱਸ.ਪੀ. ਰਾਜਨ ਪਰਮਿੰਦਰ ਸਿੰਘ ਮੱਲ੍ਹੀ ਦੀ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆ ਤੋਂ ਚੋਣ ਲੜਨ ਵਾਲੇ ਉਮੀਦਵਾਰ 25 ਜਨਵਰੀ 2022 ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਸਕਣਗੇ | ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ...
ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਪੰਜਾਬ ਵਿਧਾਨ ਸਭਾ ਚੋਣਾਂ 2012 ਵਿਚ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰਾਂ ਦੇ ਦਰਮਿਆਨ ਤੇ ਹਲਕਾ ਆਤਮ ਨਗਰ ਤੇ ਅਕਾਲੀ ਲੁਧਿਆਣਾ ਦੱਖਣੀ 'ਚ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਹੋਣ ਕਰਕੇ ਤਿੰਨ ਕੋਨਾ ...
ਮੁੱਲਾਂਪੁਰ-ਦਾਖਾ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗੱਠਜੋੜ ਵਲੋਂ ਚੋਣ ਮੈਦਾਨ 'ਚ ਉਤਾਰੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡਾਂ ਵਿਚ ਵਾਰਡ ਵਾਈਜ਼ ਵੋਟਰਾਂ ਨਾਲ ਸੰਪਰਕ ਬਣਾਇਆ ਹੋਇਆ ਹੈ | ਵੋਟ ਲਈ ਪਿੰਡ ...
ਹਠੂਰ, 24 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਭਾਕਿਯੂ ਏਕਤਾ ਡਕੌਂਦਾ ਇਕਾਈ ਦੇਹੜਕਾ ਵਲੋਂ ਪਿੰਡ ਦੇਹੜਕਾ ਦੇੇ ਗੁਰਦੁਆਰਾ ਬਾਬਾ ਫਤਹਿ ਸਿੰਘ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਅਤੇ ਸੰਘਰਸ਼ੀ ਯੋਧਿਆਂ ਦੇ ਸਨਮਾਨ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ, ...
ਮਾਛੀਵਾੜਾ ਸਾਹਿਬ, 24 ਜਨਵਰੀ (ਸੁਖਵੰਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਤਿੰਨ ਹਲਕਿਆਂ ਦੇ ਆਬਜ਼ਰਵਰ ਨਿਯੁਕਤ ਹੋਏ ਸੰਤਾ ਸਿੰਘ ਉਮੈਦਪੁਰ ਦਾ ...
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਤੋਂ ਅਕਾਲੀ ਦਲ-ਬਸਪਾ ਉਮੀਦਵਾਰ ਬੀਬੀ ਜਸਦੀਪ ਕੌਰ ਯਾਦੂ ਦੇ ਹੱਕ 'ਚ ਪਿੰਡ ਗੋਹ ਵਿਖੇ ਵਰਕਰਾਂ ਨਾਲ ਬੈਠਕ ਕੀਤੀ ਗਈ¢ ਜਿਸ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਸ਼ੋ੍ਰਮਣੀ ਅਕਾਲੀ ਦਲ ਦੀ ...
ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)- ਸਰਕਾਰੀ ਪ੍ਰਾਇਮਰੀ ਸਕੂਲ ਘੁਮੈਤ ਬਲਾਕ ਮਾਂਗਟ-3 ਵਿਖੇ ਗੁਰਪ੍ਰੀਤ ਸਿੰਘ ਅਸਟੇ੍ਰਲੀਆ ਦੇ ਮਾਤਾ ਹਰਜਿੰਦਰ ਕੌਰ ਵਲੋਂ ਸਮੂਹ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਅ ਲਈ ਕੋਟੀਆਂ, ਟੋਪੀਆਂ ਅਤੇ ਬੂਟ ਜੁਰਾਬਾਂ ਵੰਡੇ ਗਏ¢ ਇਸ ...
ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ)- ਦੋਰਾਹਾ ਨੇੜਲੇ ਪਿੰਡ ਚਣਕੋਈਆ ਖ਼ੁਰਦ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਮਜ਼ਬੂਤੀ ਮਿਲੀ, ਜਦੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਉਮੀਦਵਾਰ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ...
ਜੌੜੇਪੁਲ ਜਰਗ, 24 ਜਨਵਰੀ (ਪਾਲਾ ਰਾਜੇਵਾਲੀਆ)- ਕਾਂਗਰਸ ਪਾਰਟੀ ਸਿਰੜੀ, ਸਿਦਕੀ ਨੇ ਅਗਾਂਹਵਧੂ ਸੋਚ ਵਾਲੇ ਨੀਤੀਵਾਨ ਲੋਕਾਂ ਦੀ ਪਾਰਟੀ ਹੈ | ਕਾਂਗਰਸ ਪਾਰਟੀ ਨੇ ਪੰਜਾਬ ਨੂੰ ਖ਼ੁਸ਼ਹਾਲ ਤੇ ਉੱਨਤ ਕਰਨ ਲਈ ਸਮੇਂ ਸਮੇਂ ਸਿਰ ਹਮੇਸ਼ਾ ਹੀ ਵੱਡਾ ਯੋਗਦਾਨ ਪਾਇਆ | ...
ਪਾਇਲ, 24 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਪਾਇਲ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਵਲੋਂ ਕੀਤਾ ਗਿਆ | ਇਸ ਮੌਕੇ ਚੇਅਰਮੈਨ ...
ਮਾਛੀਵਾੜਾ ਸਾਹਿਬ, 24 ਜਨਵਰੀ (ਸੁਖਵੰਤ ਸਿੰਘ ਗਿੱਲ)- ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਇਕੱਤਰਤਾ ਸਭਾ ਦੀ ਲਾਇਬ੍ਰੇਰੀ 'ਚ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭਾ ਦੇ ਮੈਂਬਰ ਬਰਜਿੰਦਰ ਸਿੰਘ ਦੇ ਭਰਾ ਰਾਜਿੰਦਰ ਸਿੰਘ ਦੀ ਮੌਤ 'ਤੇ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਹਲਕਾ ਪਾਇਲ ਦੇ ਸੀਨੀਅਰ ਯੂਥ ਆਗੂ ਦੀਪਾ ਸੋਢੀ ਸੇਖਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਦੀਪਾ ਸੋਢੀ ਨੇ ਪਾਰਟੀ ਪ੍ਰਧਾਨ ਨੂੰ ਨਾਲ ਲਗਦੇ ਹਲਕਾ ਅਮਰਗੜ੍ਹ ਤੇ ਹਲਕਾ ਪਾਇਲ ...
ਮਲੌਦ, 24 ਜਨਵਰੀ (ਸਹਾਰਨ ਮਾਜਰਾ)- ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ ਮਹਾਨ ਸਿੰਘਾਂ ਸ਼ਹੀਦਾਂ ਦੀ ਯਾਦ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਜੋਗੀਮਾਜਰਾ ਰੋਡ ਕੁੱਪ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ (ਦਸਵੇਂ ਮੁਖੀ ਸੰਪਰਦਾਇ ਮਸਤੂਆਣਾ ਸਾਹਿਬ) ਨੇ ...
ਰਾੜਾ ਸਾਹਿਬ, 24 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਤੇ ਸੰਤ ਬਲਵੰਤ ਸਿੰਘ (ਲੰਗਰ) ਵਾਲਿਆਂ ਅਤੇ ਬਾਬਾ ਬਘੇਲ ਸਿੰਘ ਦੀ ਬਰਸੀ ਸਥਾਨ ਦੇ ਮÏਜੂਦਾ ਮੁਖੀ ਸੰਤ ਬਲਜਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX