ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਬਲਕਾਰ ਸਿੰਘ ਕਾਲਾ, ਬਗੀਚਾ ਸਿੰਘ ਨੰਬਰਦਾਰ ਅਤੇ ਸ਼ਮਸ਼ੇਰ ਸਿੰਘ ਲੱਭੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਕਰੀਬ 20 ਟਕਸਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਪਾਰਟੀ 'ਚ ਸ਼ਾਮਿਲ ਹੋਣ 'ਤੇ ਸਮੂਹ ਪਰਿਵਾਰਾਂ ਦਾ 'ਆਪ' ਦੇ ਹਲਕਾ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਇਸ ਵਾਰ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਕਾਹਲੇ ਹਨ ਅਤੇ ਵੋਟਾਂ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਨੂੰ ਇਕ ਸਾਫ਼-ਸੁਥਰੀ ਛਵੀ ਵਾਲੇ ਮੁੱਖ ਮੰਤਰੀ ਚਿਹਰੇ ਵਜੋਂ ਸ: ਭਗਵੰਤ ਮਾਨ ਮਿਲਿਆ ਹੈ ਅਤੇ ਭਗਵੰਤ ਮਾਨ ਜ਼ਮੀਨੀ ਪੱਧਰ 'ਤੇ ਜੁੜਿਆ ਆਗੂ ਹੈ, ਜਿਨ੍ਹਾਂ ਸੰਸਦ ਵਿਚ ਪੰਜਾਬ ਦੇ ਮਸਲੇ ਬਾਖ਼ੂਬੀ ਉਠਾਏ ਹਨ | ਕਾਕਾ ਬਰਾੜ ਨੇ ਆਖਿਆ ਕਿ ਇਸ ਵਾਰ ਲੋਕ ਆਪਣੀ ਵੋਟ ਦਾ ਇਸਤੇਮਾਲ ਚੰਗੇ ਸ਼ਾਸਨ ਪ੍ਰਸ਼ਾਸਨ ਨੂੰ ਪਾਉਣਗੇ, ਤਾਂ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ | ਇਸ ਦੌਰਾਨ ਹਰਨਾਮ ਸਿੰਘ ਫ਼ੌਜੀ ਢਿੱਲੋਂ, ਬਲਵਿੰਦਰ ਸਿੰਘ, ਨਿਰਮਲ ਸਿੰਘ, ਬਲਦੇਵ ਸਿੰਘ, ਸਿਮਰਜੀਤ ਸਿੰਘ ਢਿੱਲੋਂ, ਬਿਕਰਮਜੀਤ ਸਿੰਘ, ਇੰਦਰਜੀਤ ਸਿੰਘ ਲਾਲੀ, ਤਰਸੇਮ ਸਿੰਘ, ਗੁਰਕੀਰਤਨ ਸਿੰਘ ਰਵੀ, ਗੁਰਰਾਜ ਸਿੰਘ ਰਾਜੂ, ਬਲਜੰਟ ਸਿੰਘ, ਹਰਮੰਦਰ ਸਿੰਘ, ਬਲਕਾਰ ਸਿੰਘ, ਗੁਰਸਿਮਰਨ ਸਿੰਘ ਬੌਬੀ, ਲਖਵਿੰਦਰ ਸਿੰਘ, ਤਰਸੇਮ ਸੋਨੀ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਨੇ ਭਰੋਸਾ ਦੁਆਇਆ ਕਿ ਉਹ ਇਸ ਲੜਾਈ 'ਚ ਅਹਿਮ ਯੋਗਦਾਨ ਪਾਉਣਗੇ ਅਤੇ ਆਪਣੀ ਇੱਕ ਇੱਕ ਵੋਟ ਝਾੜੂ ਨੂੰ ਪਾਕੇ ਭਗਵੰਤ ਮਾਨ ਨੂੰ ਮੁੱਖਮੰਤਰੀ ਬਣਾਉਣਗੇ | ਇਸ ਮੌਕੇ ਕੌਂਸਲਰ ਜਗਮੀਤ ਸਿੰਘ ਜੱਗਾ, ਪ੍ਰਮੋਦ ਸਿੰਘ ਫ਼ੌਜੀ, ਸਾਹਿਲ ਕੁੱਬਾ, ਅਰਜੁਨ ਸਿੰਘ, ਸੁਖਵੰਤ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |
ਦੋਦਾ, 24 ਜਨਵਰੀ (ਰਵੀਪਾਲ)-ਇਨਕਲਾਬੀ ਜਥੇਬੰਦੀ ਲੋਕ ਮੋਰਚਾ ਪੰਜਾਬ ਨੇ ਪੰਜਾਬ ਚੋਣਾਂ ਦੌਰਾਨ ਇਨਕਲਾਬੀ ਬਦਲ ਦਾ ਸੁਨੇਹਾ ਦੇਣ ਲਈ ਕਈ ਮਿਹਨਤਕਸ਼ ਤਬਕਿਆਂ ਦੀਆਂ ਜਥੇਬੰਦੀਆਂ ਨਾਲ ਮਿਲ ਅੱਜ ਇੱਥੇ ਸਮੂਹ ਜਨਤਕ ਜਥੇਬੰਦੀਆਂ ਦੇ ਜਮਹੂਰੀ ਕਾਰਕੁੰਨਾਂ ਦੀ ਮੀਟਿੰਗ ...
ਦੋਦਾ, 24 ਜਨਵਰੀ (ਰਵੀਪਾਲ)-ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਤੇ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ ਪਿੰਡ ਦੋਦਾ ਤੋਂ ਜੋਗਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਧੀਰ ਸਿੰਘ ਸਾਗੂ)-ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸੰਯੁਕਤ ਸਮਾਜ ਮੋਰਚੇ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਨਾਲ ਲਗਦੇ ਪਿੰਡਾਂ ਨੇ ਮੋਰਚੇ ਦੀ ਉਮੀਦਵਾਰ ਬੀਬਾ ਅਨੰੁਰੂਪ ਕੌਰ ਸੰਧੂ ਨੂੰ ਬੁਲਾ ਕੇ ਅਸ਼ੀਰਵਾਦ ...
ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਸੰਯੁਕਤ ਸਮਾਜ ਮੋਰਚੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੂਰੇ ਹਲਕੇ ਦੇ ਹਰ ਵਰਗ ਦੇ ਵੋਟਰਾਂ ਵਿਚ ...
ਮਲੋਟ, 24 ਜਨਵਰੀ (ਪਾਟਿਲ)-ਆਮ ਆਦਮੀ ਪਾਰਟੀ ਦੀ ਮਲੋਟ ਹਲਕੇ ਤੋਂ ਉਮੀਦਵਾਰ ਡਾ: ਬਲਜੀਤ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਲਗਾਤਾਰ ਵੋਟਰਾਂ ਨਾਲ ਸੰਪਰਕ ਕਰਨ ਵਿਚ ਰੁੱਝੇ ਹੋਏ ਹਨ | ਉਨ੍ਹਾਂ ਸ਼ਹਿਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਹਲਕਾ ਗਿੱਦੜਬਾਹਾ ਦੇ ਪਿੰਡ ਛੱਤਿਆਣਾ ਵਿਖੇ ਜਗਮੀਤ ਸਿੰਘ ਨੀਟਾ ਬਰਾੜ ਦੇ ਗ੍ਰਹਿ ਵਿਖੇ ਰੱਖੀ ਗਈ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਸ਼ਹਿਰ ਦੇ ਵਾਰਡ ਨੰਬਰ 7 ਅਤੇ 16 ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨਾਲ ਰਾਬਤਾ ਕਾਇਮ ...
ਕੋਟਕਪੂਰਾ, 24 ਜਨਵਰੀ (ਗਿੱਲ)-ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਵਿਚ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਆਪਣਾ ...
ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਪਿੰਡ ਕਾਊਣੀ ਤੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਹ ਵਕਤ ਵੱਡਾ ਸਮਰਥਨ ਮਿਲਿਆ ਜਦੋਂ ਉਨ੍ਹਾਂ ਦੀ ਹਾਜ਼ਰੀ ਵਿਚ ਪਿੰਡ ਦੇ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਦੌਰਾਨੇ ਗਸ਼ਤ ਇਕ ਵਿਅਕਤੀ ...
ਮਲੋਟ, 24 ਜਨਵਰੀ (ਪਾਟਿਲ)-ਹਲਕਾ ਮਲੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਨੇ ਪਿੰਡ ਉੜਾਂਗ ਵਿਚ ਇਕ ਚੋਣ ਮੀਟਿੰਗ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰੇਕ ਵਰਗ ਕਾਂਗਰਸ ਸਰਕਾਰ ਦੀ ...
ਮਲੋਟ, 24 ਜਨਵਰੀ (ਪਾਟਿਲ)-ਮਲੋਟ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਦੇ ਚੋਣ ਦਫ਼ਤਰ ਦਾ ਇੱਥੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਫ਼ੱਤਣਵਾਲਾ ਅਤੇ ਅਕਾਲਗੜ੍ਹ ਵਿਚ ਚੋਣ ਪ੍ਰਚਾਰ ਕਰਦਿਆਂ ਵੋਟਾਂ ਦੀ ਮੰਗ ਕੀਤੀ | ਇਸ ਦੌਰਾਨ ਇਕੱਠ ...
ਮਲੋਟ, 24 ਜਨਵਰੀ (ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਪ੍ਰੇਰਨਾ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ: ਜਸਬੀਰ ਕੌਰ ਅਤੇ ਸਾਹਿਲ ਗੁਲਾਟੀ ਦੀ ਅਗਵਾਈ ਵਿਚ ਅੱਜ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ | ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਵਲੋਂ ਗਣਤੰਤਰਤਾ ਦਿਵਸ ਦੇ ਸਬੰਧ ਵਿਚ ਆਨਲਾਈਨ ਗਤੀਵਿਧੀਆਂ ਕਰਵਾਈਆਂ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਊਜ਼ ਏਜੰਸੀ ਦੇ ਸੰਚਾਲਕ ਗੁਰਪ੍ਰੀਤ ਸਿੰਘ ਬਾਵਾ ਦੇ ਵੱਡੇ ਭਰਾ ਦਲਜੀਤ ਸਿੰਘ ਬਾਵਾ (ਲੱਕੀ) ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 26 ...
ਦੋਦਾ, 24 ਜਨਵਰੀ (ਰਵੀਪਾਲ)-ਆਮ ਆਦਮੀ ਪਾਰਟੀ ਹਲਕਾ ਦੋਦਾ ਜ਼ੈਲ ਦਾ ਮੁੱਖ ਚੋਣ ਦਫ਼ਤਰ ਜੀ.ਟੀ. ਰੋਡ ਬੱਸ ਅੱਡਾ ਦੋਦਾ ਨੇੜੇ ਵਿਖੇ ਖੋਲਿ੍ਹਆ ਗਿਆ, ਦਾ ਉਦਘਾਟਨ 'ਆਪ' ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਕਾਉਣੀ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ...
ਗਿੱਦੜਬਾਹਾ, 24 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਗਿੱਦੜਬਾਹਾ ਦੇ ਉੱਪ ਪੁਲਿਸ ਕਪਤਾਨ ਨਰਿੰਦਰ ਸਿੰਘ ਦੀ ਅਗਵਾਈ ਹੇਠ ਗਿੱਦੜਬਾਹਾ ਪੁਲਿਸ ਵਲੋਂ ਨਸ਼ਿਆਂ ਅਤੇ ਨਜਾਇਜ਼ ਘਰ ਦੀ ਸ਼ਰਾਬ ਦੀ ਤਸਕਰੀ ਤੇ ਇਸ ਦੀ ਚੋਰੀ-ਛਿੱਪੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੇ ਅੱਜ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਸਮਾਗਮ ਦੀ ਅੰਤਿਮ ਰਿਹਰਸਲ ਦੌਰਾਨ ਪਰੇਡ ਦਾ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਸ਼ਹਿਰ ਦੇ ਜਲਾਲਾਬਾਦ ਰੋਡ 'ਤੇ ਲਾਹੌਰੀਆ ਵਾਲੀ ਬਸਤੀ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਪੁਲਿਸ ਇਸ ਮਾਮਲੇ 'ਚ ਖ਼ੁਦਕੁਸ਼ੀ ਕਰਾਰ ਦਿੰਦਿਆਂ 174 ਤਹਿਤ ਕਾਰਵਾਈ ਦੀ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਇਸੇ ਤਹਿਤ ਪਿੰਡ ਰਹੂੜਿਆਂਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਚੰਦ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-20 ਫ਼ਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਸ ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੋਰੋਨਾ ਮਹਾਂਮਾਰੀ ਨੂੰ ਜੰਗੀ ਪੱਧਰ 'ਤੇ ਠੱਲ੍ਹ ਪਾਉਣ ਲਈ ਐਤਵਾਰ ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲੇ੍ਹ ਦੇ ...
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਸੀਵਰੇਜ ਸਿਸਟਮ ਦਾ ਬਹੁਤ ਮਾੜਾ ਹਾਲ ਹੈ ਇਸ ਦਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਸੁਧਾਰ ਨਹੀਂ ਕਰ ਸਕੀਆਂ ਤੇ ਸ਼ਹਿਰ ਦੇ ਲੋਕ ਲੰਮੇ ਸਮੇਂ ਤੋਂ ਸੀਵਰੇਜ ਸਮੱਸਿਆ ਦਾ ਸੰਤਾਪ ਭੋਗ ਰਹੇ ਹਨ | ਸੀਵਰੇਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX