ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਦਿੱਲੀ ਸਰਕਾਰ ਵਲੋਂ ਅੜਿੱਕਾ ਲਗਾਉਣ ਦੇ ਰੋਸ 'ਚ ਜਿੱਥੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਸਥਾਨਕ ਸੇਵਾ ਸਿੰਘ ਠੀਕਰੀਵਾਲਾ ਚੌਂਕ 'ਚ ਕੇਜਰੀਵਾਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਉੱਥੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਨੇ ਵੀ ਦਿੱਲੀ ਸਰਕਾਰ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਮੰਗ ਕੀਤੀ ਕਿ ਸਜ਼ਾਵਾਂ ਭੁਗਤ ਚੁੱਕੇ ਜੇਲ੍ਹਾਂ 'ਚ ਬੰਦ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਪੁਤਲਾ ਫੂਕਣ ਮੌਕੇ ਸੰਬੋਧਨ ਕਰਦਿਆਂ ਫੈੱਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਹੀਰੋਂ ਖੁਰਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਫੈਸਲਾ ਕੀਤਾ ਗਿਆ, ਜਿਸ ਵਿਚ ਪ੍ਰੋ. ਭੁੱਲਰ ਦਾ ਨਾਂਅ ਵੀ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ 27 ਸਾਲ ਤੋਂ ਜੇਲ ਵਿਚ ਬੰਦ ਭੁੱਲਰ ਦਾ ਕੇਸ ਦਿੱਲੀ ਨਾਲ ਸਬੰਧਤ ਹੋਣ ਕਾਰਨ ਪੰਜਾਬ ਸਰਕਾਰ ਤੇ ਪ੍ਰਸਾਸ਼ਨ ਵਲੋਂ ਕਈ ਵਾਰ ਦਿੱਲੀ ਸਰਕਾਰ ਨੂੰ ਪੈਰੋਲ ਦੀ ਰਿਪੋਰਟ ਭੁੱਲਰ ਦੇ ਹੱਕ ਵਿੱਚ ਭੇਜ ਕੇ ਰਿਹਾਈ ਲਈ ਕਿਹਾ ਜਾ ਚੁੱਕਿਆ ਹੈ ਪਰ ਦਿੱਲੀ ਦੇ ਗ੍ਰਹਿ ਮੰਤਰਾਲੇ ਵੱਲੋਂ ਰਿਹਾਈ ਦੇ ਵਰੰਟਾਂ 'ਤੇ ਦਸਤਖ਼ਤ ਨਹੀਂ ਕੀਤੇ ਗਏ, ਜਿਸ ਕਾਰਨ ਉਨ੍ਹਾਂ ਦੀ ਰਿਹਾਈ ਲਟਕ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਭੁੱਲਰ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਘੱਟ ਗਿਣਤੀਆਂ 'ਚ ਬੇਗਾਨੇਪਣ ਦੀ ਭਾਵਨਾ ਹੋਰ ਪਨਪੇਗੀ ਅਤੇ ਸਰਕਾਰਾਂ ਨੂੰ ਖਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਚਹਿਲ, ਹਰਮਨਜੀਤ ਸਿੰਘ ਭੰਮਾ, ਜੁਗਰਾਜ ਸਿੰਘ ਰਾਜ ਪੇਂਟਰ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਜਗਸੀਰ ਸਿੰਘ, ਕੀਮਾ ਸਿੰਘ, ਦਰਸ਼ਨ ਸਿੰਘ, ਸਤਾ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਪੂਰਨ ਸਿੰਘ, ਯਾਦਵਿੰਦਰ ਸਿੰਘ, ਰਵੀ ਸਿੰਘ, ਨਿਸ਼ਾਨ ਸਿੰਘ, ਨਿਰਜੋਤ ਸਿੰਘ ਆਦਿ ਹਾਜ਼ਰ ਸਨ |
ਲਿਬਰੇਸ਼ਨ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ
ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਨੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿਆਸੀ ਕੈਦੀਆਂ ਖਾਸ ਕਰ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਆਪਸੀ ਇਲਜ਼ਾਮ ਤਰਾਸ਼ੀ ਦੀ ਸੌੜੀ ਸਿਆਸਤ ਕਰਨ ਦੀ ਬਜਾਏ, ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਅਸੂਲੀ ਤੇ ਮਾਨਵੀ ਆਧਾਰ 'ਤੇ ਇਹ ਮੰਗ ਜ਼ੋਰ ਨਾਲ ਉਠਾਉਣੀ ਚਾਹੀਦੀ ਹੈ | ਪਾਰਟੀ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਿਆਸੀ ਗਿਣਤੀਆਂ ਮਿਣਤੀਆਂ ਕਾਰਨ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਦਰਜਨਾਂ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਨ ਦੇ ਖ਼ਿਲਾਫ਼ ਸਾਡੀ ਪਾਰਟੀ ਬੀਤੇ ਵਿਚ ਲਗਾਤਾਰ ਆਵਾਜ਼ ਉਠਾਉਂਦੀ ਰਹੀ ਹੈ |
ਰਾਮਾਂ ਮੰਡੀ, 24 ਜਨਵਰੀ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਵਾਂ ਰੂਪ ਦਿੱਤਾ ਜਾ ਰਿਹਾ ਹੈ | ਪਿੰਡਾਂ ਵਿਚ ਪੁਰਾਣੇ ਟਕਸਾਲੀ ਕਾਂਗਰਸੀ ਪਰਿਵਾਰਾਂ ਅਤੇ ਪਿੰਡ ਵਾਸੀਆਂ ...
ਬੱਲੂਆਣਾ, 24 ਜਨਵਰੀ (ਗੁਰਨੈਬ ਸਾਜਨ)-ਵਿਧਾਨ ਸਭਾ ਚੋਣਾਂ 2022 ਦਾ ਬਿਗਲ ਵੱਜ ਚੁੱਕਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ | ਚੋਣ ਕਮਿਸ਼ਨ ਵਲੋਂ ਸਖ਼ਤ ਹਦਾਇਤਾਂ ਕਾਰਨ ਭਾਵੇਂ ਕਿ ਐਤਕੀਂ ਵੱਡੇ ਇਕੱਠ, ਰੈਲੀਆਂ ਜਾਂ ਪਿੰਡਾਂ ਦੀਆਂ ...
ਮਾਨਸਾ, 24 ਜਨਵਰੀ (ਸਟਾਫ਼ ਰਿਪੋਰਟਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਸਥਾਨਕ ਸ਼ਹਿਰ ਵਿਖੇ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹਿੰਦੂ ਸਮਾਜ ਇਸ ਤਰ੍ਹਾਂ ਦੇ ...
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਤਹਿਸੀਲਦਾਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਵਫ਼ਦ ਨੇ ਤਹਿਸੀਲਦਾਰ ਨੂੰ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਨਿੱਤ ਰੋਜ਼ ਵੱਧ ਰਿਹਾ ਹੈ | ਅੱਜ ਜਿੱਥੇ ਇਸ ਵਾਇਰਸ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਉੱਥੇ 84 ਨਵੇਂ ਕੇਸ ਵੀ ਸਾਹਮਣੇ ਆਏ ਹਨ ਜਦਕਿ 209 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ...
ਬਰੇਟਾ, 24 ਜਨਵਰੀ (ਜੀਵਨ ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਉਮੀਦਵਾਰ ਬੁੱਧ ਰਾਮ ਵਲੋਂ ਆਪਣੇ ਹੱਕ ਵਿਚ ਪਿੰਡ ਧਰਮਪੁਰਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਇਸ ਮੌਕੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਵਰਗ ਦੇ ਹਿਤਾਂ ਦਾ ਖ਼ਿਆਲ ...
ਬਰੇਟਾ, 24 ਜਨਵਰੀ (ਪਾਲ ਸਿੰਘ ਮੰਡੇਰ)- ਪਿੰਡ ਕਿਸ਼ਨਗੜ੍ਹ ਦੇ ਕਿਸਾਨ ਸੁਖਜੀਤ ਸਿੰਘ ਨੇ ਆਪਣੀ ਜ਼ਮੀਨ ਵੇਚ ਕੇ 4 ਲੱਖ 10 ਹਜ਼ਾਰ ਦਾ ਚੈੱਕ ਜੋ ਕਿ ਸੈਂਟਰਲ ਕੋਆਪਰੇਟਿਵ ਬੈਂਕ ਰਤੀਆ ਦਾ ਸੀ, ਦੀ ਪੇਮੈਂਟ ਲੈਣ ਲਈ ਆਪਣੇ ਖਾਤੇ ਰਾਹੀਂ ਐਚ.ਡੀ.ਐੱਫ.ਸੀ. ਬੈਂਕ ਬਰੇਟਾ ਵਿਖੇ ...
ਬਰੇਟਾ, 24 ਜਨਵਰੀ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਖੇਤਰ ਦੇ ਵੱਖ ਵੱਖ ਸਰਕਾਰੀ ਤੇ ਨਿੱਜੀ ਸਕੂਲਾਂ 'ਚ ਜਾ ਕੇ ਸਕੂਲ ਖੋਲ੍ਹਣ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਸਕੂਲ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਫ਼ੈਸਲੇ ਖ਼ਿਲਾਫ਼ ਸਰਕਾਰ ਨੂੰ ਕੋਈ ਕਾਰਵਾਈ ...
ਭੀਖੀ, 24 ਜਨਵਰੀ (ਬਲਦੇਵ ਸਿੰਘ ਸਿੱਧੂ)-ਪੰਜਾਬ ਨੂੰ ਬਚਾਉਣ ਲਈ ਲੋਕਾਂ ਦਾ ਸਾਥ ਜ਼ਰੂਰੀ ਹੈ | ਇਹ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਦੇ ਹਲਕਾ ਮਾਨਸਾ ਤੋਂ ਉਮੀਦਵਾਰ ਗੁਰਨਾਮ ਸਿੰਘ ਭੀਖੀ ਨੇ ਸਥਾਨਕ ਵਾਰਡ 9 ਦੇ ਵਾਸੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ...
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਹਲਕਾ ਮਾਨਸਾ ਤੋਂ ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ਪਿੰਡ ਚਕੇਰੀਆਂ ਅਤੇ ਭੈਣੀਬਾਘਾ ਵਿਖੇ ਦਰਜਨ ਦੇ ਕਰੀਬ ਵਿਅਕਤੀਆਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ...
ਮਹਿਮਾ ਸਰਜਾ, 24 ਜਨਵਰੀ (ਰਾਮਜੀਤ ਸ਼ਰਮਾ)-ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਸ੍ਰੀ ਵਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ...
ਬਠਿੰਡਾ, 24 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦੀਆਂ ਹੋਰ ਵੀ ਭੱਖਦੀਆਂ ਮੰਗਾਂ ਨੂੰ ਮੰਨਦੇ ਹੋਏ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਉਕਤ ਮੰਨੀਆਂ ਗਈਆਂ ਮੰਗਾਂ ...
ਸੰਗਤ ਮੰਡੀ, 24 ਜਨਵਰੀ (ਅੰਮਿ੍ਤਪਾਲ ਸ਼ਰਮਾ)-ਸੰਯੁਕਤ ਸਮਾਜ ਮੋਰਚੇ ਵਲੋਂ ਬਠਿੰਡਾ ਦਿਹਾਤੀ ਹਲਕੇ ਤੋਂ ਐਲਾਨੇ ਉਮੀਦਵਾਰ ਬਾਬਾ ਚਮਕੌਰ ਸਿੰਘ ਦੀਆਂ ਮੁਸ਼ਕਿਲਾਂ ਉਸ ਸਮੇਂ ਵਧ ਗਈਆਂ ਜਦੋਂ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਪਿੰਡ-ਪਿੰਡ ਵਿਰੋਧ ਕਰਨ ਦਾ ਐਲਾਨ ਕਰ ...
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸੰਯੁਕਤ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਇੱਥੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੰਯੁਕਤ ਮੋਰਚੇ ...
ਸਰਦੂਲਗੜ੍ਹ, 24 ਜਨਵਰੀ (ਜੀ.ਐਮ.ਅਰੋੜਾ)-ਪੰਜਾਬ ਵਿਚ ਗਿਣੀ ਮਿਥੀ ਸਾਜ਼ਿਸ਼ ਅਧੀਨ ਕਾਂਗਰਸ ਤੇ ਅਕਾਲੀਆਂ ਵਲੋਂ ਵਾਰ-ਵਾਰੀ ਰਾਜ ਕਰ ਕੇ ਪੰਜਾਬ ਨੂੰ ਲੁੱਟਿਆ ਤੇ ਅੱਜ ਸੋਨੇ ਦੀ ਚਿੜੀ ਕਹਾਉਣ ਵਾਲਾ ਪੰਜਾਬ ਕਰਜਾਈ ਹੋ ਗਿਆ | ਪੰਜਾਬ ਨੂੰ ਦੁਬਾਰਾ ਖ਼ੁਸ਼ਹਾਲ ਬਣਾਉਣ ਲਈ ...
ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਮਾਨਸਾ ਤੋਂ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਵਲੋਂ ਚੋਣ ਮੁਹਿੰਮ ਤੇਜ਼ ਕਰਦਿਆਂ ਪਿੰਡ ਠੂਠਿਆਂਵਾਲੀ, ਬੁਰਜ ਢਿੱਲਵਾਂ, ਉੱਭਾ, ਖੜਕ ਸਿੰਘ ਵਾਲਾ, ਬੁਰਜ ਝੱਬਰ, ਰੜ੍ਹ ਵਿਖੇ ...
ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ)-ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਉਮੀਦਵਾਰ ਡਾ: ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਸਰਕਲ ਦੀ ਸਮੁੱਚੀ ਜਥੇਬੰਦੀ ਵਲੋਂ ਪਿੰਡ ਬੱਛੋਆਣਾ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ ਹੈ | ...
ਭੀਖੀ, 24 ਜਨਵਰੀ (ਬਲਦੇਵ ਸਿੰਘ ਸਿੱਧੂ)- ਕਾਂਗਰਸ ਪਾਰਟੀ ਦੇ ਹਲਕਾ ਮਾਨਸਾ ਤੋਂ ਉਮੀਦਵਾਰ ਉੱਘੇ ਗਾਇਕ ਸਿੱਧੂ ਮੂਸੇਵਾਲਾ ਨੇ ਬੱਸ ਅੱਡਾ ਭੀਖੀ ਕੋਲ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਸਮੇਂ ਇਲਾਕੇ ਦੇ ਨਾਰਾਜ਼ ਕਾਂਗਰਸੀ ਵੀ ਹਾਜ਼ਰ ਸਨ | ਸੰਬੋਧਨ ਕਰਦਿਆਂ ਉਹ ...
ਬੁਢਲਾਡਾ, 24 ਜਨਵਰੀ (ਸੁਨੀਲ ਮਨਚੰਦਾ)-ਗੁਲਾਬੀ ਸੁੰਡੀ ਕਾਰਨ ਨੁਕਸਾਨੇ ਗਏ ਨਰਮੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ ਲਗਾਇਆ | ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ...
ਸਰਦੂਲਗੜ੍ਹ, 24 ਜਨਵਰੀ (ਜੀ.ਐਮ. ਅਰੋੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸਰਦੂਲਗੜ੍ਹ ਤੇ ਝੁਨੀਰ ਦੇ ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ...
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਨਗਰ ਕੌਂਸਲ ਮਾਨਸਾ ਦੇ ਦਫ਼ਤਰ ਅੱਗੇ ਫਾਇਰ ਬਿ੍ਗੇਡ ਵਿੱਚੋਂ ਕੱਢੇ ਕੱਚੇ ਕਰਮਚਾਰੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਉਹ 2017 ਤੋਂ ਫਾਇਰ ਬਿ੍ਗੇਡ 'ਚ ਨੌਕਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX