ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰਾਂ ਵਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਚੋਣ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਆਯੋਜਿਤ ਵਰਚੂਅਲ ਮੀਟਿੰਗ ਵਿਚ ਖਰਚਾ ਅਬਜ਼ਰਵਰ ਮੁਕੇਸ਼ ਥਕਾਨੀ ਆਈ.ਆਰ.ਐਸ. (ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੇ ਸ਼ਾਮਚੁਰਾਸੀ), ਬਵਨ ਲਾਲ ਮੀਨਾ ਆਈ.ਆਰ.ਐਸ. (ਵਿਧਾਨ ਸਭਾ ਹਲਕਾ ਮੁਕੇਰੀਆਂ, ਉੜਮੁੜ ਤੇ ਦਸੂਹਾ) ਤੇ ਅੰਕਿਤ ਸੋਮਾਨੀ ਆਈ.ਆਰ.ਏ.ਐਸ. (ਵਿਧਾਨ ਸਭਾ ਹਲਕਾ ਚੱਬੇਵਾਲ ਤੇ ਗੜ੍ਹਸ਼ੰਕਰ) ਵਲੋਂ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਤੇ ਹੋਰ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਖਰਚਾ ਅਬਜ਼ਰਵਰਾਂ ਨੂੰ ਜ਼ਿਲ੍ਹੇ ਦੀ ਭੂਗੋਲਿਕ ਸਥਿਤੀ ਦੇ ਨਾਲ-ਨਾਲ ਵੋਟਰਾਂ ਦੀ ਸੰਖਿਆ ਅਤੇ ਚੱਲ ਰਹੇ ਚੋਣ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਚੋਣ ਖਰਚੇ 'ਤੇ ਪੈਨੀ ਨਜ਼ਰ ਦੇ ਨਾਲ-ਨਾਲ ਵਿਸ਼ੇਸ਼ ਕਰਕੇ ਸਹਿਕਾਰੀ ਬੈਂਕਾਂ ਦੇ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੁਆਰਾ ਕੀਤੇ ਜਾਣ ਵਾਲੇ ਕਿਸੇ ਵੀ ਸ਼ੱਕੀ ਲੈਣ-ਦੇਣ ਬਾਰੇ ਤੁਰੰਤ ਖਰਚਾ ਟੀਮਾਂ ਨੂੰ ਸੂਚਿਤ ਕੀਤਾ ਜਾਵੇ | ਇਸ ਦੌਰਾਨ ਖਰਚਾ ਅਬਜ਼ਰਵਰਾਂ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਵਿਧਾਨ ਸਭਾ ਹਲਕਾ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ, ਐਸ.ਪੀ. (ਹੈਡਕੁਆਟਰ) ਅਸ਼ਵਨੀ ਕੁਮਾਰ, ਸਹਾਇਕ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |
ਹਰਿਆਣਾ, 25 ਜਨਵਰੀ (ਹਰਮੇਲ ਸਿੰਘ ਖੱਖ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀ: ਆਗੂ ਪਿ੍ਥੀਪਾਲ ਸਿੰਘ ਜੋਸ਼ ਸਾਥੀਆਂ ਸਮੇਤ ਪਰਮਜੀਤ ਸਿੰਘ ਪੰਮੀ ਸਰਕਲ ਪ੍ਰਧਾਨ ਭੂੰਗਾ ਦੇ ਯਤਨਾਂ ਸਦਕਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ...
ਹੁਸ਼ਿਆਰਪੁਰ, 25 ਜਨਵਰੀ (ਹਰਪ੍ਰੀਤ ਕੌਰ) - ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਦੀ ਤਸਕਰੀ ਤੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਾਡਲ ਟਾਊਨ ਪੁਲਿਸ ਨੇ ਟਾਂਡਾ ਰੋਡ 'ਤੇ ਸ਼ੱਕੀ ਹਾਲਤ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ...
ਹੁਸ਼ਿਆਰਪੁਰ, 25 ਜਨਵਰੀ (ਹਰਪ੍ਰੀਤ ਕੌਰ) - ਸਰਕਾਰੀ ਕਾਲਜ ਵਿਖੇ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ ਵਿਜੇ ਕੁਮਾਰ ਅਤੇ ਪ੍ਰੋ. ਰਣਜੀਤ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਵੋਟ ...
ਮਿਆਣੀ, 25 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਸਲੇਮਪੁਰ ਵਿਖੇ ਵਿਧਾਨ ਸਭਾ ਹਲਕਾ ਉੜਮੁੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿਚ ਸਰਪੰਚ ਸਤਪਾਲ ਸਿੰਘ ਸੱਤੀ, ਪ੍ਰਧਾਨ ਜਗਤਾਰ ਸਿੰਘ ਮਾਨ ਜੱਗੀ, ਪੰਚ ...
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਗੜ੍ਹਸ਼ੰਕਰ ਤੋਂ ਸਾਂਝੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਆਪਣੇ ਦਫ਼ਤਰ ਵਿਖੇ ਪਾਰਟੀ ਆਗੂਆਂ, ਕਿਸਾਨਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ) - ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ2022 ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ ਪੋਲਿੰਗ ਅਤੇ ਗਿਣਤੀ ਲਈ ...
ਭੰਗਾਲਾ, 25 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਅੱਜ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਸ. ਜਸਵੰਤ ਸਿੰਘ ਰੰਧਾਵਾ ਉਮੀਦਵਾਰ ਸੰਯੁਕਤ ਸਮਾਜ ਮੋਰਚਾ ਦੀ ਅਗਵਾਈ ਹੇਠ ਹਲਕੇ ਦੇ ਕਿਸਾਨਾਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਹੋਈ | ਇਸ ...
ਚੌਲਾਂਗ, 25 ਜਨਵਰੀ (ਸੁਖਦੇਵ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਜ਼ਹੂਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿਚ ਹੋਈ ਮੀਟਿੰਗ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ | ਇਸ ਮੌਕੇ ਅਕਾਲੀ ਦਲ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ) - ਵਿਧਾਨ ਸਭਾ ਹਲਕਾ ਹੁਸ਼ਿਆਰਪੁਰ 'ਚ ਪੈਂਦੇ ਪਿੰਡ ਠਰੋਲੀ ਵਿਖੇ ਬਸਪਾ-ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਗੱਠਜੋੜ ਦੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਹੁਸ਼ਿਆਰਪੁਰ ਵਿਸ਼ਵ ਨਕਸ਼ੇ 'ਤੇ ਸਭ ਤੋਂ ਵੱਖਰਾ ਦਿਖੇ, ਇਸੇ ਉਦੇਸ਼ ਨੂੰ ਲੈ ਕੇ ਰਾਜਨੀਤੀ 'ਚ ਆਇਆਂ ਹਾਂ ਜਿਸ ਦੇ ਚੱਲਦਿਆਂ ਮੌਕਾ ਮਿਲਣ 'ਤੇ ਇਸ ਪਵਿੱਤਰ ਧਰਤੀ 'ਤੇ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦਾ ਗੱਠਜੋੜ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਉਂਦਿਆਂ ਸੂਬੇ ਨੂੰ ਮੁੜ ਵਿਕਾਸ ਦੀਆਂ ਬੁਲੰਦੀਆਂ ...
ਹਾਜੀਪੁਰ, 25 ਜਨਵਰੀ (ਜੋਗਿੰਦਰ ਸਿੰਘ) - ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਵਜ਼ੀਰਾ ਦੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਸ਼ੋਕ ਕੁਮਾਰ ਵਾਸੀ ਵਜੀਰਾ ਥਾਣਾ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਆਨਲਾਈਨ ਵਰਚੂਅਲ ਢੰਗ ਨਾਲ ਮਨਾਇਆ ਗਿਆ | ਇਸ ਸਮਾਗਮ ...
ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਲੋਂ 'ਸਵੀਪ' ਕਾਰਵਾਈ ਦੇ ਅਧੀਨ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਵੱਖ-ਵੱਖ ...
ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਾ ਦੇ ਰੈੱਡ ਰਿਬਨ ਕਲੱਬ, ਯੂਥ ਕਲੱਬ, ਐਨ.ਸੀ.ਸੀ. ਅਤੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਸਾਂਝੇ ਤੌਰ 'ਤੇ ਵੋਟਰ ਦਿਵਸ ਮਨਾਇਆ | ਇਸ ਮੌਕੇ ਜਾਗਰੂਕਤਾ ...
ਹਾਜੀਪੁਰ, 25 ਜਨਵਰੀ (ਜੋਗਿੰਦਰ ਸਿੰਘ) - ਮੁਕੇਰੀਆਂ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਪਨਖੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਆਨਲਾਈਨ ਹੋ ਕੇ ਗਣਤੰਤਰ ਦਿਵਸ ਮਨਾਇਆ | ਇਸ ਮੌਕੇ ਮੈਡਮ ਪਰਮਜੀਤ ...
ਹੁਸ਼ਿਆਰਪੁਰ, 25 ਜਨਵਰੀ (ਹਰਪ੍ਰੀਤ ਕੌਰ) - ਠੰਡ ਅਤੇ ਕੋਰੋਨਾ ਨੇ ਭਾਵੇਂ ਚੋਣ ਪ੍ਰਚਾਰ ਮੱਘਣ ਨਹੀਂ ਦਿੱਤਾ ਪਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੀਕਸ਼ਨ ਸੂਦ ਦੇ ਦਫ਼ਤਰ ਦੇ ਉਦਘਾਟਨ ਸਮੇਂ ਕੁੱਝ ਅਜਿਹਾ ਹੋਇਆ ਕਿ ਸਿਆਸੀ ਗਲਿਆਰਿਆਂ 'ਚ ਗਰਮੀ ਆ ਗਈ | ਦਫ਼ਤਰ ਦਾ ...
ਚੱਬੇਵਾਲ, 25 ਜਨਵਰੀ (ਥਿਆੜਾ) - ਕਿਸਾਨਾਂ ਦੀ ਸੰਯੁਕਤ ਸਮਾਜ ਮੋਰਚਾ ਪਾਰਟੀ ਵਲੋਂ ਹਲਕਾ ਚੱਬੇਵਾਲ ਤੋਂ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਪੁਰਾਣੀ ਸਬਜੀ ਮੰਡੀ ਚੱਬੇਵਾਲ ਵਿਖੇ ਵੱਖ-ਵੱਖ ਪਿੰਡਾਂ ਤੋਂ ...
ਟਾਂਡਾ ਉੜਮੁੜ, 25 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਤੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੂੰ ਬੇਟ ਖੇਤਰ ਵਿਚੋਂ ਮਿਲੇ ਲੋਕਾਂ ਦੇ ਭਾਰੀ ਸਮਰਥਨ ਨੇ ਇਹ ਸਿੱਧ ਕਰ ਦਿੱਤਾ ਹੈ ਕੇ ਦਸੂਹਾ ਬੇਟ ਖੇਤਰ ...
ਹਰਿਆਣਾ, 25 ਜਨਵਰੀ (ਹਰਮੇਲ ਸਿੰਘ ਖੱਖ) - ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸੰਤ ਬਸੰਤ ਸਿੰਘ ਪਿੰਡ ਫਤਿਹਪੁਰ ਭਟੋਲੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪੋਸਟਰ ਜਾਰੀ ਕਰਦਿਆ ...
ਮੁਕੇਰੀਆਂ, 25 ਜਨਵਰੀ (ਰਾਮਗੜ੍ਹੀਆ) - ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਗਣਤੰਤਰ ਦਿਵਸ ਆਨਲਾਈਨ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਦੱਸਿਆ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਬਣਿਆ, ਜਿਸ ਤਹਿਤ ਅਸੀਂ 26 ਜਨਵਰੀ ਨੂੰ ...
ਨੰਗਲ ਬਿਹਾਲਾਂ, 25 ਜਨਵਰੀ (ਵਿਨੋਦ ਮਹਾਜਨ) - ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੰੂ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜਨਤਾ ਵਲੋਂ ਅਕਾਲੀ ਦਲ-ਬਸਪਾ ਗੱਠਜੋੜ ਨੂੰ ਭਰਵਾਂ ਸਮਰਥਨ ਵੀ ਪ੍ਰਾਪਤ ਹੋ ਰਿਹਾ ਹੈ | ਇਨ੍ਹਾਂ ...
ਬੁੱਲ੍ਹੋਵਾਲ, 25 ਜਨਵਰੀ (ਲੁਗਾਣਾ) - ਰਾਸ਼ਟਰੀ ਵੋਟਰ ਦਿਵਸ ਮੌਕੇ ਸ.ਸ.ਸ. ਸਕੂਲ ਢੱਡਾ ਫਤਿਹ ਸਿੰਘ ਵਿਖੇ 12ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਸੋਹੁੰ ਚੁੱਕ ਸਮਾਗਮ ਪਿ੍ੰਸੀ. ਸੁਿਲੰਦਰ ਸਿੰਘ ਸਹੋਤਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਪਿੰ੍ਰਸੀ. ...
ਬੁੱਲ੍ਹੋਵਾਲ, 25 ਜਨਵਰੀ (ਲੁਗਾਣ ਾ) - ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਲਈ ਸੇਵਾਵਾਂ ਨਿਭਾ ਰਹੇ ਬੱਸ ਮਾਲਕਾਂ ਤੇ ਚਾਲਕਾਂ ਵਲੋਂ ਅੱਡਾ ਲਾਚੋਵਾਲ ਵਿਖੇ ਅੱਜ 26 ਜਨਵਰੀ ਨੂੰ ਕਾਲੀਆਂ ਝੰਡੀਆਂ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ...
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ ਵਿਚ ਜਿਥੇ ਵਿਧਾਨ ਸਭਾ ਚੋਣਾਂ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ, ਉੱਥੇ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX