ਬਟਾਲਾ, 25 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਹਨੂੰਵਾਨ ਇਲਾਕੇ 'ਚ ਕੱਟੜ ਕਾਂਗਰਸੀ ਪਰਿਵਾਰ ਠੇਕੇਦਾਰ ਬਲਜਿੰਦਰ ਕੁਮਾਰ ਬਿੱਲੂ ਸ਼ਰਮਾ ਵਲੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੂੰ ਸਿੱਕਿਆਂ ਦੇ ਨਾਲ ਤੋਲ ਕੇ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਣ ਦਾ ਐਲਾਨ ਕੀਤਾ | ਇਸ ਮÏਕੇ ਗੁਰਇਕਬਾਲ ਸਿੰਘ ਮਾਹਲ ਨੇ ਠੇਕੇਦਾਰ ਬਲਜਿੰਦਰ ਕੁਮਾਰ ਬਿੱਲੂ ਸ਼ਰਮਾ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਗਿਆ ਤੇ ਕਿਹਾ ਕਿ ਇਸ ਵਾਰ ਲੋਕ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੂੰ ਹਲਕਾ ਕਾਦੀਆਂ ਤੋਂ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਕਾਂਗਰਸ ਪਾਰਟੀ ਤੋਂ ਦੁਖੀ ਹੋ ਚੁੱਕੇ ਹਨ ਅਤੇ ਰੋਜ਼ਾਨਾ ਹੀ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਿਚ ਸ਼ਾਮਿਲ ਹੋ ਰਹੇ ਹਨ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਅੰਦਰ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਾਰੀਆਂ ਹੀ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਪਾਰਟੀ ਨੂੰ ਜਿੱਤ ਦਿਵਾਉਣਗੇ |
ਇਸ ਮÏਕੇ ਕੁਲਵੰਤ ਸਿੰਘ ਮੋਤੀ ਭਾਟੀਆ, ਸਤਨਾਮ ਮਠÏਣ, ਕਰਨੈਲ ਸਿੰਘ ਪ੍ਰਧਾਨ ਲੁਬਾਣਾ ਮੰਚ, ਹਰਜਿੰਦਰ ਸਿੰਘ ਜਿੰਦੀ ਸਾਬਕਾ ਸਰਪੰਚ, ਪਰਮਜੀਤ ਸਿੰਘ ਢਪੱਈ ਵਾਲੇ, ਨਰੇਸ਼ ਤਿਵਾੜੀ, ਠੇਕੇਦਾਰ ਚਰਨਜੀਤ ਸਿੰਘ, ਜੋਗਾ ਸਿੰਘ, ਸ਼ਾਮ ਸਿੰਘ, ਮਾਸਟਰ ਜਸਵੰਤ ਸਿੰਘ, ਬਲਦੀਪ ਕਨੇਡਾ, ਹੈਪੀ ਕਾਹਨੂੰਵਾਨ, ਅਮਿਤ ਤਿਵਾੜੀ, ਵਿੱਕੀ ਗੁਲਾਟੀ, ਅਮਿਤ ਸ਼ਰਮਾ ਆਦਿ ਹਾਜ਼ਰ ਸਨ |
ਗੁਰਦਾਸਪੁਰ, 25 ਜਨਵਰੀ (ਗੁਰਪ੍ਰਤਾਪ ਸਿੰਘ)-ਰਿਜਨਲ ਟਰਾਂਸਪੋਰਟ ਅਥਾਰਿਟੀ ਬਲਦੇਵ ਰੰਧਾਵਾ ਦੇ 31 ਦਸੰਬਰ 2021 ਨੰੂ ਸੇਵਾ-ਮੁਕਤ ਹੋਣ ਤੋਂ ਬਾਅਦ ਪਿਛਲੇ 25 ਦਿਨਾਂ ਤੋਂ ਆਰ.ਟੀ.ਓ ਦੀ ਕੁਰਸੀ ਖ਼ਾਲੀ ਪਈ ਹੈ | ਜਿਸ ਕਾਰਨ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਕੰਮ ਜਿਵੇਂ ਆਰ.ਸੀ ...
ਅੱਚਲ ਸਾਹਿਬ, 25 ਜਨਵਰੀ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੇ ਹੱਕ ਵਿਚ ਪਿੰਡ ਆਦੋਵਾਲੀ 'ਚ ਭਰਵੀਂ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਹੱਤਤਾ ਰੱਖਦਾ ਹੈ ਅਤੇ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ ਵਲੋਂ 2 ਫਰਵਰੀ ਨੰੂ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਰਕਾਰੀ ਛੁੁੱਟੀ ਕੀਤੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ...
ਬਟਾਲਾ, 25 ਜਨਵਰੀ (ਕਾਹਲੋਂ)-ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 25 ਸਾਲ ਤੋਂ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਗੁਰਦਾਸਪੁਰ, 25 ਜਨਵਰੀ (ਪੰਕਜ ਸ਼ਰਮਾ)-ਜੇਲ੍ਹ ਰੋਡ ਵਿਖੇ ਸਕੀਮ ਨੰਬਰ-7 ਵਿਚ ਇੰਪਰੂਵਮੈਂਟ ਟਰੱਸਟ ਵਲੋਂ ਬਣਾਈਆਂ ਗਈਆਂ ਦੁਕਾਨਾਂ ਦੀ ਛੱਤ ਡਿੱਗਣ ਕਾਰਨ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਜ਼ਿਕਰਯੋਗ ਹੈ ਕਿ ਇਹ ਮਾਰਕੀਟ ਇੰਪਰੂਵਮੈਂਟ ਟਰੱਸਟ ਵਲੋਂ ਬਣਾਈ ਗਈ ਸੀ | ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ 7 ਵਿਧਾਨ ਸਭਾ ਹਲਕਿਆਂ ਵਿਚੋਂ ਅੱਜ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ | ਇਹ ਜਾਣਕਾਰੀ ...
ਬਟਾਲਾ, 25 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਹਿਰ ਦੀ ਸੰਘਣੀ ਆਬਾਦੀ ਜਲੰਧਰ ਰੋਡ ਹਨੀ ਟਾਵਰ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਇਸ ਵਾਰ ਜਨਤਾ ਖ਼ਾਨਦਾਨੀ ਲੀਡਰਾਂ ਨੂੰ ਮੰੂਹ ਨਹੀਂ ਲਗਾਵੇਗੀ ਅਤੇ ਪੰਜਾਬ 'ਚ ਲੋਕ ...
ਊਧਨਵਾਲ, 25 ਜਨਵਰੀ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ | ਇਸ ਲੜੀ ਤਹਿਤ ਪਿੰਡ ਊਧਨਵਾਲ ਦੇ ਸਰਪੰਚ ...
ਬਟਾਲਾ, 25 ਜਨਵਰੀ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਇਨ ਬਟਾਲਾ ਪੁਲਿਸ ਵਲੋਂ 26 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ 26 ਜਨਵਰੀ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ...
ਬਟਾਲਾ, 25 ਜਨਵਰੀ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਦਾਬਾਂਵਾਲ 'ਚ ਚੋਣ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਵਿਕਾਸ ਦੇ ਮੁੱਦੇ 'ਤੇ ਚੋਣ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਵਿਧਾਨ ਸਭਾ ਚੋਣਾਂ ਨੰੂ ਲੈ ਕੇ ਜਿਥੇ ਵੱਖ ਵੱਖ ਪਾਰਟੀਆਂ ਵਲੋਂ ਆਪਣਾ ਚੋਰ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਲੋਕ ਧੜਾਧੜ ਜੁੜ ਰਹੇ ਹਨ | ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ...
ਪੁਰਾਣਾ ਸ਼ਾਲਾ, 25 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਬੀਤੇ ਦਿਨੀਂ ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਗੁਰਮੁੱਖ ਸਿੰਘ ਚੰਦਰਭਾਨ ਦੇ ਸਮੁੱਚੇ ਧੜ੍ਹੇ ਨਾਲ ...
ਬਟਾਲਾ, 25 ਜਨਵਰੀ (ਕਾਹਲੋਂ)-ਟਕਸਾਲੀ ਕਾਂਗਰਸੀ ਅਤੇ ਐੱਸ.ਐੱਸ.ਐੱਸ. ਬੋਰਡ ਦੇ ਮੈਂਬਰ ਕੁਲਦੀਪ ਸਿੰਘ ਕਾਹਲੋਂ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਪਾਰਟੀ ਛੱਡਣ ਦੀ ਤਿਆਰੀ 'ਚ ਲੱਗ ਰਹੇ ਹਨ | ਕਿਸੇ ਸਮੇਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਖਾਸਮਖਾਸ ...
ਕਾਲਾ ਅਫਗਾਨਾ, 25 ਜਨਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਚੋਣ ਲੜ ਰਹੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਵਰਕਰਾਂ ਨੂੰ ...
ਸ੍ਰੀ ਹਰਿਗੋਬਿੰਦਪੁਰ, 25 ਜਨਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਔਲਖ ਖ਼ੁਰਦ ਦੇ ਕਈ ਵੱਖ-ਵੱਖ ਪਰਿਵਾਰਾਂ ਦੇ ਲੋਕ ਰਵਾਇਤੀ ਪਾਰਟੀਆਂ ...
ਕਲਾਨੌਰ, 25 ਜਨਵਰੀ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬਲਾਕ ਦੇ ਨੇੜਲੇ ਪਿੰਡ ਕੋਟਲਾ ਮੁਗਲਾ, ਉੱਪਲ, ਬਿਸ਼ਨਕੋਟ, ਗੋਸਲ, ਕਿਲਾ ਨੱਥੂ ਸਿੰਘ ਅਤੇ ਮਾਨੇਪੁਰ 'ਚ ਭਰਵੀਆਂ ਚੋਣ ...
ਧਾਰੀਵਾਲ, 25 ਜਨਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 8 ਵਿਚ ਸ੍ਰੋਮਣੀ ਅਕਾਲੀ ਦਲ/ਬਸਪਾ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੇ ਹੱਕ ਵਿਚ ਸੂਬਾ ਵਰਕਿੰਗ ਕਮੇਟੀ ਮੈਂਬਰ ਇਸ਼ਰਤੀ ਅਕਾਲੀ ਦਲ ਬੀਬੀ ਕਮਲਜੀਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਇੰਜ. ...
ਅਲੀਵਾਲ, 25 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਕਸਬਾ ਡੁੱਲਟ ਵਿਚ ਹਲਕਾ ਉਮੀਦਵਾਰ ਬਲਬੀਰ ਸਿੰਘ ਪੰਨੰੂ ਦੀ ਅਗਵਾਈ ਵਿਚ ਸੁਖਦੇਵ ਸਿੰਘ ਦੇ ਗ੍ਰਹਿ ਵਿਖ਼ੇ ਵਿਸ਼ਾਲ ਮੀਟਿੰਗ ਹੋਈ | ਬਲਬੀਰ ਸਿੰਘ ਪੰਨੰੂ ਨੇ ਦੱਸਿਆ ਕਿ ਪਿੰਡਾਂ ਵਿਚ ਆਮ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰ ਸੌਰਵ ਕੁਮਾਰ ਰਾਏ ਆਈ.ਆਰ.ਐੱਸ (ਹਲਕਾ ਗੁਰਦਾਸਪੁਰ-04, ਦੀਨਾਨਗਰ 05 ਅਤੇ ਕਾਦੀਆਂ-06) ਅਤੇ ਸੀ.ਪੀ ਚੰਦਰਕਾਂਤ, ਆਈ.ਆਰ.ਐੱਸ (ਹਲਕਾ ਬਟਾਲਾ 07, ਸ੍ਰੀ ਹਰਗੋਬਿੰਦਪੁਰ 08, ...
ਫਤਹਿਗੜ੍ਹ ਚੂੜੀਆਂ, 25 ਜਨਵਰੀ (ਧਰਮਿੰਦਰ ਸਿੰਘ ਬਾਠ)-ਲੋਧੀਨੰਗਲ ਵਿਖੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਸ਼ੇਖੂਪੁਰਾ ਕਲਾਂ ਦੇ 20 ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਿਲ ਹੋਏ, ਜਿਨਾਂ ਦਾ ਲਖਬੀਰ ਸਿੰਘ ਲੋਧੀਨੰਗਲ ਵਲੋਂ ਸਵਾਗਤ ਕਰਦਿਆਂ ...
ਬਟਾਲਾ, 25 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਉਧੋਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੁੰਗਾਰਾ ਮਿਲਿਆ, ਜਦੋਂ ਆਪ ਆਗੂ ਅਮਰਜੀਤ ਸਿੰਘ ਵਾਹਲਾ ਕਾਂਗਰਸ ਵਿਚ ਸ਼ਾਮਲ ਹੋਏ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ...
ਸ੍ਰੀ ਹਰਿਗੋਬਿੰਦਪੁਰ, 25 ਜਨਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੂੰ ਉਨ੍ਹਾਂ ਦੇ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਦਫ਼ਤਰ 'ਚ ਵੱਖ-ਵੱਖ ਪਿੰਡਾਂ ਤੋਂ ...
ਬਟਾਲਾ, 25 ਜਨਵਰੀ (ਕਾਹਲੋਂ)-ਬਟਾਲਾ ਤੋਂ ਆਜ਼ਾਦ ਉਮੀਦਵਾਰ ਹਨੀ ਚੌਹਾਨ ਜੋ ਸਵਰਨਕਾਰ ਸੰਘ ਯੂਥ ਆਗੂ ਅਤੇ ਸਮਾਜ ਸੇਵਾ ਵਿਚ ਹਰ ਕੰਮ 'ਚ ਅੱਗੇ ਹੋਣ ਵਾਲੇ ਐੱਮ.ਐੱਲ.ਏ. ਦੀ ਚੋਣ ਪ੍ਰਚਾਰ ਦੋਰਾਨ ਉਨ੍ਹਾਂ ਕਿਹਾ ਕਿ ਰਾਜਨੀਤਿਕ ਅਤੇ ਸ਼ਹਿਰ ਅੰਦਰ ਫ਼ੈਲੀ ਗੰਦਗੀ ਨੂੰ ਦੂਰ ...
ਵਡਾਲਾ ਬਾਂਗਰ, 25 ਜਨਵਰੀ (ਭੁੰਬਲੀ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਂਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਇਸ ਇਲਾਕੇ ਦੇ ਚਰਚਿਤ ਪਿੰਡ ਕਾਲਾ ਗੁਰਾਇਆ ਵਿਚ ਸਾ: ਸਰਪੰਚ ਕਵਲਜੀਤ ਸਿੰਘ ਕਾਲਾ ਗੁਰਾਇਆ ਸਾਥੀਆਂ ਦੀ ਮੌਜ਼ੂਦਗੀ ਵਿਚ ...
ਘੁਮਾਣ, 25 ਜਨਵਰੀ (ਬਾਵਾ)-ਸੰਯੁਕਤ ਸਮਾਜ ਮੋਰਚਾ ਦੇ ਸ੍ਰੀ ਹਰਗੋਬਿੰਦਪੁਰ ਤੋਂ ਉਮੀਦਵਾਰ ਡਾ. ਕਮਲਜੀਤ ਸਿੰਘ ਕੇ.ਜੇ. ਨੇ ਆਪਣੇ ਦਫ਼ਤਰ ਘੁਮਾਣ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਡਾ. ਕੇ.ਜੇ. ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਵੇਲੇ ਕਿਸਾਨਾਂ ...
ਊਧਨਵਾਲ, 25 ਜਨਵਰੀ (ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡ ਖੁਜਾਲਾ ਦੇ ਸੇਵਾ ਮੁਕਤ ਇੰਸਪੈਕਟਰ ਊਧਮ ਸਿੰਘ ਦੇ ਗ੍ਰਹਿ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਨਗਰ ਸੁਧਾਰ ਟਰੱਸਟ ਕੋਲੋਂ ਆਪਣੀਆਂ ਐਕਵਾਇਰ ਹੋਈਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਸਕੀਮ ਨੰਬਰ 7 ਦੇ ਕਿਸਾਨਾਂ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ | ਜਿਸ ਦੀ ਅਗਵਾਈ ਇਫਟੂ ...
ਵਡਾਲਾ ਗ੍ਰੰਥੀਆਂ, 25 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਬਟਾਲਾ ਤੋਂ ਉਮੀਦਵਾਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਨਜ਼ਦੀਕੀ ਪਿੰਡ ਚਾਹਗਿੱਲ ਦੀ ਪੰਚਾਇਤ ਦੇ ਮੈਂਬਰਾਂ ...
ਨਿੱਕੇ ਘੁੰਮਣ, 25 ਜਨਵਰੀ (ਸਤਬੀਰ ਸਿੰਘ ਘੁੰਮਣ)-ਸਥਾਨਕ ਕਸਬੇ ਨਿੱਕੇ ਘੁੰਮਣ ਦੇ ਨਾਮਵਰ ਆਗੂ ਸਾ: ਮੈਂਬਰ ਸਵਿੰਦਰ ਸਿੰਘ ਘੁੰਮਣ ਦੇ ਹੋਣਹਾਰ ਇਕਲੌਤੇ ਨੌਜਵਾਨ ਲੜਕੇ ਗੁਰਦੇਵ ਸਿੰਘ 42 ਸਾਲ ਦੀ ਬੀਤੇ ਦਿਨੀਂ ਵਿਦੇਸ਼ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਨਾਲ ...
ਬਟਾਲਾ, 25 ਜਨਵਰੀ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਗਣਤੰਤਰ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮÏਕੇ ਸਕੂਲ ਦੇ ਡਾਇਰੈਕਟਰ ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ) ਨੇ ਦੱਸਿਆ ਕਿ ਭਾਰਤ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ | ਦਰਅਸਲ ਇਸ ...
ਕਾਲਾ ਅਫਗਾਨਾ, 25 ਜਨਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਪੈਂਦੇ ਪਿੰਡ ਸੇਖੋਵਾਲੀ 'ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪੰਨੂੰ ...
ਕੋਟਲੀ ਸੂਰਤ ਮੱਲ੍ਹੀ, 25 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਸੀਨੀਅਰ ਆਗੂ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਦਰਗਾਬਾਦ, ਡੇਰਾ ...
ਬਟਾਲਾ, 25 ਜਨਵਰੀ (ਕਾਹਲੋਂ)-ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਦਿਵਸ 'ਤੇ ਵਧਾਈ ਦਿੱਤੀ | ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ ਵਿਚ ਵਿਦਿਆਰਥੀਆਂ ...
ਕੋਟਲੀ ਸੂਰਤ ਮੱਲ੍ਹੀ, 25 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਬਾਵਾ ਲਾਲ ਦਿਆਲ ਦੇ 667ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੀਠਦਵੇਸ਼ਵਰ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਰਾਮ ਸੁੰਦਰ ਦਾਸ ਦੇਵ ਅਚਾਰੀਆ ਦੀ ਰਹਿਨੁਮਾਈ ਹੇਠ ਦਰਬਾਰ ਸ੍ਰੀ ਧਿਆਨਪੁਰ ਧਾਮ ...
ਕਾਦੀਆਂ, 25 ਜਨਵਰੀ (ਯਾਦਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਦੀ ਚੋਣ ਮੁਹਿੰਮ ਨੂੰ ਉਂਦੋਂ ਭਾਰੀ ਬਲ ਮਿਲਿਆ ਜਦੋਂ ਪਿੰਡ ਭੰਗਵਾਂ ਦੇ 50 ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ...
ਪੁਰਾਣਾ ਸ਼ਾਲਾ, 25 ਜਨਵਰੀ (ਅਸ਼ੋਕ ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਹਰਜਿੰਦਰ ਸਿੰਘ ਲੁਬਾਣਾ ਵਾਸੀ ਗੋਹਤ ਪੋਕਰ ਨੇ ਸਮੂਹ ਲੁਬਾਣਾ ਬਰਾਦਰੀ ਨੂੰ ਅਪੀਲ ਕੀਤੀ ਕਿ ਉਹ ਹੋਰ ਪਾਰਟੀਆਂ ਤੋਂ ਉੱਪਰ ਉੱਠ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ | ...
ਪੁਰਾਣਾ ਸ਼ਾਲਾ, 25 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਨੇੜਲੇ ਪਿੰਡ ਦਾਊਵਾਲ ਵਿਖੇ ਸੀਨੀਅਰ ਅਕਾਲੀ ਆਗੂ ਜੋਗਾ ਸਿੰਘ ਬੱਬੇਹਾਲੀ ਅਤੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਦੀ ਅਗਵਾਈ 'ਚ ਚਾਵਲਾ ਦੇ ਹੱਕ 'ਚ ਭਰਵਾਂ ਇਕੱਠ ਜੁੜਿਆ | ਜਿਸ ਚੋਣ ਜਲਸੇ 'ਚ ਉਮੀਦਵਾਰ ...
ਅੱਚਲ ਸਾਹਿਬ, 25 ਜਨਵਰੀ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿਚ ਆੜ੍ਹਤੀ ਦਵਿੰਦਰ ਸਿੰਘ ਪੁਰੀਆਂ ਬ੍ਰਾਹਮਣਾ ਦੇ ਗ੍ਰਹਿ ਵਿਖੇ ਭਰਵੀਂ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਅਮਰਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਸੂਬੇ ਦੇ ...
ਬਟਾਲਾ, 25 ਜਨਵਰੀ (ਕਾਹਲੋਂ)-ਮਲਟੀਪਰਪਜ਼ ਹੈਲਥ ਵਰਕਰਜ਼ ਮੇਲ-ਫੀਮੇਲ ਯੂਨੀਅਨ ਬਟਾਲਾ ਨੇ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ | ਯੂਨੀਅਨ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਐੱਸ.ਐੱਮ.ਓ. ਸਿਵਲ ਸਰਜਨ ਤੇ ...
ਬਟਾਲਾ, 25 ਜਨਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਡਾਇ: ਪਿ੍ੰਸੀਪਲ ਜਸਬਿੰਦਰ ਕੌਰ ਵਲੋਂ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਪ੍ਰੋਗਰਾਮ ਵਿਚ ...
ਬਟਾਲਾ, 25 ਜਨਵਰੀ (ਕਾਹਲੋਂ)-ਕਸਬਾ ਅਲੀਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਸਰਕਲ ਪ੍ਰਧਾਨ ਬਲਦੇਵ ਸਿੰਘ ਦੇ ਪ੍ਰਬੰਧਾਂ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿਚ ਹਲਕਾ ...
ਦੋਰਾਂਗਲਾ, 25 ਜਨਵਰੀ (ਚੱਕਰਾਜਾ)-ਹਲਕਾ ਦੀਨਾਨਗਰ ਅੰਦਰ ਅਕਾਲੀ ਬਸਪਾ ਦੇ ਉਮੀਦਵਾਰ ਕਮਲਜੀਤ ਚਾਵਲਾ ਦੀ ਦਿਨੋਂ ਦਿਨ ਚੜ੍ਹਤ ਨੰੂ ਦੇਖਦਿਆਂ ਧੜਾਧੜ ਲੋਕ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਜਿਸ ਤਹਿਤ ਪਿੰਡ ਤਲਵੰਡੀ ਬਾਜਵਾ ਅਤੇ ਹਕੀਮਪੁਰ ਦੇ ਕਈ ਪਰਿਵਾਰਾਂ ...
ਪੁਰਾਣਾ ਸ਼ਾਲਾ, 25 ਜਨਵਰੀ (ਅਸ਼ੋਕ ਸ਼ਰਮਾ)-ਪੂਰੇ ਪੰਜਾਬ ਅੰਦਰ ਮੌਜੂਦਾ ਹਾਲਾਤਾਂ ਮੁਤਾਬਿਕ ਆਮ ਆਦਮੀ ਪਾਰਟੀ ਦਾ ਦਿਨੋਂ-ਦਿਨ ਗਰਾਫ਼ ਹੋਰ ਉੱਚਾ ਹੋ ਰਿਹਾ ਹੈ ਅਤੇ ਹਰ ਵਰਗ ਲਈ ਇਹ ਪਾਰਟੀ ਚਹੇਤੀ ਪਾਰਟੀ ਬਣ ਗਈ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਵਲੰਟੀਅਰ ਇੰਜੀ: ...
ਗੁਰਦਾਸਪੁਰ, 25 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲਾਂ ਅੰਦਰ 15 ਤੋਂ 18 ਸਾਲ ਦੇ ਵਿਦਿਆਰਥੀਆਂ ਨੰੂ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਜਿਸ ਤਹਿਤ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ...
ਗੁਰਦਾਸਪੁਰ, 25 ਜਨਵਰੀ (ਆਰਿਫ਼)-ਵਿਧਾਨ ਸਭਾ ਚੋਣਾਂ ਨੰੂ ਲੈ ਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਹੱਕ ਵਿਚ ਹਲਕੇ ਦੇ ਪਿੰਡ ਤਿੱਬੜ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਇਕੱਠ ਨੰੂ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ...
ਬਟਾਲਾ, 25 ਜਨਵਰੀ (ਕਾਹਲੋਂ)-ਸੀ.ਬੀ.ਐੱਸ.ਈ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਚੇਅਰਪਰਸਨ ਜਸਵੰਤ ਕੌਰ ਅਤੇ ਪਿ੍ੰ. ਰੇਖਾ ਸ਼ਰਮਾ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਤਹਿਤ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX