ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਜਾਅਲੀ ਕਾਗਜ਼ ਤਿਆਰ ਕਰਕੇ ਵਾਹਨਾਂ ਦਾ ਕਾਰੋਬਾਰ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਪਾਸੋਂ 12 ਮੋਟਰਸਾਈਕਲ ਅਤੇ ਇਕ ਗੱਡੀ ਬਰਾਮਦ ਕੀਤੀ ਗਈ ਹੈ ਜਦ ਇਕ ਮਾਮਲੇ 'ਚ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ, ਐੱਸ. ਪੀ. (ਡੀ.) ਵਿਸ਼ਾਲਜੀਤ ਸਿੰਘ, ਡੀ. ਐੱਸ. ਪੀ. (ਡੀ.) ਦੇਵ ਦੱਤ ਡੀ. ਐੱਸ. ਪੀ. (ਡੀ.) ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆ ਗਈਆ ਸਨ, ਜਿਸ ਤਹਿਤ ਏ. ਐੱਸ. ਆਈ. ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਸ਼ੱਕੀ ਵਾਹਨਾਂ ਦੀ ਚੈਕਿੰਗ ਦੇ ਸੰਬੰਧ 'ਚ ਅੱਡਾ ਪਰਿੰਗੜੀ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਬੂਹ ਥਾਣਾ ਹਰੀਕੇ, ਅਵਤਾਰ ਸਿੰਘ ਪੁੱਤਰ ਬੰਸਤ ਸਿੰਘ ਵਾਸੀ ਮਾਰਕੀਟ ਬਾਬਾ ਭਾਗ ਸਿੰਘ ਸਰਹਾਲੀ ਕਲਾ ਜੋ ਮਨਦੀਪ ਸਿੰਘ ਸੋਢੀ ਪੁੱਤਰ ਜਸਬੀਰ ਸਿੰਘ ਵਾਸੀ ਗਾਜ਼ੀਆ ਵਾਲਾ ਚੌਂਕ ਪੱਟੀ ਜੋ ਪਾਲ ਆਟੋ ਹੀਰੋ ਮੋਟਰਸਾਈਕਲ ਏਜੰਸੀ ਹਰੀਕੇ ਦਾ ਮਾਲਕ ਹੈ, ਨਾਲ ਮਿਲ ਕੇ ਅਪਮਨੀ ਫਾਈਨਾਂਸ ਲਿਮਟਿਡ ਕੰਪਨੀ ਦੇ ਕਰਮਚਾਰੀ ਗੁਰਸ਼ਰਨ ਸਿੰਘ ਦੁਆ ਪੁੱਤਰ ਅਮਰਜੀਤ ਸਿੰਘ ਵਾਸੀ ਮਕਾਨ ਨੰਬਰ-164 ਸੁੰਦਰ ਨਗਰ 33 ਫੁੱਟਾ ਚੰਡੀਗੜ੍ਹ ਰੋਡ ਲੁਧਿਆਣਾ ਦੀ ਮਿਲੀਭੁਗਤ ਨਾਲ ਅਤੇ ਕੁਝ ਹੋਰ ਵਿਅਕਤੀਆਂ ਨਾਲ ਰਲ ਕੇ ਲੋਕਾਂ ਦੇ ਆਧਾਰ ਕਾਰਡ 'ਚ ਤਬਦੀਲੀ ਕਰਕੇ ਜਾਅਲੀ ਕਾਗਜ਼ ਤਿਆਰ ਕਰਕੇ ਮੋਟਰਸਾਈਕਲ, ਐਕਟਿਵਾ ਅਤੇ ਹੋਰ ਵਾਹਨਾਂ ਨੂੰ ਅਪਮਨੀ ਫਾਈਨਾਂਸ ਕੰਪਨੀ ਤੋਂ ਫਾਈਨਾਂਸ ਕਰਵਾ ਕੇ ਕੰਪਨੀ ਨੂੰ ਜਾਅਲੀ ਪਰੂਫ ਭੇਜ ਕੇ ਵਾਹਨ ਅੱਗੇ ਹੋਰ ਵਿਅਕਤੀਆਂ ਨੂੰ ਸਸਤੇ ਭਾਅ ਵਿਚ ਵੇਚ ਕੇ ਕੰਪਨੀ ਨਾਲ ਧੋਖਾਧੜੀ ਤੇ ਜਾਲਸਾਜ਼ੀ ਕਰ ਰਹੇ ਹਨ ਜੋ ਅੱਜ ਵੀ ਗੁਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਉਕਤ ਦੋ ਮੋਟਰਸਾਈਕਲ ਵੇਚਣ ਲਈ ਭਿੱਖੀਵਿੰਡ ਸਾਈਡ ਵੱਲ ਨੂੰ ਜਾ ਰਹੇ ਹਨ, ਜੇਕਰ ਅੱਡਾ ਕਿਰਤੋਵਾਲ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਆ ਸਕਦੇ ਹਨ | ਏ. ਐੱਸ. ਆਈ. ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਅੱਡਾ ਕਿਰਤੋਵਾਲ ਪਰ ਨਾਕਾਬੰਦੀ ਕਰਕੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਬੂਹ ਥਾਣਾ ਹਰੀਕੇ ਤੇ ਅਵਤਾਰ ਸਿੰਘ ਪੁੱਤਰ ਬੰਸਤ ਸਿੰਘ ਵਾਸੀ ਮਾਰਕੀਟ ਬਾਬਾ ਭਾਗ ਸਿੰਘ ਸਰਹਾਲੀ ਕਲਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਦੋ ਮੋਟਰਸਾਈਕਲ ਅਤੇ ਜਾਅਲੀ ਕਾਗਜ਼ਾਤ ਬਰਾਮਦ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਗਈ | ਉਨ੍ਹਾਂ ਦੱਸਿਆ ਕਿ ਥਾਣਾ ਹਰੀਕੇ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਪਾਸੋਂ ਸ਼ਖਤੀ ਨਾਲ ਪੁੱਛਗਿੱਛ ਕਰਨ 'ਤੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਇਨ੍ਹਾਂ ਪਾਸੋਂ ਕੁੱਲ 13 ਵਾਹਨ ਬਰਾਮਦ ਕੀਤੇ ਗਏ | ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਅਵਤਾਰ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ | ਗੁਰਸ਼ਰਨ ਸਿੰਘ ਦੁਆ ਤੇ ਮਨਦੀਪ ਸਿੰਘ ਸੋਢੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਗਿ੍ਫ਼ਤਾਰ ਕਰਕੇ ਇਨ੍ਹਾਂ ਵਲੋਂ ਜਿੰਨੇ ਵੀ ਫੇਕ ਆਈ. ਡੀ. ਬਣਾ ਕੇ ਮਿਲੀਭੁਗਤ ਕਰਕੇ ਲੋਨ ਕਰਵਾ ਕੇ ਜੋ ਵਾਹਨ ਵੇਚੇ ਹਨ, ਉਨ੍ਹਾਂ ਦੀ ਬਰਾਮਦਗੀ ਕੀਤੀ ਜਾਵੇਗੀ |
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਕਾਲਜ ਪਿੰ੍ਰਸੀਪਲ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਹਰਵਿੰਦਰ ਸਿੰਘ ਭੱਲਾ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਜਾਅਲੀ ਆਧਾਰ ਕਾਰਡ ਬਣਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਸੀ. ਆਈ. ਏ. ...
ਤਰਨ ਤਾਰਨ, 25 ਜਨਵਰੀ (ਵਿਕਾਸ ਮਰਵਾਹਾ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਕ ਵਿਅਕਤੀ ਉੱਪਰ ਫਾਇਰ ਕਰਨ ਅਤੇ ਮੋਬਾਈਲ ਫੋਨ ਖੋਹਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਕੱਚਾ ਪੱਕਾ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਗੱਲਬਾਤ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਸਮਾਜ ਸੇਵੀ ਆਗੂ ਲੈਕਚਰਾਰ ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀਆਂ ਵਲੋਂ ਲੋਕਾਂ ਨਾਲ ਵੱਡੇ-ਵੱਡੇ ਝੂਠੇ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਅਤੇ ਵੈਕਸੀਨੇਸ਼ਨ ਮੁਹਿੰਮ 'ਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੰਬੰਧਿਤ ਅਧਿਕਾਰੀਆਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿੰਨ੍ਹਾ ਯੋਗ ਲੋਕਾਂ ਦੇ ਅਜੇ ਤੱਕ ...
ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਬਰਾਂ ਗੌਤਮ ਚੌਧਰੀ (ਹਲਕਾ ਤਰਨ ਤਾਰਨ ਤੇ ਖੇਮਕਰਨ) ਅਤੇ ਤਾਰਿਕ ਮਬੂੂਦ (ਹਲਕਾ ਪੱਟੀ ਤੇ ਖਡੂਰ ਸਾਹਿਬ) ਵਲੋਂ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਤੇ ਐੱਸ. ...
ਖਾਲੜਾ, 25 ਜਨਵਰੀ (ਜੱਜਪਾਲ ਸਿੰਘ ਜੱਜ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਵੇਂ ਤਿਵੇਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਖੇਮੇ 'ਚ ਵਾਧਾ ਕਰਨ ਲਈ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਅੱਜ ਉਸ ਵੇਲੇ ਅਕਾਲੀ ਬਸਪਾ ਉਮੀਦਵਾਰ ਪ੍ਰੋ. ...
ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਚੋਣ ਮਹਿੰਮ ਨੂੰ ਹਲਕੇ ਵਾਸੀਆਂ ਦਾ ਵੱਡਾ ਸਮਰਥਨ ਮਿਲਣ ਨਾਲ ਕਾਂਗਰਸ ਪਾਰਟੀ ਦੀ ਸਥਿਤੀ ਹਲਕੇ 'ਚ ਬੇਹੱਦ ਮਜ਼ਬੂਤ ਹੁੰਦੀ ਜਾ ...
ਅਮਰਕੋਟ, 25 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹੱਲਕਾ ਖੇਮਕਰਨ 'ਚ ਆਮ ਆਦਮੀ ਪਾਰਟੀ ਨੂੰ ਹਥਾੜ ਖੇਤਰ ਦੇ ਪਿੰਡ ਜੋਧ ਸਿੰਘ ਵਾਲਾ 'ਚ ਮਜ਼ਬੂਤੀ ਮਿਲੀ ਜਦ ਪਿੰਡ ਦੇ ਸਰਗਰਮ ਆਗੂ ਹੋਸ਼ਿਆਰ ਸਿੰਘ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਏ | ਇਸ ਸੰਬੰਧੀ ਪਿੰਡ 'ਚ 'ਆਪ' ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਬੂਟੇ ਪੁੱਟਣ ਤੋਂ ਇਲਾਵਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਜ਼ਮੀਨ ਉੱਪਰ ਜਬਰੀ ਕਬਜ਼ਾ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਅਕਾਲੀ ਦਲ ਵਿਚ ਸ਼ਾਮਿਲ ਹੋਏ ਸੀਨੀਅਰ ਕਾਂਗਰਸੀ ਆਗੂ ਗੁਰਮਿੰਦਰ ਸਿੰਘ ਰਟੌਲ ਦੇ ਖਿਲਾਫ਼ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫਸਰ ਤਰਨ ਤਾਰਨ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੋਇਆ ਨੈਸ਼ਨਲ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ...
ਖੇਮਕਰਨ, 25 ਜਨਵਰੀ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਮਸਤਗੜ ਵਿਚਲਾ ਸਵ. ਸਾਬਕਾ ਸਰਪੰਚ ਜੁਗਿੰਦਰ ਸਿੰਘ ਠੱਠੇ ਵਾਲਾ ਦਾ ਕੱਟੜ ਕਾਂਗਰਸੀ ਸਮੁੱਚਾ ਪਰਿਵਾਰ 'ਆਪ' 'ਚ ਸ਼ਾਮਿਲ ਕੇ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੇ ਹੱਕ 'ਚ ਤੁਰ ...
ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਦੀਪਕ ਭਾਟੀਆ 024 ਹਲਕਾ ਖਡੂਰ ਸਾਹਿਬ ਕੋਲ ਪੇਸ਼ ...
ਪੱਟੀ, 25 ਜਨਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਦਵਿੰਦਰ ਸਿੰਘ ਕੁਵੈਤ ਦੀ ਪ੍ਰੇਰਨਾ ਸਦਕਾ ਪਿੰਡ ਬੁਰਜ ਪੂਹਲਾ ਵਿਖੇ ਸੁਖਵਿੰਦਰ ਸਿੰਘ ਦੇ ਗ੍ਰਹਿ ...
ਅਮਰਕੋਟ, 25 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਦਾ ਸਾਬਕਾ ਸਰਪੰਚ ਪ੍ਰਤਾਪ ਸਿੰਘ 7 ਦਰਜਨ ਦੇ ਕਰੀਬ ਪਰਿਵਾਰਾਂ ਨਾਲ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਧੁੰਨ ਦੀ ...
ਤਰਨ ਤਾਰਨ, 25 ਜਨਵਰੀ (ਵਿਕਾਸ ਮਰਵਾਹਾ)-ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ 'ਚ ਕਈ ਪਰਿਵਾਰ ਸ਼ਾਮਿਲ ਹੋ ਗਏ ਹਨ | ਇਸ ਮੌਕੇ ਮੈਡਮ ਨੀਲਾਮ ਅਰੋੜਾ ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਜੋ ਕਿ ਭੁਪਿੰਦਰ ਸਿੰਘ ਖੇੜਾ ਸਾਬਕਾ ਨਗਰ ਕੌਂਸਲ ਪ੍ਰਧਾਨ, ...
ਤਰਨ ਤਾਰਨ, 25 ਜਨਵਰੀ (ਵਿਕਾਸ ਮਰਵਾਹਾ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਮੈਂਬਰ ਪੰਚਾਇਤ ਮੱਲੀਆ ਖੁਰਦ ਪਵਨਦੀਪ ਸਿੰਘ ਖਾਲਸਾ ਮੰਗਲ ਦਾਸ ਮੁਨੀਮ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਵਨਦੀਪ ਸਿੰਘ ਖਾਲਸਾ ...
ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਆਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ 'ਚ ਪਿੰਡ ਭਰੋਵਾਲ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਭੋਲਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ...
ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ...
ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ 'ਚ ਪਿੰਡ ਦੇ ਮੁਹਤਬਰਾਂ ਵਲੋਂ ਇਕ ਵਿਸ਼ੇਸ਼ ...
ਸ਼ਾਹਬਾਜ਼ਪੁਰ, 25 ਜਨਵਰੀ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਿਆਣੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਜ਼ਿਲ੍ਹਾ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਅਤੇ ਗੁਰਨਾਮ ਸਿੰਘ ਭੂਰੇ ਸੀਨੀਅਰ ਮੀਤ ਪ੍ਰਧਾਨ ਯੂਥ ਦੀ ...
ਭਿੱਖੀਵਿੰਡ, 25 ਜਨਵਰੀ (ਬੌਬੀ)-ਹਲਕਾ ਖੇਮਕਰਨ ਦੇ ਵੱਡੇ ਤੇ ਅਹਿਮ ਪਿੰਡ ਕਲਸੀਆਂ ਕਲਾਂ 'ਚ ਹਲਕਾ 'ਆਪ' ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਸਮੂਹ ਹਡਿਆਰਾ ਪਰਿਵਾਰ ਨੇ ਹਮਾਇਤ ਦਿੱਤੀ ਹੈ, ਜਿਸ ਨਾਲ ਪਿੰਡ 'ਚ 'ਆਪ' ਨੂੰ ਹੋਰ ਮਜ਼ਬੂਤੀ ਮਿਲੀ ਹੈ | ਇਸ ਸੰਬੰਧੀ ਉਨ੍ਹਾਂ ਦੇ ਘਰ ...
ਝਬਾਲ, 25 ਜਨਵਰੀ (ਸਰਬਜੀਤ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਗਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਇਲਾਕੇ ਅੱਡਾ ਝਬਾਲ 'ਚ ਚੋਣ ਪ੍ਰਚਾਰ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਹੋਰ ਤੇਜ਼ੀ ਲਿਆ ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਪਿੰਡ ਪੰਡੋਰੀ ਰਮਾਣਾ ਤੋਂ ਸਾਬਕਾ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਡਾ. ਧਰਮਬੀਰ ਅਗਨੀਹੋਤਰੀ ਨੇ ...
ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਜ਼ਰੂਰੀ ਮੀਟਿੰਗ ਕਾ: ਹੀਰਾ ਸਿੰਘ ਕੰਡਿਆਂ ਵਾਲੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਜ਼ਿਲਾ ਤਰਨ ਤਾਰਨ ਦੇ ਸਕੱਤਰ ਅਤੇ ਸੂਬਾ ਸਕੱਤਰੇਤ ਮੈਂਬਰ ਕਾ: ...
ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੀ ਅਹਿਮ ਚੋਣ ਮੀਟਿੰਗ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਜਿੰਦਰ ਗਿੱਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ...
ਅਮਰਕੋਟ, 25 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਜੰਡ 'ਚ 'ਆਪ' ਪਾਰਟੀ ਨੂੰ ਉਸ ਸਮੇਂ ਬਹੁਤ ਸ਼ਕਤੀ ਮਿਲੀ, ਜਦ ਕਾਂਗਰਸ ਨਾਲ ਸੰਬੰਧਿਤ ਗੁਰਵੇਲ ਸਿੰਘ ਵੀਰਮ ਤੇ ਗੁਰਵਿੰਦਰ ਸਿੰਘ ਵੀਰਮ ਨੇ ਭਾਰੀ ਗਿਣਤੀ 'ਚ ਆਪਣੇ ਸਾਥੀਆਂ ਲਖਵਿੰਦਰ ਸਿੰਘ ...
ਜੀਓਬਾਲਾ, 25 ਜਨਵਰੀ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਵਿਖੇ ਕੌਮੀ ਵੋਟਰ ਦਿਵਸ ਮੌਕੇ ਨਵੇਂ ਬਣੇ ਵੋਟਰਾਂ ਨੇ ਆਪਣਾ ਵੋਟ ਨਿਡਰ ਹੋ ਕੇ ਬਿਨਾਂ ਲਾਲਚ ਤੋਂ ਪਾਉਣ ਦਾ ਅਹਿਦ ਲਿਆ | ਇਸ ਸਮੇਂ ਸੁਪਰਵਾਈਜ਼ਰ ਰੇਸ਼ਮ ਸਿੰਘ, ਬੀ. ਐੱਲ. ਓ. ਰਜਿੰਦਰ ਸਿੰਘ, ਬੀ. ਐੱਲ. ਓ. ...
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਅੰਮਿ੍ਤਪਾਲ ...
ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)- ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸੰਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਤਹਿਤ ਪਹਿਲੇ ਦਿਨ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ...
ਪੱਟੀ, 25 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਬੀਤੇ ਦਿਨੀਂ ਪੱਟੀ ਫੇਰੀ ਦੌਰਾਨ ਕੀਤੇ ਵਾਅਦੇ ਮੁਤਾਬਿਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਪੱਟੀ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਸਿਵਲ ਹਸਪਤਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX