ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 3 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 4 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 3 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 3 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 minute ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 3 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 6 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 7 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਲੁਧਿਆਣਾ

ਝੂਠੇ ਸਰਵੇਖਣ ਕਰਵਾਉਣ ਵਾਲੀਆਂ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ-ਸੁਖਬੀਰ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੈਸੇ ਦੇ ਕੇ ਝੂਠੇ ਸਰਵੇਖਣ ਕਰਵਾਉਣ ਵਾਲੀਆਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਭਾਰੀ ਬਹੁਮਤ ਹਾਸਲ ਕਰੇਗਾ | ਅੱਜ ਲੁਧਿਆਣਾ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਥਾਂਵਾਂ 'ਤੇ ਵਰਕਰ ਮਿਲਣੀ ਕੀਤੀ ਗਈ | ਉਨ੍ਹਾਂ ਨੇ ਹਲਕਾ ਪੱਛਮੀ ਤੋਂ ਗੱਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਆਤਮ ਨਗਰ ਤੋਂ ਹਰੀਸ਼ ਰਾਏ ਢਾਂਡਾ, ਹਲਕਾ ਪੂਰਬੀ ਤੋਂ ਰਣਜੀਤ ਸਿੰਘ ਢਿੱਲੋਂ, ਹਲਕਾ ਕੇਂਦਰੀ ਤੋਂ ਪਿ੍ਤਪਾਲ ਸਿੰਘ ਪ੍ਰਧਾਨ, ਲੁਧਿਆਣਾ ਉੱਤਰੀ ਤੋਂ ਆਰ.ਡੀ. ਸ਼ਰਮਾ ਅਤੇ ਹਲਕਾ ਦੱਖਣੀ ਤੋਂ ਹੀਰਾ ਸਿੰਘ ਗਾਬੜੀਆ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਵੱਖ ਵੱਖ ਥਾਂਵਾਂ 'ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੂਬੇ ਭਰ ਵਿਚ ਅਕਾਲੀ ਦਲ-ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਸੂਬੇ ਦੇ ਲੋਕ ਗੱਠਜੋੜ ਦੀ ਸਰਕਾਰ ਬਣਾਉਣ ਲਈ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 100 ਤੋਂ ਵੱਧ ਹਲਕਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਹਰ ਪਾਸੇ ਗੱਠਜੋੜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਰਕਰਾਂ ਨੂੰ ਵੱਖ ਵੱਖ ਚੈਨਲਾਂ ਵਲੋਂ ਕਰਵਾਏ ਜਾ ਰਹੇ ਸਰਵੇਖਣ 'ਤੇ ਧਿਆਨ ਨਾ ਦੇਣ ਲਈ ਕਿਹਾ | ਉਨ੍ਹਾਂ ਗੱਠਜੋੜ ਦੇ ਉਮੀਦਵਾਰਾਂ ਦੀ ਇਮਾਨਦਾਰੀ ਅਤੇ ਤਨਦੇਹੀ ਨਾਲ ਹਮਾਇਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕੁਝ ਪਾਰਟੀਆਂ ਵਲੋਂ ਪੈਸੇ ਦੇ ਕੇ ਟੀਵੀ ਚੈਨਲਾਂ ਪਾਸੋਂ ਝੂਠੇ ਸਰਵੇ ਕਰਵਾਏ ਜਾ ਰਹੇ ਹਨ | ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਪਾਸ ਵੀ ਅਜਿਹੇ ਕੁਝ ਚੈਨਲਾਂ ਵਲੋਂ ਪਹੁੰਚ ਕੀਤੀ ਗਈ ਸੀ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ | ਆਮ ਆਦਮੀ ਪਾਰਟੀ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਗਰੂਰ ਤੇ ਬਰਨਾਲਾ ਨੂੰ ਛੱਡ ਕਿਸੇ ਹੋਰ ਹਲਕੇ ਵਿਚ 'ਆਪ' ਦਾ ਕੋਈ ਆਧਾਰ ਨਹੀਂ ਹੈ, ਜਦਕਿ ਕਾਂਗਰਸ ਪਾਰਟੀ ਤੋਂ ਹਰੇਕ ਵਰਗ ਦੁਖੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਵਿਚ ਹੀ ਸੰਭਵ ਹੋ ਸਕੇਗਾ | ਇਸ ਮੌਕੇ ਜਗਬੀਰ ਸਿੰਘ ਸੋਖੀ, ਗੁਰਮੀਤ ਸਿੰਘ ਕੁਲਾਰ, ਡਾ. ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਉੱਪਲ, ਨਿਰਮਲ ਸਿੰਘ ਐਸ.ਐਸ., ਸੁਰਿੰਦਰ ਸਿੰਘ ਮੱਕੜ, ਇੰਦਰਜੀਤ ਸਿੰਘ ਗਿੱਲ, ਜਸਵੰਤ ਸਿੰਘ ਸੰਧੂ, ਸਵਰਨ ਸਿੰਘ ਮਹੌਲੀ, ਤਜਿੰਦਰ ਸਿੰਘ ਸ਼ੰਟੀ, ਅਮਰਜੋਤ ਸਿੰਘ, ਲਖਵੀਰ ਸਿੰਘ ਸੰਧੂ, ਅੰਮਿ੍ਤਪਾਲ ਸਿੰਘ ਗਿੱਲ, ਬਲਵਿੰਦਰ ਸਿੰਘ ਹਾਂਡਾ, ਐਡਵੋਕੇਟ ਸੰਜੀਵ ਮਲਹੋਤਰਾ ਆਦਿ ਹਾਜ਼ਰ ਸਨ |

ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ, 556 ਨਵੇਂ ਮਾਮਲੇ

ਲੁਧਿਆਣਾ, 25 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 16ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨ ਦੇ ਮੁਕਾਬਲੇ ਕੋਰੋਨਾ ਕਾਰਨ ਜਿੱਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਘਟਿਆ ਹੈ, ਉੱਥੇ ਨਵੇਂ ਮਾਮਲਿਆਂ ਦੀ ਗਿਣਤੀ ਦਾ ਗ੍ਰਾਫ਼ ਵੀ ਨਿਵਾਣ ...

ਪੂਰੀ ਖ਼ਬਰ »

ਦੋ ਧੜਿਆਂ ਵਿਚਾਲੇ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਲ ਸਿੰਘ ਨਗਰ ਵਿਚ ਅੱਜ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਚੱਲਣ ਨਾਲ ਉੱਥੇ ਦਹਿਸ਼ਤ ਫੈਲ ਗਈ, ਇਸ ਲੜਾਈ ਵਿਚ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਸੰਸਾਰ ਪ੍ਰਸਿੱਧ ਗੀਤਕਾਰ ਦੇਵ ਥਰੀਕੇ ਵਾਲਾ ਨੂੰ ਦਿੱਤੀ ਅੰਤਿਮ ਵਿਦਾਇਗੀ

ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਦੁੱਗਰੀ)- ਆਪਣੀ ਸਾਫ਼-ਸੁਥਰੀ ਗੀਤਕਾਰੀ ਕਰਕੇ ਦੁਨੀਆ ਭਰ 'ਚ ਨਾਮਣਾ ਖੱਟਣ ਵਾਲੇ ਪੰਜਾਬੀ ਮਾਂ ਬੋਲੀ ਦੇ ਮਹਾਨ ਗੀਤਕਾਰ ਦੇਵ ਥਰੀਕੇ ਵਾਲਾ ਜਿਨ੍ਹਾਂ ਨੇ ਮਾਂ ਹੁੰਦੀ ਏ ਮਾਂ, ਛੇਤੀ ਕਰ ਸਰਵਣ ਪੁੱਤਰਾ, ਤੇਰੇ ਟਿੱਲੇ ਤੋਂ ਔਹ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਨਗਰ 'ਚ ਗੋਲੀ ਚੱਲਣ ਨਾਲ ਦਹਿਸ਼ਤ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗੁਰੂ ਅਰਜਨ ਦੇਵ ਨਗਰ ਵਿਚ ਅੱਜ ਦੇਰ ਰਾਤ ਚਾਰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਅੰਨ੍ਹੇਵਾਹ ਗੋਲੀਆਂ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਘਟਨਾ ਅੱਜ ਰਾਤ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਚੜੂਨੀ ਵਲੋਂ ਮੁਲਾਜ਼ਮਾਂ ਪ੍ਰਤੀ ਵਰਤੇ ਅਪਸ਼ਬਦ ਪੇਤਲੀ ਸਮਝਦਾਰੀ ਦਾ ਪ੍ਰਗਟਾਵਾ-ਸਾਂਝਾ ਫਰੰਟ

ਲੁਧਿਆਣਾ, 25 ਜਨਵਰੀ (ਸਲੇਮਪੁਰੀ)- ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸਿੰਘ ਸੈਣੀ, ਠਾਕੁਰ ਸਿੰਘ, ਰਣਜੀਤ ਸਿੰਘ ਰਾਣਵਾ, ਸੁਖਜੀਤ ਸਿੰਘ ਤੇ ਜਸਵੀਰ ਤਲਵਾੜਾ ਨੇ ਆਪਣੇ ਬਿਆਨ ਰਾਹੀਂ ਕਿਸਾਨ ...

ਪੂਰੀ ਖ਼ਬਰ »

ਦੇਵ ਥਰੀਕੇ ਵਾਲੇ ਦੇ ਸਦੀਵੀ ਵਿਛੋੜੇ 'ਤੇ ਦੁੱਖ ਪ੍ਰਗਟ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)- ਉੱਘੇ ਗੀਤਕਾਰ ਅਤੇ ਪੁਸਤਕ ਪਾੜਾ ਹਰਦੇਵ ਦਿਲਗੀਰ (83 ਸਾਲ) ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਦੇ ਤੁਰ ਜਾਣ ਨਾਲ ਗੀਤ ਪ੍ਰੇਮੀਆਂ ਅਤੇ ਸਨੇਹੀਆਂ ਵਿਚ ਸੋਗ ਦੀ ਲਹਿਰ ਦੌੜ ਗਈ | ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਚੇਨ ਨੂੰ ਤੋੜਣ ਲਈ ਜਾਗਰੂਕ ਹੋਣਾ ਜ਼ਰੂਰੀ- ਗੱਗੀ ਖੁਰਾਣਾ

ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਗੱਗੀ ਖੁਰਾਣਾ ਨੇ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਤੋਂ ਢਿੱਲੋਂ ਦਾ ਚੋਣ ਪ੍ਰਚਾਰ ਭਖਣਾ ਸ਼ੁਰੂ

ਭਾਮੀਆਂ ਕਲਾਂ, 25 ਜਨਵਰੀ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਦਿਨੋ-ਦਿਨ ਭਖਣੀ ਸ਼ੁਰੂ ਹੋ ਚੁੱਕੀ ਹੈ | ਪਹਿਲਾਂ ਜਿੱਥੇ ਸ਼ਰਨਜੀਤ ਸਿੰਘ ਢਿਲੋਂ ਪਿੰਡ-ਪਿੰਡ ...

ਪੂਰੀ ਖ਼ਬਰ »

ਨਾਸ਼ਤੇ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਕਰਾਂ ਨਾਲ ਮੀਟਿੰਗ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੇ ਘਰ ਵਿਚ ਅੱਜ ਸਵੇਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਾਸ਼ਤੇ 'ਤੇ ਵਰਕਰਾਂ ...

ਪੂਰੀ ਖ਼ਬਰ »

ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸੀ.ਐਮ.ਸੀ. ਹਸਪਤਾਲ ਦੀ ਮਹਿਲਾ ਡਾਕਟਰ ਦੇ ਖ਼ਾਤੇ 'ਚੋਂ ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ ਵਿਚ ਪੁਲਿਸ ਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਵਾਹਿਗੁਰੂ ਪਬਲਿਕ ਸਕੂਲ ਪਮਾਲ ਨੇ ਗਣਤੰਤਰ ਦਿਵਸ ਮਨਾਇਆ

ਫੁੱਲਾਂਵਾਲ, 25 ਜਨਵਰੀ (ਮਨਜੀਤ ਸਿੰਘ ਦੁੱਗਰੀ)- ਵਾਹਿਗੁਰੂ ਪਬਲਿਕ ਸਕੂਲ ਪਮਾਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਹਿਯੋਗ ਨਾਲ ਮੋਬਾਈਲ ਦੇ ਮਾਧਿਅਮ ਰਾਹੀਂ ਘਰ ਬੈਠ ਕੇ ਗਣਤੰਤਰ ਦਿਵਸ ਮਨਾਇਆ | ਇਸ ਦਿਨ ਸਾਰੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਤਿੰਨ ...

ਪੂਰੀ ਖ਼ਬਰ »

ਫਿਕੋ ਵਲੋਂ ਗਣਤੰਤਰ ਦਿਵਸ ਸਮਾਗਮ 'ਚ 7 ਉੱਦਮੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)- ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਕੇ.ਕੇ. ਸੇਠ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 73ਵੇਂ ਗਣਤੰਤਰ ਦਿਵਸ ਸਮਾਰੋਹ ਵਿਚ 7 ਉਦਮੀਆਂ ਨੂੰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਲੋਕਾਂ 'ਚ ਛੋਟੇ ਸਿਲੰਡਰ ਦੀ ਖਰੀਦ ਪ੍ਰਤੀ ਨਹੀਂ ਬਣ ਰਹੀ ਦਿਲਚਸਪੀ

ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਦੀ ਸਹੂਲਤ ਲਈ ਪੰਜ ਕਿੱਲੋ ਰਸੋਈ ਗੈਸ ਵਾਲਾ ਸਿਲੈਂਡਰ ਰਾਸ਼ਨ ਡੀਪੂਆਂ ਉਪਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ, ਜਿਸ ਉਪਰ ਜਲਦੀ ਹੀ ਅਮਲ ਹੋਣ ਦੀ ਸੰਭਾਵਨਾ ਹੈ | ਕੋਰੋਨਾ ਵਾਇਰਸ ਕਾਰਨ ਇਸ ਦੇ ਅਮਲ ਵਿਚ ਦੇਰੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਕੀਤੀ ਗਈ ਸਖ਼ਤੀ ਕਰਨ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਰੁਣ ਭਾਟੀਆ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਸ਼ਿਵਾਲਿਕ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਹੰਬੜਾਂ, 25 ਜਨਵਰੀ (ਮੇਜਰ ਹੰਬੜਾਂ)- ਹਲਕਾ ਗਿੱਲ ਰਾਖਵਾਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿਘ ਸ਼ਿਵਾਲਿਕ ਦੀ ਚੋਣ ਮੁਹਿੰਮ ਨੂੰ ਹਲਕੇ ਦੇ ਪਿੰਡਾਂ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੀ ਮਿਸਾਲ ਉਨ੍ਹਾਂ ਦੀਆਂ ਨੁੱਕੜ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਸ਼ਿਵਾਲਿਕ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਹੰਬੜਾਂ, 25 ਜਨਵਰੀ (ਮੇਜਰ ਹੰਬੜਾਂ)- ਹਲਕਾ ਗਿੱਲ ਰਾਖਵਾਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿਘ ਸ਼ਿਵਾਲਿਕ ਦੀ ਚੋਣ ਮੁਹਿੰਮ ਨੂੰ ਹਲਕੇ ਦੇ ਪਿੰਡਾਂ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੀ ਮਿਸਾਲ ਉਨ੍ਹਾਂ ਦੀਆਂ ਨੁੱਕੜ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਲਾਪਤਾ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਔਰਤ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਲਾਪਤਾ ਔਰਤ ਰਵੀਨਾ ਦੇ ਪਤੀ ਕਰਨ ਕੁਮਾਰ ਦੀ ਸ਼ਿਕਾਇਤ 'ਤੇ ਰਿਪੋਰਟ ਦਰਜ ਕਰ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਬਿੱਟੂ ਭਾਟੀਆ ਭਾਜਪਾ ਪੰਜਾਬ ਟਰਾਂਸਪੋਰਟ ਸੈੱਲ ਦੇ ਕੋ-ਕਨਵੀਨਰ ਬਣੇ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)- ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਭਾਜਪਾ ਦੇ ਸੀਨੀਅਰ ਵਰਕਰ ਸੁਰਿੰਦਰ ਕੁਮਾਰ ਬਿੱਟੂ ਭਾਟੀਆ ਨੂੰ ਭਾਜਪਾ ਪੰਜਾਬ ਟਰਾਂਸਪੋਰਟ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਹੈ | ਨਿਯੁਕਤੀ ਉਪਰੰਤ ਭਾਜਪਾ ...

ਪੂਰੀ ਖ਼ਬਰ »

ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦਾ ਵਫ਼ਦ ਪਾਵਰਕਾਮ ਚੀਫ਼ ਨੂੰ ਮਿਲਿਆ

ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)- ਨਵੇਂ ਆਏ ਪਾਵਰਕਾਮ ਚੀਫ਼ ਇੰਜੀਨੀਅਰ ਜਸਵੀਰ ਸਿੰਘ ਭੁੱਲਰ ਵਲੋਂ ਅਹੁਦਾ ਸੰਭਾਲੇ ਜਾਣ 'ਤੇ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦਾ ਇਕ ਵਫ਼ਦ ਪ੍ਰਧਾਨ ਅਮਰਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਮਿਲਿਆ ਅਤੇ ਫੁੱਲਾਂ ਦੇ ...

ਪੂਰੀ ਖ਼ਬਰ »

ਪੈਨਸ਼ਨਰਜ ਮੈਨੇਜ਼ਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 25 ਜਨਵਰੀ (ਸਲੇਮਪੁਰੀ)-ਪੈਨਸ਼ਨਰ ਭਵਨ ਲੁਧਿਆਣਾ ਵਿਖੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਗਈ ਕਿ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਅਕਾਲੀ ਆਗੂ ਭਾਜਪਾ 'ਚ ਸ਼ਾਮਿਲ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)- ਭਾਜਪਾ ਨੂੰ ਉਸ ਸਮੇਂ ਮਜਬੂਤੀ ਮਿਲੀ ਜਦੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਭਾਜਪਾ ਵਿਚ ਸ਼ਾਮਿਲ ਹੋ ਗਏ | ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਪ੍ਰਧਾਨਗੀ ਹੇਠ ਹਾਲ ਹੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਗੋਸ਼ਾ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਅਕਾਲੀ ਦਲ ਨੂੰ ਝਟਕਾ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਗਿੱਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜੋਰਦਾਰ ਝਟਕਾ ਲੱਗਾ ਜਦੋਂ ਪਿੰਡ ਕੁਤਬੇਵਾਲ, ਗੁੱਜਰਾਂ ਅਤੇ ਹੋਰ ਆਸ ਪਾਸ ਦੇ ਪਿੰਡਾਂ ਵਿਚ ਤੱਕੜਾ ਰਸੂਖ ਰੱਖਣ ਵਾਲੇ ਉੱਘੇ ਅਕਾਲੀ ਆਗੂ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਮੱਛੀ ਖੁਰਾਕ ਇਕ ਪੋਸ਼ਟਿਕ ਤੇ ਸੰਪੂਰਨ ਅਹਾਰ ਕਰਾਰ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਫਿਸ਼ਰੀਜ਼ ਦੇ ਮੁਖੀ ਡਾ. ਵਨੀਤ ਇੰਦਰ ਕੌਰ ਨੇ ਕਿਹਾ ਕਿ ਮਨੁੱਖੀ ਦਿਮਾਗ ਤੇ ਸਰੀਰ ਨੂੰ ਤੰਦਰੁਸਤ ਅਤੇ ਚੁਸਤ ਰੱਖਣ 'ਚ ਭੋਜਨ ਦੀ ਇਕ ਅਹਿਮ ...

ਪੂਰੀ ਖ਼ਬਰ »

ਸੁਖਬੀਰ ਦੀ ਮੀਟਿੰਗ 'ਚ ਪਹੁੰਚਿਆ ਚੋਣ ਕਮਿਸ਼ਨਰ ਦਾ ਉੱਡਣ ਦਸਤਾ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਵਿਚ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਆਰ.ਡੀ. ਸ਼ਰਮਾ ਵਲੋਂ ਰੱਖੀ ਗਈ ਮੀਟਿੰਗ ਵਿਚ ਸਥਿਤੀ ਉਸ ਵਕਤ ਅਜੀਬ ਬਣ ਗਈ, ਜਦੋਂ ਚੋਣ ਕਮਿਸ਼ਨਰ ਉੱਡਣ ਦਸਤੇ ਦੇ ਅਧਿਕਾਰੀ ਉੱਥੇ ਪਹੁੰਚ ਗਏ ਤੇ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਸੂਬੇ ਦੇ ਲੋਕਾਂ ਨੂੰ ਰਲ-ਮਿਲ ਕੇ ਲੁੱਟ ਰਹੇ ਨੇ-ਮੁੰਡੀਆਂ

ਭਾਮੀਆਂ ਕਲਾਂ, 25 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 'ਆਪ' ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਵਲੋਂ ਜਿੱਥੇ ਚੰਡੀਗੜ੍ਹ ਰੋਡ 'ਤੇ ਸਥਿਤ ਨਗਰ ਨਿਗਮ ਦੇ ਵਾਰਡਾਂ 'ਚ ਵੋਟਰਾਂ ਅਤੇ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)- ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈਲ ਨੇ ਸਮਾਜ ਸ਼ਾਸਤਰ ਵਿਭਾਗ ਅਤੇ ਸਵੱਛਤਾ ਐਕਸ਼ਨ ਪਲਾਨ ਕਮੇਟੀ (ਐਸ.ਏ.ਪੀ.) ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ 'ਚ ਕੀਰਤਨ ਸਮਾਗਮ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX