ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਰੂਪਨਗਰ

ਸੀ ਵਿਜ਼ਲ ਐਪ 'ਤੇ ਆਈਆਂ 72 ਸ਼ਿਕਾਇਤਾਂ 'ਚੋਂ 5 ਚੋਣ ਪ੍ਰਕਿਰਿਆ ਨਾਲ ਸੰਬੰਧਿਤ ਨਾ ਹੋਣ ਕਰਕੇ ਰੱਦ, 67 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 1950 ਨਿਰੰਤਰ 24 ਘੰਟੇ ਕੰਮ ਕਰ ਰਿਹਾ ਹੈ, ਚੋਣ ਜ਼ਾਬਤਾ ਦੀ ਉਲੰਘਣਾ ਦੀ ਸ਼ਿਕਾਇਤ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ, ਜਿਸ 'ਤੇ ਅਗਲੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ 'ਚ ਚੋਣ ਜ਼ਾਬਤਾ ਲੱਗਣ ਤੋਂ ਹੁਣ ਤੱਕ 72 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ | ਜਿਨ੍ਹਾਂ 'ਚੋਂ 5 ਸ਼ਿਕਾਇਤਾਂ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਹੀ ਨਹੀਂ ਸਨ, ਜਿਸ ਕਰ ਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਜਦ ਕਿ ਬਾਕੀ 67 ਸ਼ਿਕਾਇਤਾਂ 'ਚੋਂ 63 ਰੂਪਨਗਰ ਹਲਕੇ, 3 ਸ਼ਿਕਾਇਤਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੇ 1 ਸ੍ਰੀ ਚਮਕੌਰ ਸਾਹਿਬ ਹਲਕੇ ਨਾਲ ਸੰਬੰਧਿਤ ਸੀ, ਜੋ ਕਿ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੋਨ 'ਚ ਸੀਵਿਜਲ ਐਪ ਡਾਊਨਲੋਡ ਕਰਨ ਤੇ ਕਿਸੇ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ | ਇਸ ਐਪ 'ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਹੈਲਪ ਲਾਈਨ ਨੰਬਰ 1950 'ਤੇ ਰੂਪਨਗਰ ਜ਼ਿਲ੍ਹੇ ਵਿਚੋਂ ਚੋਣ ਜ਼ਾਬਤਾ ਲੱਗਣ ਤੋਂ ਹੁਣ ਤੱਕ 151 ਲੋਕਾਂ ਨੇ ਵੋਟਾਂ ਸੰਬੰਧੀ ਸਹਾਇਤਾ ਲਈ ਸੰਪਰਕ ਕੀਤਾ ਹੈ, ਜਿਨ੍ਹਾਂ ਨੂੰ ਚੋਣ ਅਮਲੇ ਵਲੋਂ ਤੁਰੰਤ ਸਹਾਇਤਾ ਮੁਹੱਈਆ ਕਰਵਾਈ | ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੇਕਰ ਕੋਈ ਸ਼ਰਾਰਤੀ ਅਨਸਰ, ਜਾਂ ਕੋਈ ਹੋਰ ਕਿਸੇ ਤਰ੍ਹਾਂ ਡਰ, ਭੈਅ ਜਾਂ ਲਾਲਚ ਦਿੰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ 1950 ਹੈਲਪ ਲਾਈਨ ਨੰਬਰ 'ਤੇ ਵੀ ਕਰ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਹਰ ਵਿਧਾਨ ਸਭਾ ਹਲਕੇ 'ਚ ਉੱਡਣ ਦਸਤਿਆਂ ਦੀਆਂ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਆਦਰਸ਼ ਚੋਣ ਜ਼ਾਬਤੇ ਨਾਲ ਸੰਬੰਧਿਤ ਟੀਮਾਂ ਤੇ ਸੈਟਕਰ ਅਫ਼ਸਰ ਤਾਇਨਾਤ ਹਨ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਇਕ ਟੀਮ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਹੈ ਅਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ |

ਅਕਾਲੀ ਪਾਰਟੀ ਦੇ ਕੌਂਸਲਰਾਂ ਵਲੋਂ ਨਗਰ ਕੌਂਸਲ ਮੋਰਿੰਡਾ 'ਤੇ ਪੱਖਪਾਤ ਕਰਨ ਦਾ ਲਗਾਇਆ ਦੋਸ਼

ਮੋਰਿੰਡਾ, 25 ਜਨਵਰੀ (ਕੰਗ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ | ਵਿਕਾਸ ਕਾਰਜਾਂ ਦੀਆਂ ਗ੍ਰਾਂਟਾਂ ਦੇਣ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਪਰਿਵਾਰ ਵਲੋਂ ਘਰ ਦੇ ਮੂਹਰੇ ਤੋਂ ਰੂੜੀ ਦਾ ਢੇਰ ਚੁਕਾਉਣ ਦੀ ਮੰਗ

ਬੇਲਾ, 25 ਜਨਵਰੀ (ਮਨਜੀਤ ਸਿੰਘ ਸੈਣੀ)-ਪਿੰਡ ਸ਼ੇਖੂਪੁਰ ਦਾ ਵਾਲਮੀਕਿ ਜਾਤੀ ਨਾਲ ਸੰਬੰਧਿਤ ਪਰਿਵਾਰ ਪਿਛਲੇ ਕਰੀਬ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਘਰ ਦੇ ਮੂਹਰੇ ਤੋਂ ਉਸ ਦੇ ਗੁਆਂਢੀ ਵਲੋਂ ਪੰਚਾਇਤ ਦੀ ਸ਼ਹਿ 'ਤੇ ਲਗਾਏ ਰੂੜੀ ਦੇ ਲਗਾਏ ਢੇਰ ਨੂੰ ਚੁਕਾਉਣ ਲਈ ...

ਪੂਰੀ ਖ਼ਬਰ »

ਇਲਾਕਾ ਸੁਧਾਰ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਘਨੌਲੀ, 25 ਜਨਵਰੀ (ਜਸਵੀਰ ਸਿੰਘ ਸੈਣੀ)-ਇਲਾਕਾ ਸੁਧਾਰ ਕਮੇਟੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਸੁਧਾਰ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੋਸਟਰ ਲਗਾਉਣ ਦੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਾਜਵਾ ਦੀ ਚੋਣ ਮੁਹਿੰਮ 'ਚ ਕੁੱਦਣ ਦਾ ਲਿਆ ਫ਼ੈਸਲਾ

ਨੂਰਪੁਰ ਬੇਦੀ, 25 ਜਨਵਰੀ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਗੁਰਦੁਆਰਾ ਬਾਣਗੜ ਸਾਹਿਬ ਜੇਤੇਵਾਲ ਨੂਰਪੁਰ ਬੇਦੀ ਵਿਖੇ ਕਿਸਾਨ ਆਗੂ ਮੋਹਨ ਸਿੰਘ ਧਮਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੰਯੁਕਤ ਸਮਾਜ ਮੋਰਚਾ ਦੇ ਰੂਪਨਗਰ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਵਾਰਡ ਨੰਬਰ 9 'ਚ ਚੋਣ ਮੁਹਿੰਮ ਤਹਿਤ ਜਨਤਕ ਮੀਟਿੰਗ

ਨੰਗਲ, 25 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੰਵਰਪਾਲ ਸਿੰਘ ਵਲੋਂ ਆਪਣੀ ਚੋਣ ਮੁਹਿੰਮ ਤਹਿਤ ਲੋਕਾਂ ਨਾਲ ਰਾਬਤਾ ਸਾਧਣ ਲਈ ਨੰਗਲ ਵਿਖੇ ਵਾਰਡ ਨੰ:9 ਵਿਚ ਕੌਂਸਲਰ ਇੰਦੂ ਬਾਲਾ ਦੀ ਅਗਵਾਈ ਹੇਠ ਇਕ ਜਨਤਕ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਚੋਣ ਖ਼ਰਚ ਲਈ ਆਬਜ਼ਰਵਰ ਵਲੋਂ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ 'ਚ ਚੋਣ ਪ੍ਰਬੰਧਾਂ ਦੀ ਸਮੀਖਿਆ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਚੋਣ ਖ਼ਰਚ ਆਬਜ਼ਰਵਰ ਨਰਿੰਦਰ ਕੁਮਾਰ ਨਾਇਕ ਨੇ ਜ਼ਿਲ੍ਹਾ ਰੂਪਨਗਰ ਵਿਖੇ ਵਿਧਾਨ ਸਭਾ ਚੋਣਾਂ-2022 ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫ਼ਰੰਸ ਕੀਤੀ | ਮੀਟਿੰਗ ਦੇ ਆਰੰਭ 'ਚ ਡਿਪਟੀ ...

ਪੂਰੀ ਖ਼ਬਰ »

ਨੂੰ ਹੋ ਵਿਖੇ ਸ਼ਾਰਟ ਸਰਕਟ ਕਾਰਨ ਬਿਜਲੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਘਨੌਲੀ, 25 ਜਨਵਰੀ (ਜਸਵੀਰ ਸਿੰਘ ਸੈਣੀ)-ਨੂੰਹੋ ਵਿਖੇ ਘਨੌਲੀ ਵਾਸੀ ਦੋ ਸਕੇ ਭਰਾਵਾਂ ਪਵਨ ਕੁਮਾਰ ਤੇ ਸੰਨੀ ਕੁਮਾਰ ਪੁੱਤਰ ਮੋਹਨ ਲਾਲ ਪਿਛਲੇ 10-12 ਸਾਲਾਂ ਤੋਂ ਬਿਜਲੀ ਦੇ ਸਾਮਾਨ ਵਾਲੀ ਦੁਕਾਨ ਖੋਲ੍ਹੀ ਹੈ ਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਜਲੀ ਦੀਆਂ ਤਾਰਾਂ 'ਚ ...

ਪੂਰੀ ਖ਼ਬਰ »

ਨੂਰਪੁਰ ਬੇਦੀ 'ਚ ਅਕਾਲੀ ਦਲ, ਕਾਂਗਰਸ, 'ਆਪ' ਤੇ ਲੋਕ ਇਨਸਾਫ਼ ਪਾਰਟੀ ਵਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ

ਨੂਰਪੁਰ ਬੇਦੀ, 25 ਜਨਵਰੀ (ਵਿੰਦਰਪਾਲ ਝਾਂਡੀਆਂ)-ਵਿਧਾਨ ਸਭਾ ਚੋਣਾਂ ਫਰਵਰੀ 2022 ਲਈ ਹਲਕਾ ਰੂਪਨਗਰ ਅਧੀਨ ਪੈਂਦੇ ਇਲਾਕਾ ਨੂਰਪੁਰ ਬੇਦੀ 'ਚ ਵੱਖ-ਵੱਖ ਪਾਰਟੀਆਂ ਦੇ ਐਲਾਨੇ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰਨ ਨਾਲ ਚੋਣ ਦੰਗਲ ਨੂੰ ਪੂਰੀ ਤਰ੍ਹਾਂ ਭਖਾਇਆ ...

ਪੂਰੀ ਖ਼ਬਰ »

ਪਹਿਲੇ ਦਿਨ 'ਆਪ' ਉਮੀਦਵਾਰ ਹਰਜੋਤ ਸਿੰਘ ਬੈਂਸ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਕਰਨੈਲ ਸਿੰਘ)-ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਹਲਕਾ ਸ੍ਰੀ ਅਨੰਦਪੁਰ ਸਾਹਿਬ (049) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ | ਉਪਰੰਤ ...

ਪੂਰੀ ਖ਼ਬਰ »

ਸਾਂਝਾ ਪੰਜਾਬ ਮੋਰਚੇ ਵਲੋਂ ਆਜ਼ਾਦ ਉਮੀਦਵਾਰ ਬਚਿੱਤਰ ਸਿੰਘ ਸੈਣੀ ਜਟਾਣਾ ਨੂੰ ਸਮਰਥਨ ਦਾ ਐਲਾਨ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਬਚਿੱਤਰ ਸਿੰਘ ਸੈਣੀ ਜਟਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ 'ਸਾਂਝਾ ਪੰਜਾਬ ਮੋਰਚਾ' ਫ਼ਰੰਟ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਕੌਂਸਲਰ ਸੁਖਵੀਰ ਸਿੰਘ 'ਆਪ' 'ਚ ਹੋਏ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਤੋਂ ਕੌਂਸਲਰ ਸੁਖਬੀਰ ਸਿੰਘ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਚੰਨੀ ਨੇ ਲੁਠੇੜੀ ਵਿਖੇ ਖੋਲਿ੍ਹਆ 15 ਪਿੰਡਾਂ ਦਾ ਚੋਣ ਦਫ਼ਤਰ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਨੇੜਲੇ ਕਸਬਾ ਲੁਠੇੜੀ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਝੂਠ ਦੀ ...

ਪੂਰੀ ਖ਼ਬਰ »

ਅਕਾਲੀ ਪਿਛੋਕੜ ਵਾਲੇ ਹਰਮੋਹਣ ਸਿੰਘ ਸੰਧੂ ਹੋਣਗੇ ਬਸਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਸ੍ਰੀ ਚਮਕੌਰ ਸਾਹਿਬ ਤੋਂ ਉਮੀਦਵਾਰ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਮਰਹੂਮ ਸਾਬਕਾ ਕੈਬਨਿਟ ਮੰਤਰੀ ਹਰਮੋਹਣ ਸਿੰਘ ਸੰਧੂ ਨੂੰ ਬਸਪਾ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਗਿਆ ਹੈ | ਇਸ ਤਰ੍ਹਾਂ ...

ਪੂਰੀ ਖ਼ਬਰ »

ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਦਾਖਲ ਕੀਤੇ ਪੱਤਰ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ (ਰਾਖਵਾਂ) ਲਈ ਨਾਮਜ਼ਦਗੀਆਂ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਦੇ ਕਾਗ਼ਜ਼ ਦਾਖਲ ਨਹੀਂ ਹੋਏ | ਪਹਿਲੇ ਦਿਨ ਇਕ ਆਜ਼ਾਦ ਉਮੀਦਵਾਰ ਵਲੋਂ ਇਕੱਲਿਆਂ ਹੀ ...

ਪੂਰੀ ਖ਼ਬਰ »

ਨੰਗਲ ਦੇ ਵਿਕਾਸ 'ਚ ਯੋਗਦਾਨ ਪਾਉਣ ਵਾਲੇ ਹਿਮਾਚਲੀਆਂ ਨੂੰ ਦਿੱਤੀ ਵਧਾਈ

ਨੰਗਲ, 25 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮਦਨ ਗੋਪਾਲ ਸ਼ਰਮਾ, ਚੇਅਰਮੈਨ ਉਮੀਦ ਸੰਸਥਾ ਰਵਿੰਦਰ ਸਿੰਘ ਗੋਲਡੀ, ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਵਲੋਂ ਡਾ. ਚੀਮਾ ਦੇ ਹੱਕ 'ਚ ਪ੍ਰਚਾਰ

ਪੁਰਖਾਲੀ, 25 ਜਨਵਰੀ (ਬੰਟੀ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ 'ਚ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਗੁਰਪਾਲ ਸਿੰਘ ਖੇੜੀ, ਬਹੁਜਨ ਸਮਾਜ ਪਾਰਟੀ ਦੇ ਹਲਕਾ ਕੈਸ਼ੀਅਰ ਗੋਲਡੀ ...

ਪੂਰੀ ਖ਼ਬਰ »

ਪਿੰਡ ਰਾਏਪੁਰ ਝੱਜ ਦੇ ਨੌਜਵਾਨ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਨੂਰਪੁਰ ਬੇਦੀ, 25 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਰਾਏਪੁਰ 'ਚ ਨੌਜਵਾਨ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਹਾਜ਼ਰੀ 'ਚ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼ਾਮਿਲ ਹੋਏ ਆਗੂ ਗੁਰਪ੍ਰੀਤ ਸਿੰਘ ਕਾਲਾ, ਕੇਸਰ ਸਿੰਘ, ਹਰਪਾਲ ਸਿੰਘ, ਮਹਿਮਣ ਸਿੰਘ, ਹਰਜਾਪ ਸਿੰਘ, ...

ਪੂਰੀ ਖ਼ਬਰ »

ਚੋਣ ਰਿਟਰਨਿੰਗ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ-51 (ਰਾਖਵਾਂ) ਦੇ ਚੋਣ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਪਰਮਜੀਤ ਸਿੰਘ ਨੇ ਆਪਣੇ ਦਫ਼ਤਰ 'ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ...

ਪੂਰੀ ਖ਼ਬਰ »

ਦੋ ਕਾਰਾਂ ਤੇ 10 ਕਨਾਲ ਵਾਹੀਯੋਗ ਜ਼ਮੀਨ ਦੇ ਮਾਲਕ ਹਨ 'ਆਪ' ਉਮੀਦਵਾਰ ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਕੋਲ ਜਿਥੇ ਖੇਤੀਬਾੜੀ ਲਈ ਪਿੰਡ ਗੰਭੀਰਪੁਰ ਵਿਖੇ 10 ਕਨਾਲ ਵਾਹੀਯੋਗ ਜ਼ਮੀਨ ਹੈ | ਉਥੇ ਹੀ ਲੁਧਿਆਣਾ ਤੇ ਗੰਭੀਰਪੁਰ ਵਿਖੇ ਵਧੀਆ ਘਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਨੂੰ ਟੈਕਸੀ ਸਟੈਂਡ ਬੇਲਾ ਚੌਕ ਨੇ ਦਿੱਤਾ ਸਮਰਥਨ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਸੰਯੁਕਤ ਸਮਾਜ ਮੋਰਚਾ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਨੂੰ ਚੋਣ ਮੁਹਿੰਮ ਦੌਰਾਨ ਅੱਜ ਬੇਲਾ ਚੌਕ ਟੈਕਸੀ ਸਟੈਂਡ ਦੇ ਪ੍ਰਧਾਨ ਅਰਸ਼ਾਦ ਅਲੀ ਮੁੱਲਾ ਨੇ ਸਮਰਥਨ ਦੇਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਲਾਸ਼ ਬਰਾਮਦ

ਭਰਤਗੜ੍ਹ, 25 ਜਨਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੇ ਖਰੋਟਾ ਨੇੜਿਉਂ ਭਾਖੜਾ ਨਹਿਰ 'ਚੋਂ ਇਕ ਕੁੜੀ ਦੀ ਲਾਸ਼ ਬਰਾਮਦ ਕੀਤੀ ਹੈ | ਇੰਚਾਰਜ ਇੰਦਰਜੀਤ ਸਿੰਘ ਧਨੋਆ ਤੇ ਮੁਨਸ਼ੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੀ ਸ਼ਨਾਖ਼ਤ ਮਨਜੀਤ ਕੌਰ (28) ਪਤਨੀ ਸੁਮਨ ਸਿੰਘ, ...

ਪੂਰੀ ਖ਼ਬਰ »

ਬੇਅੰਤ ਸਿੰਘ ਅਮਨ ਨਗਰ ਦੇ ਕੁਝ ਵਾਸੀਆਂ ਵਲੋਂ ਨਿਕਾਸੀ ਪ੍ਰਬੰਧਾਂ 'ਤੇ ਤਸੱਲੀ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਬੇਅੰਤ ਸਿੰਘ ਅਮਨ ਨਗਰ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਹੈ ਜਿਸ ਲਈ ਕਾਲੋਨੀ ਵਾਸੀਆਂ ਨੇ ਕਈ ਵਾਰੀ ਪ੍ਰਦਰਸ਼ਨ ਵੀ ਕੀਤੇ ਹਨ | ਬੀਤੇ ਦਿਨ ਹਲਕੀ ਬਾਰਿਸ਼ ਤੋਂ ਬਾਅਦ ਹੀ ਕਾਲੋਨੀ 'ਚ ...

ਪੂਰੀ ਖ਼ਬਰ »

ਬੈਂਕ ਵਲੋਂ ਡੀ. ਏ. ਵੀ. ਪਬਲਿਕ ਸੀਨੀ: ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਜ਼ੀਫ਼ੇ ਭੇਟ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਕੇਨਰਾ ਬੈਂਕ ਨੇ ਵਿਦਿਆ ਜਯੋਤੀ ਸਕਾਲਰਸ਼ਿਪ ਤੇ ਰਾਸ਼ਟਰੀ ਕੰਨਿਆ ਦਿਵਸ ਅਧੀਨ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਐਸ. ਸੀ. ਪਹਿਲਾ ਦਰਜਾ ਪ੍ਰਾਪਤ ਲੜਕੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ, ਜਿਸ 'ਚ ਛੇਵੀਂ ...

ਪੂਰੀ ਖ਼ਬਰ »

ਸਾਦਾ ਵਿਆਹ ਬਣਿਆ ਚਰਚਾ ਦਾ ਵਿਸ਼ਾ

ਨੂਰਪੁਰ ਬੇਦੀ, 25 ਜਨਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰਤਾਰਪੁਰ ਸੱਜਦੇ ਪੁੱਜਦੇ ਪਰਿਵਾਰ ਦੇ ਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਓ. ਐਸ. ਡੀ. ਤੇ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਸੰਸਥਾਪਕ ਮੈਂਬਰ, ਅਖਿਲ ਭਾਰਤੀ ਗੁੱਜਰ ਮਹਾ ਸਭਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਥਾਣਾ ਮੁਖੀ ਵਲੋਂ ਹੋਟਲਾਂ ਦੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ. ਐਸ. ਨਿੱਕੂਵਾਲ)-ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਸ਼ਹਿਰ ਦੇ ਸਮੂਹ ਹੋਟਲਾਂ 'ਚ ਜਾ ਕੇ ਜਾਂਚ ਕੀਤੀ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ | ...

ਪੂਰੀ ਖ਼ਬਰ »

ਮਾਣਕ ਮਾਜਰਾ ਵਿਖੇ ਔਰਤਾਂ ਦੇ ਗ੍ਰਾਮ ਸੰਗਠਨ ਦਾ ਗਠਨ

ਪੁਰਖਾਲੀ, 25 ਜਨਵਰੀ (ਬੰਟੀ)-ਭਾਰਤ ਸਰਕਾਰ ਦੀ ਸਕੀਮ ਐਨ. ਆਰ. ਐਲ. ਐਮ. ਵਲੋਂ ਪਿੰਡ ਮਾਣਕ ਮਾਜਰਾ ਵਿਖੇ ਗ੍ਰਾਮ ਸੰਗਠਨ ਦਾ ਗਠਨ ਕੀਤਾ ਗਿਆ | ਇਸ ਗ੍ਰਾਮ ਸੰਗਠਨ ਦਾ ਨਾਂਅ ਬਾਬਾ ਅਜੀਤ ਸਿੰਘ ਜੀ ਰੱਖਿਆ ਗਿਆ | ਪੰਜਾਬ ਰਾਜ ਆਜੀਵਿਕਾ ਮਿਸ਼ਨ ਵਲੋਂ ਸੈੱਲਫ਼ ਹੈਲਪ ਗਰੁੱਪਾਂ ...

ਪੂਰੀ ਖ਼ਬਰ »

ਚੌਕੀ ਇੰਚਾਰਜ ਗੁਰਮੁਖ ਸਿੰਘ ਦੀ ਕੌਮੀ ਪੁਰਸਕਾਰ ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ. ਐਸ. ਨਿੱਕੂਵਾਲ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਚੌਕੀ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਮੁਖ ਸਿੰਘ ਦੀ ਭਾਰਤ ਦੇ ਰਾਸ਼ਟਰਪਤੀ ਵਲੋਂ ਕੌਮੀ ਪੁਰਸਕਾਰ ਲਈ ਚੋਣ ਹੋਈ ਹੈ | ਉਨ੍ਹਾਂ ਵਲੋਂ ਆਪਣੀ ਸੇਵਾਕਾਲ ਦੌਰਾਨ ...

ਪੂਰੀ ਖ਼ਬਰ »

ਆਈ.ਆਈ.ਟੀ. ਵਲੋਂ ਸਸਕੈਚਵਨ ਯੂਨੀਵਰਸਿਟੀ ਨਾਲ ਸਮਝੌਤੇ 'ਤੇ ਹਸਤਾਖ਼ਰ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ (ਆਈ. ਆਈ. ਟੀ. ਰੋਪੜ) ਵਲੋਂ ਸਸਕੈਚਵਾਨ ਯੂਨੀਵਰਸਿਟੀ (ਯੂ. ਐਸ. ਏ. ਐਸ. ਕੇ.) ਨਾਲ ਸਮਝੌਤੇ 'ਤੇ ਹਸਤਾਖ਼ਰ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਦੇ ...

ਪੂਰੀ ਖ਼ਬਰ »

ਬੇਅੰਤ ਸਿੰਘ ਅਮਨ ਨਗਰ ਦੇ ਕੁਝ ਵਾਸੀਆਂ ਵਲੋਂ ਨਿਕਾਸੀ ਪ੍ਰਬੰਧਾਂ 'ਤੇ ਤਸੱਲੀ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਬੇਅੰਤ ਸਿੰਘ ਅਮਨ ਨਗਰ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਹੈ ਜਿਸ ਲਈ ਕਾਲੋਨੀ ਵਾਸੀਆਂ ਨੇ ਕਈ ਵਾਰੀ ਪ੍ਰਦਰਸ਼ਨ ਵੀ ਕੀਤੇ ਹਨ | ਬੀਤੇ ਦਿਨ ਹਲਕੀ ਬਾਰਿਸ਼ ਤੋਂ ਬਾਅਦ ਹੀ ਕਾਲੋਨੀ 'ਚ ...

ਪੂਰੀ ਖ਼ਬਰ »

ਬੈਂਕ ਵਲੋਂ ਡੀ. ਏ. ਵੀ. ਪਬਲਿਕ ਸੀਨੀ: ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਜ਼ੀਫ਼ੇ ਭੇਟ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਕੇਨਰਾ ਬੈਂਕ ਨੇ ਵਿਦਿਆ ਜਯੋਤੀ ਸਕਾਲਰਸ਼ਿਪ ਤੇ ਰਾਸ਼ਟਰੀ ਕੰਨਿਆ ਦਿਵਸ ਅਧੀਨ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਐਸ. ਸੀ. ਪਹਿਲਾ ਦਰਜਾ ਪ੍ਰਾਪਤ ਲੜਕੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ, ਜਿਸ 'ਚ ਛੇਵੀਂ ...

ਪੂਰੀ ਖ਼ਬਰ »

ਸਾਦਾ ਵਿਆਹ ਬਣਿਆ ਚਰਚਾ ਦਾ ਵਿਸ਼ਾ

ਨੂਰਪੁਰ ਬੇਦੀ, 25 ਜਨਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਕਰਤਾਰਪੁਰ ਸੱਜਦੇ ਪੁੱਜਦੇ ਪਰਿਵਾਰ ਦੇ ਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਓ. ਐਸ. ਡੀ. ਤੇ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਸੰਸਥਾਪਕ ਮੈਂਬਰ, ਅਖਿਲ ਭਾਰਤੀ ਗੁੱਜਰ ਮਹਾ ਸਭਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਥਾਣਾ ਮੁਖੀ ਵਲੋਂ ਹੋਟਲਾਂ ਦੀ ਜਾਂਚ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ. ਐਸ. ਨਿੱਕੂਵਾਲ)-ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਸ਼ਹਿਰ ਦੇ ਸਮੂਹ ਹੋਟਲਾਂ 'ਚ ਜਾ ਕੇ ਜਾਂਚ ਕੀਤੀ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ | ...

ਪੂਰੀ ਖ਼ਬਰ »

ਮਾਣਕ ਮਾਜਰਾ ਵਿਖੇ ਔਰਤਾਂ ਦੇ ਗ੍ਰਾਮ ਸੰਗਠਨ ਦਾ ਗਠਨ

ਪੁਰਖਾਲੀ, 25 ਜਨਵਰੀ (ਬੰਟੀ)-ਭਾਰਤ ਸਰਕਾਰ ਦੀ ਸਕੀਮ ਐਨ. ਆਰ. ਐਲ. ਐਮ. ਵਲੋਂ ਪਿੰਡ ਮਾਣਕ ਮਾਜਰਾ ਵਿਖੇ ਗ੍ਰਾਮ ਸੰਗਠਨ ਦਾ ਗਠਨ ਕੀਤਾ ਗਿਆ | ਇਸ ਗ੍ਰਾਮ ਸੰਗਠਨ ਦਾ ਨਾਂਅ ਬਾਬਾ ਅਜੀਤ ਸਿੰਘ ਜੀ ਰੱਖਿਆ ਗਿਆ | ਪੰਜਾਬ ਰਾਜ ਆਜੀਵਿਕਾ ਮਿਸ਼ਨ ਵਲੋਂ ਸੈੱਲਫ਼ ਹੈਲਪ ਗਰੁੱਪਾਂ ...

ਪੂਰੀ ਖ਼ਬਰ »

ਚੌਕੀ ਇੰਚਾਰਜ ਗੁਰਮੁਖ ਸਿੰਘ ਦੀ ਕੌਮੀ ਪੁਰਸਕਾਰ ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ. ਐਸ. ਨਿੱਕੂਵਾਲ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਚੌਕੀ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਗੁਰਮੁਖ ਸਿੰਘ ਦੀ ਭਾਰਤ ਦੇ ਰਾਸ਼ਟਰਪਤੀ ਵਲੋਂ ਕੌਮੀ ਪੁਰਸਕਾਰ ਲਈ ਚੋਣ ਹੋਈ ਹੈ | ਉਨ੍ਹਾਂ ਵਲੋਂ ਆਪਣੀ ਸੇਵਾਕਾਲ ਦੌਰਾਨ ...

ਪੂਰੀ ਖ਼ਬਰ »

ਆਈ.ਆਈ.ਟੀ. ਵਲੋਂ ਸਸਕੈਚਵਨ ਯੂਨੀਵਰਸਿਟੀ ਨਾਲ ਸਮਝੌਤੇ 'ਤੇ ਹਸਤਾਖ਼ਰ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ (ਆਈ. ਆਈ. ਟੀ. ਰੋਪੜ) ਵਲੋਂ ਸਸਕੈਚਵਾਨ ਯੂਨੀਵਰਸਿਟੀ (ਯੂ. ਐਸ. ਏ. ਐਸ. ਕੇ.) ਨਾਲ ਸਮਝੌਤੇ 'ਤੇ ਹਸਤਾਖ਼ਰ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਦੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਸਾਹਿਤ ਅਕਾਦਮੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਨੰਗਲ, 25 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸੂਲ ਸੁਰਾਹੀ ਸਾਹਿਤ ਕੇਂਦਰ ਦੇ ਸੂਤਰਧਾਰ ਬਲਬੀਰ ਸਿੰਘ ਸੈਣੀ, ਲਘੂ ਕਥਾ ਲੇਖਕ ਪਿ੍ੰਸੀਪਲ ਲਲਿਤ ਮੋਹਨ ਚੌਧਰੀ, ਪਿ੍ੰਸੀਪਲ ਵਿਜੈ ਕੁਮਾਰ ਨੈਸ਼ਨਲ ਐਵਾਰਡੀ, ਕਵਿੱਤਰੀ ਅੰਜੂ ਬਾਲਾ ਪਿੰਡ ਸੱਧੇਵਾਲ, ਦਵਿੰਦਰ ਸ਼ਰਮਾ, ...

ਪੂਰੀ ਖ਼ਬਰ »

ਸੰਨੂ ਦੱਤ ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ

ਮੋਰਿੰਡਾ, 25 ਜਨਵਰੀ (ਪਿ੍ਤਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਵਲੋਂ ਸੰਨੂ ਦੱਤ ਨੂੰ ਕਾਂਗਰਸ ...

ਪੂਰੀ ਖ਼ਬਰ »

'ਆਪ' ਨੇ ਲੋਕਾਂ ਨੂੰ ਭੜਕਾਉਣ ਤੇ ਅਕਾਲੀਆਂ ਨੇ ਭਰਮਾਉਣ ਦੀ ਰਾਜਨੀਤੀ ਕਰਕੇ ਹਲਕੇ ਦਾ ਵਿਨਾਸ਼ ਕੀਤਾ-ਬਰਿੰਦਰ ਢਿੱਲੋਂ

ਨੂਰਪੁਰ ਬੇਦੀ, 25 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੋਪੜ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੀ ਸੋਚ ਹਰ ਵਰਗ ਦਾ ਸਤਿਕਾਰ ਰੋਪੜ ਜਿੱਤੇਗਾ ਇਸ ਵਾਰ ਨੇ ਹਲਕੇ ਦੇ ਲੋਕਾਂ ਨੂੰ 'ਆਪ' ਮੁਹਾਰੇ ਕਾਂਗਰਸ ਨਾਲ ਜੁੜਨ ਲਈ ਮਜਬੂਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਬਲਾਕ ਮੋਰਿੰਡਾ ਦੇ ਚੋਣ ਦਫ਼ਤਰਾਂ ਦੇ ਉਦਘਾਟਨ

ਮੋਰਿੰਡਾ, 25 ਜਨਵਰੀ (ਪਿ੍ਤਪਾਲ ਸਿੰਘ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੇ ਮੈਨੂੰ 61 ਹਜ਼ਾਰ ਤੋਂ ਵੱਧ ਵੋਟਾਂ ਪਾ ਕੇ ਹਲਕਾ ਵਿਧਾਇਕ ਬਣਾਇਆ | ਉਪਰੰਤ ਮੈਂ ਕੈਬਨਿਟ ਮੰਤਰੀ ਤੇ ਫਿਰ ਮੁੱਖ ਮੰਤਰੀ ਬਣ ਕੇ ਵੀ ਹਲਕੇ ਦੇ ਲੋਕਾਂ 'ਚ ਵਿਚਰਦਾ ਰਿਹਾ ਜਦ ਕਿ ਡਾ. ਚਰਨਜੀਤ ...

ਪੂਰੀ ਖ਼ਬਰ »

ਇਗਨੂ ਖੇਤਰੀ ਕੇਂਦਰ ਕਰਨਾਲ ਦੇ ਨਿਰਮਾਣਿਤ ਭਵਨ ਦਾ ਉਦਘਾਟਨ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਗਨੂ ਖੇਤਰੀ ਕੇਂਦਰ ਕਰਨਾਲ ਦੇ ਨਵੇਂ ਨਿਰਮਾਣਿਤ ਭਵਨ ਦਾ ਉਦਘਾਟਨ ਕੀਤਾ | ਇਸ ਮੌਕੇ ਇਗਨੂ ਦੇ ਵਾਇਸ ਚਾਂਸਲਰ ਪੋ੍ਰਫੈਸਰ ਨਾਗੇਸ਼ਵਰ ...

ਪੂਰੀ ਖ਼ਬਰ »

ਹੜ੍ਹਾਂ ਦਾ ਪਾਣੀ ਇਕੱਠਾ ਕਰ ਕੇ ਫਿਰ ਤੋਂ ਖੇਤੀ ਲਈ ਵਰਤਿਆ ਜਾਏ-ਖੱਟਰ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਸਾਲ ਬਰਸਾਤ ਦੇ ਪਾਣੀ ਨੂੰ ਮੁੜ ਵਰਤੋ 'ਚ ਲਿਆਉਣ ਲਈ ਵੱਧ ਯੋਜਨਾਵਾਂ ਨੂੰ ਲਾਗੂ ਕਰਨ ਤੇ ਜ਼ੋਰ ਦਿੱਤਾ ਗਿਆ ਹੈ | ਇਸ ਨਾਲ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੂੰਝਾ ਫੇਰ ਜਿੱਤ ਹਾਸਲ ਕਰੇਗਾ-ਧਰਮਿੰਦਰ ਸ਼ਰਮਾ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਸਰਕਲ ਹੰਡੇਸਰਾ ਦੇ ਪਿੰਡ ਤਸਿੰਬਲੀ ਵਿਖੇ ਧਰਮਿੰਦਰ ਸ਼ਰਮਾ ਨੇ ਆਪਣੇ ਭਰਾ ਐਨ. ਕੇ. ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪਿੰਡ ਤਸਿੰਬਲੀ ਦੇ ਕਈ ਪਰਿਵਾਰ ਦੂਜੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਨਿਗਮ ਚੋਣ ਲੜਨ ਵਾਲੇ ਬੀਰ ਸਿੰਘ ਬਾਜਵਾ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਵਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਵਲੋਂ ਚੋਣਾਂ ਲੜ ਚੁੱਕੇ ...

ਪੂਰੀ ਖ਼ਬਰ »

ਇੰਸਪੈਕਟਰ ਓਾਕਾਰ ਸਿੰਘ ਬਰਾੜ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਜ਼ੀਰਕਪੁਰ, 25 ਜਨਵਰੀ (ਅਵਤਾਰ ਸਿੰਘ)-ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਪੁਰਸਕਾਰ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ ਜਿਸ 'ਚ ਜ਼ੀਰਕਪੁਰ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਓਾਕਾਰ ਸਿੰਘ ਬਰਾੜ ...

ਪੂਰੀ ਖ਼ਬਰ »

ਸੋਨਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਖਰੜ, 25 ਜਨਵਰੀ (ਜੰਡਪੁਰੀ)-ਆਲ ਇੰਡੀਆ ਕਾਂਗਰਸ ਪਾਰਟੀ ਵਲੋਂ ਭਾਵੇਂ ਵਿਧਾਨ ਸਭਾ ਹਲਕਾ ਖਰੜ ਦੇ ਉਮੀਦਵਾਰ ਸੰਬੰਧੀ ਹਾਲੇ ਕੋਈ ਐਲਾਨ ਨਹੀਂ ਕੀਤਾ ਪਰ ਖਰੜ ਦੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵਿਧਾਨ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸਿਹਤ ਵਿਭਾਗ ਨੇ ਇਕ ਸਾਲ ਦੇ ਬੱਚੇ ਦੇ ਦਿਲ ਦਾ ਆਪ੍ਰੇਸ਼ਨ ਕਰਵਾਇਆ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਬਲਾਕ ਦੀ ਆਰ. ਬੀ. ਐਸ. ਕੇ. ਟੀਮ ਵਲੋਂ ਕਰੀਬ ਇਕ ਸਾਲ ਦੇ ਬੱਚੇ ਅਵੀਨਾਸ਼ ਦੇ ਦਿਲ ਦਾ ਸਫ਼ਲ ਆਪ੍ਰੇਸ਼ਨ ਮੁਫ਼ਤ 'ਚ ਕਰਵਾਇਆ ਗਿਆ ਹੈ | ਡਾ. ਜੈਨ ਨੇ ਦੱਸਿਆ ਕਿ ਸ਼ੇਖਪੁਰਾ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਹੀ ਹਲਕੇ ਦਾ ਵਿਕਾਸ ਹੋਇਆ-ਤਨਵੀਰ ਸਿੰਘ ਢਿੱਲੋਂ

ਜ਼ੀਰਕਪੁਰ, 25 ਜਨਵਰੀ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਮੁਖ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਵਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਜ਼ਿੰਮੇਵਾਰੀ ਸੰਭਾਲ ਲਈ ਹੈ | ਅੱਜ ਉਨ੍ਹਾਂ ਦੇ ਵੱਡੇ ...

ਪੂਰੀ ਖ਼ਬਰ »

ਈ.ਐਸ.ਆਈ. ਹਸਪਤਾਲ 'ਚ ਹੱਡੀਆਂ ਦਾ ਜਾਂਚ ਕੈਂਪ ਲਗਾਇਆ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਈ. ਐਸ. ਆਈ. ਹਸਪਤਾਲ ਲਾਲੜੂ ਵਿਖੇ ਮੈਡੀਕਲ ਅਫ਼ਸਰ ਸੁਮਿਤ ਮੋਦੀ ਦੀ ਅਗਵਾਈ ਹੇਠ ਹੱਡੀਆਂ ਦਾ ਸਕੈਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਯੂ. ਐਸ. ਵੀ. ਫ਼ਾਰਮਾ ਲਿਮਿ. ਕੰਪਨੀ ਵਲੋਂ ਭੇਜੇ ਹੱਡੀਆਂ ਦੇ ਮਾਹਿਰ ਡਾ. ਸੰਜੇ ਠਾਕੁਰ ਨੇ 80 ਦੇ ਕਰੀਬ ...

ਪੂਰੀ ਖ਼ਬਰ »

ਖੇੜਾ ਦੇ ਵਸਨੀਕਾਂ ਨੇ ਰਾਣਾ ਗਿੱਲ ਦੀ ਚੋਣ ਮੁਹਿੰਮ 'ਚ ਵੱਡਾ ਯੋਗਦਾਨ ਪਾਇਆ

ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖੇੜਾ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਦੇ ਹੱਕ 'ਚ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਦੂਸ਼ਣਬਾਜ਼ੀ ਤੇ ਹਲਕੀ ਰਾਜਨੀਤੀ ਛੱਡ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ 'ਆਪ' ਤੇ ਕਾਂਗਰਸੀ ਆਗੂ-ਗੜ੍ਹੀ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਨੇ ਇਥੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਿਰਫ਼ ਫੋਟੋਆਂ ਲਵਾਉਣ ਦੀ ਦਿਲਚਸਪੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਸਿਆਸੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ 'ਚ ਅਕਾਲੀ ਦਲ ਦਾ ਪ੍ਰਭਾਵ ਵਧਿਆ-ਘੋਲੂਮਾਜਰਾ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਮਕਬੂਲੀਅਤ ਦੇ ਚਲਦਿਆਂ ਡੇਰਾਬੱਸੀ ਹਲਕੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਤੇ ਇਸ ਸਮੇਂ ਹਰੇਕ ਪਿੰਡ 'ਚੋਂ ਅਕਾਲੀ ਦਲ-ਬਸਪਾ ਗੱਠਜੋੜ 'ਚ ਲੋਕ ਸ਼ਾਮਿਲ ਹੋ ਰਹੇ ਹਨ | ਉਕਤ ...

ਪੂਰੀ ਖ਼ਬਰ »

ਕਾਰ ਚਾਲਕ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਇਕ ਕਾਰ ਚਾਲਕ ਨੂੰ ਨਾਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 10 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਜੀਤ ਸਿੰਘ ਵਾਸੀ ਪੰਜੋਖਰਾ ਸਾਹਿਬ, ਹਰਿਆਣਾ ਵਜੋਂ ਹੋਈ ...

ਪੂਰੀ ਖ਼ਬਰ »

'ਆਪ' ਉਮੀਦਵਾਰ ਅਨਮੋਲ ਗਗਨ ਮਾਨ ਨੇ ਪਿੰਡ ਅਭੀਪੁਰ ਤੇ ਮਿਰਜ਼ਾਪੁਰ ਵਾਸੀਆਂ ਨਾਲ ਮੀਟਿੰਗਾਂ

ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਅਭੀਪੁਰ ਤੇ ਮਿਰਜ਼ਾਪੁਰ ਦੇ ਵਸਨੀਕਾਂ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਕਦੇ ਪਿੱਠ ਨਹੀਂ ਵਿਖਾਈ-ਦੀਪਇੰਦਰ ਢਿੱਲੋਂ

ਡੇਰਾਬੱਸੀ, 25 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਤੋਂ ਕਾਂਗਰਸ ਦੇ ਇੰਚਾਰਜ ਤੇ ਕਾਂਗਰਸ ਪਾਰਟੀ ਦੇ ਡੇਰਾਬੱਸੀ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਦੀਪਇੰਦਰ ਸਿੰਘ ਢਿੱਲੋਂ ਨੇ ਡੇਰਾਬੱਸੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਡੇਰਾਬੱਸੀ ਖੇਤਰ ...

ਪੂਰੀ ਖ਼ਬਰ »

ਸਿੱਧੂ ਦੀ ਬਦੌਲਤ ਟੀ.ਡੀ.ਆਈ. ਨੂੰ ਨਗਰ ਨਿਗਮ ਅਧੀਨ ਲੈਣ ਦਾ ਫ਼ੈਸਲਾ ਇਤਿਹਾਸਕ-ਇਲਾਕਾ ਵਾਸੀ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਦੇ ਅਧੀਨ ਸ਼ਾਮਿਲ ਕੀਤੇ ਜਾਣ ਵਾਲੇ ਨਵੇਂ ਖੇਤਰ ਟੀ. ਡੀ. ਆਈ. ਦੇ ਵਸਨੀਕਾਂ ਨਾਲ ਚੋਣ ਮੀਟਿੰਗ ਕੀਤੀ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »

ਨਹੀਂ ਰਹੇ ਭੁੱਲਰ ਏ.ਸੀ.ਸੀ. ਡੰਪ ਦੇ ਸਾਬਕਾ ਮੈਨੇਜਰ ਸੁਰਜੀਤ ਗਾਂਧੀ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਜੇ. ਐਸ. ਨਿੱਕੂਵਾਲ)-ਇਥੋਂ ਦੇ ਭੁੱਲਰ ਏ. ਸੀ. ਸੀ. ਡੰਪ ਵਿਖੇ ਲੰਬਾ ਸਮਾਂ ਬਤੌਰ ਮੈਨੇਜਰ ਸੇਵਾਵਾਂ ਨਿਭਾਉਣ ਵਾਲੇ ਸੁਰਜੀਤ ਸਿੰਘ ਗਾਂਧੀ (72) ਸੰਖੇਪ ਬਿਮਾਰੀ ਤੋਂ ਬਾਅਦ ਆਪਣੀ ਰਿਹਾਇਸ਼ ਚੱਕ ਹੋਲਗੜ੍ਹ ਵਿਖੇ ਅਕਾਲ ਚਲਾਣਾ ਕਰ ਗਏ | ਉਹ ...

ਪੂਰੀ ਖ਼ਬਰ »

'ਆਪ' ਉਮੀਦਵਾਰ ਐਡਵੋਕੇਟ ਚੱਢਾ ਦੇ ਹੱਕ 'ਚ ਬੀਬੀਆਂ ਵਲੋਂ ਚੋਣ ਪ੍ਰਚਾਰ

ਨੂਰਪੁਰ ਬੇਦੀ, 25 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਦੇ ਹੱਕ 'ਚ ਮਹਿਲਾਵਾਂ ਦੀਆਂ ਟੀਮਾਂ ਨੇ ਵੀ ਚੋਣ ਪ੍ਰਚਾਰ 'ਚ ਤੇਜ਼ੀ ਲਿਆਂਦੀ ਹੈ | ਪਿੰਡ ਮੋਠਾਪੁਰ ਤੇ ਬਿੱਲਪੁਰ 'ਚ ਐਡਵੋਕੇਟ ਦਿਨੇਸ਼ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਲਾਲ ਝੰਡਾ ਪੇਡੂ ਚੌਕੀਦਾਰ ਯੂਨੀਅਨ ਸੀਟੂ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੰਬੋਧਨ ਕਰਦਿਆਂ ਸ੍ਰੀ ਨੀਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਨਾਨਗਰਾਂ ਵਿਖੇ ਕੌਮੀ ਵੋਟਰ ਦਿਵਸ ਮਨਾਇਆ

ਸੁਖਸਾਲ, 25 ਜਨਵਰੀ (ਧਰਮ ਪਾਲ)-ਮੁੱਖ ਚੋਣ ਕਮਿਸ਼ਨ ਪੰਜਾਬ ਵਲੋਂ ਵਰਚੂਅਲ ਕਾਨਫ਼ਰੰਸ ਰਾਹੀਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕੇਸ਼ਵ ਗੋਇਲ ਉਪ ਮੰਡਲ ਮੈਜਿਸਟਰੇਟ ਕਮ-ਈ. ਆਰ. ਓ (49-ਅਨੰਦਪੁਰ ਸਾਹਿਬ) ਦੀ ਅਗਵਾਈ ਹੇਠ ਸੁਪਰਵਾਈਜ਼ਰ ਸੋਹਣ ਸਿੰਘ ਚਾਹਲ ਨੇ ਆਪਣੇ ...

ਪੂਰੀ ਖ਼ਬਰ »

ਬੈਂਸ ਸ੍ਰੀ ਨੈਣਾ ਦੇਵੀ ਹੋਏ ਨਤਮਸਤਕ

ਢੇਰ, 25 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਪਰਿਵਾਰ ਤੇ ਸਾਥੀਆਂ ਸਮੇਤ ਮੱਥਾ ਟੇਕਣ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਵਲੋਂ ਗਰਦਲਾ ਅਟਾਰੀ ਅਤੇ ਤਾਜਪੁਰਾ ਪਿੰਡਾਂ 'ਚ ਚੋਣ ਪ੍ਰਚਾਰ

ਬੁੰਗਾ ਸਾਹਿਬ, 25 ਜਨਵਰੀ (ਸੁਖਚੈਨ ਸਿੰਘ ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ. ਪੀ. ਸਿੰਘ ਨੇ ਗਰਦਲਾ ਅਟਾਰੀ ਤੇ ਤਾਜਪੁਰਾ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਕੌਮੀ ਵੋਟਰ ਦਿਵਸ

ਰੂਪਨਗਰ, 25 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਨੌਜਵਾਨਾਂ ਨੂੰ ਚੋਣਾਂ 'ਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ...

ਪੂਰੀ ਖ਼ਬਰ »

ਰਾਣਾ ਕੇ.ਪੀ. ਵਲੋਂ ਪਿੰਡ ਕੋਟਲਾ ਪਾਵਰ ਹਾਊਸ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 25 ਜਨਵਰੀ (ਪੱਤਰ ਪ੍ਰੇਰਕ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ. ਪੀ. ਸਿੰਘ ਨੇ ਪਿੰਡ ਕੋਟਲਾ ਪਾਵਰ ਹਾਊਸ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਰਾਣਾ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX