ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹੇ 'ਚ ਵਰਤੀ ਗਈ ਚੌਕਸੀ ਦੇ ਚੱਲਦਿਆਂ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਨਸ਼ੇ ਤੇ ਅਸਲੇ ਆਦਿ ਦੀ ਸਮਗਲਿੰਗ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਵਿਦੇਸ਼ੀ ਅਸਲ, ਗੋਲੀ ਸਿੱਕਾ ਤੇ ਜਾਅਲੀ ਕਰੰਸੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਹੱਦੀ ਖੇਤਰ ਵਿਚ ਚਲਾਏ ਵਿਸ਼ੇਸ਼ ਅਭਿਆਨ ਤਹਿਤ ਗਠਿਤ ਟੀਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ੲ.ੇ ਸਟਾਫ਼ ਦੇ ਸਬ ਇੰਸਪੈਕਟਰ ਤਾਰਾ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹੱਦ ਰਕਬਾ ਪਿੰਡ ਮਧਰੇ ਰੇਲਵੇ ਫਾਟਕ ਹੁਸੈਨੀਵਾਲਾ ਰੋਡ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ਼ ਵਿੰਦੀ, ਟੇਕ ਚੰਦ ਤੇ ਉਸ ਦਾ ਪੁੱਤਰ ਵਿਕਰਮ ਅਤੇ ਅਰੁਣ ਭੱਟੀ ਆਦਿ ਨੇ ਮਿਲ ਕੇ ਗਰੋਹ ਬਣਾਇਆ ਹੋਇਆ ਹੈ ਅਤੇ ਇਹ ਪਾਕਿਸਤਾਨੀ ਸਮਗਲਰਾਂ ਤੋਂ ਅਸਲਾ, ਜਾਅਲੀ ਕਰੰਸੀ ਤੇ ਹੈਰੋਇਨ ਇੱਧਰ ਮੰਗਵਾਉਂਦੇ ਹਨ ਅਤੇ ਚੋਰੀ ਦੇ ਵਾਹਨਾਂ ਉੱਪਰ ਜਾਅਲੀ ਨੰਬਰ ਲਗਾ ਕੇ ਨਸ਼ੇ ਦੀ ਸਮਗਲਿੰਗ ਕਰਦੇ ਹਨ, ਜੋ ਅੱਜ ਵੀ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ, ਅਸਲਾ ਤੇ ਜਾਅਲੀ ਕਰੰਸੀ ਲੈ ਕੇ ਫ਼ਿਰੋਜ਼ਪੁਰ ਵੱਲ ਨੂੰ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵਲੋਂ ਪਿੰਡ ਬਾਰੇ ਕੇ ਲਿੰਕ ਰੋਡ 'ਤੇ ਸੂਏ ਦੇ ਪੁਲ 'ਤੇ ਨਾਕਾਬੰਦੀ ਕਰਕੇ ਵਿਕਰਮ ਪੁੱਤਰ ਟੇਕ ਚੰਦ ਤੇ ਅਰੁਣ ਭੱਟੀ ਪੁੱਤਰ ਮੰਗਲ ਸਿੰਘ ਵਾਸੀਆਨ ਪਿੰਡ ਬਾਰੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸਮੇਤ ਮਾਰੂਤੀ ਕਾਰ ਕਾਬੂ ਕਰਕੇ ਉਨ੍ਹਾਂ ਕੋਲੋਂ 80 ਹਜ਼ਾਰ ਰੁਪਏ ਜਾਅਲੀ ਭਾਰਤੀ ਕਰੰਸੀ, ਚੀਨ ਦਾ ਬਣਿਆ ਇਕ ਪਿਸਤੌਲ 30 ਬੋਰ ਸਮੇਤ 25 ਜਿੰਦਾ ਰੌਂਦ, 5 ਮੋਬਾਈਲ ਫ਼ੋਨ, ਇਕ ਡੋਂਗਲ, 400 ਫੁੱਟ ਰੱਸਾ ਪਲਾਸਟਿਕ ਬਰਾਮਦ ਕੀਤਾ, ਜਦਕਿ ਇਨ੍ਹਾਂ ਦੇ ਦੋ ਸਾਥੀ ਬਲਵਿੰਦਰ ਸਿੰਘ ਉਰਫ਼ ਵਿੰਦੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਤੇ ਟੇਕ ਚੰਦ ਪੁੱਤਰ ਗੁਲਜ਼ਾਰ ਵਾਸੀ ਪਿੰਡ ਬਾਰੇ ਕੇ ਮੋਟਰਸਾਈਕਲ 'ਤੇ ਭੱਜਣ ਵਿਚ ਸਫ਼ਲ ਹੋ ਗਏ | ਐੱਸ.ਐੱਸ.ਪੀ. ਨੇ ਦੱਸਿਆ ਕਿ ਫੜੇ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਕ ਵਾਰ ਪਹਿਲਾਂ ਵੀ ਅਸਲਾ ਅਤੇ 3-4 ਵਾਰ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਮੰਗਵਾਈ ਹੈ ਅਤੇ ਬੀਤੀ ਰਾਤ ਵੀ ਪਾਕਿਸਤਾਨ ਤੋਂ ਮੰਗਵਾਈ 6 ਕਿੱਲੋ ਹੈਰੋਇਨ ਦੀ ਖੇਪ ਭੱਜਣ ਵਾਲੇ ਬਲਵਿੰਦਰ ਸਿੰਘ ਤੇ ਟੇਕ ਚੰਦ ਦੇ ਕਿਟ ਬੈਗ ਵਿਚ ਸੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ ਟੇਕ ਚੰਦ ਦੇ ਘਰੋਂ 3 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਮਨਵਿੰਦਰ ਸਿੰਘ ਕਪਤਾਨ ਪੁਲਿਸ (ਇੰਨਵੈ:), ਜਗਦੀਸ਼ ਕੁਮਾਰ ਉਪ ਕਪਤਾਨ ਪੁਲਿਸ, ਇੰਸਪੈਕਟਰ ਜਗਦੀਸ਼ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵੀ ਮੌਜੂਦ ਸਨ |
ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-12ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਦਾ ਵੀਡੀਓ ਸੰਦੇਸ਼ ਵੀ ਸੁਣਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਗਿਰਿਸ਼ ...
ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਕਾਂਗਰਸ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕੁੱਦਦਿਆਂ ਸੂਬਾਈ ਕਾਂਗਰਸੀ ਆਗੂ ਹਰਜਿੰਦਰ ਸਿੰਘ ਬਿੱਟੂ ਸਾਂਘਾ ਵਲੋਂ ...
ਜ਼ੀਰਾ, 25 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸ਼ੋ੍ਰਮਣੀ ਪੰਥ ਅਕਾਲੀ ਦਸਮੇਸ਼ ਖ਼ਾਲਸਾ ਦਲ ਸਭਾ (ਰਜਿ:) ਵਲੋਂ ਜ਼ੀਰਾ ਨੇੜਲੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੇ ਗੁਰਦੁਆਰਾ ਗੁਰੂ ਤੇਗ਼ ਬਹਾਦਰ ਜੀਵਨ ਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਤਿੰਨ ਲੜਕੀਆਂ ਦੇ ...
ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵਲੋਂ ਹਲਕੇ ਦੇ ਪਿੰਡ ਕਿਲਚੇ, ਹਸਤੀ ਵਾਲਾ, ਬੱਗੇ ਕੇ ਪਿੱਪਲ, ਸ਼ਾਹਦੀਨ ਵਾਲਾ, ਸਾਦਾ ਮੌਜ਼ਾ ਆਦਿ ਦਾ ਦੌਰਾ ਕਰਕੇ ਲੋਕਾਂ ਦੀਆਂ ...
ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਗਿਰਿਸ਼ ਦਯਾਲਨ ਨੇ ਭਾਰਤੀ ਚੋਣ ਕਮਿਸ਼ਨ ਦੇ ਐਕਸਪੈਂਡੀਚਰ ਆਬਜ਼ਰਵਰਜ਼ ਨਾਲ ਵਰਚੂਅਲ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ...
ਜ਼ੀਰਾ, 25 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਤਹਿਸੀਲ ਦੇ ਪਿੰਡ ਲੌਂਗੋਦੇਵਾ ਵਿਖੇ ਸਥਿਤ ਇਕ ਡੇਅਰੀ ਮਾਲਕ ਦੇ ਗੱਲੇ ਵਿਚੋਂ ਚੋਰ ਮੋਬਾਈਲ ਫ਼ੋਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਹਰੀ ਸਿੰਘ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਵਿਚ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...
ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)-ਫ਼ਿਰੋਜਪੁਰ ਹਲਕੇ ਦੇ ਸਰਹੱਦੀ ਖੇਤਰਾਂ ਵਿਚ ਵੋਟਰਾਂ ਉੱਪਰ ਮਜ਼ਬੂਤ ਪਕੜ ਰੱਖਣ ਵਾਲੇ ਸਾਬਕਾ ਭਾਜਪਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਧਰਮ ਨਿਰਪੱਖ ਪਾਰਟੀ ਵਜੋਂ ਜਾਣੀ ਜਾਂਦੀ ਕਾਂਗਰਸ ਸੂਬੇ ਦੇ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂਅ 'ਤੇ ਵੰਡ ਕੇ ਵੋਟਾਂ ਦਾ ਧਰੁਵੀਕਰਨ ਕਰ ਰਹੀ ਹੈ, ਜੋ ਕਿ ਪੰਜਾਬ ਦੀ ਅਮਨ ਸ਼ਾਂਤੀ ਵਾਸਤੇ ਚੰਗੀ ਗੱਲ ਨਹੀਂ ਹੈ | ਇਨ੍ਹਾਂ ...
ਮਮਦੋਟ, 25 ਜਨਵਰੀ (ਸੁਖਦੇਵ ਸਿੰਘ ਸੰਗਮ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਮੌਜੂਦਾ ਸਰਪੰਚ ਪ੍ਰਗਟ ਸਿੰਘ ਤੇ ਸਮੁੱਚੀ ਗ੍ਰਾਮ ਪੰਚਾਇਤ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ 'ਤੇ ਹਲਕਾ ਉਮੀਦਵਾਰ ਜੋਗਿੰਦਰ ਸਿੰਘ ...
ਖੋਸਾ ਦਲ ਸਿੰਘ, 25 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ, ਜਦੋਂ ਨਜ਼ਦੀਕੀ ਪਿੰਡ ਗੋਗੋਆਣੀ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਬਲਰਾਜ ...
ਲੱਖੋ ਕੇ ਬਹਿਰਾਮ, 25 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪੱਤੀ ਲਾਇਲਪੁਰੀਆ ਦੇ ਸਰਪੰਚ ਸ਼ਰਮੈਲ ਸਿੰਘ ਹੁੰਦਲ, ਗੁਰਤੇਜ ਸਿੰਘ ਹੁੰਦਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਤਰ੍ਹਾਂ ਹੀ ਬਾਬਾ ਜੀਵਨ ਸਿੰਘ ...
ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ 'ਆਪ' ਦੀ ਟਿਕਟ ਠੁਕਰਾ ਕੇ ਕਾਂਗਰਸ 'ਚ ਸ਼ਾਮਿਲ ਹੋਏ ਤੇ ਟਿਕਟ ਦੇ ਪ੍ਰਮੱੁਖ ਦਾਅਵੇਦਾਰ ਆਸ਼ੂ ਬਾਂਗੜ ਨੇ ਕਾਂਗਰਸ ਵਰਕਰਾਂ ਨਾਲ ...
ਕੁੱਲਗੜ੍ਹੀ, 25 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਯਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਕਰਮੂਵਾਲਾ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਆਮ ...
ਜ਼ੀਰਾ, 25 ਜਨਵਰੀ (ਮਨਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਨੂੰ ਹਲਕਾ ਜ਼ੀਰਾ 'ਚ ਉਸ ਸਮੇਂ ਝਟਕਾ ਲੱਗਾ, ਜਦ ਵਾਰਡ ਨੰਬਰ-10 ਤੋਂ ਕਾਂਗਰਸ ਪਾਰਟੀ ਵਲੋਂ ਐੱਮ. ਸੀ. ਰਹੇ ਹਰਪ੍ਰੀਤ ਕੌਰ ਪਤਨੀ ਕਮਲਜੀਤ ਸਿੰਘ ਸਹੋਤਾ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਡਾ: ਨਿਰਵੈਰ ਸਿੰਘ ...
ਆਰਿਫ਼ ਕੇ, 25 ਜਨਵਰੀ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਵਲੋਂ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਸਮੇਤ ਪਿੰਡ ਫਰੀਦੇਵਾਲਾ ਵਿਖੇ ਚੋਣ ਜਲਸੇ ਨੂੰ ਸੰਬੋਧਨ ...
ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਬਲਾਕ ਦੇ ਪਿੰਡ ਪੀਰ ਮੁਹੰਮਦ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੇ ਇਕੱਠ ਅਤੇ ਮੋਹਤਬਾਰ ਵਿਅਕਤੀਆਂ ਵਲੋਂ ਸ਼੍ਰੋਮਣੀ ...
ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਹਰਪਾਲ ਬੇਦੀ ਨੇ ਕਿਹਾ ਕਿ 2017 ਵਿਚ ਕਾਂਗਰਸ ਨੇ ਆਪਣੀ ਸਰਕਾਰ ...
ਕੁੱਲਗੜ੍ਹੀ, 25 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਰਜਨੀਸ਼ ਦਹੀਯਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਨਾਜੂ ਸ਼ਾਹ ਤੋਂ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ...
ਮਮਦੋਟ, 25 ਜਨਵਰੀ (ਸੁਖਦੇਵ ਸਿੰਘ ਸੰਗਮ)-ਆਗਾਮੀ ਚੋਣਾਂ 'ਚ ਜੋਗਿੰਦਰ ਸਿੰਘ ਜਿੰਦੂ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਜਿੱਤ ਹਾਸਲ ਕਰਨਗੇ | ਇਹ ਦਾਅਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੇ ਹੱਕ ਵਿਚ ਮਮਦੋਟ ਦੇ ...
ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਬੋਹੜੀਆ ਦੇ 15 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ | ਅਕਾਲੀ ਦਲ 'ਚ ਸ਼ਾਮਿਲ ਹੋਏ ਕੱਲੇ ਵਾਲਾ ਦੇ ਡੱਬੂ ਸਰਪੰਚ, ਗੁਰਬਖਸ਼ ਸਿੰਘ ਸਰਪੰਚ ਬੋਹੜੀਆ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਰਾਂਝਾ ...
ਆਰਿਫ਼ ਕੇ, 25 ਜਨਵਰੀ (ਬਲਬੀਰ ਸਿੰਘ ਜੋਸਨ)-ਪੰਜਾਬ ਦੇ ਵੋਟਰਾਂ ਤੋਂ ਵੋਟਾਂ ਬਟੋਰਨ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ, ਜਿਨ੍ਹਾਂ ਦੀਆਂ ਗੱਲਾਂ ਵਿਚ ਲੋਕ ਇਸ ਵਾਰ ਨਹੀਂ ਆਉਣਗੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...
ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਮੁੱਖ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਫ਼ਿਰੋਜ਼ਪੁਰ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੈਸ਼ਨਲ ਐਵਾਰਡੀ ...
ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਦੀਆਂ ਨਾਮਜ਼ਦਗੀਆਂ ਸਬੰਧੀ ਅੱਜ ਪਹਿਲੇ ਦਿਨ ਵਿਧਾਨ ਸਭਾ ਹਲਕਾ-078, ਗੁਰੂਹਰਸਹਾਏ ਅੰਦਰ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ | ਇਹ ਜਾਣਕਾਰੀ ਦਿੰਦਿਆ ਰਿਟਰਨਿੰਗ ...
ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੈਰ ਪਸਾਰਦੇ ਹੋਏ 94 ਹੋਰ ਵਿਅਕਤੀ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ...
ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-ਵਿਧਾਨ ਸਭਾ ਦੀਆਂ ਚੋਣਾਂ ਲਈ ਲਏ ਜਾ ਰਹੇ ਨਾਮਜ਼ਦਗੀ ਪੱਤਰ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਗਿਰੀਸ਼ ਦਯਾਲਨ ਨੇ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦਾ ਗ਼ੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਉੱਪਰ ਨਾਰਕੋਟਿਕ ਕੰਟਰੋਲ ਸੈੱਲ ਵਲੋਂ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਨੂੰ ਮੈਡੀਕਲ ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ...
ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆਂ ਸ਼ਾਮਿਲ ਹੋਏ | ਇਸ ਮੌਕੇ ਸ੍ਰੀ ਵਾਲੀਆਂ, ਮੌਜੂਦ ਸਟਾਫ਼ ਤੇ ਹੋਰ ਹਾਜ਼ਰ ...
ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ 'ਚ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਸੈਕਟਰੀ ਦੇਵ ਸਮਾਜ ਦੀ ਛਤਰ-ਛਾਇਆ ਹੇਠ ਦੇਵ ਸਮਾਜ ਅਧਿਐਨ ਕੇਂਦਰ ਵਲੋਂ ਆਨਲਾਈਨ ਮਾਤ-ਪਿਤਾ ਸੰਤਾਨ ਦਿਵਸ ਮਨਾਇਆ ਗਿਆ | ਕਾਰਜਕਾਰੀ ...
ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਪੰਜਾਬ 'ਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਐੱਸ.ਡੀ.ਐੱਮ. ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਗੁਰੂਹਰਸਹਾਏ ਹਲਕੇ ਲਗਾਤਾਰ ਵੱਖ-ਵੱਖ ਜਗ੍ਹਾ 'ਤੇ ਵੋਟਰ ...
ਮੁੱਦਕੀ, 31 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਕੁਲਵੰਤ ਰਾਏ ਕਟਾਰੀਆ ਵਲੋਂ ਆਪਣੇ ਸਮਰਥਕਾਂ ਨਾਲ ਚੋਣਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿਚ ਪਿੰਡਾਂ ਦੇ ਕਾਂਗਰਸੀ ਪੰਚਾਂ, ਸਰਪੰਚਾਂ ਤੇ ਭਾਰੀ ਗਿਣਤੀ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਵਲੋਂ ...
ਜ਼ੀਰਾ, 25 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨੂੰ ਲੁੱਟਣ ਵਾਲੀ ਕਾਂਗਰਸ ਪਾਰਟੀ ਨੇ ਲੋਕ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਖ਼ੁਦ ਇਸ ਦੇ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਇਨ੍ਹਾਂ ਦੇ ਰਿਸ਼ਤੇਦਾਰਾਂ ਨੇ ਪੰਜਾਬ ਨੂੰ ਰੱਜ ...
ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਦਿਹਾਤੀ ਹਲਕੇ ਦੇ ਨੌਜਵਾਨ ਸ਼ਮਸ਼ੇਰ ਸਿੰਘ ਭਾਵੜਾ ਤੇ ਗੁਰਮੀਤ ਸਿੰਘ ਭਾਵੜਾ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਦਿਹਾਤੀ ਹਲਕੇ ਤੋਂ ਉਮੀਦਵਾਰ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਹਿੰਦੂ ਧਰਮ ਬਾਰੇ ਗ਼ਲਤ ਬਿਆਨਬਾਜ਼ੀ ਕਰਨ ਦੇ ਰੋਸ ਵਜੋਂ ਇੱਥੋਂ ਦੇ ਹਿੰਦੂ ਸੰਗਠਨਾਂ ਵਲੋਂ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਯੁਵਾ ਭਾਜਪਾ ਆਗੂ ਹਰਿੰਦਰ ਕੁੱਲ ਵਲੋਂ ...
ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਮੀਤ ਸਿੰਘ ਮੋਠਾਂਵਾਲਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਚੌਂਕ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਤੇ ਪੇਸ਼ ਹੋਏ ਤੇ ਸਰਬਸੰਮਤੀ ਨਾਲ ਪਾਸ ਕੀਤੇ ...
ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)-ਭਾਜਪਾ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ੁਰੂ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦੇ ਪਿੰਡ ਸੈਦੇ ਕੇ ਦੇ ਨਿਵਾਸੀ ਭਾਜਪਾ ਵਿਚ ...
ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਨਵਾਂ ਪੁਰਬਾ ਦੀ ਲੀਡਰਸ਼ਿਪ ਦੀ ਪ੍ਰੇਰਨਾ ਸਦਕਾ ਪਿੰਡ ਦੇ 15 ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਸਵਾਗਤ ...
ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)-ਹਰਮਿੰਦਰ ਸਿੰਘ ਭੁੱਲਰ ਤੇ ਸ਼ਹਿਰੀ ਵਿਧਾਨ ਸਭਾ ਦੀ ਬਿਹਤਰੀ ਲਈ ਗਠਿਤ 51 ਮੈਂਬਰੀ ਕਮੇਟੀ ਨੇ 'ਆਪ' ਉਮੀਦਵਾਰ ਰਣਬੀਰ ਸਿੰਘ ਭੁੱਲਰ ਨੂੰ ਸਮਰਥਨ ਦਿੰਦੇ ਹੋਏ ਰਿਕਾਰਡ ਤੋੜ ਵੋਟਾਂ ਨਾਲ ਜੇਤੂ ਬਣਾਉਣ ਦਾ ਦਾਅਵਾ ਕੀਤਾ, ...
ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਖ਼ਵਾਜਾ ਖੜਕ ਦੇ ਮੈਂਬਰ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਸੁਰਜੀਤ ਸਿੰਘ ...
ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਉਸ ਸਮੇਂ ਬਲ ਮਿਲਿਆ, ਜਦ ਪਿੰਡ ਬਸਤੀ ਨਾਨਕਪੁਰਾ ਦੇ ਦੋ ਦਰਜਨ ਤੋਂ ਵੱਧ ਪਰਿਵਾਰਾਂ ਵਲੋਂ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ...
ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੂੰ ਹਲਕੇ ਦੇ ਲੋਕਾਂ ਵਲੋਂ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜਮਾਲਗੜ੍ਹ ਦੇ ਕਈ ...
ਫ਼ਿਰੋਜ਼ਸ਼ਾਹ, 25 (ਸਰਬਜੀਤ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਪਿੰਡ ਖ਼ਵਾਜਾ ਖੜਕ 'ਚ ਪਿੰਡ ਦੀ ਅਕਾਲੀ ਲੀਡਰਸ਼ਿਪ ਦੇ ਸਹਿਯੋਗ ਤੇ ...
ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਘਾਗਾਂ ਕਲਾਂ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਸਮੇਤ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋਏ | ਅਕਾਲੀ ਦਲ 'ਚ ਸ਼ਾਮਿਲ ਹੋਏ ਦਲਜੀਤ ਸਿੰਘ ਮੈਂਬਰ ਮਾਰਕੀਟ ਕਮੇਟੀ, ਮਨਦੀਪ ਸਿੰਘ, ਸੁਖਚੈਨ ...
ਖੋਸਾ ਦਲ ਸਿੰਘ, 25 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਨੂੰ ਦੁਬਾਰਾ ਫੇਰ ਤੋਂ ਪੈਰਾਂ ਸਿਰ ਖੜ੍ਹਾ ਕਰਨ ਲਈ ਅਤੇ ਤਰੱਕੀ ਦੇ ਰਾਹ ਪਾਉਣ ਲਈ ਇਸ ਵਾਰ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਆਉਣੀ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX