ਤਲਵੰਡੀ ਸਾਬੋ, 25 ਜਨਵਰੀ (ਰਵਜੋਤ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਲਾਬੀ ਸੁੰਡੀ ਕਰਨ ਖਰਾਬ ਹੋਏ ਨਰਮੇ ਦਾ ਮੁਆਵਜ਼ੇ ਨੂੰ ਲੈਣ ਲਈ ਐੱਸ.ਡੀ.ਐੱਮ. ਦਫ਼ਤਰ ਤਲਵੰਡੀ ਸਾਬੋ ਮੂਹਰੇ ਲਗਾਏ ਗਏ ਧਰਨੇ ਦੇ ਛੇਵੇਂ ਦਿਨ ਅੱਜ ਪ੍ਰਸ਼ਾਸਨ ਨੇ ਕਿਸਾਨਾਂ ਦੀ ਮੰਗ ਮੰਨਦਿਆਂ ਮੁਆਵਜ਼ਾ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਪਾਉਣੀ ਸ਼ੁਰੂ ਕਰ ਦਿੱਤੀ ਹੈ | ਜਿਸਦੇ ਚਲਦਿਆਂ ਕਿਸਾਨਾਂ ਨੇ ਧਰਨਾ ਫਿਲਹਾਲ ਸਮਾਪਤ ਕਰ ਦਿੱਤਾ ਹੈ ਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ 30 ਜਨਵਰੀ ਤਕ ਸਾਰਾ ਮੁਆਵਜ਼ਾ ਨਾ ਦਿੱਤਾ ਤਾਂ ਫਿਰ ਤੋਂ ਧਰਨਾ ਲਾਇਆ ਜਾਵੇਗਾ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਦਰਸ਼ਨ ਸਿੰਘ ਮਾਇਸਰਖਾਨਾ ਨੇ ਕਿਹਾ ਕਿ ਸਰਕਾਰ ਵਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਨਹੀਂ ਮਿਲ ਰਹੀ ਸੀ, ਜਿਸਦੇ ਚਲਦਿਆਂ 20 ਜਨਵਰੀ ਤੋਂ ਐਸ.ਡੀ.ਐਮ ਦੇ ਦਫ਼ਤਰ ਮੂਹਰੇ ਧਰਨਾ ਚੱਲ ਰਿਹਾ ਸੀ ਤੇ ਅੱਜ ਛੇਵੇਂ ਦਿਨ ਪ੍ਰਸ਼ਾਸਨ ਨੇ ਝੁਕਦਿਆਂ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਤਲਵੰਡੀ ਸਾਬੋ ਦੇ ਕਣਕਵਾਲ ਪਿੰਡ ਵਿਚ 44 ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ੇ ਦੇ ਰੁਪਏ ਆ ਗਏ | ਜਿਸਨੂੰ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿਚ ਪਿੰਡ 'ਚ ਜਾ ਕੇ ਕਿਸਾਨ ਦੇ ਖਾਤਿਆਂ ਵਿਚ ਮੁਆਵਜ਼ਾ ਆਉਣ ਬਾਰੇ ਤਫਤੀਸ਼ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ 10 ਪਿੰਡਾਂ ਵਿਚ ਹੋਰ ਮੁਆਵਜ਼ਾ ਪਾਇਆ ਜਾਵੇਗਾ | ਜਗਦੇਵ ਸਿੰਘ ਜੋਗੇਵਾਲਾ ਵਲੋਂ ਧਰਨੇ ਦੀ ਸਮਾਪਤੀ ਮੌਕੇ ਕਿਹਾ ਕਿ ਜੇਕਰ 30 ਜਨਵਰੀ ਤੱਕ ਤਲਵੰਡੀ ਸਾਬੋ ਦੇ ਸਾਰੇ ਪਿੰਡਾਂ ਵਿਚ ਮੁਆਵਜ਼ਾ ਨਾ ਪਾਇਆ ਗਿਆ ਤਾਂ ਫਿਰ ਤੋਂ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਬਲਾਕ ਆਗੂ ਬਿੰਦਰ ਜੋਗੇਵਾਲਾ, ਕੁਲਵਿੰਦਰ ਸਿੰਘ ਗਿਆਨਾ, ਮੌੜ ਬਲਾਕ ਦੇ ਆਗੂ ਗੁਰਮੇਲ ਸਿੰਘ ਬਬਲੀ, ਭੋਲਾ ਸਿੰਘ ਮਾੜੀ, ਕਲਕੱਤਾ ਸਿੰਘ ਮਾਣਕ ਖਾਨਾ, ਗੁਰਦੀਪ ਸਿੰਘ ਮਾਈਸਰਖਾਨਾ, ਕਾਲਾ ਸਿੰਘ ਚੱਠੇਵਾਲਾ, ਰਣਜੋਧ ਸਿੰਘ ਮਾਹੀ, ਕਲੱਤਰ ਕਲਾਲਵਾਲਾ ਤੇ ਹੋਰ ਕਿਸਾਨ ਮੌਜੂਦ ਸਨ |
ਲਹਿਰਾ ਮੁਹੱਬਤ, 25 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਨਗਰ ਦੇ ਦੌਲਾ ਪੱਤੀ ਵਾਸੀ ਗੁਰਵਿੰਦਰ ਸਿੰਘ ਗੋਰਾ ਸਕੱਤਰ ਸਹਿਕਾਰੀ ਸਭਾ ਖੇਮੂਆਣਾ ਤੇ ਸੁਖਮੰਦਰ ਸਿੰਘ ਸੇਵਾ ਮੁਕਤ ਲਾਈਨਮੈਨ ਦੇ ਪਿਤਾ ਜੰਗੀਰ ਸਿੰਘ ਤੇ ਮਾਤਾ ਕਰਨੈਲ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ...
ਭਾਈਰੂਪਾ, 25 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ 'ਚ ਸ਼ੋ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਫਿਰ ਵੱਡਾ ਹੁੰਗਾਰਾ ਮਿਲਿਆ ਜਦੋਂ ਕਸਬਾ ਭਾਈਰੂਪਾ ਤੋਂ 137 ਦੇ ਕਰੀਬ ਪਰਿਵਾਰਾਂ ਨੇ ਹਲਕਾ ਰਾਮਪੁਰਾ ਫੂਲ ਤੋਂ ਪਾਰਟੀ ਉਮੀਦਵਾਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਨੰੂ ਮੱਦੇਨਜ਼ਰ ਰੱਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਚੋਣ ਸਰਗਰਮੀਆਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਹਲਕੇ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ...
ਮੌੜ ਮੰਡੀ , 25 ਜਨਵਰੀ (ਗੁਰਜੀਤ ਸਿੰਘ ਕਮਾਲੂ)-ਮੌੜ ਸਹਿਰ ਵਿਚ ਅੱਜ ਉਸ ਸਮੇਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਜਦ ਨਗਰ ਕੌਂਸਲ ਮੌੜ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਸਮੇਤ ਤਿੰਨ ਹੋਰ ਕੌਂਸਲਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੇ ਹੱਕ ਵਿਚ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜ਼ਲ ਨੇ ਚੋਣ ਕਰਦਿਆਂ ਘਰ-ਘਰ ...
ਬੱਲੂਆਣਾ, 25 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿਚ ਵੋਟਾਂ ਮੰਗਣ ਆ ਰਹੇ ਉਸ ਦੇ ਸਮਰਥਕਾਂ ਨੇ ਦਿਓਣ ਨੂੰ ਜਾਂਦਿਆਂ ਜਿਉਂ ਹੀ ਮਨਰੇਗਾ ਮਜ਼ਦੂਰ ਔਰਤਾਂ ਜੋ ਬੇਰੀ ਆਣਾ ਛੱਪੜ ਕੋਲ ਸੜਕ ...
ਬਠਿੰਡਾ, 25 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਕੋਰੋਨਾ ਮਹਾਂਮਾਰੀ ਨਾਲ 2 ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ, ਜਦਕਿ 212 ਨਵੇਂ ਕੇਸ ਆਏ ਹਨ | ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਨਾਲ ਮੌਤ ਦਾ ਸਿਲਸਿਲਾ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹੇ ਦੇ ਬਲਾਕ ਸੰਗਤ ਦੇ ਨਜ਼ਦੀਕੀ ਪਿੰਡ ਕੋਟਗੁਰੂ ਦਾ ਸਧਾਰਨ ਤੇ ਛੋਟਾ ਕਿਸਾਨ ਜਸਵੀਰ ਸਿੰਘ ਖਾਲਸਾ ਕਣਕ, ਝੋਨੇ ਦੀ ਰਵਾਇਤੀ ਖੇਤੀ ਤੋਂ ਹਟਕੇ ਹੁਣ ਕੁਦਰਤੀ ਤਰੀਕੇ ਨਾਲ ਆਰਗੈਨਿਕ ਖੇਤੀ ਜ਼ਰੀਏ ਚੋਖਾ/ਭਰਪੂਰ ਫ਼ਾਇਦਾ ਖੱਟ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਬਠਿੰਡਾ ਅੰਦਰ 26 ਜਨਵਰੀ 2022 (ਦਿਨ ਬੁੱਧਵਾਰ) ...
ਰਾਮਾਂ ਮੰਡੀ, 25 ਜਨਵਰੀ (ਤਰਸੇਮ ਸਿੰਗਲਾ)-ਭਾਵੇਂ ਸਾਬਕਾ ਸ਼ੋ੍ਰਮਣੀ ਅਕਾਲੀ ਦਲ ਅਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਸ਼ਹਿਰ ਅੰਦਰ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਪੋਲ ਸਿਵਲ ਹਸਪਤਾਲ ਦੇ ਮੇਨ ਗੇਟ 'ਚ ਖੜਾ ਮੀਂਹ ਦਾ ਗੰਦਾ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ ਜੋ ਕਿ 1 ਫਰਵਰੀ 2022 ਤੱਕ ਜਾਰੀ ਰਹੇਗਾ | ਇਸ ਸਬੰਧੀ ਵਿਧਾਨ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਆਈ.ਪੀ.ਐੱਸ. ਨੇ ਦੱਸਿਆ ਕਿ ਥਾਣਾ ਥਰਮਲ ਬਠਿੰਡਾ ਵਲੋਂ ਲਾਪਤਾ 2 ਨਾਬਾਲਗ ਲੜਕੀਆਂ ਨੂੰ ਸਿਰਫ਼ 4 ਘੰਟਿਆਂ ਵਿਚ ਸਹੀ ਸਲਾਮਤ ਬਰਾਮਦ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ...
ਰਾਮਾਂ ਮੰਡੀ, 25 ਜਨਵਰੀ (ਤਰਸੇਮ ਸਿੰਗਲਾ)-ਸੀਵਰੇਜ਼ ਓਵਰਫਲੋ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਵਾਰਡ ਨੰਬਰ 15 ਦੇ ਲੋਕਾਂ ਨੇ ਅੱਜ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਮੇਨ ਗਲੀ ਵਿਚ ਖੜਾ ਸੀਵਰੇਜ਼ ਦਾ ਗੰਦਾ ਪਾਣੀ ਵਿਖਾਉਂਦੇ ਹੋਏ ਵਾਰਡ ਦੇ ਲੋਕਾਂ ਨੇ ...
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)-ਦਿੱਲੀ ਦੀ 'ਆਪ' ਸਰਕਾਰ 'ਤੇ ਜਾਣਬੁੱਝ ਕੇ ਸਿੱਖ ਬੰਦੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਲਟਕਾਉਣ ਦੇ ਦੋਸ਼ ਲਾਉਦਿਆਂ ਸਿੱਖ ਜਥੇਬੰਦੀਆਂ ਵਲੋਂ ਭੁੱਲਰ ਦੇ ਹੱਕ ਵਿਚ ਆਰੰਭੇ ਸੰਘਰਸ਼ ਦੀ ਲੜੀ ਵਿਚ ਜਿੱਥੇ ...
ਗੋਨਿਆਣਾ, 25 ਜਨਵਰੀ (ਲਛਮਣ ਦਾਸ ਗਰਗ)-ਇਸ ਵਾਰ ਕਾਂਗਰਸ ਪਾਰਟੀ ਦੇ ਵਿਧਾਇਕ ਲਈ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨੀਆਂ ਬਹੁਤ ਜ਼ਿਆਦਾ ਔਖੀਆਂ ਹੋ ਗਈਆਂ ਹਨ, ਕਿਉਂਕਿ ਹਲਕੇ ਦੇ ਮੌਜੂਦਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦਾ ਬਹੁਤ ਜ਼ਿਆਦਾ ਵਿਰੋਧ ਹੋ ਰਿਹਾ ਹੈ, ਜੋ ਕਿ ...
ਨਥਾਣਾ, 25 ਜਨਵਰੀ (ਗੁਰਦਰਸ਼ਨ ਲੁੱਧੜ)-ਬਾਬਾ ਕਾਲੂ ਨਾਥ ਕ੍ਰਿਕਟ ਕਲੱਬ ਨਥਾਣਾ ਵਲੋਂ ਨਿਰੋਲ ਪੇਂਡੂ ਲੈਦਰ ਕ੍ਰਿਕਟ ਟੂਰਨਾਮੈਂਟ ਨਥਾਣਾ ਦਾ ਪੋਸਟਰ ਜਾਰੀ ਕੀਤਾ ਗਿਆ, ਜਿਸ ਅਨੁਸਾਰ ਇਹ ਟੂਰਨਾਮੈਂਟ 28 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਤੇ ਇਸ ਵਿਚ ਖੇਡ ਮੁਕਾਬਲੇ ...
ਬਾਲਿਆਂਵਾਲੀ, 25 ਜਨਵਰੀ (ਕੁਲਦੀਪ ਮਤਵਾਲਾ)-ਕਾਂਗਰਸ ਸਰਕਾਰ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਤਿ ਨੇੜਲੇ ਰਿਸ਼ਤੇਦਾਰ ਦੇ ਘਰੋਂ ਈ.ਡੀ. ਵਲੋਂ ਕੀਤੀ ਛਾਪੇਮਾਰੀ ਦੌਰਾਨ ਫੜੇ ਗਏ ਕਰੋੜਾਂ ਰੁਪਇਆਂ ਨੇ ਮੁੱਖ ਮੰਤਰੀ ਸਮੇਤ ਸਮੁੱਚੀ ਸਰਕਾਰ ਦਾ ਚਿਹਰਾ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਵਿਖੇ ਦੇਰ ਸ਼ਾਮ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਫੱਤੀ ਵਾਲੀ ਢਾਣੀ ਤੇ ਰੇਗਰ ਬਸਤੀ ਵਿਖੇ ਚੋਣ ਪ੍ਰਚਾਰ ਕਰਦਿਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ...
ਬਠਿੰਡਾ, 25 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਔਰਤਾਂ ਨੇ ਬੇਸ਼ੱਕ ਹਰ ਖੇਤਰ ਵਿਚ ਆਪਣੀ ਤਰੱਕੀ ਦੇ ਝੰਡੇ ਬੁਲੰਦ ਕੀਤੇ ਹਨ ਪਰ ਸਿਆਸਤ ਦੇ ਪਿੜ੍ਹ ਵਿਚ ਅਜੇ ਵੀ ਔਰਤਾਂ ਨੂੰ ਪਿਛਾਂਹ ਹੀ ਰੱਖਿਆ ਜਾਂਦਾ ਹੈ | ਔਰਤਾਂ ਨੂੰ ਬਰਾਬਰ ਦਾ ਦਰਜਾ ਦੇਣ ਦੇ ਢਿੰਡੋਰੇ ਪਿੱਟਣ ...
ਗੋਨਿਆਣਾ, 25 ਜਨਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਲਾਹਣ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਦਾ ਵਿਖੇ ਇਕ ਨਸ਼ਾ ਤੱਸਕਰ ਕੋਲ ਲਾਹਣ ਪਈ ਹੈ, ਜਿਸ ਦੇ ਆਧਾਰਿਤ ਪੁਲਿਸ ਨੇ ਛਾਪਾਮਾਰ ਕੇ ਉਸ ...
ਤਲਵੰਡੀ ਸਾਬੋ 25 ਜਨਵਰੀ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਅੱਜ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਪ੍ਰਭਾਵੀ ਨੁੱਕੜ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ ਅਤੇ ਉਨ੍ਹਾਂ ਦੇ ਸਮੱਰਥਕਾਂ ਵਲੋਂ ਅੱਜ ਸਥਾਨਕ ਸ਼ਹਿਰ ਦੇ ਦੁਕਾਨਦਾਰਾਂ ਕੋਲੋ ਡੋਰ-ਟੂ-ਡੋਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੀ ਗਿਣਤੀ ਵਿਚ ਦਿਨ-ਬ-ਦਿਨ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ, ਇਸੇ ਹੀ ਮੁਹਿੰਮ ਤਹਿਤ ਅੱਜ ਸਥਾਨਕ ਸ਼ਹਿਰ ਦੇ ਸੁਖਚੈਨ ਚੰਦ ...
ਸੰਗਤ ਮੰਡੀ, 25 ਜਨਵਰੀ (ਅੰਮਿ੍ਤਪਾਲ ਸ਼ਰਮਾ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਵੱਲੋਂ ਸੰਗਤ ਮੰਡੀ ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਪੰਚ, ਸਰਪੰਚ ਅਤੇ ਪਾਰਟੀ ਦੇ ...
ਭੁੱਚੋ ਮੰਡੀ, 25 ਜਨਵਰੀ (ਬਿੱਕਰ ਸਿੰਘ ਸਿੱਧੂ)-ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁਚੋ ਖੁਰਦ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਨਾਲ ਸਬੰਧਿਤ ਆਨ ਲਾਈਨ ਸ਼੍ਰੇਣੀ ਰਾਹੀਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ | ਇਸ ਸਭਾ ਵਿਚ ...
ਭਗਤਾ ਭਾਈਕਾ, 25 ਜਨਵਰੀ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਆਕਲੀਆ ਜਲਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਗਾ ਹੁੰਗਾਰਾ ਮਿਲਿਆ, ਜਦੋਂ ਪਿੰਡ ਨਾਲ ਸਬੰਧਿਤ ਬਲਾਕ ਸੰਮਤੀ ਮੈਂਬਰ ਬੀਬੀ ਸਿਮਰਜੀਤ ਕੌਰ ਪਤਨੀ ਬਲਜੀਤ ਸਿੰਘ, ਸਵ: ਕਰਤਾਰ ਸਿੰਘ ਸਾਬਕਾ ...
ਮੌੜ ਮੰਡੀ, 25 ਜਨਵਰੀ (ਗੁਰਜੀਤ ਸਿੰਘ ਕਮਾਲੂ)-ਵਿਧਾਨ ਸਭਾ ਚੋਣਾਂ ਵਿਚ ਅੱਜ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ | ਉਨ੍ਹਾਂ ਵਲੋਂ ਆਪਣੇ ...
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ (ਸੰਸਦ ਮੈਂਬਰ) ਵਲੋਂ ਆਪਣੇ ਗਲੇ ਵਿਚੋਂ ਹਾਰ ਲਾਹ ਕੇ ਉਹੀ ਹਾਰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਡਕਰ ਦੀ ਮੂਰਤੀ ਦੇ ਗਲ 'ਚ ਪਾਉਣ ਸਬੰਧੀ ਵਾਇਰਲ ਹੋਈ ਇਕ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੀ ਪਤਨੀ ਬੀਬਾ ਨਵਪ੍ਰੀਤ ਕੌਰ ਜਟਾਣਾ ਨੇ ਸ਼ਹਿਰ ਰਾਮਾਂ ਮੰਡੀ ਦੇ ਵਾਰਡ ਨੰ 15 ਵਿੱਚ ਆਪਣੇ ਪਤੀ ਲਈ ਵੋਟਾਂ ਮੰਗੀਆਂ | ਇਸ ਮੌਕੇ ਬੀਬਾ ...
ਸੀਂਗੋ ਮੰਡੀ, 25 ਜਨਵਰੀ (ਪਿ੍ੰਸ ਗਰਗ)-ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪੂਰਨ ਸਮਰਥਨ ਮਿਲ ਰਿਹਾ ਹੈ | ਪਿੰਡ ਬਹਿਮਣ ਜੱਸਾ ਸਿੰਘ ਵਾਲਾ ਦੇ ਬਲਕਰਨ ਸਿੰਘ ਅਕਾਲੀ ਆਗੂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ...
ਮਹਿਮਾ ਸਰਜਾ, 25 ਜਨਵਰੀ (ਰਾਮਜੀਤ ਸ਼ਰਮਾ)-ਹਲਕਾ ਭੁੱਚੋ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਦੇਵ ਸਿੰਘ ਆਕਲੀਆਂ ਵਲੋਂ ਪਿੰਡ ਮਹਿਮਾ ਸਰਜਾ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕਿ ਉਹ ਸੰਯੁਕਤ ਸਮਾਜ ਮੋਰਚਾ ਨੂੰ ਵੋਟ ਪਾ ਕੇ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)-ਚੋਣ ਕਮਿਸ਼ਨ ਵਲੋਂ ਗੁਲਾਬੀ ਸੁੰਡੀ ਦੇ ਕਾਰਨ ਖ਼ਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਵੰਡ 'ਤੇ ਰੋਕ ਲਗਾਉਣ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਸਖ਼ਤ ਨਖੇਧੀ ...
ਭਾਗੀਵਾਂਦਰ, 25 ਜਨਵਰੀ (ਮਹਿੰਦਰ ਸਿੰਘ ਰੂਪ)-ਮੌਜੂਦਾ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੱਖ-ਵੱਖ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ...
ਬਠਿੰਡਾ, 25 ਜਨਵਰੀ (ਵੀਰਪਾਲ ਸਿੰਘ)-ਸਥਾਨਕ ਪੁਲਿਸ ਵਲੋਂ ਇੱਕ ਮਹਿਲਾ ਨੂੰ ਚਾਇਨਾ ਡੋਰ ਵੇਚਣ ਦੇ ਮਾਮਲੇ ਵਿਚ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤਫ਼ਤੀਸ਼ ਪੁਲਿਸ ਅਧਿਕਾਰੀ ਤਾਰਾ ਸਿੰਘ ਮੁਤਾਬਿਕ ਮੁਖਬਰੀ ਦੇ ਆਧਾਰ 'ਤੇ ਪਰਸ ਰਾਮ ਨਗਰ ਵਿਖੇ ਕੀਤੀ ...
ਚਾਉਕੇ, 25 ਜਨਵਰੀ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸੰਯੁਕਤ ਸਮਾਜ ਮੋਰਚਾ ਵਲੋਂ ਚੋਣ ਲੜ ਰਹੇ ਉਮੀਦਵਾਰ ਲੱਖਾ ਸਿਧਾਣਾ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ | ਪਿੰਡ ਬੱਲ੍ਹੋ ਵਿਖੇ ...
ਰਾਮਾਂ ਮੰਡੀ, 25 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਜੱਜ਼ਲ ਵਿਖੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਵਰਕਰਾਂ ਸਮੇਤ ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਅਤੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ...
ਬਠਿੰਡਾ, 25 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸੀਰਾ ਸਿੱਧੂ ਦੇ ਯਤਨਾਂ ਸਦਕਾ ਅੱਜ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ, ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਅਕਾਲੀ-ਬਸਪਾ ਗੱਠਜੋੜ ਦੇ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਤੇ ਅਕਾਲੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਵਾਰਡ ਨੰਬਰ 42 ਦੇ ਅਕਾਲੀ ਅਤੇ ਕਾਂਗਰਸ ਪਾਰਟੀ ਦੇ ਸੈਕੜਾਂ ਪਰਿਵਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ ਪਾਰਟੀ 'ਚ ਸ਼ਾਮਲ ਹੋ ਗਏ | ਇਸ ਮੌਕੇ ਉਨ੍ਹਾਂ ਕਿਹਾ ਹੁਣ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਵਿਡ-19 ਕਾਰਣ ਮੌਤ ਹੋ ਜਾਣ ਕਾਰਨ ਮਿ੍ਤਕ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸੀਆ ਦੀਆਂ ਪ੍ਰਤੀ ਬੇਨਤੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ...
ਬਠਿੰਡਾ, 25 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦਾ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦਾ ਮੇਨ ਗੇਟ ਆਪਣੇ ਨਾਮ ਦੇ ਬੋਰਡ ਨੂੰ ਪਿਛਲੇ ਕਈ ਮਹੀਨੇ ਤੋਂ ਤਰਸ ਰਿਹਾ ਹੈ | ਹਸਪਤਾਲ ਦੇ ਬਾਹਰ ਬੋਰਡ ਨਾ ਲੱਗੇ ਹੋਣ ਕਾਰਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਸਭ ...
ਬਠਿੰਡਾ, 25 ਜਨਵਰੀ (ਅਵਤਾਰ ਸਿੰਘ)-ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਦੇ ਇਲਾਕਿਆਂ 'ਚ ਧੁੰਦ ਤੇ ਰਾਤ ਦੇ ਸਮੇਂ ਹੋਈਆਂ ਸੜਕ ਦੁਰਘਟਨਾਵਾਂ ਵਿਚ ਜ਼ਖ਼ਮੀਆਂ ਵਿਚ ਨੌਜਵਾਨ ਸੰਜੀਵ ਪੁੱਤਰ ਮਨੋਜ ਝਾਅ ਵਾਸੀ ਪਰਸ ਰਾਮ ਨਗਰ ਜ਼ਖ਼ਮੀ ਹੋਇਆ | ਇਸ ਤਰ੍ਹਾਂ ਹੀ ਸਥਾਨਕ ਮੁਲਤਾਨੀਆ ...
ਬੱਲੂਆਣਾ, 25 ਜਨਵਰੀ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਨਰੂਆਣਾ ਦੇ ਜਸਵੀਰ ਸਿੰਘ ਪੰਚ, ਜਸਪ੍ਰੀਤ ਸਿੰਘ ਗੋਹਲਾ ਪ੍ਰਧਾਨ ਅਤੇ ਜਗਤਾਰ ਸਿੰਘ ਤਾਰੀ ਦੇ ਸਾਂਝੇ ਉੱਦਮ ਸਦਕਾ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਸਕੂਲ ਬੰਦ ਕਰਵਾ ਕੇ ਬੱਚਿਆਂ ਦੇ ਖਰਾਬ ...
ਬਾਲਿਆਂਵਾਲੀ, 25 ਜਨਵਰੀ (ਕੁਲਦੀਪ ਮਤਵਾਲਾ)-ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨੋਜ ਬਾਲਾ ਬਾਂਸਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਨਗਰ ਪੰਚਾਇਤ ਬਾਲਿਆਂਵਾਲੀ ਦੇ ਇਕਾਈ ਪ੍ਰਧਾਨ ਸੰਜੀਵ ਲੱਕੀ ਨੇ ਆਪਣੇ ਭਰਾ ਦੀਪਕ ...
ਬਠਿੰਡਾ, 25 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਸੀ.ਆਈ.ਏ. ਸਟਾਫ਼-2 ਵਲੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ ਪਿਸਤੌਲ ਦੇਸੀ ਕੱਟਾ 315 ਬੋਰ ਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਹੈ | ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਮੋੜ ਵਿਖੇ ਅਸਲਾ ਐਕਟ ਦੇ ਅਧੀਨ ਕੇਸ ਦਰਜ ...
ਬਠਿੰਡਾ, 25 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਗੁਰੂ ਨਾਨਕ ਪੁਰਾ ਮੁਹੱਲਾ ਰਾਠੌੜ ਬਿਰਾਦਰੀ ਦੇ ਗੁਰਮੀਤ ਸਿੰਘ ਵਲੋਂ ਬੀਤੇ ਦਿਨੀ ਕਾਂਗਰਸ ਦਾ ਸਾਥ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜਦੇ ਹੋਏ ਪਾਰਟੀ 'ਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਗੁਰੂ ਨਾਨਕ ਪੁਰਾ ਮੁਹੱਲਾ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਫ਼ੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਚਾਇਨਾ ਡੋਰ ਵੇਚਣ, ਸਟੋਰ ਤੇ ਵਰਤੋਂ ਕਰਨ ਅਤੇ ਖ਼ਰੀਦਣ 'ਤੇ ਪਾਬੰਦੀ ਲਗਾਉਣ ...
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ 25 ਜਨਵਰੀ ਤੋਂ 1 ਫਰਵਰੀ ਤੱਕ ਸਵੇਰੇ 11 ਵਜੇ ...
ਬਠਿੰਡਾ, 25 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਜ਼ਿਲ੍ਹੇ ਅੰਦਰ 1 ਨਾਮਜ਼ਦਗੀ ਪੱਤਰ ਦਾਖ਼ਲ ਹੋਇਆ ਹੈ | ਇਹ ਨਾਮਜ਼ਦਗੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX