ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ- ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਰਾਜੇਸ਼ ਗੋਰਾ ਪਠੇਲਾ ਜ਼ਿਲ੍ਹਾ ਪ੍ਰਧਾਨ ਭਾਜਪਾ ਦੇ ਚੋਣ ਦਫ਼ਤਰ ਦਾ ਉਦਘਾਟਨ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੇ ਟਕਸਾਲੀ ਆਗੂ ਮੁਰਲੀ ਮਨੋਹਰ ਭਟੇਜਾ ਨੇ ਕੀਤਾ | ਉਦਘਾਟਨ ਦੀ ਰਸਮ ਤੋਂ ਪਹਿਲਾਂ ਹਵਨ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੱਤਪਾਲ ਪਠੇਲਾ ਕੌਂਸਲਰ ਸਮੇਤ ਭਾਜਪਾ ਦੇ ਆਗੂ ਅਤੇ ਵਰਕਰ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਗੋਰਾ ਪਠੇਲਾ ਨੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸ਼ਹਿਰ ਲਈ ਮਾਣ ਦੀ ਗੱਲ ਹੈ ਕਿ ਰਾਸ਼ਟਰੀ ਪਾਰਟੀ ਭਾਜਪਾ ਵਲੋਂ ਮੈਨੂੰ ਉਮੀਦਵਾਰ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਪਿਆਰ ਦਿੱਤਾ ਅਤੇ ਮੇਰੇ ਪਿਤਾ ਨੂੰ 6 ਵਾਰ ਕੌਂਸਲਰ ਬਣਾਇਆ | ਉਨ੍ਹਾਂ ਆਪਣੇ ਸੰਬੋਧਨ ਵਿਚ ਸਭ ਤੋਂ ਪਹਿਲਾਂ ਭਾਜਪਾ ਦੇ ਮੁੱਢਲੇ ਆਗੂਆਂ ਜੋ ਕਿ ਵਿਛੜ ਚੁੱਕੇ ਹਨ, ਨੂੰ ਪ੍ਰਣਾਮ ਕੀਤਾ ਅਤੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਦੀ ਉਂਗਲ ਫੜ੍ਹ ਕੇ ਸਿਆਸਤ ਵਿਚ ਆਏ | ਸ੍ਰੀ ਪਠੇਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਵਿਖੇ ਵੱਡੇ ਰਾਹਤ ਪੈਕੇਜ ਦੇਣ ਲਈ ਆਏ ਸਨ ਪਰ ਬਦਕਿਸਮਤੀ ਕਿ ਚੰਨੀ ਸਰਕਾਰ ਪੰਜਾਬ ਦੇ ਵਿਕਾਸ ਵਿਚ ਰੁਕਾਵਟ ਬਣ ਗਈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਲੋਕ ਭਲਾਈ ਲਈ ਬਹੁਤ ਯੋਜਨਾਵਾਂ ਚਲਾਈਆਂ ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਭੇਜੇ ਪੈਸੇ ਦੀ ਦੁਰਵਰਤੋਂ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਪੀਣ ਵਾਲੇ ਸਾਫ਼ ਪਾਣੀ ਲਈ ਤਰਸ ਰਹੇ ਹਨ ਅਤੇ ਗਲੀਆਂ ਤੇ ਸੜਕਾਂ 'ਤੇ ਸੀਵਰੇਜ ਦਾ ਫ਼ਿਰਦਾ ਪਾਣੀ ਕਾਂਗਰਸ ਅਤੇ ਅਕਾਲੀ ਸਰਕਾਰਾਂ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਰਿਹਾ ਹੈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਰਾਜਨੀਤੀ ਨੂੰ ਵਪਾਰ ਬਣਾ ਦਿੱਤਾ ਹੈ | ਰੇਤਾ ਮਾਫ਼ੀਆ, ਨਸ਼ਾ ਮਾਫ਼ੀਆ, ਕੇਬਲ ਮਾਫ਼ੀਆ ਆਦਿ ਨੇ ਪੰਜਾਬ ਨੂੰ ਬਰਬਾਦ ਕੀਤਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਕਮਲ ਦੇ ਫੁੱਲ ਨੂੰ ਵੋਟ ਦੇਣ, ਤਾਂ ਜੋ ਕੇਂਦਰ ਅਤੇ ਪੰਜਾਬ ਦੀ ਡਬਲ ਇੰਜਣ ਭਾਜਪਾ ਸਰਕਾਰ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲਿਜਾ ਸਕੇ | ਉਨ੍ਹਾਂ ਐਲਾਨ ਕੀਤਾ ਕਿ ਚੋਣ ਤੱਕ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਸੰਦੀਪ ਗਿਰਧਰ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਹੋਣਗੇ | ਇਸ ਮੌਕੇ ਸੰਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਇਸ ਵਾਰ ਕਾਂਗਰਸ, ਅਕਾਲੀ ਦਲ ਅਤੇ 'ਆਪ' ਤੋਂ ਖਹਿੜਾ ਛੁਡਾ ਕੇ ਭਾਜਪਾ ਗੱਠਜੋੜ ਨੂੰ ਕਾਮਯਾਬ ਕੀਤਾ ਜਾਵੇ | ਸਟੇਜ ਸਕੱਤਰ ਦੀ ਸੇਵਾ ਜ਼ਿਲ੍ਹਾ ਜਨਰਲ ਸਕੱਤਰ ਜੀਵਨ ਸ਼ਰਮਾ ਵਲੋਂ ਨਿਭਾਈ ਗਈ | ਇਸ ਸਮੇਂ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ , ਸੱਤਪਾਲ ਪਠੇਲਾ, ਮਾਰਕਿਟ ਕਮੇਟੀ ਦੇ ਸਾਬਕਾ ਵਾਇਸ ਚੇਅਰਮੈਨ ਰਾਜੀਵ ਦਾਬੜਾ, ਅਸ਼ਵਨੀ ਗਿਰਧਰ, ਸੂਬਾ ਕਮੇਟੀ ਮੈਂਬਰ ਲੋਕ ਪਿ੍ਆ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਉੜਾਂਗ, ਮੁਕਤਸਰ ਮੰਡਲ ਦੇ ਪ੍ਰਧਾਨ ਰਣਦੀਪ ਰਾਣਾ ਕਮਰਾ, ਸਤੀਸ਼ ਭਟੇਜਾ, ਰਵਿੰਦਰ ਕਟਾਰੀਆ, ਭੰਵਰ ਲਾਲ ਸ਼ਰਮਾ, ਜਸਵੰਤ ਸਿੰਘ ਸੰਧੂ, ਮਹਿਲਾ ਵਿੰਗ ਦੀ ਪ੍ਰਧਾਨ ਉਰਮਿਲਾ ਦੇਵੀ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਭਗਤ ਸਿੰਘ ਰੁਪਾਣਾ, ਵਿਸ਼ਾਲ ਕਮਰਾ, ਮੁਕੇਸ਼ ਸਤਿਸੰਗੀ, ਦਿਹਾਤੀ ਮੰਡਲ ਪ੍ਰਧਾਨ ਪਾਲਾ ਸਿੰਘ ਖੱਪਿਆਂਵਾਲੀ, ਅਨੁਰਾਗ ਸ਼ਰਮਾ, ਅਸ਼ਵਨੀ ਗੁੰਬਰ, ਪ੍ਰਦੀਪ ਜੈਨ, ਅਮਰੀਕ ਸਿੰਘ ਖੁਰਮੀ, ਡਿੰਪੀ ਗਿਰਧਰ, ਅਮਿਤ ਦਾਬੜਾ, ਅੰਮਿ੍ਤ ਲਾਲ ਖੁਰਾਣਾ, ਸੁਨੀਲ ਗੁੰਬਰ, ਸੀਤਾ ਰਾਮ ਖਟਕ ਮਲੋਟ, ਪ੍ਰੇਮ ਜਾਂਗੜ ਮਲੋਟ, ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਬਾਂਮ, ਪਰਮਜੀਤ ਸ਼ਰਮਾ, ਗੁਰਸੇਵਕ ਸਿੰਘ ਸੇਖੋਂ, ਭੁਪਿੰਦਰ ਸਿੰਘ ਸੇਖੋਂ, ਜਗਤਾਰ ਸਿੰਘ ਰੁਪਾਣਾ, ਗੁਰਮੇਲ ਸਿੰਘ ਕਾਨਿਆਂਵਾਲੀ, ਬਲਦੇਵ ਸਿੰਘ ਲੁਬਾਣਿਆਂਵਾਲੀ, ਬੰਟੀ ਗੋਨਿਆਣਾ, ਸਾਧੂ ਸਿੰਘ ਗੋਨਿਆਣਾ, ਰਣਜੀਤ ਸਿੰਘ ਗੋਨਿਆਣਾ, ਸੋਨੂੰ ਮਦਾਨ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਆਪਣੇ ਕਾਗ਼ਜ਼ ਦਾਖ਼ਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਮੰਡੀ ਲੱਖੇਵਾਲੀ, 25 ਜਨਵਰੀ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਵੱਲੋਂ ਆਪਣੀ ਟੀਮ ਨਾਲ ਬੀਤੀ ਦੇਰ ਸ਼ਾਮ ਪਿੰਡ ਉੜਾਂਗ ਅਤੇ ਬਾਂਮ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਅਤੇ ਕੌਮੀ ਜਥੇਬੰਧਕ ਸਕੱਤਰ ਦੀ ਅਗਵਾਈ ਵਿਚ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ ਚਾਰ ਮਰੀਜ਼ਾਂ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਜ਼ਿਲੇ੍ਹ ਅਧੀਨ ਹੁਣ ਤੱਕ 1211 ...
ਮਲੋਟ, 25 ਜਨਵਰੀ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਮਲੋਟ ਤੋਂ ਸਾਂਝੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਹਲਕੇ ਦੇ ਪਿੰਡਾਂ ਵਿਚ ਚੋਣ ਸਭਾਵਾਂ ਜਾਰੀ ਹਨ | ਇਸੇ ਕੜੀ ਤਹਿਤ ਪਿੰਡ ਝੋਰੜ ਵਿਚ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ...
ਮਲੋਟ, 25 ਜਨਵਰੀ (ਪਾਟਿਲ)-ਕੋਰੋਨਾ ਵੈਕਸੀਨੇਸ਼ਨ ਦੀ ਮੁਹਿੰਮ ਨੂੰ 100 ਫ਼ੀਸਦੀ ਪੂਰਾ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਪੋਲਿਓ ਮੁਹਿੰਮ ਦੀ ਤਰਜ਼ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਵਿਚ ਘਰ-ਘਰ ਜਾ ਕੇ ਕੋਵਿਡ ਟੀਕਾਕਰਨ ਸ਼ੁਰੂ ਕੀਤਾ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਸ੍ਰੀਮਤੀ ਸਵਰਨਜੀਤ ਕੌਰ ਨੇ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਦੇ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ. ਦਫ਼ਤਰ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਧਾਨ ਸਭਾ ਚੋਣਾਂ 2022 ਵਿਚ ਗਠਿਤ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਪ੍ਰੋਫ਼ੈਸਰ ਡਾ: ਰੂਬਲ ਕਨੋਜੀਆ ਵਲੋਂ ਸਿਖਲਾਈ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਕਰਵਾਈਆਂ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਦੇ ਨਿਯਮਾਂ ਦੀ ...
ਲੰਬੀ, 25 ਜਨਵਰੀ (ਮੇਵਾ ਸਿੰਘ)-ਵਿਧਾਨ ਸਭਾ ਚੋਣਾਂ 2022 ਭਾਵੇਂ ਸਾਰੇ ਪੰਜਾਬ ਵਿਚ ਹੋ ਰਹੀਆਂ ਹਨ, ਪ੍ਰੰਤੂ ਪੰਜਾਬ ਦੇ ਮੰਨੇ-ਪ੍ਰਮੰਨੇ ਵਿਧਾਨ ਸਭਾ ਹਲਕਾ ਲੰਬੀ ਦੇ ਚੋਣ ਮੁਕਾਬਲੇ 'ਤੇ ਹਮੇਸ਼ਾ ਦੇਸ਼-ਵਿਦੇਸ਼ ਵਿਚ ਵਸਦੇ ਖ਼ਾਸਕਰ ਪੰਜਾਬੀਆਂ ਦੀ ਨਜ਼ਰ ਵਿਸ਼ੇਸ਼ ਤੌਰ 'ਤੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)-ਦਿ ਗਲੈਡੀਓਲਸ ਸਕੂਲ ਵਿਚ ਗਣਤੰਤਰ ਦਿਵਸ ਮੌਕੇ ਆਨਲਾਈਨ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਮਨੋਹਰ ਗਰਗ, ਮੁੱਖ ਸਕੱਤਰ ਸੋਮ ਗਰਗ ਅਤੇ ਸੁਨੀਤਾ ਗਰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਪ੍ਰੋਗਰਾਮ ...
ਮਲੋਟ, 25 ਜਨਵਰੀ (ਪਾਟਿਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਮੋਦ ਸਿੰਗਲਾ ਐੱਸ.ਡੀ.ਐੱਮ. ਕਮ ਚੋਣ ਰਜਿਸਟ੍ਰੇਸ਼ਨ ਅਫ਼ਸਰ ਮਲੋਟ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਸੀ.ਆਰ.ਸੀ. ਬਿਲਡਿੰਗ ਮਿਮਿਟ ਕਾਲਜ ਵਿਖੇ ਮਨਾਇਆ ਗਿਆ, ਜਿਸ ਵਿਚ ਭਾਰਤ ਸਰਕਾਰ ਦੀਆਂ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਿਰਸੇ ਦੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਵਲੋਂ ਆਪਣੀਆਂ ਲਿਖੀਆਂ ਕਿਤਾਬਾਂ 'ਵਿਰਸੇ ਦੀ ਖ਼ੁਸ਼ਬੋ', 'ਵਿਰਸੇ ਦੀ ਸੌਗਾਤ', 'ਵਿਰਸੇ ਦੀਆਂ ਪੌਣਾਂ', 'ਪੰਜਾਬੀ ਵਿਰਸੇ ਦੀਆਂ ਅਨਮੁੱਲੀਆਂ ਯਾਦਾਂ' ਅਤੇ 'ਸਾਡਾ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਤਰਕਸ਼ੀਲਤਾ, ਸਾਹਿਤਕ ਗਤੀਵਿਧੀਆਂ ਤੇ ਅਧਿਆਪਨ ਦੇ ਖੇਤਰ ਵਿਚ ਮੋਹਰੀ ਰੋਲ ਨਿਭਾ ਰਹੇ ਕਲਮਕਾਰ ਰਾਮ ਸਵਰਨ ਲੱਖੇਵਾਲੀ ਦੂਰਦਰਸ਼ਨ ਜਲੰਧਰ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਾਹਿਤ ਸਭਾ ਦੇ ...
ਰੁਪਾਣਾ, 25 ਜਨਵਰੀ (ਜਗਜੀਤ ਸਿੰਘ)-ਸੜਕ ਹਾਦਸੇ ਦੌਰਾਨ ਇੱਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਮਲਜੀਤ ਕੌਰ ਪਤਨੀ ਗੁਰਸ਼ਰਨ ਸਿੰਘ ਵਾਸੀ ਰੁਪਾਣਾ ਜੋ ਕਿ ਆਪਣੇ ਬੇਟੇ ਅਰਸ਼ਦੀਪ ਸਿੰਘ ਨੂੰ ਨਾਲ ਲੈ ਕੇ ਆਪਣੀ ਨਜ਼ਦੀਕੀ ਰਿਸ਼ਤੇਦਾਰੀ 'ਚੋਂ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਕੋਮਲ ਨਿਗਮ ਦੀ ਅਗਵਾਈ ਹੇਠ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ:) ਵਲੋਂ ਨੈਸ਼ਨਲ ਵੋਟਰ ਦਿਵਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਡੀ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਜਸਵਿੰਦਰ ਸਿੰਘ ਸੂਬਾ ਆਗੂ ਦੀ ਅਗਵਾਈ ਹੇਠ ਇੱਥੇ ਵਾਟਰ ਵਰਕਸ ਕੰਪਲੈਕਸ ਕੋਟਕਪੂਰਾ ਰੋਡ ਵਿਖੇ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)-ਮਾਰਕਿਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਅਤੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਧਾਇਕ ਕੰਵਰਜੀਤ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਹਰਮਹਿੰਦਰ ਪਾਲ)-ਬਲੱਡ ਮੋਟੀਵੇਟਰ ਮੇਲਵਿਨ ਥਾਮਸ ਦਾ ਸ੍ਰੀ ਮੁਕਤਸਰ ਸਾਹਿਬ ਪਹੰੁਚਣ 'ਤੇ ਇਨਸਾਨੀਅਤ ਬਲੱਡ ਸੇਵਾ ਅਤੇ ਵੈੱਲਫੇਅਰ ਕਲੱਬ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੁਸਾਇਟੀ ਦੇ ਨਿਤਿਸ਼ ਝਾਂਬ, ਹਨੀ ਖੁੰਗਰ, ਸੁਸ਼ਾਂਤ, ਸੰਨੀ ...
ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਲੋਕ ਗਿੱਦੜਬਾਹਾ ਵਿਚੋਂ ਕਾਂਗਰਸ ਪਾਰਟੀ ਦਾ ਬਿਸਤਰਾ ਗੋਲ ਕਰ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ...
ਮੰਡੀ ਬਰੀਵਾਲਾ, 25 ਜਨਵਰੀ (ਨਿਰਭੋਲ ਸਿੰਘ)-ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਚ ਪਿ੍ਥੀ ਸਿੰਘ, ਮਿੱਠੂ ਸਿੰਘ ਦੇ ਗ੍ਰਹਿ ਵਿਖੇ ਡਾਕਟਰ ਹਰਫੂਲ ਸਿੰਘ ਅਤੇ ਜੱਜ ਸਿੰਘ ਦੀ ਪ੍ਰੇਰਨਾ ਸਦਕਾ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਵਿਚ ਬਲਵਿੰਦਰ ਸਿੰਘ, ਤੀਰਥ ਸਿੰਘ, ਬੁੱਧ ...
ਲੰਬੀ, 25 ਜਨਵਰੀ (ਮੇਵਾ ਸਿੰਘ)-ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਆਨਲਾਈਨ ਤੇ ਸਕੂਲ ਵਿਚ ਹਾਜ਼ਰ ਹੋ ਕੇ ਵੱਖ-ਵੱਖ ...
ਮਲੋਟ, 25 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਵਿਚ ਰਾਸ਼ਟਰੀ ਵੋਟਰ ਦਿਵਸ ਆਨਲਾਈਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX