ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 minute ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਮਾਘ ਸੰਮਤ 553

ਮਾਨਸਾ

ਮਾਨਸਾ 'ਚ ਰਾਜਾ ਵੜਿੰਗ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ | ਡਿਪਟੀ ਕਮਿਸ਼ਨਰ ਮਹਿੰਦਰਪਾਲ ਅਤੇ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਨਿਰੀਖਣ ਕਰਦਿਆਂ ਭਾਗੀਦਾਰਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਿਟਾਂ ਵਲੋਂ ਮਾਰਚ ਪਾਸਟ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਅਦਾ ਕਰਨਗੇ | ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐੱਸ.ਪੀ. ਰਾਕੇਸ਼ ਕੁਮਾਰ ਆਦਿ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ |

ਮਾਨਸਾ ਜ਼ਿਲ੍ਹੇ 'ਚ ਕੋਰੋਨਾ 47 ਨਵੇਂ ਕੇਸ ਸਾਹਮਣੇ ਆਏ

ਮਾਨਸਾ, 25 ਜਨਵਰੀ (ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਨਿੱਤ ਰੋਜ਼ ਵੱਧ ਰਿਹਾ ਹੈ | ਅੱਜ ਜਿੱਥੇ ਇਸ ਵਾਇਰਸ 47 ਨਵੇਂ ਕੇਸ ਵੀ ਸਾਹਮਣੇ ਆਏ ਹਨ ਉੱਥੇ 8 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ 527 ਨਮੂਨੇ ਲਏ ਗਏ ...

ਪੂਰੀ ਖ਼ਬਰ »

ਫਾਇਰ ਬਿ੍ਗੇਡ 'ਚੋਂ ਕੱਢੇ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਨਗਰ ਕੌਂਸਲ ਮਾਨਸਾ ਦੇ ਦਫ਼ਤਰ ਅੱਗੇ ਫਾਇਰ ਬਿ੍ਗੇਡ ਵਿਚੋਂ ਕੱਢੇ ਕੱਚੇ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਮੁਲਜ਼ਮ ਆਗੂ ਬਲਰਾਜ ਸਿੰਘ, ਹਰਜੀਤ ਸਿੰਘ ਨੇ ਦੱਸਿਆ ਕਿ ਉਹ 2017 ਤੋਂ ਫਾਇਰ ...

ਪੂਰੀ ਖ਼ਬਰ »

ਡਰੋਨ ਉਡਾਉਣ 'ਤੇ ਪਾਬੰਦੀ

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਅਰੋੜਾ ਨੇ ਜ਼ਿਲ੍ਹੇ 'ਚ 26 ਜਨਵਰੀ ਨੂੰ ਡਰੋਨ ਉਡਾਉਣ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਗਣਤੰਤਰਤਾ ਦਿਵਸ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਅਮਨ-ਕਾਨੂੰਨ ਦੀ ਸਥਿਤੀ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖ਼ਮੀ

ਬਠਿੰਡਾ, 25 ਜਨਵਰੀ (ਅਵਤਾਰ ਸਿੰਘ)-ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਦੇ ਇਲਾਕਿਆਂ 'ਚ ਧੁੰਦ ਤੇ ਰਾਤ ਦੇ ਸਮੇਂ ਹੋਈਆਂ ਸੜਕ ਦੁਰਘਟਨਾਵਾਂ ਵਿਚ ਜ਼ਖ਼ਮੀਆਂ ਵਿਚ ਨੌਜਵਾਨ ਸੰਜੀਵ ਪੁੱਤਰ ਮਨੋਜ ਝਾਅ ਵਾਸੀ ਪਰਸ ਰਾਮ ਨਗਰ ਜ਼ਖ਼ਮੀ ਹੋਇਆ | ਇਸ ਤਰ੍ਹਾਂ ਹੀ ਸਥਾਨਕ ਮੁਲਤਾਨੀਆ ...

ਪੂਰੀ ਖ਼ਬਰ »

ਰੋਜ਼ਗਾਰ ਦੇ ਨਾਮ ਹੇਠ ਪੰਜਾਬ ਸਰਕਾਰ ਦੇ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਵੱਡਾ ਧੋਖਾ

ਬਠਿੰਡਾ, 25 ਜਨਵਰੀ (ਅਵਤਾਰ ਸਿੰਘ)-ਪੰਜਾਬ ਦੀਆਂ ਸਰਕਾਰਾਂ ਰੋਜ਼ਗਾਰ ਦੇ ਨਾਮ ਹੇਠ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਵੱਡਾ ਧੋਖਾ ਕਰਦੀ ਆ ਰਹੀ ਹੈ | ਜਿਸ ਦੀ ਤਾਜ਼ਾ ਮਿਸਾਲ 2011 ਵਿਚ ਕੱਢੀਆਂ ਪੀਟੀਆਈ ਅਧਿਆਪਕਾਂ ਦੀਆਂ 646 ਪੋਸਟਾਂ ...

ਪੂਰੀ ਖ਼ਬਰ »

ਦਿੱਲੀ ਦੀ ਤਰਜ਼ 'ਤੇ ਪੰਜਾਬ ਦਾ ਵਿਕਾਸ ਕਰਵਾਇਆ ਜਾਵੇਗਾ-ਡਾ. ਸਿੰਗਲਾ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਨਰਿੰਦਰਪੁਰਾ ਵਿਖੇ ਵੋਟਰਾਂ ਨਾਲ ਸੰਪਰਕ ਕਰਦਿਆਂ ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਦੀਪਕ ਪਾਰੀਕ ਐੱਸ.ਐੱਸ.ਪੀ. ਮਾਨਸਾ ਨੇ ਚੋਣਾਂ ਨੂੰ ਨਿਰਪੱਖ ਤੇ ਸੁਤੰਤਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੁਝ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਜ਼ਿਲ੍ਹਾ ਆਬਕਾਰੀ ਵਿਭਾਗ ਮਾਨਸਾ ਦੇ ਈ.ਟੀ.ਓ., ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ (ਗਾਲਿਬ) ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਹੋਈ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਇੱਥੇ ਹੋਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਰਾਏਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਨੰਬਰਦਾਰਾਂ ਨਾਲ ਵਾਅਦਾ ਕੀਤਾ ...

ਪੂਰੀ ਖ਼ਬਰ »

ਡਾ: ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਭਖਾਈ

ਬੁਢਲਾਡਾ, 25 ਜਨਵਰੀ (ਰਾਹੀ)- ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ: ਨਿਸ਼ਾਨ ਸਿੰਘ ਦੇ ਹੱਕ 'ਚ ਪਿੰਡ ਕੁਲਾਣਾ ਵਿਖੇ ਅਮਰਜੀਤ ਸਿੰਘ ਕੁਲਾਣਾ ਵਲੋਂ ਰੱਖੀ ਗਈ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਅਰੋੜਾ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ

ਜੋਗਾ, 25 ਜਨਵਰੀ (ਮਨਜੀਤ ਸਿੰਘ ਘੜੈਲੀ)-ਵਿਧਾਨ ਸਭਾ ਹਲਕਾ ਮਾਨਸਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਹਲਕੇ ਦੇ ਪਿੰਡਾਂ 'ਚ ਆਪਣੀ ਚੋਣ ਮੁਹਿੰਮ ਤੇਜ਼ ਕਰ ਰੱਖੀ ਹੈ | ਉਨ੍ਹਾਂ ਪਿੰਡ ਉੱਭਾ, ਰੜ੍ਹ, ਖੜਕ ਸਿੰਘ ਵਾਲਾ ਆਦਿ ਪਿੰਡਾਂ ...

ਪੂਰੀ ਖ਼ਬਰ »

ਕੌਮੀ ਵੋਟਰ ਦਿਵਸ ਮੌਕੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ 'ਚ ਕੌਮੀ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ | ਜ਼ਿਲ੍ਹੇ ਦੇ ਸਮੂਹ ਸਮਾਰਟ ਸਕੂਲਾਂ ਵਲੋਂ ਆਨਲਾਈਨ ਮਾਧਿਅਮ ਰਾਹੀਂ ਸ਼ਮੂਲੀਅਤ ਕੀਤੀ ਗਈ | ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਕਾ: ਅਰਸ਼ੀ ਤੇ ਹੋਰਨਾਂ ਆਗੂਆਂ ਨੇ ਸੰਭਾਲੀ ਕਿ੍ਸ਼ਨ ਚੌਹਾਨ ਦੀ ਚੋਣ ਮੁਹਿੰਮ

ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ)- ਹਲਕਾ ਬੁਢਲਾਡਾ ਤੋਂ ਉਮੀਦਵਾਰ ਕਾ: ਕਿ੍ਸ਼ਨ ਚੌਹਾਨ ਦੀ ਚੋਣ ਮੁਹਿੰਮ ਦੌਰਾਨ ਸੀ.ਪੀ.ਆਈ. ਦੀ ਹਲਕਾ ਬੁਢਲਾਡਾ ਦੀ ਜਰਨਲ ਬਾਡੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਰਵਾਇਤੀ ...

ਪੂਰੀ ਖ਼ਬਰ »

ਪੰਜਾਬ ਦਾ ਵਿਕਾਸ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ-ਭੂੰਦੜ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਦਾ ਵਿਕਾਸ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ ਜਦਕਿ ਦੇਸ਼ 'ਤੇ ਬਹੁਤਾ ਚਿਰ ਰਾਜ ਦੌਰਾਨ ਕਾਂਗਰਸ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਹੀ ਕਮਾਇਆ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਪਿੰਡ ਕੋਟਲੱਲੂ ਨੂੰ 100 ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਲਈ ਅਪਣਾਇਆ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਦੱਸਿਆ ਕਿ ਮਾਨਸਾ ਨੇੜਲੇ ਪਿੰਡ ਕੋਟਲੱਲੂ ਨੂੰ 100 ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਲਈ ਪੁਲਿਸ ਵਲੋਂ ਅਪਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਪਿੰਡ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX