ਸ਼ੁਤਰਾਣਾ, 17 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਵਾਅਦਿਆਂ 'ਚ ਇਕ-ਇਕ ਕਰਕੇ ਹਰ ਗਰੰਟੀ ਪੂਰੀ ਕੀਤੀ ਜਾਵੇਗੀ | ਉਕਤ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਹੋਇਆ ਹਰ ਵਾਅਦਾ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਾਸੀਆਂ ਵਲੋਂ 'ਆਪ' ਨੂੰ ਮਿਲਿਆ ਪਿਆਰ ਅਤੇ ਲੋਕਾਂ ਦਾ ਸਰਕਾਰ 'ਚ ਵਿਸ਼ਵਾਸ ਬਰਕਰਾਰ ਰਹੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕੋ-ਇਕ ਸੁਪਨਾ ਜੋ ਕਿ ਬਰਬਾਦ ਹੋਏ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਉਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਦਹਾਕਿਆਂ 'ਚ ਪੰਜਾਬ ਨੂੰ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਬੁਰੀ ਤਰ੍ਹਾਂ ਲੁੱਟਿਆ ਹੈ ਜਿਸ ਕਾਰਨ ਅੱਜ ਪੰਜਾਬ ਪੂਰੀ ਤਰ੍ਹਾਂ ਕੰਗਾਲ ਹੋਇਆ ਪਿਆ ਹੈ ਅਤੇ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਪੰਜਾਬ ਦੇ ਸਿਰ 'ਤੇ ਚੜ੍ਹਾਉਣ ਲਈ ਉਕਤ ਰਿਵਾਇਤੀ ਪਾਰਟੀਆਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ | ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੋਨੀ ਝਲੂਰ, ਕੌਂਸਲਰ ਭਗਵਤ ਦਿਆਲ ਨਿੱਕਾ, ਸੁਰਜੀਤ ਸਿੰਘ ਜੋਗੇਵਾਲ, ਕੁਲਦੀਪ ਸਿੰਘ ਥਿੰਦ, ਰਣਜੀਤ ਸਿੰਘ ਡਰੌਲੀ, ਮਨਵੀਰ ਸਿੰਘ ਮੌਲਵੀਵਾਲਾ, ਈਸ਼ਵਰ ਸਿੰਘ ਰਸੌਲੀ, ਮਹਿੰਗਾ ਸਿੰਘ ਬਰਾੜ, ਪੰਚ ਬੂਟਾ ਸਿੰਘ ਤੇ ਗੁਰਮੁੱਖ ਸਿੰਘ ਸ਼ੁਤਰਾਣਾ, ਲਾਡੀ ਜੌੜਾ ਮਾਜਰਾ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਅੰਦਰ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਚਨਾਰਥਲ ਕਲਾਂ ਵਿਖੇ ਇਹ ...
ਅਮਲੋਹ, 17 ਅਪ੍ਰੈਲ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਬਿਜਲੀ ਯੂਨਿਟ ਮੁਆਫ਼ੀ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ 'ਚ ਖ਼ੁਸ਼ੀ ਦੀ ...
ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਸ੍ਰੀ ਰਾਧਾ ਮਾਧਵ ਸਕੀਰਤਨ ਮੰਡਲ ਬਸੀ ਪਠਾਣਾਂ ਵਲੋਂ ਕਰਵਾਈ ਜਾ ਰਹੀ 21ਵੀਂ ਸਾਲਾਨਾ ਸ੍ਰੀਮਦ ਭਾਗਵਤ ਸਪਤਾਹ ਅਤੇ ਸੰਕੀਰਤਨ ਯੁੱਗ ਦੀ ਸ਼ੁਰੂਆਤ ਅੱਜ ਝੰਡੇ ਦੀ ਰਸਮ ਉਪਰੰਤ ਕਲਸ਼ ਯਾਤਰਾ ਨਾਲ ਹੋਈ | ਇਸ ਪਵਿੱਤਰ ਮੌਕੇ 'ਤੇ ...
ਖਮਾਣੋਂ, 17 ਅਪ੍ਰੈਲ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਮਨੈਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦਾ 300 ਯੂਨਿਟ ਮੁਫ਼ਤ ਦੇਣ ਦਾ ਫ਼ੈਸਲਾ ਪੱਖਪਾਤੀ ਫ਼ੈਸਲਾ ਹੈ ਤੇ ਇਸ ਫ਼ੈਸਲੇ ਨਾਲ ਜਨਰਲ ...
ਮੰਡੀ ਗੋਬਿੰਦਗੜ੍ਹ, 17 ਅਪੈ੍ਰਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਜੂਆ ਖੇਡਣ ਦੇ ਮਾਮਲੇ 'ਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮੁਹੰਮਦ ਜਮੀਲ ਨੇ ਦੱਸਿਆ ਕਿ ਥਾਣਾ ਗੋਬਿੰਦਗੜ੍ਹ ਦੀ ਪੁਲਿਸ ...
ਖਮਾਣੋਂ, 17 ਅਪ੍ਰੈਲ (ਜੋਗਿੰਦਰ ਪਾਲ)-ਸਾਂਸਦ ਮੈਂਬਰ ਡਾ. ਅਮਰ ਸਿੰਘ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਚਾਚਾ ਹਰਭਜਨ ਸਿੰਘ ਵਾਸੀ ਚੰਡੀਗੜ੍ਹ ਸੰਖੇਪ ਬਿਮਾਰੀ ਤੋਂ ਬਾਅਦ ਬੇਵਕਤੀ ਵਿਛੋੜਾ ਦੇ ਗਏ ਹਨ | ਉਹ ਸੀਨੀਅਰ ਸਿਟੀਜ਼ਨ ਸੇਵਾਮੁਕਤ ਵੈੱਲਫੇਅਰ ਐਸੋਸੀਏਸ਼ਨ ...
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਗ਼ੁੱਸੇ ਪ੍ਰਬੰਧਨ 'ਤੇ ਵਿਸ਼ੇਸ਼ ਆਨਲਾਈਨ ਵਰਕਸ਼ਾਪ ਕਰਵਾਈ ਗਈ | ਜਿਸ 'ਚ ਵਿਭਾਗ ਦੇ 80 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਵਰਕਸ਼ਾਪ 'ਚ ...
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 70742 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ 63743 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ...
ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਨਾਭਾ ਵਿਚ ਦੀਪਕ ਕੁਮਾਰ ਪੁੱਤਰ ਭੀਮ ਸੈਨ ਵਾਸੀ ਮਕਾਨ ਨੰਬਰ 527 ਸਕੀਆਂ ਸਟਰੀਟ ਨਾਭਾ ਦੀ ਸ਼ਿਕਾਇਤ 'ਤੇ ਮਲੂਕ ਸਿੰਘ ਪੁੱਤਰ ਚਰਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮਲੂਕ ਸਿੰਘ, ਹਰਪ੍ਰੀਤ ਸਿੰਘ ਪੁੱਤਰ ਮਲੂਕ ਸਿੰਘ ...
ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 6 ਸ਼ਹਿਰਾਂ ਪਟਿਆਲਾ, ਬਰਨਾਲਾ, ਅਬੋਹਰ, ਅੰਮਿ੍ਤਸਰ, ਜਲੰਧਰ ਤੇ ਮੋਹਾਲੀ ਵਿਖੇ ਪੋਸਟਰ ਪ੍ਰਦਰਸ਼ਨ ਕੀਤਾ ਗਿਆ | 1158 ਸਹਾਇਕ ...
ਪਟਿਆਲਾ, 17 ਅਪ੍ਰੈਲ (ਅ.ਸ. ਆਹਲੂਵਾਲੀਆ)-14 ਤੋਂ 20 ਅਪ੍ਰੈਲ ਤੱਕ ਚੱਲਣ ਵਾਲੇ ਫਾਇਰ ਸਰਵਿਸ ਹਫ਼ਤੇ ਦੇ ਚੱਲਦਿਆਂ ਫਾਇਰ ਬਿ੍ਗੇਡ ਪਟਿਆਲਾ ਵਲੋਂ ਓਮੈਕਸ ਸਿਟੀ ਮਾਲ ਵਿਖੇ ਟ੍ਰੇਨਿੰਗ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਬ ਫਾਇਰ ਅਫ਼ਸਰ ਰਾਜਿੰਦਰ ਕੁਮਾਰ ਵਲੋਂ ਓਮੈਕਸ ...
ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੇਵਾ ਕੇਂਦਰ ਦੇ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਚੋਣ ਅੱਜ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੰਗਰਾਮ ਸਿੰਘ (ਰਾਜਪੁਰਾ) ਨੂੰ ਪ੍ਰਧਾਨ, ਉਪ ਪ੍ਰਧਾਨ ਅਨੀਤਾ ਗੋਸਵਾਮੀ (ਪਟਿਆਲਾ) ...
ਖਮਾਣੋਂ, 17 ਅਪ੍ਰੈਲ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਚੜੀ ਪ੍ਰੈੱਸ ਸਕੱਤਰ ਨੇ ਦੱਸਿਆ ...
ਅਮਲੋਹ, 17 ਅਪ੍ਰੈਲ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਚੈਹਿਲਾ ਦੇ ਗੁਰਦੁਆਰਾ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ, ਉਪਰੰਤ ਜੋਰਾ ਸਿੰਘ ਕਵੀ ਦੀ ਲਿਖੀ ਕਿਤਾਬ ਵੀ ਜਾਰੀ ਕੀਤੀ ਗਈ | ਇਸ ਮੌਕੇ ਬਾਬਾ ...
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਡਿਪਲੋਮਾ ਡੇਅਰੀ ਸਾਇੰਸ ਅਤੇ ਐਮ.ਐਸ.ਸੀ. ਮਾਈਕਰੋਬਾਇਓਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਚਾਣਕਿਆ ਸੁਪਰ ਡੇਅਰੀ ਪਲਾਂਟ ਮੰਡੀ ਗੋਬਿੰਦਗੜ੍ਹ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ | ਇਸ ...
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਕੱਲ੍ਹ ਡੀ.ਆਈ.ਜੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ | ਰੂਪਨਗਰ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ...
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹੇ 'ਚ ਲੰਬੇ ਅਰਸੇ ਤੋਂ ਮਾਈਨਿੰਗ ਦਾ ਕੰਮ ਕਰਨ ਵਾਲਾ ਠੇਕੇਦਾਰ ਰਕੇਸ਼ ਕੁਮਾਰ ਚੌਧਰੀ ਨੂੰ ਰੂਪਨਗਰ ਜ਼ਿਲ੍ਹੇ 'ਚੋਂ ਮਾਈਨਿੰਗ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਮੁੱਖ ਇੰਜੀਨੀਅਰ, ਡਰੇਨੇਜ ਕਮ ਮਾਈਨਿੰਗ ਤੇ ...
ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ.ਨਿੱਕੂਵਾਲ)- ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਪਰ ਸਿੱਖ ਮੈਰਾਥਨ ਦੌਰਾਨ ਜੰਮੂ ਦੇ ਇੱਕ ਦੌੜਾਕ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਮੈਰਾਥਨ ਪ੍ਰਬੰਧਕ ਡਾ. ਜਸਸਿਮਰਨ ਸਿੰਘ ਕਹਿਲ ਨੇ ਦੱਸਿਆ ...
ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਅਤੇ ਇਸ ਅਧੀਨ ਬੇਲਾ,ਬਸੀ ਗੁਜਰਾਂ, ਹਾਫਿਜਾਬਾਦ ਤੇ ਗੱਗੋਂ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਤੇ ਲਿਫਟਿੰਗ ਸੁਸਤ ਹੋਣ ਕਾਰਨ ਮੰਡੀਆਂ ਵਿਚ ਦੋ ਲੱਖ ਦੇ ਕਰੀਬ ਬੋਰੀ ਚੁਕਾਈ ਦੀ ਇੰਤਜ਼ਾਰ ...
ਦੇਵੀਗੜ੍ਹ, 17 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁੱਧਨਸਾਧਾਂ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕਮਲ ਭੱਟੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਨੂੰ ਬਲਾਕ ਦੁੱਧਨਸਾਧਾਂ ਦੇ ਮੁੱਢਲਾ ਸਿਹਤ ਕੇਂਦਰ ...
ਘਨੌਰ, 17 ਅਪ੍ਰੈਲ (ਸੁਸ਼ੀਲ ਕੁਮਾਰ ਸ਼ਰਮਾ)-ਬਿ੍ਗੇਡੀਅਰ ਡੀ.ਐੱਸ. ਗਰੇਵਾਲ ਨੇ ਸਾਥੀਆਂ ਸਮੇਤ ਸਥਾਨਕ ਸੀਲ ਅਨਾਜ ਮੰਡੀ ਦਾ ਦੌਰਾ ਕੀਤਾ | ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਾਏ ਗਏ ਰਿਟਾਇਰ ਫ਼ੌਜੀ ਖ਼ੁਸ਼ਹਾਲੀ ਦੇ ਰਾਖੇ ਜੀ-ਓ-ਜੀ ਦੇ ...
ਖਮਾਣੋਂ, 17 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਇਲਾਕੇ 'ਚ ਪਿਛਲੇ ਕਈ ਦਿਨਾਂ ਤੋਂ ਠੱਗਾਂ ਦੁਆਰਾ ਮੋਬਾਈਲ ਫ਼ੋਨ ਦੀ ਕਾਲ ਜਾਂ ਵਟਸਐਪ ਕਾਲ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਹੋਣ ਭੁਲੇਖਾ ਰੱਖ ਕਿ ਠੱਗੀ ਮਾਰੀ ਜਾਣ ਦੀ ਖ਼ਬਰ ਅੱਜ ਜਿਉਂ ਹੀ 'ਅਜੀਤ' 'ਚ ...
ਮੰੰਡੀ ਗੋਬਿੰਦਗੜ੍ਹ, 17 ਅਪ੍ਰੈਲ (ਮੁਕੇਸ਼ ਘਈ)-ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂ ਕੀ ਨਗਰੀ, ਮੰਡੀ ਗੋਬਿੰਦਗੜ੍ਹ ਪਹੁੰਚਣ ਦੀ ਯਾਦ 'ਚ ਹਰ ਸਾਲ 40 ਰੋਜ਼ਾ ਚਰਨਛੋਹ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜਿਸ 'ਚ ਦੂਰੋਂ ਨੇੜਿਉਂ ਸੰਗਤਾਂ ਪਹੁੰਚ ਕੇ ...
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ, ਤਾਂ ਜੋ ਇਸ ਦੀ ਵੱਖਰੀ ਬਣਾਈ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ...
ਬਸੀ ਪਠਾਣਾਂ, 17 ਅਪ੍ਰੈਲ (ਰਵਿੰਦਰ ਮੌਦਗਿਲ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲਾਡਪੁਰੀ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ, ਉੱਥੇ ਨਗਰ ਵਾਸੀਆਂ ਨਾਲ ...
ਖਮਾਣੋਂ, 17 ਅਪ੍ਰੈਲ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਇਕ ਮੀਟਿੰਗ ਪ੍ਰਧਾਨ ਦੀਪਕ ਕੁਮਾਰ ਰਾਜੂ ਅਤੇ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਗੁਰਦੀਪ ਸਿੰਘ ਅਮਰਾਲਾ ਦੀ ਅਗਵਾਈ ਹੇਠ ਇੱਥੇ ਹੋਈ, ਜਿਸ 'ਚ ਦਿੱਲੀ ਵਿਖੇ ਭਗਵਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX