ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਵਿਧਾਨ ਸਭਾ ਸਪੀਕਰ ਸੰਧਵਾ ਦੇ ਡਰਾਈਵਰ ਵਲੋਂ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨ ਵਲੋਂ ਇਕ ਟਰੱਕ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਸਲ 'ਚ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਇੱਥੇ ਮਾਨਾਂਵਾਲਾ ਨੇੜੇ ਗੁਜ਼ਰ ਰਹੇ ਸਨ, ਜਿਨ੍ਹਾਂ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਤਰਨਤਾਰਨ

ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਦਿਨ-ਦਿਹਾੜੇ ਟਰੈਕਟਰ ਮਾਲਕ 'ਤੇ ਚਲਾਈਆਂ ਗੋਲੀਆਂ

ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)¸ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਗੁਰਦੁਆਰਾ ਬੋਹੜੀ ਸਾਹਿਬ ਦੇ ਨਜ਼ਦੀਕ ਕਾਰ ਸਵਾਰ ਅਣਪਛਾਤੇ ਵਿਅਕਤੀ ਦਿਨ ਦਿਹਾੜੇ ਟਰੈਕਟਰ ਦੇ ਮਾਲਕ 'ਤੇ ਅੰਨੇ੍ਹਵਾਹ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਟਰੈਕਟਰ ਦੇ ਮਾਲਕ ਬਲਬੀਰ ਸਿੰਘ ਬੱਲਾ ਵਾਸੀ ਭੁੱਜੜਾਂਵਾਲਾ ਨੇ ਦੱਸਿਆ ਕਿ ਉਸ ਦਾ ਸਾਲਾ ਹਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਅੱਡਾ ਝਬਾਲ ਵਿਖੇ ਟਰੈਕਟਰ ਠੀਕ ਕਰਵਾ ਕੇ ਜਦੋਂ ਦੁਕਾਨ ਦੇ ਬਾਹਰ ਖੜ੍ਹਾ ਸੀ ਤਾਂ ਗੱਡੀ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਕੋਲੋਂ ਟਰੈਕਟਰ ਖੋਹ ਲਿਆ | ਇਸ ਸੰਬੰਧੀ ਉਸ ਦੇ ਸਾਲੇ ਨੇ ਉਸ ਨੂੰ ਫ਼ੋਨ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ | ਜਦ ਭਿੱਖੀਵਿੰਡ ਰੋਡ ਨੂੰ ਟਰੈਕਟਰ ਲਿਜਾ ਰਹੇ ਵਿਅਕਤੀਆਂ ਨੂੰ ਉਸ ਨੇ ਰੋਕਿਆ ਤਾਂ ਪਿੱਛੋਂ ਤਿੰਨ ਗੱਡੀਆਂ 'ਤੇ ਸਵਾਰ ਹੋ ਕੇ ਆਏ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਉਸ ਨੇ ਭੱਜ ਕੇ ਆਪਣੀ ਜਾਨ ਬਚਾਈ | ਅਣਪਛਾਤੇ ਵਿਅਕਤੀ ਨੇ ਗੋਲੀਆਂ ਨਾਲ ਟਰੈਕਟਰ ਦੇ ਟਾਇਰ ਪਾੜ ਦਿੱਤੇ ਤੇ ਬਾਡੀ ਦੀ ਭੰਨਤੋੜ ਕਰਕੇ ਫ਼ਰਾਰ ਹੋ ਗਏ | ਹਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦਾ ਕੁਝ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋਇਆ ਸੀ | ਮੌਕੇ 'ਤੇ ਘਟਨਾ ਸਥਾਨ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਟਰੈਕਟਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਡਰੋਨ ਮਾਮਲੇ 'ਚ ਹੁਸਨਪ੍ਰੀਤ ਸਿੰਘ ਤੇ ਸੁਰਜਨ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਵੇਗੀ ਸਰਾਏ ਅਮਾਨਤ ਖ਼ਾਂ ਦੀ ਪੁਲਿਸ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਪਿਛਲੇ ਦਿਨੀਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਅਤੇ ਹੋਰ ਸਾਮਾਨ ਮੰਗਵਾਉਣ ਵਾਲੇ ਗਿ੍ਫ਼ਤਾਰ ਕੀਤੇ ਗਏ ਹੁਸਨਪ੍ਰੀਤ ਸਿੰਘ ਅਤੇ ਸੁਰਜਨ ਸਿੰਘ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਲੋਂ ਉਨ੍ਹਾਂ ਨੂੰ ਜੇਲ੍ਹ ਭੇਜ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਨੀਵਾਂ ਜਾਣ ਕਰਕੇ ਖੂਹਾਂ ਦੀਆਂ ਰੌਣਕਾਂ ਉਡੀਆਂ

ਝਬਾਲ, 17 ਅਪ੍ਰੈਲ (ਸਰਬਜੀਤ ਸਿੰਘ ਗੱਗੋਬੂਹਾ)-ਪਿੰਡਾਂ 'ਚ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਪੁਰਾਣੇ ਸਮਿਆਂ 'ਚ ਬਣੇ ਖੂਹਾਂ ਵਿਚਲਾ ਮਿੱਠਾ ਸ਼ਰਬਤ ਵਰਗਾ ਪਾਣੀ ਹੁਣ ਧਰਤੀ ਹੇਠਲਾ ਪਾਣੀ ਦਾ ਪੱਧਰ ਨੀਵਾਂ ਚਲਾ ਜਾਣ ਕਰਕੇ ਘਟਦੇ ਪਾਣੀ ਕਾਰਨ ਖੂਹਾਂ ਦੀਆਂ ਰੌਣਕਾਂ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਪੈਂਦੇ ਕਿੱਲਾ ਮੁਹੱਲਾ ਫਤਿਆਬਾਦ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਔਰਤਾਂ ਸਮੇਤ 10 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚੋਂ ਬੀੜੀਆਂ ਦੇ ਬੰਡਲ, ਤੰਬਾਕੂ ਤੇ ਹੀਟਰ ਸਪਰਿੰਗ ਬਰਾਮਦ

ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)-ਗੋਇੰਦਵਾਲ ਸਾਹਿਬ ਵਿਖੇ ਬਣਾਏ ਗਏ ਕੇਂਦਰੀ ਜੇਲ੍ਹ ਵਿਚੋਂ ਜੇਲ੍ਹ ਦੇ ਅਧਿਕਾਰੀਆਂ ਨੇ ਲਾਵਾਰਿਸ ਹਾਲਤ ਵਿਚ ਬੀੜੀਆਂ ਦੇ ਬੰਡਲ, ਤੰਬਾਕੂ ਅਤੇ ਹੀਟਰ ਦੇ ਸਪਰਿੰਗ ਬਰਾਮਦ ਕੀਤੇ ਹਨ | ਇਸ ਸੰਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਇਨੋਵਾ ਸਵਾਰ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਮੈਡੀਕਲ ਸਟੋਰ ਮਾਲਕ ਤੋਂ ਚਾਰ ਹਜ਼ਾਰ ਲੁੱਟੇ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਨੌਸ਼ਹਿਰਾ ਪੰਨੂੰਆਂ ਬੱਸ ਅੱਡੇ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨੂੰ ਇਨੋਵਾ ਸਵਾਰ ਨੌਜਵਾਨਾਂ ਨੇ ਪਿਸਤੌਲ ਦਾ ਡਰਾਵਾ ਦੇ ਕੇ ਚਾਰ ਹਜ਼ਾਰ ਰੁਪਏ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸੰਬੰਧ ਵਿਚ ਥਾਣਾ ਸਰਹਾਲੀ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੁਣਾਵੀ ਵਾਅਦਾ ਪੂਰਾ ਕੀਤਾ-ਡਾ. ਸੋਹਲ

ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)¸ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਐਲਾਨ ਨਾਲ ਸੂਬੇ ਦੇ ਲਗਪਗ 80 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਜਲਦੀ ਪੂਰੇ ਕੀਤੇ ਜਾਣਗੇ-ਲਹੀਆਂ

ਸਰਾਏ ਅਮਾਨਤ ਖਾਂ, 17 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਆਮ ਆਦਮੀ ਪਾਰਟੀ ਵਲੋਂ ਜੋ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਹ ਜਲਦੀ ਹੀ ਪੂਰੇ ਕੀਤੇ ਜਾਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਪਿੰਡ ਲਹੀਆਂ ਤੋਂ 'ਆਪ' ਦੇ ਉਘੇ ਆਗੂ ਡਾ. ਸਤਪਾਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਹੋ ਰਹੀਆਂ ਨੇ ਪਿੰਡਾਂ ਦੀਆਂ ਔਰਤਾਂ ਲਾਮਬੰਦ

ਖਡੂਰ ਸਾਹਿਬ, 17 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਸਹਿੰਸਰਾ ਵਿਖੇ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਆਗੂ ਰਣਜੀਤ ਕੌਰ ਕੱਲ੍ਹਾ, ਸਰਬਜੀਤ ਕੌਰ ਪ੍ਰਧਾਨ ਅੱਲੋਵਾਲ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਬਿਜਲੀ ਮੁਫ਼ਤ ਪੰਜਾਬੀਆਂ ਨੂੰ ਦਿੱਤਾ ਪਹਿਲਾ ਤੋਹਫ਼ਾ-ਲੈਕਚਰਾਰ ਕੋਟ

ਫਤਿਆਬਾਦ, 17 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ­)¸ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਪੰਜਾਬ ਵਿਚ ਬਣਦੀ ਹੈ ਤਾਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਹਰ ਮਹੀਨੇ ਮੁਫ਼ਤ ਦਿੱਤੀ ਜਾਵੇਗੀ, ਜਿਸ ਦਾ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਗੋਇੰਦਵਾਲ ਸਾਹਿਬ, 17 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਕਸਬਾ ਗੋਇੰਦਵਾਲ ਸਾਹਿਬ ਵਿਖੇ ਬਾਬਾ ਦਲਬੀਰ ਸਿੰਘ ਵਲੋਂ ਬਾਬਾ ਵਡਭਾਗ ਸਿੰਘ ਜੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਵਿਸਾਖੀ ਦੀ ਪੂਰਨਮਾਸ਼ੀ ਦਾ ਦਿਹਾੜਾ ਅਪਣੇ ਗ੍ਰਹਿ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ, ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀ ਕਾਬੂ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਰਣਜੀਤ ਸਿੰਘ ਢਿੱਲੋਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ਾ ਵੇਚਣ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ...

ਪੂਰੀ ਖ਼ਬਰ »

ਬਾਬਾ ਗੋਵਿੰਦ ਦਾਸ ਤਪੱਸਵੀ, ਬਾਬਾ ਇੰਦਰਦਾਸ ਤਿਆਗੀ ਦੀ ਯਾਦ 'ਚ ਮੇਲਾ ਅੱਜ

ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)¸ਉਦਾਸੀਨ ਆਸ਼ਰਮ ਗੋਵਿੰਦ ਭਵਨ (ਡੇਰਾ ਭਗਵਾਨ ਬਾਬਾ ਸ੍ਰੀ ਚੰਦ ਜੀ), ਪਿੰਡ ਬਨਵਾਲੀਪੁਰ ਵਿਖੇ ਮਹੰਤ ਬਾਬਾ ਗੌਤਮ ਮੁਨੀ ਜੀ ਦੀ ਅਗਵਾਈ ਹੇਠ ਬਾਬਾ ਗੋਵਿੰਦ ਦਾਸ ਤਪੱਸਵੀ, ਬਾਬਾ ਇੰਦਰਦਾਸ ਤਿਆਗੀ ਦੀ ਯਾਦ ਵਿਚ ਜੋੜ ਮੇਲਾ ਮਨਾਇਆ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀਆਂ ਤੇ ਮੰਤਰੀਆਂ ਨੇ ਆਪਣੀਆਂ ਸਰਕਾਰਾਂ 'ਚ ਆਪ ਕਾਨੂੰਨ ਬਣਾ ਕੇ ਟਰਾਂਸਪੋਰਟ ਵਿਭਾਗ ਨੂੰ ਅਰਬਾਂ ਦਾ ਚੂਨਾ ਲਾਇਆ-ਟਰਾਂਸਪੋਰਟ ਮੰਤਰੀ ਭੁੱਲਰ

ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ)¸ਜਿਹੜੀ ਵੀ ਬੱਸ ਜੋ ਸਰਕਾਰ ਦਾ ਟੈਕਸ ਚੋਰੀ ਕਰਦੀ ਹੈ ਅਤੇ ਨਾਜਾਇਜ਼ ਤੌਰ 'ਤੇ ਚੱਲ ਰਹੀ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਦੀ ਅਣਹੋਂਦ ਤੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਪਿੰਡ ਸਰਹਾਲੀ ਕਲਾਂ

ਅਜੈ ਸਿੰਘ ਹੁੰਦਲ ਸਰਹਾਲੀ ਕਲਾਂ, 17 ਅਪ੍ਰੈਲ-ਨੈਸ਼ਨਲ ਹਾਈਵੇ 'ਤੇ ਵਸਿਆ ਪਿੰਡ ਸਰਹਾਲੀ ਕਲਾਂ ਮਾਝੇ ਦੇ ਇਲਾਕੇ ਵਿਚ ਅਹਿਮ ਸਥਾਨ ਰੱਖਦਾ ਹੈ | ਪਿੰਡ ਦੀਆਂ ਸਮੱਸਿਆਵਾਂ 'ਤੇ ਝਾਤ ਮਾਰਨ ਤੋਂ ਪਹਿਲਾਂ ਪਿੰਡ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕਰਨੀ ਜ਼ਰੂਰੀ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਸ਼ਾ ਤਸਕਰਾਂ ਤੇ ਗ਼ਲਤ ਅਨਸਰਾਂ ਨੂੰ ਫੜਨ ਲਈ ਲਗਾਏ ਗਏ 70 ਰਾਤਰੀ ਨਾਕੇ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਰਣਜੀਤ ਸਿੰਘ ਢਿੱਲੋਂ ਵਲੋਂ ਸਰਹੱਦੀ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਅਤੇ ਗ਼ਲਤ ਅਨਸਰਾਂ ਨੂੰ ਫੜ੍ਹਨ ਲਈ ਵੱਖ ਵੱਖ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਵਿਚ ਰਾਤ ਨੂੰ 70 ਤੋਂ ਵੱਧ ਨਾਕੇ ਲਗਾ ਕੇ ਜਿਥੇ ...

ਪੂਰੀ ਖ਼ਬਰ »

ਸੁਸਾਇਟੀ ਨੇ ਇਲਾਜ ਲਈ ਦਿੱਤੀ ਆਰਥਿਕ ਸਹਾਇਤਾ

ਪੱਟੀ, 17 ਅਪ੍ਰੈਲ (ਕਾਲੇਕੇ, ਖਹਿਰਾ)¸ਆਪਣੇ ਅਤੇ ਆਪਣੇ ਬੱਚਿਆਂ ਲਈ ਤਾਂ ਜਾਨਵਰ, ਪੰਛੀ ਵੀ ਬਹੁਤ ਕਰਦੇ ਹਨ | ਇਨਸਾਨ ਹੋਣ ਦੇ ਅਰਥ ਤਾਂ ਮਾਨਵਤਾ ਨਾਲ ਜੁੜੇ ਹੋਏ ਹਨ | ਜੇ ਤੁਸੀਂ ਹੋਰਾਂ ਦੇ ਮੁਸ਼ਕਿਲ ਸਮੇਂ ਉਨ੍ਹਾਂ ਦੀ ਸਹਾਇਤਾ ਕਰਦੇ ਹੋ ਤਾਂ ਤੁਹਾਡੇ ਇਨਸਾਨ ਹੋਣ ਦੇ ...

ਪੂਰੀ ਖ਼ਬਰ »

ਜਾਤ ਦੇ ਅਧਾਰ 'ਤੇ ਬਿਜਲੀ 'ਚ ਸਬਸਿਡੀ ਦੇਣੀ ਜਨਰਲ ਵਰਗ ਨਾਲ ਵੱਡੀ ਬੇਇਨਸਾਫ਼ੀ¸ਢਿੱਲੋਂ, ਤਨੇਜਾ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੇ ਨਾਲ ਨਾਲ ਐੱਸ.ਸੀ., ਬੀ.ਸੀ. ਵਰਗ, ਪੀਲੇ ਕਾਰਡ ਧਾਰਕਾਂ ਅਤੇ ਫਰੀਡਮ ਫਾਈਟਰਾਂ ਨੂੰ 300 ਯੂਨਿਟ ...

ਪੂਰੀ ਖ਼ਬਰ »

ਰਾਗੀ ਤੇ ਢਾਡੀ ਜਥਿਆਂ ਦਾ ਵਿਦੇਸ਼ਾਂ 'ਚ ਜਾ ਕੇ ਅਲੋਪ ਹੋ ਜਾਣਾ ਮੰਦਭਾਗਾ-ਰਾਗੀ ਰਾਜਬੀਰ ਸਿੰਘ

ਫਤਿਆਬਾਦ, 17 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)¸ਕੈਨੇਡਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਧਰਮ ਪ੍ਰਚਾਰ ਹਿੱਤ ਪੰਜਾਬ ਤੋਂ ਰਾਗੀਆਂ, ਢਾਡੀਆਂ ਨੂੰ ਆਪਣੀ ਜਿੰਮੇਵਾਰੀ 'ਤੇ ਕੈਨੇਡਾ ਬੁਲਾਇਆ ਜਾਂਦਾ ਹੈ ਤਾਂ ਕਿ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ...

ਪੂਰੀ ਖ਼ਬਰ »

ਹਮਿਊਨਿਟੀ ਬਲੱਡ ਸੈਂਟਰ ਵਲੋਂ ਖ਼ੂਨਦਾਨ ਕੈਂਪ

ਸਰਾਏ ਅਮਾਨਤ ਖਾਂ, 17 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਭੱਗਤ ਜੱਲਣ ਦਾਸ ਜੀ ਨੌਸ਼ਹਿਰਾ ਢਾਲਾ ਵਿਖੇ ਹਮਿਊਨਿਟੀ ਬਲੱਡ ਸੈਂਟਰ ਅੰਮਿ੍ਤਸਰ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਆਪਣਾ ਖੂਨਦਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੀ ਫਿਜ਼ਿਕਸ ਦੀ ਅਧਿਆਪਕਾ ਏ.ਐੱਨ.ਓ. ਦੀ ਸਿਖਲਾਈ ਲਈ ਚੁਣੀ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)¸ਚੀਫ਼ ਖਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਸਕੂਲ ਦੇ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਸਥਾਨਕ ਸਕੂਲ ਦੀ ਫਿਜਿਕਸ ਦੀ ਅਧਿਆਪਕਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਘੱਟ ਤੇਲ ਪਾਉਂਦੇ ਕਰਿੰਦੇ ਨੂੰ ਲੋਕਾਂ ਨੇ ਕਾਬੂ ਕੀਤਾ

ਝਬਾਲ, 17 ਅਪ੍ਰੈਲ (ਸੁਖਦੇਵ ਸਿੰਘ)¸ਝਬਾਲ ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਬਣੇ ਇੰਡੀਅਨ ਕੰਪਨੀ ਦੇ ਬਾਬਾ ਜੀ ਫਿਲਿੰਗ ਦੇ ਕਰਿੰਦੇ ਨੂੰ ਗੱਡੀਆਂ ਵਿਚ ਘੱਟ ਤੇਲ ਪਾਉਂਦਿਆਂ ਕਾਬੂ ਕਰਕੇ ਇਕੱਤਰ ਹੋਏ ਲੋਕਾਂ ਨੇ ਪੰਪ ਦੇ ਮਾਲਕ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਾਊ ਰਾਮ ਇਕਬਾਲ ਭਾਰਦਵਾਜ ਨਮਿਤ ਸ਼ਰਧਾਂਜਲੀ ਸਮਾਰੋਹ 'ਚ ਵੱਖ-ਵੱਖ ਸਿਆਸੀ ਧਾਰਮਿਕ ਸ਼ਖ਼ਸੀਅਤਾਂ ਲਵਾਈ ਹਾਜ਼ਰੀ

ਪੱਟੀ, 17 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਦੇ ਸੰਸਥਾਪਕ ਚੇਅਰਮੈਨ ਰਾਮ ਇਕਬਾਲ ਭਾਰਦਵਾਜ (ਬਾਊ ਜੀ) ਦੇ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਰਸਮ ਪਗੜੀ ਹੈਵਨ ਵਿਉੂ ਰਿਜ਼ੋਰਟ ਪੱਟੀ ਵਿਖੇ ਹੋਈ | ਇਸ ਮੌਕੇ ਅਤੁਲ ...

ਪੂਰੀ ਖ਼ਬਰ »

ਝਾੜ ਘੱਟ ਕਾਰਨ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ-ਜਾਮਾਰਾਏ, ਮੱਲਾ, ਦਿਆਲਪੁਰਾ

ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)¸ਗਰਮੀ ਜ਼ਿਆਦਾ ਹੋਣ ਕਾਰਨ ਕਣਕਾਂ ਦਾ ਝਾੜ ਬਹੁਤ ਘੱਟ ਨਿਕਲਿਆ ਹੈ | ਪੰਜਾਬ ਸਰਕਾਰ ਕੁਦਰਤੀ ਆਫਤ ਮੰਨਦੇ ਹੋਏ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕਰੇ | ਇਹ ਬਿਆਨ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈਸ ਸਕੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX